Friday, 05 June 2026

 

 

ਖ਼ਾਸ ਖਬਰਾਂ ਭੋਜਨ-ਸੁਰੱਖਿਅਤ ਭਵਿੱਖ ਦਾ ਨਿਰਮਾਣ : ਨੀਤੀ ਅਤੇ ਭੋਜਨ ਦਾ ਸੁਮੇਲ 54 ਐਲਪੀਯੂ ਵਿਦਿਆਰਥੀਆਂ ਨੂੰ ਭਾਰਤੀ ਏਅਰਟੈੱਲ ਸਕਾਲਰਸ਼ਿਪ ਵਿੱਚ ₹5 ਕਰੋੜ ਤੋਂ ਵੱਧ ਪ੍ਰਾਪਤ ਹੋਏ ਅਤੇ ਵਿਸ਼ਵ ਵਾਤਾਵਰਣ ਦਿਵਸ 'ਤੇ 180 ਰੁੱਖ ਲਗਾਏ ਸਰਹੱਦ ਪਾਰੋਂ ਚੱਲ ਰਹੇ ਹਥਿਆਰਾਂ, ਨਸ਼ਿਆਂ ਅਤੇ ਹਵਾਲਾ ਨੈੱਟਵਰਕ ਦਾ ਪਰਦਾਫਾਸ਼ ਅਮਰਪ੍ਰੀਤ ਕੌਰ ਸੰਧੂ ਵੱਲੋਂ ਸੈਂਸਜ-2027 ਸਬੰਧੀ ਸੈਂਸਜ ਅਫਸਰਾਂ ਤੇ ਚਾਰਜ ਅਫਸਰਾਂ ਨਾਲ ਬੈਠਕ ਰਾਹੁਲ ਚਾਬਾ ਨੇ ਨੀਟ ਪ੍ਰੀਖਿਆ ਨੂੰ ਸਫਲਤਾਪੂਰਵਕ ਨੇਪਰੇ ਚਾੜ੍ਹਨ ਲਈ ਅਧਿਕਾਰੀਆਂ ਨਾਲ ਕੀਤੀ ਮੀਟਿੰਗ ਨਸ਼ਿਆਂ ਦਾ ਖਾਤਮਾ ਕਰਕੇ ਪੰਜਾਬ ਨੂੰ ਮੁੜ ਤੋਂ ਰੰਗਲਾ ਪੰਜਾਬ ਬਣਾਇਆ ਜਾਵੇਗਾ - ਗੁਰਦਿੱਤ ਸਿੰਘ ਸੇਖੋਂ ਰਣਬੀਰ ਭੁੱਲਰ ਵੱਲੋਂ ਪੰਜਾਬ ਸਰਕਾਰ ਵੱਲੋਂ ਜਾਰੀ ਕੀਤੇ ਜਾ ਰਹੇ ਨਵੇਂ ਸਮਾਰਟ ਰਾਸ਼ਨ ਕਾਰਡਾਂ ਦੀ ਵੰਡ ਦਾ ਸ਼ੁਭ ਆਰੰਭ ਨਸ਼ਿਆਂ ਦੇ ਮੁਕੰਮਲ ਖਾਤਮੇ ਤੱਕ ਜਾਰੀ ਰਹੇਗਾ ਯੁੱਧ ਨਸ਼ਿਆਂ ਵਿਰੁੱਧ : ਕੁਲਤਾਰ ਸਿੰਘ ਸੰਧਵਾਂ ਆਰਬੀਯੂ ਨੇ 'ਏਕ ਪੇੜ ਮਾਂ ਕੇ ਨਾਮ' ਰੁੱਖ ਲਗਾਉਣ ਦੀ ਮੁਹਿੰਮ ਨਾਲ ਵਿਸ਼ਵ ਵਾਤਾਵਰਣ ਦਿਵਸ ਮਨਾਇਆ ਜ਼ਿਲ੍ਹਾ ਪ੍ਰੀਸ਼ਦ ਦੇ ਚੇਅਰਮੈਨ ਸਿੰਗਾਰਾ ਸਿੰਘ ਸਲਾਣਾ ਅਤੇ ਵਾਈਸ ਚੇਅਰਮੈਨ ਗੁਰਵਿੰਦਰ ਸਿੰਘ ਨੇ ਅਹੁੱਦਾ ਸੰਭਾਲਿਆ ਲਖਵੀਰ ਸਿੰਘ ਰਾਏ ਵੱਲੋਂ ਪਿੰਡ ਝਾਂਮਪੁਰ ਵਿਖੇ 42 ਲੱਖ ਤੋਂ ਵਧੇਰੇ ਦੀ ਲਾਗਤ ਨਾਲ ਬਣ ਕੇ ਤਿਆਰ ਹੋਏ ਖੇਡ ਸਟੇਡੀਅਮ ਦਾ ਕੀਤਾ ਉਦਘਾਟਨ ਡਾ. ਬਲਜੀਤ ਕੌਰ ਨੇ ਮੰਡੀ ਲੱਖੇਵਾਲੀ ਵਿਖੇ 2.50 ਕਰੋੜ ਰੁਪਏ ਦੀ ਲਾਗਤ ਨਾਲ ਬਨਣ ਵਾਲੀ ਨਵੀਂ ਅਨਾਜ ਮੰਡੀ ਦਾ ਨੀਂਹ ਪੱਥਰ ਰੱਖਿਆ ਅਮਰਿੰਦਰ ਸਿੰਘ ਰਾਜਾ ਵੜਿੰਗ ਨੇ ਪੀਐੱਸਈਆਰਸੀ ਵਿੱਚ ਬਾਹਰੀ ਵਿਅਕਤੀ ਦੀ ਨਿਯੁਕਤੀ ਦੀ ਨਿੰਦਾ ਕੀਤੀ ਦਿਵਿਯਾ ਪੀ. ਨੇ ਬੈਂਕਾਂ ਨੂੰ ਖੇਤੀਬਾੜੀ ਤੇ ਸਹਾਇਕ ਧੰਦਿਆਂ ਲਈ ਆਸਾਨ ਤੇ ਵੱਧ ਤੋਂ ਵੱਧ ਕਰਜ਼ੇ ਮੁਹੱਈਆ ਕਰਵਾਉਣ ਲਈ ਕਿਹਾ ਚੋਣ ਤਹਿਸੀਲਦਾਰ ਸੰਜੇ ਕੁਮਾਰ ਸਹਾਇਕ ਮੁੱਖ ਚੋਣ ਅਫਸਰ, ਪੰਜਾਬ ਵਜੋਂ ਪਦਉੱਨਤ ਪੰਜਾਬ ਸਰਕਾਰ ਦੀ ‘ਮੇਰੀ ਰਸੋਈ’ ਸਕੀਮ ਨਾਲ ਜ਼ਿਲ੍ਹੇ ਦੇ 2 ਲੱਖ 70 ਹਜ਼ਾਰ ਪਰਿਵਾਰਾਂ ਨੂੰ ਹੋਵੇਗਾ ਲਾਭ- ਮੋਹਿੰਦਰ ਭਗਤ ਅਮਿੱਟ ਯਾਦਾਂ ਛੱਡਦਾ ਪਿੰਡ ਸੀਚੇਵਾਲ ਦਾ ਪੰਜ ਰੋਜ਼ਾ ਖੇਡ ਮੇਲਾ ਸੰਪੰਨ ਪੰਜਾਬ ਸਰਕਾਰ ਦੀ ਮੁਹਿੰਮ ‘ਯੁੱਧ ਨਸ਼ਿਆਂ ਵਿਰੁੱਧ’ ਸੂਬੇ ’ਚੋਂ ਨਸ਼ਿਆਂ ਦੇ ਖਾਤਮੇ ਲਈ ਜਨ ਅੰਦੋਲਨ ਬਣੀ : ਮੋਹਿੰਦਰ ਭਗਤ ਇਵੇਟ ਕੂਪਰ ਨੇ ਨਰੇਂਦਰ ਮੋਦੀ ਨਾਲ ਮੁਲਾਕਾਤ ਕੀਤੀ ਡੈਲਸੀ ਰੋਡਰਿਗਜ਼ ਨੇ ਨਰੇਂਦਰ ਮੋਦੀ ਨਾਲ ਮੁਲਾਕਾਤ ਕੀਤੀ ਹਰਿਆਣਾ ਸਾਰੇ ਵਿਭਾਗਾਂ ਨੂੰ ਆਪਣੇ 5 ਸਾਲਾਂ ਦਾ ਰੋਡਮੈਪ ਏਆਈ ਟੂਲ 'ਤੇ ਅਪਲੋਡ ਕਰਨ ਦੇ ਨਾਇਬ ਸਿੰਘ ਸੈਣੀ ਨੇ ਦਿੱਤੇ ਨਿਰਦੇਸ਼

 

ਮੋਹਾਲੀ ਪ੍ਰੈਸ ਕਲੱਬ ਦੀਆਂ ਚੋਣਾਂ

ਸੁਖਦੇਵ ਸਿੰਘ ਪਟਵਾਰੀ ਚੌਥੀ ਵਾਰ ਚੁਣੇ ਪ੍ਰਧਾਨ

ਮੋਹਾਲੀ ਪ੍ਰੈਸ ਕਲੱਬ ਦੀ ਨਵੀਂ ਚੁਣੀ ਟੀਮ ਵਿਕਟਰੀ ਦਾ ਨਿਸ਼ਾਨ ਦਿਖਾਂਦੇ ਹੋਏ।

Web Admin

Web Admin

5 ਦਰਿਆ ਨਿਊਜ਼

ਐਸ.ਏ.ਐਸ.ਨਗਰ. , 24 Mar 2012

Last updated on: Mar 24, 2012, 00:00 IST

ਮੋਹਾਲੀ ਪ੍ਰੈਸ ਕਲਬ ਦੀਆਂ ਸਾਲ 2012-13 ਦੇ ਅੱਜ ਹੋਈਆਂ ਚੋਣ ਵਿੱਚ ਸੁਖਦੇਵ ਸਿੰਘ ਪਟਵਾਰੀ ਨੂੰ ਚੌਥੀ ਵਾਰ ਪ੍ਰਧਾਨ ਅਤੇ ਗੁਰਮੀਤ ਸਿੰਘ ਸ਼ਾਹੀ ਨੂੰ ਜਨਰਲ ਸਕੱਤਰ ਚੁਣਿਆ ਗਿਆ।ਮੁੱਖ ਚੋਣ ਕਮਿਸ਼ਨਰ ਕੁਲਵਿੰਦਰ ਸਿੰਘ ਬਾਵਾ, ਰਾਜਿੰਦਰ ਸੇਵਕ ਅਤੇ ਮਨਜੀਤ ਸਿੰਘ ਟਿਵਾਣਾ ਨੇ ਅੱਜ ਮੋਹਾਲੀ ਪ੍ਰੈਸ ਕਲੱਬ ਦੇ ਚੋਣ ਨਤੀਜਿਆਂ ਦੀ ਘੋਸ਼ਣਾ ਕਰਦੇ ਹੋਏ ਦੱਸਿਆ ਕਿ ਸੁਖਦੇਵ ਸਿੰਘ ਪਟਵਾਰੀ ਪ੍ਰਧਾਨ (ਜਨਤਾ ਐਕਸਪ੍ਰੈਸ), ਜਗਤਾਰ ਸਿੰਘ ਭੁੱਲਰ ਸੀਨੀਅਰ ਉਪ-ਪ੍ਰਧਾਨ (ਡੇ ਐਂਡ ਨਾਇਟ), ਜਨਰਲ ਸਕੱਤਰ ਗੁਰਮੀਤ ਸਿੰਘ ਸ਼ਾਹੀ (ਪੰਜਾਬੀ ਜਗਰਾਣ),  ਵਿੱਕੀ ਘਾਰੂ (ਦ ਟ੍ਰਿਬਊਨ) ਅਤੇ ਡਾ. ਰਵਿੰਦਰ ਕੌਰ (ਦੂਰਦਰਸ਼ਨ) ਨੂੰ ਉਪ-ਪ੍ਰਧਾਨ, ਗੁਰਦੀਪ ਬੈਨੀਪਾਲ ਨੂੰ ਜੱਥੇਬੰਧਕ ਸਕੱਤਰ (ਫਾਸਟਵੇ,ਸਿਟੀ ਚੈਨਲ), ਅਮਰਜੀਤ ਰਤਨ  (ਟੀਵੀ24, ਚੈਨਲ ਨੰ:2,  ਰੋਜ਼ਾਨਾਂ ਜਨਜਾਗ੍ਰਿਤੀ) ਅਤੇ ਬਲਜੀਤ ਮਾਰਵਾਹ (ਆਜ ਸਮਾਜ) ਨੂੰ ਸੰਯੁਕਤ ਸਕੱਤਰ ਚੁਣਿਆ ਗਿਆ ਜਦੋਂ ਕਿ ਕਰਨਵੀਰ ਸ਼ਾਹ (ਦੂਰਦਰਸ਼ਨ) ਨੂੰ ਕੇਸ਼ੀਅਰ ਚੁਣਿਆ ਗਿਆ ਹੈ।

ਇਸ ਦੌਰਾਨ ਮੋਹਾਲੀ ਪ੍ਰੈਸ ਕਲੱਬ ਦੇ ਪੱਤਰਕਾਰਾਂ ਦਾ ਧੰਨਵਾਦ ਕਰਦੇ ਹੋਏ ਸੁਖਦੇਵ ਸਿੰਘ  ਪਟਵਾਰੀ ਨੇ ਕਿਹਾ ਕਿ ਉਹ ਪੱਤਰਕਾਰਾਂ ਦੇ ਹਿਤਾਂ ਲਈ ਕੰਮ ਕਰਦੇ ਰਹਿਣਗੇ ਅਤੇ ਉਨ੍ਹਾਂ ਦੀ ਚੁਣੀ ਗਈ ਟੀਮ ਦੁਆਰਾ ਉਨ੍ਹਾਂ ਸਾਰੇ ਕੰਮਾਂ ਨੂੰ ਪੂਰਾ ਕੀਤਾ ਜਾਵੇਗਾ ਜੋ ਪਿਛਲੇ ਸਾਲਾਂ ਤੋਂ ਅਧੂਰੇ ਪਏ ਹਨ, ਜਿਨ੍ਹਾਂ ਵਿੱਚ ਪਹਿਲਾ ਪੱਤਰਕਾਰਾਂ ਲਈ ਸੋਸਾਇਟੀ ਦੇ ਅੰਰਤਗਤ ਰਿਹਾਇਸ਼ੀ ਜਗ੍ਹਾ ਅਤੇ ਪ੍ਰੈਸ ਕਲੱਬ ਲਈ ਆਪਣੀ ਨਿਜੀ ਥਾਂ ਨਿਰਧਾਰਤ ਕਰਨਾ ਹੈ। ਉਨ੍ਹਾਂ ਨੇ ਕਿਹਾ ਕਿ ਉਕਤ ਦੋਨਾਂ ਕਾਰਜਾਂ ਨੂੰ ਪੂਰਾ ਕਰਵਾਉਣ ਦੇ ਨਵੇਂ ਚੁਣੇ ਕਲੱਬ ਅਧਿਕਾਰੀਆਂ ਵਲੋਂ ਪੰਜਾਬ ਸਰਕਾਰ ਦੇ ਕੋਲ ਪ੍ਰਸਤਾਵ ਭੇਜਕੇ ਪਾਰਿਤ ਕਰਵਾਉਣ ਦੀ ਪੂਰੀ ਕੋਸ਼ਿਸ਼ ਕਰਨਗੇ। ਇਸ ਦੌਰਾਨ ਨਵੇਂ ਚੁਣੇ ਗਏ ਜਨਰਲ ਸਕੱਤਰ ਗੁਰਮੀਤ ਸਿੰਘ ਸ਼ਾਹੀ ਨੇ ਸਾਰੇ ਪੱਤਰਕਾਰਾਂ ਦਾ ਧੰਨਵਾਦ ਕੀਤਾ। ਇਸ ਦੌਰਾਨ ਕਲੱਬ ਦੇ ਸਾਬਕਾ ਪ੍ਰਧਾਨ ਅਨਿਲ ਭਾਰਦਵਾਜ, ਰਮੇਸ਼ ਹਾਂਡਾ, ਤਰਨਜੀਤ ਸਿੰਘ ਮਿਨਹਾਸ, ਯਸ਼ਪਾਲ ਸ਼ਰਮਾ, ਸੁਖਵਿੰਦਰ ਸ਼ਾਨ, ਵਰਿੰਦਰ ਸਲੂਜਾ, ਵਿਜੈ ਪਾਲ, ਵਿਜੈ ਕੁਮਾਰ, ਗੁਰਮੀਤ ਰੰਧਾਵਾ, ਨਾਹਰ ਸਿੰਘ, ਪਵਨ ਗਰਗ, ਸਚਿਨ ਆਰੋੜਾ ਦੇ ਇਲਾਵਾ ਸਮੁੱਚਾ ਪੱਤਰਕਾਰ ਭਾਈਚਾਰਾ ਵੀ ਮੌਜੂਦ  ਹੋਏ ਸਨ। 

 

Tags: mohali press club

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD