Wednesday, 22 July 2026

 

 

ਖ਼ਾਸ ਖਬਰਾਂ ਆਪ ਸਰਕਾਰ ਨੇ ਅਫ਼ਸਰਸ਼ਾਹੀ ਨੂੰ ਹਾਸ਼ੀਏ ’ਤੇ ਧੱਕਣ ਤੋਂ ਬਾਅਦ ਹੁਣ ਖੁੱਲ੍ਹੇਆਮ ਸਿਆਸਤ ਦਾ ਅਪਰਾਧੀਕਰਨ ਸ਼ੁਰੂ ਕਰ ਦਿੱਤਾ ਹੈ: ਸੁਨੀਲ ਜਾਖੜ ਪੰਜਾਬ ਵਿੱਚ ਪੇਪਰ ਲੀਕ ਹੋਣ ਦੇ ਮਾਮਲਿਆਂ ਵਿੱਚ ਮਾਨ ਤੇ ਬੈਂਸ ਅਸਤੀਫਾ ਦੇਣ: ਅਮਰਿੰਦਰ ਸਿੰਘ ਰਾਜਾ ਵੜਿੰਗ ਖਰੜ ਪੈਦਲ ਮਾਰਚ ਦਾ 9ਵਾਂ ਦਿਨ : ਰਵਿੰਦਰ ਸਿੰਘ ਖੇੜਾ ਨੇ ਨਿੱਜਰ ਰੋਡ 'ਤੇ ਬੰਦ ਪਈ ਸੀਵਰੇਜ ਲਾਈਨ ਦਾ ਮੁੱਦਾ ਚੁੱਕਿਆ ਸਾਰੇ ਹੜ੍ਹ ਮਾਰੇ ਇਲਾਕਿਆਂ ਵਿਚ ਹੜ੍ਹ ਰੋਕੂ ਕੰਮ ਮੁਕੰਮਲ ਕੀਤੇ ਜਾਣ: ਸੁਖਬੀਰ ਸਿੰਘ ਬਾਦਲ ਨੇ ਅਕਾਲੀ ਵਰਕਰਾਂ ਨੂੰ ਕੀਤੀ ਅਪੀਲ ਰੋਸ ਮੁਜ਼ਾਹਰਾ ਕਰ ਰਹੇ ਵਿਦਿਆਰਥੀਆਂ ਦੇ ਮਸਲੇ ਜਲਦੀ ਹੱਲ ਕਰੋ: ਸੁਖਬੀਰ ਸਿੰਘ ਬਾਦਲ ਨੇ ਕੇਂਦਰ ਸਰਕਾਰ ਨੂੰ ਕੀਤੀ ਅਪੀਲ ਓ.ਐਸ.ਡੀ. ਸੁਖਵੀਰ ਸਿੰਘ ਨੇ ਧੂਰੀ ਹਲਕੇ 'ਚ ਚੱਲ ਰਹੇ ਵਿਕਾਸ ਪ੍ਰੋਜੈਕਟਾਂ ਦਾ ਲਿਆ ਜਾਇਜ਼ਾ ਬੇਲਾ ਫਾਰਮੇਸੀ ਕਾਲਜ ਨੂੰ ਨਵਾਂ ਪੇਟੈਂਟ ਮਿਲਿਆ ਪੈਂਡਿੰਗ ਮਾਲੀਆ ਮਾਮਲਿਆਂ ਦਾ ਸਮੇਂ ਸਿਰ ਨਿਪਟਾਰਾ ਯਕੀਨੀ ਬਣਾਉਣ ਅਧਿਕਾਰੀ: ਆਸ਼ਿਕਾ ਜੈਨ ਭਗਵੰਤ ਮਾਨ ਸਰਕਾਰ ਦੀ ‘ਮਾਂਵਾਂ-ਧੀਆਂ ਸਤਿਕਾਰ ਯੋਜਨਾ’ 100 ਸਾਲ ਤੋਂ ਵੱਧ ਉਮਰ ਦੀਆਂ ਮਹਿਲਾਵਾਂ ਨੂੰ ਵੀ ਦੇ ਰਹੀ ਹੈ ਸਨਮਾਨ ਅਤੇ ਆਰਥਿਕ ਸਹਾਰਾ ਗਰਭਵਤੀ ਅਤੇ ਦੁੱਧ ਪਿਲਾਉਣ ਵਾਲੀਆਂ 4056 ਮਹਿਲਾਵਾਂ ਨੂੰ 1.70 ਕਰੋੜ ਦੀ ਵਿੱਤੀ ਸਹਾਇਤਾ : ਡਾ. ਬਲਜੀਤ ਕੌਰ ਉਦਯੋਗ-ਕੇਂਦਰਿਤ ਪੱਤਰਕਾਰੀ ਸਿੱਖਿਆ ਨੂੰ ਮਿਲੇਗਾ ਨਵਾਂ ਹੁਲਾਰਾ : ਆਰਬੀਯੂ ਨੇ ਨਾਮੀ ਨਿਊਜ਼ ਪੇਪਰ ਦੀ ਟਰੱਸਟ ਨਾਲ ਕੀਤਾ ਐਮਓਯੂ ਟਰਾਂਸਪੋਰਟ ਵਿਭਾਗ ਵੱਲੋਂ ਸੜਕ ਸੁਰੱਖਿਆ ਨੂੰ ਮਜ਼ਬੂਤ ਕਰਨ ਅਤੇ ਈ-ਚਲਾਨ ਸ਼ਿਕਾਇਤ ਪ੍ਰਣਾਲੀ ਨੂੰ ਸੁਚਾਰੂ ਬਣਾਉਣ ਲਈ ਵੱਡੇ ਕਦਮ: ਹਰਪਾਲ ਸਿੰਘ ਚੀਮਾ ਭਗਵੰਤ ਸਿੰਘ ਮਾਨ ਸਰਕਾਰ ਵੱਲੋਂ ਸ਼ੁਰੂ ਕੀਤੀਆਂ ਲੋਕ ਪੱਖੀ ਸਕੀਮਾਂ ਬਿਨਾਂ ਕਿਸੇ ਭੇਦਭਾਵ ਦੇ ਲਾਗੂ ਕੀਤੀਆਂ ਜਾ ਰਹੀਆਂ ਹਨ: ਕੁਲਵੰਤ ਸਿੰਘ ਰਾਹੁਲ ਚਾਬਾ ਨੇ ਆਜ਼ਾਦੀ ਦਿਵਸ ਸਮਾਰੋਹ ਦੀਆਂ ਤਿਆਰੀਆਂ ਦਾ ਲਿਆ ਜਾਇਜ਼ਾ ਵਿਧਾਇਕ ਸ਼ੈਰੀ ਕਲਸੀ ਪਿੰਡ ਦਾਨਿਆਂਵਾਲੀ ਪਹੁੰਚੇ ਆਫ਼ਤ ਪ੍ਰਬੰਧਨ ਲਈ ਸਿਖਲਾਈ ਅਤੇ ਤਿਆਰੀ ਹੀ ਸਭ ਤੋਂ ਪ੍ਰਭਾਵਸ਼ਾਲੀ ਹਥਿਆਰ - ਸਾਗਰ ਸੇਤੀਆ ਬ੍ਰਹਮ ਗਿਆਨ ਨੂੰ ਅਮਲ ਵਿੱਚ ਲਿਆ ਕੇ ਹੀ ਜੀਵਨ ਨੂੰ ਸਾਰਥਕ ਬਣਾਇਆ ਜਾ ਸਕਦਾ ਹੈ ਸੀ ਜੀ ਸੀ ਯੂਨੀਵਰਸਿਟੀ ਮੋਹਾਲੀ ਵਿਖੇ ਨਵੇਂ ਅਕਾਦਮਿਕ ਵਰ੍ਹੇ ਦੀ ਸ਼ੁਰੂਆਤ ਮੋਦੀ ਸਰਕਾਰ ਦੀ ਬਰਬਰਤਾ ਦੇ ਸ਼ਿਕਾਰ ਵਿਦਿਆਰਥੀਆਂ ਦੀ ਮਦਦ ਲਈ ਕੇਜਰੀਵਾਲ ਨੇ ਦਿਨ ਭਰ ਹਸਪਤਾਲ, ਥਾਣੇ ਤੋਂ ਲੈ ਕੇ ਜੰਤਰ-ਮੰਤਰ ਤੱਕ ਕੀਤੀ ਭੱਜ-ਦੌੜ ਪੰਜਾਬ ਕੈਬਨਿਟ ਨੇ ਪੰਜਾਬ ਵਿਧਾਨ ਸਭਾ ਦਾ 13ਵਾਂ ਇਜਲਾਸ 3 ਤੋਂ 10 ਅਗਸਤ ਤੱਕ ਸੱਦਣ ਨੂੰ ਦਿੱਤੀ ਪ੍ਰਵਾਨਗੀ ਵਿਧਾਇਕ ਅਜੀਤਪਾਲ ਕੋਹਲੀ ਵਲੋਂ ਮੁੱਖ ਮੰਤਰੀ ਤੀਰਥ ਯਾਤਰਾ ਬੱਸ ਸ੍ਰੀ ਅੰਮ੍ਰਿਤਸਰ ਸਾਹਿਬ ਲਈ ਰਵਾਨਾ

 

ਬਟਾਲਾ ਸ਼ਹਿਰ ਦਾ ਮੁਹਾਂਦਰਾ ਬਦਲਣ ਲਈ ਅੰਮਿ੍ਰਤ ਯੋਜਨਾ ਲਾਗੂ

ਅੰਮਿ੍ਰਤ ਯੋਜਨਾ ਤਹਿਤ ਬਟਾਲਾ ਸ਼ਹਿਰ ਵਿੱਚ ਸੀਵਰੇਜ ਅਤੇ ਹੋਰ ਬੁਨਿਆਦੀ ਸਹੂਲਤਾਂ ਲਈ 162 ਕਰੋੜ ਰੁਪਏ ਖਰਚੇ ਜਾਣਗੇ

Web Admin

Web Admin

5 Dariya News

ਬਟਾਲਾ , 11 Feb 2019

Last updated on: Feb 11, 2019, 00:00 IST

ਲੋਕ ਸਭਾ ਮੈਂਬਰ ਅਤੇ ਪੰਜਾਬ ਕਾਂਗਰਸ ਦੇ ਪ੍ਰਧਾਨ ਸ੍ਰੀ ਸੁਨੀਲ ਜਾਖੜ ਦੇ ਯਤਨਾ ਸਦਕਾ ਮੁੱਖ ਮੰਤਰੀ ਪੰਜਾਬ ਕੈਪਟਨ ਅਮਰਿੰਦਰ ਸਿੰਘ ਨੇ ਇਤਿਹਾਸਕ ਅਤੇ ਧਾਰਮਿਕ ਸ਼ਹਿਰ ਬਟਾਲਾ ਲਈ ਅੰਮਿ੍ਰਤ ਯੋਜਨਾ ਨੂੰ ਪ੍ਰਵਾਨ ਕਰਦਿਆਂ ਇਸਨੂੰ ਤੁਰੰਤ ਲਾਗੂ ਕਰ ਦਿੱਤਾ ਹੈ। ਅੰਮਿ੍ਰਤ ਯੋਜਨਾ ਤਹਿਤ 162 ਕਰੋੜ ਰੁਪਏ ਖਰਚ ਕਰਕੇ ਸਮੁੱਚੇ ਬਟਾਲਾ ਸ਼ਹਿਰ ਵਿੱਚ ਸੀਵਰੇਜ ਸਿਸਟਮ ਅਤੇ ਹੋਰ ਬੁਨਿਆਦੀ ਸਹੂਲਤਾਂ ਮੁਹੱਈਆ ਕਰਾਈਆਂ ਜਾਣਗੀਆਂ। ਅੰਮਿ੍ਰਤ ਯੋਜਨਾ ਤਹਿਤ ਸੂਬਾ ਸਰਕਾਰ ਵਲੋਂ ਅਗਲੇ 10 ਦਿਨਾਂ ਵਿੱਚ ਬਟਾਲਾ ਦੇ ਸੀਵਰੇਜ ਸਿਸਟਮ ਸਬੰਧੀ ਟੈਂਡਰ ਲਗਾਏ ਜਾ ਰਹੇ ਹਨ। ਮੁੱਖ ਮੰਤਰੀ ਪੰਜਾਬ ਕੈਪਟਨ ਅਮਰਿੰਦਰ ਸਿੰਘ ਅਤੇ ਲੋਕ ਸਭਾ ਮੈਂਬਰ ਸੁਨੀਲ ਜਾਖੜ ਦੀਆਂ ਹਦਾਇਤਾਂ ਤਹਿਤ ਸੀਵਰੇਜ ਬੋਰਡ ਦੇ ਸੀ.ਈ.ਓ. ਸ੍ਰੀ ਅਜੋਏ ਸ਼ਰਮਾਂ ਨੇ ਅੱਜ ਉਚੇਚੇ ਤੌਰ ’ਤੇ ਬਟਾਲਾ ਸ਼ਹਿਰ ਪਹੁੰਚ ਕੇ ਸੀਵਰੇਜ ਦੀ ਮੰਦਹਾਲੀ ਦਾ ਜਾਇਜਾ ਲਿਆ ਅਤੇ ਇਸਦੇ ਹੱਲ ਲਈ ਨਾਲ ਆਏ ਅਧਿਕਾਰੀਆਂ ਨਾਲ ਵਿਚਾਰ ਵਟਾਂਦਰਾ ਕੀਤਾ। ਸ੍ਰੀ ਅਜੋਏ ਸ਼ਰਮਾਂ ਨੇ ਸਭ ਤੋਂ ਪਹਿਲਾਂ ਅੱਜ ਸਵੇਰੇ ਵੀ.ਐੱਮ.ਐੱਸ. ਕਾਲਜ ਬਟਾਲਾ ਵਿਖੇ ਪਹੁੰਚੇ, ਜਿਥੇ ਉਨਾਂ ਸਾਬਕਾ ਮੰਤਰੀ ਸ੍ਰੀ ਅਸ਼ਵਨੀ ਸੇਖੜੀ ਅਤੇ ਸੀਵਰੇਜ ਬੋਰਡ ਦੇ ਉੱਚ ਅਧਿਕਾਰੀਆਂ ਕੇ.ਪੀ. ਗੋਇਲ, ਮੁਖਤਿਆਰ ਸਿੰਘ, ਜਸਵਿੰਦਰ ਸਿੰਘ, ਐਕਸੀਨ ਸ੍ਰੀ ਰੰਗਾ, ਹਰਪ੍ਰੀਤ ਸਿੰਘ ਐੱਸ.ਡੀ.ਓ. ਬਟਾਲਾ ਨਾਲ ਮੀਟਿੰਗ ਕੀਤੀ ਅਤੇ ਬਟਾਲਾ ਸ਼ਹਿਰ ਵਿੱਚ ਸੀਵਰੇਜ ਸਿਸਟਮ ਦੇ ਹਾਲਤ ਦਾ ਜਾਇਜਾ ਲਿਆ। ਇਸ ਮੌਕੇ ਸਾਬਕਾ ਮੰਤਰੀ ਸ੍ਰੀ ਅਸ਼ਵਨੀ ਸੇਖੜੀ ਨੇ ਦੱਸਿਆ ਕਿ ਬਟਾਲਾ ਵਾਸੀ ਲੰਮੇ ਸਮੇਂ ਤੋਂ ਸੀਵਰੇਜ ਦੀ ਸਮੱਸਿਆ ਦਾ ਸਾਹਮਣਾ ਕਰ ਰਹੇ ਹਨ ਅਤੇ ਫੌਰੀ ਤੌਰ ’ਤੇ ਇਸ ਸਮੱਸਿਆ ਦਾ ਹੱਲ ਕੀਤੇ ਜਾਣ ਦੀ ਲੋੜ ਹੈ। ਸੀਵਰੇਜ ਬੋਰਡ ਦੇ ਉੱਚ ਅਧਿਕਾਰੀਆਂ ਨੇ ਮੀਟਿੰਗ ਤੋਂ ਬਾਅਦ ਧਰਮਪੁਰਾ ਕਲੋਨੀ, ਉਮਰਪੁਰਾ, ਮਲਾਵੇ ਦੀ ਕੋਠੀ ਅਤੇ ਹੋਰ ਇਲਾਕਿਆਂ ਦਾ ਦੌਰਾ ਕੀਤਾ ਅਤੇ ਸੀਵਰੇਜ ਦੀ ਮਾੜੀ ਹਾਲਤ ਦਾ ਜਾਇਜਾ ਲਿਆ। ਇਸ ਮੌਕੇ ਅਧਿਕਾਰੀਆਂ ਨੇ ਸ਼ਹਿਰ ਵਾਸੀਆਂ ਦੀਆਂ ਸਮੱਸਿਆਵਾਂ ਸੁਣੀਆਂ ਅਤੇ ਉਨਾਂ ਨੂੰ ਹੱਲ ਕਰਨ ਦਾ ਭਰੋਸਾ ਵੀ ਦਿੱਤਾ।ਸ਼ਹਿਰ ਦਾ ਜਾਇਜਾ ਲੈਣ ਤੋਂ ਬਾਅਦ ਪੱਤਰਕਾਰਾਂ ਨਾਲ ਗੱਲ ਕਰਦਿਆਂ ਸੀਵਰੇਜ ਬੋਰਡ ਦੇ ਸੀ.ਈ.ਓ. ਸ੍ਰੀ ਅਜੋਏ ਸ਼ਰਮਾਂ ਨੇ ਦੱਸਿਆ ਕਿ ਬਟਾਲਾ ਸ਼ਹਿਰ ਦੀ ਸੀਵਰੇਜ ਦੀ ਸਮੱਸਿਆ ਨੂੰ ਹੱਲ ਕਰਨ ਮੁੱਖ ਮੰਤਰੀ ਪੰਜਾਬ ਨੇ ਵਿਸ਼ੇਸ਼ ਹੁਕਮ ਦਿੱਤੇ ਹਨ। ਉਨਾਂ ਕਿਹਾ ਕਿ ਰਾਜ ਸਰਕਾਰ ਨੇ ਬਟਾਲਾ ਲਈ ਅੰਮਿ੍ਰਤ ਯੋਜਨਾ ਨੂੰ ਲਾਗੂ ਕਰ ਦਿੱਤਾ ਹੈ ਜਿਸ ਤਹਿਤ 162 ਕਰੋੜ ਰੁਪਏ ਸ਼ਹਿਰ ਦੇ ਸੀਵਰੇਜ, ਵਾਟਰ ਸਪਲਾਈ, ਸੜਕਾਂ ਆਦਿ ਬੁਨਿਆਦੀ ਸਹੂਲਤਾਂ ਦੇਣ ਲਈ ਖਰਚੇ ਜਾਣਗੇ। 

ਉਨਾਂ ਕਿਹਾ ਕਿ 10 ਦਿਨਾਂ ਦੇ ਅੰਦਰ ਬਟਾਲਾ ਸ਼ਹਿਰ ਦੇ ਸੀਵਰੇਜ ਲਈ ਟੈਂਡਰ ਲੱਗ ਜਾਣਗੇ। ਉਨਾਂ ਕਿਹਾ ਕਿ ਜਿਸ ਕੰਪਨੀ ਨੂੰ ਨਵੇਂ ਸੀਵਰੇਜ ਦਾ ਠੇਕਾ ਦਿੱਤਾ ਜਾਵੇਗਾ ਉਸਨੂੰ ਨਾਲ ਹੀ ਸਾਰੇ ਸ਼ਹਿਰ ਦੇ ਨਵੇਂ ਅਤੇ ਪੁਰਾਣੇ ਸੀਵਰੇਜ ਸਿਸਟਮ ਨੂੰ ਚਲਾਉਣ ਦੀ ਜਿੰਮੇਵਾਰੀ ਵੀ ਦਿੱਤੀ ਜਾਵੇਗੀ। ਉਨਾਂ ਕਿਹਾ ਕਿ ਬਟਾਲਾ ਸ਼ਹਿਰ ਲਈ 2 ਪਲਾਨ ਸ਼ਾਰਟ ਟਰਮ ਪਲਾਨ ਅਤੇ ਲਾਂਗ ਟਰਮ ਪਲਾਨ ਤਿਆਰ ਕੀਤੇ ਗਏ ਹਨ। ਉਨਾਂ ਦੱਸਿਆ ਕਿ ਸ਼ਾਰਟ ਟਰਮ ਪਲਾਨ ਵਿੱਚ ਇੱਕ ਟਾਸਕ ਫੋਰਸ ਦਾ ਗਠਨ ਕੀਤਾ ਜਾਵੇਗਾ ਜੋ ਕਿ ਫੌਰੀ ਤੌਰ ’ਤੇ ਸੀਵਰੇਜ ਦੀ ਨਿਕਾਸੀ ਅਤੇ ਪੇਸ਼ ਆ ਰਹੀਆਂ ਸਮੱਸਿਆਵਾਂ ਦੇ ਹੱਲ ਲਈ ਕੰਮ ਕਰੇਗੀ। ਇਸਦੇ ਨਾਲ ਹੀ ਇੱਕ ਮੋਨੀਟਰਿੰਗ ਕਮੇਟੀ ਜਿਸ ਵਿੱਚ ਸੀਵਰੇਜ ਬੋਰਡ ਦੇ ਅਧਿਕਾਰੀ ਅਤੇ ਸ਼ਹਿਰ ਵਾਸੀ ਸ਼ਾਮਲ ਹੋਣਗੇ ਬਣਾਈ ਜਾਵੇਗੀ। ਉਨਾਂ ਦੱਸਿਆ ਕਿ ਲਾਂਗ ਟਰਮ ਪਲਾਨ ਵਿੱਚ ਜਿਨਾਂ ਇਲਾਕਿਆਂ ਵਿੱਚ ਸੀਵਰੇਜ ਨਹੀਂ ਹੈ ਉਥੇ ਨਵੀਆਂ ਸੀਵਰੇਜ ਲਾਈਨਾਂ ਵਿਛਾਈਆਂ ਜਾਣਗੀਆਂ ਅਤੇ ਸੀਵਰੇਜ ਟਰੀਟਮੈਂਟ ਪਲਾਂਟ ਲਗਾਇਆ ਜਾਵੇਗਾ। ਉਨਾਂ ਕਿਹਾ ਕਿ ਬਟਾਲਾ ਸ਼ਹਿਰ ਲਈ ਇੱਕ ਸੁਪਰ ਸ਼ੱਕਰ ਮਸ਼ੀਨ ਖਰੀਦੀ ਜਾਵੇਗੀ ਜੋ ਨਾਲ ਦੀ ਨਾਲ ਸੀਵਰੇਜ ਦੀ ਸਫ਼ਾਈ ਕਰਦੀ ਰਹੇਗੀ।ਸ੍ਰੀ ਅਜੋਏ ਸ਼ਰਮਾਂ ਨੇ ਕਿਹਾ ਕਿ ਬਟਾਲਾ ਵਿੱਚ ਸੀਵਰੇਜ ਸਮੱਸਿਆ ਦੇ ਹੱਲ ਲਈ ਫੰਡਾਂ ਦੀ ਕੋਈ ਘਾਟ ਨਹੀਂ ਆਉਣ ਦਿੱਤੀ ਜਾਵੇਗੀ ਅਤੇ ਸਰਕਾਰ ਨੇ ਇਸ ਕੰਮ ਨੂੰ ਪਹਿਲ ਦੇ ਅਧਾਰ ’ਤੇ ਲਿਆ ਹੈ। ਉਨਾਂ ਕਿਹਾ ਕਿ ਸੀਵਰੇਜ ਬੋਰਡ ਵਲੋਂ ਡਿਸਪੋਜਲ ਚਲਾ ਦਿੱਤੀ ਗਈ ਹੈ ਅਤੇ ਬਹੁਤ ਛੇਤੀ ਸੀਵਰੇਜ ਕੰਮ ਕਰਨਾ ਸ਼ੁਰੂ ਕਰ ਦੇਵੇਗਾ। ਉਨਾਂ ਕਿਹਾ ਕਿ ਕੁਝ ਕੁ ਦਿਨਾਂ ਵਿੱਚ ਸਾਰੇ ਸ਼ਹਿਰ ਦਾ ਸੀਵਰੇਜ ਚੱਲ ਪਵੇਗਾ ਅਤੇ ਨਾਲ ਹੀ ਬੋਰਡ ਵਲੋਂ ਟੈਂਡਰ ਖੁੱਲਣ ਤੋਂ ਬਾਅਦ ਅਗਲੇ ਕੰਮ ਸ਼ੁਰੂ ਕਰ ਦਿੱਤੇ ਜਾਣਗੇ।ਇਸ ਮੌਕੇ ਸਾਬਕਾ ਮੰਤਰੀ ਸ੍ਰੀ ਅਸ਼ਵਨੀ ਸੇਖੜੀ ਨੇ ਮੁੱਖ ਮੰਤਰੀ ਪੰਜਾਬ ਕੈਪਟਨ ਅਮਰਿੰਦਰ ਸਿੰਘ ਅਤੇ ਲੋਕ ਸਭਾ ਮੈਂਬਰ ਸ੍ਰੀ ਸੁਨੀਲ ਜਾਖੜ ਦਾ ਬਟਾਲਾ ਲਈ ਅੰਮਿ੍ਰਤ ਯੋਜਨਾ ਸ਼ੁਰੂ ਕਰਨ ਲਈ ਧੰਨਵਾਦ ਕੀਤਾ। ਉਨਾਂ ਕਿਹਾ ਕਿ ਪੂਰੇ ਪੰਜਾਬ ਵਿੱਚ 16 ਸ਼ਹਿਰਾਂ ਵਿੱਚ ਇਹ ਯੋਜਨਾ ਮਨਜ਼ੂਰ ਹੋਈ ਸੀ ਅਤੇ ਬਟਾਲਾ ਪਹਿਲਾ ਸ਼ਹਿਰ ਹੈ ਜਿਥੇ ਇਸ ਯੋਜਨਾ ਤਹਿਤ ਪਹਿਲਾਂ ਕੰਮ ਸ਼ੁਰੂ ਹੋ ਰਿਹਾ ਹੈ। ਉਨਾਂ ਕਿਹਾ ਕਿ ਅੰਮਿ੍ਰਤ ਯੋਜਨਾ ਸ਼ਹਿਰ ਦਾ ਮੁਹਾਂਦਰਾ ਬਦਲ ਦੇਵੇਗੀ ਅਤੇ ਇਸ ਯੋਜਨਾ ਤਹਿਤ ਹੋਣ ਵਾਲੇ ਕੰਮਾਂ ਕਾਰਨ ਆਉਣ ਵਾਲੇ 50 ਸਾਲ ਲੋਕਾਂ ਨੂੰ ਸੀਵਰੇਜ ਦੀ ਕੋਈ ਸਮੱਸਿਆ ਨਹੀਂ ਆਵੇਗੀ। ਸ੍ਰੀ ਸੇਖੜੀ ਨੇ ਕਿਹਾ ਕਿ ਉਹ ਬਟਾਲਾ ਵਾਸੀਆਂ ਦੇ ਦਰਦ ਨੂੰ ਸਮਝਦੇ ਹਨ ਅਤੇ ਇਥੋਂ ਦੀਆਂ ਸਮੱਸਿਆਵਾਂ ਨੂੰ ਹੱਲ ਕਰਾਉਣ ਲਈ ਉਹ ਹਮੇਸ਼ਾਂ ਯਤਨਸ਼ੀਲ ਰਹਿਣਗੇ।

 

Tags: Ashwani Sekhri

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD