Thursday, 04 June 2026

 

 

ਖ਼ਾਸ ਖਬਰਾਂ ਪੰਜਾਬ ਸਰਕਾਰ ਵਲੋਂ ਖਿਡਾਰੀਆਂ ਨੂੰ ਬਣਦਾ ਮਾਣ-ਸਤਿਕਾਰ ਦਿੱਤਾ ਜਾ ਰਿਹੈ : ਬਰਿੰਦਰ ਕੁਮਾਰ ਗੋਇਲ ਸਰਹੱਦ ਪਾਰੋਂ ਹਥਿਆਰਾਂ ਤੇ ਨਸ਼ਿਆਂ ਦੀ ਤਸਕਰੀ ਵਾਲੇ ਮਾਡਿਊਲ ਨਾਲ ਸਬੰਧਤ ਦੋ ਮੁਲਜ਼ਮ 2.2 ਕਿਲੋ ਹੈਰੋਇਨ ਅਤੇ 6 ਪਿਸਤੌਲਾਂ ਸਣੇ ਕਾਬੂ ਕੇਵਲ ਸਿੰਘ ਢਿੱਲੋਂ ਨੇ ਸੰਭਾਲੀ ਕਮਾਨ, ‘ਮਹਾਰਾਜਾ ਰਣਜੀਤ ਸਿੰਘ ਵਾਲੇ ਪੰਜਾਬ’ ਨੂੰ ਬਣਾਇਆ ਭਾਜਪਾ ਦਾ ਆਦਰਸ਼ 1000 ਰੁਪਏ ਦੀ ਸਹਾਇਤਾ ਬਹੁਤ ਘੱਟ ਅਤੇ ਬਹੁਤ ਦੇਰ ਨਾਲ ਚੁੱਕਿਆ ਗਿਆ ਕਦਮ : ਅਮਰਿੰਦਰ ਸਿੰਘ ਰਾਜਾ ਵੜਿੰਗ ਪੰਜਾਬ ਵਿੱਚ ਇਸ ਵਾਰ ਬਣੇਗੀ ਡਬਲ ਇੰਜਣ ਵਾਲੀ ਭਾਜਪਾ ਸਰਕਾਰ : ਨਾਇਬ ਸਿੰਘ ਸੈਣੀ ਨਾਇਬ ਸਿੰਘ ਸੈਣੀ ਨੇ ਸਵਰਗੀ ਚੌਧਰੀ ਭਜਨ ਲਾਲ ਦੀ ਬਰਸੀ 'ਤੇ ਦਿੱਤੀ ਸ਼ਰਧਾਂਜਲੀ ਜਲਵਾਯੂ ਸੰਕਟ ਨਾਲ ਨਜਿੱਠਣ ਲਈ ਹਰਿਆਣਾ ਦਾ ਵੱਡਾ ਕਦਮ, 100 ਕਰੋੜ ਰੁਪਏ ਦੇ ਗ੍ਰੀਨ ਕਲਾਈਮੇਟ ਫੰਡ ਦੀ ਸਥਾਪਨਾ ਦਾ ਪ੍ਰਸਤਾਵ ਰਾਹੁਲ ਚਾਬਾ ਵੱਲੋਂ ਸਪੈਸ਼ਲ ਇੰਟੈਂਸਿਵ ਰਵੀਜ਼ਨ ਸਬੰਧੀ ਰਾਜਨੀਤਿਕ ਪਾਰਟੀਆਂ ਨਾਲ ਮੀਟਿੰਗ ਐਲਪੀਯੂ ਦੀ ਵਿਦਿਆਰਥਣ ਪੂਜਾ ਸਿੰਘ ਨੇ ਰਾਸ਼ਟਰੀ ਰਿਕਾਰਡ ਅਤੇ ਏਸ਼ੀਅਨ ਯੂ20 ਸੋਨ ਤਗਮਾ ਜਿੱਤ ਕੇ ਭਾਰਤੀ ਐਥਲੈਟਿਕਸ ਇਤਿਹਾਸ ਨੂੰ ਦੁਬਾਰਾ ਲਿਖਿਆ ਦਲਵਿੰਦਰਜੀਤ ਸਿੰਘ ਵੱਲੋਂ ਐੱਸ.ਆਈ.ਆਰ ਦੇ ਸੋਧੇ ਸ਼ਡਿਊਲ ਸਬੰਧੀ ਰਾਜਨੀਤਿਕ ਪਾਰਟੀਆਂ ਨਾਲ ਮੀਟਿੰਗ ਜਨਗਣਨਾ-2027 ਦੇ ਪਹਿਲੇ ਫੇਜ਼ ਦਾ ਕੰਮ ਮੁਕੰਮਲ ਕਰਨ ਵਾਲੇ ਗਿਣਤੀਕਾਰਾਂ ਅਤੇ ਸੁਪਰਵਾਈਜ਼ਰਾਂ ਨੂੰ ਕੀਤਾ ਸਨਮਾਨਿਤ ਬਲਬੀਰ ਸਿੰਘ ਪਨੂੰ ਨੇ 'ਮੁੱਖ ਮੰਤਰੀ ਤੀਰਥ ਯਾਤਰਾ' ਤਹਿਤ ਪਿੰਡ ਦਮੋਦਰ ਤੋਂ ਸ਼ਰਧਾਲੂਆਂ ਦੀ ਬੱਸ ਰਵਾਨਾ ਕੀਤੀ ‘ਮੇਰੀ ਰਸੋਈ’ ਯੋਜਨਾ ਨਾਲ ਲੋੜਵੰਦ ਪਰਿਵਾਰਾਂ ਨੂੰ ਮਿਲੀ ਮਜ਼ਬੂਤੀ : ਬ੍ਰਮ ਸ਼ੰਕਰ ਜਿੰਪਾ ਈ-ਵੇਸਟ ਇਕੱਠਾ ਕਰਨ ਦੀ ਮੁਹਿੰਮ ਤਹਿਤ 1500 ਕਿਲੋਗ੍ਰਾਮ ਇਲੈਕਟ੍ਰਾਨਿਕ ਕੂੜਾ ਵਿਗਿਆਨਕ ਰੀਸਾਈਕਲਿੰਗ ਲਈ ਭੇਜਿਆ ਗਿਆ : ਆਸ਼ਿਕਾ ਜੈਨ ਭਾਰਤ ਦੇ ਨੌਜਵਾਨਾਂ ਨੂੰ ਨੌਕਰੀ ਲੱਭਣ ਵਾਲੇ ਨਹੀਂ, ਸਗੋਂ ਨੌਕਰੀਆਂ ਪੈਦਾ ਕਰਨ ਵਾਲੇ ਬਣਨਾ ਚਾਹੀਦਾ ਹੈ : ਗੁਲਾਬ ਚੰਦ ਕਟਾਰੀਆ 18000 ਰੁਪਏ ਰਿਸ਼ਵਤ ਲੈਂਦਾ ਸਹਾਇਕ ਸਬ-ਇੰਸਪੈਕਟਰ ਵਿਜੀਲੈਂਸ ਬਿਊਰ ਨੇ ਕੀਤਾ ਕਾਬੂ ਜ਼ਿਲ੍ਹਾ ਚੋਣ ਅਫਸਰ ਰਾਹੁਲ ਵੱਲੋਂ ਐਸ.ਆਈ.ਆਰ ਦੇ ਸੋਧੇ ਸ਼ਡਿਊਲ ਸਬੰਧੀ ਰਾਜਨੀਤਿਕ ਪਾਰਟੀਆਂ ਨਾਲ ਮੀਟਿੰਗ ਪੰਜਾਬ ਰਾਜ ਵਿੱਚ ਐਸ.ਆਈ.ਆਰ. ਅਧੀਨ ਘਰੋ-ਘਰੀ ਗਣਨਾ 25 ਜੂਨ 2026 ਤੋਂ ਹੋਵੇਗੀ ਸ਼ੁਰੂ ਭਗਵੰਤ ਸਿੰਘ ਮਾਨ ਸਰਕਾਰ ਦਾ ਲੁਧਿਆਣਾ ਦੇ ਲੋਕਾਂ ਨੂੰ ਵੱਡਾ ਤੋਹਫਾ ਪ੍ਰਧਾਨ ਮੰਤਰੀ ਮੋਦੀ ਦੇ ਨਿਆਂ ਵਿਜ਼ਨ ਨੂੰ ਹਰਿਆਣਾ ਵਿੱਚ ਸਾਕਾਰ ਕਰ ਰਹੀ ਹੈ ਸਰਕਾਰ : ਨਾਇਬ ਸਿੰਘ ਸੈਣੀ ਹਰਿਆਣਾ ਦੀਆਂ ਖੰਡ ਮਿੱਲਾਂ ਨੂੰ ਇੱਕ ਸਾਲ ਵਿੱਚ ਘਾਟੇ ਤੋਂ ਮੁਨਾਫ਼ੇ ਵਿੱਚ ਲਿਆਉਣਾ ਯਕੀਨੀ ਕਰਨ : ਨਾਇਬ ਸਿੰਘ ਸੈਣੀ

 

ਪੀ.ਐਮ. ਕ੍ਰਿਸ਼ੀ ਸਨਮਾਨ ਨਿਧੀ ਯੋਜਨਾ ਦਾ ਵੱਧ ਤੋਂ ਵੱਧ ਕਿਸਾਨ ਲਾਭ ਲੈਣ : ਡਾ. ਬਲਵਿੰਦਰ ਸਿੰਘ

ਪੀ.ਐਮ. ਕ੍ਰਿਸ਼ੀ ਸਨਮਾਨ ਨਿਧੀ ਯੋਜਨਾ ਸਬੰਧੀ ਕਿਸਾਨਾਂ ਨੂੰ ਜਾਗਰੂਕ ਕਰਨ ਲਈ ਜ਼ਿਲ੍ਹਾ ਪੱਧਰੀ ਕੈਂਪ ਲਗਾਇਆ

Web Admin

Web Admin

5 Dariya News

ਫ਼ਤਹਿਗੜ੍ਹ ਸਾਹਿਬ , 24 Feb 2019

Last updated on: Feb 24, 2019, 00:00 IST

ਜ਼ਿਲ੍ਹੇ ਦੇ ਕਿਸਾਨਾਂ ਨੂੰ ਪ੍ਰਧਾਨ ਮੰਤਰੀ ਕ੍ਰਿਸ਼ੀ ਸਨਮਾਨ ਨਿਧੀ ਯੋਜਨਾ ਬਾਰੇ ਜਾਗਰੂਕ ਕਰਨ ਲਈ ਖੇਤੀਬਾੜੀ ਤੇ ਕਿਸਾਨ ਭਲਾਈ ਵਿਭਾਗ ਵੱਲੋਂ ਕ੍ਰਿਸ਼ੀ ਵਿਗਿਆਨ ਕੇਂਦਰ ਸਮਸ਼ੇਰ ਨਗਰ ਵਿਖੇ ਜ਼ਿਲ੍ਹਾ ਪੱਧਰੀ ਕਿਸਾਨ ਜਾਗਰੂਕਤਾ ਕੈਂਪ ਦਾ ਆਯੋਜਨ ਕੀਤਾ ਗਿਆ। ਜਿਸ ਵਿੱਚ ਕਿਸਾਨਾਂ ਨੂੰ ਪੀ.ਐਮ. ਕ੍ਰਿਸ਼ੀ ਸਨਮਾਨ ਨਿਧੀ ਯੋਜਨਾ ਬਾਰੇ ਜਾਗਰੂਕ ਕੀਤਾ ਗਿਆ। ਇਸ ਸਬੰਧੀ ਜਾਣਕਾਰੀ ਦਿੰਦਿਆਂ ਮੁੱਖ ਖੇਤੀਬਾੜੀ ਅਫਸਰ ਡਾ. ਬਲਵਿੰਦਰ ਸਿੰਘ ਨੇ ਦੱਸਿਆ ਕਿ ਇਸ ਸਕੀਮ ਸਬੰਧੀ ਕਿਸਾਨਾਂ ਨੂੰ ਜਾਗਰੂਕ ਕਰਨ ਲਈ ਜ਼ਿਲ੍ਹਾ ਪੱਧਰ ਤੋਂ ਇਲਾਵਾ ਬਲਾਕ ਪੱਧਰ 'ਤੇ ਬਸੀ ਪਠਾਣਾ, ਅਮਲੋਹ ਤੇ ਖਮਾਣੋਂ ਵਿਖੇ ਵੀ ਬਲਾਕ ਪੱਧਰੀ ਕੈਂਪ ਲਗਾਏ ਗਏ ਤਾਂ ਜੋ ਜ਼ਿਲ੍ਹੇ ਦੇ ਵੱਧ ਤੋਂ ਵੱਧ ਕਿਸਾਨ ਇਸ ਸਕੀਮ ਦਾ ਲਾਭ ਲੈ ਸਕਣ।ਇਸ ਮੌਕੇ ਦੇਸ਼ ਦੇ ਪ੍ਰਧਾਨ ਮੰਤਰੀ ਸ਼੍ਰੀ ਨਰਿੰਦਰ ਮੋਦੀ ਵੱਲੋਂ ਇਸ ਸਕੀਮ ਨੂੰ ਸ਼ੁਰੂ ਕਰਨ ਦਾ ਸਿੱਧਾ ਪ੍ਰਸਾਰਣ ਵੀ ਵਿਖਾਇਆ ਗਿਆ।ਡਾ. ਬਲਵਿੰਦਰ ਸਿੰਘ ਨੇ ਦੱਸਿਆ ਕਿ ਕੇਂਦਰ ਸਰਕਾਰ ਵੱਲੋਂ ਛੋਟੇ ਅਤੇ ਸੀਮਾਂਤ ਕਿਸਾਨਾਂ ਦੀ ਆਮਦਨ ਵਧਾਉਣ ਲਈ ਪ੍ਰਧਾਨ ਮੰਤਰੀ ਕ੍ਰਿਸ਼ੀ ਸਨਮਾਨ ਨਿਧੀ ਯੋਜਨਾ ਸ਼ੁਰੂ ਕੀਤੀ ਗਈ ਹੈ ਜਿਸ ਤਹਿਤ ਯੋਗ ਲਾਭਪਾਤਰਾਂ ਨੂੰ ਸਾਲ ਵਿੱਚ 2 ਹਜ਼ਾਰ ਰੁਪਏ ਹਰੇਕ ਚਾਰ ਮਹੀਨੇ ਬਾਅਦ ਦੇ ਹਿਸਾਬ ਨਾਲ ਸਾਲ ਵਿੱਚ 6000 ਰੁਪਏ ਦੀ ਮਾਲੀ ਸਹਾਇਤਾ ਦਿੱਤੀ ਜਾਵੇਗੀ ਜੋ ਕਿ ਸਿੱਧੀ ਕਿਸਾਨਾਂ ਦੇ ਬੈਂਕ ਖਾਤਿਆਂ ਵਿੱਚ ਜਮ੍ਹਾਂ ਕਰਵਾਈ ਜਾਵੇਗੀ।ਉਨ੍ਹਾਂ ਦੱਸਿਆ ਕਿ ਪੰਜਾਬ ਦੇ ਸੀਮਾਂਤ ਤੇ ਛੋਟੇ ਕਿਸਾਨਾਂ ਜਿਨ੍ਹਾਂ ਦੇ ਪਰਿਵਾਰ ਦੀ ਖੇਤੀਬਾੜੀ ਜਮੀਨ ਦੀ ਮਲਕੀਅਤ 5 ਏਕੜ ਤੱਕ ਹੈ, ਨੂੰ ਸਾਲ ਵਿੱਚ 6000 ਰੁਪਏ ਦਿੱਤੇ ਜਾਣਗੇ। ਉਨ੍ਹਾਂ ਦੱਸਿਆ ਕਿ ਸਕੀਮ ਦਾ ਲਾਭ ਲੈਣ ਲਈ ਕਿਸਾਨਾਂ ਤੋਂ ਸਵੈ ਘੋਸ਼ਣਾ ਪੱਤਰ ਲਏ ਜਾਣਗੇ। ਉਨ੍ਹਾਂ ਹੋਰ ਦੱਸਿਆ ਕਿ ਘੋਸ਼ਣਾ ਪੱਤਰ ਪਿੰਡ ਪੱਧਰੀ ਖੇਤੀਬਾੜੀ ਸੇਵਾ ਸਭਾਵਾਂ ਵਿੱਚ ਉਪਲਬਧ ਹਨ ਜਿਥੇ ਇਹ ਫਾਰਮ ਭਰ ਕੇ ਦਿੱਤੇ ਜਾ ਸਕਦੇ ਹਨ।ਉਨ੍ਹਾਂ ਹੋਰ ਦੱਸਿਆ ਕਿ ਸਕੀਮ ਦਾ ਲਾਭ ਲੈਣ ਲਈ ਸਵੈ ਘੋਸ਼ਣਾ ਪੱਤਰ 25 ਫਰਵਰੀ ਤੱਕ ਦਿੱਤੇ ਜਾ ਸਕਦੇ ਹਨ। ਉਨ੍ਹਾਂ ਦੱਸਿਆ ਕਿ ਜੇਕਰ ਕੋਈ ਲਾਭਪਾਤਰ ਪਿੰਡ ਵਿੱਚ ਨਹੀਂ ਰਹਿੰਦਾ ਤਾਂ ਉਸ ਦੇ ਪਰਿਵਾਰ ਦਾ ਕੋਈ ਵੀ ਬਾਲਗ ਮੈਂਬਰ ਸਵੈ ਘੋਸ਼ਣਾ ਪੱਤਰ ਭਰਕੇ ਪਿੰਡ ਨਾਲ ਸਬੰਧਤ ਪ੍ਰਾਇਮਰੀ ਖੇਤੀਬਾੜੀ ਸਹਿਕਾਰੀ ਸਭਾ ਵਿੱਚ ਜਮ੍ਹਾਂ ਕਰਵਾ ਸਕਦਾ ਹੈ। ਇਸ ਤੋਂ ਇਲਾਵਾ ਸਵੈ ਘੋਸ਼ਣਾ ਪੱਤਰ ਦੀ ਕਾਪੀ ਵੈਬਸਾਈਟ www.agribp.gov.in ਤੋਂ ਵੀ ਡਾਊਨਲੋਡ ਕੀਤੀ ਜਾ ਸਕਦੀ ਹੈ।ਮੁੱਖ ਖੇਤੀਬਾੜੀ ਅਫਸਰ ਨੇ ਜ਼ਿਲ੍ਹੇ ਦੇ ਕਿਸਾਨਾਂ ਨੂੰ ਅਪੀਲ ਕੀਤੀ ਕਿ ਉਹ ਸੋਮਵਾਰ ਤੱਕ ਆਪਣੇ ਸਵੈ ਘੋਸ਼ਣਾ ਪੱਤਰ ਪਿੰਡ ਦੀ ਸਹਿਕਾਰੀ ਸਭਾ ਵਿਖੇ ਜਰੂਰ ਜਮ੍ਹਾਂ ਕਰਵਾਉਣ ਤਾਂ ਜੋ ਉਨ੍ਹਾਂ ਨੂੰ ਸਕੀਮ ਦਾ ਲਾਭ ਦਿੱਤਾ ਜਾ ਸਕੇ।ਉਨ੍ਹਾਂ ਕਿਸਾਨਾਂ ਨੂੰ ਇਹ ਵੀ ਅਪੀਲ ਕੀਤੀ ਕਿ ਸਕੀਮ ਸਬੰਧੀ ਹੋਰ ਵਧੇਰੇ ਜਾਣਕਾਰੀ ਲੈਣ ਲਈ ਖੇਤੀਬਾੜੀ ਤੇ ਸਹਿਕਾਰਤਾ ਵਿਭਾਗ ਦੇ ਅਧਿਕਾਰੀਆਂ ਨਾਲ ਤੁਰੰਤ ਸੰਪਰਕ ਕੀਤਾ ਜਾਵੇ।ਇਸ ਮੌਕੇ ਕ੍ਰਿਸ਼ੀ ਵਿਗਿਆਨ ਕੇਂਦਰ ਦੇ ਡਿਪਟੀ ਡਾਇਰੈਕਟਰ (ਸਿਖਲਾਈ) ਡਾ. ਵਿਪਨ ਰਾਮਪਾਲ, ਖੇਤੀਬਾੜੀ ਅਫਸਰ ਡਾ. ਪ੍ਰਕਾਸ਼ ਸਿੰਘ, ਡਾ. ਲਖਵੀਰ ਸਿੰਘ, ਡਾ. ਹਰਸੰਗੀਤ ਸਿੰਘ, ਡਾ. ਸਤੀਸ਼ ਕੁਮਾਰ ਖੇਤੀਬਾੜੀ ਵਿਕਾਸ ਅਫਸਰ, ਡਾ. ਗੁਰਪ੍ਰੇਮ ਸਿੰਘ ਪ੍ਰੋਜੈਕਟ ਡਾਇਰੈਕਟਰ ਆਤਮਾ, ਡਾ. ਹਰਮਨਜੀਤ ਸਿੰਘ ਤੇ ਡਾ. ਜਤਿੰਦਰ ਸਿੰਘ ਡਿਪਟੀ ਪ੍ਰੋਜੈਕਟ ਡਾਇਰੈਕਟਰ ਆਤਮਾ, ਕ੍ਰਿਸ਼ੀ ਵਿਗਿਆਨ ਕੇਂਦਰ ਦੇ ਸਹਾਇਕ ਪ੍ਰੋਫੈਸਰ ਡਾ. ਰੀਤ ਵਰਮਾ, ਡਾ. ਅਰਵਿੰਦਰਪ੍ਰੀਤ ਕੌਰ, ਡਾ. ਅਜੈ ਗੋਦਰਾ ਤੋਂ ਇਲਾਵਾ ਵੱਡੀ ਗਿਣਤੀ ਵਿੱਚ ਕਿਸਾਨਾਂ ਨੇ ਭਾਗ ਲਿਆ।

 

Tags: Agriculture

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD