Friday, 05 June 2026

 

 

ਖ਼ਾਸ ਖਬਰਾਂ ਭੋਜਨ-ਸੁਰੱਖਿਅਤ ਭਵਿੱਖ ਦਾ ਨਿਰਮਾਣ : ਨੀਤੀ ਅਤੇ ਭੋਜਨ ਦਾ ਸੁਮੇਲ 54 ਐਲਪੀਯੂ ਵਿਦਿਆਰਥੀਆਂ ਨੂੰ ਭਾਰਤੀ ਏਅਰਟੈੱਲ ਸਕਾਲਰਸ਼ਿਪ ਵਿੱਚ ₹5 ਕਰੋੜ ਤੋਂ ਵੱਧ ਪ੍ਰਾਪਤ ਹੋਏ ਅਤੇ ਵਿਸ਼ਵ ਵਾਤਾਵਰਣ ਦਿਵਸ 'ਤੇ 180 ਰੁੱਖ ਲਗਾਏ ਸਰਹੱਦ ਪਾਰੋਂ ਚੱਲ ਰਹੇ ਹਥਿਆਰਾਂ, ਨਸ਼ਿਆਂ ਅਤੇ ਹਵਾਲਾ ਨੈੱਟਵਰਕ ਦਾ ਪਰਦਾਫਾਸ਼ ਅਮਰਪ੍ਰੀਤ ਕੌਰ ਸੰਧੂ ਵੱਲੋਂ ਸੈਂਸਜ-2027 ਸਬੰਧੀ ਸੈਂਸਜ ਅਫਸਰਾਂ ਤੇ ਚਾਰਜ ਅਫਸਰਾਂ ਨਾਲ ਬੈਠਕ ਰਾਹੁਲ ਚਾਬਾ ਨੇ ਨੀਟ ਪ੍ਰੀਖਿਆ ਨੂੰ ਸਫਲਤਾਪੂਰਵਕ ਨੇਪਰੇ ਚਾੜ੍ਹਨ ਲਈ ਅਧਿਕਾਰੀਆਂ ਨਾਲ ਕੀਤੀ ਮੀਟਿੰਗ ਨਸ਼ਿਆਂ ਦਾ ਖਾਤਮਾ ਕਰਕੇ ਪੰਜਾਬ ਨੂੰ ਮੁੜ ਤੋਂ ਰੰਗਲਾ ਪੰਜਾਬ ਬਣਾਇਆ ਜਾਵੇਗਾ - ਗੁਰਦਿੱਤ ਸਿੰਘ ਸੇਖੋਂ ਰਣਬੀਰ ਭੁੱਲਰ ਵੱਲੋਂ ਪੰਜਾਬ ਸਰਕਾਰ ਵੱਲੋਂ ਜਾਰੀ ਕੀਤੇ ਜਾ ਰਹੇ ਨਵੇਂ ਸਮਾਰਟ ਰਾਸ਼ਨ ਕਾਰਡਾਂ ਦੀ ਵੰਡ ਦਾ ਸ਼ੁਭ ਆਰੰਭ ਨਸ਼ਿਆਂ ਦੇ ਮੁਕੰਮਲ ਖਾਤਮੇ ਤੱਕ ਜਾਰੀ ਰਹੇਗਾ ਯੁੱਧ ਨਸ਼ਿਆਂ ਵਿਰੁੱਧ : ਕੁਲਤਾਰ ਸਿੰਘ ਸੰਧਵਾਂ ਆਰਬੀਯੂ ਨੇ 'ਏਕ ਪੇੜ ਮਾਂ ਕੇ ਨਾਮ' ਰੁੱਖ ਲਗਾਉਣ ਦੀ ਮੁਹਿੰਮ ਨਾਲ ਵਿਸ਼ਵ ਵਾਤਾਵਰਣ ਦਿਵਸ ਮਨਾਇਆ ਜ਼ਿਲ੍ਹਾ ਪ੍ਰੀਸ਼ਦ ਦੇ ਚੇਅਰਮੈਨ ਸਿੰਗਾਰਾ ਸਿੰਘ ਸਲਾਣਾ ਅਤੇ ਵਾਈਸ ਚੇਅਰਮੈਨ ਗੁਰਵਿੰਦਰ ਸਿੰਘ ਨੇ ਅਹੁੱਦਾ ਸੰਭਾਲਿਆ ਲਖਵੀਰ ਸਿੰਘ ਰਾਏ ਵੱਲੋਂ ਪਿੰਡ ਝਾਂਮਪੁਰ ਵਿਖੇ 42 ਲੱਖ ਤੋਂ ਵਧੇਰੇ ਦੀ ਲਾਗਤ ਨਾਲ ਬਣ ਕੇ ਤਿਆਰ ਹੋਏ ਖੇਡ ਸਟੇਡੀਅਮ ਦਾ ਕੀਤਾ ਉਦਘਾਟਨ ਡਾ. ਬਲਜੀਤ ਕੌਰ ਨੇ ਮੰਡੀ ਲੱਖੇਵਾਲੀ ਵਿਖੇ 2.50 ਕਰੋੜ ਰੁਪਏ ਦੀ ਲਾਗਤ ਨਾਲ ਬਨਣ ਵਾਲੀ ਨਵੀਂ ਅਨਾਜ ਮੰਡੀ ਦਾ ਨੀਂਹ ਪੱਥਰ ਰੱਖਿਆ ਅਮਰਿੰਦਰ ਸਿੰਘ ਰਾਜਾ ਵੜਿੰਗ ਨੇ ਪੀਐੱਸਈਆਰਸੀ ਵਿੱਚ ਬਾਹਰੀ ਵਿਅਕਤੀ ਦੀ ਨਿਯੁਕਤੀ ਦੀ ਨਿੰਦਾ ਕੀਤੀ ਦਿਵਿਯਾ ਪੀ. ਨੇ ਬੈਂਕਾਂ ਨੂੰ ਖੇਤੀਬਾੜੀ ਤੇ ਸਹਾਇਕ ਧੰਦਿਆਂ ਲਈ ਆਸਾਨ ਤੇ ਵੱਧ ਤੋਂ ਵੱਧ ਕਰਜ਼ੇ ਮੁਹੱਈਆ ਕਰਵਾਉਣ ਲਈ ਕਿਹਾ ਚੋਣ ਤਹਿਸੀਲਦਾਰ ਸੰਜੇ ਕੁਮਾਰ ਸਹਾਇਕ ਮੁੱਖ ਚੋਣ ਅਫਸਰ, ਪੰਜਾਬ ਵਜੋਂ ਪਦਉੱਨਤ ਪੰਜਾਬ ਸਰਕਾਰ ਦੀ ‘ਮੇਰੀ ਰਸੋਈ’ ਸਕੀਮ ਨਾਲ ਜ਼ਿਲ੍ਹੇ ਦੇ 2 ਲੱਖ 70 ਹਜ਼ਾਰ ਪਰਿਵਾਰਾਂ ਨੂੰ ਹੋਵੇਗਾ ਲਾਭ- ਮੋਹਿੰਦਰ ਭਗਤ ਅਮਿੱਟ ਯਾਦਾਂ ਛੱਡਦਾ ਪਿੰਡ ਸੀਚੇਵਾਲ ਦਾ ਪੰਜ ਰੋਜ਼ਾ ਖੇਡ ਮੇਲਾ ਸੰਪੰਨ ਪੰਜਾਬ ਸਰਕਾਰ ਦੀ ਮੁਹਿੰਮ ‘ਯੁੱਧ ਨਸ਼ਿਆਂ ਵਿਰੁੱਧ’ ਸੂਬੇ ’ਚੋਂ ਨਸ਼ਿਆਂ ਦੇ ਖਾਤਮੇ ਲਈ ਜਨ ਅੰਦੋਲਨ ਬਣੀ : ਮੋਹਿੰਦਰ ਭਗਤ ਇਵੇਟ ਕੂਪਰ ਨੇ ਨਰੇਂਦਰ ਮੋਦੀ ਨਾਲ ਮੁਲਾਕਾਤ ਕੀਤੀ ਡੈਲਸੀ ਰੋਡਰਿਗਜ਼ ਨੇ ਨਰੇਂਦਰ ਮੋਦੀ ਨਾਲ ਮੁਲਾਕਾਤ ਕੀਤੀ ਹਰਿਆਣਾ ਸਾਰੇ ਵਿਭਾਗਾਂ ਨੂੰ ਆਪਣੇ 5 ਸਾਲਾਂ ਦਾ ਰੋਡਮੈਪ ਏਆਈ ਟੂਲ 'ਤੇ ਅਪਲੋਡ ਕਰਨ ਦੇ ਨਾਇਬ ਸਿੰਘ ਸੈਣੀ ਨੇ ਦਿੱਤੇ ਨਿਰਦੇਸ਼

 

ਸਿਵਲ ਹਸਪਤਾਲ ਬਟਾਲਾ ਦੇ ਸੀਵਰੇਜ ਦਾ ਵੀ ਕੀਤਾ ਜਾਵੇਗਾ ਹੱਲ

ਸੀਵਰੇਜ ਬੋਰਡ ਦੇ ਸੀ.ਈ.ਓ. ਨੇ ਚੇਅਰਮੈਨ ਅਮਰਦੀਪ ਚੀਮਾਂ ਨੂੰ ਦਿੱਤਾ ਭਰੋਸਾ

Web Admin

Web Admin

5 Dariya News

ਬਟਾਲਾ , 11 Feb 2019

Last updated on: Feb 11, 2019, 00:00 IST

ਸੀਵਰੇਜ ਬੋਰਡ ਦੇ ਸੀ.ਈ.ਓ. ਸ੍ਰੀ ਅਜੋਏ ਸ਼ਰਮਾਂ ਨੇ ਭਰੋਸਾ ਦਿੱਤਾ ਹੈ ਕਿ ਮਾਤਾ ਸੁਲੱਖਣੀ ਜੀ ਸਿਵਲ ਹਸਪਤਾਲ ਬਟਾਲਾ ਦੇ ਸੀਵਰੇਜ ਸਮੱਸਿਆ ਦਾ ਹੱਲ ਪਹਿਲ ਦੇ ਅਧਾਰ ’ਤੇ ਕੀਤਾ ਜਾਵੇਗਾ। ਅੱਜ ਆਪਣੇ ਬਟਾਲਾ ਦੌਰੇ ਮੌਕੇ ਸ੍ਰੀ ਅਜੋਏ ਸ਼ਰਮਾਂ ਨੇ ਪੰਜਾਬ ਹੈਲਥ ਸਿਸਟਮਜ਼ ਕਾਰਪੋਰੇਸ਼ਨ ਦੇ ਚੇਅਰਮੈਨ ਸ. ਅਮਰਦੀਪ ਸਿੰਘ ਚੀਮਾ ਨਾਲ ਗੱਲ ਕਰਦਿਆਂ ਦੱਸਿਆ ਕਿ ਉਨਾਂ ਨੇ ਸਿਵਲ ਹਸਪਤਾਲ ਦੇ ਸੀਵਰੇਜ ਸਮੇਤ ਪੂਰੇ ਸ਼ਹਿਰ ਦੀ ਸੀਵਰੇਜ ਵਿਵਸਥਾ ਦਾ ਜਾਇਜਾ ਲਿਆ ਹੈ ਅਤੇ ਇਸ ਸਾਰੀ ਸਮੱਸਿਆ ਦਾ ਹੱਲ ਜਲਦੀ ਕਰ ਦਿੱਤਾ ਜਾਵੇਗਾ। ਉਨਾਂ ਕਿਹਾ ਕਿ ਸਿਵਲ ਹਸਪਤਾਲ ਦੇ ਸੀਵਰੇਜ ਦੀ ਜੋ ਸਮੱਸਿਆ ਹੈ ਉਸਦਾ ਹੱਲ ਵੀ ਕੱਢਿਆ ਜਾਵੇਗਾ ਤਾਂ ਜੋ ਹਸਪਤਾਲ ਵਿਚੋਂ ਪਾਣੀ ਦੀ ਨਿਕਾਸੀ ਵਿੱਚ ਕੋਈ ਸਮੱਸਿਆ ਨਾ ਆਵੇ।ਇਸ ਮੌਕੇ ਸ. ਅਮਰਦੀਪ ਸਿੰਘ ਚੀਮਾ ਨੇ ਸੀ.ਈ.ਓ. ਸ੍ਰੀ ਸ਼ਰਮਾਂ ਨੂੰ ਕਿਹਾ ਕਿ ਬਟਾਲਾ ਇਤਿਹਾਸਕ ਅਤੇ ਧਾਰਮਿਕ ਮਹੱਤਤਾ ਵਾਲਾ ਨਗਰ ਹੈ ਅਤੇ ਇਸਨੂੰ ਸੀਵਰੇਜ ਵਰਗੀ ਬੁਨਿਆਦੀ ਸਹੂਲਤ ਦੀ ਸਮੱਸਿਆ ਨਾਲ ਦੋ-ਚਾਰ ਹੋਣਾ ਪੈ ਰਿਹਾ ਹੈ। ਉਨਾਂ ਬਟਾਲਾ ਦੀ ਸੀਵਰੇਜ ਸਮੱਸਿਆ ਨੂੰ ਫੌਰੀ ਤੌਰ ’ਤੇ ਹੱਲ ਕਰਨ ਦੀ ਗੱਲ ਕਹੀ। ਸ. ਚੀਮਾਂ ਨੇ ਇਸ ਮੌਕੇ ਮੁੱਖ ਮੰਤਰੀ ਪੰਜਾਬ ਕੈਪਟਨ ਅਮਰਿੰਦਰ ਸਿੰਘ ਦਾ ਧੰਨਵਾਦ ਕਰਦਿਆਂ ਕਿਹਾ ਕਿ ਉਨਾਂ ਬਟਾਲਾ ਵਾਸੀਆਂ ਦੇ ਦਰਦ ਨੂੰ ਮਹਿਸੂਸ ਕੀਤਾ ਹੈ ਅਤੇ ਬਟਾਲਾ ਦੀਆਂ ਸਮੱਸਿਆਵਾਂ ਨੂੰ ਹੱਲ ਕਰਨ ਦੀ ਪਹਿਲਕਦਮੀ ਕੀਤੀ ਹੈ। ਉਨਾਂ ਕਿਹਾ ਕਿ ਕੈਪਟਨ ਸਰਕਾਰ ਵਲੋਂ ਗੁਰੂ ਸਾਹਿਬ ਦੇ ਨਗਰ ਬਟਾਲਾ ਦੀ ਨੁਹਾਰ ਬਦਲੀ ਜਾਵੇਗੀ ਅਤੇ ਸਰਕਾਰ ਵਲੋਂ ਫੰਡਾਂ ਦੀ ਕੋਈ ਘਾਟ ਨਹੀਂ ਆਉਣ ਦਿੱਤੀ ਜਾਵੇਗੀ।  ਦੱਸਣਯੋਗ ਹੈ ਕਿ ਪੰਜਾਬ ਹੈਲਥ ਸਿਸਟਮਜ਼ ਕਾਰਪੋਰੇਸ਼ਨ ਦੇ ਚੇਅਰਮੈਨ ਸ. ਅਮਰਦੀਪ ਸਿੰਘ ਚੀਮਾ ਲੰਮੇ ਸਮੇਂ ਤੋਂ ਬਟਾਲਾ ਸ਼ਹਿਰ ਦੀਆਂ ਸਮੱਸਿਆਵਾਂ ਮੁੱਖ ਮੰਤਰੀ ਪੰਜਾਬ ਕੈਪਟਨ ਅਮਰਿੰਦਰ ਸਿੰਘ ਅਤੇ ਕੈਬਨਿਟ ਮੰਤਰੀਆਂ ਸਮੇਤ ਵਿਭਾਗਾਂ ਦੇ ਮੁੱਖੀਆਂ ਦੇ ਧਿਆਨ ਵਿੱਚ ਲਿਆਂਉਦੇ ਰਹੇ ਹਨ। ਸ. ਚੀਮਾ ਨੇ ਸੀਵਰੇਜ ਮੰਦਹਾਲੀ ਦਾ ਮੁੱਦਾ ਵੀ ਮੁੱਖ ਮੰਤਰੀ ਪੰਜਾਬ ਅਤੇ ਸੀਵਰੇਜ ਬੋਰਡ ਦੇ ਸੀ.ਈ.ਓ. ਸ੍ਰੀ ਅਜੋਏ ਸ਼ਰਮਾਂ ਦੇ ਧਿਆਨ ਵਿੱਚ ਲਿਆਂਦਾ ਸੀ ਅਤੇ ਇਸ ਸਮੱਸਿਆ ਦੇ ਹੱਲ ਲਈ ਕਦਮ ਚੁੱਕਣ ਲਈ ਕਿਹਾ ਸੀ।

 

Tags: Amardeep Singh Cheema

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD