Thursday, 23 July 2026

 

 

ਖ਼ਾਸ ਖਬਰਾਂ ਆਪ ਸਰਕਾਰ ਨੇ ਅਫ਼ਸਰਸ਼ਾਹੀ ਨੂੰ ਹਾਸ਼ੀਏ ’ਤੇ ਧੱਕਣ ਤੋਂ ਬਾਅਦ ਹੁਣ ਖੁੱਲ੍ਹੇਆਮ ਸਿਆਸਤ ਦਾ ਅਪਰਾਧੀਕਰਨ ਸ਼ੁਰੂ ਕਰ ਦਿੱਤਾ ਹੈ: ਸੁਨੀਲ ਜਾਖੜ ਪੰਜਾਬ ਵਿੱਚ ਪੇਪਰ ਲੀਕ ਹੋਣ ਦੇ ਮਾਮਲਿਆਂ ਵਿੱਚ ਮਾਨ ਤੇ ਬੈਂਸ ਅਸਤੀਫਾ ਦੇਣ: ਅਮਰਿੰਦਰ ਸਿੰਘ ਰਾਜਾ ਵੜਿੰਗ ਖਰੜ ਪੈਦਲ ਮਾਰਚ ਦਾ 9ਵਾਂ ਦਿਨ : ਰਵਿੰਦਰ ਸਿੰਘ ਖੇੜਾ ਨੇ ਨਿੱਜਰ ਰੋਡ 'ਤੇ ਬੰਦ ਪਈ ਸੀਵਰੇਜ ਲਾਈਨ ਦਾ ਮੁੱਦਾ ਚੁੱਕਿਆ ਸਾਰੇ ਹੜ੍ਹ ਮਾਰੇ ਇਲਾਕਿਆਂ ਵਿਚ ਹੜ੍ਹ ਰੋਕੂ ਕੰਮ ਮੁਕੰਮਲ ਕੀਤੇ ਜਾਣ: ਸੁਖਬੀਰ ਸਿੰਘ ਬਾਦਲ ਨੇ ਅਕਾਲੀ ਵਰਕਰਾਂ ਨੂੰ ਕੀਤੀ ਅਪੀਲ ਰੋਸ ਮੁਜ਼ਾਹਰਾ ਕਰ ਰਹੇ ਵਿਦਿਆਰਥੀਆਂ ਦੇ ਮਸਲੇ ਜਲਦੀ ਹੱਲ ਕਰੋ: ਸੁਖਬੀਰ ਸਿੰਘ ਬਾਦਲ ਨੇ ਕੇਂਦਰ ਸਰਕਾਰ ਨੂੰ ਕੀਤੀ ਅਪੀਲ ਓ.ਐਸ.ਡੀ. ਸੁਖਵੀਰ ਸਿੰਘ ਨੇ ਧੂਰੀ ਹਲਕੇ 'ਚ ਚੱਲ ਰਹੇ ਵਿਕਾਸ ਪ੍ਰੋਜੈਕਟਾਂ ਦਾ ਲਿਆ ਜਾਇਜ਼ਾ ਬੇਲਾ ਫਾਰਮੇਸੀ ਕਾਲਜ ਨੂੰ ਨਵਾਂ ਪੇਟੈਂਟ ਮਿਲਿਆ ਪੈਂਡਿੰਗ ਮਾਲੀਆ ਮਾਮਲਿਆਂ ਦਾ ਸਮੇਂ ਸਿਰ ਨਿਪਟਾਰਾ ਯਕੀਨੀ ਬਣਾਉਣ ਅਧਿਕਾਰੀ: ਆਸ਼ਿਕਾ ਜੈਨ ਭਗਵੰਤ ਮਾਨ ਸਰਕਾਰ ਦੀ ‘ਮਾਂਵਾਂ-ਧੀਆਂ ਸਤਿਕਾਰ ਯੋਜਨਾ’ 100 ਸਾਲ ਤੋਂ ਵੱਧ ਉਮਰ ਦੀਆਂ ਮਹਿਲਾਵਾਂ ਨੂੰ ਵੀ ਦੇ ਰਹੀ ਹੈ ਸਨਮਾਨ ਅਤੇ ਆਰਥਿਕ ਸਹਾਰਾ ਗਰਭਵਤੀ ਅਤੇ ਦੁੱਧ ਪਿਲਾਉਣ ਵਾਲੀਆਂ 4056 ਮਹਿਲਾਵਾਂ ਨੂੰ 1.70 ਕਰੋੜ ਦੀ ਵਿੱਤੀ ਸਹਾਇਤਾ : ਡਾ. ਬਲਜੀਤ ਕੌਰ ਉਦਯੋਗ-ਕੇਂਦਰਿਤ ਪੱਤਰਕਾਰੀ ਸਿੱਖਿਆ ਨੂੰ ਮਿਲੇਗਾ ਨਵਾਂ ਹੁਲਾਰਾ : ਆਰਬੀਯੂ ਨੇ ਨਾਮੀ ਨਿਊਜ਼ ਪੇਪਰ ਦੀ ਟਰੱਸਟ ਨਾਲ ਕੀਤਾ ਐਮਓਯੂ ਟਰਾਂਸਪੋਰਟ ਵਿਭਾਗ ਵੱਲੋਂ ਸੜਕ ਸੁਰੱਖਿਆ ਨੂੰ ਮਜ਼ਬੂਤ ਕਰਨ ਅਤੇ ਈ-ਚਲਾਨ ਸ਼ਿਕਾਇਤ ਪ੍ਰਣਾਲੀ ਨੂੰ ਸੁਚਾਰੂ ਬਣਾਉਣ ਲਈ ਵੱਡੇ ਕਦਮ: ਹਰਪਾਲ ਸਿੰਘ ਚੀਮਾ ਭਗਵੰਤ ਸਿੰਘ ਮਾਨ ਸਰਕਾਰ ਵੱਲੋਂ ਸ਼ੁਰੂ ਕੀਤੀਆਂ ਲੋਕ ਪੱਖੀ ਸਕੀਮਾਂ ਬਿਨਾਂ ਕਿਸੇ ਭੇਦਭਾਵ ਦੇ ਲਾਗੂ ਕੀਤੀਆਂ ਜਾ ਰਹੀਆਂ ਹਨ: ਕੁਲਵੰਤ ਸਿੰਘ ਰਾਹੁਲ ਚਾਬਾ ਨੇ ਆਜ਼ਾਦੀ ਦਿਵਸ ਸਮਾਰੋਹ ਦੀਆਂ ਤਿਆਰੀਆਂ ਦਾ ਲਿਆ ਜਾਇਜ਼ਾ ਵਿਧਾਇਕ ਸ਼ੈਰੀ ਕਲਸੀ ਪਿੰਡ ਦਾਨਿਆਂਵਾਲੀ ਪਹੁੰਚੇ ਆਫ਼ਤ ਪ੍ਰਬੰਧਨ ਲਈ ਸਿਖਲਾਈ ਅਤੇ ਤਿਆਰੀ ਹੀ ਸਭ ਤੋਂ ਪ੍ਰਭਾਵਸ਼ਾਲੀ ਹਥਿਆਰ - ਸਾਗਰ ਸੇਤੀਆ ਬ੍ਰਹਮ ਗਿਆਨ ਨੂੰ ਅਮਲ ਵਿੱਚ ਲਿਆ ਕੇ ਹੀ ਜੀਵਨ ਨੂੰ ਸਾਰਥਕ ਬਣਾਇਆ ਜਾ ਸਕਦਾ ਹੈ ਸੀ ਜੀ ਸੀ ਯੂਨੀਵਰਸਿਟੀ ਮੋਹਾਲੀ ਵਿਖੇ ਨਵੇਂ ਅਕਾਦਮਿਕ ਵਰ੍ਹੇ ਦੀ ਸ਼ੁਰੂਆਤ ਮੋਦੀ ਸਰਕਾਰ ਦੀ ਬਰਬਰਤਾ ਦੇ ਸ਼ਿਕਾਰ ਵਿਦਿਆਰਥੀਆਂ ਦੀ ਮਦਦ ਲਈ ਕੇਜਰੀਵਾਲ ਨੇ ਦਿਨ ਭਰ ਹਸਪਤਾਲ, ਥਾਣੇ ਤੋਂ ਲੈ ਕੇ ਜੰਤਰ-ਮੰਤਰ ਤੱਕ ਕੀਤੀ ਭੱਜ-ਦੌੜ ਪੰਜਾਬ ਕੈਬਨਿਟ ਨੇ ਪੰਜਾਬ ਵਿਧਾਨ ਸਭਾ ਦਾ 13ਵਾਂ ਇਜਲਾਸ 3 ਤੋਂ 10 ਅਗਸਤ ਤੱਕ ਸੱਦਣ ਨੂੰ ਦਿੱਤੀ ਪ੍ਰਵਾਨਗੀ ਵਿਧਾਇਕ ਅਜੀਤਪਾਲ ਕੋਹਲੀ ਵਲੋਂ ਮੁੱਖ ਮੰਤਰੀ ਤੀਰਥ ਯਾਤਰਾ ਬੱਸ ਸ੍ਰੀ ਅੰਮ੍ਰਿਤਸਰ ਸਾਹਿਬ ਲਈ ਰਵਾਨਾ

 

ਵਿਦਿਆਰਥੀ ਭਲਾਈ ਸੁਸਾਇਟੀ ਵਲੋਂ ਸਿੱਖਿਆ ਅਤੇ ਸਮਾਜ ਸੇਵਾ ਦੇ ਖੇਤਰ ਵਿੱਚ ਪਾਇਆ ਜਾ ਰਿਹਾ ਯੋਗਦਾਨ ਸ਼ਲਾਘਾਯੋਗ - ਐੱਸ.ਐੱਸ.ਪੀ. ਬਟਾਲਾ

ਮਹੀਨਵਾਰ ਸਮਾਗਮ ਦੌਰਾਨ ਲੋੜਵੰਦਾਂ ਨੂੰ 81499 ਰੁਪਏ ਦੀ ਸਮੱਗਰੀ ਵੰਡੀ

Web Admin

Web Admin

5 Dariya News

ਬਟਾਲਾ , 13 Feb 2019

Last updated on: Feb 13, 2019, 00:00 IST

ਐੱਸ.ਐੱਸ.ਪੀ. ਬਟਾਲਾ ਓਪਿੰਦਰਜੀਤ ਸਿੰਘ ਘੁੰਮਣ ਨੇ ਵਿਦਿਆਰਥੀ ਭਲਾਈ ਸੁਸਾਇਟੀ (ਰਜਿ:) ਵਲੋਂ ਸਿੱਖਿਆ ਅਤੇ ਸਮਾਜ ਸੇਵਾ ਦੇ ਖੇਤਰ ਵਿੱਚ ਕੀਤੇ ਜਾ ਰਹੇ ਕੰਮਾਂ ਦੀ ਸਰਾਹਨਾ ਕੀਤੀ ਹੈ। ਅੱਜ ਸਥਾਨਕ ਬਿਰਧ ਆਸ਼ਰਮ ਵਿਖੇ ਵਿਦਿਆਰਥੀ ਭਲਾਈ ਸੁਸਾਇਟੀ ਵਲੋਂ ਕਰਾਏ ਮਹੀਨਾਵਾਰ ਰਾਸ਼ਨ ਵੰਡ ਸਮਾਗਮ ਵਿੱਚ ਸ਼ਿਰਕਤ ਕਰਦਿਆਂ ਐੱਸ.ਐੱਸ.ਪੀ. ਬਟਾਲਾ ਨੇ ਕਿਹਾ ਕਿ ਗਰੀਬ ਦਾ ਮੂੰਹ ਗੁਰੂ ਦੀ ਗੋਲਕ ਹੈ ਅਤੇ ਹਰ ਕਿਸੇ ਨੂੰ ਆਪਣੀ ਸਮਰੱਥਾ ਮੁਤਾਬਕ ਲੋੜਵੰਦਾਂ ਦੀ ਸੇਵਾ ਕਰਨੀ ਚਾਹੀਦੀ ਹੈ। ਉਨਾਂ ਸਮਾਜ ਸੇਵੀ ਮਾਸਟਰ ਕੁਲਦੀਪ ਸ਼ਰਮਾਂ ਦੇ ਯਤਨਾ ਦੀ ਸ਼ਲਾਘਾ ਕਰਦਿਆਂ ਕਿਹਾ ਕਿ ਉਹ ਬੱਚਿਆਂ ਨੂੰ ਪੜਾਈ ਦੇ ਖੇਤਰ ਵਿੱਚ ਉਤਸ਼ਾਹਤ ਕਰਕੇ ਬਹੁਤ ਨੇਕ ਕੰਮ ਕਰ ਰਹੇ ਹਨ। ਇਸਤੋਂ ਇਲਾਵਾ ਬਜ਼ੁਰਗਾਂ ਬੇਸਹਾਰਾ, ਵਿਧਵਾਵਾਂ ਅਤੇ ਹੋਰ ਲੋੜਵੰਦਾਂ ਦੀ ਸੇਵਾ ਕਰਕੇ ਸਮਾਜ ਨੂੰ ਇੱਕ ਵਧੀਆ ਸੇਧ ਦੇ ਰਹੇ ਹਨ। ਉਨਾਂ ਵਿਦਿਆਰਥੀ ਭਲਾਈ ਸੁਸਾਇਟੀ ਦੇ ਸਾਰੇ ਮੈਂਬਰਾਂ ਨੂੰ ਇਸ ਨੇਕ ਕਾਰਜ ਦੀ ਵਧਾਈ ਦਿੱਤੀ।ਇਸ ਮੌਕੇ ਮਾਸਟਰ ਕੁਲਦੀਪ ਸ਼ਰਮਾਂ ਨੇ ਦੱਸਿਆ ਕਿ ਅੱਜ ਦੇ ਮਹੀਨਵਾਰ ਸਮਾਗਮ ਦੌਰਾਨ 81499 ਰੁਪਏ ਦੀ ਰਾਸ਼ੀ ਨਾਲ ਲੋੜਵੰਦਾਂ ਨੂੰ ਰਜ਼ਾਈਆਂ, ਕੰਬਲ, ਆਟਾ, ਬੂਟ, ਸਵੈਟਰ, ਕਾਪੀਆਂ ਆਦਿ ਵੰਡੀਆਂ ਗਈਆਂ ਹਨ। ਇਸ ਤੋਂ ਇਲਾਵਾ 20 ਲੋੜਵੰਦਾਂ ਨੂੰ ਪੈਨਸ਼ਨ, 2 ਬੱਚਿਆਂ ਦੀ ਉੱਚ ਸਿੱਖਿਆ ਲਈ ਫੀਸ, ਇੱਕ ਲੋੜਵੰਦ ਨੂੰ ਮੈਡੀਕਲ ਸਹਾਇਤਾ ਲਈ ਰਾਸ਼ੀ ਵੀ ਦਿੱਤੀ ਗਈ। ਸ੍ਰੀ ਸ਼ਰਮਾਂ ਨੇ ਦੱਸਿਆ ਕਿ ਇਹ ਸਾਰੀ ਮਦਦ ਲੋਕਾਂ ਦੇ ਸਹਿਯੋਗ ਨਾਲ ਸੰਭਵ ਹੈ ਅਤੇ ਲੋਕਾਂ ਦੀ ਮਦਦ ਦਾ ਇੱਕ-ਇੱਕ ਪੈਸਾ ਲੋੜਵੰਦਾਂ ਉੱਪਰ ਹੀ ਖਰਚਿਆ ਜਾਂਦਾ ਹੈ। ਇਸ ਮੌਕੇ ਇਕੱਤਰ ਹੋਈ ਸੰਗਤ ਨੂੰ ਲੰਗਰ ਵੀ ਛਕਾਇਆ ਗਿਆ। ਇਸ ਮੌਕੇ ਸਰਕਾਰੀ ਸੀਨੀਅਰ ਸਕੈਂਡਰੀ ਸਕੂਲ (ਲੜਕੇ) ਦੇ ਪਿ੍ਰੰਸੀਪਲ ਅਨਿਲ ਸ਼ਰਮਾਂ, ਬਚਨ ਸਿੰਘ ਸੰਧੂ, ਬਲਦੇਵ ਰਾਜ ਸ਼ਰਮਾਂ ਪੰਜਗਰਾਈਆਂ, ਬਲਜੀਤ ਸਿੰਘ, ਅਰਜਿੰਦਰ ਭਾਸਕਰ, ਸੁਭਾਸ਼ ਚੰਦਰ ਸਰਕਲ ਸੁਪਰਡੈਂਟ ਰਿਟਾ:, ਚਰਨ ਸਿੰਘ ਡਿਪਟੀ ਡੀ.ਈਓ. ਰਿਟਾ:, ਕਸਤੂਰੀ ਲਾਲ, ਨਰਿੰਦਰ ਸਿੰਘ ਸੰਘਾ, ਕੁਲਵੰਤ ਸਿੰਘ, ਪਲਵਿੰਦਰ ਸਿੰਘ ਕਾਨੂੰਗੋ, ਯਸਪਾਲ ਸ਼ੈਲੀ ਪ੍ਰਧਾਨ ਆਦਿ ਵੀ ਹਜ਼ਾਰ ਸਨ। 

 

Tags: SSP Batala

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD