Friday, 05 June 2026

 

 

ਖ਼ਾਸ ਖਬਰਾਂ ਹਰ ਇਕ ਇਨਸਾਨ ਸਾਈਕਲਿੰਗ ਨੂੰ ਆਪਣੀ ਜ਼ਿੰਦਗੀ ਦਾ ਅਨਿੱਖੜਵਾਂ ਅੰਗ ਬਣਾਵੇ : ਵਿਧਾਇਕ ਰੁਪਿੰਦਰ ਸਿੰਘ ਹੈਪੀ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੇ ਐਲਾਨ ਤੋਂ 24 ਘੰਟਿਆਂ ਦੇ ਅੰਦਰ, ਪੰਜਾਬ ਸਰਕਾਰ ਵੱਲੋਂ ਪ੍ਰਾਈਵੇਟ ਸਕੂਲਾਂ ਦੁਆਰਾ ਮਨਮਾਨੇ ਢੰਗ ਨਾਲ ਫੀਸਾਂ ਵਿੱਚ ਵਾਧੇ ‘ਤੇ ਰੋਕ ਲਈ ਕਾਨੂੰਨ ਦਾ ਖਰੜਾ ਬਣਾਉਣ ਦੇ ਹੁਕਮ 'ਆਪ' ਨੇ ਜਾਖੜ ਅਤੇ ਬਿੱਟੂ ਦਾ ਹਵਾਲਾ ਦਿੰਦੇ ਹੋਏ ਭਾਜਪਾ ਦੀ 'ਵਰਤੋਂ ਅਤੇ ਸੁੱਟੋ' ਦੀ ਰਾਜਨੀਤੀ ਦੀ ਕੀਤੀ ਨਿੰਦਾ ਸਾਲ 2025-26 ਦੌਰਾਨ ਬਿਸਤ-ਦੁਆਬ ਨਹਿਰੀ ਨੈਟਵਰਕ ਹੇਠ ਸਿੰਜਾਈ ਅਧੀਨ ਰਕਬੇ 'ਚ ਹੋਇਆ 167% ਵਾਧਾ : ਬਰਿੰਦਰ ਕੁਮਾਰ ਗੋਇਲ 144 ਸਾਲਾਂ ਦੌਰਾਨ ਕਿਸੇ ਸਰਕਾਰ ਨੇ ਨਹਿਰਾਂ ਚੋਂ ਪਾਣੀ ਨਹੀਂ ਲੈਣ ਦਿੱਤਾ, ਮੁੱਖ ਮੰਤਰੀ ਭਗਵੰਤ ਸਿੰਘ ਮਾਨ ਬਣੇ ਕਿਸਾਨਾਂ ਦੇ ਮਸੀਹਾ : ਮਨਵਿੰਦਰ ਸਿੰਘ ਗਿਆਸਪੁਰਾ ਤਰੁਨਪ੍ਰੀਤ ਸਿੰਘ ਸੌਂਦ, ਹਰਦੀਪ ਸਿੰਘ ਮੁੰਡੀਆਂ ਅਤੇ ਵਿਧਾਇਕਾਂ ਦੀ ਮੌਜੂਦਗੀ ਵਿੱਚ ਜਗਰੂਪ ਸਿੰਘ ਸੇਹ ਨੇ ਸੰਭਾਲਿਆ ਜ਼ਿਲ੍ਹਾ ਪ੍ਰੀਸ਼ਦ ਲੁਧਿਆਣਾ ਦੇ ਚੇਅਰਮੈਨ ਦਾ ਅਹੁਦਾ ਹਿਮਾਂਸ਼ੂ ਜੈਨ ਨੇ ਲੁਧਿਆਣਾ ਵਿੱਚ ਐਸ.ਆਈ.ਆਰ. ਗਤੀਵਿਧੀਆਂ ਦੇ ਸੁਚਾਰੂ ਸੰਚਾਲਨ ਲਈ ਜ਼ਿਲ੍ਹਾ ਪੱਧਰੀ ਨੋਡਲ ਅਫ਼ਸਰਾਂ ਅਤੇ ਸਹਾਇਕ ਨੋਡਲ ਅਫ਼ਸਰਾਂ ਨਾਲ ਕੀਤੀ ਮੀਟਿੰਗ ਡਾ ਬਲਬੀਰ ਸਿੰਘ ਨੇ ਛੋਟੀ ਮਸਜਿਦ ਨੇੜੇ 20 ਲੱਖ ਦੀ ਲਾਗਤ ਨਾਲ ਕਰਵਾਈ ਪ੍ਰੋਜੈਕਟ ਦੀ ਸ਼ੁਰੂਆਤ ਸਮਾਜ ਦਾ ਹਰ ਵਰਗ ਨਸ਼ਿਆਂ ਦੇ ਖਾਤਮੇ ਲਈ ਆਪਣਾ ਯੋਗਦਾਨ ਪਾਵੇ : ਅਮਨ ਅਰੋੜਾ ਹਰਪਾਲ ਸਿੰਘ ਚੀਮਾ ਵੱਲੋਂ ਮੁਲਾਜ਼ਮ ਯੂਨੀਅਨਾਂ ਨਾਲ ਮੁਲਾਕਾਤ ਸ਼ਿਮਲਾ ਪਹਾੜੀ ਚੌਕ ਦੀ ਸਾਲਾਂ ਪੁਰਾਣੀ ਪਾਣੀ ਭਰਨ ਦੀ ਸਮੱਸਿਆ ਦਾ ਹੱਲ ਪੰਜਾਬ ਪੁਲਿਸ ਵੱਲੋਂ ਵੱਡੀ ਅੱਤਵਾਦੀ ਸਾਜਿਸ਼ ਨਾਕਾਮ ਰੋਟਰੀ ਕਲੱਬ ਰੋਪੜ ਸੈਂਟਰਲ ਦੇ ਡਿਸਟਰਿਕਟ ਗਵਰਨਰ ਰਵੀ ਪ੍ਰਕਾਸ਼ ਵੱਲੋਂ ਅਧਿਕਾਰਤ ਦੌਰਾ ਕੀਤਾ ਗਿਆ ਪੰਜਾਬ ਸਰਕਾਰ ਦੀ ਅਗਵਾਈ ਵਿਚ ਨੌਜਵਾਨਾਂ ਲਈ ਰੋਜ਼ਗਾਰ ਦੇ ਨਵੇਂ ਰਾਹ ਖੋਲ੍ਹੇਗਾ ਜ਼ਿਲ੍ਹਾ ਪ੍ਰਸ਼ਾਸਨ : ਡਾ. ਹਿਮਾਂਸ਼ੂ ਅਗਰਵਾਲ ਨਸ਼ਿਆਂ ਵਿਰੁੱਧ ਮੁਹਿੰਮ ਨੂੰ ਹੋਰ ਮਜ਼ਬੂਤ ਕਰਨ ਲਈ ਅੰਮ੍ਰਿਤਸਰ ਕੇਂਦਰੀ ਵਿੱਚ ਅਹਿਮ ਮੀਟਿੰਗ ਆਯੋਜਿਤ ਨਸ਼ਿਆਂ ਦੇ ਜੜੋਂ ਖਾਤਮੇ ਲਈ ਵਿਲੇਜ ਅਤੇ ਵਾਰਡ ਡਿਫੈਂਸ ਕਮੇਟੀਆਂ ਪੁਲਿਸ ਤੇ ਸਿਵਲ ਪ੍ਰਸ਼ਾਸ਼ਨ ਨਾਲ ਮਿਲਕੇ ਨਿਭਾਉਣ ਅਹਿਮ ਭੂਮਿਕਾ : ਲਖਵੀਰ ਸਿੰਘ ਰਾਏ ਡਾ. ਸੋਨਾ ਥਿੰਦ ਵੱਲੋਂ ਸਪੈਸ਼ਲ ਇੰਟੈਂਸਿਵ ਰਵੀਜਨ ਦੇ ਰਿਵਾਈਜਡ ਸ਼ਡਿਊਲ ਤੋਂ ਰਾਜਸੀ ਪਾਰਟੀਆਂ ਦੇ ਨੁਮਾਇੰਦਿਆਂ ਨੂੰ ਕਰਵਾਇਆ ਜਾਣੂ ਮੁੱਖ ਮੰਤਰੀ ਸਿਹਤ ਬੀਮਾ ਯੋਜਨਾ : ਮੋਗਾ ਵਿੱਚ ਲੋਕਾਂ ਹੁਣ ਤੱਕ 8.61 ਕਰੋੜ ਰੁਪੈ ਤੋਂ ਵਧੇਰੇ ਦਾ ਕਰਵਾਇਆ ਮੁਫਤ ਇਲਾਜ ਐਡਵੋਕੈਟ ਅਮਰਪਾਲ ਸਿੰਘ ਨੇ ਪਿੰਡ ਚਾਚੋਕੇ ਵਿੱਖੇ ਪਿੰਡ ਦੇ ਵਿਕਾਸ ਕਾਰਜਾਂ ਅਤੇ ਲੋਕ ਭਲਾਈ ਦੇ ਮੁੱਦਿਆਂ ਸਬੰਧੀ ਪਿੰਡ ਵਾਸੀਆਂ ਨਾਲ ਕੀਤੀ ਮੀਟਿੰਗ ਅਮਨ ਅਰੋੜਾ ਦੇ ਯਤਨਾਂ ਸਦਕਾ ਪਿੰਡ ਅਕਬਰਪੁਰ ਦੀ 789 ਏਕੜ ਜ਼ਮੀਨ ਨੂੰ ਅਜ਼ਾਦੀ ਤੋਂ ਬਾਅਦ ਪਹਿਲੀ ਵਾਰ ਮਿਲੇਗਾ ਨਹਿਰੀ ਪਾਣੀ ਸ੍ਰੀ ਆਨੰਦਪੁਰ ਸਾਹਿਬ ਹੈਰੀਟੇਜ ਸਟਰੀਟ ਪ੍ਰਾਜੈਕਟ ਨੂੰ ਪ੍ਰਵਾਨਗੀ, ਕਿਲ੍ਹਾ ਸ੍ਰੀ ਅਨੰਦਗੜ੍ਹ ਸਾਹਿਬ, ਤਖ਼ਤ ਸ੍ਰੀ ਕੇਸਗੜ੍ਹ ਸਾਹਿਬ ਅਤੇ ਇਤਿਹਾਸਕ ਗੁਰਦੁਆਰਿਆਂ ਨੂੰ ਜੋੜੇਗੀ ਹੈਰੀਟੇਜ ਸਟਰੀਟ : ਭਗਵੰਤ ਸਿੰਘ ਮਾਨ

 

ਪਟਿਆਲਾ ਹੈਰੀਟੇਜ ਫੈਸਟੀਵਲ ਪੋਲੋ ਕੱਪ ਬਹਾਦਰਗੜ੍ਹ ਦੀ ਟੀਮ ਨੇ ਜਿੱਤਿਆ

ਪਟਿਆਲਾ ਹੈਰੀਟੇਜ ਫੈਸਟੀਵਲ-2019 ਤਹਿਤ ਹੋਇਆ ਪੋਲੋ ਦਾ ਦਿਲਕਸ਼ ਮੁਕਾਬਲਾ-ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਵੀ ਮਾਣਿਆਂ ਪੋਲੋ ਮੈਚ ਦਾ ਆਨੰਦ

Web Admin

Web Admin

5 Dariya News

ਪਟਿਆਲਾ , 24 Feb 2019

Last updated on: Feb 24, 2019, 00:00 IST

ਪਟਿਆਲਾ ਹੈਰੀਟੇਜ ਫੈਸਟੀਵਲ-2019 ਦੇ ਉਤਸਵਾਂ ਦੀ ਲੜੀ ਵਜੋਂ ਕਿਲਾ ਮੁਬਾਰਕ ਅਤੇ ਬਹਾਦਰਗੜ੍ਹ ਦੀਆਂ ਟੀਮਾਂ ਦਰਮਿਆਨ ਹੋਇਆ 'ਪਟਿਆਲਾ ਹੈਰੀਟੇਜ ਫੈਸਟੀਵਲ ਪੋਲੋ ਕੱਪ' ਦੋਵਾਂ ਟੀਮਾਂ ਦੇ ਸਖ਼ਤ ਮੁਕਾਬਲੇ ਮਗਰੋਂ ਬਹਾਦਰਗੜ੍ਹ ਦੀ ਟੀਮ ਨੇ 7-6 ਅੰਕਾਂ ਨਾਲ ਜਿੱਤ ਲਿਆ। ਪਟਿਆਲਾ ਪੋਲੋ ਐਂਡ ਰਾਇਡਿੰਗ ਕਲੱਬ ਵਿਖੇ ਅੱਜ ਕਰਵਾਏ ਗਏ ਇਸ ਪਟਿਆਲਾ ਹੈਰੀਟੇਜ ਫੈਸਟੀਵਲ ਪੋਲੋ ਕੱਪ ਨੇ ਇਥੇ ਵਿਦਿਆਰਥੀਆਂ ਅਤੇ ਨੌਜਵਾਨਾਂ ਨੂੰ ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਵੱਲੋਂ ਲਏ ਗਏ ਸੁਪਨੇ ਅਨੁਸਾਰ ਸਾਹਸ ਭਰਪੂਰ ਖੇਡਾਂ ਪ੍ਰਤੀ ਉਤਸ਼ਾਹਤ ਕਰਦਿਆਂ ਜਿੰਦਗੀ ਦੀਆਂ ਚੁਣੌਤੀਆਂ ਦਾ ਸਾਹਮਣਾ ਕਰਨ ਲਈ ਪ੍ਰੇਰਿਆ। ਇਸ ਮੈਚ ਦੇ ਮੁੱਖ ਮਹਿਮਾਨ ਵਜੋਂ ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਸ਼ਿਰਕਤ ਕੀਤੀ। ਉਨ੍ਹਾਂ ਦੇ ਨਾਲ ਸਾਬਕਾ ਕੇਂਦਰੀ ਵਿਦੇਸ਼ ਰਾਜ ਮੰਤਰੀ ਸ੍ਰੀਮਤੀ ਪਰਨੀਤ ਕੌਰ, ਮੁੱਖ ਮੰਤਰੀ ਦੇ ਸੀਨੀਅਰ ਸਲਾਹਕਾਰ ਲੈਫ਼ਟੀਨੈਂਟ ਜਨਰਲ (ਸੇਵਾ ਮੁਕਤ) ਟੀ.ਐਸ. ਸ਼ੇਰਗਿੱਲ, ਪੀ.ਵੀ.ਐਸ.ਐਮ., ਮੀਡੀਆ ਸਲਾਹਕਾਰ ਸ੍ਰੀ ਰਵੀਨ ਠੁਕਰਾਲ ਸਮੇਤ ਹੋਰ ਸ਼ਖ਼ਸੀਅਤਾਂ ਨੇ ਇਸ ਦਿਲਚਸਪ ਮੈਚ ਦਾ ਆਨੰਦ ਮਾਣਿਆਂ।ਪੰਜਾਬ ਦੇ ਸੱਭਿਆਚਾਰਕ ਤੇ ਸੈਰ ਸਪਾਟਾ ਵਿਭਾਗ ਤੇ ਜ਼ਿਲ੍ਹਾ ਪ੍ਰਸ਼ਾਸਨ ਵੱਲੋਂ ਇੰਡੀਅਨ ਟਰੱਸਟ ਫਾਰ ਰੂਰਲ ਹੈਰੀਟੇਜ ਐਂਡ ਡਿਵੈਲਪਮੈਂਟ ਦੇ ਸਹਿਯੋਗ ਨਾਲ ਕਰਵਾਏ ਜਾ ਰਹੇ ਇਸ ਵਿਰਾਸਤੀ ਉਤਸਵ ਦੌਰਾਨ ਕਰਵਾਏ ਗਏ 'ਪਟਿਆਲਾ ਹੈਰੀਟੇਜ ਫੈਸਟੀਵਲ ਪੋਲੋ ਕੱਪ' ਦੌਰਾਨ ਕਿਲਾ ਮੁਬਾਰਕ ਅਤੇ ਬਹਾਦਰਗੜ੍ਹ ਦੀਆਂ ਟੀਮਾਂ ਦਰਮਿਆਨ ਸਖ਼ਤ ਮੁਕਾਬਲੇ ਵਾਲਾ ਮੈਚ ਹੋਇਆ, ਜਿਸ 'ਚ ਵੱਡੀ ਗਿਣਤੀ ਦਰਸ਼ਕਾਂ ਨੇ ਇਸ ਸਾਹਸ ਭਰਪੂਰ ਦਿਲਦਾਰ-ਜਾਨਦਾਰ ਤੇ ਦਿਲਕਸ਼ ਖੇਡ ਦਾ ਅਨੰਦ ਮਾਣਦਿਆਂ ਤਾੜੀਆਂ ਦੀ ਗੂੰਜ ਨਾਲ ਖਿਡਾਰੀਆਂ ਦੀ ਹੌਂਸਲਾ ਅਫ਼ਜਾਈ ਕੀਤੀ।ਇਹ 'ਪਟਿਆਲਾ ਹੈਰੀਟੇਜ ਫੈਸਟੀਵਲ ਪੋਲੋ ਕੱਪ', ਜਿਸ 'ਚ ਬਹਾਦਰਗੜ੍ਹ ਦੀ ਟੀਮ ਨੇ ਇਸ ਖੇਡ ਦੇ ਚਾਰੇ ਚੱਕਰਾਂ ਦੌਰਾਨ ਵਿਰੋਧੀ ਟੀਮ ਕਿਲਾ ਮੁਬਾਰਕ 'ਤੇ ਦਬਾਅ ਬਣਾਈ ਰੱਖਿਆ ਤੇ ਅੰਤ ਨੂੰ ਸਖ਼ਤ ਮੁਕਾਬਲੇ ਮਗਰੋਂ 7-6 ਗੋਲਾਂ ਦੇ ਫਰਕ ਨਾਲ ਜਿੱਤ ਲਿਆ। ਪਹਿਲੇ ਦੋਵਾਂ ਚੱਕਰ 'ਚ ਬਹਾਦਰਗੜ੍ਹ ਦੀ ਟੀਮ ਨੇ ਦਬਾਅ ਬਣਾਉਂਦਿਆਂ 3 ਗੋਲ ਕੀਤੇ। ਪਹਿਲੇ ਅੱਧ ਮਗਰੋਂ ਤੀਜੇ ਚੱਕਰ 'ਚ ਕਿਲਾ ਮੁਬਾਰਕ ਦੀ ਟੀਮ ਨੇ ਗੋਲ ਬਣਾਉਣ ਦੀ ਸ਼ੁਰੂਆਤ ਕਰਦਿਆਂ 3 ਗੋਲ ਕੀਤੇ ਤੇ ਬਹਾਦਰਗੜ੍ਹ ਦੀ ਟੀਮ ਨੇ ਇੱਕ ਗੋਲ ਕੀਤਾ।

ਚੌਥੇ ਚੱਕਰ ਦੌਰਾਨ ਵੀ ਬਹਾਦਰਗੜ੍ਹ ਟੀਮ ਨੇ ਦਬਾਅ ਜਾਰੀ ਰੱਖਦਿਆਂ 3 ਹੋਰ ਗੋਲ ਕੀਤੇ, ਇਸ ਚੱਕਰ 'ਚ ਗੋਲ ਕਰਨ ਲਈ ਬਹਾਦਰਗੜ੍ਹ ਟੀਮ ਦੇ ਕਰਨਲ ਐਨ.ਐਸ. ਸੰਧੂ ਅਤੇ ਕਿਲਾ ਮੁਬਾਰਕ ਦੇ ਗੁਰਪਾਲ ਸਿੰਘ ਦਰਮਿਆਨ ਸਖ਼ਤ ਟੱਕਰ ਬਣੀ ਰਹੀ। ਇਸ ਚੱਕਰ 'ਚ ਕਿਲਾ ਮੁਬਾਰਕ ਨੇ ਚੌਥਾ ਗੋਲ ਕੀਤਾ ਜਦੋਂਕਿ ਇਸ ਟੀਮ ਲਈ ਗੁਰਪਾਲ ਸਿੰਘ ਨੇ 5ਵਾਂ ਗੋਲ ਕੀਤਾ ਤੇ ਟੀਮ ਨੇ ਇੱਕ ਹੋਰ ਗੋਲ ਕਰਦਿਆਂ ਖੇਡ 'ਤੇ ਕਾਬੂ ਪਾਉਣ ਦੀ ਕੋਸ਼ਿਸ਼ ਕੀਤੀ ਪ੍ਰੰਤੂ ਆਖਰੀ ਚੱਕਰ 'ਚ ਇਹ ਟੀਮ 6 ਗੋਲਾਂ 'ਤੇ ਸਿਮਟ ਗਈ। ਜਦੋਂਕਿ ਬਹਾਦਰਗੜ੍ਹ ਦੀ ਟੀਮ ਨੇ ਸਖ਼ਤ ਟੱਕਰ ਦਿੰਦਿਆਂ ਆਖਰੀ ਚੱਕਰ 'ਚ 7 ਗੋਲਾਂ ਨਾਲ ਮੁਕਾਬਲਾ ਜਿੱਤ ਲਿਆ।ਇਸ ਤੋਂ ਮਗਰੋਂ ਪੀ.ਪੀ.ਐਸ. ਸਕੂਲ ਨਾਭਾ ਦੇ ਘੋੜ ਸਵਾਰ ਵਿਦਿਆਰਥੀਆਂ ਨੇ ਘੋੜਸਵਾਰੀ ਦੇ ਕਰਤੱਬ ਦਿਖਾਏ। ਇਨ੍ਹਾਂ ਜਾਨਦਾਰ ਘੋੜ ਸਵਾਰਾਂ ਨੇ ਘੋੜਸਵਾਰੀ ਕਰਦਿਆਂ ਖੜੇ ਹੋਕੇ ਸਲਿਊਟ, ਲੈਂਸ ਪੈਗ, ਤੀਹਰੀ ਟੈਂਟ ਪੈਗਿੰਗ, ਇੰਡੀਅਨ ਫਾਇਲ, ਰੁਮਾਲ ਚੁੱਕਣਾ, ਟ੍ਰਿਕ ਟੈਂਟ ਪੈਗਿੰਗ ਆਦਿ ਕਰਤੱਬ ਦਿਖਾਏ। ਇਸ ਤੋਂ ਪਹਿਲਾਂ ਮੈਚ ਦੇ ਸ਼ੁਰੂ 'ਚ ਮਿਲਟਰੀ ਬੈਂਡ ਨੇ ਮਧੁਰ ਧੁੰਨਾ ਨਾਲ ਮਾਹੌਲ ਨੂੰ ਸ਼ਾਨਦਾਰ ਬਣਾਇਆ।ਕਿਲਾ ਮੁਬਾਰਕ ਦੀ ਟੀਮ 'ਚ ਸ੍ਰੀ ਰਾਜੇਸ਼ ਸਹਿਗਲ, ਸ. ਗੁਰਪਾਲ ਸਿੰਘ, ਲੈਫ਼ਟੀਨੈਟ ਜਨਰਲ ਅਰੁਣ ਸਾਹਨੀ, ਪੀ.ਵੀ.ਐਸ.ਐਮ., ਯੂ.ਵਾਈ.ਐਸ.ਐਮ., ਐਸ.ਐਮ., ਵੀ.ਐਸ.ਐਮ. (ਰਿਟਾ.) ਅਤੇ ਸ੍ਰੀ ਜੈ ਸ਼ੇਰਗਿੱਲ ਸ਼ਾਮਲ ਸਨ। ਜਦੋਂਕਿ ਬਹਾਦਰਗੜ੍ਹ ਟੀਮ 'ਚ ਸ੍ਰੀ ਅਸ਼ਵਨੀ ਸ਼ਰਮਾ, ਦਫ਼ੇਦਾਰ ਵਿਜੇ ਸਿੰਘ, ਮੇਜਰ ਅਨੰਦ ਰਾਜਪੁਰੋਹਿਤ ਅਤੇ ਕਰਨਲ ਐਨ.ਐਸ. ਸੰਧੂ ਸ਼ਾਮਲ ਸਨ। ਇਸ ਦੌਰਾਨ ਲੈਫ. ਜਨਰਲ ਸੇਵਾ ਮੁਕਤ ਬਲਬੀਰ ਸਿੰਘ ਸੰਧੂ, ਏ.ਵੀ.ਐਸ.ਐਮ., ਵੀ.ਐਸ.ਐਮ. (ਰਿਟਾ.) ਨੇ ਰੈਫ਼ਰੀ ਵਜੋਂ ਅਤੇ ਸਪੈਸ਼ਲ ਰੈਫ਼ਰੀ ਵਜੋਂ ਕਰਨਲ ਆਰ.ਪੀ.ਐਸ. ਬਰਾੜ, ਲੈਫ. ਕਰਨਲ ਸੇਵਾ ਮੁਕਤ ਮਨੋਜ ਦੀਵਾਨ ਅਤੇ ਮੇਜਰ ਅਮਿਤ ਸੂਦਨ ਨੇ ਅੰਮਾਇਰ ਵਜੋਂ ਭੂਮਿਕਾ ਨਿਭਾਈ। ਜਦੋਂਕਿ ਕੁਮੈਂਟਰੀ ਕਰਨਲ (ਰਿਟਾ.) ਪੀ.ਐਸ. ਗਰੇਵਾਲ ਨੇ ਬਾਖੂਬੀ ਕੀਤੀ।ਇਸ ਦੌਰਾਨ ਮੇਅਰ ਨਗਰ ਨਿਗਮ ਪਟਿਆਲਾ ਸ੍ਰੀ ਸੰਜੀਵ ਸ਼ਰਮਾ ਬਿੱਟੂ, ਲੈਫ. ਜਨਰਲ ਚੇਤਿੰਦਰ ਸਿੰਘ, ਬ੍ਰਿਗੇਡੀਅਰ ਵਰੁਣ ਸਹਿਗਲ, ਬ੍ਰਿਗੇਡੀਅਰ (ਰਿਟਾ.) ਡੀ.ਐਸ. ਗਰੇਵਾਲ, ਕੈਪਟਨ ਅਮਰਜੀਤ ਸਿੰਘ ਜੇਜੀ, ਮੁੱਖ ਮੰਤਰੀ ਦੇ ਓ.ਐਸ.ਡੀ.. ਸ. ਅੰਮ੍ਰਿਤਪ੍ਰਤਾਪ ਸਿੰਘ ਹਨੀ ਸੇਖੋਂ, ਸ੍ਰੀ ਰਜੇਸ਼ ਕੁਮਾਰ, ਸ੍ਰੀ ਬਲਵਿੰਦਰ ਸਿੰਘ ਅੱਤਰੀ, ਆਈ.ਜੀ. ਪਟਿਆਲਾ ਏ.ਐਸ. ਰਾਏ, ਡਿਪਟੀ ਕਮਿਸ਼ਨਰ ਸ੍ਰੀ ਕੁਮਾਰ ਅਮਿਤ, ਐਸ.ਐਸ.ਪੀ. ਮਨਦੀਪ ਸਿੰਘ ਸਿੱਧੂ, ਏ.ਡੀ.ਸੀ. (ਡੀ) ਪੂਨਮਦੀਪ ਕੌਰ, ਫ਼ੌਜੀ ਅਧਿਕਾਰੀ ਤੇ ਸੈਨਿਕ, ਪਟਿਆਲਾ ਦੇ ਕੌਂਸਲਰ, ਐਨ.ਸੀ.ਸੀ. ਕੈਡਿਟਸ, ਸਰਕਾਰੀ ਮੈਰੀਟੋਰੀਅਸ ਸੀਨੀਅਰ ਸੈਕੰਡਰੀ, ਯਾਦਵਿੰਦਰ ਪਬਲਿਕ ਸਕੂਲ, ਪੀ.ਪੀ.ਐਸ. ਨਾਭਾ ਆਦਿ ਸਕੂਲਾਂ ਦੇ ਵੱਡੀ ਗਿਣਤੀ ਵਿਦਿਆਰਥੀ ਤੇ ਅਧਿਆਪਕਾਂ ਸਮੇਤ ਵੱਡੀ ਗਿਣਤੀ ਪਟਿਆਲਵੀਆਂ ਨੇ ਵੀ ਸ਼ਮੂਲੀਅਤ ਕੀਤੀ ਅਤੇ ਇਸ ਮੈਚ ਦਾ ਆਨੰਦ ਮਾਣਿਆ। 

 

Tags: Amarinder Singh

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD