Wednesday, 22 July 2026

 

 

ਖ਼ਾਸ ਖਬਰਾਂ ਖਰੜ ਪੈਦਲ ਮਾਰਚ ਦਾ 9ਵਾਂ ਦਿਨ : ਰਵਿੰਦਰ ਸਿੰਘ ਖੇੜਾ ਨੇ ਨਿੱਜਰ ਰੋਡ 'ਤੇ ਬੰਦ ਪਈ ਸੀਵਰੇਜ ਲਾਈਨ ਦਾ ਮੁੱਦਾ ਚੁੱਕਿਆ ਸਾਰੇ ਹੜ੍ਹ ਮਾਰੇ ਇਲਾਕਿਆਂ ਵਿਚ ਹੜ੍ਹ ਰੋਕੂ ਕੰਮ ਮੁਕੰਮਲ ਕੀਤੇ ਜਾਣ: ਸੁਖਬੀਰ ਸਿੰਘ ਬਾਦਲ ਨੇ ਅਕਾਲੀ ਵਰਕਰਾਂ ਨੂੰ ਕੀਤੀ ਅਪੀਲ ਰੋਸ ਮੁਜ਼ਾਹਰਾ ਕਰ ਰਹੇ ਵਿਦਿਆਰਥੀਆਂ ਦੇ ਮਸਲੇ ਜਲਦੀ ਹੱਲ ਕਰੋ: ਸੁਖਬੀਰ ਸਿੰਘ ਬਾਦਲ ਨੇ ਕੇਂਦਰ ਸਰਕਾਰ ਨੂੰ ਕੀਤੀ ਅਪੀਲ ਓ.ਐਸ.ਡੀ. ਸੁਖਵੀਰ ਸਿੰਘ ਨੇ ਧੂਰੀ ਹਲਕੇ 'ਚ ਚੱਲ ਰਹੇ ਵਿਕਾਸ ਪ੍ਰੋਜੈਕਟਾਂ ਦਾ ਲਿਆ ਜਾਇਜ਼ਾ ਬੇਲਾ ਫਾਰਮੇਸੀ ਕਾਲਜ ਨੂੰ ਨਵਾਂ ਪੇਟੈਂਟ ਮਿਲਿਆ ਪੈਂਡਿੰਗ ਮਾਲੀਆ ਮਾਮਲਿਆਂ ਦਾ ਸਮੇਂ ਸਿਰ ਨਿਪਟਾਰਾ ਯਕੀਨੀ ਬਣਾਉਣ ਅਧਿਕਾਰੀ: ਆਸ਼ਿਕਾ ਜੈਨ ਭਗਵੰਤ ਮਾਨ ਸਰਕਾਰ ਦੀ ‘ਮਾਂਵਾਂ-ਧੀਆਂ ਸਤਿਕਾਰ ਯੋਜਨਾ’ 100 ਸਾਲ ਤੋਂ ਵੱਧ ਉਮਰ ਦੀਆਂ ਮਹਿਲਾਵਾਂ ਨੂੰ ਵੀ ਦੇ ਰਹੀ ਹੈ ਸਨਮਾਨ ਅਤੇ ਆਰਥਿਕ ਸਹਾਰਾ ਗਰਭਵਤੀ ਅਤੇ ਦੁੱਧ ਪਿਲਾਉਣ ਵਾਲੀਆਂ 4056 ਮਹਿਲਾਵਾਂ ਨੂੰ 1.70 ਕਰੋੜ ਦੀ ਵਿੱਤੀ ਸਹਾਇਤਾ : ਡਾ. ਬਲਜੀਤ ਕੌਰ ਉਦਯੋਗ-ਕੇਂਦਰਿਤ ਪੱਤਰਕਾਰੀ ਸਿੱਖਿਆ ਨੂੰ ਮਿਲੇਗਾ ਨਵਾਂ ਹੁਲਾਰਾ : ਆਰਬੀਯੂ ਨੇ ਨਾਮੀ ਨਿਊਜ਼ ਪੇਪਰ ਦੀ ਟਰੱਸਟ ਨਾਲ ਕੀਤਾ ਐਮਓਯੂ ਟਰਾਂਸਪੋਰਟ ਵਿਭਾਗ ਵੱਲੋਂ ਸੜਕ ਸੁਰੱਖਿਆ ਨੂੰ ਮਜ਼ਬੂਤ ਕਰਨ ਅਤੇ ਈ-ਚਲਾਨ ਸ਼ਿਕਾਇਤ ਪ੍ਰਣਾਲੀ ਨੂੰ ਸੁਚਾਰੂ ਬਣਾਉਣ ਲਈ ਵੱਡੇ ਕਦਮ: ਹਰਪਾਲ ਸਿੰਘ ਚੀਮਾ ਭਗਵੰਤ ਸਿੰਘ ਮਾਨ ਸਰਕਾਰ ਵੱਲੋਂ ਸ਼ੁਰੂ ਕੀਤੀਆਂ ਲੋਕ ਪੱਖੀ ਸਕੀਮਾਂ ਬਿਨਾਂ ਕਿਸੇ ਭੇਦਭਾਵ ਦੇ ਲਾਗੂ ਕੀਤੀਆਂ ਜਾ ਰਹੀਆਂ ਹਨ: ਕੁਲਵੰਤ ਸਿੰਘ ਰਾਹੁਲ ਚਾਬਾ ਨੇ ਆਜ਼ਾਦੀ ਦਿਵਸ ਸਮਾਰੋਹ ਦੀਆਂ ਤਿਆਰੀਆਂ ਦਾ ਲਿਆ ਜਾਇਜ਼ਾ ਵਿਧਾਇਕ ਸ਼ੈਰੀ ਕਲਸੀ ਪਿੰਡ ਦਾਨਿਆਂਵਾਲੀ ਪਹੁੰਚੇ ਆਫ਼ਤ ਪ੍ਰਬੰਧਨ ਲਈ ਸਿਖਲਾਈ ਅਤੇ ਤਿਆਰੀ ਹੀ ਸਭ ਤੋਂ ਪ੍ਰਭਾਵਸ਼ਾਲੀ ਹਥਿਆਰ - ਸਾਗਰ ਸੇਤੀਆ ਬ੍ਰਹਮ ਗਿਆਨ ਨੂੰ ਅਮਲ ਵਿੱਚ ਲਿਆ ਕੇ ਹੀ ਜੀਵਨ ਨੂੰ ਸਾਰਥਕ ਬਣਾਇਆ ਜਾ ਸਕਦਾ ਹੈ ਸੀ ਜੀ ਸੀ ਯੂਨੀਵਰਸਿਟੀ ਮੋਹਾਲੀ ਵਿਖੇ ਨਵੇਂ ਅਕਾਦਮਿਕ ਵਰ੍ਹੇ ਦੀ ਸ਼ੁਰੂਆਤ ਮੋਦੀ ਸਰਕਾਰ ਦੀ ਬਰਬਰਤਾ ਦੇ ਸ਼ਿਕਾਰ ਵਿਦਿਆਰਥੀਆਂ ਦੀ ਮਦਦ ਲਈ ਕੇਜਰੀਵਾਲ ਨੇ ਦਿਨ ਭਰ ਹਸਪਤਾਲ, ਥਾਣੇ ਤੋਂ ਲੈ ਕੇ ਜੰਤਰ-ਮੰਤਰ ਤੱਕ ਕੀਤੀ ਭੱਜ-ਦੌੜ ਪੰਜਾਬ ਕੈਬਨਿਟ ਨੇ ਪੰਜਾਬ ਵਿਧਾਨ ਸਭਾ ਦਾ 13ਵਾਂ ਇਜਲਾਸ 3 ਤੋਂ 10 ਅਗਸਤ ਤੱਕ ਸੱਦਣ ਨੂੰ ਦਿੱਤੀ ਪ੍ਰਵਾਨਗੀ ਵਿਧਾਇਕ ਅਜੀਤਪਾਲ ਕੋਹਲੀ ਵਲੋਂ ਮੁੱਖ ਮੰਤਰੀ ਤੀਰਥ ਯਾਤਰਾ ਬੱਸ ਸ੍ਰੀ ਅੰਮ੍ਰਿਤਸਰ ਸਾਹਿਬ ਲਈ ਰਵਾਨਾ ਜ਼ਿਲ੍ਹਾ ਚੋਣ ਅਫ਼ਸਰ ਨਵਜੋਤ ਕੌਰ ਵਲੋਂ 4 ਬੀ.ਐੱਲ.ਓਜ਼ ਦਾ ਵਿਸ਼ੇਸ਼ ਸਨਮਾਨ ਮੋਗਾ ਗ੍ਰਨੇਡ ਹਮਲੇ ’ਚ ਸ਼ਾਮਲ 3 ਮੁੱਖ ਦੋਸ਼ੀਆਂ ਸਣੇ 17 ਵਿਅਕਤੀਆਂ ਗ੍ਰਿਫ਼ਤਾਰ

 

ਸ਼੍ਰੋਮਣੀ ਅਕਾਲੀ ਦਲ (ਟਕਸਾਲੀ) ਨੇ ਬੀਰ ਦਵਿੰਦਰ ਸਿੰਘ ਨੂੰ ਸੀਨੀਅਰ ਮੀਤ ਪ੍ਰਧਾਨ ਅਤੇ ਬੁਲਾਰਾ ਨਿਯੁਕਤ ਕੀਤਾ

ਬ੍ਰਹਮਪੁਰਾ ਤੇ ਫੂਲਕਾ ਨੇ ਬਾਦਲਾਂ ਨੂੰ ਸ਼੍ਰੋਮਣੀ ਕਮੇਟੀ ਅਤੇ ਪੰਜਾਬ 'ਚੋਂ ਬਾਹਰ ਕਰਨ ਲਈ ਉਲੀਕੀ ਰਣਨੀਤੀ

Web Admin

Web Admin

5 Dariya News

ਚੰਡੀਗੜ੍ਹ , 14 Feb 2019

Last updated on: Feb 14, 2019, 00:00 IST

ਸ਼੍ਰੋਮਣੀ ਅਕਾਲੀ ਦਲ (ਟਕਸਾਲੀ) ਨੇ ਅੱਜ ਪੰਜਾਬ ਵਿਧਾਨ ਸਭਾ ਦੇ ਸਾਬਕਾ ਡਿਪਟੀ ਸਪੀਕਰ ਅਤੇ ਸਾਬਕਾ ਵਿਧਾਇਕ  ਬੀਰ ਦਵਿੰਦਰ ਸਿੰਘ ਨੂੰ ਪਾਰਟੀ ਦਾ ਸੀਨੀਅਰ ਮੀਤ ਪ੍ਰਧਾਨ ਅਤੇ ਬੁਲਾਰਾ ਨਿਯੁਕਤ ਕੀਤਾ ਹੈ।ਇਸ ਦਾ ਐਲਾਨ ਅੱਜ ਇੱਥੇ ਪਾਰਟੀ ਮੁੱਖ ਦਫ਼ਤਰ ਤੋਂ ਇੱਕ ਪ੍ਰੈਸ ਬਿਆਨ ਜਾਰੀ ਕਰਦਿਆਂ ਪਾਰਟੀ ਦੇ ਸਕੱਤਰ ਜਨਰਲ ਜਥੇਦਾਰ ਸੇਵਾ ਸਿੰਘ ਸੇਖਵਾਂ ਨੇ ਕੀਤਾ। ਉਨ੍ਹਾਂ ਕਿਹਾ ਕਿ ਬੀਰ ਦਵਿੰਦਰ ਸਿੰਘ ਵੱਖ-ਵੱਖ ਟੈਲੀਵਿਜ਼ਨ ਪ੍ਰੋਗਰਾਮਾਂ ਵਿੱਚ ਹਿੱਸਾ ਲੈਣਗੇ ਤਾਂ ਜੋ ਪਾਰਟੀ ਦੇ ਵਿਚਾਰਾਂ ਨੂੰ ਬੜੇ ਹੀ ਚੰਗੇ ਢੰਗ ਨਾਲ ਪੰਜਾਬ ਦੀ ਜਨਤਾ ਦੇ ਸਨਮੁੱਖ ਰੱਖਿਆ ਜਾ ਸਕੇ।ਉਨ੍ਹਾਂ ਕਿਹਾ ਕਿ ਸੀਨੀਅਰ ਮੀਤ ਪ੍ਰਧਾਨ ਅਤੇ ਬੁਲਾਰੇ ਵਜੋਂ ਸ੍ਰ. ਬੀਰ ਦਵਿੰਦਰ ਸਿੰਘ ਦੀ ਇਹ ਨਿਯੁਕਤੀ ਪਾਰਟੀ ਪ੍ਰਧਾਨ ਅਤੇ ਸੰਸਦ ਮੈਂਬਰ ਜਥੇਦਾਰ ਰਣਜੀਤ ਸਿੰਘ ਬ੍ਰਹਮਪੁਰਾ ਦੀ ਸਹਿਮਤੀ ਨਾਲ ਹੋਈ ਹੈ ਅਤੇ ਸ੍ਰ. ਬੀਰ ਦਵਿੰਦਰ ਸਿੰਘ ਯਕੀਨੀ ਤੌਰ ਤੇ ਆਗਾਮੀ ਲੋਕ ਸਭਾ ਚੋਣਾਂ ਵਿੱਚ ਸ਼੍ਰੋਮਣੀ ਅਕਾਲੀ ਦਲ (ਟਕਸਾਲੀ) ਦੇ ਟੀਚਿਆਂ ਨੂੰ ਪੰਜਾਬ ਦੀ ਜਨਤਾ ਤੱਕ ਪਹੁਚਾਉਣ ਲਈ ਹਰ ਸੰਭਵ ਮਿਹਨਤ ਅਤੇ ਯਤਨ ਕਰਨਗੇ।ਸ੍ਰ. ਬੀਰ ਦਵਿੰਦਰ ਸਿੰਘ 1967 ਵਿੱਚ ਸਿੱਖ ਸਟੂਡੈਂਟਸ ਫੈਡਰੇਸ਼ਨ ਦੇ ਮੁੱਖੀ ਵਜੋਂ ਰਾਜਨੀਤੀ ਵਿੱਚ ਸ਼ਾਮਿਲ ਹੋਏ ਸਨ। ਉਹ 1980 ਵਿੱਚ ਸਰਹਿੰਦ ਅਤੇ 2002 ਵਿੱਚ ਖਰੜ ਤੋਂ ਵਿਧਾਇਕ ਚੁਣੇ ਸਨ ਅਤੇ ਪੰਜਾਬ ਸਭਾ ਦੇ ਡਿਪਟੀ ਸਪੀਕਰ ਵਜੋਂ ਵੀ ਕੰਮ ਕਰ ਚੁੱਕੇ ਹਨ।ਇੱਥੇ ਇਹ ਵੀ ਦੱਸਣਯੋਗ ਹੈ ਕਿ ਬੁੱਧਵਾਰ ਦੀ ਸ਼ਾਮ ਨੂੰ ਐਡਵੋਕੇਟ ਸ੍ਰ. ਐਚ.ਐਸ ਫੂਲਕਾ ਨੇ ਸ਼੍ਰੋਮਣੀ ਅਕਾਲੀ ਦਲ (ਟਕਸਾਲੀ) ਦੇ ਪ੍ਰਧਾਨ ਅਤੇ ਸੰਸਦ ਮੈਂਬਰ ਜਥੇਦਾਰ ਰਣਜੀਤ ਸਿੰਘ ਬ੍ਰਹਮਪੁਰਾ ਨਾਲ ਮੁਲਾਕਾਤ ਕੀਤੀ ਅਤੇ ਚੰਡੀਗੜ੍ਹ ਸਥਿਤ ਬ੍ਰਹਮਪੁਰਾ ਦੇ ਨਿਵਾਸ ਸਥਾਨ ਤੇ ਇੱਕ ਬੰਦ ਕਮਰਾ ਮੀਟਿੰਗ ਕੀਤੀ ਗਈ। ਇਹ ਮੀਟਿੰਗ ਕਰੀਬ 2 ਘੰਟਿਆਂ ਤੱਕ ਚਲੀ ਜੋ ਦੋਹਾਂ ਨੇਤਾਵਾਂ ਦੌਰਾਨ ਪਾਜ਼ਿਟਿਵ ਮੀਟਿੰਗ ਰਹੀ ਜਿਸ ਵਿੱਚ ਬਾਦਲਾਂ ਨੂੰ ਸ਼੍ਰੋਮਣੀ ਕਮੇਟੀ ਅਤੇ ਪੰਜਾਬ 'ਚੋਂ ਬਾਹਰ ਕੱਢਣ ਦੀ ਰਣਨੀਤੀ ਉਲੀਕੀ ਗਈ। ਇਸ ਮੀਟਿੰਗ ਵਿੱਚ ਜਥੇਦਾਰ ਸੇਵਾ ਸਿੰਘ ਸੇਖਵਾਂ ਅਤੇ ਸ੍ਰ. ਕਰਨੈਲ ਸਿੰਘ ਪੀਰ ਮੁਹੰਮਦ ਵੀ ਹਾਜ਼ਰ ਸਨ।ਸ੍ਰ. ਬ੍ਰਹਮਪੁਰਾ ਨੇ ਕਿਹਾ ਕਿ ਹਰ ਸੰਭਵ ਸਹਿਯੋਗ ਅਤੇ ਮਦਦ ਐਡਵੋਕੇਟ ਸ੍ਰ. ਐਚ.ਐਸ ਫੂਲਕਾ ਅਤੇ ਹੋਰ ਪੰਥਕ ਜਥੇਬੰਦੀਆਂ ਨੂੰ ਕੀਤੀ ਜਾਵੇਗੀ ਜੋ ਬਾਦਲਾਂ ਨੂੰ ਸ਼੍ਰੋਮਣੀ ਕਮੇਟੀ ਅਤੇ ਪੰਜਾਬ 'ਚੋਂ ਬਾਹਰ ਦਾ ਰਸਤਾ ਦਿਖਾਉਣਾ ਚਾਹੁੰਦੇ ਹਨ।

 

Tags: Bir Devinder Singh

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD