Friday, 24 July 2026

 

 

ਖ਼ਾਸ ਖਬਰਾਂ ਨਰਿੰਦਰ ਕੌਰ ਭਰਾਜ ਨੇ ਪਿੰਡ ਰੂਪਾਹੇੜੀ ਵਿਖੇ 18.16 ਲੱਖ ਰੁਪਏ ਦੀ ਲਾਗਤ ਨਾਲ ਸਾਂਝੇ ਜ਼ਮੀਨਦੋਜ਼ ਪਾਈਪਲਾਈਨ ਸਿੰਚਾਈ ਪ੍ਰੋਜੈਕਟ ਦਾ ਨੀਂਹ ਪੱਥਰ ਰੱਖਿਆ ਕੁਲਤਾਰ ਸਿੰਘ ਸੰਧਵਾਂ ਨੇ ‘ਯੁੱਧ ਨਸ਼ਿਆਂ ਵਿਰੁੱਧ’ ਮੁਹਿੰਮ ਤਹਿਤ ਨਸ਼ਾ ਮੁਕਤੀ ਮੋਰਚਾ ਦੇ ਬਲਾਕ ਕੋਆਰਡੀਨੇਟਰਾਂ ਨੂੰ ਸ਼ਨਾਖਤੀ ਕਾਰਡ ਕੀਤੇ ਜਾਰੀ ਸਰਹੱਦ ਪਾਰੋਂ ਚੱਲ ਰਹੇ ਤਸਕਰੀ ਮਾਡਿਊਲ ਨਾਲ ਜੁੜੇ ਦੋ ਵਿਅਕਤੀ 6 ਅਧੁਨਿਕ ਪਿਸਤੌਲਾਂ, 1 ਕਿਲੋ ਹੈਰੋਇਨ, 10 ਹਜ਼ਾਰ ਰੁਪਏ ਦੀ ਡਰੱਗ ਮਨੀ ਸਮੇਤ ਕਾਬੂ ਸਰਕਾਰ ਵਿਦਿਆਰਥੀਆਂ ਦੀਆਂ ਭਾਵਨਾਵਾਂ ਤੋਂ ਭਲੀ-ਭਾਂਤ ਜਾਣੂ, ਵਿਦਿਆਰਥੀ ਆਪਣੇ ਅੰਦੋਲਨ ਦੇ ਸਿਆਸੀ ਅਗਵਾ ਹੋਣ ਤੋਂ ਰਹਿਣ ਸਾਵਧਾਨ : ਸੁਨੀਲ ਜਾਖੜ ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਵੱਲੋਂ ਸਮਾਜਿਕ ਸੁਰੱਖਿਆ ਵਿਭਾਗ ਨੂੰ ਆਂਗਣਵਾੜੀ ਵਰਕਰਾਂ ਲਈ ਘੱਟੋ-ਘੱਟ 60 ਲੱਖ ਰੁਪਏ ਦਾ ਜੀਵਨ ਬੀਮਾ ਯਕੀਨੀ ਬਣਾਉਣ ਦੇ ਨਿਰਦੇਸ਼ ਪੰਜਾਬ ਸਰਕਾਰ ਦੀ ਹਰ ਖੇਤ ਤੱਕ ਨਹਿਰੀ ਪਾਣੀ ਪਹੁੰਚਾਉਣ ਦੀ ਮੁਹਿੰਮ ਜੰਗੀ ਪੱਧਰ 'ਤੇ ਜਾਰੀ ਭੋਜਨ ਸੁਰੱਖਿਆ ਤੋਂ ਪੋਸ਼ਣ ਸੁਰੱਖਿਆ ਵੱਲ ਵਧ ਰਿਹਾ ਪੰਜਾਬ ਯੁੱਧ ਨਸ਼ਿਆਂ ਵਿਰੁੱਧ’ ਮੁਹਿੰਮ ਨੂੰ ਹੋਰ ਪ੍ਰਭਾਵਸ਼ਾਲੀ ਬਣਾਉਣ ’ਤੇ ਦਿੱਤਾ ਜ਼ੋਰ ਕਿਸੇ ਵੀ ਵਪਾਰੀ ਦੀ ਸਮੱਸਿਆ ਨੂੰ ਬੇਲੋੜਾ ਲਮਕਣ ਨਹੀਂ ਦਿੱਤਾ ਜਾਵੇਗਾ : ਪੂਨਮਦੀਪ ਕੌਰ ਸੜਕ ਹਾਦਸਿਆਂ ਦੇ ਪੀੜਤਾਂ ਦੀ ਮਦਦ ਕਰਨ ਵਾਲੇ 'ਰਾਹਵੀਰ' ਹੋਣਗੇ 25 ਹਜ਼ਾਰ ਰੁਪਏ ਨਕਦ ਇਨਾਮ ਨਾਲ ਸਨਮਾਨਿਤ : ਨਵਜੋਤ ਕੌਰ ਬੇਸਹਾਰਾ ਪਸ਼ੂਆਂ ਨਾਲ ਵਾਪਰਦੇ ਹਾਦਸਿਆਂ ਦੇ ਪੀੜਤਾਂ ਨੂੰ ਬਣਦਾ ਮੁਆਵਜ਼ਾ ਦੇਣ ਲਈ ਪ੍ਰਸ਼ਾਸਨ ਵਚਨਬੱਧ : ਨਵਜੋਤ ਕੌਰ ਨਵਜੋਤ ਕੌਰ ਵੱਲੋਂ ‘ਠੋਸ ਕੂੜਾ ਪ੍ਰਬੰਧਨ ਨਿਯਮ 2026’ ਦੀ ਇੰਨ-ਬਿੰਨ ਪਾਲਣਾ ਦੇ ਆਦੇਸ਼ ਟ੍ਰਾਈਡੈਂਟ ਲਿਮਟਿਡ ਦਾ ਵਿੱਤੀ ਸਾਲ 2026-27 ਦੀ ਪਹਿਲੀ ਤਿਮਾਹੀ ਵਿੱਚ ਸ਼ਾਨਦਾਰ ਪ੍ਰਦਰਸ਼ਨ ਯੁੱਧ ਨਸ਼ਿਆਂ ਵਿਰੁੱਧ ਮੁਹਿੰਮ ਨੂੰ ਹੋਰ ਤੇਜ਼ ਕਰਨ ਲਈ ਆਪਸੀ ਤਾਲਮੇਲ ਨਾਲ ਕੀਤੇ ਜਾਣ ਕਾਰਜ : ਅਮਿਤ ਕੁਮਾਰ ਪੰਚਾਲ ਸ਼ਾਮਚੁਰਾਸੀ ਹਲਕੇ ਦੇ ਹਰ ਲੋੜਵੰਦ ਤੱਕ ਸਹੂਲਤਾਂ ਪਹੁੰਚਾਉਣਾ ਸਾਡੀ ਤਰਜੀਹ - ਡਾ. ਰਵਜੋਤ ਸਿੰਘ ਵਿਦਿਆਰਥੀਆਂ ਖ਼ਿਲਾਫ਼ ਐਨਐਸਏ ਲਗਾਉਣਾ ਨਿੰਦਣਯੋਗ : ਅਮਰਿੰਦਰ ਸਿੰਘ ਰਾਜਾ ਵੜਿੰਗ ਮੁੱਖ ਮੰਤਰੀ ਤੀਰਥ ਯਾਤਰਾ ਯੋਜਨਾ ਤਹਿਤ ਕੁਲਜੀਤ ਸਿੰਘ ਰੰਧਾਵਾ ਵੱਲੋਂ 88ਵੀਂ, 89ਵੀਂ ਅਤੇ 90ਵੀਂ ਬੱਸ ਰਵਾਨਾ ਮੋਹਿੰਦਰ ਭਗਤ ਵੱਲੋਂ ਲੁਧਿਆਣਾ ਵਿਖੇ ਬਾਗਬਾਨੀ ਵਿਕਾਸ ਕੇਂਦਰ ਦੇ ਨਿਰਮਾਣ ਕਾਰਜਾਂ ਵਿੱਚ ਤੇਜ਼ੀ ਲਿਆਉਣ ਦੇ ਹੁਕਮ ਮੁੱਖ ਮੰਤਰੀ ਤੀਰਥ ਯਾਤਰਾ ਯੋਜਨਾ : ਕੁਲਵੰਤ ਸਿੰਘ ਦੀ ਦੇਖ-ਰੇਖ ਹੇਠ ਮੋਹਾਲੀ ਹਲਕੇ ਤੋਂ 86ਵੀਂ, 87ਵੀਂ ਅਤੇ 88ਵੀਂ ਬੱਸ ਰਵਾਨਾ ਸਿੱਖਿਆ ਕ੍ਰਾਂਤੀ ਮੁਹਿੰਮ ਤਹਿਤ ਸਰਕਾਰੀ ਸਕੂਲਾਂ ਦੀ ਬਦਲੀ ਤਸਵੀਰ : ਬ੍ਰਮ ਸ਼ੰਕਰ ਜਿੰਪਾ ਨੀਟ ਪੇਪਰ ਲੀਕ: ਵਿਦਿਆਰਥੀਆਂ ਦੇ ਅੰਦੋਲਨ ਤੋਂ ਘਬਰਾਈਆਂ ਕਾਂਗਰਸ-ਭਾਜਪਾ, 'ਆਪ' 'ਤੇ ਲਗਾ ਰਹੀਆਂ ਹਨ ਬੇਬੁਨਿਆਦ ਦੋਸ਼: ਬਲਤੇਜ ਪੰਨੂ

 

ਅਭੀਵਿਅਕਤੀ ਫ਼ਾਊਂਡੇਸ਼ਨ ਵੱਲੋਂ ਰਾਸ਼ਟਰੀ ਖੇਤੀਬਾੜੀ ਅਤੇ ਪੇਂਡੂ ਵਿਕਾਸ ਬੈਂਕ (ਨਾਬਾਰਡ) ਦੇ ਸਹਿਯੋਗ ਨਾਲ ਕਿਸਾਨ ਉਤਪਾਦਕ ਸੰਗਠਨ ਜਾਗਰੂਕਤਾ ਮੁਹਿੰਮ ਤਹਿਤ ਜਿਲਾ ਪੱਧਰੀ ਮੀਟਿੰਗ ਦਾ ਆਯੋਜਨ

ਜ਼ਿਲੇ ਦੇ 60 ਕਲੱਸਟਰਾਂ ਵਿੱਚ ਕਿਸਾਨ ਉਤਪਾਦਕ ਸੰਗਠਨ ਜਾਗਰੂਕਤਾ ਪ੍ਰੋਗਰਾਮ ਕੀਤੇ ਜਾਣਗੇ

Web Admin

Web Admin

5 Dariya News

ਬਠਿੰਡਾ , 09 Feb 2019

Last updated on: Feb 09, 2019, 00:00 IST

ਅਭੀਵਿਅਕਤੀ ਫ਼ਾਊਂਡੇਸ਼ਨ ਨੇ ਰਾਸ਼ਟਰੀ ਖੇਤੀਬਾੜੀ ਅਤੇ ਪੇਂਡੂ ਵਿਕਾਸ ਬੈਂਕ ਦੇ ਸਹਿਯੋਗ ਨਾਲ ਬਠਿੰਡਾ ਵਿੱਚ ਕਿਸਾਨ ਉਤਪਾਦਕ  ਸੰਗਠਨ ਜਾਗਰੂਕਤਾ ਮੁਹਿੰਮ ਤਹਿਤ ਜਿਲਾ ਪੱਧਰੀ ਮੀਟਿੰਗ ਦਾ ਆਯੋਜਨ ਕੀਤਾ ਗਿਆ। ਇਸ ਦੌਰਾਨ ਵਿਕਾਸ ਮਿੱਤਲ, ਜਿਲਾ ਵਿਕਾਸ ਪ੍ਰਬੰਧਕ ਨਾਬਾਰਡ, ਡੀ. ਐਲ. ਦੁਗੱਲ ਡਿਪਟੀ ਰਜਿਸਟ੍ਰਾਰ ਕੋਪਰੇਟਿਵ ਸੁਸਾਇਟੀਜ਼ ਬਠਿੰਡਾ, ਹਰਜਿੰਦਰ ਸਿੰਘ ਡੀ.ਡੀ.ਪੀ.ੳ ਬਠਿੰਡਾ, ਡਾ. ਧਰਮਿੰਦਰ ਸਿੰਘ ਖੇਤੀਬਾੜੀ ਅਫਸਰ, ਮੈਡਮ ਊਸ਼ਾ ਰਾਣੀ ਸੀ.ਡੀ.ਪੀ.ੳ ਬਠਿੰਡਾ, ਹਰਨੇਕ ਸਿੰਘ ਡਾਇਰੈਕਟਰ ਪੰਜਾਬ ਨੈਸ਼ਨਲ ਬੈਂਕ ਫਾਰਮਰ ਟ੍ਰੇਨਿੰਗ ਸੈਂਟਰ ਮਹਿਰਾਜ, ਸੁਖਦੇਵ ਸਿੰਘ ਬਾਗਬਾਨੀ ਵਿਕਾਸ ਅਫਸਰ, ਇਕਬਾਲ ਸਿੰਘ ਡਿਪਟੀ ਐਲ. ਡੀ. ਐਮ. ਦੇਵ ਰਾਜ ਇੰਸਪੈਕਟਰ ਡਾਇਰੀ ਵਿਭਾਗ, ਸ੍ਰ. ਅਮ੍ਰਿਤਪਾਲ ਸਿੰਘ ਰੀਜ਼ਨਲ ਡਾਇਰੈਕਟਰ ਅਭੀ ਵਿਅਕਤੀ ਫਾਊਂਡੇਸ਼ਨ ਨੇ ਇਸ ਪ੍ਰੋਗਰਾਮ ਵਿੱਚ ਸ਼ਮੂਲੀਅਤ ਕੀਤੀ ਅਤੇ ਆਪਣੇ ਵਿਚਾਰ ਸਾਂਝੇ ਕੀਤੇ। ਵਧੇਰੇ ਜਾਣਕਾਰੀ ਦਿੰਦੇ ਹੋਏ ਜ਼ਿਲਾ ਵਿਕਾਸ ਪ੍ਰਬੰਧਕ ਨਾਬਾਰਡ ਵਿਕਾਸ ਮਿੱਤਲ ਨੇ ਦੱਸਿਆ ਕਿ ਨਾਬਾਰਡ ਦੁਆਰਾ ਪੰਜਾਬ ਦੇ 3000 ਕਲੱਸਟਰਾਂ ਵਿੱਚ ਇਸ ਜਾਗਰੂਕਤਾ ਮੁਹਿੰਮ ਤਹਿਤ ਕੈਂਪ ਲਗਾਏ ਜਾ ਰਹੇ ਹਨ ਤਾਂ ਜੋ ਕਿਸਾਨਾਂ ਨੂੰ ਜਾਗਰੂਕ ਕੀਤਾ ਜਾ ਸਕੇ ਕਿ ਉਹ ਕਿਸਾਨ ਉਤਪਾਦਕ ਸੰਗਠਨ ਤੋਂ ਕਿਸ ਤਰਾਂ ਫਾਇਦਾ ਲੈ ਸਕਦੇ ਹਨ। ਉਨਾਂ ਦੱਸਿਆ ਕਿ ਜੋ ਕਿਸਾਨ ਆਪਣੀ ਆਮਦਨ ਵਧਾਉਣਾ ਚਾਹੁੰਦੇ ਹਨ ਉਨਾਂ ਲਈ ਕਿਸਾਨ ਉਤਪਾਦਕ ਸੰਗਠਨ ਮਹੱਤਵਪੂਰਨ ਭੂਮਿਕਾ ਨਿਭਾ ਸਕਦੇ ਹਨ। ਉਨਾਂ ਦੱਸਿਆ ਕਿ ਹੁਣ ਤੱਕ ਨਾਬਾਰਡ ਦੇ ਸਹਿਯੋਗ ਨਾਲ ਪੰਜਾਬ ਵਿੱਚ 91 ਕਿਸਾਨ ਉਤਪਾਦਕ ਸੰਗਠਨ ਬਣਾਏ ਜਾ ਚੁੱਕੇ ਹਨ। ਇਸ ਮੌਕੇ ਸੰਸਥਾ ਦੇ  ਰੀਜ਼ਨਲ ਡਾਇਰੈਕਟਰ ਸ੍ਰ. ਅੰਮ੍ਰਿਤਪਾਲ ਸਿੰਘ ਨੇ ਦੱਸਿਆ ਕਿ ਰਾਸ਼ਟਰੀ ਖੇਤੀਬਾੜੀ ਅਤੇ ਪੇਂਡੂ ਵਿਕਾਸ ਬੈਂਕ [ਨਾਬਾਰਡ] ਦੇ ਸਹਿਯੋਗ ਨਾਲ ਇਸ ਅਭਿਆਨ ਦੇ ਤਹਿਤ ਬਠਿੰਡਾ ਜ਼ਿਲੇ ਦੇ 60 ਕਲੱਸਟਰਾਂ ਵਿੱਚ ਕਿਸਾਨ ਉਤਪਾਦਕ ਸੰਗਠਨ ਜਾਗਰੂਕਤਾ ਪ੍ਰੋਗਰਾਮ ਕੀਤੇ ਜਾਣਗੇ ਅਤੇ ਲੋਕਾਂ ਨੂੰ ਜਾਗਰੂਕ ਕੀਤਾ ਜਾਵੇਗਾ। 

ਉਨਾਂ ਦੱਸਿਆਂ ਕਿ ਇਸੇ ਅਭਿਆਨ ਤਹਿਤ ਇਸ ਮੀਟਿੰਗ ਵਿੱਚ ਜਾਗਰੂਕਤਾ ਅਭਿਆਨ ਦੀ ਸ਼ੁਰੂਆਤ ਕਰਦੇ ਹੋਏ ਜ਼ਿਲਾ ਪੱਧਰੀ ਮੀਟਿੰਗ ਦਾ ਆਯੋਜਨ ਕੀਤਾ ਗਿਆ ਹੈ, ਜਿਸ ਵਿੱਚ ਵੱਖ-ਵੱਖ ਵਿਭਾਗਾਂ ਤੋਂ ਆਏ ਮਾਹਿਰਾਂ ਵੱਲੋਂ ਵਲੰਟੀਅਰਜ਼ ਨੂੰ ਟ੍ਰੇਨਿੰਗ ਦਿੱਤੀ ਗਈ ਹੈ, ਜੋ ਅੱਗੇ ਜਾ ਕੇ ਕਿਸਾਨਾਂ ਨੂੰ ਜਾਗਰੂਕ ਕਰਨਗੇ ਤਾਂ ਜੋ ਜ਼ਿਲੇ ਵਿੱਚ ਕਿਸਾਨ ਉਤਪਾਦਕ ਸੰਗਠਨਾਂ ਦਾ ਗਠਨ ਕੀਤਾ ਜਾ ਸਕੇ। ਉਨਾਂ ਅਨੁਸਾਰ ਨਾਬਾਰਡ ਕਾਫੀ ਉਪਰਾਲੇ ਕਰ ਰਹੀ ਹੈ ਕਿ ਕਿਸਾਨਾਂ ਦੀਆਂ ਆਮਦਨ ਨੂੰ ਦੁੱਗਣਾ ਕੀਤਾ ਜਾ ਸਕੇ। ਇਸ ਲਈ ਸਾਨੂੰ ਪੈਦਾਵਾਰ ਵਧਾਉਣ, ਵਾਧੂ ਖਰਚਿਆਂ ਨੂੰ ਘਟਾਉਣ ਅਤੇ ਸਹਾਇਕ ਧੰਦਿਆਂ ਵੱਲ ਵਧੇਰੇ ਧਿਆਨ ਦੇਣਾ ਪਵੇਗਾ। ਇਸ ਦੌਰਾਨ ਕਲੱਸਟਰ ਲੈਵਲ ਕੈਪਾਂ ਬਾਰੇ ਵਿਚਾਰ ਵਟਾਦਰਾਂ ਕਰਕੇ 10 ਤੋਂ 28 ਫਰਵਰੀ ਤੱਕ 60 ਕੈਂਪ ਲਗਾਉਣ ਦਾ ਪਲੈਨ ਫਾਈਨਲ ਕੀਤਾ ਗਿਆ। ਇਸ ਦੌਰਾਨ ਗੱਲਬਾਤ ਕਰਦਿਆਂ ਡਾ. ਧਰਮਿੰਦਰ ਸਿੰਘ ਖੇਤੀਬਾੜੀ ਅਫਸਰ ਨੇ ਦੱਸਿਆ ਕਿ ਖੇਤੀਬਾੜੀ ਵਿਭਾਗ ਕਿਸਾਨਾਂ ਦੀ ਭਲਾਈ ਲਈ ਹਮੇਸ਼ਾ ਕੰਮ ਕਰਦਾ ਰਿਹਾ ਹੈ ਅਤੇ ਇਸ ਅਭਿਆਨ ਵਿੱਚ ਵੀ ਪੂਰੀ ਤਰਾਂ ਸ਼ਮੂਲੀਅਤ ਕਰੇਗਾ। ਇਸ ਦੌਰਾਨ ਉਨਾਂ ਨੇ ਫ਼ਸਲੀ ਬਦਲਾਵ ਦੀ ਗੱਲਬਾਤ ਕੀਤੀ ਅਤੇ ਇਸ ਨੂੰ ਸਮੇਂ ਦੀ ਜ਼ਰੂਰਤ ਦੱਸਿਆ ਇਸ ਦੇ ਨਾਲ ਹੀ ਉਨਾਂ ਨੇ ਅਭੀਵਿਅਕਤੀ ਫਾਊਂਡੇਸ਼ਨ ਵੱਲੋਂ ਪਰਾਲੀ ਸੁਰੱਖਿਆ ਅਭਿਆਨ ਤਹਿਤ ਕੀਤੇ ਕੰਮਾਂ ਦੀ ਵੀ ਸਿਫ਼ਤ ਕੀਤੀ। ਉਨਾਂ ਦੱਸਿਆ ਕਿ ਪ੍ਰੋਸੈਸਿੰਗ ਕਰਨਾ ਸਮੇਂ ਦੀ ਜ਼ਰੂਰਤ ਹੈ । ਇਸ ਨਾਲ ਕਿਸਾਨ ਆਪਣੀ ਆਮਦਨ ਨੂੰ ਕਾਫ਼ੀ ਵਧਾਅ ਸਕਦਾ ਹੈ। ਉਨਾਂ ਤੋਂ ਇਲਾਵਾ ਵੱਖ-ਵੱਖ ਵਿਭਾਗਾਂ ਤੋਂ ਆਏ ਹੋਏ ਮਾਹਿਰਾਂ ਵੱਲੋਂ ਆਪਣੇ-ਆਪਣੇ ਵਿਚਾਰ ਸਾਂਝੇ ਕੀਤੇ। ਇਸ ਦੌਰਾਨ ਮਾਸਟਰ ਟ੍ਰੇਨਰ ਵਿੰਦਰ ਰਾਠੋਰ ਅਤੇ ਅਭੀਵਿਅਕਤੀ ਫਾਊਂਡੇਸ਼ਨ ਦੇ ਵਲੰਟੀਅਰਜ਼, ਕੋਪਰੇਟਿਵ ਦੇ ਸਕੱਤਰਾਂ ਅਤੇ ਅਗਾਂਹਵਧੂ ਕਿਸਾਨਾਂ ਨੇ ਭਾਗ ਲਿਆ। 

 

Tags: NABARD

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD