Wednesday, 22 July 2026

 

 

ਖ਼ਾਸ ਖਬਰਾਂ ਮੋਦੀ ਸਰਕਾਰ ਦੀ ਬਰਬਰਤਾ ਦੇ ਸ਼ਿਕਾਰ ਵਿਦਿਆਰਥੀਆਂ ਦੀ ਮਦਦ ਲਈ ਕੇਜਰੀਵਾਲ ਨੇ ਦਿਨ ਭਰ ਹਸਪਤਾਲ, ਥਾਣੇ ਤੋਂ ਲੈ ਕੇ ਜੰਤਰ-ਮੰਤਰ ਤੱਕ ਕੀਤੀ ਭੱਜ-ਦੌੜ ਪੰਜਾਬ ਕੈਬਨਿਟ ਨੇ ਪੰਜਾਬ ਵਿਧਾਨ ਸਭਾ ਦਾ 13ਵਾਂ ਇਜਲਾਸ 3 ਤੋਂ 10 ਅਗਸਤ ਤੱਕ ਸੱਦਣ ਨੂੰ ਦਿੱਤੀ ਪ੍ਰਵਾਨਗੀ ਵਿਧਾਇਕ ਅਜੀਤਪਾਲ ਕੋਹਲੀ ਵਲੋਂ ਮੁੱਖ ਮੰਤਰੀ ਤੀਰਥ ਯਾਤਰਾ ਬੱਸ ਸ੍ਰੀ ਅੰਮ੍ਰਿਤਸਰ ਸਾਹਿਬ ਲਈ ਰਵਾਨਾ ਜ਼ਿਲ੍ਹਾ ਚੋਣ ਅਫ਼ਸਰ ਨਵਜੋਤ ਕੌਰ ਵਲੋਂ 4 ਬੀ.ਐੱਲ.ਓਜ਼ ਦਾ ਵਿਸ਼ੇਸ਼ ਸਨਮਾਨ ਮੋਗਾ ਗ੍ਰਨੇਡ ਹਮਲੇ ’ਚ ਸ਼ਾਮਲ 3 ਮੁੱਖ ਦੋਸ਼ੀਆਂ ਸਣੇ 17 ਵਿਅਕਤੀਆਂ ਗ੍ਰਿਫ਼ਤਾਰ ਕੈਬਨਿਟ ਮੰਤਰੀ ਡਾ. ਰਵਜੋਤ ਸਿੰਘ ਵੱਲੋਂ ਪਿੰਡ ਢੱਡੇ ਫਤਹਿ ਸਿੰਘ ਵਿਖੇ ਸਿੰਚਾਈ ਟਿਊਬਵੈੱਲ ਦੇ ਕੰਮ ਦੀ ਸ਼ੁਰੂਆਤ ਪੰਜਾਬ ਵੱਲੋਂ ਆਗਾਮੀ ਖ਼ਰੀਦ ਲਈ ਭੰਡਾਰਨ ਹਿੱਤ ਜਗ੍ਹਾ ਵਾਸਤੇ ਮਹੀਨਾਵਾਰ 12 ਲੱਖ ਮੀਟ੍ਰਿਕ ਟਨ ਅਨਾਜ ਦੀ ਚੁਕਾਈ 'ਤੇ ਜ਼ੋਰ ਐਮ.ਐਲ.ਏ. ਕੁਲਜੀਤ ਸਿੰਘ ਰੰਧਾਵਾ ਵੱਲੋਂ ਦੋ ਆਂਗਣਵਾੜੀ ਵਰਕਰਾਂ ਨੂੰ ਨਿਯੁਕਤੀ ਪੱਤਰ ਸੌਂਪੇ ਗਏ ਐਮ.ਐਲ.ਏ. ਕੁਲਜੀਤ ਸਿੰਘ ਰੰਧਾਵਾ ਵੱਲੋਂ ਹਮਾਯੂੰਪੁਰ, ਤਸਿੰਬਲੀ, ਬਸੌਲੀ ਅਤੇ ਕਸੌਲੀ ਵਿੱਚ ਲੋਕ ਮਿਲਣੀਆਂ ਸੂਬੇ ਵਿੱਚ 1 ਕਰੋੜ 40 ਲੱਖ ਪੌਦੇ ਲਗਾਉਣ ਦਾ ਟੀਚਾ ਕੀਤਾ ਗਿਆ ਨਿਰਧਾਰਤ -ਨਾਇਬ ਸਿੰਘ ਸੈਣੀ ਹਰਿਆਣਾ ਦੇ ਰਾਜਪਾਲ ਨੇ ਸਪੋਰਟਸ ਇਨਫ੍ਰਾਸਟ੍ਰਕਚਰ ਦੀ ਸਮੀਖਿਆ ਕੀਤੀ ਮੋਦੀ ਸਰਕਾਰ ਦੀ ਬੇਰਹਿਮੀ ਦੇ ਸ਼ਿਕਾਰ ਹੋਏ ਵਿਦਿਆਰਥੀਆਂ ਨਾਲ ਖੜ੍ਹੀ ਹੈ ਆਮ ਆਦਮੀ ਪਾਰਟੀ - ਅਰਵਿੰਦ ਕੇਜਰੀਵਾਲ ਪੰਜਾਬ ਵਿੱਚ ਬਣਾਏ ਜਾਣਗੇ 10 ਲੱਖ ਨਵੇਂ ਰਾਸ਼ਨ ਕਾਰਡ : ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵਾਤਾਵਰਣ ਸੁਰੱਖਿਆ ਨੂੰ ਬਣਾਓ ਜਨ ਅੰਦੋਲਨ : ਨਾਇਬ ਸਿੰਘ ਸੈਣੀ ਟ੍ਰੀਟੇਡ ਪਾਣੀ ਦਾ ਵਿਗਿਆਨਕ ਅਤੇ ਯੋਜਨਾਬੱਧ ਢੰਗ ਨਾਲ ਵਰਤੋ ਕੀਤੀ ਜਾਵੇ - ਮੁੱਖ ਮੰਤਰੀ ਨਾਇਬ ਸਿੰਘ ਸੈਣੀ ਦੇਸ਼ ਦਾ ਨੌਜਵਾਨ ਅਤੇ ਕਿਸਾਨ ਸੜਕਾਂ 'ਤੇ ਹੈ, ਪਰ ਗੱਲਬਾਤ ਕਰਨ ਦੀ ਬਜਾਏ ਭਾਜਪਾ ਸਰਕਾਰ ਉਨ੍ਹਾਂ ਦੀ ਆਵਾਜ਼ ਨੂੰ ਦਬਾਉਣ ਲਈ ਤਾਕਤ ਦੀ ਵਰਤੋਂ ਕਰ ਰਹੀ ਹੈ : ਬਲਤੇਜ ਪੰਨੂ ਮੁੱਖ ਮੰਤਰੀ ਨਾਲ ਮਿਲੇ ਨੀਟ (ਗਰੈਜੂਏਟ)-2026 ਵਿੱਚ ਅਖਿਲ ਭਾਰਤੀ ਪੱਧਰ 'ਤੇ ਦੂਜਾ ਰੈਂਕ ਪ੍ਰਾਪਤ ਕਰਨ ਵਾਲੇ ਪੰਸ਼ੁਲ ਬੰਸਲ ਲੋਕਤੰਤਰ ਦੀ ਮਜ਼ਬੂਤੀ ਲਈ ਹਰ ਵਿਅਕਤੀ ਆਪਣੀ ਵੋਟ ਜ਼ਰੂਰ ਬਣਵਾਏ - ਮੁੱਖ ਮੰਤਰੀ ਨਾਇਬ ਸਿੰਘ ਸੈਣੀ ਮੁੱਖ ਚੋਣ ਅਧਿਕਾਰੀ ਨੇ ਕੀਤੀ ਵਿਸ਼ੇਸ਼ ਗਹਿਣ ਪੁਨਰ-ਨਿਰੀਖਣ 'ਤੇ ਸਮੀਖਿਆ ਮੀਟਿੰਗ ਪ੍ਰਧਾਨ ਮੰਤਰੀ ਮੋਦੀ ਨੇ ਮੈਨੂੰ ਵੇਖਦੇ ਹੀ ਪਛਾਣ ਲਿਆ, ਕਾਰਕੁਨਾਂ ਪ੍ਰਤੀ ਉਨ੍ਹਾਂ ਦਾ ਸਨੇਹ ਬੇਮਿਸਾਲ ਹੈ : ਵਿਨੀਤ ਜੋਸ਼ੀ ਨਾਬਾਰਡ ਨੇ ਬਦਲੀ ਹਰਿਆਣਾ ਦੇ ਗ੍ਰਾਮੀਣ ਆਂਚਲ ਦੀ ਤਸਵੀਰ

 

ਸੂਬਾ ਸਰਕਾਰ ਵਲੋਂ ਸ਼ਹਿਰਾਂ ਦੇ ਵਿਕਾਸ ਲਈ ਖਰਚੇ ਜਾਣਗੇ 5 ਹਜ਼ਾਰ ਕਰੋੜ ਰੁਪਏ : ਨਵਜੋਤ ਸਿੰਘ ਸਿੱਧੂ

ਪੰਜਾਬ ਸਰਕਾਰ ਸੂਬੇ ਦੀ ਖੁਸ਼ਹਾਲੀ ਤੇ ਵਿਕਾਸ ਲਈ ਵਚਨਬੱਧ : ਸੁੰਦਰ ਸ਼ਾਮ ਅਰੋੜਾ

Web Admin

Web Admin

5 Dariya News

ਹੁਸ਼ਿਆਰਪੁਰ/ਗੜ੍ਹਦੀਵਾਲਾ , 17 Feb 2019

Last updated on: Feb 17, 2019, 00:00 IST

ਪੰਜਾਬ ਦੇ ਸਥਾਨਕ ਸਰਕਾਰਾਂ ਬਾਰੇ ਮੰਤਰੀ ਨਵਜੋਤ ਸਿੰਘ ਸਿੱਧੂ ਨੇ ਕਿਹਾ ਕਿ ਪੰਜਾਬ ਸਰਕਾਰ ਵਲੋਂ ਸ਼ਹਿਰਾਂ ਦੇ ਵਿਕਾਸ ਲਈ 5 ਹਜ਼ਾਰ ਕਰੋੜ ਰੁਪਏ ਖਰਚੇ ਜਾਣਗੇ, ਤਾਂ ਜੋ ਸ਼ਹਿਰਾਂ ਦੀ ਨੁਹਾਰ ਬਦਲੀ ਜਾ ਸਕੇ। ਉਹ ਅੱਜ ਜ਼ਿਲ੍ਹਾ ਪ੍ਰੀਸ਼ਦ ਗਰਾਉਂਡ ਹੁਸ਼ਿਆਰਪੁਰ ਵਿਖੇ ਕਰਵਾਏ ਗਏ ਸਮਾਰੋਹ ਦੌਰਾਨ ਸੰਬੋਧਨ ਕਰ ਰਹੇ ਸਨ। ਇਸ ਮੌਕੇ ਉਨ੍ਹਾਂ ਦੇ ਨਾਲ ਉਦਯੋਗ ਤੇ ਵਣਜ ਮੰਤਰੀ ਪੰਜਾਬ ਸੁੰਦਰ ਸ਼ਾਮ ਅਰੋੜਾ ਵੀ ਸਨ। ਭਾਰੀ ਇਕੱਠ ਨੂੰ ਸੰਬੋਧਨ ਕਰਦਿਆਂ ਕੈਬਨਿਟ ਮੰਤਰੀ ਸ੍ਰੀ ਸਿੱਧੂ ਨੇ ਕਿਹਾ ਕਿ ਸੂਬੇ ਦੀ ਕਾਂਗਰਸ ਸਰਕਾਰ ਵਲੋਂ ਪੰਜਾਬ ਦੀ ਖੁਸ਼ਹਾਲੀ ਅਤੇ ਵਿਕਾਸ ਲਈ ਕੋਈ ਕਸਰ ਬਾਕੀ ਨਹੀਂ ਛੱਡੀ ਜਾਵੇਗੀ। ਉਨ੍ਹਾਂ ਹੁਸ਼ਿਆਰਪੁਰ ਦੇ ਵਿਕਾਸ ਕਾਰਜਾਂ ਲਈ 101 ਕਰੋੜ ਰੁਪਏ ਦੇਣ ਦਾ ਐਲਾਨ ਕਰਦਿਆਂ ਕਿਹਾ ਕਿ ਸਰਕਾਰ ਵਲੋਂ 100 ਪ੍ਰਤੀਸ਼ਤ ਸੀਵਰੇਜ਼, ਵਾਟਰ ਸਪਲਾਈ ਤੋਂ ਇਲਾਵਾ ਹੋਰ ਵੱਖ ਵੱਖ ਪ੍ਰੋਜੈਕਟ ਯਕੀਨੀ ਬਣਾਏ ਜਾਣਗੇ। ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਵਲੋਂ ਇਕ ਨਵੀਂ ਇਸ਼ਤਿਹਾਰ ਪਾਲਸੀ ਵੀ ਬਣਾਈ ਗਈ ਹੈ, ਜਿਸ ਨਾਲ ਪਿਛਲੀਆਂ ਸਰਕਾਰਾਂ ਦੇ ਮੁਕਾਬਲੇ ਵਧੇਰੇ ਰੈਵੀਨਿਊ ਇਕੱਤਰ ਕੀਤਾ ਜਾਵੇਗਾ, ਜੋ ਸੂਬੇ ਦੇ ਵਿਕਾਸ ਲਈ ਇਕ ਚੰਗਾ ਸੰਕੇਤ ਹੈ।ਸਥਾਨਕ ਸਰਕਾਰਾਂ ਬਾਰੇ ਮੰਤਰੀ ਸ੍ਰੀ ਨਵਜੋਤ ਸਿੰਘ ਸਿੱਧੂ ਨੇ ਕਿਹਾ ਕਿ ਸੂਬਾ ਸਰਕਾਰ ਵਲੋਂ ਫਾਇਰ ਬ੍ਰਿਗੇਡ ਨੂੰ ਮਜ਼ਬੂਤ ਕਰਨ ਲਈ 550 ਕਰੋੜ ਰੁਪਏ ਖਰਚੇ ਜਾ ਰਹੇ ਹਨ। ਉਨ੍ਹਾਂ ਕਿਹਾ ਕਿ ਜ਼ਿਲ੍ਹਿਆਂ ਨੂੰ ਜਲਦੀ ਹੀ ਅਤਿ ਆਧੁਨਿਕ ਫਾਇਰ ਬ੍ਰਿਗੇਡ ਦੀਆਂ ਗੱਡੀਆਂ ਸਮੇਤ ਮਾਹਿਰ ਸਟਾਫ ਮੁਹੱਈਆ ਕਰਵਾਇਆ ਜਾਵੇਗਾ। ਉਨ੍ਹਾਂ ਕਿਹਾ ਕਿ 13 ਫਾਇਰਮੈਨਾਂ ਨੂੰ ਪਹਿਲੀ ਵਾਰ ਬਹਾਦਰੀ ਪੁਰਸਕਾਰ ਦੇਣਾ ਪੰਜਾਬ ਸਰਕਾਰ ਦੀ ਨਿਵੇਕਲੀ ਪਹਿਲ ਹੈ। ਉਨ੍ਹਾਂ ਆਸ ਪ੍ਰਗਟਾਉਂਦਿਆਂ ਕਿਹਾ ਕਿ ਕਾਂਗਰਸ ਸਰਕਾਰ ਵਲੋਂ ਵਿਕਾਸ ਕਾਰਜਾਂ ਦੇ ਮੁੱਦੇ 'ਤੇ ਪੰਜਾਬ ਦੀਆਂ ਸਾਰੀਆਂ 13 ਸੀਟਾਂ ਜਿੱਤੀਆਂ ਜਾਣਗੀਆਂ। ਉਨ੍ਹਾਂ ਕਿਹਾ ਕਿ ਮੌਜੂਦਾ ਸਰਕਾਰ ਵਲੋਂ ਪੰਜਾਬ ਦੇ ਵਿਕਾਸ ਦੀ ਗਤੀ ਹੋਰ ਤੇਜ਼ ਕੀਤੀ ਜਾਵੇਗੀ, ਤਾਂ ਜੋ ਸੂਬੇ ਦੀ ਨੁਹਾਰ ਬਦਲੀ ਜਾ ਸਕੇ। ਉਨ੍ਹਾਂ ਕਿਹਾ ਕਿ ਪਿਛਲੀ ਸਰਕਾਰ ਨੇ ਸੂਬੇ ਨੂੰ ਲੁੱਟਣ ਤੋਂ ਸਿਵਾਏ ਕੁਝ ਨਹੀਂ ਕੀਤਾ।ਉਦਯੋਗ ਤੇ ਵਣਜ ਮੰਤਰੀ ਸ੍ਰੀ ਸੁੰਦਰ ਸ਼ਾਮ ਅਰੋੜਾ ਨੇ ਸੰਬੋਧਨ ਕਰਦਿਆਂ ਕਿਹਾ ਕਿ ਪੰਜਾਬ ਸਰਕਾਰ ਸੂਬੇ ਦੇ ਵਿਕਾਸ ਲਈ ਵਚਨਬੱਧ ਹੈ ਅਤੇ ਵਿਕਾਸ ਪੱਖੋਂ ਕੋਈ ਕਮੀ ਬਾਕੀ ਨਹੀਂ ਛੱਡੀ ਜਾਵੇਗੀ। ਉਨ੍ਹਾਂ ਕਿਹਾ ਕਿ ਪੰਜਾਬ ਹੀ ਪਹਿਲਾ ਅਜਿਹਾ ਰਾਜ ਬਣਿਆ ਜਿਸ ਨੇ ਕਿਸਾਨਾਂ ਲਈ ਕਰਜ਼ਾ ਮੁਆਫ਼ੀ ਯੋਜਨਾ ਸ਼ੁਰੂ ਕੀਤੀ ਹੈ, ਜਿਸ ਨਾਲ ਸੂਬੇ ਦੀ ਕਿਸਾਨੀ ਹੋਰ ਮਜ਼ਬੂਤ ਹੋ ਗਈ ਹੈ। ਉਨ੍ਹਾਂ ਕਿਹਾ ਕਿ ਪੰਜਾਬ ਵਿੱਚ ਸੁਚਾਰੂ ਢੰਗ ਨਾਲ ਕਾਨੂੰਨ ਵਿਵਸਥਾ ਲਾਗੂ ਕੀਤੀ ਗਈ ਹੈ, ਜਿਸ ਨਾਲ ਪੰਜਾਬ ਵਾਸੀਆਂ ਦਾ ਸਰਕਾਰ 'ਤੇ ਵਿਸ਼ਵਾਸ਼ ਵਧਿਆ ਹੈ। 

ਉਨ੍ਹਾਂ ਸਥਾਨਕ ਸਰਕਾਰਾਂ ਬਾਰੇ ਮੰਤਰੀ ਸ੍ਰੀ ਨਵਜੋਤ ਸਿੰਘ ਸਿੱਧੂ ਨੂੰ ਸ਼ਹਿਰ ਦੇ ਵਿਕਾਸ ਅਤੇ ਫਾਇਰ ਬ੍ਰਿਗੇਡ ਦੀਆਂ ਗੱਡੀਆਂ ਮੁਹੱਈਆ ਕਰਵਾਉਣ ਲਈ ਵੀ ਕਿਹਾ, ਜਿਸ ਨੂੰ ਸ੍ਰੀ ਸਿੱਧੂ ਨੇ ਪ੍ਰਵਾਨ ਕਰਦਿਆਂ 101 ਕਰੋੜ ਰੁਪਏ ਹੁਸ਼ਿਆਰਪੁਰ ਦੇ ਵਿਕਾਸ ਲਈ ਦੇਣ ਦਾ ਐਲਾਨ ਕੀਤਾ ਅਤੇ ਜਲਦੀ ਹੀ ਫਾਇਰ ਬ੍ਰਿਗੇਡ ਦੀਆਂ ਗੱਡੀਆਂ ਮੁਹੱਈਆ ਕਰਵਾਉਣ ਲਈ ਵੀ ਕਿਹਾ। ਸ੍ਰੀ ਅਰੋੜਾ ਨੇ ਭਾਰੀ ਇਕੱਠ ਨੂੰ ਸੰਬੋਧਨ ਕਰਦਿਆਂ ਕਿਹਾ ਕਿ ਹੁਸ਼ਿਆਰਪੁਰ ਦੇ ਵਿਕਾਸ ਦੀ ਗਤੀ ਹੋਰ ਤੇਜ਼ ਕੀਤੀ ਜਾਵੇਗੀ। ਉਨ੍ਹਾਂ ਕਿਹਾ ਕਿ ਸਿਵਲ ਹਸਪਤਾਲ ਹੁਸ਼ਿਆਰਪੁਰ ਵਿਖੇ ਜਲਦੀ ਹੀ ਸੂਬਾ ਸਰਕਾਰ ਵਲੋਂ ਟਰਸ਼ਰੀ ਕੈਂਸਰ ਕੇਅਰ ਯੂਨਿਟ ਵੀ ਬਣਾਇਆ ਜਾ ਰਿਹਾ ਹੈ। ਇਸ ਤੋਂ ਪਹਿਲਾਂ ਸਥਾਨਕ ਸਰਕਾਰਾਂ ਬਾਰੇ ਮੰਤਰੀ ਸ੍ਰੀ ਨਵਜੋਤ ਸਿੰਘ ਸਿੱਧੂ ਨੇ ਗੜ੍ਹਦੀਵਾਲਾ ਵਿਖੇ ਸਮਾਰੋਹ ਦੌਰਾਨ 22 ਕਰੋੜ ਰੁਪਏ ਦੇਣ ਦਾ ਐਲਾਨ ਵੀ ਕੀਤਾ। ਇਸ ਮੌਕੇ ਹਲਕਾ ਵਿਧਾਇਕ ਟਾਂਡਾ ਸ੍ਰੀ ਸੰਗਤ ਸਿੰਘ ਗਿਲਜੀਆਂ ਨੇ ਧੰਨਵਾਦ ਪ੍ਰਗਟਾਉਂਦਿਆਂ ਕਿਹਾ ਕਿ ਇਸ ਨਾਲ ਗੜ੍ਹਦੀਵਾਲਾ ਵਿੱਚ 100 ਪ੍ਰਤੀਸ਼ਤ ਸੀਵਰੇਜ਼, ਵਾਟਰ ਸਪਲਾਈ ਅਤੇ ਹੋਰ ਵਿਕਾਸ ਕਾਰਜ ਯਕੀਨੀ ਬਣਾਏ ਜਾਣਗੇ। ਉਨ੍ਹਾਂ ਕਿਹਾ ਕਿ ਸੂਬਾ ਸਰਕਾਰ ਵਲੋਂ ਜਿਥੇ ਸ਼ਹਿਰਾਂ ਦਾ ਵਿਕਾਸ ਕੀਤਾ ਜਾ ਰਿਹਾ ਹੈ, ਉਥੇ ਪਿੰਡਾਂ ਦੀ ਵੀ ਨੁਹਾਰ ਬਦਲੀ ਜਾ ਰਹੀ ਹੈ। ਉਨ੍ਹਾਂ ਕਿਹਾ ਕਿ ਇਸ ਤੋਂ ਇਲਾਵਾ ਪਹਿਲ ਦੇ ਆਧਾਰ 'ਤੇ ਕੰਢੀ ਇਲਾਕੇ ਦਾ ਵਿਕਾਸ ਕਰਕੇ ਜਨਤਾ ਨੂੰ ਵੱਖ-ਵੱਖ ਸਹੂਲਤਾਂ ਮੁਹੱਈਆ ਕਰਵਾਈਆਂ ਜਾਣਗੀਆਂ। ਇਸ ਮੌਕੇ ਐਡਵੋਕੇਟ ਦਲਜੀਤ ਸਿੰਘ ਗਿਲਜੀਆਂ ਨੇ ਵੀ ਸੰਬੋਧਨ ਕੀਤਾ। ਇਸ ਮੌਕੇ ਡਾਇਰੈਕਟਰ ਸਥਾਨਕ ਸਰਕਾਰਾਂ ਸ੍ਰੀ ਕਰੁਨੇਸ਼ ਸ਼ਰਮਾ, ਡਿਪਟੀ ਕਮਿਸ਼ਨਰ ਸ੍ਰੀਮਤੀ ਈਸ਼ਾ ਕਾਲੀਆ, ਐਸ.ਐਸ.ਪੀ. ਸ੍ਰੀ ਜੇ. ਏਲਨਚੇਲੀਅਨ, ਕਮਿਸ਼ਨਰ ਨਗਰ ਨਿਗਮ ਸ੍ਰੀ ਬਲਵੀਰ ਰਾਜ ਸਿੰਘ, ਜ਼ਿਲ੍ਹਾ ਕਾਂਗਰਸ ਪ੍ਰਧਾਨ ਡਾ. ਕੁਲਦੀਪ ਨੰਦਾ, ਸ੍ਰੀ ਜੋਗਿੰਦਰ ਸਿੰਘ ਗਿਲਜੀਆਂ, ਸ੍ਰੀਮਤੀ ਕੁਸਮ ਆਦੀਆ, ਸ੍ਰੀ ਰਜਨੀਸ਼ ਟੰਡਨ, ਐਡਵੋਕੇਟ ਰਾਕੇਸ਼ ਮਰਵਾਹਾ, ਐਡਵੋਕੇਟ ਪੰਕਜ ਕ੍ਰਿਪਾਲ, ਸ੍ਰੀਮਤੀ ਇੰਦਰਜੀਤ ਕੌਰ, ਸ੍ਰੀ ਹਰਕ੍ਰਿਸ਼ਨ ਸੈਣੀ, ਕੈਪਟਨ ਬਹਾਦਰ ਸਿੰਘ, ਸਰੋਜ ਮਿਨਹਾਸ, ਸ੍ਰੀ ਰਮਨ ਕਪੂਰ, ਨਿਮਿਸ਼ਾ ਮਹਿਤਾ, ਯਾਮਨੀ ਗੋਮਰ ਤੋਂ ਇਲਾਵਾ ਵੱਖ-ਵੱਖ ਸਖਸ਼ੀਅਤਾਂ ਹਾਜ਼ਰ ਸਨ। 

 

Tags: Navjot Singh Sidhu , Sunder Sham Arora

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD