Friday, 05 June 2026

 

 

ਖ਼ਾਸ ਖਬਰਾਂ 144 ਸਾਲਾਂ ਦੌਰਾਨ ਕਿਸੇ ਸਰਕਾਰ ਨੇ ਨਹਿਰਾਂ ਚੋਂ ਪਾਣੀ ਨਹੀਂ ਲੈਣ ਦਿੱਤਾ, ਮੁੱਖ ਮੰਤਰੀ ਭਗਵੰਤ ਸਿੰਘ ਮਾਨ ਬਣੇ ਕਿਸਾਨਾਂ ਦੇ ਮਸੀਹਾ : ਮਨਵਿੰਦਰ ਸਿੰਘ ਗਿਆਸਪੁਰਾ ਤਰੁਨਪ੍ਰੀਤ ਸਿੰਘ ਸੌਂਦ, ਹਰਦੀਪ ਸਿੰਘ ਮੁੰਡੀਆਂ ਅਤੇ ਵਿਧਾਇਕਾਂ ਦੀ ਮੌਜੂਦਗੀ ਵਿੱਚ ਜਗਰੂਪ ਸਿੰਘ ਸੇਹ ਨੇ ਸੰਭਾਲਿਆ ਜ਼ਿਲ੍ਹਾ ਪ੍ਰੀਸ਼ਦ ਲੁਧਿਆਣਾ ਦੇ ਚੇਅਰਮੈਨ ਦਾ ਅਹੁਦਾ ਹਿਮਾਂਸ਼ੂ ਜੈਨ ਨੇ ਲੁਧਿਆਣਾ ਵਿੱਚ ਐਸ.ਆਈ.ਆਰ. ਗਤੀਵਿਧੀਆਂ ਦੇ ਸੁਚਾਰੂ ਸੰਚਾਲਨ ਲਈ ਜ਼ਿਲ੍ਹਾ ਪੱਧਰੀ ਨੋਡਲ ਅਫ਼ਸਰਾਂ ਅਤੇ ਸਹਾਇਕ ਨੋਡਲ ਅਫ਼ਸਰਾਂ ਨਾਲ ਕੀਤੀ ਮੀਟਿੰਗ ਡਾ ਬਲਬੀਰ ਸਿੰਘ ਨੇ ਛੋਟੀ ਮਸਜਿਦ ਨੇੜੇ 20 ਲੱਖ ਦੀ ਲਾਗਤ ਨਾਲ ਕਰਵਾਈ ਪ੍ਰੋਜੈਕਟ ਦੀ ਸ਼ੁਰੂਆਤ ਸਮਾਜ ਦਾ ਹਰ ਵਰਗ ਨਸ਼ਿਆਂ ਦੇ ਖਾਤਮੇ ਲਈ ਆਪਣਾ ਯੋਗਦਾਨ ਪਾਵੇ : ਅਮਨ ਅਰੋੜਾ ਹਰਪਾਲ ਸਿੰਘ ਚੀਮਾ ਵੱਲੋਂ ਮੁਲਾਜ਼ਮ ਯੂਨੀਅਨਾਂ ਨਾਲ ਮੁਲਾਕਾਤ ਸ਼ਿਮਲਾ ਪਹਾੜੀ ਚੌਕ ਦੀ ਸਾਲਾਂ ਪੁਰਾਣੀ ਪਾਣੀ ਭਰਨ ਦੀ ਸਮੱਸਿਆ ਦਾ ਹੱਲ ਪੰਜਾਬ ਪੁਲਿਸ ਵੱਲੋਂ ਵੱਡੀ ਅੱਤਵਾਦੀ ਸਾਜਿਸ਼ ਨਾਕਾਮ ਰੋਟਰੀ ਕਲੱਬ ਰੋਪੜ ਸੈਂਟਰਲ ਦੇ ਡਿਸਟਰਿਕਟ ਗਵਰਨਰ ਰਵੀ ਪ੍ਰਕਾਸ਼ ਵੱਲੋਂ ਅਧਿਕਾਰਤ ਦੌਰਾ ਕੀਤਾ ਗਿਆ ਪੰਜਾਬ ਸਰਕਾਰ ਦੀ ਅਗਵਾਈ ਵਿਚ ਨੌਜਵਾਨਾਂ ਲਈ ਰੋਜ਼ਗਾਰ ਦੇ ਨਵੇਂ ਰਾਹ ਖੋਲ੍ਹੇਗਾ ਜ਼ਿਲ੍ਹਾ ਪ੍ਰਸ਼ਾਸਨ : ਡਾ. ਹਿਮਾਂਸ਼ੂ ਅਗਰਵਾਲ ਨਸ਼ਿਆਂ ਵਿਰੁੱਧ ਮੁਹਿੰਮ ਨੂੰ ਹੋਰ ਮਜ਼ਬੂਤ ਕਰਨ ਲਈ ਅੰਮ੍ਰਿਤਸਰ ਕੇਂਦਰੀ ਵਿੱਚ ਅਹਿਮ ਮੀਟਿੰਗ ਆਯੋਜਿਤ ਨਸ਼ਿਆਂ ਦੇ ਜੜੋਂ ਖਾਤਮੇ ਲਈ ਵਿਲੇਜ ਅਤੇ ਵਾਰਡ ਡਿਫੈਂਸ ਕਮੇਟੀਆਂ ਪੁਲਿਸ ਤੇ ਸਿਵਲ ਪ੍ਰਸ਼ਾਸ਼ਨ ਨਾਲ ਮਿਲਕੇ ਨਿਭਾਉਣ ਅਹਿਮ ਭੂਮਿਕਾ : ਲਖਵੀਰ ਸਿੰਘ ਰਾਏ ਡਾ. ਸੋਨਾ ਥਿੰਦ ਵੱਲੋਂ ਸਪੈਸ਼ਲ ਇੰਟੈਂਸਿਵ ਰਵੀਜਨ ਦੇ ਰਿਵਾਈਜਡ ਸ਼ਡਿਊਲ ਤੋਂ ਰਾਜਸੀ ਪਾਰਟੀਆਂ ਦੇ ਨੁਮਾਇੰਦਿਆਂ ਨੂੰ ਕਰਵਾਇਆ ਜਾਣੂ ਮੁੱਖ ਮੰਤਰੀ ਸਿਹਤ ਬੀਮਾ ਯੋਜਨਾ : ਮੋਗਾ ਵਿੱਚ ਲੋਕਾਂ ਹੁਣ ਤੱਕ 8.61 ਕਰੋੜ ਰੁਪੈ ਤੋਂ ਵਧੇਰੇ ਦਾ ਕਰਵਾਇਆ ਮੁਫਤ ਇਲਾਜ ਐਡਵੋਕੈਟ ਅਮਰਪਾਲ ਸਿੰਘ ਨੇ ਪਿੰਡ ਚਾਚੋਕੇ ਵਿੱਖੇ ਪਿੰਡ ਦੇ ਵਿਕਾਸ ਕਾਰਜਾਂ ਅਤੇ ਲੋਕ ਭਲਾਈ ਦੇ ਮੁੱਦਿਆਂ ਸਬੰਧੀ ਪਿੰਡ ਵਾਸੀਆਂ ਨਾਲ ਕੀਤੀ ਮੀਟਿੰਗ ਅਮਨ ਅਰੋੜਾ ਦੇ ਯਤਨਾਂ ਸਦਕਾ ਪਿੰਡ ਅਕਬਰਪੁਰ ਦੀ 789 ਏਕੜ ਜ਼ਮੀਨ ਨੂੰ ਅਜ਼ਾਦੀ ਤੋਂ ਬਾਅਦ ਪਹਿਲੀ ਵਾਰ ਮਿਲੇਗਾ ਨਹਿਰੀ ਪਾਣੀ ਸ੍ਰੀ ਆਨੰਦਪੁਰ ਸਾਹਿਬ ਹੈਰੀਟੇਜ ਸਟਰੀਟ ਪ੍ਰਾਜੈਕਟ ਨੂੰ ਪ੍ਰਵਾਨਗੀ, ਕਿਲ੍ਹਾ ਸ੍ਰੀ ਅਨੰਦਗੜ੍ਹ ਸਾਹਿਬ, ਤਖ਼ਤ ਸ੍ਰੀ ਕੇਸਗੜ੍ਹ ਸਾਹਿਬ ਅਤੇ ਇਤਿਹਾਸਕ ਗੁਰਦੁਆਰਿਆਂ ਨੂੰ ਜੋੜੇਗੀ ਹੈਰੀਟੇਜ ਸਟਰੀਟ : ਭਗਵੰਤ ਸਿੰਘ ਮਾਨ ਪੰਜਾਬ ਪੁਲਿਸ ਦੀ ਲੋਕ-ਕੇਂਦਰਿਤ ਪੁਲਿਸਿੰਗ ਨਾਲ ਲੋਕਾਂ ਦਾ ਭਰੋਸਾ ਹੋਇਆ ਮਜ਼ਬੂਤ, ਉਦਯੋਗ ਅਤੇ ਨਿਵੇਸ਼ ਲਈ ਬਣਿਆ ਸੁਰੱਖਿਅਤ ਮਾਹੌਲ ਵਪਾਰੀਆਂ ਨੂੰ ਦਰਪੇਸ਼ ਮੁਸ਼ਕਿਲਾਂ ਦਾ ਨਾਲੋ ਨਾਲ ਨਿਪਟਾਰਾ ਯਕੀਨੀ ਬਣਾਉਣ ਅਧਿਕਾਰੀ : ਨਵਜੋਤ ਕੌਰ ਨਵਜੋਤ ਕੌਰ ਵੱਲੋਂ ਹੜ੍ਹ ਸੁਰੱਖਿਆ ਕਾਰਜ ਨਿਰਧਾਰਤ ਸਮੇਂ ਅੰਦਰ ਯਕੀਨੀ ਬਣਾਉਣ ਦੀ ਹਦਾਇਤ ਸੀਨੀਅਰ ਸਿਟੀਜ਼ਨਾਂ ਦੇ ਕੰਮ ਪਹਿਲ ਦੇ ਆਧਾਰ ਤੇ ਕੀਤੇ ਜਾਣ : ਡਾ.ਸੋਨਾ ਥਿੰਦ

 

ਚੀਫ ਖਾਲਸਾ ਦੀਵਾਨ ਨਵੇਂ ਪ੍ਰਧਾਨ ਨਿਰਮਲ ਸਿੰਘ ਠੇਕੇਦਾਰ ਸਾਥੀਆਂ ਨਾਲ ਸ੍ਰੀ ਦਰਬਾਰ ਸਾਹਿਬ ਨਤਮਸਤਕ ਹੋਏ

ਸ੍ਰੋਮਣੀ ਕਮੇਟੀ ਵਲੋਂ ਨਵੇ ਅਹੁਦੇਦਾਰਾਂ ਦਾ ਸਨਮਾਨ। ਦੀਵਾਨ ਵਲੋਂ ਪੁਲਵਾਮਾ ਅਤਿਵਾਦੀ ਹਮਲੇ ਦੀ ਸਖਤ ਸ਼ਬਦਾਂ ਨਾਲ ਨਿਖੇਧੀ

Web Admin

Web Admin

5 Dariya News

ਅਮ੍ਰਿਤਸਰ , 18 Feb 2019

Last updated on: Feb 18, 2019, 00:00 IST

ਚੀਫ ਖਾਲਸਾ ਦੀਵਾਨ ਦੇ ਨਵੇਂ ਬਣੇ ਪ੍ਰਧਾਨ ਨਿਰਮਲ ਸਿੰਘ ਠੇਕੇਦਾਰ ਨੇ ਆਪਣੇ ਸਾਥੀਆਂ ਅਤੇ ਹੋਰ ਨਵੇਂ ਚੁਣੇ ਗਏ ਅਹੁਦੇਦਾਰਾਂ ਨਾਲ ਅਕਾਲ ਪੁਰਖ ਦੀ ਅਪਾਰ ਕ੍ਰਿਪਾ ਦੁਆਰਾ ਇਤਿਹਾਸਕ ਤੇ ਸ਼ਾਨਦਾਰ ਜਿੱਤ ਹਾਸਲ ਕਰਨ 'ਤੇ ਸ਼ੁਕਰਾਨੇ ਵਜੋਂ ਅਜ ਸ੍ਰੀ ਦਰਬਾਰ ਸਾਹਿਬ ਸ੍ਰੀ ਹਰਿਮੰਦਰ ਸਾਹਿਬ ਵਿਖੇ ਨਤਮਸਤਕ ਹੋਏ। ਉਹਨਾਂ ਨਾਲ ਦੀਵਾਨ ਦੇ ਨਵੇ ਚੁਣੇ ਗਏ ਦੋਵੇ ਮੀਤ ਪ੍ਰਧਾਨ ਡਾ: ਇੰਦਰਜੀਤ ਸਿੰਘ ਨਿਜਰ ਤੇ ਸ: ਅਮਰਜੀਤ ਸਿੰਘ ਵਿਕਰਾਂਤ , ਦੋਵੇ ਆਨਰੇਰੀ ਸਕਤਰ ਸ: ਸਵਿੰਦਰ ਸਿੰਘ ਕਥੂਨੰਗਲ ਤੇ ਸੁਰਿੰਦਰ ਸਿੰਘ ਰੁਮਾਲਿਆਂ ਵਾਲਾ ਤੋਂ ਇਲਾਵਾ ਸ: ਭਾਗ ਸਿੰਘ ਅਣਖੀ,ਸ: ਰਾਜਮਹਿੰਦਰ ਸਿੰਘ ਮਜੀਠਾ ਅਤੇ ਭਗਵੰਤਪਾਲ ਸਿੰਘ ਸਚਰ ਵੀ ਮੌਜੂਦ ਸਨ।  ਇਸ ਮੌਕੇ ਸ੍ਰੀ ਦਰਬਾਰ ਸਾਹਿਬ ਵਿਖੇ ਸ: ਨਿਰਮਲ ਸਿੰਘ ਠੇਕੇਦਾਰ ਨੂੰ ਸਿਰੋਪਾਓ ਬਖਸ਼ਿਸ਼ ਕੀਤੀ ਗਈ, ਉਪਰੰਤ ਸੂਚਨਾ ਕੇਂਦਰ ਵਿਖੇ ਸ੍ਰੋਮਣੀ ਕਮੇਟੀ ਵਲੋਂ ਭਾਈ ਅਜੈਬ ਸਿੰਘ ਅਭਿਆਸੀ ਅਤੇ ਸ੍ਰੀ ਦਰਬਾਰ ਸਾਹਿਬ ਦੇ ਮੈਨੇਜਰ ਸ: ਜਸਵਿੰਦਰ ਸਿੰਘ ਨੇ ਨਵੇਂ ਪ੍ਰਧਾਨ ਤੇ ਸਾਥੀਆਂ ਨੂੰ ਸ੍ਰੀ ਦਰਬਾਰ ਸਾਹਿਬ ਦਾ ਮਾਡਲ ਅਤੇ ਸਿਰੋਪਾਓ ਨਾਲ ਸਨਮਾਨਿਤ ਕੀਤਾ। ਇਸ ਮੌਕੇ ਪਤਰਕਾਰਾਂ ਨਾਲ ਗਲਬਾਤ ਕਰਦਿਆਂ ਸ: ਨਿਰਮਲ ਸਿੰਘ ਠੇਕੇਦਾਰ ਨੇ ਕਿਹਾ ਕਿ ਉਹਨਾਂ ਦੀ ਜਿਤ ਵਿਅਕਤੀਗਤ ਨਹੀਂ ਗੁਰੂ ਦੀ ਬਖਸ਼ਿਸ਼ ਸਦਕਾ ਹੋਈ ਹੈ, ਅਤੇ ਸਚਾਈ ਦੀ ਜਿਤ ਹੈ। ਜਿਸ ਲਈ ਉਹ ਗੁਰੂ ਪ੍ਰਮਾਤਮਾ ਦਾ ਸ਼ਕਰਾਨਾ ਕਰਨ ਆਏ ਹਨ। ਉਹਨਾਂ ਕਿਹਾ ਕਿ ਉਹਨਾਂ ਦੀ ਟੀਮ ਸੌਪੀ ਗਈ ਜਿਮੇਵਾਰੀ ਨੂੰ ਪੂਰੀ ਤਨ ਦੇਹੀ ਨਾਲ ਨਿਭਾਵੇਗੀ। ਉਹਨਾਂ ਕਿਹਾ ਕਿ ਵਿਰੋਧੀ ਧਿਰ ਦੇ ਮਾਣ ਸਨਮਾਨ ਦਾ ਪੂਰਾ ਖਿਆਲ ਰਖਿਆ ਜਾਵੇਗਾ ਅਤੇ ਦੀਵਾਨ ਦੇ ਹਿਤ ਲਈ ਉਹਨਾਂ ਤੋਂ ਵੀ ਸਹਿਯੋਗ ਲਿਆ ਜਾਵੇਗਾ।  ਉਹਨਾਂ ਵਿਸ਼ਵਾਸ ਦਿਵਾਇਆ ਕਿ ਉਹ ਦੀਵਾਨ ਦੇ ਕੰਮ ਕਾਜ ਵਿਚ ਵਿਆਪਕ ਸੁਧਾਰ ਲਿਆ ਕੇ ਇਸ ਦੀ ਛੱਵੀ ਨੂੰ ਮੁੜ ਬਹਾਲ ਕਰਨ ਪ੍ਰਤੀ ਖਾਸ ਯਤਨ ਕਰਨਗੇ। ਬੇਲੋੜੇ ਖਰਚੇ ਆਦਿ 'ਤੇ ਲਗਾਮ ਲਗਾਈ ਜਾਵੇਗੀ।

ਦੀਵਾਨ ਦੀ ਸਥਾਪਤੀ ਦੇ ਮੂਲ ਸਰੋਕਾਰ ਸਿੱਖੀ ਅਤੇ ਸਿੱਖਿਆ ਨੂੰ ਪੂਰੀ ਤਰਾਂ ਸਮਰਪਿਤ ਕੀਤਾ ਜਾਵੇਗਾ। ਗੁਰੂ ਨਾਨਕ ਦੇਵ ਜੀ ਦੇ 550 ਸਾਲਾ ਪ੍ਰਕਾਸ਼ ਪੁਰਬ ਦੇ ਸਨਮੁਖ ਸਿੱਖ ਬਚਿਆਂ 'ਚ ਵਧ ਰਹੇ ਪਤਿਤਪੁਣੇ ਨੂੰ ਠਲ ਪਾਉਣ ਲਈ ਉਹਨਾਂ ਨੂੰ ਧਾਰਮਿਕ ਤੇ ਨੈਤਿਕ ਸਿਖਿਆ ਨਾਲ ਜੋੜਿਆ ਜਾਵੇਗਾ ਅਤੇ ਛੇਵੀ ਕਲਾਸ ਤੋਂ ਲੈ ਕੇ ਇਕ ਧਾਰਮਿਕ ਪੀਰੀਅਡ ਲਾਜਮੀ ਕੀਤਾ ਜਾਵੇਗਾ। ਉਹਨਾਂ ਕਿਹਾ ਕਿ ਕਿਸੇ ਵੀ ਦੇਸ਼ ਕੌਮ ਦੀ ਉਸਾਰੀ ਤੇ ਤਰਕੀ ਮਿਆਰੀ ਵਿਦਿਆ 'ਤੇ ਅਧਾਰਿਤ ਹੁੰਦੀ ਹੈ ਇਸ ਲਈ ਉਹ ਬਚਿਆਂ ਨੂੰ ਰੁਜਗਾਰ ਪ੍ਰਾਪਤੀ ਵਲ ਸੇਧਿਤ ਚੰਗੇ ਕੋਰਸਾਂ ਰਾਹੀਂ ਮਿਆਰੀ ਵਿਦਿਆ ਦੇਣ ਵਲ ਵਿਸ਼ੇਸ਼ ਧਿਆਨ ਦੇਵੇਗੀ ਉਥੇ ਹੀ ਬਾਣੀ ਬਾਣੇ 'ਤੇ ਖਰਾ ਉਤਰਨ ਵਾਲੇ ਅਤੇ ਗਰੀਬ ਹੁਸ਼ਿਆਰ ਬਚਿਆਂ ਨੂੰ ਲੋੜੀਦੀਆਂ ਸਹੂਲਤਾਂ ਵੀ ਦਿਤੀਆਂ ਜਾਣਗੀਆਂ। ਚੀਫ ਖਾਲਸਾ ਦੀਵਾਨ ਵਲੋਂ ਪੁਲਵਾਮਾ ਹਲਮੇ ਦੀ ਨਿਖੇਧੀ : ਦੀਵਾਨ ਦੇ ਪ੍ਰਧਾਨ ਸ: ਨਿਰਮਲ ਸਿੰਘ ਨੇ ਕਸ਼ਮੀਰ ਦੇ ਪੁਲਵਾਮਾ ਅਤਿਵਾਦੀ ਹਮਲੇ ਦੀ ਸਖਤ ਸ਼ਬਦਾਂ ਨਾਲ ਨਿਖੇਧੀ ਕੀਤੀ ਅਤੇ ਇਸ ਨੂੰ ਕਾਇਰਤਾਪੂਰਨ ਤੇ ਅਣਮਾਨਵੀ ਕਰਾਰ ਦਿਤਾ। ਉਹਨਾਂ ਸ਼ਹੀਦਾਂ ਨੂੰ ਸ਼ਰਧਾਂਜਲੀ ਭੇਟ ਕੀਤੀ। ਉਹਨਾਂ ਸ਼ਹੀਦ ਪਰਿਵਾਰਾਂ ਨਾਲ ਹਮਦਰਦੀ ਦਾ ਪ੍ਰਗਟਾਵਾ ਕਰਦਿਆਂ ਕਿਹਾ ਕਿ ਦੀਵਾਨ ਆਪਣੀਆਂ ਸੰਸਥਾਵਾਂ 'ਚ ਇਹਨਾਂ ਸ਼ਹੀਦਾਂ ਦੇ ਬਚਿਆਂ ਨੂੰ ਫਰੀ ਸਿਖਿਆ ਦੇਣ ਦੀ ਪਹਿਲ ਕਰੇਗੀ। ਇਸ ਮੌਕੇ ਸੁਖਜਿੰਦਰ ਸਿੰਘ ਪਿੰਸ, ਰਜਿੰਦਰ ਸਿੰਘ ਮਰਵਾਹਾ, ਪ੍ਰੋ: ਸਰਚਾਂਦ ਸਿੰਘ, ਸੂਚਨਾ ਅਧਿਕਾਰੀ ਸ: ਇਕਬਾਲ ਸਿੰਘ ਐਡੀਸ਼ਨ ਮੈਨੇਜਰ, ਹਰਿੰਦਰ ਸਿੰਘ ਰੋਮੀ, ਹਰਭਜਨ ਸਿੰਘ ਚੜਤ ਸਿੰਘ ਜੀਵਨ ਸਿੰਘ, ਹਰਕੀਰਤ ਸਿੰਘ, ਜਸਪਾਲ ਸਿੰਘ ਇੰਜੀਨੀਅਰ, ਮਖਨ ਸਿੰਘ ਪੰਜਾਬ ਐਡ ਸਿੰਧ ਬੈਕ, ਸਤਨਾਮ ਸਿੰਘ ਬੰਬੇ, ਅਜੀਤ ਸਿੰਘ ਬਤਰਾ, ਮਨਜੀਤ ਸਿੰਘ ਅਮ੍ਰਿਤਸਰ ਆਦਿ ਮੌਜੂਦ ਸਨ। 

 

Tags: MIX PUNJAB

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD