Thursday, 04 June 2026

 

 

ਖ਼ਾਸ ਖਬਰਾਂ 144 ਸਾਲਾਂ ਦੌਰਾਨ ਕਿਸੇ ਸਰਕਾਰ ਨੇ ਨਹਿਰਾਂ ਚੋਂ ਪਾਣੀ ਨਹੀਂ ਲੈਣ ਦਿੱਤਾ, ਮੁੱਖ ਮੰਤਰੀ ਭਗਵੰਤ ਸਿੰਘ ਮਾਨ ਬਣੇ ਕਿਸਾਨਾਂ ਦੇ ਮਸੀਹਾ : ਮਨਵਿੰਦਰ ਸਿੰਘ ਗਿਆਸਪੁਰਾ ਤਰੁਨਪ੍ਰੀਤ ਸਿੰਘ ਸੌਂਦ, ਹਰਦੀਪ ਸਿੰਘ ਮੁੰਡੀਆਂ ਅਤੇ ਵਿਧਾਇਕਾਂ ਦੀ ਮੌਜੂਦਗੀ ਵਿੱਚ ਜਗਰੂਪ ਸਿੰਘ ਸੇਹ ਨੇ ਸੰਭਾਲਿਆ ਜ਼ਿਲ੍ਹਾ ਪ੍ਰੀਸ਼ਦ ਲੁਧਿਆਣਾ ਦੇ ਚੇਅਰਮੈਨ ਦਾ ਅਹੁਦਾ ਹਿਮਾਂਸ਼ੂ ਜੈਨ ਨੇ ਲੁਧਿਆਣਾ ਵਿੱਚ ਐਸ.ਆਈ.ਆਰ. ਗਤੀਵਿਧੀਆਂ ਦੇ ਸੁਚਾਰੂ ਸੰਚਾਲਨ ਲਈ ਜ਼ਿਲ੍ਹਾ ਪੱਧਰੀ ਨੋਡਲ ਅਫ਼ਸਰਾਂ ਅਤੇ ਸਹਾਇਕ ਨੋਡਲ ਅਫ਼ਸਰਾਂ ਨਾਲ ਕੀਤੀ ਮੀਟਿੰਗ ਡਾ ਬਲਬੀਰ ਸਿੰਘ ਨੇ ਛੋਟੀ ਮਸਜਿਦ ਨੇੜੇ 20 ਲੱਖ ਦੀ ਲਾਗਤ ਨਾਲ ਕਰਵਾਈ ਪ੍ਰੋਜੈਕਟ ਦੀ ਸ਼ੁਰੂਆਤ ਸਮਾਜ ਦਾ ਹਰ ਵਰਗ ਨਸ਼ਿਆਂ ਦੇ ਖਾਤਮੇ ਲਈ ਆਪਣਾ ਯੋਗਦਾਨ ਪਾਵੇ : ਅਮਨ ਅਰੋੜਾ ਹਰਪਾਲ ਸਿੰਘ ਚੀਮਾ ਵੱਲੋਂ ਮੁਲਾਜ਼ਮ ਯੂਨੀਅਨਾਂ ਨਾਲ ਮੁਲਾਕਾਤ ਸ਼ਿਮਲਾ ਪਹਾੜੀ ਚੌਕ ਦੀ ਸਾਲਾਂ ਪੁਰਾਣੀ ਪਾਣੀ ਭਰਨ ਦੀ ਸਮੱਸਿਆ ਦਾ ਹੱਲ ਪੰਜਾਬ ਪੁਲਿਸ ਵੱਲੋਂ ਵੱਡੀ ਅੱਤਵਾਦੀ ਸਾਜਿਸ਼ ਨਾਕਾਮ ਰੋਟਰੀ ਕਲੱਬ ਰੋਪੜ ਸੈਂਟਰਲ ਦੇ ਡਿਸਟਰਿਕਟ ਗਵਰਨਰ ਰਵੀ ਪ੍ਰਕਾਸ਼ ਵੱਲੋਂ ਅਧਿਕਾਰਤ ਦੌਰਾ ਕੀਤਾ ਗਿਆ ਪੰਜਾਬ ਸਰਕਾਰ ਦੀ ਅਗਵਾਈ ਵਿਚ ਨੌਜਵਾਨਾਂ ਲਈ ਰੋਜ਼ਗਾਰ ਦੇ ਨਵੇਂ ਰਾਹ ਖੋਲ੍ਹੇਗਾ ਜ਼ਿਲ੍ਹਾ ਪ੍ਰਸ਼ਾਸਨ : ਡਾ. ਹਿਮਾਂਸ਼ੂ ਅਗਰਵਾਲ ਨਸ਼ਿਆਂ ਵਿਰੁੱਧ ਮੁਹਿੰਮ ਨੂੰ ਹੋਰ ਮਜ਼ਬੂਤ ਕਰਨ ਲਈ ਅੰਮ੍ਰਿਤਸਰ ਕੇਂਦਰੀ ਵਿੱਚ ਅਹਿਮ ਮੀਟਿੰਗ ਆਯੋਜਿਤ ਨਸ਼ਿਆਂ ਦੇ ਜੜੋਂ ਖਾਤਮੇ ਲਈ ਵਿਲੇਜ ਅਤੇ ਵਾਰਡ ਡਿਫੈਂਸ ਕਮੇਟੀਆਂ ਪੁਲਿਸ ਤੇ ਸਿਵਲ ਪ੍ਰਸ਼ਾਸ਼ਨ ਨਾਲ ਮਿਲਕੇ ਨਿਭਾਉਣ ਅਹਿਮ ਭੂਮਿਕਾ : ਲਖਵੀਰ ਸਿੰਘ ਰਾਏ ਡਾ. ਸੋਨਾ ਥਿੰਦ ਵੱਲੋਂ ਸਪੈਸ਼ਲ ਇੰਟੈਂਸਿਵ ਰਵੀਜਨ ਦੇ ਰਿਵਾਈਜਡ ਸ਼ਡਿਊਲ ਤੋਂ ਰਾਜਸੀ ਪਾਰਟੀਆਂ ਦੇ ਨੁਮਾਇੰਦਿਆਂ ਨੂੰ ਕਰਵਾਇਆ ਜਾਣੂ ਮੁੱਖ ਮੰਤਰੀ ਸਿਹਤ ਬੀਮਾ ਯੋਜਨਾ : ਮੋਗਾ ਵਿੱਚ ਲੋਕਾਂ ਹੁਣ ਤੱਕ 8.61 ਕਰੋੜ ਰੁਪੈ ਤੋਂ ਵਧੇਰੇ ਦਾ ਕਰਵਾਇਆ ਮੁਫਤ ਇਲਾਜ ਐਡਵੋਕੈਟ ਅਮਰਪਾਲ ਸਿੰਘ ਨੇ ਪਿੰਡ ਚਾਚੋਕੇ ਵਿੱਖੇ ਪਿੰਡ ਦੇ ਵਿਕਾਸ ਕਾਰਜਾਂ ਅਤੇ ਲੋਕ ਭਲਾਈ ਦੇ ਮੁੱਦਿਆਂ ਸਬੰਧੀ ਪਿੰਡ ਵਾਸੀਆਂ ਨਾਲ ਕੀਤੀ ਮੀਟਿੰਗ ਅਮਨ ਅਰੋੜਾ ਦੇ ਯਤਨਾਂ ਸਦਕਾ ਪਿੰਡ ਅਕਬਰਪੁਰ ਦੀ 789 ਏਕੜ ਜ਼ਮੀਨ ਨੂੰ ਅਜ਼ਾਦੀ ਤੋਂ ਬਾਅਦ ਪਹਿਲੀ ਵਾਰ ਮਿਲੇਗਾ ਨਹਿਰੀ ਪਾਣੀ ਸ੍ਰੀ ਆਨੰਦਪੁਰ ਸਾਹਿਬ ਹੈਰੀਟੇਜ ਸਟਰੀਟ ਪ੍ਰਾਜੈਕਟ ਨੂੰ ਪ੍ਰਵਾਨਗੀ, ਕਿਲ੍ਹਾ ਸ੍ਰੀ ਅਨੰਦਗੜ੍ਹ ਸਾਹਿਬ, ਤਖ਼ਤ ਸ੍ਰੀ ਕੇਸਗੜ੍ਹ ਸਾਹਿਬ ਅਤੇ ਇਤਿਹਾਸਕ ਗੁਰਦੁਆਰਿਆਂ ਨੂੰ ਜੋੜੇਗੀ ਹੈਰੀਟੇਜ ਸਟਰੀਟ : ਭਗਵੰਤ ਸਿੰਘ ਮਾਨ ਪੰਜਾਬ ਪੁਲਿਸ ਦੀ ਲੋਕ-ਕੇਂਦਰਿਤ ਪੁਲਿਸਿੰਗ ਨਾਲ ਲੋਕਾਂ ਦਾ ਭਰੋਸਾ ਹੋਇਆ ਮਜ਼ਬੂਤ, ਉਦਯੋਗ ਅਤੇ ਨਿਵੇਸ਼ ਲਈ ਬਣਿਆ ਸੁਰੱਖਿਅਤ ਮਾਹੌਲ ਵਪਾਰੀਆਂ ਨੂੰ ਦਰਪੇਸ਼ ਮੁਸ਼ਕਿਲਾਂ ਦਾ ਨਾਲੋ ਨਾਲ ਨਿਪਟਾਰਾ ਯਕੀਨੀ ਬਣਾਉਣ ਅਧਿਕਾਰੀ : ਨਵਜੋਤ ਕੌਰ ਨਵਜੋਤ ਕੌਰ ਵੱਲੋਂ ਹੜ੍ਹ ਸੁਰੱਖਿਆ ਕਾਰਜ ਨਿਰਧਾਰਤ ਸਮੇਂ ਅੰਦਰ ਯਕੀਨੀ ਬਣਾਉਣ ਦੀ ਹਦਾਇਤ ਸੀਨੀਅਰ ਸਿਟੀਜ਼ਨਾਂ ਦੇ ਕੰਮ ਪਹਿਲ ਦੇ ਆਧਾਰ ਤੇ ਕੀਤੇ ਜਾਣ : ਡਾ.ਸੋਨਾ ਥਿੰਦ

 

1252 ਕਿਸਾਨ ਲਾਭਪਾਤਰੀ ਦੇ 7.79 ਕਰੋੜ ਰੁਪਏ ਦੇ ਕਰਜੇ ਮਾਫ ਕੀਤੇ ਗਏ ਅਤੇ ਸਰਟੀਫਿਕੇਟ ਵੀ ਦਿੱਤੇ

ਪੰਜਾਬ ਸਰਕਾਰ ਨੇ ਪ੍ਰਦੇਸ ਪੱਧਰ ਤੇ 5 ਕਰੋੜ 43 ਲੱਖ ਕਿਸਾਨਾਂ ਦਾ ਕਰੀਬ 4350 ਕਰੋੜ ਰੁਪਏ ਦੇ ਕੀਤੇ ਕਰਜੇ ਮਾਫ : ਜੋਗਿੰਦਰ ਪਾਲ

5 Dariya News

ਪਠਾਨਕੋਟ , 18 Feb 2019

Last updated on: Feb 18, 2019, 00:00 IST

ਅੱਜ ਜਿਲ੍ਹਾ ਪ੍ਰਬੰਧਕੀ ਕੰਪਲੈਕਸ ਮਲਿਕਪੁਰ ਪਠਾਨਕੋਟ ਵਿਖੇ ਦਫਤਰ ਉਪ ਰਜਿਸਟਰਾਰ ਸਹਿਕਾਰੀ ਸਭਾਵਾਂ ਪਠਾਨਕੋਟ ਵੱਲੋਂ ਪੰਜਾਬ ਸਰਕਾਰ ਦੇ ਦਿਸਾ ਨਿਰਦੇਸਾਂ ਅਨੁਸਾਰ ਕਰਜਾ ਮਾਫੀ ਸਕੀਮ ਅਧੀਨ ਕਿਸਾਨਾਂ ਦੇ ਕਰਜੇ ਮਾਫ ਕਰਨ ਲਈ ਇੱੱਕ ਸਮਾਰੋਹ ਡਿਪਟੀ ਰਜਿਸਟਰਾਰ ਪਠਾਨਕੋਟ ਸ੍ਰੀ ਸੁਖਵੰਤ ਰਾਜ ਅਤੇ ਸਹਾਇਕ ਰਜਿਸਟਰਰਾਰ ਸੁਨੀਲ ਕੁਮਾਰ ਦੀ ਸਾਂਝੀ ਪ੍ਰਧਾਨਗੀ ਵਿੱਚ ਆਯੋਜਿਤ ਕੀਤਾ ਗਿਆ। ਸਮਾਰੋਹ ਵਿੱਚ ਸ੍ਰੀ ਜੋਗਿੰਦਰ ਪਾਲ ਵਿਧਾਇਕ ਹਲਕਾ ਭੋਆ ਅਤੇ ਡਾ. ਅਮਿਤ ਮਹਾਜਨ ਐਸ.ਡੀ.ਐਮ. ਪਠਾਨਕੋਟ ਵਿਸ਼ੇਸ ਤੋਰ ਤੇ ਹਾਜ਼ਰ ਹੋਏ। ਇਸ ਮੋਕੇ ਤੇ ਹੋਰਨਾਂ ਤੋਂ ਇਲਾਵਾ ਸਰਵਸ੍ਰੀ ਮਨਵੀਰ ਖਹਿਰਾ ਐਮ.ਡੀ. ਸੈਂਟਰਲ ਕੋਪਰੇਟਿਵ ਬੈਂਕ ਗੁਰਦਾਸਪੁਰ, ਰਾਮ ਲੁਭਾਇਆ ਸਹਾਇਕ ਲੋਕ ਸੰਪਰਕ ਅਫਸ਼ਰ ਪਠਾਨਕੋਟ ਅਤੇ ਹੋਰ ਵਿਭਾਗੀ ਅਧਿਕਾਰੀ ਹਾਜ਼ਰ ਸਨ। ਸਮਾਰੋਹ ਦੋਰਾਨ ਵਿਭਾਗ ਵੱਲੋਂ ਜਿਲ੍ਹਾ ਪਠਾਨਕੋਟ ਪਹਿਲੇ ਅਤੇ ਦੂਸਰੇ ਫੇਜ ਵਿੱਚ ਢਾਈ ਏਕੜ ਤੋਂ ਘੱਟ ਅਤੇ ਪੰਜ ਏਕੜ ਤੋਂ ਘੱਟ ਜਮੀਨ ਦੇ ਮਾਲਕੀਅਤ ਰੱਖਣ ਵਾਲੇ 1252 ਕਿਸਾਨ ਲਾਭਪਾਤਰੀ ਦੇ 7.79 ਕਰੋੜ ਰੁਪਏ ਦੇ ਕਰਜੇ ਮਾਫ ਕੀਤੇ ਗਏ ਅਤੇ ਸਰਟੀਫਿਕੇਟ ਵੀ ਦਿੱਤੇ ਗਏ। ਇਸ ਮੋਕੇ ਤੇ ਸੰਬੋਧਤ ਕਰਦਿਆਂ ਸ੍ਰੀ ਜੋਗਿੰਦਰ ਪਾਲ ਵਿਧਾਇਕ ਵਿਧਾਨ ਸਭਾ ਹਲਕਾ ਭੋਆ ਨੇ ਕਿਹਾ ਕਿ ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਆਪਣੇ ਚੋਣ ਮੈਨੀਫੇਸਟੋ ਦੋਰਾਨ ਜੋ ਬਾਅਦੇ ਲੋਕਾਂ ਨਾਲ ਕੀਤੇ ਸਨ ਉਹ ਪੂਰੇ ਵੀ ਕੀਤੇ ਜਾ ਰਹੇ ਹਨ। ਉਨ੍ਹਾਂ ਕਿਹਾ ਕਿ ਪ੍ਰਦੇਸ ਪੱਧਰ ਤੇ 5 ਕਰੋੜ 43 ਲੱਖ ਕਿਸਾਨਾਂ ਦਾ ਕਰੀਬ 4350 ਕਰੋੜ ਰੁਪਏ ਦਾ ਕਰਜ ਮਾਫ ਕਰ ਕੇ ਉਨ੍ਹਾ ਨੇ ਆਪਣਾ ਬਾਅਦਾ ਪੂਰਾ ਕੀਤਾ ਹੈ। ਉਨ੍ਹਾਂ ਕਿਹਾ ਕਿ ਹੁਣ ਜਿਲ੍ਹਾ ਪਠਾਨਕੋਟ ਦੇ 1252 ਕਿਸਾਨਾਂ ਦੇ ਜਿਲ੍ਹੇ ਅੰਦਰ ਕਰਜੇ ਮਾਫ ਕੀਤੇ ਹਨ ਅਤੇ ਅੱਗੇ ਹੋਰ ਵੀ ਕਿਸਾਨਾਂ ਦੇ ਕਰਜੇ ਮਾਫ ਕੀਤੇ ਜਾਣਗੇ। ਉਨ੍ਹਾਂ ਕਿਹਾ ਕਿ ਸਰਕਾਰ ਵੱਲੋਂ ਕਿਸਾਨਾਂ ਦੇ ਲਾਭ ਲਈ ਸਹਿਕਾਰਤਾ ਸਭਾਵਾ ਵੱਲੋਂ ਵੱਖ ਵੱਖ ਸਕੀਮਾਂ ਚਲਾਈਆਂ ਜਾਂਦੀਆਂ ਹਨ ਅਤੇ ਕਿਸਾਨਾਂ ਨੂੰ ਚਾਹੀਦਾ ਹੈ ਕਿ ਇਨ੍ਹਾਂ ਦਫਤਰਾਂ ਵਿੱਚ ਪਹੁੰਚ ਕੇ ਜਾਣਕਾਰੀ ਪ੍ਰਾਪਤ ਕਰਨ ਅਤੇ ਸਕੀਮਾਂ ਤੋਂ ਲਾਭ ਪ੍ਰਾਪਤ ਕਰ ਕੇ ਆਪਣੀ ਆਰਥਿਕ ਸਥਿਤੀ ਨੂੰ ਮਜਬੂਤ ਕਰਨ। ਉਨ੍ਹਾਂ ਕਿਹਾ ਕਿ ਕਿਸਾਨ ਖੇਤੀ ਦੇ ਨਾਲ ਨਾਲ ਸਹਾਇਕ ਧੰਦਿਆਂ ਨੂੰ ਵੀ ਪ੍ਰਮੁੱਖਤਾ ਦੇਣ ਅਤੇ ਵਧੇਰੇ ਲਾਭ ਪ੍ਰਾਪਤ ਕਰਨ। ਇਸ ਮੋਕੇ ਤੇ ਡਾ. ਅਮਿਤ ਮਹਾਜਨ ਐਸ.ਡੀ.ਐਮ. ਪਠਾਨਕੋਟ, ਸੁਨੀਲ ਕੁਮਾਰ ਸਹਾਇਕ ਰਜਿਸਟਰਾਰ ਪਠਾਨਕੋਟ ਅਤੇ ਮਨਵੀਰ ਖਹਿਰਾ ਐਮ.ਡੀ. ਸੈਂਟਰਲ ਕੋਪਰੇਟਿਵ ਬੈਂਕ ਗੁਰਦਾਸਪੁਰ ਵੱਲੋਂ ਸਹਿਕਾਰੀ ਸਭਾਵਾਂ ਅਧੀਨ ਚਲਾਈਆਂ ਜਾ ਰਹੀਆਂ ਜਨ ਭਲਾਈ ਸਕੀਮਾਂ ਬਾਰੇ ਜਾਣਕਾਰੀ ਦਿੱਤੀ। ਸਮਾਰੋਹ ਦੇ ਅੰਤ ਵਿੱਚ ਪ੍ਰਬੰਧਕਾਂ ਵੱਲੋਂ ਸ੍ਰੀ ਜੋਗਿੰਦਰ ਪਾਲ ਵਿਧਾਇਕ ਹਲਕਾ ਭੋਆ ਅਤੇ ਡਾ. ਅਮਿਤ ਮਹਾਜਨ ਐਸ.ਡੀ.ਐਮ. ਪਠਾਨਕੋਟ ਨੂੰ ਸਾਲ ਭੇਂਟ ਕਰ ਕੇ ਸਨਮਾਨਤ ਕੀਤਾ। 

 

Tags: Punjab Congress

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD