Saturday, 18 May 2024

 

 

ਖ਼ਾਸ ਖਬਰਾਂ ਆਮ ਆਦਮੀ ਪਾਰਟੀ ਵੱਲੋਂ ਪਿਛਲੇ ਢਾਈ ਸਾਲਾਂ ਵਿੱਚ ਕੀਤੇ ਵਿਕਾਸ ਦਾ ਹਿਸਾਬ ਮੰਗਣ ਸ਼ਹਿਰ ਵਾਸੀ: ਜੈਇੰਦਰ ਕੌਰ ਆਪ ਘੋਖ ਕਰੋ ਤੁਹਾਨੂੰ ਕਿਸ ਪਾਰਟੀ ਨੇ ਕੀ ਦਿੱਤਾ: ਸੁਖਬੀਰ ਸਿੰਘ ਬਾਦਲ ਨੇ ਹਰਸਿਮਰਤ ਕੌਰ ਬਾਦਲ ਲਈ ਪ੍ਰਚਾਰ ਕਰਦਿਆਂ ਲੰਬੀ ਦੇ ਲੋਕਾਂ ਨੂੰ ਆਖਿਆ ਮਹਿਲਾਵਾਂ ਨੂੰ ਗਾਲਾਂ, ਲੱਤਾਂ ਅਤੇ ਥੱਪੜ ਮਾਰਨ ਵਾਲੇ ਆਪ ਆਗੂਆਂ ਨੂੰ ਪੰਜਾਬੀ ਮਹਿਲਾਵਾਂ ਸਿਖਾਉਣਗਿਆਂ ਸਬਕ : ਸੁਭਾਸ਼ ਸ਼ਰਮਾ ਮੁੱਖ ਮੰਤਰੀ ਭਗਵੰਤ ਮਾਨ ਨੇ ਕਰਤਾਰਪੁਰ 'ਚ ਜਲੰਧਰ ਤੋਂ ਉਮੀਦਵਾਰ ਪਵਨ ਕੁਮਾਰ ਟੀਨੂੰ ਲਈ ਕੀਤਾ ਚੋਣ ਪ੍ਰਚਾਰ, ਕਿਹਾ- 1 ਜੂਨ ਨੂੰ 'ਝਾੜੂ' ਨਾਲ ਕਰ ਦਿਓ ਸਫ਼ਾਈ ਜੋ ਕਿਹਾ, ਉਸ ਤੋਂ ਵੱਧ ਕੀਤਾ, ਜੋ ਕਹਾਂਗੇ, ਉਸ ਤੋਂ ਵੱਧ ਕਰਾਂਗੇ : ਮੀਤ ਹੇਅਰ ਜੱਦੀ ਪਿੰਡ ਦੇ ਵੋਟਰਾਂ ਨੇ ਜੀਤ ਮਹਿੰਦਰ ਸਿੱਧੂ ਨੂੰ ਹੱਥਾਂ 'ਤੇ ਚੁੱਕਿਆ, ਲੱਡੂਆਂ ਨਾਲ ਵੀ ਤੋਲਿਆ ਮੁੱਖ ਮੰਤਰੀ ਭਗਵੰਤ ਮਾਨ ਨੇ ਹੁਸ਼ਿਆਰਪੁਰ ਤੋਂ 'ਆਪ' ਉਮੀਦਵਾਰ ਡਾ. ਰਾਜਕੁਮਾਰ ਚੱਬੇਵਾਲ ਲਈ ਕੀਤਾ ਚੋਣ ਪ੍ਰਚਾਰ ਵਿਸ਼ਵ ਪੱਧਰੀ ਵਿਦਿਅਰ ਅਦਾਰੇ ਹੋਣਗੇ ਸਥਾਪਿਤ : ਗੁਰਜੀਤ ਸਿੰਘ ਔਜਲਾ ਅਕਾਲੀ ਦਲ ਨੂੰ ਇਕ ਹੋਰ ਝਟਕਾ! ਹੁਸ਼ਿਆਰਪੁਰ ਲੋਕ ਸਭਾ ਹਲਕੇ 'ਚ 'ਆਪ' ਨੂੰ ਮਿਲਿਆ ਹੁਲਾਰਾ ਪਹਿਲੀ ਵਾਰ ਵੋਟ ਪਾਉਣ ਵਾਲੇ ਵੋਟਰ ਬੋਲੇ, ਪਟਿਆਲਾ ਬਣੇ ਸਮਾਰਟ ਅਤੇ ਹੈਰੀਟੇਜ ਸਿਟੀ ਰਾਜਾ ਵੜਿੰਗ ਨੇ ਲੁਧਿਆਣਾ ਵਿੱਚ ਚੋਣ ਪ੍ਰਚਾਰ ਦੌਰਾਨ ਆਰਥਿਕ ਵਿਕਾਸ ਤੇ ਕਿਸਾਨਾਂ ਦੇ ਸਮਰਥਨ ਦਾ ਵਾਅਦਾ ਕੀਤਾ ਵਧਦੀ ਅਪਰਾਧ ਦਰ ਅਤੇ ਡਰੱਗ ਮਾਫੀਆ ਪੰਜਾਬ ਦੀ ਤਰੱਕੀ ਦੇ ਰਾਹ ਵਿੱਚ ਵੱਡੀ ਰੁਕਾਵਟ : ਵਿਜੇ ਇੰਦਰ ਸਿੰਗਲਾ ਪੰਜਾਬ ਦੇ ਹਿੱਤਾਂ ਦੀ ਰਾਖੀ ਲਈ ਭਾਜਪਾ ਜਰੂਰੀ : ਅਰਵਿੰਦ ਖੰਨਾ ਹੁਣ ਮੁੱਕ ਜੂ ਹਨੇਰੀ ਰਾਤ, ਹੱਥ ਬਦਲੇਗਾ ਹਾਲਾਤ -ਗੁਰਜੀਤ ਔਜਲਾ ਪੰਜਾਬ ਦੇ ਅੱਤਵਾਦ ਪੀੜਤਾਂ ਦਾ ਮੁੱਦਾ ਸੰਸਦ 'ਚ ਉਠਾਵਾਂਗੇ: ਡਾ: ਸੁਭਾਸ਼ ਸ਼ਰਮਾ ਲੋਕ ਸਭਾ ਚੋਣਾਂ 'ਚ ਮੇਰੀ ਜਿੱਤ ਦਾ ਮੁੱਖ ਆਧਾਰ ਹੋਵੇਗਾ ਪਟਿਆਲਾ ਵਾਸੀਆਂ ਦਾ ਭਰੋਸਾ : ਪ੍ਰਨੀਤ ਕੌਰ ਜਨਤਕ, ਨਿੱਜੀ ਦੁਕਾਨਾਂ ਅਤੇ ਵਪਾਰਕ ਅਦਾਰਿਆਂ ਦੇ ਨਾਮ ਪੰਜਾਬੀ ਭਾਸ਼ਾ (ਗੁਰਮੁਖੀ ਲਿਪੀ) ਵਿਚ ਲਿਖੇ ਜਾਣ : ਰਾਜੇਸ਼ ਧੀਮਾਨ ਜ਼ਿਲ੍ਹਾ ਚੋਣ ਅਫਸਰ ਪਰਨੀਤ ਸ਼ੇਰਗਿੱਲ ਨੇ ਚੋਣ ਅਬਜ਼ਰਬਰਾਂ ਦੀ ਹਾਜਰੀ ਵਿੱਚ ਉਮੀਦਵਾਰਾਂ ਨੂੰ ਅਲਾਟ ਕੀਤੇ ਚੋਣ ਨਿਸ਼ਾਨ ਮੁੱਖ ਮੰਤਰੀ ਦੱਸਣ ਕਿ ਉਹਨਾਂ ਦੀ ਸਰਕਾਰ ਨਹਿਰੀ ਪਟਵਾਰੀਆਂ ਨੂੰ ਜਾਅਲੀ ਐਂਟਰੀਆਂ ਪਾ ਕੇ ਨਹਿਰੀ ਪਾਣੀ ਪੰਜਾਬ ਦੇ ਸਾਰੇ ਖੇਤਾਂ ਤੱਕ ਪਹੁੰਚਣ ਦੇ ਝੂਠੇ ਦਾਅਵਿਆਂ ਵਾਸਤੇ ਮਜਬੂਰ ਕਿਉਂ ਕਰ ਰਹੀ ਹੈ : ਅਕਾਲੀ ਦਲ ਵੋਟਰ ਹੈ ਆਜ ਕਾ ਅਰਜੁਨ ਸ਼ਕਸ਼ਮ ਐਪ ਨੂੰ ਦਰਸਾਉਂਦਾ ਚਿੱਤਰ ਜਾਰੀ ਇੱਕ ਮਹੀਨੇ ਤੋਂ ਵੀ ਘੱਟ ਸਮੇਂ ਵਿੱਚ ਕਿਸਾਨਾਂ ਦੇ ਕਰਜ਼ੇ ਮੁਆਫ਼ ਹੋਣਗੇ : ਅਮਰਿੰਦਰ ਸਿੰਘ ਰਾਜਾ ਵੜਿੰਗ

 

ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਚਨੌਲੀ ਬਸੀ ਵਿੱਚ ਦਾਨੀ ਸੱਜਣਾ ਦੇ ਸਹਿਯੋਗ ਨਾਲ ਬਣਨ ਵਾਲੀ ਨਵੀਂ ਇਮਾਰਤ ਦਾ ਨੀਂਹ ਪੱਥਰ ਰੱਖਿਆ

ਕਰਨਲ ਮਹਿੰਦਰ ਸਿੰਘ ਵਲੋਂ ਇੱਕ ਲੱਖ, ਵਲੀ ਸਿੰਘ ਵਲੋਂ 50 ਹਜਾਰ ਅਤੇ ਸਕੂਲ ਸਟਾਫ ਵਲੋਂ ਇੱਕ ਲੱਖ ਰੁਪਏ ਦਾ ਯੋਗਦਾਨ

Web Admin

Web Admin

5 Dariya News

ਨੂਰਪੁਰ ਬੇਦੀ , 14 Feb 2019

ਪੰਜਾਬ ਸਰਕਾਰ ਵੱਲੋਂ ਸਿੱਖਿਆ ਸੁਧਾਰਾਂ ਲਈ ਕੀਤੇ ਜਾ ਰਹੇ ਉਪਰਾਲੇ ਵਿੱਚ ਹੁਣ ਸਮਾਜ ਸੇਵੀ ਸੰਗਠਨ, ਪਤਵੰਤੇ ਨਾਗਰਿਕ ਅਤੇ ਐਨ.ਆਰ.ਆਈ. ਵੀ ਆਪਣਾ ਭਰਪੂਰ ਹੁੰਗਾਰਾ ਦੇ ਰਹੇ ਹਨ। ਇਸਦੀ ਮਿਸਾਲ ਚਨੌਲੀ ਬਸੀ ਦੇ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਵਿੱਚ ਮਿਲ ਰਹੀ ਹੈ। ਰੂਪਨਗਰ ਜਿਲ੍ਹੇ ਨੂੰ ਸਿੱਖਿਆ ਸੁਧਾਰਾਂ ਵਿੱਚ ਕੀਤੇ ਉਪਰਾਲੇ ਲਈ ਬੀਤੇ ਦਿਨ ਇੰਡੀਆ ਟੁਡੇ ਵੱਲੋਂ ਵੀ ਸਨਮਾਨਿਆ ਗਿਆ ਹੈ। ਇਥੇ ਜਿਕਰਯੋਗ ਹੈ ਕਿ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਚਨੌਲੀ ਬਸੀ ਵਿਖੇ ਵੱਖ ਵੱਖ ਪਿੰਡਾਂ ਦੇ ਦਾਨੀ ਸੱਜਣਾ ਦੇ ਸਹਿਯੋਗ ਨਾਲ ਅੱਜ ਚਾਰ ਕਮਰਿਆਂ ਤੇ ਬਰਾਂਡੇ ਦਾ ਨੀਂਹ ਪੱਥਰ ਰੱਖਿਆ ਗਿਆ। ਇਸ ਸਮੇਂ ਗ੍ਰੰਥੀ ਜਸਵੀਰ ਸਿੰਘ ਵਲੋਂ ਅਰਦਾਸ ਕਰਨ ਉਪਰੰਤ ਕਰਨਲ ਮਹਿੰਦਰ ਸਿੰਘ ਬਸੀ ਉਨ੍ਹਾਂ ਦੀ ਪਤਨੀ ਅਮਰਜੀਤ ਕੌਰ, ਪ੍ਰਿੰਸੀਪਲ ਮਿਸ ਸ਼ਰਨਜੀਤ ਕੌਰ, ਸੇਵਾਮੁਕਤ ਮੁੱਖ ਅਧਿਆਪਕ ਵਲੀ ਸਿੰਘ, ਭੁਪਿੰਦਰ ਸਿੰਘ ਸਰਪੰਚ ਚਨੌਲੀ ਭਟੋਲੀ, ਡਾ.ਕਮਲਜੀਤ ਸਿੰਘ ਸਾਬਕਾ ਸਰਪੰਚ ਚਨੌਲੀ ਭਟੋਲੀ, ਬਾਦਲ ਸਿੰਘ ਬਸੀ, ਗੁਰਚਰਨ ਸਿੰਘ ਧੰਨਾ, ਅਮਰਜੀਤ ਕੌਰ ਹੈਡ ਟੀਚਰ ਪ੍ਰਾਇਮਰੀ ਸਕੂਲ ਚਨੌਲੀ ਬਸੀ ਆਦਿ ਸਮੇਤ ਸਮੂਹ ਸਕੂਲ ਸਟਾਫ ਵਲੋਂ ਮਿਲਕੇ ਨੀਂਹ ਪੱਥਰ ਰੱਖਿਆ ਗਿਆ। ਇਸ ਤੋਂ ਬਾਅਦ ਸਕੂਲ ਦੇ ਵਿਦਿਆਰਥੀਆਂ ਨੂੰ ਲੱਡੂਆਂ ਦਾ ਪ੍ਰਸ਼ਾਦ ਵੰਡਿਆਂ ਗਿਆ।ਇਸ ਮੋਕੇ ਪ੍ਰਿੰਸੀਪਲ ਮਿਸ ਸ਼ਰਨਜੀਤ ਕੌਰ ਨੇ ਦੱਸਿਆ ਕਿ ਚਨੌਲੀ ਬਸੀ  ਸਕੂਲ ਸਾਲ 2016 ਵਿੱਚ ਹਾਈ ਤੋਂ ਸੀਨੀਅਰ ਸੈਕੰਡਰੀ ਅੱਪ ਗ੍ਰੇਡ ਹੋਇਆ ਸੀ। ਜਿਸ ਤੋਂ ਬਾਅਦ ਇਸ ਸਕੂਲ ਵਿੱਚ 11ਵੀਂ ਅਤੇ 12ਵੀਂ ਜਮਾਤ ਦੀ ਪੜ੍ਹਾਈ ਸ਼ੁਰੂ ਹੋ ਗਈ ਸੀ। ਇਸ ਸਮੇਂ ਦੋਵੇ ਜਮਾਤਾ ਦੇ ਵਿਦਿਆਰਥੀਆਂ ਦੀ ਗਿਣਤੀ 125 ਦੇ ਕਰੀਬ ਹੈ। ਵਿਦਿਆਰਥੀਆਂ ਦੇ ਬੈਠਣ ਦੀ ਸਮੱਸਿਆ ਬਾਰੇ ਪਿੰਡ ਚਨੌਲੀ, ਬਸੀ, ਸੇਖਪੁਰ, ਸ਼ਾਹਪੁਰ, ਖੇੜੀ, ਲਾਲਪੁਰ ਆਦਿ ਦੇ ਸਰਪੰਚਾਂ, ਪੰਚਾਂ ਅਤੇ ਮੋਹਤਵਰਾਂ ਦੀ ਸਕੂਲ ਵਿੱਚ ਮੀਟਿੰਗ ਬੁਲਾਕੇ ਉਨ੍ਹਾਂ ਨੂੰ ਇਸ ਬਾਰੇ ਜਾਣੂ ਕਰਵਾਇਆ ਗਿਆ। ਜਿਸ ਵਿੱਚ ਇਲਾਕਾ ਨਿਵਾਸੀਆਂ ਨੇ ਨਵੀਂ ਇਮਾਰਤ ਬਣਾਉਣ ਲਈ ਆਪਣਾ ਪੂਰਾ ਸਹਿਯੋਗ ਦੇਣ ਦਾ ਭਰੋਸਾ ਦਿੱਤਾ ਅਤੇ ਉਨ੍ਹਾਂ ਵਲੋਂ ਇਸ ਕੰਮ ਨੂੰ ਨੇਪਰੇ ਚਾੜਨ ਲਈ ਸੱਤ ਮੈਂਬਰੀ ਕਮੇਟੀ ਬਣਾਈ ਜਿਸ ਦਾ ਚੇਅਰਮੈਂਨ ਰਿਟ: ਕਰਨਲ ਮਹਿੰਦਰ ਸਿੰਘ ਬਸੀ ਨੂੰ ਬਣਾਇਆਂ ਗਿਆ। ਕਮਰਿਆਂ ਦੀ ਉਸਾਰੀ ਲਈ ਰਿਟ: ਕਰਨਲ ਮਹਿੰਦਰ ਸਿੰਘ ਬਸੀ ਅਤੇ ਉਨ੍ਹਾਂ ਦੀ ਪਤਨੀ ਵਲੌਂ ਇਕ ਲੱਖ ਰੁਪਏ, ਸੇਵਾਮੁਕਤ ਮੁੱਖ ਅਧਿਆਪਕ ਵਲੀ ਸਿੰਘ ਸ਼ਾਹਪੁਰ ਬੇਲਾ ਅਤੇ ਉਨ੍ਹਾਂ ਦੀ ਪਤਨੀ ਹੈਡ ਟੀਚਰ ਅਮਰਜੀਤ ਕੌਰ ਵਲੋਂ 50 ਹਜਾਰ ਰੁਪਏ, ਸਕੂਲ ਸਟਾਫ ਵਲੋਂ ਇੱਕ ਲੱਖ ਰੁਪਏ, ਪੰਡਤ ਦੇਵਕੀ ਨੰਦਨ ਚਨੌਲੀ ਵਲੋਂ 5100/-ਰੁ: ਦੀ ਨਗਦ ਰਾਸ਼ੀ ਭੇਟ ਕੀਤੀ ਗਈ ਜਦਕਿ ਡਾ. ਕਮਲਜੀਤ ਸਿੰਘ ਸਾਬਕਾ ਸਰਪੰਚ ਦੇ ਯਤਨਾ ਸਦਕਾ ਸ.ਅਜਮੇਰ ਸਿੰਘ ਭਾਅ ਯੂ.ਕੇ ਵਲੋਂ 75 ਹਜਾਰ ਰੁਪਏ, ਨੰਬਰਦਾਰ ਗੁਰਚੇਤ ਸਿੰਘ ਬਸੀ ਵਲੋਂ 11 ਹਜਾਰ ਰੁਪਏ ਦੇਣ ਦਾ ਐਲਾਨ ਕੀਤਾ ਗਿਆ।ਇਨ੍ਹਾਂ ਤੋਂ ਇਲਾਵਾ ਬਾਬਾ ਅਜੈਬ ਸਿੰਘ ਗੁ: ਕੁਚਾਲ ਸਾਹਿਬ ਵਲੋਂ 50 ਬੋਰੀਆਂ ਸੀਮਿੰਟ ਅਤੇ ਰੇਤਾ, ਬਜਰੀ ਅਤੇ ਗਟਕੇ ਦੀ ਸੇਵਾ ਵਿੱਚ ਸ.ਬਾਦਲ ਸਿੰਘ ਬਸੀ, ਸਰਪੰਚ ਭੁਪਿੰਦਰ ਸਿੰਘ ਚਨੌਲੀ ਅਤੇ ਸਾਬਕਾ ਸਰਪੰਚ ਡਾ. ਕਮਲਜੀਤ ਸਿੰਘ ਵਲੋਂ ਯੋਗਦਾਨ ਪਾਇਆ ਗਿਆ। ਇਸ ਮੋਕੇ ਹਾਜ਼ਰ ਪਿੰਡਾਂ ਦੇ ਹੋਰ ਮੋਹਤਵਰਾਂ ਨੇ ਵੀ ਨਗਦ ਰਾਸ਼ੀ ਭੇਟ ਕੀਤੀ। ਇਸ ਇਮਾਰਤ ਦੀ ਉਸਾਰੀ ਤੇ ਕਰੀਬ 35 ਲੱਖ ਰੁਪਏ ਦਾ ਖਰਚਾ ਆਵੇਗਾ।ਸਕੂਲ ਪ੍ਰਿੰਸੀਪਲ ਮਿਸ ਸ਼ਰਨਜੀਤ ਕੌਰ ਅਤੇ ਸੱਤ ਮੈਂਬਰੀ ਕਮੇਟੀ ਵਲੋਂ ਇਲਾਕੇ ਦੇ ਸਮਾਜ ਸੇਵੀ, ਐਨ.ਆਰ.ਆਈ ਨੂੰ ਅਪੀਲ ਕੀਤੀ ਕਿ ਉਹ ਇਸ ਨੇਕ ਕਾਰਜ ਲਈ ਆਪਣਾ ਵੱਧ ਤੋਂ ਵੱਧ ਸਹਿਯੋਗ ਦੇਣ। ਇਸ ਮੋਕੇ ਪਿੰਡਾਂ ਦੇ ਮੋਹਤਵਰਾਂ ਤੋਂ ਇਲਾਵਾ ਸਮੂਹ ਸਕੂਲ ਸਟਾਫ ਹਾਜ਼ਰ ਸੀ।

 

Tags: MIX PUNJAB

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2024 | 5 Dariya News | All Rights Reserved
Powered by: CDS PVT LTD