Thursday, 23 July 2026

 

 

ਖ਼ਾਸ ਖਬਰਾਂ ਆਪ ਸਰਕਾਰ ਨੇ ਅਫ਼ਸਰਸ਼ਾਹੀ ਨੂੰ ਹਾਸ਼ੀਏ ’ਤੇ ਧੱਕਣ ਤੋਂ ਬਾਅਦ ਹੁਣ ਖੁੱਲ੍ਹੇਆਮ ਸਿਆਸਤ ਦਾ ਅਪਰਾਧੀਕਰਨ ਸ਼ੁਰੂ ਕਰ ਦਿੱਤਾ ਹੈ: ਸੁਨੀਲ ਜਾਖੜ ਪੰਜਾਬ ਵਿੱਚ ਪੇਪਰ ਲੀਕ ਹੋਣ ਦੇ ਮਾਮਲਿਆਂ ਵਿੱਚ ਮਾਨ ਤੇ ਬੈਂਸ ਅਸਤੀਫਾ ਦੇਣ: ਅਮਰਿੰਦਰ ਸਿੰਘ ਰਾਜਾ ਵੜਿੰਗ ਖਰੜ ਪੈਦਲ ਮਾਰਚ ਦਾ 9ਵਾਂ ਦਿਨ : ਰਵਿੰਦਰ ਸਿੰਘ ਖੇੜਾ ਨੇ ਨਿੱਜਰ ਰੋਡ 'ਤੇ ਬੰਦ ਪਈ ਸੀਵਰੇਜ ਲਾਈਨ ਦਾ ਮੁੱਦਾ ਚੁੱਕਿਆ ਸਾਰੇ ਹੜ੍ਹ ਮਾਰੇ ਇਲਾਕਿਆਂ ਵਿਚ ਹੜ੍ਹ ਰੋਕੂ ਕੰਮ ਮੁਕੰਮਲ ਕੀਤੇ ਜਾਣ: ਸੁਖਬੀਰ ਸਿੰਘ ਬਾਦਲ ਨੇ ਅਕਾਲੀ ਵਰਕਰਾਂ ਨੂੰ ਕੀਤੀ ਅਪੀਲ ਰੋਸ ਮੁਜ਼ਾਹਰਾ ਕਰ ਰਹੇ ਵਿਦਿਆਰਥੀਆਂ ਦੇ ਮਸਲੇ ਜਲਦੀ ਹੱਲ ਕਰੋ: ਸੁਖਬੀਰ ਸਿੰਘ ਬਾਦਲ ਨੇ ਕੇਂਦਰ ਸਰਕਾਰ ਨੂੰ ਕੀਤੀ ਅਪੀਲ ਓ.ਐਸ.ਡੀ. ਸੁਖਵੀਰ ਸਿੰਘ ਨੇ ਧੂਰੀ ਹਲਕੇ 'ਚ ਚੱਲ ਰਹੇ ਵਿਕਾਸ ਪ੍ਰੋਜੈਕਟਾਂ ਦਾ ਲਿਆ ਜਾਇਜ਼ਾ ਬੇਲਾ ਫਾਰਮੇਸੀ ਕਾਲਜ ਨੂੰ ਨਵਾਂ ਪੇਟੈਂਟ ਮਿਲਿਆ ਪੈਂਡਿੰਗ ਮਾਲੀਆ ਮਾਮਲਿਆਂ ਦਾ ਸਮੇਂ ਸਿਰ ਨਿਪਟਾਰਾ ਯਕੀਨੀ ਬਣਾਉਣ ਅਧਿਕਾਰੀ: ਆਸ਼ਿਕਾ ਜੈਨ ਭਗਵੰਤ ਮਾਨ ਸਰਕਾਰ ਦੀ ‘ਮਾਂਵਾਂ-ਧੀਆਂ ਸਤਿਕਾਰ ਯੋਜਨਾ’ 100 ਸਾਲ ਤੋਂ ਵੱਧ ਉਮਰ ਦੀਆਂ ਮਹਿਲਾਵਾਂ ਨੂੰ ਵੀ ਦੇ ਰਹੀ ਹੈ ਸਨਮਾਨ ਅਤੇ ਆਰਥਿਕ ਸਹਾਰਾ ਗਰਭਵਤੀ ਅਤੇ ਦੁੱਧ ਪਿਲਾਉਣ ਵਾਲੀਆਂ 4056 ਮਹਿਲਾਵਾਂ ਨੂੰ 1.70 ਕਰੋੜ ਦੀ ਵਿੱਤੀ ਸਹਾਇਤਾ : ਡਾ. ਬਲਜੀਤ ਕੌਰ ਉਦਯੋਗ-ਕੇਂਦਰਿਤ ਪੱਤਰਕਾਰੀ ਸਿੱਖਿਆ ਨੂੰ ਮਿਲੇਗਾ ਨਵਾਂ ਹੁਲਾਰਾ : ਆਰਬੀਯੂ ਨੇ ਨਾਮੀ ਨਿਊਜ਼ ਪੇਪਰ ਦੀ ਟਰੱਸਟ ਨਾਲ ਕੀਤਾ ਐਮਓਯੂ ਟਰਾਂਸਪੋਰਟ ਵਿਭਾਗ ਵੱਲੋਂ ਸੜਕ ਸੁਰੱਖਿਆ ਨੂੰ ਮਜ਼ਬੂਤ ਕਰਨ ਅਤੇ ਈ-ਚਲਾਨ ਸ਼ਿਕਾਇਤ ਪ੍ਰਣਾਲੀ ਨੂੰ ਸੁਚਾਰੂ ਬਣਾਉਣ ਲਈ ਵੱਡੇ ਕਦਮ: ਹਰਪਾਲ ਸਿੰਘ ਚੀਮਾ ਭਗਵੰਤ ਸਿੰਘ ਮਾਨ ਸਰਕਾਰ ਵੱਲੋਂ ਸ਼ੁਰੂ ਕੀਤੀਆਂ ਲੋਕ ਪੱਖੀ ਸਕੀਮਾਂ ਬਿਨਾਂ ਕਿਸੇ ਭੇਦਭਾਵ ਦੇ ਲਾਗੂ ਕੀਤੀਆਂ ਜਾ ਰਹੀਆਂ ਹਨ: ਕੁਲਵੰਤ ਸਿੰਘ ਰਾਹੁਲ ਚਾਬਾ ਨੇ ਆਜ਼ਾਦੀ ਦਿਵਸ ਸਮਾਰੋਹ ਦੀਆਂ ਤਿਆਰੀਆਂ ਦਾ ਲਿਆ ਜਾਇਜ਼ਾ ਵਿਧਾਇਕ ਸ਼ੈਰੀ ਕਲਸੀ ਪਿੰਡ ਦਾਨਿਆਂਵਾਲੀ ਪਹੁੰਚੇ ਆਫ਼ਤ ਪ੍ਰਬੰਧਨ ਲਈ ਸਿਖਲਾਈ ਅਤੇ ਤਿਆਰੀ ਹੀ ਸਭ ਤੋਂ ਪ੍ਰਭਾਵਸ਼ਾਲੀ ਹਥਿਆਰ - ਸਾਗਰ ਸੇਤੀਆ ਬ੍ਰਹਮ ਗਿਆਨ ਨੂੰ ਅਮਲ ਵਿੱਚ ਲਿਆ ਕੇ ਹੀ ਜੀਵਨ ਨੂੰ ਸਾਰਥਕ ਬਣਾਇਆ ਜਾ ਸਕਦਾ ਹੈ ਸੀ ਜੀ ਸੀ ਯੂਨੀਵਰਸਿਟੀ ਮੋਹਾਲੀ ਵਿਖੇ ਨਵੇਂ ਅਕਾਦਮਿਕ ਵਰ੍ਹੇ ਦੀ ਸ਼ੁਰੂਆਤ ਮੋਦੀ ਸਰਕਾਰ ਦੀ ਬਰਬਰਤਾ ਦੇ ਸ਼ਿਕਾਰ ਵਿਦਿਆਰਥੀਆਂ ਦੀ ਮਦਦ ਲਈ ਕੇਜਰੀਵਾਲ ਨੇ ਦਿਨ ਭਰ ਹਸਪਤਾਲ, ਥਾਣੇ ਤੋਂ ਲੈ ਕੇ ਜੰਤਰ-ਮੰਤਰ ਤੱਕ ਕੀਤੀ ਭੱਜ-ਦੌੜ ਪੰਜਾਬ ਕੈਬਨਿਟ ਨੇ ਪੰਜਾਬ ਵਿਧਾਨ ਸਭਾ ਦਾ 13ਵਾਂ ਇਜਲਾਸ 3 ਤੋਂ 10 ਅਗਸਤ ਤੱਕ ਸੱਦਣ ਨੂੰ ਦਿੱਤੀ ਪ੍ਰਵਾਨਗੀ ਵਿਧਾਇਕ ਅਜੀਤਪਾਲ ਕੋਹਲੀ ਵਲੋਂ ਮੁੱਖ ਮੰਤਰੀ ਤੀਰਥ ਯਾਤਰਾ ਬੱਸ ਸ੍ਰੀ ਅੰਮ੍ਰਿਤਸਰ ਸਾਹਿਬ ਲਈ ਰਵਾਨਾ

 

15ਵੇਂ ਵਿੱਤ ਕਮਿਸ਼ਨ ਵੱਲੋਂ 31000 ਕਰੋੜ ਰੁਪਏ ਦੇ ਅਨਾਜ ਖਾਤੇ ਦੇ ਮੁੱਦੇ ਦੇ ਹੱਲ ਲਈ ਕਮੇਟੀ ਦਾ ਗਠਨ

ਕੈਪਟਨ ਅਮਰਿੰਦਰ ਸਿੰਘ ਵੱਲੋਂ ਕਮੇਟੀ ਦੇ ਗਠਨ ਦਾ ਸਵਾਗਤ, ਕਰਜ਼ੇ ਦੇ ਮੁੱਦੇ ਦਾ ਹੱਲ ਛੇਤੀ ਹੋਣ ਦੀ ਉਮੀਦ ਪ੍ਰਗਟਾਈ

Web Admin

Web Admin

5 Dariya News

ਚੰਡੀਗੜ੍ਹ , 11 Feb 2019

Last updated on: Feb 11, 2019, 00:00 IST

ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਵੱਲੋਂ 31000 ਕਰੋੜ ਰੁਪਏ ਦੇ ਲੰਬਿਤ ਪਏ ਅਨਾਜ ਖਾਤੇ ਦੇ ਹੱਲ ਲਈ ਲਗਾਤਾਰ ਕੀਤੀਆਂ ਜਾ ਰਹੀਆਂ ਕੋਸ਼ਿਸ਼ਾਂ ਨੂੰ ਉਸ ਵੇਲੇ ਬੂਰ ਪਿਆ ਜਦੋਂ 15ਵੇਂ ਵਿੱਤ ਕਮਿਸ਼ਨ ਨੇ ਇਸ ਦਾ ਜਾਇਜ਼ਾ ਲੈਣ ਅਤੇ ਹੱਲ ਵਾਸਤੇ ਕਮੇਟੀ ਦਾ ਗਠਨ ਕਰ ਦਿੱਤਾ। ਇਕ ਸਰਕਾਰੀ ਬੁਲਾਰੇ ਦੇ ਅਨੁਸਾਰ ਕਮਿਸ਼ਨ ਦੇ ਚੇਅਰਮੈਨ ਐਨ.ਕੇ.ਸਿੰਘ ਨੇ ਪੰਜਾਬ ਸਰਕਾਰ ਦੇ ਨਾਲ ਹਾਲ ਹੀ ਦੀ ਇਕ ਮੀਟਿੰਗ ਦੌਰਾਨ ਇਸ ਮੁੱਦੇ ਦੀ ਗੰਭੀਰਤਾ ਨੂੰ ਪ੍ਰਵਾਨ ਕੀਤਾ ਸੀ ਅਤੇ ਉਨ੍ਹਾਂ ਨੇ ਅੱਜ ਇਸ ਸਬੰਧੀ ਕਮੇਟੀ ਦਾ ਗਠਨ ਕਰਨ ਵਾਸਤੇ ਨੋਟੀਫਿਕੇਸ਼ਨ ਜਾਰੀ ਕਰਨ ਲਈ ਪ੍ਰਵਾਨਗੀ ਦੇ ਦਿੱਤੀ।ਮੁੱਖ ਮੰਤਰੀ ਨੇ ਇਸ ਦਾ ਸਵਾਗਤ ਕਰਦੇ ਹੋਏ ਉਮੀਦ ਪ੍ਰਗਟ ਕੀਤੀ ਹੈ ਕਿ 30584 ਕਰੋੜ ਰੁਪਏ ਦੇ ਕਰਜ਼ੇ ਨਾਲ ਸਬੰਧਤ ਮੁੱਦਾ ਜਲਦੀ ਹੀ ਹੱਲ ਹੋ ਜਾਵੇਗਾ ਜੋ ਕਿ ਸੂਬੇ ਦੇ ਲਈ ਵੱਡਾ ਵਿੱਤੀ ਸੰਕਟ ਬਣਿਆ ਹੋਇਆ ਹੈ। 15ਵੇਂ ਵਿੱਤ ਕਮਿਸ਼ਨ ਦੇ ਮੈਂਬਰ ਅਤੇ ਨੀਤੀ ਆਯੋਗ ਦੇ ਮੈਂਬਰ ਰਮੇਸ਼ ਚੰਦ ਦੀ ਅਗਵਾਈ ਵਾਲੀ ਇਸ ਕਮੇਟੀ ਨੂੰ ਆਪਣੀ ਰਿਪੋਰਟ 6 ਹਫਤਿਆਂ ਵਿੱਚ ਪੇਸ਼ ਕਰਨ ਲਈ ਆਖਿਆ ਗਿਆ ਹੈ।ਇਸ ਕਮੇਟੀ ਦੇ ਹੋਰਨਾਂ ਮੈਂਬਰਾਂ ਵਿੱਚ ਖੁਰਾਕ ਅਤੇ ਜਨਤਕ ਵਿਤਰਣ ਦੇ ਕੇਂਦਰੀ ਸਕੱਤਰ ਰਵੀਕਾਂਤ, ਖਰਚਾ ਵਿਭਾਗ, ਵਿੱਤ ਮੰਤਰਾਲਾ ਦੇ ਕੇਂਦਰੀ ਵਧੀਕ ਸਕੱਤਰ ਰਾਜੀਵ ਰੰਜਨ, ਵਿੱਤ ਮੰਤਰਾਲੇ ਦੇ ਵਿੱਤ ਸੇਵਾਵਾਂ ਵਿਭਾਗ ਦੇ ਵਧੀਕ ਸਕੱਤਰ ਰਵੀ ਮਿੱਤਲ ਅਤੇ ਪੰਜਾਬ ਦੇ ਮੁੱਖ ਸਕੱਤਰ ਕਰਨ ਅਵਤਾਰ ਸਿੰਘ ਸ਼ਾਮਲ ਹਨ। 15ਵੇਂ ਵਿੱਤ ਕਮਿਸ਼ਨ ਦੇ ਜੁਆਇੰਟ ਸਕੱਤਰ ਰਵੀ ਕੋਟਾ ਇਸ ਦੇ ਮੈਂਬਰ ਸਕੱਤਰ ਹੋਣਗੇ। ਇਹ ਕਮੇਟੀ ਪੰਜਾਬ ਸਰਕਾਰ ਦੇ ਕਰਜ਼ੇ ਸਬੰਧੀ ਉਨ੍ਹਾਂ ਸਾਰੇ ਪੱਖਾਂ ਨੂੰ ਵਾਚੇਗੀ ਜੋ ਭਾਰਤੀ ਖੁਰਾਕ ਨਿਗਮ/ਖੁਰਾਕ ਅਤੇ ਜਨਤਕ ਵਿਤਰਨ ਵਿਭਾਗ ਦੇ ਹਵਾਲਿਆਂ ਨਾਲ ਸੀ.ਸੀ.ਐਲ  ਦੇ ਰੂਪ ਵਿੱਚ ਇਕੱਤਰ ਹੋਇਆ ਹੈ।  ਇਹ ਕਮੇਟੀ ਇਸ ਦੇ ਢੁਕਵੇਂ ਹੱਲ ਦੀ ਵੀ ਸਿਫਾਰਿਸ਼ ਕਰੇਗੀ ਜੋ ਸਾਰੇ ਦਾਵੇਦਾਰਾਂ ਅਤੇ ਪੰਜਾਬ ਸਰਕਾਰ ਲਈ ਢੁਕਵਾਂ ਅਤੇ ਨਿਰਪੱਖ ਹੋਵੇਗਾ। 

ਵਿਰਾਸਤੀ ਕਰਜ਼ੇ ਦੇ ਕਾਰਨ ਕਰਜ਼ ਸਟਾਕ ਅਤੇ ਸੇਵਾ ਲਾਗਤਾਂ ਦੇ ਵਧਣ ਕਾਰਨ ਪੈਦਾ ਹੋਈਆਂ ਵਿੱਤੀ ਚੁਣੌਤੀਆਂ ਨਾਲ ਨਿਪਟੱਣ ਲਈ ਵੀ ਇਸ ਦੇ ਨਾਲ ਸੂਬਾ ਸਮਰੱਥ ਹੋਵੇਗਾ। ਸੀ.ਸੀ.ਐਲ ਦੇ ਪਾੜੇ ਦੇ ਮੌਜੂਦਾ ਇਕੱਤਰੀਕਰਨ ਦੇ ਮੁੱਦੇ ਦਾ ਜਾਇਜ਼ਾ ਲੈਣ ਵਾਸਤੇ ਇਸ ਕਮੇਟੀ ਨੂੰ ਕਿਹਾ ਗਿਆ ਹੈ। ਇਸ ਪਾੜੇ ਦੇ ਬੁਨਿਆਦੀ ਕਾਰਨਾਂ ਦਾ ਪਤਾ ਲਾਉਣ ਲਈ ਸੀ.ਸੀ.ਐਲ ਪਾੜੇ ਨਾਲ ਸਬੰਧਤ ਮੌਜੂਦਾ ਕਾਰਨਾਂ (ਵਿਰਾਸਤੀ ਕਰਜ਼ ਬੋਝ ਤੋਂ ਇਲਾਵਾ) ਦਾ ਵੀ ਜਾਇਜ਼ਾ ਲਿਆ ਜਾਵੇਗਾ।  ਇਹ ਕਮੇਟੀ ਇਸ ਦੇ ਹੱਲ ਲਈ ਢੁਕਵੇਂ ਕਦਮਾਂ ਦੀ ਵੀ ਸਿਫ਼ਾਰਸ਼ ਕਰੇਗੀ ਤਾਂ ਜੋ ਇਹ ਯਕੀਨੀ ਬਣਾਇਆ ਜਾ ਸਕੇ ਕਿ ਸਿਲਸਿਲੇਵਾਰ ਚੱਲਣ ਵਾਲੇ ਖਰੀਦ ਸੀਜ਼ਨਾਂ ਵਿੱਚ ਸੀ.ਸੀ.ਐਲ ਪਾੜਾ ਮੌਜੂਦ ਨਾ ਰਹੇ। ਕਮਿਸ਼ਨ ਦੇ ਹਾਲ ਹੀ ਦੇ ਪੰਜਾਬ ਦੌਰੇ ਦੌਰਾਨ ਮੁੱਖ ਮੰਤਰੀ ਨੇ ਇਸ ਕਰਜ਼ੇ ਦੀ ਗੰਭੀਰਤਾ ਨੂੰ ਕਮਿਸ਼ਨ ਦੇ ਸਾਹਮਣੇ ਲਿਆਂਦਾ ਸੀ ਜਿਸ ਦੇ ਨਾਲ ਪੰਜਾਬ ਵਿੱਚ ਕੇਂਦਰੀ ਪੂਲ ਲਈ ਅਨਾਜ ਦੀ ਖਰੀਦ ਨਾਲ ਸਬੰਧਤ ਇਕ ਦਹਾਕੇ ਤੋਂ ਵੀ ਵਧ ਸਮੇਂ ਵਿੱਚ ਸੀ.ਸੀ.ਐਲ ਪਾੜਾ ਇਕੱਤਰ ਹੋਕੇ ਸਾਹਮਣੇ ਆਇਆ ਸੀ। ਇਹ ਪਾੜਾ ਉਸ ਸਮੇਂ ਦੀ ਸ਼੍ਰੋਮਣੀ ਅਕਾਲੀ ਦਲ-ਭਾਜਪਾ ਸਰਕਾਰ ਵੱਲੋਂ ਪੈਦਾ ਕੀਤਾ ਗਿਆ ਸੀ ਜਿਸ ਨੇ ਆਪਣੇ ਕਾਲ ਦੇ ਆਖਰੀ ਸਮੇਂ ਦੌਰਾਨ ਸੀ.ਸੀ.ਐਲ ਪਾੜੇ ਨੂੰ ਕੇਂਦਰ ਸਰਕਾਰ ਦੇ ਕਹਿਣ 'ਤੇ ਸੂਬੇ ਦੇ ਲਈ ਲੰਮੇ ਮਿਆਦੀ ਕਰਜ਼ ਵਿੱਚ ਤਬਦੀਲ ਕਰਨਾ ਮੰਨ ਲਿਆ ਸੀ। ਇਸ ਨੇ ਸਾਲ 2016-17 ਵਿੱਚ ਸੂਬੇ ਦੇ ਜੀ.ਐਸ.ਡੀ.ਪੀ ਦੇ 12.34 ਫੀਸਦੀ ਵਿੱਤੀ ਘਾਟੇ ਦਾ ਪਸਾਰ ਕਰ ਦਿੱਤਾ। ਇਸ ਰਾਸ਼ੀ 'ਤੇ ਸਤੰਬਰ 2034 ਤੱਕ ਪ੍ਰਤੀ ਸਾਲ 3240 ਕਰੋੜ ਰੁਪਏ ਦੀਆਂ ਕਰਜ਼ ਸੇਵਾਵਾਂ ਹੋਣਗੀਆਂ। ਇਸ ਦੇ ਨਤੀਜੇ ਵੱਜੋਂ ਕਰਜ਼ ਦੇ ਮੁੜ ਭੁਗਤਾਨ ਤੱਕ ਇਹ ਰਾਸ਼ੀ 57358 ਕਰੋੜ ਰੁਪਏ ਹੋਵੇਗੀ। ਸੂਬਾ ਸਰਕਾਰ ਨੇ 15ਵੇਂ ਵਿੱਤ ਕਮਿਸ਼ਨ ਕੋਲ ਆਪਣਾ ਮੁੱਦਾ ਪੇਸ਼ ਕਰਦੇ ਹੋਏ ਉਸ ਨੂੰ ਇਹ ਮਾਮਲਾ ਹਮਦਰਦੀ ਪੂਰਨ ਵਿਚਾਰਨ ਲਈ ਕਿਹਾ ਸੀ ਅਤੇ ਸੂਬੇ ਵਾਸਤੇ ਢੁਕਵੇਂ ਕਰਜ਼ ਰਾਹਤ ਪੈਕਜ਼ ਦੀ ਮੰਗ ਕੀਤੀ ਸੀ ਕਿਉਂਕਿ ਇਸ ਦੇ ਕਾਰਨ ਸੂਬਾ ਗੰਭੀਰ ਸੱਮਸਿਆਵਾਂ ਦਾ ਸਾਹਮਣਾ ਕਰ ਰਿਹਾ ਹੈ। ਇਸ ਦੀ ਵਜ੍ਹਾ ਕਰਕੇ ਕਰਜ਼ ਸੇਵਾਵਾਂ ਦੀ ਦੇਣਦਾਰੀ ਕੁੱਲ ਕਰਜ਼ ਤੋਂ ਵੀ ਵੱਧ ਗਈ। 

 

Tags: Spokesman Punjab Govt

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD