Thursday, 04 June 2026

 

 

ਖ਼ਾਸ ਖਬਰਾਂ ਵਪਾਰੀਆਂ ਨੂੰ ਦਰਪੇਸ਼ ਮੁਸ਼ਕਿਲਾਂ ਦਾ ਨਾਲੋ ਨਾਲ ਨਿਪਟਾਰਾ ਯਕੀਨੀ ਬਣਾਉਣ ਅਧਿਕਾਰੀ : ਨਵਜੋਤ ਕੌਰ ਨਵਜੋਤ ਕੌਰ ਵੱਲੋਂ ਹੜ੍ਹ ਸੁਰੱਖਿਆ ਕਾਰਜ ਨਿਰਧਾਰਤ ਸਮੇਂ ਅੰਦਰ ਯਕੀਨੀ ਬਣਾਉਣ ਦੀ ਹਦਾਇਤ ਸੀਨੀਅਰ ਸਿਟੀਜ਼ਨਾਂ ਦੇ ਕੰਮ ਪਹਿਲ ਦੇ ਆਧਾਰ ਤੇ ਕੀਤੇ ਜਾਣ : ਡਾ.ਸੋਨਾ ਥਿੰਦ ਅਜੀਤਪਾਲ ਸਿੰਘ ਕੋਹਲੀ ਵੱਲੋਂ ਲੀਲਾ ਭਵਨ ਤੋਂ ਥਾਪਰ ਚੌਂਕ ਤੱਕ 2.25 ਕਰੋੜ ਰੁਪਏ ਦੀ ਲਾਗਤ ਨਾਲ ਬਣੀ ਸੜਕ ਲੋਕਾਂ ਨੂੰ ਸਮਰਪਿਤ ਦੋ ਰੋਜ਼ਾ “ਐਡਵਾਂਸਡ ਟੈਕਨੋਲੋਜੀਕਲ ਇੰਟਰਵੈਨਸ਼ਨ ਇਨ ਸਮਾਰਟ ਫਾਰਮਿੰਗ” ਵਰਕਸ਼ਾਪ ਦਾ ਆਯੋਜਨ ਰਾਜਨੀਤਿਕ ਪਾਰਟੀਆਂ ਨੂੰ ਐਸ.ਆਈ.ਆਰ. ਦੇ ਸੋਧੇ ਹੋਏ ਸ਼ਡਿਊਲ ਬਾਰੇ ਜਾਣੂ ਕਰਵਾਇਆ ਆਊਟਸੋਰਸ ਸਿਹਤ ਵਿਭਾਗ ਮੁਲਾਜ਼ਮ ਯੂਨੀਅਨ ਪੰਜਾਬ ਜਥੇਬੰਦੀ ਵੱਲੋਂ ਡਾ. ਬਲਵੀਰ ਸਿੰਘ ਨਾਲ ਕੀਤੀ ਗਈ ਮੀਟਿੰਗ ਟ੍ਰੈਫਿਕ ਨਿਯਮਾਂ ਦੀ ਉਲੰਘਣਾ ਕਰਨ ਵਾਲਿਆਂ ਖਿਲਾਫ਼ ਵਿਸ਼ੇਸ਼ ਚੈਕਿੰਗ ਮੁਹਿੰਮ ਚਲਾਈ ਜਾਵੇ : ਵਧੀਕ ਡਿਪਟੀ ਕਮਿਸ਼ਨਰ ਨਾਇਬ ਸਿੰਘ ਸੈਣੀ ਦੀ ‘ਗੋ ਗਲੋਬਲ’ ਅਪ੍ਰੋਚ ਨੂੰ ਮਿਲੀ ਨਵੀਂ ਰਫ਼ਤਾਰ ਹਿਸਾਰ ਦੇ 10 ਪਿੰਡਾਂ ਦੇ ਕਿਸਾਨ ਵਫਦ ਨੇ ਸ਼ਰੂਤੀ ਚੌਧਰੀ ਨਾਲ ਕੀਤੀ ਮੁਲਾਕਾਤ ਪ੍ਰਧਾਨ ਮੰਤਰੀ ਨੇ ਮਹਿਲਾਵਾਂ ਨੂੰ ਫੈਸਲਾ ਲੈਣ ਦੀ ਪ੍ਰਕਿਰਿਆ ਦੇ ਕੇਂਦਰ ਵਿੱਚ ਸਥਾਪਤ ਕਰਨ ਦਾ ਕੀਤਾ ਕਾਰਜ : ਨਾਇਬ ਸਿੰਘ ਸੈਣੀ ਹਰਿਆਣਾ ਵਿੱਚ 24 ਸਾਲ ਬਾਅਦ ਵੋਟਰ ਸੂਚੀਆਂ ਦੀ ਵਿਸ਼ੇਸ਼ ਗੰਭੀਰ ਪੁਨਰੀਖਣ ਪ੍ਰਕਿਰਿਆ, 15 ਜੂਨ ਤੋਂ ਸ਼ੁਰੂ ਹੋਵੇਗੀ ਘਰ-ਘਰ ਤਸਦੀਕ ਮੁਹਿੰਮ ਭਗਵੰਤ ਮਾਨ ਸਰਕਾਰ ਨੇ ‘ਮੁੱਖ ਮੰਤਰੀ ਸਿਹਤ ਯੋਜਨਾ’ ਦਾ ਕੀਤਾ ਵਿਸਥਾਰ ਸੇਵਾਮੁਕਤ ਆਈਏਐਸ ਅਧਿਕਾਰੀ ਸੰਜੇ ਗੁਪਤਾ ਨੇ ਪੀਐਸਈਆਰਸੀ ਦੇ ਚੇਅਰਪਰਸਨ ਵਜੋਂ ਅਹੁਦਾ ਸੰਭਾਲਿਆ ਮਾਨ ਸਰਕਾਰ ਵੱਲੋਂ ਸਭ ਤੋਂ ਵੱਡੀ ਸੀਵਰੇਜ ਸਫਾਈ ਮੁਹਿੰਮ ਦੀ ਸ਼ੁਰੂਆਤ ਹਰਪਾਲ ਸਿੰਘ ਚੀਮਾ ਨੇ ਮੁਲਾਜ਼ਮ ਯੂਨੀਅਨਾਂ ਨਾਲ ਉੱਚ ਪੱਧਰੀ ਮੀਟਿੰਗਾਂ ਦੀ ਕੀਤੀ ਪ੍ਰਧਾਨਗੀ, ਲੰਬਿਤ ਮਸਲਿਆਂ ਦੇ ਜਲਦੀ ਹੱਲ ਦੇ ਦਿੱਤੇ ਨਿਰਦੇਸ਼ ਐਮਆਰਐਸਏਐਫਪੀਆਈ ਦੇ ਦੋ ਕੈਡਿਟਾਂ ਨੇ ਏਐਫਸੀਏਟੀ ਵਿੱਚ ਦੇਸ਼ ਭਰ ਵਿੱਚੋਂ ਹਾਸਲ ਕੀਤਾ ਦੂਜਾ ਤੇ ਛੇਵਾਂ ਰੈਂਕ 5000 ਰੁਪਏ ਰਿਸ਼ਵਤ ਲੈਂਦਾ ਇੱਕ ਪ੍ਰਾਈਵੇਟ ਵਿਅਕਤੀ ਵਿਜੀਲੈਂਸ ਬਿਊਰੋ ਨੇ ਕੀਤਾ ਗ੍ਰਿਫਤਾਰ ਭਗਵੰਤ ਮਾਨ ਸਰਕਾਰ ਨੇ ਪ੍ਰਾਈਵੇਟ ਸਕੂਲਾਂ ਵੱਲੋਂ ਮਨਮਰਜ਼ੀ ਦੀਆਂ ਫੀਸਾਂ ਵਧਾਉਣ 'ਤੇ ਲਾਈ ਰੋਕ ਪੰਜਾਬ ਸਰਕਾਰ ਵਲੋਂ ਖਿਡਾਰੀਆਂ ਨੂੰ ਬਣਦਾ ਮਾਣ-ਸਤਿਕਾਰ ਦਿੱਤਾ ਜਾ ਰਿਹੈ : ਬਰਿੰਦਰ ਕੁਮਾਰ ਗੋਇਲ ਸਰਹੱਦ ਪਾਰੋਂ ਹਥਿਆਰਾਂ ਤੇ ਨਸ਼ਿਆਂ ਦੀ ਤਸਕਰੀ ਵਾਲੇ ਮਾਡਿਊਲ ਨਾਲ ਸਬੰਧਤ ਦੋ ਮੁਲਜ਼ਮ 2.2 ਕਿਲੋ ਹੈਰੋਇਨ ਅਤੇ 6 ਪਿਸਤੌਲਾਂ ਸਣੇ ਕਾਬੂ

 

ਪੰਜਾਬ ਦੀਆਂ ਲਿੰਕ ਸੜਕਾਂ ਦੀ ਮੁਰੰਮਤ 'ਤੇ 2100 ਕਰੋੜ ਰੁਪਏ ਖਰਚ ਕੀਤੇ ਜਾਣਗੇ : ਬਲਬੀਰ ਸਿੰਘ ਸਿੱਧੂ

ਕੈਬਨਿਟ ਮੰਤਰੀ ਸ. ਬਲਬੀਰ ਸਿੰਘ ਸਿੱਧੂ ਨੇ ਐਸ.ਏ.ਐਸ.ਨਗਰ ਹਲਕੇ ਦੀਆਂ 66 ਪੰਚਾਇਤਾਂ ਨੂੰ 4 ਕਰੋੜ 50 ਲੱਖ ਰੁਪਏ ਦੇ ਵੰਡੇ ਚੈੱਕ

Web Admin

Web Admin

5 Dariya News

ਐਸ.ਏ.ਐਸ.ਨਗਰ , 21 Feb 2019

Last updated on: Feb 21, 2019, 00:00 IST

ਸੂਬਾ ਸਰਕਾਰ ਪੰਜਾਬ ਦੀਆਂ ਲਿੰਕ ਸੜਕਾਂ ਦੀ ਮੁਰੰਮਤ 'ਤੇ 2100 ਕਰੋੜ ਰੁਪਏ ਖਰਚ ਕਰੇਗੀ ਅਤੇ ਰਾਜ ਵਿਚ 66 ਹਜ਼ਾਰ ਕਿਲੋਮੀਟਰ ਲਿੰਕ ਸੜਕਾਂ ਦੀ ਮੁਰੰਮਤ ਕੀਤੀ ਜਾਵੇਗੀ। ਇਨ੍ਹਾਂ ਵਿਚਾਰਾਂ ਦਾ ਪ੍ਰਗਟਾਵਾ ਪਸ਼ੂ ਪਾਲਣ, ਡੇਅਰੀ ਵਿਕਾਸ ਅਤੇ ਕਿਰਤ ਮੰਤਰੀ ਪੰਜਾਬ ਬਲਬੀਰ ਸਿੰਘ ਸਿੱਧੂ ਨੇ ਐਸ.ਏ.ਐਸ.ਨਗਰ ਹਲਕੇ ਦੀਆਂ 66 ਪੰਚਾਇਤਾਂ ਨੂੰ ਪਿੰਡਾਂ ਦੇ ਵੱਖ ਵੱਖ ਵਿਕਾਸ ਕਾਰਜਾਂ ਲਈ 4 ਕਰੋੜ 50 ਲੱਖ ਰੁਪਏ ਦੀਆਂ ਗ੍ਰਾਂਟਾਂ ਦੇ ਚੈੱਕ ਵੰਡਣ ਮੌਕੇ ਮੋਹਾਲੀ ਵਿਖੇ ਕਰਵਾਏ ਗਏ ਸਮਾਗਮ ਨੂੰ ਸੰਬੋਧਨ ਕਰਦਿਆਂ ਕੀਤਾ।ਸ. ਸਿੱਧੂ ਨੇ ਇਸ ਮੌਕੇ ਬੋਲਦਿਆਂ ਕਿਹਾ ਕਿ ਭਾਵੇਂ ਵਿਰੋਧੀ ਖਜ਼ਾਨਾ ਖਾਲੀ ਹੋਣ ਦਾ ਸ਼ੋਰ ਪਾ ਰਹੇ ਸਨ ਪ੍ਰੰਤੂ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦੀ ਉਸਾਰੂ ਸੋਚ ਸਦਕਾ ਸੂਬਾ ਸਰਕਾਰ ਨੇ ਰਾਜ ਦੇ ਸਾਰੇ ਪਿੰਡਾਂ ਨੂੰ ਵਿਕਾਸ ਕਾਰਜਾਂ ਲਈ ਗ੍ਰਾਂਟ ਦਿੱਤੀ ਹੈ। ਉਨ੍ਹਾਂ ਦੱਸਿਆ ਕਿ ਇਹ ਪਹਿਲੀ ਵਾਰ ਹੈ ਕਿ ਐਸ.ਏ.ਐਸ. ਨਗਰ ਹਲਕੇ ਦੇ ਪਿੰਡਾਂ ਦੇ ਵਿਕਾਸ ਲਈ ਇਕੋ ਸਮੇਂ ਵੱਡੀ ਰਾਸ਼ੀ ਗ੍ਰਾਂਟ ਦੇ ਰੂਪ ਵਿਚ ਦਿੱਤੀ ਗਈ ਹੈ। ਉਨ੍ਹਾਂ ਹੋਰ ਕਿਹਾ ਕਿ ਸ੍ਰੋਮਣੀ ਅਕਾਲੀ ਦਲ ਅਤੇ ਭਾਜਪਾ ਸਰਕਾਰ ਜੋ ਕਿ ਆਪਣੇ ਆਪ ਨੂੰ ਕਿਸਾਨ ਹਿਤੈਸ਼ੀ ਅਖਵਾਉਂਦੀ ਸੀ  ਜਦਕਿ ਉਨ੍ਹਾਂ ਕਿਸਾਨਾਂ ਲਈ ਕੁਝ ਵੀ ਨਹੀਂ ਕੀਤਾ ਅਤੇ ਮੌਜੂਦਾ ਸਰਕਾਰ ਨੇ ਕਿਸਾਨਾਂ ਦਾ 4700 ਕਰੋੜ ਰੁਪਏ ਦਾ ਕਰਜ਼ਾ ਮੁਆਫ ਕਰਕੇ ਕਿਸਾਨ ਹਿਤੈਸ਼ੀ ਹੋਣ ਦਾ ਸਬੂਤ ਦਿੱਤਾ ਹੈ। ਉਨ੍ਹਾਂ ਹੋਰ ਕਿਹਾ ਕਿ ਕਾਂਗਰਸ ਪਾਰਟੀ ਦੀ ਸਰਕਾਰ ਸੂਬੇ ਵਿਚ ਹਰ ਵਰਗ ਦੀ ਭਲਾਈ ਲਈ ਕੰਮ ਕਰ ਰਹੀ ਹੈ। ਉਨ੍ਹਾਂ ਹੋਰ ਕਿਹਾ ਕਿ ਮੁੱਖ ਮੰਤਰੀ ਪੰਜਾਬ ਵਲੋਂ ਸੂਬੇ ਵਿਚ ਅਨੁਸੂਚਿਤ ਜਾਤੀ ਦੇ ਬੇਜ਼ਮੀਨੇ ਲੋਕਾਂ ਦਾ ਵੀ ਕਰਜ਼ਾ ਮੁਆਫ ਕਰਨ ਦਾ ਐਲਾਨ ਕੀਤਾ ਹੈ। ਸ. ਸਿੱਧੂ ਨੇ ਇਸ ਮੌਕੇ ਬੋਲਦਿਆਂ ਕਿਹਾ ਕਿ ਐਸ.ਏ.ਐਸ.ਨਗਰ ਹਲਕੇ ਨੂੰ ਇੱਕ ਨਮੂਨੇ ਦਾ ਹਲਕਾ ਬਣਾਇਆ ਜਾਵੇਗਾ ਅਤੇ ਇਹ ਕੇਵਲ ਪਿੰਡਾਂ ਦੇ ਵਿਕਾਸ ਕਾਰਜਾਂ ਲਈ ਗ੍ਰਾਂਟਾਂ ਦੀ ਸ਼ੁਰੂਆਤ ਕੀਤੀ ਗਈ ਹੈ ਅਤੇ ਆਉਣ ਵਾਲੇ ਸਮੇਂ ਵਿਚ ਵਿਕਾਸ ਕਾਰਜਾਂ ਲਈ  ਹੋਰ ਗ੍ਰਾਂਟ ਵੀ ਦਿੱਤੀ ਜਾਵੇਗੀ। ਉਨ੍ਹਾਂ ਇਸ ਮੌਕੇ ਸਮੂਹ ਬੀ.ਡੀ.ਪੀ.ਓਜ਼ ਨੂੰ ਆਖਿਆ ਕਿ ਉਹ ਜੋ ਪੰਚਾਇਤਾਂ ਨੂੰ ਦਿੱਤੀਆਂ ਗਈਆਂ ਹਨ ਉਨ੍ਹਾਂ ਨਾਲ ਪਿੰਡਾਂ ਦੇ ਵਿਕਾਸ ਕਾਰਜ ਜਲਦੀ ਤੋਂ ਜਲਦੀ ਸ਼ੁਰੂ ਕਰਾਉਣ ਤਾਂ ਜੋ ਪਿੰਡਾਂ ਦੀ ਕਾਇਆ ਕਲਪ ਹੋ ਸਕੇ। ਸ. ਸਿੱਧੂ ਨੇ ਇਸ ਮੌਕੇ ਬੋਲਦਿਆ ਕਿਹਾ ਕਿ ਹਲਕੇ ਦੇ ਲੋਕਾਂ ਨੇ ਉਨ੍ਹਾਂ ਨੂੰ ਹਮੇਸ਼ਾਂ ਸਾਥ ਦਿੱਤਾ ਹੈ ਅਤੇ ਉਹ ਲੋਕਾਂ ਦੀਆਂ ਭਾਵਨਾਵਾਂ ਤੇ ਖਰਾ ਉਤਰਨ ਲਈ ਕੋਈ ਕਸਰ ਬਾਕੀ ਨਹੀਂ ਛੱਡਣਗੇ। ਉਨ੍ਹਾਂ ਹੋਰ ਕਿਹਾ ਕਿ ਹੁਣ ਹਲਕੇ ਦੇ ਪਿੰਡਾਂ ਵਿਚ ਵਿਕਾਸ ਕਾਰਜਾਂ ਲਈ ਨਵੇਂ ਯੁੱਗ ਦੀ ਸ਼ੁਰੂਆਤ ਹੋਵੇਗੀ।ਸਮਾਗਮ ਨੂੰ ਸ. ਸਿੱਧੂ ਦੇ ਸਿਆਸੀ ਸਕੱਤਰ ਸ੍ਰੀ ਹਰਕੇਸ਼ ਚੰਦ ਸ਼ਰਮਾ ਮੱਛਲੀ ਕਲਾਂ, ਐਡਵੋਕੇਟ ਕਮਰਵੀਰ ਸਿੰਘ ਸਿੱਧੂ, ਮੈਂਬਰ ਜ਼ਿਲ੍ਹਾ ਪ੍ਰੀਸ਼ਦ ਠੇਕੇਦਾਰ ਮੋਹਣ ਸਿੰਘ ਬਠਲਾਣਾ, ਸ. ਭਗਤ ਸਿੰਘ ਨਾਮਧਾਰੀ , ਸਰਪੰਚ ਲਾਂਡਰਾਂ ਹਰਚਰਨ ਸਿੰਘ ਗਿੱਲ ਨੇ ਵੀ ਸੰਬੋਧਨ ਕੀਤਾ। ਇਸ ਮੌਕੇ ਵਧੀਕ ਡਿਪਟੀ ਕਮਿਸ਼ਨਰ (ਵਿਕਾਸ) ਸ੍ਰੀ ਅਮਰਦੀਪ ਸਿੰਘ ਬੈਂਸ, ਡੀ.ਡੀ.ਪੀ.ਓ. ਸ੍ਰੀ ਡੀ ਕੇ ਸਾਲਦੀ, ਬੀ.ਡੀ.ਪੀ.ਓ. ਖਰੜ ਰਣਜੀਤ ਸਿੰਘ, ਬੀ. ਡੀ.ਪੀ.ਓ. ਮਾਜਰੀ ਹਿਤੇਨ ਕਪਲਾ ਸਮੇਤ ਹੋਰ ਅਧਿਕਾਰੀ ਅਤੇ ਪਤਵੰਤੇ ਵੀ ਮੌਜੂਦ ਸਨ।

 

Tags: Balbir Singh Sidhu

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD