Thursday, 23 July 2026

 

 

ਖ਼ਾਸ ਖਬਰਾਂ ਆਪ ਸਰਕਾਰ ਨੇ ਅਫ਼ਸਰਸ਼ਾਹੀ ਨੂੰ ਹਾਸ਼ੀਏ ’ਤੇ ਧੱਕਣ ਤੋਂ ਬਾਅਦ ਹੁਣ ਖੁੱਲ੍ਹੇਆਮ ਸਿਆਸਤ ਦਾ ਅਪਰਾਧੀਕਰਨ ਸ਼ੁਰੂ ਕਰ ਦਿੱਤਾ ਹੈ: ਸੁਨੀਲ ਜਾਖੜ ਪੰਜਾਬ ਵਿੱਚ ਪੇਪਰ ਲੀਕ ਹੋਣ ਦੇ ਮਾਮਲਿਆਂ ਵਿੱਚ ਮਾਨ ਤੇ ਬੈਂਸ ਅਸਤੀਫਾ ਦੇਣ: ਅਮਰਿੰਦਰ ਸਿੰਘ ਰਾਜਾ ਵੜਿੰਗ ਖਰੜ ਪੈਦਲ ਮਾਰਚ ਦਾ 9ਵਾਂ ਦਿਨ : ਰਵਿੰਦਰ ਸਿੰਘ ਖੇੜਾ ਨੇ ਨਿੱਜਰ ਰੋਡ 'ਤੇ ਬੰਦ ਪਈ ਸੀਵਰੇਜ ਲਾਈਨ ਦਾ ਮੁੱਦਾ ਚੁੱਕਿਆ ਸਾਰੇ ਹੜ੍ਹ ਮਾਰੇ ਇਲਾਕਿਆਂ ਵਿਚ ਹੜ੍ਹ ਰੋਕੂ ਕੰਮ ਮੁਕੰਮਲ ਕੀਤੇ ਜਾਣ: ਸੁਖਬੀਰ ਸਿੰਘ ਬਾਦਲ ਨੇ ਅਕਾਲੀ ਵਰਕਰਾਂ ਨੂੰ ਕੀਤੀ ਅਪੀਲ ਰੋਸ ਮੁਜ਼ਾਹਰਾ ਕਰ ਰਹੇ ਵਿਦਿਆਰਥੀਆਂ ਦੇ ਮਸਲੇ ਜਲਦੀ ਹੱਲ ਕਰੋ: ਸੁਖਬੀਰ ਸਿੰਘ ਬਾਦਲ ਨੇ ਕੇਂਦਰ ਸਰਕਾਰ ਨੂੰ ਕੀਤੀ ਅਪੀਲ ਓ.ਐਸ.ਡੀ. ਸੁਖਵੀਰ ਸਿੰਘ ਨੇ ਧੂਰੀ ਹਲਕੇ 'ਚ ਚੱਲ ਰਹੇ ਵਿਕਾਸ ਪ੍ਰੋਜੈਕਟਾਂ ਦਾ ਲਿਆ ਜਾਇਜ਼ਾ ਬੇਲਾ ਫਾਰਮੇਸੀ ਕਾਲਜ ਨੂੰ ਨਵਾਂ ਪੇਟੈਂਟ ਮਿਲਿਆ ਪੈਂਡਿੰਗ ਮਾਲੀਆ ਮਾਮਲਿਆਂ ਦਾ ਸਮੇਂ ਸਿਰ ਨਿਪਟਾਰਾ ਯਕੀਨੀ ਬਣਾਉਣ ਅਧਿਕਾਰੀ: ਆਸ਼ਿਕਾ ਜੈਨ ਭਗਵੰਤ ਮਾਨ ਸਰਕਾਰ ਦੀ ‘ਮਾਂਵਾਂ-ਧੀਆਂ ਸਤਿਕਾਰ ਯੋਜਨਾ’ 100 ਸਾਲ ਤੋਂ ਵੱਧ ਉਮਰ ਦੀਆਂ ਮਹਿਲਾਵਾਂ ਨੂੰ ਵੀ ਦੇ ਰਹੀ ਹੈ ਸਨਮਾਨ ਅਤੇ ਆਰਥਿਕ ਸਹਾਰਾ ਗਰਭਵਤੀ ਅਤੇ ਦੁੱਧ ਪਿਲਾਉਣ ਵਾਲੀਆਂ 4056 ਮਹਿਲਾਵਾਂ ਨੂੰ 1.70 ਕਰੋੜ ਦੀ ਵਿੱਤੀ ਸਹਾਇਤਾ : ਡਾ. ਬਲਜੀਤ ਕੌਰ ਉਦਯੋਗ-ਕੇਂਦਰਿਤ ਪੱਤਰਕਾਰੀ ਸਿੱਖਿਆ ਨੂੰ ਮਿਲੇਗਾ ਨਵਾਂ ਹੁਲਾਰਾ : ਆਰਬੀਯੂ ਨੇ ਨਾਮੀ ਨਿਊਜ਼ ਪੇਪਰ ਦੀ ਟਰੱਸਟ ਨਾਲ ਕੀਤਾ ਐਮਓਯੂ ਟਰਾਂਸਪੋਰਟ ਵਿਭਾਗ ਵੱਲੋਂ ਸੜਕ ਸੁਰੱਖਿਆ ਨੂੰ ਮਜ਼ਬੂਤ ਕਰਨ ਅਤੇ ਈ-ਚਲਾਨ ਸ਼ਿਕਾਇਤ ਪ੍ਰਣਾਲੀ ਨੂੰ ਸੁਚਾਰੂ ਬਣਾਉਣ ਲਈ ਵੱਡੇ ਕਦਮ: ਹਰਪਾਲ ਸਿੰਘ ਚੀਮਾ ਭਗਵੰਤ ਸਿੰਘ ਮਾਨ ਸਰਕਾਰ ਵੱਲੋਂ ਸ਼ੁਰੂ ਕੀਤੀਆਂ ਲੋਕ ਪੱਖੀ ਸਕੀਮਾਂ ਬਿਨਾਂ ਕਿਸੇ ਭੇਦਭਾਵ ਦੇ ਲਾਗੂ ਕੀਤੀਆਂ ਜਾ ਰਹੀਆਂ ਹਨ: ਕੁਲਵੰਤ ਸਿੰਘ ਰਾਹੁਲ ਚਾਬਾ ਨੇ ਆਜ਼ਾਦੀ ਦਿਵਸ ਸਮਾਰੋਹ ਦੀਆਂ ਤਿਆਰੀਆਂ ਦਾ ਲਿਆ ਜਾਇਜ਼ਾ ਵਿਧਾਇਕ ਸ਼ੈਰੀ ਕਲਸੀ ਪਿੰਡ ਦਾਨਿਆਂਵਾਲੀ ਪਹੁੰਚੇ ਆਫ਼ਤ ਪ੍ਰਬੰਧਨ ਲਈ ਸਿਖਲਾਈ ਅਤੇ ਤਿਆਰੀ ਹੀ ਸਭ ਤੋਂ ਪ੍ਰਭਾਵਸ਼ਾਲੀ ਹਥਿਆਰ - ਸਾਗਰ ਸੇਤੀਆ ਬ੍ਰਹਮ ਗਿਆਨ ਨੂੰ ਅਮਲ ਵਿੱਚ ਲਿਆ ਕੇ ਹੀ ਜੀਵਨ ਨੂੰ ਸਾਰਥਕ ਬਣਾਇਆ ਜਾ ਸਕਦਾ ਹੈ ਸੀ ਜੀ ਸੀ ਯੂਨੀਵਰਸਿਟੀ ਮੋਹਾਲੀ ਵਿਖੇ ਨਵੇਂ ਅਕਾਦਮਿਕ ਵਰ੍ਹੇ ਦੀ ਸ਼ੁਰੂਆਤ ਮੋਦੀ ਸਰਕਾਰ ਦੀ ਬਰਬਰਤਾ ਦੇ ਸ਼ਿਕਾਰ ਵਿਦਿਆਰਥੀਆਂ ਦੀ ਮਦਦ ਲਈ ਕੇਜਰੀਵਾਲ ਨੇ ਦਿਨ ਭਰ ਹਸਪਤਾਲ, ਥਾਣੇ ਤੋਂ ਲੈ ਕੇ ਜੰਤਰ-ਮੰਤਰ ਤੱਕ ਕੀਤੀ ਭੱਜ-ਦੌੜ ਪੰਜਾਬ ਕੈਬਨਿਟ ਨੇ ਪੰਜਾਬ ਵਿਧਾਨ ਸਭਾ ਦਾ 13ਵਾਂ ਇਜਲਾਸ 3 ਤੋਂ 10 ਅਗਸਤ ਤੱਕ ਸੱਦਣ ਨੂੰ ਦਿੱਤੀ ਪ੍ਰਵਾਨਗੀ ਵਿਧਾਇਕ ਅਜੀਤਪਾਲ ਕੋਹਲੀ ਵਲੋਂ ਮੁੱਖ ਮੰਤਰੀ ਤੀਰਥ ਯਾਤਰਾ ਬੱਸ ਸ੍ਰੀ ਅੰਮ੍ਰਿਤਸਰ ਸਾਹਿਬ ਲਈ ਰਵਾਨਾ

 

ਪਬਲਿਕ ਅਤੇ ਪ੍ਰੈਸ ਦੇ ਸਹਿਯੋਗ ਨਾਲ ਜ਼ਿਲੇ ਨੂੰ ਅਪਰਾਧ ਮੁਕਤ ਕੀਤਾ ਜਾਵੇਗਾ : ਹਰਚਰਨ ਸਿੰਘ ਭੁੱਲਰ

ਨਸ਼ਿਆਂ ਦੇ ਸੌਦਾਗਰਾਂ ਨੂੰ ਕਿਸੇ ਵੀ ਕੀਮਤ 'ਤੇ ਬਖਸ਼ਿਆ ਨਹੀਂ ਜਾਵੇਗਾ

Web Admin

Web Admin

5 Dariya News

ਐਸ.ਏ.ਐਸ.ਨਗਰ , 14 Feb 2019

Last updated on: Feb 14, 2019, 00:00 IST

ਪਬਲਿਕ ਅਤੇ ਪ੍ਰੈਸ ਦੇ ਸਹਿਯੋਗ ਨਾਲ ਜ਼ਿਲੇ ਨੂੰ ਅਪਰਾਧ ਮੁਕਤ ਕੀਤਾ ਜਾਵੇਗਾ ਅਤੇ ਜ਼ਿਲੇ ਵਿਚ ਨਸ਼ਿਆਂ ਦੇ ਮੁਕੰਮਲ ਖਾਤਮੇ ਲਈ ਜ਼ਿਲਾ ਪੁਲਿਸ ਪੂਰੀ ਮਸ਼ਤੈਦੀ ਨਾਲ ਕੰਮ ਕਰੇਗੀ ਅਤੇ ਨਸ਼ਿਆਂ ਦੇ ਸੌਦਾਗਰਾਂ ਨੂੰ ਕਿਸੇ ਵੀ ਕੀਮਤ 'ਤੇ ਬਖਸ਼ਿਆ ਨਹੀਂ ਜਾਵੇਗਾ ਅਤੇ ਉਨਾਂ ਨੂੰ ਨੌਜਵਾਨਾਂ ਦੀ ਜ਼ਿੰਦਗੀ ਨਾਲ ਖਿਲਵਾੜ ਕਰਨ ਦੀ ਆਗਿਆ ਨਹੀਂ ਦਿੱਤੀ ਜਾਵੇਗੀ। ਇਸ ਗੱਲ ਦੀ ਜਾਣਕਾਰੀ ਜ਼ਿਲਾ ਸਾਹਿਬਜ਼ਾਦਾ ਅਜੀਤ ਸਿੰਘ ਨਗਰ ਦੇ ਨਵੇਂ ਆਏ ਜਿਲਾ ਪੁਲਿਸ ਮੁਖੀ ਹਰਚਰਨ ਸਿੰਘ ਭੁੱਲਰ ਨੇ ਆਪਣੇ ਦਫਤਰ ਦੇ ਮੀਟਿੰਗ ਹਾਲ ਵਿਖੇ ਪਲੇਠੀ ਪ੍ਰੈਸ ਕਾਨਫਰੰਸ ਦੌਰਾਨ ਦਿੱਤੀ ।ਸ. ਭੁੱਲਰ ਨੇ ਕਿਹਾ ਕਿ ਉਹ ਇਸ ਜ਼ਿਲੇ ਵਿਚ ਪਹਿਲਾਂ ਵੀ ਆਪਣੀਆਂ ਸੇਵਾਵਾਂ ਨਿਭਾ ਚੁੱਕੇ ਹਨ। ਇਸ ਲਈ ਇਸ ਜ਼ਿਲੇ ਦੇ ਲੋਕਾਂ ਨਾਲ ਉਨਾਂ ਦਾ ਗੂੜਾ ਸਬੰਧ ਹੈ। ਜ਼ਿਲੇ ਦੇ ਲੋਕਾਂ ਨੂੰ ਇਨਸਾਫ ਦਿਵਾਉਣਾ ਮੇਰਾ ਮੁੱਖ ਟੀਚਾ ਹੋਵੇਗਾ ਅਤੇ ਕਿਸੇ ਨਾਲ ਵੀ ਬੇਇਨਸਾਫੀ ਨਹੀਂ ਹੋਵੇਗੀ। ਉਨਾਂ ਕਿਹਾ ਕਿ ਜ਼ਿਲੇ ਵਿਚ ਅਮਨ ਕਾਨੂੰਨ ਦੀ ਵਿਵਸਥਾ ਨੂੰ ਕਾਇਮ ਰੱਖਣਾ ਉਨਾਂ ਦੀ ਨੈਤਿਕ ਜਿੰਮੇਵਾਰੀ ਹੋਵੇਗੀ। ਸਮਾਜ ਵਿਰੋਧੀ ਅਨਸਰਾਂ ਨਾਲ ਸਖਤੀ ਨਾਲ ਨਿਪਟਿਆ ਜਾਵੇਗਾ। ਉਨਾਂ ਹੋਰ ਕਿਹਾ ਕਿ ਜ਼ਿਲਾ ਪੁਲਿਸ ਜ਼ਿਲੇ ਨੂੰ ਨਸ਼ਾ ਮੁਕਤ ਕਰਨ ਲਈ ਪੂਰੀ ਮਸ਼ਤੈਦੀ ਨਾਲ ਕੰਮ ਕਰੇਗੀ ਅਤੇ ਨਸ਼ਿਆਂ ਦੇ ਸੌਦਾਗਰਾਂ ਨੂੰ ਕਿਸੇ ਵੀ ਕੀਮਤ ਤੇ ਬਖਸ਼ਿਆ ਨਹੀਂ ਜਾਵੇਗਾ ਉਨਾਂ ਨੂੰ ਨੌਜਵਾਨਾਂ ਦੀ ਜ਼ਿੰਦਗੀ ਨਾਲ ਖਿਲਵਾੜ ਕਰਨ ਦੀ ਆਗਿਆ ਨਹੀਂ ਦਿੱਤੀ ਜਾਵੇਗੀ। ਸ. ਭੁੱਲਰ ਨੇ ਹੋਰ ਦੱਸਿਆ ਕਿ ਲੋਕਾਂ ਨਾਲ ਨੇੜਤਾ ਕਾਇਮ ਕਰਨ ਲਈ ਪਬਲਿਕ ਪੁਲਿਸ ਮੀਟਿੰਗਾਂ ਆਯੋਜਿਤ ਕੀਤੀਆਂ ਜਾਣਗੀਆਂ। ਉਨਾਂ ਲੋਕਾਂ ਨੂੰ ਅਪੀਲ ਕੀਤੀ ਕਿ ਜੇਕਰ ਉਨਾਂ ਨੂੰ ਮਾੜੇ ਕੰਮ ਕਰਨ ਵਾਲੇ ਵਿਅਕਤੀਆਂ ਦਾ ਪਤਾ ਲੱਗਦਾ ਹੈ ਤਾਂ ਉਹ ਉਨਾਂ ਦੀ ਸੂਚਨਾ ਪੁਲਿਸ ਨੂੰ ਜ਼ਰੂਰ ਦੇਣ ਤਾਂ ਜੋ ਅਪਰਾਧੀਆਂ ਨੂੰ ਮੌਕੇ 'ਤੇ ਕਾਬੂ ਕੀਤਾ ਜਾ ਸਕੇ।

ਹਰਚਰਨ ਸਿੰਘ ਭੁੱਲਰ ਨੇ ਲੋਕਾਂ ਨੂੰ ਇਹ ਵੀ ਅਪੀਲ ਕੀਤੀ ਕਿ ਉਹ ਆਪਣੇ ਵਲੋਂ ਰੱਖੇ ਕਿਰਾਏਦਾਰਾਂ ਦੀ ਪੁਲਿਸ ਵੈਰੀਫਿਕੇਸ਼ਨ ਜਰੂਰ ਕਰਾਉਣ। ਇਥੋਂ ਤੱਕ ਕਿ ਉਹ ਆਪਣੇ ਘਰ ਵਿਚ ਵੀ ਕਿਰਾਏਦਾਰਾਂ , ਰੱਖੇ ਗਏ ਪੇਇੰਗ ਗੈਸਟਾਂਦਾ ਰਜਿਸਟਰ ਮੈਨਟੇਨ ਕਰਨ ਅਤੇ ਉਨਾਂ ਦੇ ਨਜ਼ਦੀਕੀਆਂ ਦੇ ਵੇਰਵੇ ਵੀ ਦਰਜ ਕਰਨ ਤਾਂ ਜੋ ਅਪਰਾਧ ਕਰਨ ਵਾਲਿਆਂ ਨੂੰ ਨੱਥ ਪਾਈ ਜਾ ਸਕੇ ਪੱਤਰਕਾਰਾਂ ਵਲੋਂ ਐਫ ਆਈ ਆਰ ਦੇਰ ਨਾਲ ਦਰਜ ਹੋਣ ਸਬੰਧੀ ਪੁੱਛੇ ਸਵਾਲ ਦੇ ਜਵਾਬ ਵਿਚ ਉਨਾਂ ਕਿਹਾ ਕਿ ਕਸੂਰਵਾਰਾਂ ਖਿਲਾਫ ਐਫ ਆਈ ਆਰ ਦਰਜ ਕਰਨ ਵਿਚ ਦੇਰੀ ਨਹੀ ਹੋਵੇਗੀ । ਉਨਾਂ ਇਸ ਮੌਕੇ ਪਿੰਡਾਂ ਦੇ ਲੋਕਾਂ ਨੂੰ ਪਿੰਡਾਂ ਵਿਚ ਠੀਕਰੀ ਪਹਿਰੇ ਲਗਾਉਣ ਅਤੇ ਸ਼ਹਿਰ ਵਾਸੀਆਂ ਨੂੰ ਮੁਹੱਲਾ ਵਾਈਜ਼ ਚੌਂਕੀਦਾਰ ਰੱਖਣ ਦੀ ਅਪੀਲ ਵੀ ਕੀਤੀ ਤਾਂ ਜੋ ਭੈੜੇ ਅਨਸਰਾਂ ਤੇ ਨਿਗਾ ਰੱਖੀ ਜਾ ਸਕੇ। ਉਨਾਂ ਕਿਹਾ ਕਿ ਪੁਲਿਸ ਆਪਣੇ ਪੱਧਰ ਤੇ ਰਾਤ ਦੀ ਗਸਤ ਵੀ ਤੇਜ਼ ਕਰੇਗੀ। ਪੱਤਰਕਾਰਾਂ ਵਲੋਂ ਟਰੈਵਲ ਏਜੰਟਾਂ ਵਲੋਂ ਧੋਖਾਧੜੀ ਦੇ ਮਾਮਲਿਆਂ ਸਬੰਧੀ ਪੁੱਛੇ ਸਵਾਲ ਦੇ ਜਵਾਬ ਵਿਚ ਉਨਾਂ ਕਿਹਾ ਕਿ ਉਹ ਅਜਿਹੇ ਟਰੈਵਲ ਏਜੰਟਾਂ ਵਿਰੁੱਧ ਕਾਨੂੰਨੀ ਕਾਰਵਾਈ ਕਰਨਗੇ ਅਤੇ ਲੋਕਾਂ ਨੂੰ ਵੀ ਚਾਹੀਦਾ ਹੈ ਕਿ ਉਹ ਮਨਜ਼ੂਰਸ਼ੁਦਾ ਟਰੈਵਲ ਏਜੰਟਾਂ ਰਾਹੀ ਹੀ ਵਿਦੇਸ਼ਾਂ ਵਿਚ ਜਾਣ ਨੂੰ ਤਰਜੀਹ ਦੇਣ। ਸ. ਭੁੱਲਰ ਨੇ ਇਸ ਮੌਕੇ ਸੜਕੀ ਹਾਦਸਿਆਂ ਨੂੰ ਠੱਲ ਪਾਉਣ ਲਈ ਲੋਕਾਂ ਨੂੰ ਟਰੈਫਿਕ ਨਿਯਮਾਂ ਦੀ ਪਾਲਣਾ ਕਰਨ ਨੂੰ ਯਕੀਨੀ ਬਣਾਉਣ ਦੀ ਵੀ ਅਪੀਲ ਕੀਤੀ।ਇਸ ਮੌਕੇ ਪੱਤਰਕਾਰਾਂ ਵਲੋਂ ਵੀ ਪੁਲਿਸ ਨੂੰ ਪੂਰਾ ਪੂਰਾ ਸਹਿਯੋਗ ਦੇਣ ਦਾ ਵਿਸ਼ਵਾਸ ਦਿਵਾਇਆ। ਪ੍ਰੈਸ ਕਾਨਫਰੰਸ ਮੌਕੇ ਐਸ ਪੀ ਹੈਡਕੁਆਰ ਗੁਰਸੇਵਕ ਸਿੰਘ ਬਰਾੜ ਵੀ ਮੌਜੂਦ ਸਨ।

 

Tags: SSP Mohali

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD