Thursday, 04 June 2026

 

 

ਖ਼ਾਸ ਖਬਰਾਂ ਭਗਵੰਤ ਮਾਨ ਸਰਕਾਰ ਨੇ ‘ਮੁੱਖ ਮੰਤਰੀ ਸਿਹਤ ਯੋਜਨਾ’ ਦਾ ਕੀਤਾ ਵਿਸਥਾਰ ਸੇਵਾਮੁਕਤ ਆਈਏਐਸ ਅਧਿਕਾਰੀ ਸੰਜੇ ਗੁਪਤਾ ਨੇ ਪੀਐਸਈਆਰਸੀ ਦੇ ਚੇਅਰਪਰਸਨ ਵਜੋਂ ਅਹੁਦਾ ਸੰਭਾਲਿਆ ਮਾਨ ਸਰਕਾਰ ਵੱਲੋਂ ਸਭ ਤੋਂ ਵੱਡੀ ਸੀਵਰੇਜ ਸਫਾਈ ਮੁਹਿੰਮ ਦੀ ਸ਼ੁਰੂਆਤ ਹਰਪਾਲ ਸਿੰਘ ਚੀਮਾ ਨੇ ਮੁਲਾਜ਼ਮ ਯੂਨੀਅਨਾਂ ਨਾਲ ਉੱਚ ਪੱਧਰੀ ਮੀਟਿੰਗਾਂ ਦੀ ਕੀਤੀ ਪ੍ਰਧਾਨਗੀ, ਲੰਬਿਤ ਮਸਲਿਆਂ ਦੇ ਜਲਦੀ ਹੱਲ ਦੇ ਦਿੱਤੇ ਨਿਰਦੇਸ਼ ਐਮਆਰਐਸਏਐਫਪੀਆਈ ਦੇ ਦੋ ਕੈਡਿਟਾਂ ਨੇ ਏਐਫਸੀਏਟੀ ਵਿੱਚ ਦੇਸ਼ ਭਰ ਵਿੱਚੋਂ ਹਾਸਲ ਕੀਤਾ ਦੂਜਾ ਤੇ ਛੇਵਾਂ ਰੈਂਕ 5000 ਰੁਪਏ ਰਿਸ਼ਵਤ ਲੈਂਦਾ ਇੱਕ ਪ੍ਰਾਈਵੇਟ ਵਿਅਕਤੀ ਵਿਜੀਲੈਂਸ ਬਿਊਰੋ ਨੇ ਕੀਤਾ ਗ੍ਰਿਫਤਾਰ ਭਗਵੰਤ ਮਾਨ ਸਰਕਾਰ ਨੇ ਪ੍ਰਾਈਵੇਟ ਸਕੂਲਾਂ ਵੱਲੋਂ ਮਨਮਰਜ਼ੀ ਦੀਆਂ ਫੀਸਾਂ ਵਧਾਉਣ 'ਤੇ ਲਾਈ ਰੋਕ ਪੰਜਾਬ ਸਰਕਾਰ ਵਲੋਂ ਖਿਡਾਰੀਆਂ ਨੂੰ ਬਣਦਾ ਮਾਣ-ਸਤਿਕਾਰ ਦਿੱਤਾ ਜਾ ਰਿਹੈ : ਬਰਿੰਦਰ ਕੁਮਾਰ ਗੋਇਲ ਸਰਹੱਦ ਪਾਰੋਂ ਹਥਿਆਰਾਂ ਤੇ ਨਸ਼ਿਆਂ ਦੀ ਤਸਕਰੀ ਵਾਲੇ ਮਾਡਿਊਲ ਨਾਲ ਸਬੰਧਤ ਦੋ ਮੁਲਜ਼ਮ 2.2 ਕਿਲੋ ਹੈਰੋਇਨ ਅਤੇ 6 ਪਿਸਤੌਲਾਂ ਸਣੇ ਕਾਬੂ ਕੇਵਲ ਸਿੰਘ ਢਿੱਲੋਂ ਨੇ ਸੰਭਾਲੀ ਕਮਾਨ, ‘ਮਹਾਰਾਜਾ ਰਣਜੀਤ ਸਿੰਘ ਵਾਲੇ ਪੰਜਾਬ’ ਨੂੰ ਬਣਾਇਆ ਭਾਜਪਾ ਦਾ ਆਦਰਸ਼ 1000 ਰੁਪਏ ਦੀ ਸਹਾਇਤਾ ਬਹੁਤ ਘੱਟ ਅਤੇ ਬਹੁਤ ਦੇਰ ਨਾਲ ਚੁੱਕਿਆ ਗਿਆ ਕਦਮ : ਅਮਰਿੰਦਰ ਸਿੰਘ ਰਾਜਾ ਵੜਿੰਗ ਪੰਜਾਬ ਵਿੱਚ ਇਸ ਵਾਰ ਬਣੇਗੀ ਡਬਲ ਇੰਜਣ ਵਾਲੀ ਭਾਜਪਾ ਸਰਕਾਰ : ਨਾਇਬ ਸਿੰਘ ਸੈਣੀ ਨਾਇਬ ਸਿੰਘ ਸੈਣੀ ਨੇ ਸਵਰਗੀ ਚੌਧਰੀ ਭਜਨ ਲਾਲ ਦੀ ਬਰਸੀ 'ਤੇ ਦਿੱਤੀ ਸ਼ਰਧਾਂਜਲੀ ਜਲਵਾਯੂ ਸੰਕਟ ਨਾਲ ਨਜਿੱਠਣ ਲਈ ਹਰਿਆਣਾ ਦਾ ਵੱਡਾ ਕਦਮ, 100 ਕਰੋੜ ਰੁਪਏ ਦੇ ਗ੍ਰੀਨ ਕਲਾਈਮੇਟ ਫੰਡ ਦੀ ਸਥਾਪਨਾ ਦਾ ਪ੍ਰਸਤਾਵ ਰਾਹੁਲ ਚਾਬਾ ਵੱਲੋਂ ਸਪੈਸ਼ਲ ਇੰਟੈਂਸਿਵ ਰਵੀਜ਼ਨ ਸਬੰਧੀ ਰਾਜਨੀਤਿਕ ਪਾਰਟੀਆਂ ਨਾਲ ਮੀਟਿੰਗ ਐਲਪੀਯੂ ਦੀ ਵਿਦਿਆਰਥਣ ਪੂਜਾ ਸਿੰਘ ਨੇ ਰਾਸ਼ਟਰੀ ਰਿਕਾਰਡ ਅਤੇ ਏਸ਼ੀਅਨ ਯੂ20 ਸੋਨ ਤਗਮਾ ਜਿੱਤ ਕੇ ਭਾਰਤੀ ਐਥਲੈਟਿਕਸ ਇਤਿਹਾਸ ਨੂੰ ਦੁਬਾਰਾ ਲਿਖਿਆ ਦਲਵਿੰਦਰਜੀਤ ਸਿੰਘ ਵੱਲੋਂ ਐੱਸ.ਆਈ.ਆਰ ਦੇ ਸੋਧੇ ਸ਼ਡਿਊਲ ਸਬੰਧੀ ਰਾਜਨੀਤਿਕ ਪਾਰਟੀਆਂ ਨਾਲ ਮੀਟਿੰਗ ਜਨਗਣਨਾ-2027 ਦੇ ਪਹਿਲੇ ਫੇਜ਼ ਦਾ ਕੰਮ ਮੁਕੰਮਲ ਕਰਨ ਵਾਲੇ ਗਿਣਤੀਕਾਰਾਂ ਅਤੇ ਸੁਪਰਵਾਈਜ਼ਰਾਂ ਨੂੰ ਕੀਤਾ ਸਨਮਾਨਿਤ ਬਲਬੀਰ ਸਿੰਘ ਪਨੂੰ ਨੇ 'ਮੁੱਖ ਮੰਤਰੀ ਤੀਰਥ ਯਾਤਰਾ' ਤਹਿਤ ਪਿੰਡ ਦਮੋਦਰ ਤੋਂ ਸ਼ਰਧਾਲੂਆਂ ਦੀ ਬੱਸ ਰਵਾਨਾ ਕੀਤੀ ‘ਮੇਰੀ ਰਸੋਈ’ ਯੋਜਨਾ ਨਾਲ ਲੋੜਵੰਦ ਪਰਿਵਾਰਾਂ ਨੂੰ ਮਿਲੀ ਮਜ਼ਬੂਤੀ : ਬ੍ਰਮ ਸ਼ੰਕਰ ਜਿੰਪਾ ਈ-ਵੇਸਟ ਇਕੱਠਾ ਕਰਨ ਦੀ ਮੁਹਿੰਮ ਤਹਿਤ 1500 ਕਿਲੋਗ੍ਰਾਮ ਇਲੈਕਟ੍ਰਾਨਿਕ ਕੂੜਾ ਵਿਗਿਆਨਕ ਰੀਸਾਈਕਲਿੰਗ ਲਈ ਭੇਜਿਆ ਗਿਆ : ਆਸ਼ਿਕਾ ਜੈਨ

 

ਮਿਆਰੀ ਭੋਜਨ ਪਦਾਰਥਾਂ ਸਬੰਧੀ ਲੋਕਾਂ ਨੂੰ ਜਾਗਰੂਕ ਕਰੇਗੀ 'ਫੂਡ ਸੇਫਟੀ ਮੋਬਾਈਲ ਵੈਨ'-ਡੀ. ਸੀ

ਲੋਕ ਸਵੈ-ਇਛੁੱਕ ਤੌਰ 'ਤੇ ਕਰਵਾ ਸਕਣਗੇ ਖਾਣ-ਪੀਣ ਦੀਆਂ ਵਸਤਾਂ ਦੀ ਚੈਕਿੰਗ, 15 ਦਿਨ ਤੱਕ ਜ਼ਿਲੇ ਵਿਚ ਰਹੇਗੀ ਜਾਗਰੂਕਤਾ ਵੈਨ

Web Admin

Web Admin

5 Dariya News

ਕਪੂਰਥਲਾ , 18 Feb 2019

Last updated on: Feb 18, 2019, 00:00 IST

ਪੰਜਾਬ ਸਰਕਾਰ ਵੱਲੋਂ ਸੂਬਾ ਵਾਸੀਆਂ ਨੂੰ ਸ਼ੁੱਧ ਅਤੇ ਮਿਲਾਵਟ ਰਹਿਤ ਭੋਜਨ ਪਦਾਰਥ ਮੁਹੱਈਆ ਕਰਵਾਉਣ ਦੇ ਮਕਸਦ ਨਾਲ ਚਲਾਏ ਜਾ ਰਹੇ 'ਮਿਸ਼ਨ ਤੰਦਰੁਸਤ ਪੰਜਾਬ' ਤਹਿਤ 'ਕਮਿਸ਼ਨਰ ਫੂਡ ਐਂਡ ਡਰੱਗਜ਼ ਐਡਮਿਨਸਟ੍ਰੇਸ਼ਨ ਪੰਜਾਬ' ਸ. ਕਾਹਨ ਸਿੰਘ ਪੰਨੂੰ ਦੇ ਦਿਸ਼ਾ-ਨਿਰਦੇਸ਼ਾਂ 'ਤੇ ਕੀਤੀ ਜਾ ਰਹੀ 'ਫੂਡ ਸੈਂਪਲਿੰਗ' ਦੇ ਨਾਲ-ਨਾਲ ਆਮ ਲੋਕਾਂ ਨੂੰ ਜਾਗਰੂਕ ਕਰਨ ਲਈ ਅੱਜ ਡਿਪਟੀ ਕਮਿਸ਼ਨਰ ਇੰਜੀ: ਡੀ. ਪੀ. ਐਸ ਖਰਬੰਦਾ ਵੱਲੋਂ 'ਫੂਡ ਸੇਫਟੀ ਮੋਬਾਈਲ ਵੈਨ' ਨੂੰ ਹਰੀ ਝੰਡੀ ਦੇ ਕੇ ਰਵਾਨਾ ਕੀਤਾ ਗਿਆ। ਡਿਪਟੀ ਕਮਿਸ਼ਨਰ ਨੇ ਇਸ ਮੌਕੇ ਦੱਸਿਆ ਕਿ ਇਹ ਫ਼ੂਡ ਸੇਫ਼ਟੀ ਮੋਬਾਈਲ ਵੈਨ ਮਿਆਰੀ ਭੋਜਨ ਪਦਾਰਥਾਂ ਲਈ ਲੋਕਾਂ ਨੂੰ ਜਾਗਰੂਕ ਕਰੇਗੀ। ਉਨਾਂ ਕਿਹਾ ਕਿ ਜ਼ਿਲੇ ਦੇ ਵੱਖ-ਵੱਖ ਇਲਾਕਿਆਂ ਵਿਚ ਅੱਜ ਤੋਂ 15 ਦਿਨ ਤੱਕ ਵਿਚਰਨ ਵਾਲੀ ਇਸ ਮੋਬਾਇਲ ਵੈਨ ਦੇ ਸਟਾਫ਼ ਪਾਸੋਂ ਨਾਮਾਤਾਰ ਫ਼ੀਸ 'ਤੇ ਖਾਣ-ਪੀਣ ਵਾਲੀਆਂ ਵਸਤਾਂ ਨਾਲ ਸਬੰਧਤ ਟੈਸਟ ਕਰਵਾ ਕੇ ਮੌਕੇ 'ਤੇ ਹੀ ਰਿਪੋਰਟ ਹਾਸਲ ਕੀਤੀ ਜਾ ਸਕਦੀ ਹੈ। ਉਨਾਂ ਕਿਹਾ ਕਿ ਸਰਕਾਰ ਵੱਲੋਂ ਆਪਣੇ ਪੱਧਰ 'ਤੇ ਫ਼ੂਡ ਸੇਫ਼ਟੀ ਟੀਮਾਂ ਰਾਹੀਂ ਕਰਵਾਈ ਜਾਂਦੀ ਚੈਕਿੰਗ ਪਹਿਲਾਂ ਦੀ ਤਰਾਂ ਜਾਰੀ ਰਹੇਗੀ ਅਤੇ ਇਹ ਮੋਬਾਈਲ ਵੈਨ ਉਸ ਤੋਂ ਵੱਖਰੀ ਹੋਵੇਗੀ ਜੋ ਕਿ ਲੋਕਾਂ ਨੂੰ ਮੌਕੇ 'ਤੇ ਹੀ ਰਿਪੋਰਟ ਦੇ ਕੇ ਖਾਣ-ਪੀਣ ਵਾਲੇ ਪਦਾਰਥਾਂ ਦੇ ਸ਼ੁੱਧ ਜਾਂ ਅਸ਼ੁੱਧ ਹੋਣ ਬਾਰੇ ਦੱਸੇਗੀ।

ਇਸ ਮੌਕੇ ਮੌਜੂਦ ਸਹਾਇਕ ਕਮਿਸ਼ਨਰ ਫੂਡ ਡਾ. ਹਰਜੋਤ ਪਾਲ ਸਿੰਘ ਨੇ ਦੱਸਿਆ ਕਿ ਇਸ ਮੋਬਾਈਲ ਵੈਨ ਰਾਹੀਂ ਪਾਣੀ ਵਿੱਚ ਟੀ ਡੀ ਐਸ, ਤੇਜ਼ਾਬੀ ਮਾਦਾ, ਕੁਚਾਲਕਤਾ, ਦੁੱਧ ਵਿੱਚ ਫ਼ੈਟ, ਠੋਸ ਪਦਾਰਥ, ਟੋਟਲ ਪ੍ਰੋਟੀਨ, ਸਟਾਰਚ ਤੇ ਯੂਰੀਆ ਆਦਿ, ਠੰਡਿਆਂ/ਜੂਸ ਵਿੱਚ ਸ਼ੱਕਰ ਦਾ ਪੱਧਰ, ਹਲਦੀ ਤੇ ਮਿਰਚਾਂ ਵਿੱਚ ਕੀਤੀ ਜਾਂਦੀ ਰੰਗ ਤੇ ਹੋਰ ਮਿਲਾਵਟ, ਮੈਦਾ, ਆਟਾ, ਵੇਸਣ ਵਿੱਚ ਹੁੰਦੀ ਮਿਲਾਵਟ ਅਤੇ ਘਿਉ ਵਿੱਚ ਕੀਤੀ ਜਾਂਦੀ ਡਾਲਡੇ ਦੀ ਮਿਲਾਵਟ ਨੂੰ ਮੌਕੇ 'ਤੇ ਹੀ ਦੱਸਿਆ ਜਾਵੇਗਾ ਅਤੇ ਇਸ ਲਈ ਕੇਵਲ 50 ਰੁਪਏ ਦੀ ਸਰਕਾਰੀ ਫ਼ੀਸ ਹੀ ਲਈ ਜਾਵੇਗੀ।ਮੌਕੇ 'ਤੇ ਮੌਜੂਦ ਸਿਵਲ ਸਰਜਨ ਡਾ. ਬਲਵੰਤ ਸਿੰਘ ਨੇ ਦੱਸਿਆ ਕਿ ਜ਼ਿਲੇ ਵਿੱਚ 'ਤੰਦਰੁਸਤ ਪੰਜਾਬ ਸਿਹਤ ਮਿਸ਼ਨ' ਤਹਿਤ ਲੋਕਾਂ ਦੇ ਮੈਡੀਕਲ ਚੈੱਕ ਅਪ ਤੇ ਸਿਹਤ ਜਾਗਰੂਕਤਾ ਲਈ ਪਹਿਲਾਂ ਤਿੰਨ ਵੈਨਾਂ ਚਲਾਏ ਜਾਣ ਬਾਅਦ ਅੱਜ ਸਰਕਾਰ ਵੱਲੋਂ ਖਾਣ-ਪੀਣ ਦੇ ਪਦਾਰਥਾਂ ਵਿੱਚ ਮਿਲਾਵਟ ਪ੍ਰਤੀ ਜਾਗਰੂਕਤਾ ਲਿਆਉਣ ਲਈ ਇਹ ਮੋਬਾਈਲ ਫ਼ੂਡ ਸੇਫ਼ਟੀ ਵੈਨ ਚਲਾਈ ਗਈ ਹੈ। ਉਨਾਂ ਜ਼ਿਲੇ ਦੇ ਲੋਕਾਂ ਨੂੰ ਇਨਾਂ ਵੈਨਾਂ ਦਾ ਵੱਧ ਤੋਂ ਵੱਧ ਲਾਭ ਉਠਾਉਣ ਦੀ ਅਪੀਲ ਕੀਤੀ। ਮੌਕੇ ਵਧੀਕ ਡਿਪਟੀ ਕਮਿਸ਼ਨਰ (ਜ) ਸ੍ਰੀ ਰਾਹੁਲ ਚਾਬਾ, ਸ. ਅਵਤਾਰ ਸਿੰਘ ਭੁੱਲਰ, ਡਾ. ਸ਼ਿਖਾ ਭਗਤ, ਡਾ. ਨਯਨ, ਡਾ. ਚਾਰੂਮਿਤਾ, ਡੀ. ਐਸ. ਪੀ ਸ. ਸਰਬਜੀਤ ਸਿੰਘ ਬਾਹੀਆ, ਸਿਵਲ ਸਰਜਨ ਡਾ. ਬਲਵੰਤ ਸਿੰਘ, ਤਹਿਸੀਲਦਾਰ ਸ. ਮਨਵੀਰ ਸਿੰਘ ਢਿੱਲੋਂ, ਏ. ਪੀ. ਆਰ. ਓ ਹਰਦੇਵ ਸਿੰਘ ਆਸੀ, ਫੂਡ ਸੇਫਟੀ ਅਫ਼ਸਰ ਸ. ਸਤਨਾਮ ਸਿੰਘ, ਮੈਡਮ ਅੰਜੂ ਬਾਲਾ, ਸ. ਦਵਿੰਦਰ ਪਾਲ ਸਿੰਘ ਆਹੂਜਾ ਅਤੇ ਹੋਰ ਹਾਜ਼ਰ ਸਨ।

 

Tags: DC Kapurthala

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD