Saturday, 13 June 2026

 

 

ਖ਼ਾਸ ਖਬਰਾਂ ਜੰਡਿਆਲਾ ਵਾਸੀਆਂ ਲਈ ਖੁਸ਼ਖਬਰੀ ਅਜਨਾਲਾ ਦੇ 61 ਪਿੰਡਾਂ ਚ ਇਸਾਈ ਭਾਈਚਰੇ ਦੀ ਭਲਾਈ ਲਈ 15.25 ਕਰੋੜ ਰੁਪਏ ਦੀ ਲਾਗਤ ਨਾਲ ਉਸਾਰੇ ਜਾਣਗੇ ਕਮਿਊਨਿਟੀ ਹਾਲ : ਕੁਲਦੀਪ ਸਿੰਘ ਧਾਲੀਵਾ ਕਾਂਗਰਸ ਦੇ ਝੂਠੇ ਦਾਵਿਆਂ ਦੀ ਖੁੱਲ੍ਹੀ ਪੋਲ, ਤਰੁਨਪ੍ਰੀਤ ਸਿੰਘ ਸੌਂਦ ਨੇ ਆਮ ਆਦਮੀ ਕਲੀਨਿਕਾਂ ਤੋਂ ਕੀਤਾ ਲਾਈਵ ਪ੍ਰਸਾਰਣ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੀ ਅਗਵਾਈ ਹੇਠ ਭਾਰਤ ਦੇ ਵੈਸ਼ਵਿਕ ਪ੍ਰਤਿਸ਼ਠਾ ਅਤੇ ਰਾਸ਼ਟਰੀ ਸੁਰੱਖਿਆ ਨੂੰ ਮਿਲੀ ਨਵੀਂ ਮਜ਼ਬੂਤੀ ਜਨਤਾ ਲਈ ਦਫ਼ਤਰ ਅਤੇ ਆਵਾਸ ਚੌਵੀ ਘੰਟੇ ਖੁੱਲ੍ਹੇ - ਨਾਇਬ ਸਿੰਘ ਸੈਣੀ ਗੌਰਵ ਗੌਤਮ ਦਾ ਵੱਡਾ ਐਕਸ਼ਨ : ਨਿਯਮਾਂ ਦੀ ਅਣਦੇਖੀ ਕਰਨ ਵਾਲੀਆਂ 10 ਖੇਡ ਨਰਸਰੀਆਂ ਬੰਦ ਹਰਿਆਣਾ ਜਲਦ ਬਣੇਗਾ "ਆਲੂ ਦੇ ਪ੍ਰਮਾਣਿਤ ਬੀਜ" ਉਤਪਾਦਨ ਦੇ ਲਈ ਇੱਕ ਨੈਸ਼ਨਲ-ਹੱਬ - ਸ਼ਿਆਮ ਸਿੰਘ ਰਾਣਾ ਹਰਿਆਣਾ ਵਿੱਚ ਸਿਹਤ ਸੇਵਾਵਾਂ ਦਾ ਵਿਸਥਾਰ ਅਜਨਾਲਾ ਦੇ ਸਰਹੱਦੀ ਪਿੰਡਾਂ ਦਾ ਸੰਸਦ ਮੈਂਬਰ ਗੁਰਜੀਤ ਸਿੰਘ ਔਜਲਾ ਨੇ ਕੀਤਾ ਦੌਰਾ ‘ਮਿਸ਼ਨ ਕਲੀਨ ਪੰਜਾਬ’ ਤਹਿਤ ਲੁਧਿਆਣਾ ਪਹੁੰਚੇ ਹਰਜੋਤ ਸਿੰਘ ਬੈਂਸ, ਸਫ਼ਾਈ ਸੇਵਕਾਂ ਨਾਲ ਚਾਹ ਦਾ ਕੱਪ ਕੀਤਾ ਸਾਂਝਾ ਹਰਜੋਤ ਸਿੰਘ ਬੈਂਸ ਦੀ ਨਗਰ ਨਿਗਮ ਅਧਿਕਾਰੀਆਂ ਨੂੰ ਹਦਾਇਤ- ਲੁਧਿਆਣਾ ਸ਼ਹਿਰ ਨੂੰ 30 ਜੂਨ ਤੱਕ ਸੜਕਾਂ ਦੇ ਟੋਇਆਂ ਅਤੇ ਮੈਨਹੋਲ ਮੁਕਤ ਬਣਾਇਆ ਜਾਵੇ 'ਈਜ਼ੀ ਜਮ੍ਹਾਂਬੰਦੀ' ਪੋਰਟਲ ਜ਼ਮੀਨ ਸਬੰਧੀ ਸੇਵਾਵਾਂ ਨੂੰ ਸੁਚਾਰੂ ਬਣਾਉਂਦਾ ਹੈ ਅਤੇ ਮਾਲ ਦਫ਼ਤਰਾਂ ਵਿੱਚ ਭ੍ਰਿਸ਼ਟਾਚਾਰ ਨੂੰ ਖ਼ਤਮ ਕਰਦਾ ਹੈ : ਕੁਲਤਾਰ ਸਿੰਘ ਸੰਧਵਾਂ ਭਗਵੰਤ ਸਿੰਘ ਮਾਨ ਦਾ 2027 ਵਿੱਚ ਦੁਬਾਰਾ ਪੰਜਾਬ ਦਾ ਮੁੱਖ ਮੰਤਰੀ ਬਣਨਾ ਤੈਅ : ਅਰਵਿੰਦ ਕੇਜਰੀਵਾਲ ਸਥਾਨਕ ਸਰਕਾਰਾਂ ਮੰਤਰੀ ਹਰਜੋਤ ਸਿੰਘ ਬੈਂਸ ਵੱਲੋਂ ਟ੍ਰਾਈਸਿਟੀ ਨਾਲ ਲਗਦੇ ਕਸਬਿਆਂ ਵਿੱਚ ਸ਼ਹਿਰੀ ਬੁਨਿਆਦੀ ਢਾਂਚੇ ਸਬੰਧੀ ਵੱਖ-ਵੱਖ ਪ੍ਰਾਜੈਕਟਾਂ ਦਾ ਐਲਾਨ ਐੱਸ.ਏ.ਐੱਸ. ਨਗਰ ਵਿੱਚ ਜਨਗਣਨਾ ਦੇ ਪਹਿਲੇ ਪੜਾਅ ਦੇ ਫੀਲਡ ਅਭਿਆਸ ਦੀ ਸਫਲਤਾਪੂਰਵਕ ਸੰਪੂਰਨਤਾ ਅਮਨ ਅਰੋੜਾ ਵੱਲੋਂ ‘ਯੁੱਧ ਨਸ਼ਿਆਂ ਵਿਰੁੱਧ’ ਮੁਹਿੰਮ 'ਚ ਲੋਕਾਂ ਦੀ ਸਿੱਧੀ ਭਾਗੀਦਾਰੀ ਯਕੀਨੀ ਬਣਾਉਣ ਲਈ ਜਾਗਰੂਕਤਾ ਗੱਡੀਆਂ ਰਵਾਨਾ ਡਾ. ਬਲਜੀਤ ਕੌਰ ਨੇ ਮਲੋਟ ਵਿਖੇ 1 ਕਰੋੜ 76 ਲੱਖ ਦੀ ਲਾਗਤ ਨਾਲ ਤਿਆਰ ਹੋਈਆਂ ਗਲੀਆ ਦੇ ਕੀਤੇ ਉਦਘਾਟਨ ਮੁੱਖ ਮੰਤਰੀ ਤੀਰਥ ਯਾਤਰਾ ਯੋਜਨਾ ਰਾਹੀਂ ਸ਼ਰਧਾਲੂਆਂ ਦੀਆਂ ਭਾਵਨਾਵਾਂ ਨੂੰ ਮਿਲ ਰਿਹਾ ਸਨਮਾਨ : ਡਾ. ਬਲਬੀਰ ਸਿੰਘ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੀ ਅਗਵਾਈ ਹੇਠ ਪੰਜਾਬ ਨੂੰ ₹4.13 ਲੱਖ ਕਰੋੜ ਤੋਂ ਵੱਧ ਦੀ ਵਿੱਤੀ ਸਹਾਇਤਾ ਪ੍ਰਾਪਤ ਹੋਈ : ਕੇਵਲ ਸਿੰਘ ਢਿੱਲੋਂ ਪਟਿਆਲਾ ਦੇ ਪੀਲੀਆ ਪ੍ਰਭਾਵਿਤ ਖੇਤਰ ' ਚ ਪੂਰੀ ਟੀਮ ਅਤੇ ਅਜੀਤਪਾਲ ਸਿੰਘ ਕੋਹਲੀ ਨਾਲ ਪਹੁੰਚੇ ਡਾ. ਬਲਬੀਰ ਸਿੰਘ ਨਰੇਂਦਰ ਮੋਦੀ ਦੀ ਅਗਵਾਈ ਵਿੱਚ ਭਾਰਤ ਨੇ ਵਿਕਾਸ, ਸੁਰੱਖਿਆ ਅਤੇ ਸੱਭਿਆਚਾਰਕ ਮਾਣ ਦੇ ਨਵੇਂ ਆਯਾਮ ਸਥਾਪਿਤ ਕੀਤੇ : ਕ੍ਰਿਸ਼ਨ ਲਾਲ ਪੰਵਾਰ

 

ਪੰਜ ਲੱਖ ਤੋਂ ਵੀ ਵੱਧ ਨੌਜਵਾਨਾਂ ਨੂੰ ਹੁਣ ਤਕ ਰੋਜ਼ਗਾਰ ਮੇਲਿਆਂ ਦਾ ਸਿੱਧਾ ਲਾਭ ਪਹੁੰਚਿਆ: ਚਰਨਜੀਤ ਸਿੰਘ ਚੰਨੀ

ਹਜਾਰਾਂ ਸਰਕਾਰੀ ਨੌਕਰੀਆਂ ਮੁਹਇਆਂ ਕਰਵਾਈਆਂ, ਪੰਜਾਬ ਦੇਸ਼ ਵਿਚ ਰੋਜ਼ਗਾਰ ਅਵਸਰ ਪੈਦਾ ਕਰਨ ਵਿਚ ਮੌਹਰੀ ਰਾਜ ਬਣਿਆ: ਚਰਨਜੀਤ ਸਿੰਘ ਚੰਨੀ

Web Admin

Web Admin

5 Dariya News

ਕਪੂਰਥਲਾ/ਜਲੰਧਰ , 13 Feb 2019

Last updated on: Feb 13, 2019, 00:00 IST

ਪੰਜਾਬ ਸਰਕਾਰ ਆਪਣੇ ਵਾਅਦੇ ਉਪਰ ਪੂਰੀ ਤਰ੍ਹਾਂ ਨਾਲ ਵਜਿਦ ਹੈ ਤੇ ਸਾਨੂੰ ਇਹ ਅੰਕੜਾ ਦੱਸਦੇ ਹੋਏ ਗਰਵ ਮਹਿਸੂਸ ਹੁੰਦਾ ਹੈ ਕਿ ਹੁਣ ਤਕ ਪੰਜ ਲੱਖ 35 ਹਜ਼ਾਰ  ਨੌਕਰੀਆਂ ਪੰਜਾਬ ਦੀ ਨੌਜਵਾਨ ਪੀੜੀ ਨੂੰ ਦਿੱਤੀਆਂ ਜਾ ਚੁੱਕੀਆਂ ਹਨ! ਵੱਡੀ ਗੱਲ ਇਹ ਵੀ ਹੈ ਕਿ ਇੰਨਾ ਵਿੱਚੋਂ ਹਜਾਰਾਂ  ਸਰਕਾਰੀ ਨੌਕਰੀਆਂ ਵੀ ਮੁਹਈਆਂ ਕਾਰਵਾਈਆਂ ਗਈਆਂ ਨੇ! 630 ਕਰੋੜ ਤੋਂ ਵੀ ਵੱਧ ਦਾ ਨਿਵੇਸ਼ ਹੁਣ ਤਕ ਤਕਨੀਕੀ ਸਿਖਿਆ ਦੇ ਮਿਆਰ ਨੂੰ ਉਪਰ ਚੁੱਕਣ ਲਈ ਚੁੱਕਾ ਹੈ ਅਤੇ ਇਸ ਤੋਂ ਵੀ ਵੱਧ ਤਾ ਟੀਚਾ ਨਿਰਧਾਰਿਤ ਕੀਤਾ ਹੋਇਆ ਹੈ! ਇਹ ਕਹਿਣਾ ਹੈ ਪੰਜਾਬ ਦੇ ਕੈਬਿਨੇਟ ਮੰਤਰੀ ਸਰਦਾਰ ਚਰਨਜੀਤ ਸਿੰਘ ਚੰਨੀ, ਤਕਨੀਕੀ ਸਿਖਿਆ ਤੇ ਉਦਯੋਗਿਕ ਸਿਖਲਾਈ ਦਾ! ਮੰਤਰੀ ਚੰਨੀ ਅੱਜ ਬੁੱਧਵਾਰ ਨੂੰ ਆਈ.ਕੇ.ਗੁਜ਼ਰਾਲ ਪੰਜਾਬ ਟੈਕਨੀਕਲ ਯੂਨੀਵਰਸਿਟੀ ਵਿਖੇ ਆਯੋਜਿਤ ਚੌਥੇ ਰਾਜ ਪੱਧਰੀ ਰੋਜ਼ਗਾਰ ਮੇਲੇ ਦਾ ਉਦਘਾਟਨ ਕਰ ਰਹੇ ਸਨ! ਉਹ ਇਸ ਸਮਾਰੋਹ ਵਿਚ ਬਤੌਰ ਮੁਖ ਮਹਿਮਾਨ ਪਹੁੰਚੇ ਸਨ!ਮੰਤਰੀ ਚੰਨੀ ਨੇ ਕਿਹਾ ਕਿ ਪੰਜਾਬ ਸਰਕਾਰ ਘਰ-ਘਰ ਰੋਜ਼ਗਾਰ ਯੋਜਨਾ ਤਹਿਤ ਇਸ ਗੇੜ ਵਿਚ 10 ਜਗਾਂ ਉਪਰ 75 ਮੈਗਾ ਜੌਬ ਮੇਲੇ ਲਗਾਉਣ ਜਾ ਰਹੀ ਹੈ! ਓਹਨਾ ਦੱਸਿਆ ਕਿ ਟਾਟਾ ਟੈਕਨੋਲੋਜੀ ਨਾਲ ਮਿਲਕੇ ਪੰਜਾਬ ਸਰਕਾਰ ਆਈ.ਕੇ.ਜੀ ਪੀ ਟੀ ਯੂ ਵਿਖੇ ਇਕ ਸੈਂਟਰ ਫਾਰ ਇੰਨੋਵੇਸ਼ਨ ਸਥਾਪਿਤ ਕਾਰਨ ਜਾ ਰਹੀ ਹੈ, ਜਿਸਦਾ ਮੁਢਲਾ ਕਾਰਜ ਪੂਰਾ ਹੋ ਚੁੱਕਾ ਹੈ ਅਤੇ ਇਸ ਬਹੁਕਰੋੜੀ ਪ੍ਰੋਜੈਕਟ ਨੂੰ ਸਰਕਾਰ ਸ਼੍ਰੀ ਗੁਰੂ ਨਾਨਕ ਦੇਵ ਜੀ ਨੂੰ ਸਮਰਪਿਤ ਕਰ ਚੁੱਕੀ ਹੈ! ਮੰਤਰੀ ਚੰਨੀ ਵੱਲੋਂ ਦੱਸਿਆ ਗਿਆ ਕਿ ਬਟਾਲਾ ਅਤੇ ਚਮਕੌਰ ਸਾਹਿਬ ਵਿਚ ਵੀ ਬਹੁ ਕਰੋੜੀ ਪ੍ਰੋਜੈਕਟ ਮਲਟੀ ਨੈਸ਼ਨਲ ਕੰਪਨੀਜ਼ ਨਾਲ ਮਿਲਕੇ ਜਲਦ ਸ਼ੁਰੂ ਕੀਤੇ ਜਾ ਰਹੇ ਹਨ! 

ਓਹਨਾ ਇਸ ਪ੍ਰੋਜੈਕਟ ਤਹਿਤ ਯੂਨੀਵਰਸਿਟੀ ਵਿਖੇ ਟਾਟਾ ਕੰਪਨੀ ਵੱਲੋਂ ਭੇਜੀਆਂ ਗਈਆਂ ਬਹੁਕਰੋੜੀ ਮਸ਼ੀਨਾਂ ਦਾ ਵੀ ਸਰਵੇ ਕੀਤਾ ਅਤੇ ਪ੍ਰੋਜੈਕਟ ਦੇ ਤਹਿਤ ਯੂਨੀਵਰਸਿਟੀ ਵਿਖੇ ਸਥਾਪਿਤ ਕੀਤੀ ਗਈ ਕੰਪਿਊਟਰ ਲੈਬ ਦਾ ਵੀ ਨਿਰੀਖਣ ਕੀਤਾ! ਇਸ ਦੌਰਾਨ ਮੰਤਰੀ ਚੰਨੀ ਵੱਲੋਂ ਜੌਬ ਲਈ ਆਏ ਆਵੇਦਕਾਂ ਅਤੇ ਕੰਪਨੀਆਂ ਦੇ ਨੁਮਾਇੰਦਿਆਂ ਨਾਲ ਵੀ ਮੁਲਾਕਾਤ ਕੀਤੀ ਗਈ!ਪ੍ਰੋਗਰਾਮ ਦੇ ਸ਼ੁਰੂਆਤੀ ਸੈਸ਼ਨ ਨੂੰ ਸੰਬੋਧਿਤ ਕਰਦੇ ਹੋਏ ਆਈ.ਕੇ.ਗੁਜ਼ਰਾਲ ਪੰਜਾਬ ਟੈਕਨੀਕਲ ਯੂਨੀਵਰਸਿਟੀ ਦੇ ਉਪ-ਕੁਲਪਤੀ ਪ੍ਰੋ.(ਡਾ.) ਅਜੇ ਕੁਮਾਰ ਸ਼ਰਮਾਂ ਵੱਲੋਂ ਦੱਸਿਆ ਗਿਆ ਕਿ ਯੂਨੀਵਰਸਿਟੀ ਵਿਖੇ ਕੁੱਲ 52 ਕੰਪਨੀਆਂ ਵੱਲੋਂ ਅੱਜ ਦੇ ਇਸ ਰੋਜ਼ਗਾਰ ਮੇਲੇ ਵਿਚ ਭਾਗ ਲਿਆ ਜਾ ਰਿਹਾ ਹੈ! ਇਸ ਵਿਚ 2500 ਤੋਂ ਵੱਧ ਰੋਜ਼ਗਾਰ ਅਵਸਰ ਇੰਨਾ ਕੰਪਨੀਆਂ ਵੱਲੋਂ ਮੁਹਈਆ ਕਰਵਾਏ ਜਾ ਰਹੇ ਹਨ! ਉਪ-ਕੁਲਪਤੀ ਪ੍ਰੋ.(ਡਾ.) ਸ਼ਰਮਾਂ ਨੇ ਕਿਹਾ ਕਿ ਯੂਨੀਵਰਸਿਟੀ ਵਿਖੇ ਪੰਜਾਬ ਸਰਕਾਰ ਦੇ ਸਹਿਯੋਗ ਨਾਲ ਸਥਾਪਿਤ ਕੀਤੇ ਜਾ ਰਹੇ ਟਾਟਾ ਕੰਪਨੀ ਦੇ ਸੈਂਟਰ ਯੂਨੀਵਰਸਿਟੀ ਅਤੇ ਇਸਦੇ ਵਿਦਿਆਰਥੀਆਂ ਲਈ ਭਵਿੱਖ ਵਿਚ ਮੀਲ ਦਾ ਪੱਥਰ ਸਾਬਿਤ ਹੋਣਗੇ!ਇਸ ਮੌਕੇ ਯੂਨੀਵਰਸਿਟੀ ਦੇ ਡੀਨ ਆਰ.ਆਈ.ਸੀ ਡਾ. ਅਨਿਰੁੱਧ ਪ੍ਰਤਾਪ ਸਿੰਘ ਵੱਲੋਂ ਮੁਖ ਮਹਿਮਾਨ ਸ. ਚੰਨੀ, ਪੰਜਾਬ ਸਰਕਾਰ, ਜਿਲ੍ਹਾ ਪ੍ਰਸ਼ਾਸ਼ਨ ਅਤੇ ਖਾਸਕਰ ਨੌਕਰੀਆਂ ਦੇ ਅਵਸਰ ਲਈ ਕੇ ਪਹੁੰਚੀਆਂ ਕੰਪਨੀਆਂ ਅਤੇ ਵਿਦਿਆਰਥੀਆਂ ਦੇ ਨਾ ਧੰਨਵਾਦ ਪ੍ਰਸਤਾਵ ਪੜਿਆ ਗਿਆ! ਇਸ ਮੌਕੇ ਯੂਨੀਵਰਸਿਟੀ ਦੇ ਰਜਿਸਟਰਾਰ ਡਾ.ਸੁਖਬੀਰ ਸਿੰਘ ਆਹਲੂਵਾਲੀਆ, ਡਾਇਰੈਕਟਰ ਅਕਾਦਮਿਕ ਡਾ. ਬਲਕਾਰ ਸਿੰਘ, ਸੰਯੁਕਤ ਰਜਿਸਟਰਾਰ ਡਾ.ਆਰ.ਪੀ.ਐਸ ਬੇਦੀ, ਇੰਚਾਰਜ ਉਪ-ਕੁਲਪਤੀ ਸਕੱਤਰੇਤ ਡਾ.ਪਰਮਜੀਤ ਸਿੰਘ ਅਤੇ ਹੋਰ ਅਫਸਰ ਮਜੂਦ ਰਹੇ! ਜਿਲਾ ਪ੍ਰਸ਼ਾਸ਼ਨ ਵੱਲੋਂ ਏ.ਡੀ.ਸੀ ਅਵਤਾਰ ਸਿੰਘ ਭੁੱਲਰ, ਜਿਲਾ ਰੋਜ਼ਗਾਰ ਅਧਿਕਾਰੀ ਵੀ ਮਜੂਦ ਰਹੇ!

 

Tags: Charanjit Singh Channi

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD