Thursday, 04 June 2026

 

 

ਖ਼ਾਸ ਖਬਰਾਂ 144 ਸਾਲਾਂ ਦੌਰਾਨ ਕਿਸੇ ਸਰਕਾਰ ਨੇ ਨਹਿਰਾਂ ਚੋਂ ਪਾਣੀ ਨਹੀਂ ਲੈਣ ਦਿੱਤਾ, ਮੁੱਖ ਮੰਤਰੀ ਭਗਵੰਤ ਸਿੰਘ ਮਾਨ ਬਣੇ ਕਿਸਾਨਾਂ ਦੇ ਮਸੀਹਾ : ਮਨਵਿੰਦਰ ਸਿੰਘ ਗਿਆਸਪੁਰਾ ਤਰੁਨਪ੍ਰੀਤ ਸਿੰਘ ਸੌਂਦ, ਹਰਦੀਪ ਸਿੰਘ ਮੁੰਡੀਆਂ ਅਤੇ ਵਿਧਾਇਕਾਂ ਦੀ ਮੌਜੂਦਗੀ ਵਿੱਚ ਜਗਰੂਪ ਸਿੰਘ ਸੇਹ ਨੇ ਸੰਭਾਲਿਆ ਜ਼ਿਲ੍ਹਾ ਪ੍ਰੀਸ਼ਦ ਲੁਧਿਆਣਾ ਦੇ ਚੇਅਰਮੈਨ ਦਾ ਅਹੁਦਾ ਹਿਮਾਂਸ਼ੂ ਜੈਨ ਨੇ ਲੁਧਿਆਣਾ ਵਿੱਚ ਐਸ.ਆਈ.ਆਰ. ਗਤੀਵਿਧੀਆਂ ਦੇ ਸੁਚਾਰੂ ਸੰਚਾਲਨ ਲਈ ਜ਼ਿਲ੍ਹਾ ਪੱਧਰੀ ਨੋਡਲ ਅਫ਼ਸਰਾਂ ਅਤੇ ਸਹਾਇਕ ਨੋਡਲ ਅਫ਼ਸਰਾਂ ਨਾਲ ਕੀਤੀ ਮੀਟਿੰਗ ਡਾ ਬਲਬੀਰ ਸਿੰਘ ਨੇ ਛੋਟੀ ਮਸਜਿਦ ਨੇੜੇ 20 ਲੱਖ ਦੀ ਲਾਗਤ ਨਾਲ ਕਰਵਾਈ ਪ੍ਰੋਜੈਕਟ ਦੀ ਸ਼ੁਰੂਆਤ ਸਮਾਜ ਦਾ ਹਰ ਵਰਗ ਨਸ਼ਿਆਂ ਦੇ ਖਾਤਮੇ ਲਈ ਆਪਣਾ ਯੋਗਦਾਨ ਪਾਵੇ : ਅਮਨ ਅਰੋੜਾ ਹਰਪਾਲ ਸਿੰਘ ਚੀਮਾ ਵੱਲੋਂ ਮੁਲਾਜ਼ਮ ਯੂਨੀਅਨਾਂ ਨਾਲ ਮੁਲਾਕਾਤ ਸ਼ਿਮਲਾ ਪਹਾੜੀ ਚੌਕ ਦੀ ਸਾਲਾਂ ਪੁਰਾਣੀ ਪਾਣੀ ਭਰਨ ਦੀ ਸਮੱਸਿਆ ਦਾ ਹੱਲ ਪੰਜਾਬ ਪੁਲਿਸ ਵੱਲੋਂ ਵੱਡੀ ਅੱਤਵਾਦੀ ਸਾਜਿਸ਼ ਨਾਕਾਮ ਰੋਟਰੀ ਕਲੱਬ ਰੋਪੜ ਸੈਂਟਰਲ ਦੇ ਡਿਸਟਰਿਕਟ ਗਵਰਨਰ ਰਵੀ ਪ੍ਰਕਾਸ਼ ਵੱਲੋਂ ਅਧਿਕਾਰਤ ਦੌਰਾ ਕੀਤਾ ਗਿਆ ਪੰਜਾਬ ਸਰਕਾਰ ਦੀ ਅਗਵਾਈ ਵਿਚ ਨੌਜਵਾਨਾਂ ਲਈ ਰੋਜ਼ਗਾਰ ਦੇ ਨਵੇਂ ਰਾਹ ਖੋਲ੍ਹੇਗਾ ਜ਼ਿਲ੍ਹਾ ਪ੍ਰਸ਼ਾਸਨ : ਡਾ. ਹਿਮਾਂਸ਼ੂ ਅਗਰਵਾਲ ਨਸ਼ਿਆਂ ਵਿਰੁੱਧ ਮੁਹਿੰਮ ਨੂੰ ਹੋਰ ਮਜ਼ਬੂਤ ਕਰਨ ਲਈ ਅੰਮ੍ਰਿਤਸਰ ਕੇਂਦਰੀ ਵਿੱਚ ਅਹਿਮ ਮੀਟਿੰਗ ਆਯੋਜਿਤ ਨਸ਼ਿਆਂ ਦੇ ਜੜੋਂ ਖਾਤਮੇ ਲਈ ਵਿਲੇਜ ਅਤੇ ਵਾਰਡ ਡਿਫੈਂਸ ਕਮੇਟੀਆਂ ਪੁਲਿਸ ਤੇ ਸਿਵਲ ਪ੍ਰਸ਼ਾਸ਼ਨ ਨਾਲ ਮਿਲਕੇ ਨਿਭਾਉਣ ਅਹਿਮ ਭੂਮਿਕਾ : ਲਖਵੀਰ ਸਿੰਘ ਰਾਏ ਡਾ. ਸੋਨਾ ਥਿੰਦ ਵੱਲੋਂ ਸਪੈਸ਼ਲ ਇੰਟੈਂਸਿਵ ਰਵੀਜਨ ਦੇ ਰਿਵਾਈਜਡ ਸ਼ਡਿਊਲ ਤੋਂ ਰਾਜਸੀ ਪਾਰਟੀਆਂ ਦੇ ਨੁਮਾਇੰਦਿਆਂ ਨੂੰ ਕਰਵਾਇਆ ਜਾਣੂ ਮੁੱਖ ਮੰਤਰੀ ਸਿਹਤ ਬੀਮਾ ਯੋਜਨਾ : ਮੋਗਾ ਵਿੱਚ ਲੋਕਾਂ ਹੁਣ ਤੱਕ 8.61 ਕਰੋੜ ਰੁਪੈ ਤੋਂ ਵਧੇਰੇ ਦਾ ਕਰਵਾਇਆ ਮੁਫਤ ਇਲਾਜ ਐਡਵੋਕੈਟ ਅਮਰਪਾਲ ਸਿੰਘ ਨੇ ਪਿੰਡ ਚਾਚੋਕੇ ਵਿੱਖੇ ਪਿੰਡ ਦੇ ਵਿਕਾਸ ਕਾਰਜਾਂ ਅਤੇ ਲੋਕ ਭਲਾਈ ਦੇ ਮੁੱਦਿਆਂ ਸਬੰਧੀ ਪਿੰਡ ਵਾਸੀਆਂ ਨਾਲ ਕੀਤੀ ਮੀਟਿੰਗ ਅਮਨ ਅਰੋੜਾ ਦੇ ਯਤਨਾਂ ਸਦਕਾ ਪਿੰਡ ਅਕਬਰਪੁਰ ਦੀ 789 ਏਕੜ ਜ਼ਮੀਨ ਨੂੰ ਅਜ਼ਾਦੀ ਤੋਂ ਬਾਅਦ ਪਹਿਲੀ ਵਾਰ ਮਿਲੇਗਾ ਨਹਿਰੀ ਪਾਣੀ ਸ੍ਰੀ ਆਨੰਦਪੁਰ ਸਾਹਿਬ ਹੈਰੀਟੇਜ ਸਟਰੀਟ ਪ੍ਰਾਜੈਕਟ ਨੂੰ ਪ੍ਰਵਾਨਗੀ, ਕਿਲ੍ਹਾ ਸ੍ਰੀ ਅਨੰਦਗੜ੍ਹ ਸਾਹਿਬ, ਤਖ਼ਤ ਸ੍ਰੀ ਕੇਸਗੜ੍ਹ ਸਾਹਿਬ ਅਤੇ ਇਤਿਹਾਸਕ ਗੁਰਦੁਆਰਿਆਂ ਨੂੰ ਜੋੜੇਗੀ ਹੈਰੀਟੇਜ ਸਟਰੀਟ : ਭਗਵੰਤ ਸਿੰਘ ਮਾਨ ਪੰਜਾਬ ਪੁਲਿਸ ਦੀ ਲੋਕ-ਕੇਂਦਰਿਤ ਪੁਲਿਸਿੰਗ ਨਾਲ ਲੋਕਾਂ ਦਾ ਭਰੋਸਾ ਹੋਇਆ ਮਜ਼ਬੂਤ, ਉਦਯੋਗ ਅਤੇ ਨਿਵੇਸ਼ ਲਈ ਬਣਿਆ ਸੁਰੱਖਿਅਤ ਮਾਹੌਲ ਵਪਾਰੀਆਂ ਨੂੰ ਦਰਪੇਸ਼ ਮੁਸ਼ਕਿਲਾਂ ਦਾ ਨਾਲੋ ਨਾਲ ਨਿਪਟਾਰਾ ਯਕੀਨੀ ਬਣਾਉਣ ਅਧਿਕਾਰੀ : ਨਵਜੋਤ ਕੌਰ ਨਵਜੋਤ ਕੌਰ ਵੱਲੋਂ ਹੜ੍ਹ ਸੁਰੱਖਿਆ ਕਾਰਜ ਨਿਰਧਾਰਤ ਸਮੇਂ ਅੰਦਰ ਯਕੀਨੀ ਬਣਾਉਣ ਦੀ ਹਦਾਇਤ ਸੀਨੀਅਰ ਸਿਟੀਜ਼ਨਾਂ ਦੇ ਕੰਮ ਪਹਿਲ ਦੇ ਆਧਾਰ ਤੇ ਕੀਤੇ ਜਾਣ : ਡਾ.ਸੋਨਾ ਥਿੰਦ

 

ਪਿੰਡ ਖੀਵਾ ਤੇ ਬਹਿਕ ਹਸਤਾ ਵਿਖੇ ਖੇਤ ਦਿਵਸ ਮਨਾਇਆ, ਮਿਸ਼ਨ ਤੰਦਰੁਸਤ ਪੰਜਾਬ ਤਹਿਤ ਗਤੀਵਿਧੀਆਂ ਜਾਰੀ

Web Admin

Web Admin

5 Dariya News

ਜਲਾਲਾਬਾਦ , 09 Feb 2019

Last updated on: Feb 09, 2019, 00:00 IST

ਮਿਸ਼ਨ ਤੰਦਰੁਸਤ ਪੰਜਾਬ ਤਹਿਤ ਡਿਪਟੀ ਕਮਿਸ਼ਨਰ  ਮਨਪ੍ਰੀਤ ਸਿੰਘ ਛੱਤਵਾਲ ਦੇ ਦਿਸ਼ਾ-ਨਿਰਦੇਸ਼ਾ ਹੇਠ ਖੇਤੀਬਾੜੀ ਵਿਭਾਗ ਵੱਲੋਂ ਵੱਖ-ਵੱਖ ਪਿੰਡਾਂ ਵਿੱਚ ਲੜੀਵਾਰ ਕੈਂਪ ਲਗਾਏ ਜਾ ਰਹੇ ਹਨ। ਇਸ ਲੜੀ ਤਹਿਤ ਪਿੰਡ ਖੀਵਾ ਤੇ ਬੈਕ ਹਸਤਾ ਵਿਖੇ ਖੇਤ ਦਿਵਸ ਮਨਾਇਆ ਗਿਆ। ਇਸ ਦੌਰਾਨ ਕਿਸਾਨਾਂ ਨੂੰ ਪਰਾਲੀ ਦੀ ਸਾਂਭ-ਸੰਭਾਲ ਦੇ ਤਰੀਕਿਆ ਬਾਰੇ ਜਾਣੂ ਕਰਵਾਇਆ ਗਿਆ।ਕੈਂਪ ਦੌਰਾਨ ਖੇਤੀਬਾੜੀ ਵਿਕਾਸ ਅਫਸਰ ਜਲਾਲਾਬਾਦ ਮੈਡਮ ਪੁਸ਼ਪਾ ਨੇ ਕਿਸਾਨਾਂ ਨੂੰ ਦੱਸਿਆ ਕਿ ਆਪਣੀ ਫਸਲ 'ਤੇ ਅੰਧੇਧੁੰਦ ਕੀਟਨਾਸ਼ਕਾਂ, ਖਾਦਾਂ ਤੇ ਸਪਰੇਆਂ ਦਾ ਛਿੜਕਾਅ ਨਹੀਂ ਕਰਨਾ ਚਾਹੀਦਾ। ਉਨ੍ਹਾਂ ਕਿਹਾ ਕਿ ਆਪਣੀ ਫਸਲ 'ਤੇ ਖੇਤੀਬਾੜੀ ਵਿਭਾਗ ਦੀ ਸਿਫਾਰਸ਼ ਕੀਤੀਆਂ ਖਾਦਾਂ ਦੀ ਹੀ ਵਰਤੋਂ ਕਰਨੀ ਚਾਹੀਦੀ ਹੈ ਤਾਂ ਜੋ ਆਪਣੀ ਫਸਲ ਦਾ ਵੱਧ ਝਾੜ ਪ੍ਰਾਪਤ ਹੋ ਸਕੇ।ਇਸ ਦੌਰਾਨ ਖੇਤੀਬਾੜੀ ਵਿਕਾਸ ਅਫਸਰ ਨੇ ਕਿਸਾਨਾਂ ਨੂੰ ਜਾਗਰੂਕ ਕਰਦਿਆਂ ਦੱਸਿਆ ਕਿ ਪਰਾਲੀ ਨੂੰ ਅੱਗ ਲਗਾਉਣ ਦੀ ਬਜਾਏ ਇਸ ਦੀ ਵੱਖ-ਵੱਖ ਤਰੀਕਿਆਂ ਨਾਲ ਸੰਭਾਲ ਕੀਤੀ ਜਾਵੇ ਤਾਂ ਜੋ ਵਾਤਾਵਰਨ ਨੂੰ ਦੂਸ਼ਿਤ ਹੋਣ ਤੋਂ ਬਚਾਇਆ ਜਾ ਸਕੇ। ਉਨ੍ਹਾਂ ਕਿਹਾ ਕਿ ਪਰਾਲੀ ਨੂੰ ਸੁਪਰ ਮੈਨੇਜਰਮੈਂਟ ਪੈਡੀ ਸਟਰਾਅ ਰਾਹੀਂ ਵਰਤੋਂ ਵਿੱਚ ਲਿਆਂਦਾ ਜਾ ਸਕਦਾ ਹੈ। ਇਸ ਮੌਕੇ ਉਨ੍ਹਾਂ ਇਹ ਵੀ ਦੱਸਿਆ ਕਿ ਪਰਾਲੀ ਦੀ ਰਹਿੰਦ-ਖੂਹੰਦ ਤੇ ਇਸ ਦੀ ਸੰਭਾਲ ਨੂੰ ਮੁੱਖ ਰੱਖਦਿਆਂ ਲਗਾਏ ਜਾ ਰਹੇ ਇਨ੍ਹਾਂ ਕੈਂਪਾਂ ਦੌਰਾਨ ਕਿਸਾਨਾਂ ਨੂੰ ਵਿਸ਼ੇਸ਼ ਤੌਰ 'ਤੇ ਜਾਗਰੂਕ ਕੀਤਾ ਜਾ ਰਿਹਾ ਹੈ ਕਿ ਕਿਸ ਤਰ੍ਹਾਂ ਪਰਾਲੀ ਨੂੰ ਅੱਗ ਨਾ ਲਗਾ ਕੇ ਫਸਲ ਦਾ ਵਧੀਆ ਝਾੜ ਲਿਆ ਜਾ ਸਕਦਾ ਹੈ। ਜ਼ਿਲ੍ਹੇ ਅੰਦਰ ਲਗਾਏ ਜਾ ਰਹੇ ਕੈਂਪਾਂ ਦੌਰਾਨ ਹੋਰਨਾ ਕਿਸਾਨਾਂ ਨੂੰ ਉਹ ਫਸਲ ਵੀ ਦਿਖਾਈ ਜਾ ਰਹੀ ਹੈ ਜਿਥੇ ਪਰਾਲੀ ਨੂੰ ਅੱਗ ਲਗਾਉਣ ਦੀ ਬਜਾਏ ਜਮੀਨ ਵਿੱਚ ਦਬਾ ਦਿੱਤਾ ਗਿਆ ਸੀ। ਅਜਿਹੀ ਜ਼ਮੀਨ ਵਿੱਚ ਕਣਕ ਦੀ ਫਸਲ ਵਧੀਆ ਹਾਲਤ ਵਿੱਚ ਹੈ ਅਤੇ ਉਥੇ ਫਸਲ ਦਾ ਝਾੜ ਵੀ ਆਮ ਜਮੀਨ ਵਿੱਚ ਬੀਜੀਆਂ ਗਈਆਂ ਫਸਲਾਂ ਨਾਲੋਂ ਵਧੇਰੇ ਹੋਵੇਗਾ। ਇਸ ਮੌਕੇ ਖੇਤੀਬਾੜੀ ਵਿਭਾਗ ਦੇ ਅਧਿਕਾਰੀਆਂ ਤੋਂ ਇਲਾਵਾ ਵੱਡੀ ਗਿਣਤੀ ਵਿੱਚ ਕਿਸਾਨ ਵੀਰ ਮੌਜੂਦ ਸਨ। 

 

Tags: Agriculture , Tandarust Punjab

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD