Thursday, 23 July 2026

 

 

ਖ਼ਾਸ ਖਬਰਾਂ ਆਪ ਸਰਕਾਰ ਨੇ ਅਫ਼ਸਰਸ਼ਾਹੀ ਨੂੰ ਹਾਸ਼ੀਏ ’ਤੇ ਧੱਕਣ ਤੋਂ ਬਾਅਦ ਹੁਣ ਖੁੱਲ੍ਹੇਆਮ ਸਿਆਸਤ ਦਾ ਅਪਰਾਧੀਕਰਨ ਸ਼ੁਰੂ ਕਰ ਦਿੱਤਾ ਹੈ: ਸੁਨੀਲ ਜਾਖੜ ਪੰਜਾਬ ਵਿੱਚ ਪੇਪਰ ਲੀਕ ਹੋਣ ਦੇ ਮਾਮਲਿਆਂ ਵਿੱਚ ਮਾਨ ਤੇ ਬੈਂਸ ਅਸਤੀਫਾ ਦੇਣ: ਅਮਰਿੰਦਰ ਸਿੰਘ ਰਾਜਾ ਵੜਿੰਗ ਖਰੜ ਪੈਦਲ ਮਾਰਚ ਦਾ 9ਵਾਂ ਦਿਨ : ਰਵਿੰਦਰ ਸਿੰਘ ਖੇੜਾ ਨੇ ਨਿੱਜਰ ਰੋਡ 'ਤੇ ਬੰਦ ਪਈ ਸੀਵਰੇਜ ਲਾਈਨ ਦਾ ਮੁੱਦਾ ਚੁੱਕਿਆ ਸਾਰੇ ਹੜ੍ਹ ਮਾਰੇ ਇਲਾਕਿਆਂ ਵਿਚ ਹੜ੍ਹ ਰੋਕੂ ਕੰਮ ਮੁਕੰਮਲ ਕੀਤੇ ਜਾਣ: ਸੁਖਬੀਰ ਸਿੰਘ ਬਾਦਲ ਨੇ ਅਕਾਲੀ ਵਰਕਰਾਂ ਨੂੰ ਕੀਤੀ ਅਪੀਲ ਰੋਸ ਮੁਜ਼ਾਹਰਾ ਕਰ ਰਹੇ ਵਿਦਿਆਰਥੀਆਂ ਦੇ ਮਸਲੇ ਜਲਦੀ ਹੱਲ ਕਰੋ: ਸੁਖਬੀਰ ਸਿੰਘ ਬਾਦਲ ਨੇ ਕੇਂਦਰ ਸਰਕਾਰ ਨੂੰ ਕੀਤੀ ਅਪੀਲ ਓ.ਐਸ.ਡੀ. ਸੁਖਵੀਰ ਸਿੰਘ ਨੇ ਧੂਰੀ ਹਲਕੇ 'ਚ ਚੱਲ ਰਹੇ ਵਿਕਾਸ ਪ੍ਰੋਜੈਕਟਾਂ ਦਾ ਲਿਆ ਜਾਇਜ਼ਾ ਬੇਲਾ ਫਾਰਮੇਸੀ ਕਾਲਜ ਨੂੰ ਨਵਾਂ ਪੇਟੈਂਟ ਮਿਲਿਆ ਪੈਂਡਿੰਗ ਮਾਲੀਆ ਮਾਮਲਿਆਂ ਦਾ ਸਮੇਂ ਸਿਰ ਨਿਪਟਾਰਾ ਯਕੀਨੀ ਬਣਾਉਣ ਅਧਿਕਾਰੀ: ਆਸ਼ਿਕਾ ਜੈਨ ਭਗਵੰਤ ਮਾਨ ਸਰਕਾਰ ਦੀ ‘ਮਾਂਵਾਂ-ਧੀਆਂ ਸਤਿਕਾਰ ਯੋਜਨਾ’ 100 ਸਾਲ ਤੋਂ ਵੱਧ ਉਮਰ ਦੀਆਂ ਮਹਿਲਾਵਾਂ ਨੂੰ ਵੀ ਦੇ ਰਹੀ ਹੈ ਸਨਮਾਨ ਅਤੇ ਆਰਥਿਕ ਸਹਾਰਾ ਗਰਭਵਤੀ ਅਤੇ ਦੁੱਧ ਪਿਲਾਉਣ ਵਾਲੀਆਂ 4056 ਮਹਿਲਾਵਾਂ ਨੂੰ 1.70 ਕਰੋੜ ਦੀ ਵਿੱਤੀ ਸਹਾਇਤਾ : ਡਾ. ਬਲਜੀਤ ਕੌਰ ਉਦਯੋਗ-ਕੇਂਦਰਿਤ ਪੱਤਰਕਾਰੀ ਸਿੱਖਿਆ ਨੂੰ ਮਿਲੇਗਾ ਨਵਾਂ ਹੁਲਾਰਾ : ਆਰਬੀਯੂ ਨੇ ਨਾਮੀ ਨਿਊਜ਼ ਪੇਪਰ ਦੀ ਟਰੱਸਟ ਨਾਲ ਕੀਤਾ ਐਮਓਯੂ ਟਰਾਂਸਪੋਰਟ ਵਿਭਾਗ ਵੱਲੋਂ ਸੜਕ ਸੁਰੱਖਿਆ ਨੂੰ ਮਜ਼ਬੂਤ ਕਰਨ ਅਤੇ ਈ-ਚਲਾਨ ਸ਼ਿਕਾਇਤ ਪ੍ਰਣਾਲੀ ਨੂੰ ਸੁਚਾਰੂ ਬਣਾਉਣ ਲਈ ਵੱਡੇ ਕਦਮ: ਹਰਪਾਲ ਸਿੰਘ ਚੀਮਾ ਭਗਵੰਤ ਸਿੰਘ ਮਾਨ ਸਰਕਾਰ ਵੱਲੋਂ ਸ਼ੁਰੂ ਕੀਤੀਆਂ ਲੋਕ ਪੱਖੀ ਸਕੀਮਾਂ ਬਿਨਾਂ ਕਿਸੇ ਭੇਦਭਾਵ ਦੇ ਲਾਗੂ ਕੀਤੀਆਂ ਜਾ ਰਹੀਆਂ ਹਨ: ਕੁਲਵੰਤ ਸਿੰਘ ਰਾਹੁਲ ਚਾਬਾ ਨੇ ਆਜ਼ਾਦੀ ਦਿਵਸ ਸਮਾਰੋਹ ਦੀਆਂ ਤਿਆਰੀਆਂ ਦਾ ਲਿਆ ਜਾਇਜ਼ਾ ਵਿਧਾਇਕ ਸ਼ੈਰੀ ਕਲਸੀ ਪਿੰਡ ਦਾਨਿਆਂਵਾਲੀ ਪਹੁੰਚੇ ਆਫ਼ਤ ਪ੍ਰਬੰਧਨ ਲਈ ਸਿਖਲਾਈ ਅਤੇ ਤਿਆਰੀ ਹੀ ਸਭ ਤੋਂ ਪ੍ਰਭਾਵਸ਼ਾਲੀ ਹਥਿਆਰ - ਸਾਗਰ ਸੇਤੀਆ ਬ੍ਰਹਮ ਗਿਆਨ ਨੂੰ ਅਮਲ ਵਿੱਚ ਲਿਆ ਕੇ ਹੀ ਜੀਵਨ ਨੂੰ ਸਾਰਥਕ ਬਣਾਇਆ ਜਾ ਸਕਦਾ ਹੈ ਸੀ ਜੀ ਸੀ ਯੂਨੀਵਰਸਿਟੀ ਮੋਹਾਲੀ ਵਿਖੇ ਨਵੇਂ ਅਕਾਦਮਿਕ ਵਰ੍ਹੇ ਦੀ ਸ਼ੁਰੂਆਤ ਮੋਦੀ ਸਰਕਾਰ ਦੀ ਬਰਬਰਤਾ ਦੇ ਸ਼ਿਕਾਰ ਵਿਦਿਆਰਥੀਆਂ ਦੀ ਮਦਦ ਲਈ ਕੇਜਰੀਵਾਲ ਨੇ ਦਿਨ ਭਰ ਹਸਪਤਾਲ, ਥਾਣੇ ਤੋਂ ਲੈ ਕੇ ਜੰਤਰ-ਮੰਤਰ ਤੱਕ ਕੀਤੀ ਭੱਜ-ਦੌੜ ਪੰਜਾਬ ਕੈਬਨਿਟ ਨੇ ਪੰਜਾਬ ਵਿਧਾਨ ਸਭਾ ਦਾ 13ਵਾਂ ਇਜਲਾਸ 3 ਤੋਂ 10 ਅਗਸਤ ਤੱਕ ਸੱਦਣ ਨੂੰ ਦਿੱਤੀ ਪ੍ਰਵਾਨਗੀ ਵਿਧਾਇਕ ਅਜੀਤਪਾਲ ਕੋਹਲੀ ਵਲੋਂ ਮੁੱਖ ਮੰਤਰੀ ਤੀਰਥ ਯਾਤਰਾ ਬੱਸ ਸ੍ਰੀ ਅੰਮ੍ਰਿਤਸਰ ਸਾਹਿਬ ਲਈ ਰਵਾਨਾ

 

ਕੈਪਟਨ ਅਮਰਿੰਦਰ ਸਿੰਘ ਸਰਕਾਰ ਵੱਲੋਂ ਪੰਜਾਬ ਵਿੱਚ ਕਸ਼ਮੀਰੀ ਵਿਦਿਆਰਥੀਆਂ ਲਈ 181 ਨੰਬਰ 'ਤੇ ਵਿਸ਼ੇਸ਼ ਡੈਸਕ ਸਥਾਪਤ

Web Admin

Web Admin

5 Dariya News

ਚੰਡੀਗੜ੍ਹ , 23 Feb 2019

Last updated on: Feb 23, 2019, 00:00 IST

ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਵੱਲੋਂ ਵਾਦੀ ਤੋਂ ਆਏ ਵਿਦਿਆਰਥੀਆਂ ਦੀ ਮਦਦ ਦਾ ਭਰੋਸਾ ਦੇਣ ਤੋਂ ਕੁਝ ਦਿਨਾਂ ਬਾਅਦ ਪੰਜਾਬ ਪੁਲੀਸ ਨੇ ਕਸ਼ਮੀਰ ਦੇ ਲੋਕਾਂ ਦੀਆਂ ਸ਼ਿਕਾਇਤਾਂ ਦੇ ਫੌਰੀ ਨਿਪਟਾਰੇ ਲਈ ਵਿਸ਼ੇਸ਼ ਡੈਸਕ ਸਥਾਪਤ ਕੀਤਾ ਹੈ।ਇਹ ਡੈਸਕ ਪੁਲੀਸ ਦੇ ਟੌਲ ਫਰੀ ਨੰਬਰ 181 'ਤੇ ਮੁਹੱਈਆ ਹੋਵੇਗਾ ਅਤੇ ਸੂਬੇ ਵਿੱਚ ਕਸ਼ਮੀਰ ਦੇ ਵਿਦਿਆਰਥੀਆਂ ਲਈ ਕਿਸੇ ਕਿਸਮ ਦੀ ਪ੍ਰੇਸ਼ਾਨੀ ਹੋਣ 'ਤੇ ਤੁਰੰਤ ਅਤੇ ਠੋਸ ਕਾਰਵਾਈ ਨੂੰ ਯਕੀਨੀ ਬਣਾਇਆ ਜਾਵੇਗਾ।ਪੁਲਵਾਮਾ ਹਮਲੇ ਤੋਂ ਬਾਅਦ ਮੁਲਕ ਦੇ ਵੱਖ-ਵੱਖ ਹਿੱਸਿਆਂ ਵਿੱਚ ਕਸ਼ਮੀਰੀ ਵਿਦਿਆਰਥੀਆਂ ਅਤੇ ਹੋਰਾਂ ਨੂੰ ਤੰਗ-ਪ੍ਰੇਸ਼ਾਨ ਦੀਆਂ ਰਿਪੋਰਟਾਂ ਦੇ ਮੱਦੇਨਜ਼ਰ ਇਹ ਸਰਗਰਮ ਕਦਮ ਚੁੱਕਿਆ ਗਿਆ ਹੈ। ਕੈਪਟਨ ਅਮਰਿੰਦਰ ਸਿੰਘ ਨੇ ਦਹਿਸ਼ਤੀ ਹਮਲਾ ਵਾਪਰਨ ਦੇ ਕੁਝ ਘੰਟਿਆਂ ਦੇ ਅੰਦਰ ਹੀ ਉਨ੍ਹਾਂ ਦੀ ਸਰਕਾਰ ਵੱਲੋਂ ਸੂਬੇ ਵਿੱਚ ਕਸ਼ਮੀਰੀਆਂ ਦੀ ਪੂਰੀ ਸੁਰੱਖਿਆ ਅਤੇ ਹਿਫਾਜ਼ਤ ਨੂੰ ਯਕੀਨੀ ਬਣਾਉਂਦਿਆਂ ਕਿਹਾ ਸੀ ਕਿ ਕਿਸੇ ਨੂੰ ਵੀ ਉਨ੍ਹਾਂ ਨੂੰ ਪ੍ਰੇਸ਼ਾਨ ਕਰਨ ਦੀ ਹਰਗਿਜ਼ ਇਜਾਜ਼ਤ ਨਹੀਂ ਦਿੱਤੀ ਜਾਵੇਗੀ।ਵੱਖ-ਵੱਖ ਸੂਬਿਆਂ ਵਿੱਚ ਕਸ਼ਮੀਰੀ ਵਿਦਿਆਰਥੀਆਂ, ਵਪਾਰੀਆਂ ਅਤੇ ਹੋਰਾਂ 'ਤੇ ਹਮਲਿਆਂ ਦੀਆਂ ਰਿਪੋਰਟਾਂ ਸਾਹਮਣੇ ਆਉਣ 'ਤੇ ਪੰਜਾਬ ਵਿੱਚ ਇਨ੍ਹਾਂ ਦੀ ਸੁਰੱਖਿਆ ਨੂੰ ਯਕੀਨੀ ਬਣਾਉਂਦਿਆਂ ਮੁੱਖ ਮੰਤਰੀ ਨੇ ਕਿਹਾ ਕਿ ਕਸ਼ਮੀਰ ਵਾਂਗ ਕਸ਼ਮੀਰੀ ਵੀ ਭਾਰਤ ਦਾ ਬਰਾਬਰ ਹਿੱਸਾ ਹਨ ਅਤੇ ਆਈ.ਐਸ.ਆਈ. ਦੇ ਹੱਥਠੋਕੇ ਅੱਤਵਾਦੀਆਂ ਦੀ ਕਾਰਵਾਈ ਲਈ ਕਸ਼ਮੀਰੀਆਂ ਨੂੰ ਨਿਸ਼ਾਨਾ ਬਣਾ ਕੇ ਜ਼ੁਲਮ ਢਾਹੁਣਾ ਜਾਂ ਪ੍ਰੇਸ਼ਾਨ ਕਰਨਾ ਗੈਰ-ਸੰਵਿਧਾਨਕ ਹੋਣ ਦੇ ਨਾਲ-ਨਾਲ ਅਣਮਨੁੱਖੀ ਵਰਤਾਰਾ ਹੈ।ਕਸ਼ਮੀਰੀ ਵਿਦਿਆਰਥੀਆਂ ਲਈ ਸ਼ੁਰੂ ਕੀਤੇ ਵਿਸ਼ੇਸ਼ ਡੈਸਕ ਦਾ ਉਦੇਸ਼ ਪੰਜਾਬ ਵਿੱਚ ਰਹਿ ਰਹੇ ਕਸ਼ਮੀਰੀਆਂ ਨੂੰ ਪੂਰੀ ਸੁਰੱਖਿਆ ਮੁਹੱਈਆ ਕਰਵਾਉਣਾ ਹੈ। ਜੰਮੂ-ਕਸ਼ਮੀਰ ਦੇ ਲੋਕਾਂ/ਵਿਦਿਆਰਥੀਆਂ ਨੂੰ ਕਿਸੇ ਤਰ੍ਹਾਂ ਪ੍ਰੇਸ਼ਾਨੀ ਜਾਂ ਡਰਾਉਣ-ਧਮਕਾਉਣ ਦੀ ਕਿਸੇ ਵੀ ਸ਼ਿਕਾਇਤ ਦੇ ਨਿਪਟਾਰੇ ਲਈ ਫੌਰੀ ਕਾਰਵਾਈ ਕੀਤੀ ਜਾਇਆ ਕਰੇਗੀ। ਪੀੜਤ ਵੱਲੋਂ 181 ਨੰਬਰ 'ਤੇ ਕਾਲ ਕਰਨ ਜਾਂ ਮੋਬਾਈਲ ਨੰਬਰ 76961-81181 'ਤੇ ਵੱਟਸਐਪ ਮੈਸੇਜ ਭੇਜਿਆ ਜਾ ਸਕਦਾ ਹੈ। ਇਸੇ ਤਰ੍ਹਾਂ ਪੀੜਤ ਵੱਲੋਂ ਆਪਣੀ ਸ਼ਿਕਾਇਤ 0172-6626181 ਨੰਬਰ 'ਤੇ ਫੈਕਸ ਅਤੇ [email protected]. 'ਤੇ ਈ-ਮੇਲ ਕੀਤੀ ਜਾ ਸਕਦੀ ਹੈ।ਪੰਜਾਬ ਪੁਲੀਸ ਨੇ ਸ਼ਿਕਾਇਤਾਂ 'ਤੇ ਫੌਰੀ ਜਵਾਬ ਦੇਣ ਅਤੇ ਨਿਪਟਾਰੇ ਦੀ ਦੇਖ-ਰੇਖ ਲਈ ਡੀ.ਆਈ.ਜੀ. (ਲਾਅ ਐਂਡ ਆਰਡਰ) ਸੁਰਜੀਤ ਸਿੰਘ ਨੂੰ ਨੋਡਲ ਅਫਸਰ ਨਿਯੁਕਤ ਕੀਤਾ ਹੈ। ਪੰਜਾਬ ਪੁਲੀਸ ਦੇ ਨੋਟੀਫਿਕੇਸ਼ਨ ਮੁਤਾਬਕ ਡੀ.ਆਈ.ਜੀ. ਸੂਬੇ ਦੇ ਅਧਿਕਾਰ ਖੇਤਰ ਵਿੱਚ ਰਹਿ ਰਹੇ ਜੰਮੂ ਕਸ਼ਮੀਰ ਦੇ ਵਿਦਿਆਰਥੀਆਂ/ਲੋਕਾਂ ਨਾਲ ਸਬੰਧਤ ਮਸਲਿਆਂ ਅਤੇ ਸ਼ਿਕਾਇਤਾਂ ਦੀ ਨਿਗਰਾਨੀ ਕਰਨਗੇ। ਨੋਟੀਫਿਕੇਸ਼ਨ ਮੁਤਾਬਕ ਜੰਮੂ ਕਸ਼ਮੀਰ ਦਾ ਕੋਈ ਵੀ ਵਿਅਕਤੀ/ਵਿਦਿਆਰਥੀ ਸੰਕਟਕਾਲੀਨ ਸਥਿਤੀ ਵਿੱਚ ਨੋਡਲ ਅਫਸਰ ਦੇ ਮੋਬਾਈਲ ਨੰਬਰ 94645-00004 ਜਾਂ ਚੰਡੀਗੜ੍ਹ ਦੇ ਸੈਕਟਰ-9 ਵਿੱਚ ਸਥਿਤ ਪੰਜਾਬ ਪੁਲੀਸ ਹੈੱਡਕੁਆਰਟਰ ਵਿਖੇ ਉਨ੍ਹਾਂ ਦੇ ਦਫ਼ਤਰ ਦੇ ਨੰਬਰ 0172-2747767 'ਤੇ ਪਹੁੰਚ ਕਰ ਸਕਦਾ ਹੈ।ਇਕ ਸਰਕਾਰੀ ਬੁਲਾਰੇ ਨੇ ਕਿਹਾ ਕਿ ਮੁੱਖ ਮੰਤਰੀ ਨੇ ਪੁਲੀਸ ਵਿਭਾਗ ਨੂੰ ਹਦਾਇਤ ਕੀਤੀ ਕਿ ਪੰਜਾਬ ਵਿੱਚ ਕਸ਼ਮੀਰੀਆਂ ਦੀਆਂ ਸ਼ਿਕਾਇਤਾਂ ਸਾਹਮਣੇ ਆਉਣ 'ਤੇ ਉਨ੍ਹਾਂ ਦੇ ਤੁਰੰਤ ਨਿਪਟਾਰੇ ਨੂੰ ਯਕੀਨੀ ਬਣਾਇਆ ਜਾਵੇ। ਉਨ੍ਹਾਂ ਨੇ ਇਹ ਵੀ ਸਪੱਸ਼ਟ ਕੀਤਾ ਕਿ ਇਸ ਸਬੰਧ ਵਿੱਚ ਕਿਸੇ ਤਰ੍ਹਾਂ ਦੀ ਢਿੱਲ ਬਰਦਾਸ਼ਤ ਨਹੀਂ ਕੀਤੀ ਜਾਵੇਗੀ।

 

Tags: Spokesman Punjab Govt

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD