Thursday, 23 July 2026

 

 

ਖ਼ਾਸ ਖਬਰਾਂ ਨਰਿੰਦਰ ਕੌਰ ਭਰਾਜ ਨੇ ਪਿੰਡ ਰੂਪਾਹੇੜੀ ਵਿਖੇ 18.16 ਲੱਖ ਰੁਪਏ ਦੀ ਲਾਗਤ ਨਾਲ ਸਾਂਝੇ ਜ਼ਮੀਨਦੋਜ਼ ਪਾਈਪਲਾਈਨ ਸਿੰਚਾਈ ਪ੍ਰੋਜੈਕਟ ਦਾ ਨੀਂਹ ਪੱਥਰ ਰੱਖਿਆ ਕੁਲਤਾਰ ਸਿੰਘ ਸੰਧਵਾਂ ਨੇ ‘ਯੁੱਧ ਨਸ਼ਿਆਂ ਵਿਰੁੱਧ’ ਮੁਹਿੰਮ ਤਹਿਤ ਨਸ਼ਾ ਮੁਕਤੀ ਮੋਰਚਾ ਦੇ ਬਲਾਕ ਕੋਆਰਡੀਨੇਟਰਾਂ ਨੂੰ ਸ਼ਨਾਖਤੀ ਕਾਰਡ ਕੀਤੇ ਜਾਰੀ ਸਰਹੱਦ ਪਾਰੋਂ ਚੱਲ ਰਹੇ ਤਸਕਰੀ ਮਾਡਿਊਲ ਨਾਲ ਜੁੜੇ ਦੋ ਵਿਅਕਤੀ 6 ਅਧੁਨਿਕ ਪਿਸਤੌਲਾਂ, 1 ਕਿਲੋ ਹੈਰੋਇਨ, 10 ਹਜ਼ਾਰ ਰੁਪਏ ਦੀ ਡਰੱਗ ਮਨੀ ਸਮੇਤ ਕਾਬੂ ਸਰਕਾਰ ਵਿਦਿਆਰਥੀਆਂ ਦੀਆਂ ਭਾਵਨਾਵਾਂ ਤੋਂ ਭਲੀ-ਭਾਂਤ ਜਾਣੂ, ਵਿਦਿਆਰਥੀ ਆਪਣੇ ਅੰਦੋਲਨ ਦੇ ਸਿਆਸੀ ਅਗਵਾ ਹੋਣ ਤੋਂ ਰਹਿਣ ਸਾਵਧਾਨ : ਸੁਨੀਲ ਜਾਖੜ ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਵੱਲੋਂ ਸਮਾਜਿਕ ਸੁਰੱਖਿਆ ਵਿਭਾਗ ਨੂੰ ਆਂਗਣਵਾੜੀ ਵਰਕਰਾਂ ਲਈ ਘੱਟੋ-ਘੱਟ 60 ਲੱਖ ਰੁਪਏ ਦਾ ਜੀਵਨ ਬੀਮਾ ਯਕੀਨੀ ਬਣਾਉਣ ਦੇ ਨਿਰਦੇਸ਼ ਪੰਜਾਬ ਸਰਕਾਰ ਦੀ ਹਰ ਖੇਤ ਤੱਕ ਨਹਿਰੀ ਪਾਣੀ ਪਹੁੰਚਾਉਣ ਦੀ ਮੁਹਿੰਮ ਜੰਗੀ ਪੱਧਰ 'ਤੇ ਜਾਰੀ ਭੋਜਨ ਸੁਰੱਖਿਆ ਤੋਂ ਪੋਸ਼ਣ ਸੁਰੱਖਿਆ ਵੱਲ ਵਧ ਰਿਹਾ ਪੰਜਾਬ ਯੁੱਧ ਨਸ਼ਿਆਂ ਵਿਰੁੱਧ’ ਮੁਹਿੰਮ ਨੂੰ ਹੋਰ ਪ੍ਰਭਾਵਸ਼ਾਲੀ ਬਣਾਉਣ ’ਤੇ ਦਿੱਤਾ ਜ਼ੋਰ ਕਿਸੇ ਵੀ ਵਪਾਰੀ ਦੀ ਸਮੱਸਿਆ ਨੂੰ ਬੇਲੋੜਾ ਲਮਕਣ ਨਹੀਂ ਦਿੱਤਾ ਜਾਵੇਗਾ : ਪੂਨਮਦੀਪ ਕੌਰ ਸੜਕ ਹਾਦਸਿਆਂ ਦੇ ਪੀੜਤਾਂ ਦੀ ਮਦਦ ਕਰਨ ਵਾਲੇ 'ਰਾਹਵੀਰ' ਹੋਣਗੇ 25 ਹਜ਼ਾਰ ਰੁਪਏ ਨਕਦ ਇਨਾਮ ਨਾਲ ਸਨਮਾਨਿਤ : ਨਵਜੋਤ ਕੌਰ ਬੇਸਹਾਰਾ ਪਸ਼ੂਆਂ ਨਾਲ ਵਾਪਰਦੇ ਹਾਦਸਿਆਂ ਦੇ ਪੀੜਤਾਂ ਨੂੰ ਬਣਦਾ ਮੁਆਵਜ਼ਾ ਦੇਣ ਲਈ ਪ੍ਰਸ਼ਾਸਨ ਵਚਨਬੱਧ : ਨਵਜੋਤ ਕੌਰ ਨਵਜੋਤ ਕੌਰ ਵੱਲੋਂ ‘ਠੋਸ ਕੂੜਾ ਪ੍ਰਬੰਧਨ ਨਿਯਮ 2026’ ਦੀ ਇੰਨ-ਬਿੰਨ ਪਾਲਣਾ ਦੇ ਆਦੇਸ਼ ਟ੍ਰਾਈਡੈਂਟ ਲਿਮਟਿਡ ਦਾ ਵਿੱਤੀ ਸਾਲ 2026-27 ਦੀ ਪਹਿਲੀ ਤਿਮਾਹੀ ਵਿੱਚ ਸ਼ਾਨਦਾਰ ਪ੍ਰਦਰਸ਼ਨ ਯੁੱਧ ਨਸ਼ਿਆਂ ਵਿਰੁੱਧ ਮੁਹਿੰਮ ਨੂੰ ਹੋਰ ਤੇਜ਼ ਕਰਨ ਲਈ ਆਪਸੀ ਤਾਲਮੇਲ ਨਾਲ ਕੀਤੇ ਜਾਣ ਕਾਰਜ : ਅਮਿਤ ਕੁਮਾਰ ਪੰਚਾਲ ਸ਼ਾਮਚੁਰਾਸੀ ਹਲਕੇ ਦੇ ਹਰ ਲੋੜਵੰਦ ਤੱਕ ਸਹੂਲਤਾਂ ਪਹੁੰਚਾਉਣਾ ਸਾਡੀ ਤਰਜੀਹ - ਡਾ. ਰਵਜੋਤ ਸਿੰਘ ਵਿਦਿਆਰਥੀਆਂ ਖ਼ਿਲਾਫ਼ ਐਨਐਸਏ ਲਗਾਉਣਾ ਨਿੰਦਣਯੋਗ : ਅਮਰਿੰਦਰ ਸਿੰਘ ਰਾਜਾ ਵੜਿੰਗ ਮੁੱਖ ਮੰਤਰੀ ਤੀਰਥ ਯਾਤਰਾ ਯੋਜਨਾ ਤਹਿਤ ਕੁਲਜੀਤ ਸਿੰਘ ਰੰਧਾਵਾ ਵੱਲੋਂ 88ਵੀਂ, 89ਵੀਂ ਅਤੇ 90ਵੀਂ ਬੱਸ ਰਵਾਨਾ ਮੋਹਿੰਦਰ ਭਗਤ ਵੱਲੋਂ ਲੁਧਿਆਣਾ ਵਿਖੇ ਬਾਗਬਾਨੀ ਵਿਕਾਸ ਕੇਂਦਰ ਦੇ ਨਿਰਮਾਣ ਕਾਰਜਾਂ ਵਿੱਚ ਤੇਜ਼ੀ ਲਿਆਉਣ ਦੇ ਹੁਕਮ ਮੁੱਖ ਮੰਤਰੀ ਤੀਰਥ ਯਾਤਰਾ ਯੋਜਨਾ : ਕੁਲਵੰਤ ਸਿੰਘ ਦੀ ਦੇਖ-ਰੇਖ ਹੇਠ ਮੋਹਾਲੀ ਹਲਕੇ ਤੋਂ 86ਵੀਂ, 87ਵੀਂ ਅਤੇ 88ਵੀਂ ਬੱਸ ਰਵਾਨਾ ਸਿੱਖਿਆ ਕ੍ਰਾਂਤੀ ਮੁਹਿੰਮ ਤਹਿਤ ਸਰਕਾਰੀ ਸਕੂਲਾਂ ਦੀ ਬਦਲੀ ਤਸਵੀਰ : ਬ੍ਰਮ ਸ਼ੰਕਰ ਜਿੰਪਾ ਨੀਟ ਪੇਪਰ ਲੀਕ: ਵਿਦਿਆਰਥੀਆਂ ਦੇ ਅੰਦੋਲਨ ਤੋਂ ਘਬਰਾਈਆਂ ਕਾਂਗਰਸ-ਭਾਜਪਾ, 'ਆਪ' 'ਤੇ ਲਗਾ ਰਹੀਆਂ ਹਨ ਬੇਬੁਨਿਆਦ ਦੋਸ਼: ਬਲਤੇਜ ਪੰਨੂ

 

ਕੈਪਟਨ ਅਮਰਿੰਦਰ ਸਿੰਘ ਅਤੇ ਬਾਦਲ ਪਰਿਵਾਰ ਇੱਕੋ ਸਿੱਕੇ ਦੇ ਦੋ ਪਹਿਲੂ : ਜਥੇਦਾਰ ਰਣਜੀਤ ਸਿੰਘ ਬ੍ਰਹਮਪੁਰਾ

Web Admin

Web Admin

5 Dariya News

ਤਰਨ ਤਾਰਨ , 15 Feb 2019

Last updated on: Feb 15, 2019, 00:00 IST

ਸ਼੍ਰੋਮਣੀ ਅਕਾਲੀ ਦਲ (ਟਕਸਾਲੀ) ਦੇ ਪ੍ਰਧਾਨ ਅਤੇ ਸੰਸਦ ਮੈਂਬਰ ਜਥੇਦਾਰ ਰਣਜੀਤ ਸਿੰਘ ਬ੍ਰਹਮਪੁਰਾ ਨੇ ਅੱਜ ਹਲਕਾ ਖੇਮਕਰਨ ਦੇ ਕਸਬਾ ਅਮਰਕੋਟ ਵਿਖੇ ਸਮਰਥਕਾਂ ਦੇ ਵਿਸ਼ਾਲ ਇਕੱਠ ਨੂੰ ਸੰਬੋਧਨ ਕਰਦੇ ਹੋਏ ਸੁਖਬੀਰ ਸਿੰਘ ਬਾਦਲ ਅਤੇ ਬਿਕਰਮ ਸਿੰਘ ਵੱਲੋਂ ਕੀਤੇ ਮਾੜੇ ਕੰਮਾਂ ਨਾਲ ਪਵਿੱਤਰ ਅਕਾਲੀ ਦਲ ਨੂੰ ਤਬਾਹ ਕਰਨ ਦੇ ਦੋਸ਼ ਲਗਾਏ। ਟਕਸਾਲੀਆਂ ਨੂੰ ਲੋਕ ਸਭਾ ਚੋਣਾਂ ਦੇ ਮੱਦੇਨਜ਼ਰ ਹਲਕਾ ਖੇਮਕਰਨ ਤੋਂ ਭਰਵਾਂ ਹੁੰਗਾਰਾ ਮਿਲਿਆ ਜਦ ਵਿਰਸਾ ਸਿੰਘ ਵਲਟੋਹਾ ਦੇ ਸਭ ਤੋਂ ਨੇੜਲੇ ਸਾਥੀ ਰਹੇ ਸ੍ਰ. ਦਲਜੀਤ ਸਿੰਘ ਗਿੱਲ ਅਮਰਕੋਟ ਆਪਣੇ ਸੈਂਕੜੇ ਸਾਥੀਆਂ ਸਮੇਤ ਸ਼੍ਰੋਮਣੀ ਅਕਾਲੀ ਦਲ (ਟਕਸਾਲੀ) ਵਿੱਚ ਸ਼ਾਮਿਲ ਹੋਏ। ਇਸ ਇਕੱਠ ਨੂੰ ਸੰਬੋਧਨ ਕਰਦੇ ਹੋਏ ਸ੍ਰ. ਬ੍ਰਹਮਪੁਰਾ ਨੇ ਕਿਹਾ ਕਿ ਸੁਖਬੀਰ ਸਿੰਘ ਬਾਦਲ ਅਤੇ ਬਿਕਰਮ ਸਿੰਘ ਮਜੀਠੀਆ ਦੋਹਾਂ ਜੀਜੇ-ਸਾਲੇ ਦੀ ਜੋੜੀ ਨੇ ਅਕਾਲੀ ਦਲ ਦੇ ਸ਼ਾਨਦਾਰ ਇਤਿਹਾਸ ਅਤੇ ਸ੍ਰੀ ਅਕਾਲ ਤਖ਼ਤ ਸਾਹਿਬ ਦੀ ਮਾਣ ਮਰਿਆਦਾ ਨੂੰ ਆਪਣੇ ਨਿੱਜੀ ਸਵਾਰਥਾਂ ਲਈ ਮਿੱਟੀ ਵਿੱਚ ਰੋਲ ਕੇ ਰੱਖ ਦਿੱਤਾ ਹੈ।ਉਨ੍ਹਾਂ ਕਿਹਾ ਕਿ ਡੇਰਾ ਮੁੱਖੀ ਗੁਰਮੀਤ ਰਾਮ ਰਹੀਮ "ਪਖੰਡੀ ਸਾਧ" ਨੂੰ ਮਾਫ਼ ਕਰਨ ਨਾਲ ਸਮੂਚੇ ਸਿੱਖ ਭਾਈਚਾਰੇ ਵਿੱਚ ਭਾਰੀ ਰੋਸ ਹੈ। ਬਹਿਬਲ ਕਲਾਂ ਅਤੇ ਬਰਗਾੜੀ ਵਿਖੇ ਗੁਰੂ ਗ੍ਰੰਥ ਸਾਹਿਬ ਦੀਆਂ ਹੋਈਆਂ ਬੇਅਦਬੀਆਂ ਦੀਆਂ ਘਟਨਾਵਾਂ ਅਤੇ ਦੋ ਨਿਹਥੇ ਸਿੰਘਾਂ ਤੇ ਗੋਲੀਆਂ ਚਲਾ ਕੇ ਹੋਈ ਮੌਤ ਲਈ ਸਿਰਫ਼ ਤਾਂ ਸਿਰਫ਼ ਬਾਦਲ ਪਰਿਵਾਰ ਹੀ ਜ਼ਿੰਮੇਵਾਰ ਹੈ।ਉਨ੍ਹਾਂ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਤੇ ਚੋਣਾਂ ਤੋਂ ਪਹਿਲਾਂ ਲੋਕਾਂ ਨਾਲ ਕੀਤੇ ਵਾਅਦਿਆਂ ਤੋਂ ਭੱਜ ਜਾਣ ਦੇ ਦੋਸ਼ ਲਗਾਏ ਜੋ ਕਿ ਕਿਸੇ ਵੀ ਸੱਤਾਧਾਰੀ ਪਾਰਟੀ ਲਈ ਬਹੁਤ ਮੰਦਭਾਗੀ ਗੱਲ ਹੈ। ਉਨ੍ਹਾਂ ਕਿਹਾ ਕਿ ਕੈਪਟਨ ਅਮਰਿੰਦਰ ਸਿੰਘ ਅਤੇ ਬਾਦਲ ਪਰਿਵਾਰ ਇੱਕੋ ਸਿੱਕੇ ਦੇ ਦੋ ਪਹਿਲੂ ਹਨ ਅਤੇ ਕੈਪਟਨ ਅਮਰਿੰਦਰ ਸਿੰਘ ਬਹਿਬਲ ਕਲਾਂ ਤੇ ਬਰਗਾੜੀ ਦੀ ਗੋਲੀਬਾਰੀ ਦੀ ਘਟਨਾ ਵਿੱਚ ਬਾਦਲ ਪਰਿਵਾਰ ਨੂੰ ਜਾਣਬੁੱਝ ਕੇ ਬਚਾ ਰਹੇ ਹਨ ਜੋ ਕਿ ਸਿੱਖ ਕੌਮ ਨਾਲ ਖਿਲਵਾੜ ਹੈ। ਉਨ੍ਹਾਂ ਪੰਜਾਬ ਸਰਕਾਰ ਤੋਂ ਮੰਗ ਕੀਤੀ ਕਿ ਬਾਦਲ ਪਰਿਵਾਰ ਨੂੰ ਗੁਰੂ ਗ੍ਰੰਥ ਸਾਹਿਬ ਦੀਆਂ ਹੋਈਆਂ ਬੇਅਦਬੀਆਂ ਅਤੇ ਬਰਗਾੜੀ ਤੇ ਬਹਿਬਲ ਕਲਾਂ ਗੋਲੀ ਕਾਂਡ ਲਈ ਜਲਦ ਤੋਂ ਜਲਦ ਗ੍ਰਿਫਤਾਰ ਕੀਤਾ ਜਾਵੇ।ਇਸ ਮੌਕੇ ਸ਼੍ਰੋਮਣੀ ਅਕਾਲੀ ਦਲ (ਟਕਸਾਲੀ) ਦੇ ਪ੍ਰਧਾਨ ਅਤੇ ਸੰਸਦ ਮੈਂਬਰ ਜਥੇਦਾਰ ਰਣਜੀਤ ਸਿੰਘ ਬ੍ਰਹਮਪੁਰਾ ਨੇ ਸ੍ਰ. ਦਲਜੀਤ ਸਿੰਘ ਗਿੱਲ ਅਮਰਕੋਟ ਵਲੋਂ ਪਾਰਟੀ ਪ੍ਰਤੀ ਸੇਵਾਵਾਂ ਨੂੰ ਵੇਖਦੇ ਹੋਏ ਉਨ੍ਹਾਂ ਨੂੰ ਹਲਕਾ ਖੇਮਕਰਨ ਦਾ ਇੰਚਾਰਜ ਨਿਯੁਕਤ ਕੀਤਾ।ਇਸ ਇਕੱਠ ਨੂੰ ਸੀਨੀਅਰ ਮੀਤ ਪ੍ਰਧਾਨ ਡਾ. ਰਤਨ ਸਿੰਘ ਅਜਨਾਲਾ, ਜਨਰਲ ਸਕੱਤਰ ਸ੍ਰ. ਮਨਮੋਹਨ ਸਿੰਘ ਸਠਿਆਲਾ, ਸਾਬਕਾ ਵਿਧਾਇਕਾਂ ਸ੍ਰ. ਅਮਰਪਾਲ ਸਿੰਘ ਬੋਨੀ ਅਤੇ ਸ੍ਰ. ਰਵਿੰਦਰ ਸਿੰਘ ਬ੍ਰਹਮਪੁਰਾ ਨੇ ਵੀ ਸੰਬੋਧਨ ਕੀਤਾ।

 

Tags: Ranjit Singh Brahmpura

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD