Friday, 05 June 2026

 

 

ਖ਼ਾਸ ਖਬਰਾਂ 144 ਸਾਲਾਂ ਦੌਰਾਨ ਕਿਸੇ ਸਰਕਾਰ ਨੇ ਨਹਿਰਾਂ ਚੋਂ ਪਾਣੀ ਨਹੀਂ ਲੈਣ ਦਿੱਤਾ, ਮੁੱਖ ਮੰਤਰੀ ਭਗਵੰਤ ਸਿੰਘ ਮਾਨ ਬਣੇ ਕਿਸਾਨਾਂ ਦੇ ਮਸੀਹਾ : ਮਨਵਿੰਦਰ ਸਿੰਘ ਗਿਆਸਪੁਰਾ ਤਰੁਨਪ੍ਰੀਤ ਸਿੰਘ ਸੌਂਦ, ਹਰਦੀਪ ਸਿੰਘ ਮੁੰਡੀਆਂ ਅਤੇ ਵਿਧਾਇਕਾਂ ਦੀ ਮੌਜੂਦਗੀ ਵਿੱਚ ਜਗਰੂਪ ਸਿੰਘ ਸੇਹ ਨੇ ਸੰਭਾਲਿਆ ਜ਼ਿਲ੍ਹਾ ਪ੍ਰੀਸ਼ਦ ਲੁਧਿਆਣਾ ਦੇ ਚੇਅਰਮੈਨ ਦਾ ਅਹੁਦਾ ਹਿਮਾਂਸ਼ੂ ਜੈਨ ਨੇ ਲੁਧਿਆਣਾ ਵਿੱਚ ਐਸ.ਆਈ.ਆਰ. ਗਤੀਵਿਧੀਆਂ ਦੇ ਸੁਚਾਰੂ ਸੰਚਾਲਨ ਲਈ ਜ਼ਿਲ੍ਹਾ ਪੱਧਰੀ ਨੋਡਲ ਅਫ਼ਸਰਾਂ ਅਤੇ ਸਹਾਇਕ ਨੋਡਲ ਅਫ਼ਸਰਾਂ ਨਾਲ ਕੀਤੀ ਮੀਟਿੰਗ ਡਾ ਬਲਬੀਰ ਸਿੰਘ ਨੇ ਛੋਟੀ ਮਸਜਿਦ ਨੇੜੇ 20 ਲੱਖ ਦੀ ਲਾਗਤ ਨਾਲ ਕਰਵਾਈ ਪ੍ਰੋਜੈਕਟ ਦੀ ਸ਼ੁਰੂਆਤ ਸਮਾਜ ਦਾ ਹਰ ਵਰਗ ਨਸ਼ਿਆਂ ਦੇ ਖਾਤਮੇ ਲਈ ਆਪਣਾ ਯੋਗਦਾਨ ਪਾਵੇ : ਅਮਨ ਅਰੋੜਾ ਹਰਪਾਲ ਸਿੰਘ ਚੀਮਾ ਵੱਲੋਂ ਮੁਲਾਜ਼ਮ ਯੂਨੀਅਨਾਂ ਨਾਲ ਮੁਲਾਕਾਤ ਸ਼ਿਮਲਾ ਪਹਾੜੀ ਚੌਕ ਦੀ ਸਾਲਾਂ ਪੁਰਾਣੀ ਪਾਣੀ ਭਰਨ ਦੀ ਸਮੱਸਿਆ ਦਾ ਹੱਲ ਪੰਜਾਬ ਪੁਲਿਸ ਵੱਲੋਂ ਵੱਡੀ ਅੱਤਵਾਦੀ ਸਾਜਿਸ਼ ਨਾਕਾਮ ਰੋਟਰੀ ਕਲੱਬ ਰੋਪੜ ਸੈਂਟਰਲ ਦੇ ਡਿਸਟਰਿਕਟ ਗਵਰਨਰ ਰਵੀ ਪ੍ਰਕਾਸ਼ ਵੱਲੋਂ ਅਧਿਕਾਰਤ ਦੌਰਾ ਕੀਤਾ ਗਿਆ ਪੰਜਾਬ ਸਰਕਾਰ ਦੀ ਅਗਵਾਈ ਵਿਚ ਨੌਜਵਾਨਾਂ ਲਈ ਰੋਜ਼ਗਾਰ ਦੇ ਨਵੇਂ ਰਾਹ ਖੋਲ੍ਹੇਗਾ ਜ਼ਿਲ੍ਹਾ ਪ੍ਰਸ਼ਾਸਨ : ਡਾ. ਹਿਮਾਂਸ਼ੂ ਅਗਰਵਾਲ ਨਸ਼ਿਆਂ ਵਿਰੁੱਧ ਮੁਹਿੰਮ ਨੂੰ ਹੋਰ ਮਜ਼ਬੂਤ ਕਰਨ ਲਈ ਅੰਮ੍ਰਿਤਸਰ ਕੇਂਦਰੀ ਵਿੱਚ ਅਹਿਮ ਮੀਟਿੰਗ ਆਯੋਜਿਤ ਨਸ਼ਿਆਂ ਦੇ ਜੜੋਂ ਖਾਤਮੇ ਲਈ ਵਿਲੇਜ ਅਤੇ ਵਾਰਡ ਡਿਫੈਂਸ ਕਮੇਟੀਆਂ ਪੁਲਿਸ ਤੇ ਸਿਵਲ ਪ੍ਰਸ਼ਾਸ਼ਨ ਨਾਲ ਮਿਲਕੇ ਨਿਭਾਉਣ ਅਹਿਮ ਭੂਮਿਕਾ : ਲਖਵੀਰ ਸਿੰਘ ਰਾਏ ਡਾ. ਸੋਨਾ ਥਿੰਦ ਵੱਲੋਂ ਸਪੈਸ਼ਲ ਇੰਟੈਂਸਿਵ ਰਵੀਜਨ ਦੇ ਰਿਵਾਈਜਡ ਸ਼ਡਿਊਲ ਤੋਂ ਰਾਜਸੀ ਪਾਰਟੀਆਂ ਦੇ ਨੁਮਾਇੰਦਿਆਂ ਨੂੰ ਕਰਵਾਇਆ ਜਾਣੂ ਮੁੱਖ ਮੰਤਰੀ ਸਿਹਤ ਬੀਮਾ ਯੋਜਨਾ : ਮੋਗਾ ਵਿੱਚ ਲੋਕਾਂ ਹੁਣ ਤੱਕ 8.61 ਕਰੋੜ ਰੁਪੈ ਤੋਂ ਵਧੇਰੇ ਦਾ ਕਰਵਾਇਆ ਮੁਫਤ ਇਲਾਜ ਐਡਵੋਕੈਟ ਅਮਰਪਾਲ ਸਿੰਘ ਨੇ ਪਿੰਡ ਚਾਚੋਕੇ ਵਿੱਖੇ ਪਿੰਡ ਦੇ ਵਿਕਾਸ ਕਾਰਜਾਂ ਅਤੇ ਲੋਕ ਭਲਾਈ ਦੇ ਮੁੱਦਿਆਂ ਸਬੰਧੀ ਪਿੰਡ ਵਾਸੀਆਂ ਨਾਲ ਕੀਤੀ ਮੀਟਿੰਗ ਅਮਨ ਅਰੋੜਾ ਦੇ ਯਤਨਾਂ ਸਦਕਾ ਪਿੰਡ ਅਕਬਰਪੁਰ ਦੀ 789 ਏਕੜ ਜ਼ਮੀਨ ਨੂੰ ਅਜ਼ਾਦੀ ਤੋਂ ਬਾਅਦ ਪਹਿਲੀ ਵਾਰ ਮਿਲੇਗਾ ਨਹਿਰੀ ਪਾਣੀ ਸ੍ਰੀ ਆਨੰਦਪੁਰ ਸਾਹਿਬ ਹੈਰੀਟੇਜ ਸਟਰੀਟ ਪ੍ਰਾਜੈਕਟ ਨੂੰ ਪ੍ਰਵਾਨਗੀ, ਕਿਲ੍ਹਾ ਸ੍ਰੀ ਅਨੰਦਗੜ੍ਹ ਸਾਹਿਬ, ਤਖ਼ਤ ਸ੍ਰੀ ਕੇਸਗੜ੍ਹ ਸਾਹਿਬ ਅਤੇ ਇਤਿਹਾਸਕ ਗੁਰਦੁਆਰਿਆਂ ਨੂੰ ਜੋੜੇਗੀ ਹੈਰੀਟੇਜ ਸਟਰੀਟ : ਭਗਵੰਤ ਸਿੰਘ ਮਾਨ ਪੰਜਾਬ ਪੁਲਿਸ ਦੀ ਲੋਕ-ਕੇਂਦਰਿਤ ਪੁਲਿਸਿੰਗ ਨਾਲ ਲੋਕਾਂ ਦਾ ਭਰੋਸਾ ਹੋਇਆ ਮਜ਼ਬੂਤ, ਉਦਯੋਗ ਅਤੇ ਨਿਵੇਸ਼ ਲਈ ਬਣਿਆ ਸੁਰੱਖਿਅਤ ਮਾਹੌਲ ਵਪਾਰੀਆਂ ਨੂੰ ਦਰਪੇਸ਼ ਮੁਸ਼ਕਿਲਾਂ ਦਾ ਨਾਲੋ ਨਾਲ ਨਿਪਟਾਰਾ ਯਕੀਨੀ ਬਣਾਉਣ ਅਧਿਕਾਰੀ : ਨਵਜੋਤ ਕੌਰ ਨਵਜੋਤ ਕੌਰ ਵੱਲੋਂ ਹੜ੍ਹ ਸੁਰੱਖਿਆ ਕਾਰਜ ਨਿਰਧਾਰਤ ਸਮੇਂ ਅੰਦਰ ਯਕੀਨੀ ਬਣਾਉਣ ਦੀ ਹਦਾਇਤ ਸੀਨੀਅਰ ਸਿਟੀਜ਼ਨਾਂ ਦੇ ਕੰਮ ਪਹਿਲ ਦੇ ਆਧਾਰ ਤੇ ਕੀਤੇ ਜਾਣ : ਡਾ.ਸੋਨਾ ਥਿੰਦ

 

ਆਪਣੇ ਗੁਰੂਆਂ, ਪੀਰਾਂ- ਪੈਗੰਬਰਾਂ ਦੇ ਦਰਸ਼ਾਏ ਪ੍ਰੇਮ, ਸ਼ਾਂਤੀ ਅਤੇ ਅਹਿੰਸਾ ਮਾਰਗ ਉਤੇ ਚੱਲਣ ਦੀ ਲੋੜ : ਰਣਜੀਤ ਸਿੰਘ ਗਿੱਲ

Web Admin

Web Admin

5 Dariya News

ਖਰੜ , 16 Feb 2019

Last updated on: Feb 16, 2019, 00:00 IST

ਸ਼ਿਰੋਮਣੀ ਅਕਾਲੀ ਦਲ ਹੱਲਕਾ ਖਰੜ ਮੁੱਖ ਸੇਵਾਦਾਰ ਰਾਣਾ ਰਣਜੀਤ ਸਿੰਘ ਗਿੱਲ ਨੇ ਕਿਹਾ ਕਿ ਅੱਜ ਦੁਨੀਆਂ ਅੰਦਰ ਜੋ ਵਖਰੇਵੇਂ ਦਾ ਮਾਹੌਲ ਸਾਡੇ ਸਾਹਮਣੇ ਹੈ। ਉਸਦੇ ਨਤੀਜੇ ਵਜੋਂ ਸਮੇਂ-ਸਮੇਂ ਉਤੇ ਮਨੁੱਖਤਾ ਨੂੰ ਕਿਸੇ ਨਾ ਕਿਸੇ ਰੂਪ ਵਿੱਚ ਭਿਆਨਕ ਕਿਸਮ ਦੀ ਤ੍ਰਾਸਦੀ ਦਾ ਸਾਹਮਣਾ ਕਰਨਾ ਪਿਆ ਹੈ। ਇਸਦੇ ਪਿੱਛੇ ਜੋ ਸਭ ਤੋਂ ਵੱਡਾ ਕਾਰਨ ਹੈ। ਉਹ ਇਹੋ ਹੈ ਕਿ ਸਾਡੇ ਸਮਾਜ ਉਤੇ ਅੱਜ ਜਾਤ-ਪਾਤ, ਫਿਰਕਾਪ੍ਰਸਤੀ ਬਹੁਤ ਜਿਆਦਾ ਹਾਵੀ ਹੋ ਚੁੱਕੀ ਹੈ ਜਿਸਦਾ ਸਾਨੂੰ ਬਹੁਤ ਜਿਆਦਾ ਨੁਕਸਾਨ ਝੱਲਣਾ ਪੈ ਰਿਹਾ ਹੈ। ਪਰ ਇਸ ਲਾਹਨਤ ਤੋਂ ਛੁਟਕਾਰਾ ਪਾਉਣ ਦੇ ਲਈ ਅੱਜ ਸਾਨੂੰ ਲੋੜ ਹੈ ਆਪਣੇ ਗੁਰੂਆਂ, ਪੀਰਾਂ- ਪੈਗੰਬਰਾਂ ਦੇ ਦਰਸ਼ਾਏ ਪ੍ਰੇਮ, ਸ਼ਾਂਤੀ ਅਤੇ ਅਹਿੰਸਾ ਮਾਰਗ ਉਤੇ ਚੱਲਣ ਦੀ, ਉਹ ਅੱਜ ਪਿੰਡ ਝੰਜੇੜੀ ਵਿਖੇ ਸ਼੍ਰੀ ਗੁਰੂ ਰਵਿਦਾਸ ਜੀ ਦੀ ਜੈਅੰਤੀ ਦੇ ਆਗਮਨ ਦੀ ਖੁਸ਼ੀ ਵਿੱਚ ਬਾਬਾ ਬਹਿਲ ਸਿੰਘ ਦੀ ਅਗਵਾਈ ਹੇਠ ਸੰਗਤਾਂ ਵਲੋਂ ਸਜਾਏ ਗਏ ਵਿਸ਼ਾਲ ਨਗਰ ਕੀਰਤਨ ਮੌਕੇ ਆਪਣੇ ਵਲੋਂ ਹਾਜਿਰੀ ਲਗਵਾਉਣ ਲਈ ਪੁੱਜੇ ਸਨ।  ਉਨ੍ਹਾਂ ਹਾਜਰ ਸੰਗਤਾਂ ਨੂੰ ਇਸ ਮੌਕੇ ਆਪਣੇ ਵਲੋਂ ਵਧਾਈ ਦਿੰਦੇ ਹੋਏ ਗੁਰੂ ਜੀ ਵਲੋਂ ਦਿੱਤੇ ਸੰਦੇਸ਼ ਦੀ ਪਾਲਣਾ ਕਰਨ ਲਈ ਪ੍ਰੇਰਿਤ ਕੀਤਾ। ਇਹ ਨਗਰ ਕੀਰਤਨ ਝੰਜੇੜੀ ਤੋਂ ਅਰੰਭ ਹੋਕੇ ਪਿੰਡ ਮਜਾਤੜੀ, ਮਜਾਤ, ਚੂੰਨੀ, ਬਹਿਲਾਂ, ਬਡਾਲੀ, ਹਿੰਦੂਪੂਰ ਆਦਿ ਤੋਂ ਹੋਕੇ ਵਾਪਸ ਇਸੇ ਥਾਂ ਆਕੇ ਸਮਾਪਤ ਹੋਇਆ, ਜਿਸਦਾ ਹਰ ਥਾਂ ਪੁੱਜਣ 'ਤੇ ਸੰਗਤਾਂ ਵਲੋਂ ਨਿੱਘਾ ਸੁਆਗਤ ਕੀਤਾ ਗਿਆ। ਉਨ੍ਹਾਂ ਤੋਂ ਇਲਾਵਾ ਇਸ ਮੌਕੇ ਰਾਣਾ ਸੰਦੀਪ ਚੌਧਰੀ, ਗੁਰਮੀਤ ਸਿੰਘ, ਦਿਆਲ ਸਿੰਘ ਫੌਜੀ, ਕ੍ਰਿਸ਼ਨ ਸਿੰਘ, ਰਵਿੰਦਰ ਸਿੰਘ, ਧਰਮਿੰਦਰ ਸਿੰਘ, ਰਵਿੰਦਰ ਸਿੰਘ, ਜਸਵਿੰਦਰ ਸਿੰਘ, ਦੇਵੀ ਦਿਆਲ ਸਿੰਘ ਸਮੇਤ ਜਗਜੀਤ ਸਿੰਘ ਗਿੱਲ ਆਦਿ ਹਾਜਰ ਸਨ ।

 

Tags: Ranjit Singh Gill

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD