Wednesday, 22 July 2026

 

 

ਖ਼ਾਸ ਖਬਰਾਂ ਆਪ ਸਰਕਾਰ ਨੇ ਅਫ਼ਸਰਸ਼ਾਹੀ ਨੂੰ ਹਾਸ਼ੀਏ ’ਤੇ ਧੱਕਣ ਤੋਂ ਬਾਅਦ ਹੁਣ ਖੁੱਲ੍ਹੇਆਮ ਸਿਆਸਤ ਦਾ ਅਪਰਾਧੀਕਰਨ ਸ਼ੁਰੂ ਕਰ ਦਿੱਤਾ ਹੈ: ਸੁਨੀਲ ਜਾਖੜ ਪੰਜਾਬ ਵਿੱਚ ਪੇਪਰ ਲੀਕ ਹੋਣ ਦੇ ਮਾਮਲਿਆਂ ਵਿੱਚ ਮਾਨ ਤੇ ਬੈਂਸ ਅਸਤੀਫਾ ਦੇਣ: ਅਮਰਿੰਦਰ ਸਿੰਘ ਰਾਜਾ ਵੜਿੰਗ ਖਰੜ ਪੈਦਲ ਮਾਰਚ ਦਾ 9ਵਾਂ ਦਿਨ : ਰਵਿੰਦਰ ਸਿੰਘ ਖੇੜਾ ਨੇ ਨਿੱਜਰ ਰੋਡ 'ਤੇ ਬੰਦ ਪਈ ਸੀਵਰੇਜ ਲਾਈਨ ਦਾ ਮੁੱਦਾ ਚੁੱਕਿਆ ਸਾਰੇ ਹੜ੍ਹ ਮਾਰੇ ਇਲਾਕਿਆਂ ਵਿਚ ਹੜ੍ਹ ਰੋਕੂ ਕੰਮ ਮੁਕੰਮਲ ਕੀਤੇ ਜਾਣ: ਸੁਖਬੀਰ ਸਿੰਘ ਬਾਦਲ ਨੇ ਅਕਾਲੀ ਵਰਕਰਾਂ ਨੂੰ ਕੀਤੀ ਅਪੀਲ ਰੋਸ ਮੁਜ਼ਾਹਰਾ ਕਰ ਰਹੇ ਵਿਦਿਆਰਥੀਆਂ ਦੇ ਮਸਲੇ ਜਲਦੀ ਹੱਲ ਕਰੋ: ਸੁਖਬੀਰ ਸਿੰਘ ਬਾਦਲ ਨੇ ਕੇਂਦਰ ਸਰਕਾਰ ਨੂੰ ਕੀਤੀ ਅਪੀਲ ਓ.ਐਸ.ਡੀ. ਸੁਖਵੀਰ ਸਿੰਘ ਨੇ ਧੂਰੀ ਹਲਕੇ 'ਚ ਚੱਲ ਰਹੇ ਵਿਕਾਸ ਪ੍ਰੋਜੈਕਟਾਂ ਦਾ ਲਿਆ ਜਾਇਜ਼ਾ ਬੇਲਾ ਫਾਰਮੇਸੀ ਕਾਲਜ ਨੂੰ ਨਵਾਂ ਪੇਟੈਂਟ ਮਿਲਿਆ ਪੈਂਡਿੰਗ ਮਾਲੀਆ ਮਾਮਲਿਆਂ ਦਾ ਸਮੇਂ ਸਿਰ ਨਿਪਟਾਰਾ ਯਕੀਨੀ ਬਣਾਉਣ ਅਧਿਕਾਰੀ: ਆਸ਼ਿਕਾ ਜੈਨ ਭਗਵੰਤ ਮਾਨ ਸਰਕਾਰ ਦੀ ‘ਮਾਂਵਾਂ-ਧੀਆਂ ਸਤਿਕਾਰ ਯੋਜਨਾ’ 100 ਸਾਲ ਤੋਂ ਵੱਧ ਉਮਰ ਦੀਆਂ ਮਹਿਲਾਵਾਂ ਨੂੰ ਵੀ ਦੇ ਰਹੀ ਹੈ ਸਨਮਾਨ ਅਤੇ ਆਰਥਿਕ ਸਹਾਰਾ ਗਰਭਵਤੀ ਅਤੇ ਦੁੱਧ ਪਿਲਾਉਣ ਵਾਲੀਆਂ 4056 ਮਹਿਲਾਵਾਂ ਨੂੰ 1.70 ਕਰੋੜ ਦੀ ਵਿੱਤੀ ਸਹਾਇਤਾ : ਡਾ. ਬਲਜੀਤ ਕੌਰ ਉਦਯੋਗ-ਕੇਂਦਰਿਤ ਪੱਤਰਕਾਰੀ ਸਿੱਖਿਆ ਨੂੰ ਮਿਲੇਗਾ ਨਵਾਂ ਹੁਲਾਰਾ : ਆਰਬੀਯੂ ਨੇ ਨਾਮੀ ਨਿਊਜ਼ ਪੇਪਰ ਦੀ ਟਰੱਸਟ ਨਾਲ ਕੀਤਾ ਐਮਓਯੂ ਟਰਾਂਸਪੋਰਟ ਵਿਭਾਗ ਵੱਲੋਂ ਸੜਕ ਸੁਰੱਖਿਆ ਨੂੰ ਮਜ਼ਬੂਤ ਕਰਨ ਅਤੇ ਈ-ਚਲਾਨ ਸ਼ਿਕਾਇਤ ਪ੍ਰਣਾਲੀ ਨੂੰ ਸੁਚਾਰੂ ਬਣਾਉਣ ਲਈ ਵੱਡੇ ਕਦਮ: ਹਰਪਾਲ ਸਿੰਘ ਚੀਮਾ ਭਗਵੰਤ ਸਿੰਘ ਮਾਨ ਸਰਕਾਰ ਵੱਲੋਂ ਸ਼ੁਰੂ ਕੀਤੀਆਂ ਲੋਕ ਪੱਖੀ ਸਕੀਮਾਂ ਬਿਨਾਂ ਕਿਸੇ ਭੇਦਭਾਵ ਦੇ ਲਾਗੂ ਕੀਤੀਆਂ ਜਾ ਰਹੀਆਂ ਹਨ: ਕੁਲਵੰਤ ਸਿੰਘ ਰਾਹੁਲ ਚਾਬਾ ਨੇ ਆਜ਼ਾਦੀ ਦਿਵਸ ਸਮਾਰੋਹ ਦੀਆਂ ਤਿਆਰੀਆਂ ਦਾ ਲਿਆ ਜਾਇਜ਼ਾ ਵਿਧਾਇਕ ਸ਼ੈਰੀ ਕਲਸੀ ਪਿੰਡ ਦਾਨਿਆਂਵਾਲੀ ਪਹੁੰਚੇ ਆਫ਼ਤ ਪ੍ਰਬੰਧਨ ਲਈ ਸਿਖਲਾਈ ਅਤੇ ਤਿਆਰੀ ਹੀ ਸਭ ਤੋਂ ਪ੍ਰਭਾਵਸ਼ਾਲੀ ਹਥਿਆਰ - ਸਾਗਰ ਸੇਤੀਆ ਬ੍ਰਹਮ ਗਿਆਨ ਨੂੰ ਅਮਲ ਵਿੱਚ ਲਿਆ ਕੇ ਹੀ ਜੀਵਨ ਨੂੰ ਸਾਰਥਕ ਬਣਾਇਆ ਜਾ ਸਕਦਾ ਹੈ ਸੀ ਜੀ ਸੀ ਯੂਨੀਵਰਸਿਟੀ ਮੋਹਾਲੀ ਵਿਖੇ ਨਵੇਂ ਅਕਾਦਮਿਕ ਵਰ੍ਹੇ ਦੀ ਸ਼ੁਰੂਆਤ ਮੋਦੀ ਸਰਕਾਰ ਦੀ ਬਰਬਰਤਾ ਦੇ ਸ਼ਿਕਾਰ ਵਿਦਿਆਰਥੀਆਂ ਦੀ ਮਦਦ ਲਈ ਕੇਜਰੀਵਾਲ ਨੇ ਦਿਨ ਭਰ ਹਸਪਤਾਲ, ਥਾਣੇ ਤੋਂ ਲੈ ਕੇ ਜੰਤਰ-ਮੰਤਰ ਤੱਕ ਕੀਤੀ ਭੱਜ-ਦੌੜ ਪੰਜਾਬ ਕੈਬਨਿਟ ਨੇ ਪੰਜਾਬ ਵਿਧਾਨ ਸਭਾ ਦਾ 13ਵਾਂ ਇਜਲਾਸ 3 ਤੋਂ 10 ਅਗਸਤ ਤੱਕ ਸੱਦਣ ਨੂੰ ਦਿੱਤੀ ਪ੍ਰਵਾਨਗੀ ਵਿਧਾਇਕ ਅਜੀਤਪਾਲ ਕੋਹਲੀ ਵਲੋਂ ਮੁੱਖ ਮੰਤਰੀ ਤੀਰਥ ਯਾਤਰਾ ਬੱਸ ਸ੍ਰੀ ਅੰਮ੍ਰਿਤਸਰ ਸਾਹਿਬ ਲਈ ਰਵਾਨਾ

 

ਬਟਾਲਾ ਬੱਸ ਸਟੈਂਡ ਅਤੇ ਰੋਡਵੇਜ਼ ਵਰਕਸ਼ਾਪ ਸਬੰਧੀ ਚੇਅਰਮੈਨ ਚੀਮਾ ਨੇ ਟਰਾਂਸਪੋਰਟ ਸਕੱਤਰ ਨਾਲ ਕੀਤੀ ਮੀਟਿੰਗ

ਬਟਾਲਾ ਸ਼ਹਿਰ ਦੀ ਵਿਕਰਾਲ ਹੁੰਦੀ ਟਰੈਫਿਕ ਸਮੱਸਿਆ ਤੋਂ ਛੁਟਕਾਰਾ ਦਿਵਾਉਣ ਲਈ ਬੱਸ ਸਟੈਂਡ ਬਦਲਣ ਲਈ ਚੀਮਾ ਵਲੋਂ ਯਤਨ ਜਾਰੀ

Web Admin

Web Admin

5 Dariya News

ਬਟਾਲਾ , 16 Feb 2019

Last updated on: Feb 16, 2019, 00:00 IST

ਬਟਾਲਾ ਸ਼ਹਿਰ ਵਿੱਚ ਟਰੈਫਿਕ ਦੀ ਸਮੱਸਿਆ ਨੂੰ ਗੰਭੀਰਤਾ ਨਾਲ ਲੈਂਦਿਆਂ ਚੇਅਰਮੈਨ ਹੈਲਥ ਸਿਸਟਮਜ਼ ਕਾਰਪੋਰੇਸ਼ਨ ਅਮਰਦੀਪ ਸਿੰਘ ਚੀਮਾ ਨੇ ਸਥਾਨਕ ਬੱਸ ਸਟੈਂਡ ਨੂੰ ਸ਼ਹਿਰ ਤੋਂ ਬਾਹਰ ਬਣਾਏ ਜਾਣ ਸਬੰਧੀ ਟਰਾਂਸਪੋਰਟ ਵਿਭਾਗ ਦੇ ਸਕੱਤਰ ਕੇ. ਸ਼ਿਵਾ ਪ੍ਰਸ਼ਾਦ ਨਾਲ ਮੀਟਿੰਗ ਕੀਤੀ ਅਤੇ ਸਾਰੀ ਸਥਿਤੀ ਦਾ ਜਾਇਜਾ ਲਿਆ। ਮੀਟਿੰਗ ਸਬੰਧੀ ਜਾਣਕਾਰੀ ਦਿੰਦਿਆਂ ਚੇਅਰਮੈਨ ਸ. ਚੀਮਾ ਨੇ ਦੱਸਿਆ ਕਿ ਪੰਜਾਬ ਬੁਨਿਆਦੀ ਢਾਂਚਾ ਵਿਕਾਸ ਬੋਰਡ ਦੇ ਅਧਿਕਾਰੀਆਂ ਨਾਲ ਲੈ ਕੇ ਮੀਟਿੰਗ ਕੀਤੀ ਗਈ ਸੀ ਤਾਂ ਜੋ ਸਥਾਨਕ ਬੱਸ ਸਟੈਂਡ ਦੀ ਬਾਹਰ ਸਥਾਪਤੀ ਕੀਤੀ ਜਾ ਸਕੇ। ਉਨ੍ਹਾਂ ਕਿਹਾ ਕਿ ਬਟਾਲਾ ਬੱਸ ਸਟੈਂਡ ਤੋਂ ਰੋਜ਼ਾਨਾ ਲਗਭਗ 1500 ਬੱਸਾਂ ਦੀ ਆਵਾਜਾਈ ਹੁੰਦੀ ਹੈ ਜਿਸ ਨਾਲ ਟਰੈਫਿਕ ਦੀ ਸਮੱਸਿਆ ਤੋਂ ਸ਼ਹਿਰ ਵਾਸੀਆਂ ਅਤੇ ਰਾਹਗੀਰਾਂ ਨੂੰ ਦੋ-ਚਾਰ ਹੋਣਾ ਪੈਂਦਾ ਹੈ। ਉਨ੍ਹਾਂ ਕਿਹਾ ਕਿ ਲੋਕਾਂ ਨੂੰ ਟਰੈਫਿਕ ਦੀ ਸਮੱਸਿਆ ਤੋਂ ਨਿਜਾਤ ਦਿਵਾਉਣ ਲਈ ਉਨ੍ਹਾਂ ਦੀ ਕੋਸ਼ਿਸ਼ ਜਾਰੀ ਹੈ ਅਤੇ ਇਸ ਸਬੰਧੀ ਉਨ੍ਹਾਂ ਦੀਆਂ ਕੋਸ਼ਿਸ਼ਾਂ ਨੂੰ ਛੇਤੀ ਹੀ ਬੂਰ ਪਵੇਗਾ। ਚੇਅਰਮੈਨ ਅਮਰਦੀਪ ਸਿੰਘ ਚੀਮਾ ਨੇ ਦੱਸਿਆ ਕਿ ਉਨ੍ਹਾਂ ਨੇ ਸਬੰਧਿਤ ਵਿਭਾਗ ਨੂੰ ਕਿਹਾ ਹੈ ਕਿ ਸ੍ਰੀ ਗੁਰੂ ਨਾਨਕ ਦੇਵ ਜੀ ਦੇ 550ਵੇਂ ਜਨਮ ਸ਼ਦਾਬਦੀ ਸਮਾਗਮਾਂ ਨੂੰ ਕੋਈ ਜਿਆਦਾ ਸਮਾ ਨਹੀਂ ਰਹਿ ਗਿਆ ਹੈ ਤੇ ਮਹਿਜ਼ ਕੁਝ ਮਹੀਨੇ ਹੀ ਬਚੇ ਹਨ, ਇਸ ਲਈ ਇਸ ਮਹਾਨ ਸਮਾਗਮ ਤੋਂ ਪਹਿਲਾਂ-ਪਹਿਲਾਂ ਬਟਾਲਾ ਦਾ ਮੁਹਾਂਦਰਾ ਬਦਲਿਆ ਜਾਵੇ। ਸ. ਚੀਮਾ ਨੇ ਦੱਸਿਆ ਕਿ ਟਰਾਂਸਪੋਰਟ ਵਿਭਾਗ ਦੇ ਸਕੱਤਰ ਕੇ. ਸ਼ਿਵਾ ਪ੍ਰਸਾਦ ਨੇ ਤੁਰੰਤ ਹੀ ਹੁਕਮ ਜਾਰੀ ਕਰਦਿਆਂ ਹੋਇਆ ਸਬੰਧਿਤ ਵਿਭਾਗ ਤੋਂ ਸਾਰੀ ਜਾਣਕਾਰੀ ਮੰਗਵਾ ਕੇ ਹੱਲ ਕਰਨ ਲਈ ਕਿਹਾ ਹੈ। ਉਨ੍ਹਾਂ ਦੱਸਿਆ ਕਿ ਇਸ ਦੌਰਾਨ ਕਈ ਤਰਾਂ ਦੀਆਂ ਮੁਸ਼ਕਲਾਂ ਦਰਪੇਸ਼ ਆ ਰਹੀਆਂ ਸਨ ਜਿਸ ਵਿੱਚ ਜਗ੍ਹਾ ਨੂੰ ਅਕਵਾਇਰ ਕਰਨ ਵਾਸਤੇ, ਪੁਰਾਣੀ ਵਰਕਸ਼ਾਪ ਤੋਂ ਨਵੇਂ ਬੱਸ ਅੱਡੇ ਦੀ ਦੂਰੀ ਵਾਸਤੇ ਅਤੇ ਜਗ੍ਹਾ ਦੀ ਉਪਲਬਧਤਾ ਵਾਸਤੇ ਜਿਸ ਲਈ ਸਬੰਧਿਤ ਵਿਭਾਗ ਦੇ ਅਧਿਕਾਰੀਆਂ ਨੇ ਹੱਲ ਕਰਨ ਦਾ ਭਰੋਸਾ ਦਿੱਤਾ ਹੈ।  ਸ. ਚੀਮਾ ਨੇ ਦੱਸਿਆ ਕਿ ਬਟਾਲਾ ਸ਼ਹਿਰ ਦੇ ਵਿਕਾਸ ਅਤੇ ਸਨਅਤ ਨੂੰ ਆਪਣੇ ਪੈਰਾਂ ਤੇ ਮੁੜ ਖੜੇ ਕਰਨ ਲਈ ਸੜਕੀ ਆਵਾਜਾਈ ਨੂੰ ਚੁਸਤ ਦਰੁਸਤ ਕਰਨਾ ਸਮੇ ਦੀ ਲੋੜ ਹੈ ਜਿਸ ਸਬੰਧੀ ਉਨ੍ ਵਲੋਂ ਮੁੱਖ ਮੰਤਰੀ ਪੰਜਾਬ ਦੇ ਧਿਆਨ ਵਿੱਚ ਲਿਆਦਾ ਗਿਆ ਸੀ ਤੇ ਮੁੱਖ ਮੰਤਰੀ ਵਲੋਂ ਵੀ ਸ਼ਹਿਰ ਦੇ ਸਰਬਪੱਖੀ ਵਿਕਾਸ ਵਾਸਤੇ ਹਾਂ ਪੱਖੀ ਰਵੱਈਆ ਵਿਖਾਇਆ ਜਾ ਰਿਹਾ ਹੈ, ਜਿਸ ਨਾਲ ਪਹਿਲ ਕਦਮੀ ਸ਼ੁਰੂ ਹੋ ਗਈ ਹੈ। ਉਨ੍ਹਾਂ ਕਿਹਾ ਕਿ ਪਿਛਲੇ ਇਕ ਦਹਾਕੇ ਤੋਂ ਜੋ ਸ਼ਹਿਰ ਦੇ ਵਿਕਾਸ ਕਾਰਜ ਕਿਸੇ ਵੀ ਕਾਰਣ ਕਰਕੇ ਰੁਕੇ ਪਏ ਸਨ ਨੂੰ ਹੁਣ ਸ਼ੁਰੂ ਕੀਤਾ ਜਾਵੇਗਾ।

 

Tags: Amardeep Singh Cheema

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD