Wednesday, 22 July 2026

 

 

ਖ਼ਾਸ ਖਬਰਾਂ ਆਪ ਸਰਕਾਰ ਨੇ ਅਫ਼ਸਰਸ਼ਾਹੀ ਨੂੰ ਹਾਸ਼ੀਏ ’ਤੇ ਧੱਕਣ ਤੋਂ ਬਾਅਦ ਹੁਣ ਖੁੱਲ੍ਹੇਆਮ ਸਿਆਸਤ ਦਾ ਅਪਰਾਧੀਕਰਨ ਸ਼ੁਰੂ ਕਰ ਦਿੱਤਾ ਹੈ: ਸੁਨੀਲ ਜਾਖੜ ਪੰਜਾਬ ਵਿੱਚ ਪੇਪਰ ਲੀਕ ਹੋਣ ਦੇ ਮਾਮਲਿਆਂ ਵਿੱਚ ਮਾਨ ਤੇ ਬੈਂਸ ਅਸਤੀਫਾ ਦੇਣ: ਅਮਰਿੰਦਰ ਸਿੰਘ ਰਾਜਾ ਵੜਿੰਗ ਖਰੜ ਪੈਦਲ ਮਾਰਚ ਦਾ 9ਵਾਂ ਦਿਨ : ਰਵਿੰਦਰ ਸਿੰਘ ਖੇੜਾ ਨੇ ਨਿੱਜਰ ਰੋਡ 'ਤੇ ਬੰਦ ਪਈ ਸੀਵਰੇਜ ਲਾਈਨ ਦਾ ਮੁੱਦਾ ਚੁੱਕਿਆ ਸਾਰੇ ਹੜ੍ਹ ਮਾਰੇ ਇਲਾਕਿਆਂ ਵਿਚ ਹੜ੍ਹ ਰੋਕੂ ਕੰਮ ਮੁਕੰਮਲ ਕੀਤੇ ਜਾਣ: ਸੁਖਬੀਰ ਸਿੰਘ ਬਾਦਲ ਨੇ ਅਕਾਲੀ ਵਰਕਰਾਂ ਨੂੰ ਕੀਤੀ ਅਪੀਲ ਰੋਸ ਮੁਜ਼ਾਹਰਾ ਕਰ ਰਹੇ ਵਿਦਿਆਰਥੀਆਂ ਦੇ ਮਸਲੇ ਜਲਦੀ ਹੱਲ ਕਰੋ: ਸੁਖਬੀਰ ਸਿੰਘ ਬਾਦਲ ਨੇ ਕੇਂਦਰ ਸਰਕਾਰ ਨੂੰ ਕੀਤੀ ਅਪੀਲ ਓ.ਐਸ.ਡੀ. ਸੁਖਵੀਰ ਸਿੰਘ ਨੇ ਧੂਰੀ ਹਲਕੇ 'ਚ ਚੱਲ ਰਹੇ ਵਿਕਾਸ ਪ੍ਰੋਜੈਕਟਾਂ ਦਾ ਲਿਆ ਜਾਇਜ਼ਾ ਬੇਲਾ ਫਾਰਮੇਸੀ ਕਾਲਜ ਨੂੰ ਨਵਾਂ ਪੇਟੈਂਟ ਮਿਲਿਆ ਪੈਂਡਿੰਗ ਮਾਲੀਆ ਮਾਮਲਿਆਂ ਦਾ ਸਮੇਂ ਸਿਰ ਨਿਪਟਾਰਾ ਯਕੀਨੀ ਬਣਾਉਣ ਅਧਿਕਾਰੀ: ਆਸ਼ਿਕਾ ਜੈਨ ਭਗਵੰਤ ਮਾਨ ਸਰਕਾਰ ਦੀ ‘ਮਾਂਵਾਂ-ਧੀਆਂ ਸਤਿਕਾਰ ਯੋਜਨਾ’ 100 ਸਾਲ ਤੋਂ ਵੱਧ ਉਮਰ ਦੀਆਂ ਮਹਿਲਾਵਾਂ ਨੂੰ ਵੀ ਦੇ ਰਹੀ ਹੈ ਸਨਮਾਨ ਅਤੇ ਆਰਥਿਕ ਸਹਾਰਾ ਗਰਭਵਤੀ ਅਤੇ ਦੁੱਧ ਪਿਲਾਉਣ ਵਾਲੀਆਂ 4056 ਮਹਿਲਾਵਾਂ ਨੂੰ 1.70 ਕਰੋੜ ਦੀ ਵਿੱਤੀ ਸਹਾਇਤਾ : ਡਾ. ਬਲਜੀਤ ਕੌਰ ਉਦਯੋਗ-ਕੇਂਦਰਿਤ ਪੱਤਰਕਾਰੀ ਸਿੱਖਿਆ ਨੂੰ ਮਿਲੇਗਾ ਨਵਾਂ ਹੁਲਾਰਾ : ਆਰਬੀਯੂ ਨੇ ਨਾਮੀ ਨਿਊਜ਼ ਪੇਪਰ ਦੀ ਟਰੱਸਟ ਨਾਲ ਕੀਤਾ ਐਮਓਯੂ ਟਰਾਂਸਪੋਰਟ ਵਿਭਾਗ ਵੱਲੋਂ ਸੜਕ ਸੁਰੱਖਿਆ ਨੂੰ ਮਜ਼ਬੂਤ ਕਰਨ ਅਤੇ ਈ-ਚਲਾਨ ਸ਼ਿਕਾਇਤ ਪ੍ਰਣਾਲੀ ਨੂੰ ਸੁਚਾਰੂ ਬਣਾਉਣ ਲਈ ਵੱਡੇ ਕਦਮ: ਹਰਪਾਲ ਸਿੰਘ ਚੀਮਾ ਭਗਵੰਤ ਸਿੰਘ ਮਾਨ ਸਰਕਾਰ ਵੱਲੋਂ ਸ਼ੁਰੂ ਕੀਤੀਆਂ ਲੋਕ ਪੱਖੀ ਸਕੀਮਾਂ ਬਿਨਾਂ ਕਿਸੇ ਭੇਦਭਾਵ ਦੇ ਲਾਗੂ ਕੀਤੀਆਂ ਜਾ ਰਹੀਆਂ ਹਨ: ਕੁਲਵੰਤ ਸਿੰਘ ਰਾਹੁਲ ਚਾਬਾ ਨੇ ਆਜ਼ਾਦੀ ਦਿਵਸ ਸਮਾਰੋਹ ਦੀਆਂ ਤਿਆਰੀਆਂ ਦਾ ਲਿਆ ਜਾਇਜ਼ਾ ਵਿਧਾਇਕ ਸ਼ੈਰੀ ਕਲਸੀ ਪਿੰਡ ਦਾਨਿਆਂਵਾਲੀ ਪਹੁੰਚੇ ਆਫ਼ਤ ਪ੍ਰਬੰਧਨ ਲਈ ਸਿਖਲਾਈ ਅਤੇ ਤਿਆਰੀ ਹੀ ਸਭ ਤੋਂ ਪ੍ਰਭਾਵਸ਼ਾਲੀ ਹਥਿਆਰ - ਸਾਗਰ ਸੇਤੀਆ ਬ੍ਰਹਮ ਗਿਆਨ ਨੂੰ ਅਮਲ ਵਿੱਚ ਲਿਆ ਕੇ ਹੀ ਜੀਵਨ ਨੂੰ ਸਾਰਥਕ ਬਣਾਇਆ ਜਾ ਸਕਦਾ ਹੈ ਸੀ ਜੀ ਸੀ ਯੂਨੀਵਰਸਿਟੀ ਮੋਹਾਲੀ ਵਿਖੇ ਨਵੇਂ ਅਕਾਦਮਿਕ ਵਰ੍ਹੇ ਦੀ ਸ਼ੁਰੂਆਤ ਮੋਦੀ ਸਰਕਾਰ ਦੀ ਬਰਬਰਤਾ ਦੇ ਸ਼ਿਕਾਰ ਵਿਦਿਆਰਥੀਆਂ ਦੀ ਮਦਦ ਲਈ ਕੇਜਰੀਵਾਲ ਨੇ ਦਿਨ ਭਰ ਹਸਪਤਾਲ, ਥਾਣੇ ਤੋਂ ਲੈ ਕੇ ਜੰਤਰ-ਮੰਤਰ ਤੱਕ ਕੀਤੀ ਭੱਜ-ਦੌੜ ਪੰਜਾਬ ਕੈਬਨਿਟ ਨੇ ਪੰਜਾਬ ਵਿਧਾਨ ਸਭਾ ਦਾ 13ਵਾਂ ਇਜਲਾਸ 3 ਤੋਂ 10 ਅਗਸਤ ਤੱਕ ਸੱਦਣ ਨੂੰ ਦਿੱਤੀ ਪ੍ਰਵਾਨਗੀ ਵਿਧਾਇਕ ਅਜੀਤਪਾਲ ਕੋਹਲੀ ਵਲੋਂ ਮੁੱਖ ਮੰਤਰੀ ਤੀਰਥ ਯਾਤਰਾ ਬੱਸ ਸ੍ਰੀ ਅੰਮ੍ਰਿਤਸਰ ਸਾਹਿਬ ਲਈ ਰਵਾਨਾ

 

ਬਟਾਲਾ ਸ਼ਹਿਰ ਨੂੰ ਦਿੱਤਾ ਜਾਵੇਗਾ ਨਗਰ ਨਿਗਮ ਦਾ ਦਰਜਾ - ਸੁਨੀਲ ਜਾਖੜ

110 ਕਰੋੜ ਰੁਪਏ ਦੀ ਲਾਗਤ ਨਾਲ ਬਟਾਲਾ ਦੇ ਸੀਵਰੇਜ ਸਿਸਟਮ ਨੂੰ ਕੀਤਾ ਜਾਵੇਗਾ ਦਰੁੱਸਤ - ਜਾਖੜ

Web Admin

Web Admin

5 Dariya News

ਬਟਾਲਾ , 10 Feb 2019

Last updated on: Feb 10, 2019, 00:00 IST

ਗੁਰਦਾਸਪੁਰ ਤੋਂ ਲੋਕ ਸਭਾ ਮੈਂਬਰ ਅਤੇ ਪੰਜਾਬ ਕਾਂਗਰਸ ਪ੍ਰਧਾਨ ਸ੍ਰੀ ਸੁਨੀਲ ਜਾਖੜ ਨੇ ਐਲਾਨ ਕੀਤਾ ਹੈ ਕਿ ਸ਼੍ਰੀ ਗੁਰੂ ਨਾਨਕ ਦੇਵ ਜੀ ਦੇ ਸੁਹਰੇ ਪਰਿਵਾਰ ਦੇ ਨਗਰ ਬਟਾਲਾ ਨੂੰ ਨਗਰ ਨਿਗਮ ਦਾ ਦਰਜਾ ਦਿੱਤਾ ਜਾਵੇਗਾ। ਅੱਜ ਬਟਾਲਾ ਵਿਖੇ ਪੱਤਰਕਾਰਾਂ ਨਾਲ ਗੱਲ ਕਰਦਿਆਂ ਸ੍ਰੀ ਜਾਖੜ ਨੇ ਕਿਹਾ ਕਿ ਇਸ ਸਬੰਧੀ ਉਨਾਂ ਨੇ ਮੁੱਖ ਮੰਤਰੀ ਪੰਜਾਬ ਕੈਪਟਨ ਅਮਰਿੰਦਰ ਸਿੰਘ ਨਾਲ ਵੀ ਮੁੱਦਾ ਵਿਚਾਰਿਆ ਹੈ ਅਤੇ ਛੇਤੀ ਹੀ ਮੁੱਖ ਮੰਤਰੀ ਬਟਾਲਾ ਨੂੰ ਨਗਰ ਨਿਗਮ ਦਾ ਦਰਜਾ ਦੇਣਗੇ। ਉਨਾਂ ਕਿਹਾ ਕਿ ਜੇਕਰ ਫਗਵਾੜਾ, ਹੁਸ਼ਿਆਰਪੁਰ ਅਤੇ ਪਠਾਨਕੋਟ ਸ਼ਹਿਰ ਨਗਰ ਨਿਗਮ ਬਣ ਸਕਦੇ ਹਨ ਤਾਂ ਬਟਾਲਾ ਵੀ ਨਗਰ ਨਿਗਮ ਬਣਨ ਦੀਆਂ ਸਾਰੀਆਂ ਸ਼ਰਤਾਂ ਪੂਰੀਆਂ ਕਰਦਾ ਹੈ। ਉਨਾਂ ਕਿਹਾ ਕਿ ਬਟਾਲਾ ਦੇ ਨਗਰ ਨਿਗਮ ਬਣਨ ਨਾਲ ਇਸਦੀ ਆਮਦਨ ਦੇ ਸਰੋਤਾਂ ਵਿੱਚ ਵਾਧਾ ਹੋਵੇਗਾ ਅਤੇ ਸਰਕਾਰ ਕੋਲੋਂ ਵੀ ਇਥੇ ਵੱਧ ਗ੍ਰਾਂਟਾਂ ਆਉਣਗੀਆਂ ਜਿਸ ਨਾਲ ਸ਼ਹਿਰ ਦਾ ਵਿਕਾਸ ਸੰਭਵ ਹੋ ਸਕੇਗਾ।ਬਟਾਲਾ ਸ਼ਹਿਰ ਦੀ ਹਾਲਤ ਉੱਪਰ ਚਿੰਤਾ ਜ਼ਾਹਰ ਕਰਦਿਆਂ ਲੋਕ ਸਭਾ ਮੈਂਬਰ ਸ੍ਰੀ ਸੁਨੀਲ ਜਾਖੜ ਨੇ ਕਿਹਾ ਕਿ ਪੰਜਾਬ ਸਰਕਾਰ ਇਸ ਇਤਿਹਾਸਕ ਸ਼ਹਿਰ ਨੂੰ ਮਾੜੀ ਹਾਲਤ ’ਚੋਂ ਬਾਹਰ ਕੱਢਣ ਲਈ ਯਤਨ ਅਰੰਭ ਚੁੱਕੀ ਹੈ ਅਤੇ ਛੇਤੀ ਹੀ ਸ਼ਹਿਰ ਵਾਸੀਆਂ ਦੀਆਂ ਮੁਸ਼ਕਲਾਂ ਦਾ ਹੱਲ ਕਰ ਦਿੱਤਾ ਜਾਵੇਗਾ। ਉਨਾਂ ਕਿਹਾ ਕਿ ਸੂਬਾ ਸਰਕਾਰ ਨੇ ਬਟਾਲਾ ਸ਼ਹਿਰ ਵਿੱਚ ਸੀਵਰੇਜ ਸਿਸਟਮ ਨੂੰ ਠੀਕ ਕਰਨ ਲਈ 110 ਕਰੋੜ ਰੁਪਏ ਦਾ ਵਿਸ਼ੇਸ਼ ਪ੍ਰੋਜੈਕਟ ਉਲੀਕਿਆ ਹੈ ਅਤੇ ਅਉਂਦੇ 10 ਦਿਨਾਂ ਦੇ ਵਿੱਚ ਪੰਜਾਬ ਦੇ ਸਥਾਨਕ ਸਰਕਾਰਾਂ ਬਾਰੇ ਮੰਤਰੀ ਸ. ਨਵਜੋਤ ਸਿੰਘ ਸਿੱਧੂ ਬਟਾਲਾ ਪਹੁੰਚ ਕੇ ਸੀਵਰੇਜ ਦੇ ਇਸ ਪ੍ਰੋਜੈਕਟ ਦੀ ਸ਼ੁਰੂਆਤ ਕਰਨਗੇ। ਉਨਾਂ ਕਿਹਾ ਕਿ 11 ਫਰਵਰੀ ਨੂੰ ਸੀਵਰੇਜ ਬੋਰਡ ਦੇ ਸੀ.ਈ.ਓ. ਅਜੇ ਸ਼ਰਮਾਂ ਬਟਾਲਾ ਸ਼ਹਿਰ ਦਾ ਦੌਰਾ ਕਰਕੇ ਸਮੁੱਚੇ ਹਲਾਤ ਦਾ ਜਾਇਜਾ ਲੈ ਕੇ ਸਰਕਾਰ ਨੂੰ ਰਿਪੋਰਟ ਕਰਨਗੇ। ਉਨਾਂ ਕਿਹਾ ਕਿ ਬਟਾਲਾ ਸ਼ਹਿਰ ਵਿੱਚ 8 ਕਰੋੜ ਤੋਂ ਵੱਧ ਦੀ ਲਾਗਤ ਵਾਲੇ ਵਿਕਾਸ ਕਾਰਜਾਂ ਦੀ ਸ਼ੁਰੂਆਤ ਕਰ ਦਿੱਤੀ ਗਈ ਹੈ ਜਿਸ ਤਹਿਤ ਵਿਸ਼ਵਾ ਮਿੱਤਰ ਸੇਖੜੀ ਮਾਰਗ ਸਮੇਤ ਹੋਰ ਪ੍ਰਮੁੱਖ ਸੜਕਾਂ ਦੀ ਮੁਰੰਮਤ ਦਾ ਕੰਮ ਸ਼ੁਰੂ ਹੋ ਗਿਆ ਹੈ। ਉਨਾਂ ਕਿਹਾ ਕਿ ਇਸਤੋਂ ਇਲਾਵਾ ਬਟਾਲਾ ਸ਼ਹਿਰ ਦੇ ਰਹਿੰਦੇ ਵਿਕਾਸ ਲਈ ਹੋਰ ਵੀ ਗ੍ਰਾਂਟ ਸੂਬਾ ਸਰਕਾਰ ਵਲੋਂ ਭੇਜੀ ਜਾ ਰਹੀ ਹੈ।  ਉਨਾਂ ਕਿਹਾ ਕਿ ਸ਼ਹਿਰ ਵਿੱਚ ਕੀਤੇ ਜਾਣ ਵਾਲੇ ਵਿਕਾਸ ਦੀ ਨਿਗਰਾਨੀ ਲਈ ਸ਼ਹਿਰ ਵਾਸੀਆਂ ਦੀ ਇੱਕ ਮਾਨੀਟਰਿੰਗ ਕਮੇਟੀ ਬਣਾਈ ਜਾਵੇਗੀ ਜੋ ਵਿਕਾਸ ਕਾਰਜਾਂ ਦੀ ਪ੍ਰਗਤੀ ਅਤੇ ਕੰਮ ਦੀ ਗੁਣਵਤਾ ਦੀ ਨਿਗਰਾਨੀ ਕਰੇਗੀ। 

ਸੁਨੀਲ ਜਾਖੜ ਨੇ ਕਿਹਾ ਕਿ ਬਟਾਲਾ ਸ਼ਹਿਰ ਦੀ ਤਰਸਯੋਗ ਹਾਲਤ ਲਈ ਅਕਾਲੀ-ਭਾਜਪਾ ਸਰਕਾਰ ਦਾ 10 ਸਾਲਾ ਕੁਸ਼ਾਸਨ ਜਿੰਮੇਵਾਰ ਹੈ, ਜਿਨਾਂ ਨੇ ਪੂਰਾ ਇੱਕ ਦਹਾਕਾ ਇਸ ਇਤਿਹਾਸਕ ਤੇ ਧਾਰਮਿਕ ਮਹੱਤਤਾ ਵਾਲੇ ਸ਼ਹਿਰ ਨੂੰ ਪੂਰੀ ਤਰਾਂ ਅਣਗੌਲੀ ਰੱਖਿਆ। ਉਨਾਂ ਕਿਹਾ ਕਿ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਬਟਾਲਾ ਸ਼ਹਿਰ ਦੀ ਹਾਲਤ ਤੋਂ ਜਾਣੂ ਹਨ ਅਤੇ ਉਨਾਂ ਨੇ ਸ਼ਹਿਰ ਦੇ ਸੁਧਾਰ ਦਾ ਬੀੜਾ ਚੱੁਕਿਆ ਹੈ। ਉਨਾਂ ਕਿਹਾ ਕਿ ਗੁਰੂ ਨਾਨਕ ਦੇਵ ਜੀ ਦੇ ਸੁਹਰੇ ਪਰਿਵਾਰ ਦੇ ਸ਼ਹਿਰ ਨੂੰ ਵਿਕਾਸ ਪੱਖੋਂ ਪਿਛੇ ਨਹੀਂ ਰਹਿਣ ਦਿੱਤਾ ਜਾਵੇਗਾ ਅਤੇ ਗੁਰੂ ਸਾਹਿਬ ਦੇ 550 ਸਾਲਾ ਪ੍ਰਕਾਸ਼ ਪੁਰਬ ਮੌਕੇ ਇਸ ਸ਼ਹਿਰ ਨੂੰ ਸਾਰੀਆਂ ਬੁਨਿਆਦੀ ਸਹੂਲਤਾਂ ਮੁਹੱਈਆ ਕਰਾਈਆਂ ਜਾਣਗੀਆਂ। ਉਨਾਂ ਕਿਹਾ ਕਿ ਸੂਬਾ ਸਰਕਾਰ ਬਟਾਲਾ ਦੇ ਵਿਕਾਸ ਵਿੱਚ ਫੰਡਾਂ ਦੀ ਕੋਈ ਕਮੀਂ ਨਹੀਂ ਆਉਣ ਦੇਵੇਗੀ।ਸਾਂਸਦ ਸ੍ਰੀ ਸੁਨੀਲ ਜਾਖੜ ਨੇ ਕਿਹਾ ਕਿ ਉਨਾਂ ਦੇ ਯਤਨਾ ਸਦਕਾ ਟਰੇਨ ਨੰਬਰ 19415/19416 ਅਹਿਮਦਾਬਾਦ-ਸ੍ਰੀ ਵੈਸ਼ਨੋ ਦੇਵੀ ਕੱਟੜਾ ਐਕਸਪ੍ਰੈਸ ਹੁਣ ਬਟਾਲਾ ਜੰਕਸ਼ਨ ਉੱਪਰ ਵੀ ਰੁਕਿਆ ਕਰੇਗੀ। ਸ੍ਰੀ ਜਾਖੜ ਨੇ ਕਿਹਾ ਕਿ ਰੇਲਵੇ ਮੰਤਰੀ ਨੇ ਉਨਾਂ ਨੂੰ ਇਹ ਲਿਖਤੀ ਭਰੋਸਾ ਦਿੱਤਾ ਹੈ। ਉਨਾਂ ਕਿਹਾ ਅੰਮਿ੍ਰਤਸਰ-ਪਠਾਨਕੋਟ ਰੇਲਵੇ ਲਾਈਨ ਦਾ ਬਿਜਲੀਕਰਨ ਵੀ ਕੀਤਾ ਜਾ ਰਿਹਾ ਹੈ ਜੋ ਇਸ ਸਾਲ ਮਾਰਚ ਮਹੀਨੇ ਤੱਕ ਮੁਕੰਮਲ ਹੋ ਜਾਵੇਗਾ। ਸ੍ਰੀ ਜਾਖੜ ਨੇ ਕਿਹਾ ਕਿ ਉਨਾਂ ਨੇ ਰੇਲਵੇ ਮੰਤਰੀ ਕੋਲੋਂ ਇਹ ਵੀ ਮੰਗ ਕੀਤੀ ਹੈ ਕਿ ਜੂਨ ਅਤੇ ਦਸੰਬਰ ਮਹੀਨੇ ਦੀਆਂ ਸਕੂਲੀ ਛੁੱਟੀਆਂ ਸਮੇਂ ਬਟਾਲਾ ਤੋਂ ਵੈਸ਼ਨੋ ਦੇਵੀ ਲਈ ਮਹੀਨਾ ਭਰ ਰੋਜ਼ਾਨਾ ਵਿਸ਼ੇਸ਼ ਗੱਡੀ ਚਲਾਈ ਜਾਵੇ ਤਾਂ ਜੋ ਬੱਚੇ ਅਤੇ ਹੋਰ ਸ਼ਰਧਾਲੂ ਪਾਵਨ ਤੀਰਥ ਦੇ ਦਰਸ਼ਨ ਕਰ ਸਕਣ। ਇਸ ਤੋਂ ਪਹਿਲਾਂ ਸ੍ਰੀ ਸੁਨੀਲ ਜਾਖੜ ਨੇ ਸਾਬਕਾ ਮੰਤਰੀ ਸ੍ਰੀ ਅਸ਼ਵਨੀ ਸੇਖੜੀ ਨੇ ਨਾਲ ਨਗਰ ਕੌਂਸਲ ਦੇ ਸਾਬਕਾ ਪ੍ਰਧਾਨ ਸ. ਹਰਿੰਦਰ ਸਿੰਘ ਕਲਸੀ ਦੇ ਗ੍ਰਹਿ ਵਿਖੇ ਪਹੁੰਚ ਕੇ ਕਲਸੀ ਪਰਿਵਾਰ ਨੂੰ ਉਨਾਂ ਦੇ ਬੇਟੇ ਦੇ ਵਿਆਹ ਦੀਆਂ ਵਧਾਈਆਂ ਦਿੱਤੀਆਂ। ਇਸ ਮੌਕੇ ਉਨਾਂ ਪਰਿਵਾਰਕ ਮੈਂਬਰਾਂ ਨਾਲ ਖੁਸ਼ੀ ਸਾਂਝੀ ਕੀਤੀ ਅਤੇ ਆਪਣੀਆਂ ਸ਼ੁਭ ਕਾਮਨਾਵਾਂ ਦਿੱਤੀਆਂ। ਇਸ ਮੌਕੇ  ਡਾ. ਸਤਨਾਮ ਸਿੰਘ ਨਿੱਜਰ, ਸ਼ਕਤੀ ਮਹਾਜਨ, ਅਜੇ ਮਹਾਜਨ, ਸੁਨੀਲ ਸਰੀਨ ਬਟਾਲਾ ਅਤੇ  ਸ਼ਹਿਰ ਦੀਆਂ ਹੋਰ ਵੀ ਪ੍ਰਮੁੱਖ ਸ਼ਖਸੀਅਤਾਂ ਵੀ ਹਾਜ਼ਰ ਸਨ।

 

Tags: Sunil Jakhar , Ashwani Sekhri

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD