Thursday, 04 June 2026

 

 

ਖ਼ਾਸ ਖਬਰਾਂ ਵਪਾਰੀਆਂ ਨੂੰ ਦਰਪੇਸ਼ ਮੁਸ਼ਕਿਲਾਂ ਦਾ ਨਾਲੋ ਨਾਲ ਨਿਪਟਾਰਾ ਯਕੀਨੀ ਬਣਾਉਣ ਅਧਿਕਾਰੀ : ਨਵਜੋਤ ਕੌਰ ਨਵਜੋਤ ਕੌਰ ਵੱਲੋਂ ਹੜ੍ਹ ਸੁਰੱਖਿਆ ਕਾਰਜ ਨਿਰਧਾਰਤ ਸਮੇਂ ਅੰਦਰ ਯਕੀਨੀ ਬਣਾਉਣ ਦੀ ਹਦਾਇਤ ਸੀਨੀਅਰ ਸਿਟੀਜ਼ਨਾਂ ਦੇ ਕੰਮ ਪਹਿਲ ਦੇ ਆਧਾਰ ਤੇ ਕੀਤੇ ਜਾਣ : ਡਾ.ਸੋਨਾ ਥਿੰਦ ਅਜੀਤਪਾਲ ਸਿੰਘ ਕੋਹਲੀ ਵੱਲੋਂ ਲੀਲਾ ਭਵਨ ਤੋਂ ਥਾਪਰ ਚੌਂਕ ਤੱਕ 2.25 ਕਰੋੜ ਰੁਪਏ ਦੀ ਲਾਗਤ ਨਾਲ ਬਣੀ ਸੜਕ ਲੋਕਾਂ ਨੂੰ ਸਮਰਪਿਤ ਦੋ ਰੋਜ਼ਾ “ਐਡਵਾਂਸਡ ਟੈਕਨੋਲੋਜੀਕਲ ਇੰਟਰਵੈਨਸ਼ਨ ਇਨ ਸਮਾਰਟ ਫਾਰਮਿੰਗ” ਵਰਕਸ਼ਾਪ ਦਾ ਆਯੋਜਨ ਰਾਜਨੀਤਿਕ ਪਾਰਟੀਆਂ ਨੂੰ ਐਸ.ਆਈ.ਆਰ. ਦੇ ਸੋਧੇ ਹੋਏ ਸ਼ਡਿਊਲ ਬਾਰੇ ਜਾਣੂ ਕਰਵਾਇਆ ਆਊਟਸੋਰਸ ਸਿਹਤ ਵਿਭਾਗ ਮੁਲਾਜ਼ਮ ਯੂਨੀਅਨ ਪੰਜਾਬ ਜਥੇਬੰਦੀ ਵੱਲੋਂ ਡਾ. ਬਲਵੀਰ ਸਿੰਘ ਨਾਲ ਕੀਤੀ ਗਈ ਮੀਟਿੰਗ ਟ੍ਰੈਫਿਕ ਨਿਯਮਾਂ ਦੀ ਉਲੰਘਣਾ ਕਰਨ ਵਾਲਿਆਂ ਖਿਲਾਫ਼ ਵਿਸ਼ੇਸ਼ ਚੈਕਿੰਗ ਮੁਹਿੰਮ ਚਲਾਈ ਜਾਵੇ : ਵਧੀਕ ਡਿਪਟੀ ਕਮਿਸ਼ਨਰ ਨਾਇਬ ਸਿੰਘ ਸੈਣੀ ਦੀ ‘ਗੋ ਗਲੋਬਲ’ ਅਪ੍ਰੋਚ ਨੂੰ ਮਿਲੀ ਨਵੀਂ ਰਫ਼ਤਾਰ ਹਿਸਾਰ ਦੇ 10 ਪਿੰਡਾਂ ਦੇ ਕਿਸਾਨ ਵਫਦ ਨੇ ਸ਼ਰੂਤੀ ਚੌਧਰੀ ਨਾਲ ਕੀਤੀ ਮੁਲਾਕਾਤ ਪ੍ਰਧਾਨ ਮੰਤਰੀ ਨੇ ਮਹਿਲਾਵਾਂ ਨੂੰ ਫੈਸਲਾ ਲੈਣ ਦੀ ਪ੍ਰਕਿਰਿਆ ਦੇ ਕੇਂਦਰ ਵਿੱਚ ਸਥਾਪਤ ਕਰਨ ਦਾ ਕੀਤਾ ਕਾਰਜ : ਨਾਇਬ ਸਿੰਘ ਸੈਣੀ ਹਰਿਆਣਾ ਵਿੱਚ 24 ਸਾਲ ਬਾਅਦ ਵੋਟਰ ਸੂਚੀਆਂ ਦੀ ਵਿਸ਼ੇਸ਼ ਗੰਭੀਰ ਪੁਨਰੀਖਣ ਪ੍ਰਕਿਰਿਆ, 15 ਜੂਨ ਤੋਂ ਸ਼ੁਰੂ ਹੋਵੇਗੀ ਘਰ-ਘਰ ਤਸਦੀਕ ਮੁਹਿੰਮ ਭਗਵੰਤ ਮਾਨ ਸਰਕਾਰ ਨੇ ‘ਮੁੱਖ ਮੰਤਰੀ ਸਿਹਤ ਯੋਜਨਾ’ ਦਾ ਕੀਤਾ ਵਿਸਥਾਰ ਸੇਵਾਮੁਕਤ ਆਈਏਐਸ ਅਧਿਕਾਰੀ ਸੰਜੇ ਗੁਪਤਾ ਨੇ ਪੀਐਸਈਆਰਸੀ ਦੇ ਚੇਅਰਪਰਸਨ ਵਜੋਂ ਅਹੁਦਾ ਸੰਭਾਲਿਆ ਮਾਨ ਸਰਕਾਰ ਵੱਲੋਂ ਸਭ ਤੋਂ ਵੱਡੀ ਸੀਵਰੇਜ ਸਫਾਈ ਮੁਹਿੰਮ ਦੀ ਸ਼ੁਰੂਆਤ ਹਰਪਾਲ ਸਿੰਘ ਚੀਮਾ ਨੇ ਮੁਲਾਜ਼ਮ ਯੂਨੀਅਨਾਂ ਨਾਲ ਉੱਚ ਪੱਧਰੀ ਮੀਟਿੰਗਾਂ ਦੀ ਕੀਤੀ ਪ੍ਰਧਾਨਗੀ, ਲੰਬਿਤ ਮਸਲਿਆਂ ਦੇ ਜਲਦੀ ਹੱਲ ਦੇ ਦਿੱਤੇ ਨਿਰਦੇਸ਼ ਐਮਆਰਐਸਏਐਫਪੀਆਈ ਦੇ ਦੋ ਕੈਡਿਟਾਂ ਨੇ ਏਐਫਸੀਏਟੀ ਵਿੱਚ ਦੇਸ਼ ਭਰ ਵਿੱਚੋਂ ਹਾਸਲ ਕੀਤਾ ਦੂਜਾ ਤੇ ਛੇਵਾਂ ਰੈਂਕ 5000 ਰੁਪਏ ਰਿਸ਼ਵਤ ਲੈਂਦਾ ਇੱਕ ਪ੍ਰਾਈਵੇਟ ਵਿਅਕਤੀ ਵਿਜੀਲੈਂਸ ਬਿਊਰੋ ਨੇ ਕੀਤਾ ਗ੍ਰਿਫਤਾਰ ਭਗਵੰਤ ਮਾਨ ਸਰਕਾਰ ਨੇ ਪ੍ਰਾਈਵੇਟ ਸਕੂਲਾਂ ਵੱਲੋਂ ਮਨਮਰਜ਼ੀ ਦੀਆਂ ਫੀਸਾਂ ਵਧਾਉਣ 'ਤੇ ਲਾਈ ਰੋਕ ਪੰਜਾਬ ਸਰਕਾਰ ਵਲੋਂ ਖਿਡਾਰੀਆਂ ਨੂੰ ਬਣਦਾ ਮਾਣ-ਸਤਿਕਾਰ ਦਿੱਤਾ ਜਾ ਰਿਹੈ : ਬਰਿੰਦਰ ਕੁਮਾਰ ਗੋਇਲ ਸਰਹੱਦ ਪਾਰੋਂ ਹਥਿਆਰਾਂ ਤੇ ਨਸ਼ਿਆਂ ਦੀ ਤਸਕਰੀ ਵਾਲੇ ਮਾਡਿਊਲ ਨਾਲ ਸਬੰਧਤ ਦੋ ਮੁਲਜ਼ਮ 2.2 ਕਿਲੋ ਹੈਰੋਇਨ ਅਤੇ 6 ਪਿਸਤੌਲਾਂ ਸਣੇ ਕਾਬੂ

 

ਸੂਬੇ ਦੇ ਹਰ ਖੇਤਰ ਦਾ ਸਰਵਪੱਖੀ ਵਿਕਾਸ ਕਰਨ ਲਈ ਪੰਜਾਬ ਸਰਕਾਰ ਵਚਨਵੱਧ-ਰਾਣਾ ਕੇ ਪੀ ਸਿੰਘ

ਸਰਕਾਰੀ ਯੋਜਨਾਵਾਂ ਦਾ ਲਾਭ ਬਿਨ੍ਹਾਂ ਕਿਸੇ ਭੇਦ-ਭਾਵ ਤੋਂ ਦਿੱਤਾ ਜਾਵੇਗਾ-ਸਪੀਕਰ

Web Admin

Web Admin

5 Dariya News

ਸ੍ਰੀ ਅਨੰਦਪੁਰ ਸਾਹਿਬ , 26 Feb 2019

Last updated on: Feb 26, 2019, 00:00 IST

ਪੰਜਾਬ ਸਰਕਾਰ ਸੂਬੇ ਦੇ ਹਰ ਖੇਤਰ ਦੇ ਸਰਵਪੱਖੀ ਵਿਕਾਸ ਲਈ ਵਚਨਵੱਧ ਹੈ। ਹਰ ਵਰਗ ਨੂੰ ਸਰਕਾਰ ਦੀਆਂ ਸਹੂਲਤਾਂ ਦਾ ਲਾਭ ਦੇਣ ਲਈ ਸਰਕਾਰ ਵਲੋਂ ਲਗਾਤਾਰ ਉਪਰਾਲੇ ਜਾ ਰਹੇ ਹਨ। ਇਹ ਪ੍ਰਗਟਾਵਾ ਪੰਜਾਬ ਵਿਧਾਨ ਸਭਾ ਦੇ ਸਪੀਕਰ ਰਾਣਾ ਕੇ ਪੀ ਸਿੰਘ ਨੇ ਅੱਜ ਪਿੰਡ ਬਾਸੋਵਾਲ ਦੇ ਸਰਕਾਰੀ ਸੀ.ਸੈਕ.ਸਕੂਲ ਵਿਚ ਮਾਈ ਭਾਗੋ ਵਿਦਿਆ ਸਕੀਮ ਤਹਿਤ ਲੜਕੀਆਂ ਨੂੰ ਸਿੱਖਿਆ ਲਈ ਉਤਸਾਹਤ ਕਰਨ ਦੇ ਮੰਤਵ ਨਾਲ ਚਲਾਈ ਗਈ ਯੋਜਨਾਂ ਅਧੀਨ ਸਾਇਕਲਾਂ ਦੀ ਵੰਡ ਕਰਨ ਮੋਕੇ ਕੀਤਾ। ਉਹਨਾਂ ਕਿਹਾ ਕਿ ਸਰਕਾਰ ਵਲੋਂ ਚਲਾਈਆਂ ਜਾ ਰਹੀਆਂ ਲੋਕ ਭਲਾਈ ਸਕੀਮਾਂ ਦਾ ਲਾਭ ਹਰ ਲੋੜਵੰਦ ਨੂੰ ਪਹੁੰਚਾਉਣਾ ਸਰਕਾਰ ਦੀ ਜਿੰਮੇਵਾਰੀ ਹੈ ਇਸਦੇ ਲਈ ਯੋਗ ਤੇ ਲੋੜਵੰਦ ਵਿਅਕਤੀ ਦੀ ਚੋਣ ਕਰਕੇ ਉਹਨਾਂ ਨੂੰ ਸਮੇਂ ਸਿਰ ਇਹ ਲਾਭ ਪਹੁੰਚਾਉਣ ਲਈ ਸਰਕਾਰੀ ਅਧਿਕਾਰੀਆਂ ਦੇ ਨਾਲ ਨਾਲ ਸਮਾਜ ਸੇਵੀ ਸੰਗਠਨਾਂ ਦੇ ਆਗੂ ਤੇ ਲੋਕਾਂ ਦੇ ਚੁਣੇ ਹੋਏ ਨੁਮਾਇੰਦੇ ਵੀ ਵਿਸ਼ੇਸ ਭੂਮਿਕਾ ਨਿਭਾਉਣ। ਉਹਨਾਂ ਕਿਹਾ ਕਿ ਬਾਸੋਵਾਲ ਦੇ ਇਸ ਸਕੂਲ ਨੂੰ ਲੋੜੀਦੀ ਹਰ ਸਹੂਲਤ ਉਪਲੱਬਧ ਕਰਵਾਈ ਜਾਵੇਗੀ। ਉਹਨਾਂ ਕਿਹਾ ਕਿ ਇਸ ਤੋਂ ਇਲਾਵਾ ਇਸ ਖੇਤਰ ਦੇ ਵਿਕਾਸ ਲਈ ਜੋ ਵੀ ਫੰਡ ਲੋੜੀਦੇ ਹਨ ਉਹ ਵੀ ਉਪਲੱਬਧ ਕਰਵਾਏ ਜਾਣਗੇ।ਉਹਨਾਂ ਕਿਹਾ ਕਿ ਹਰ ਖੇਤਰ ਦਾ ਸਰਵਪੱਖੀ ਵਿਕਾਸ ਕਰਵਾਉਣਾ ਸਰਕਾਰ ਦੀ ਜਿੰਮੇਵਾਰੀ ਹੈ ਤੇ ਇਸ ਵਿਚ ਕੋਈ ਭਾਦੇ ਭਾਵ ਨਹੀਂ ਹੋਣਾ ਚਾਹੀਦਾ।

ਸਿੱਖਿਆ ਦੇ ਖੇਤਰ ਵਿਚ ਹੋਏ ਸੁਧਾਰਾ ਦਾ ਜਿਕਰ ਕਰਦੇ ਹੌਏ ਸਪੀਕਰ ਰਾਣਾ ਕੇ ਪੀ ਸਿੰਘ ਨੇ ਕਿਹਾ ਕਿ ਸਾਡੇ ਤੋਂ ਪਹਿਲੀ ਪੀੜੀ ਨੇ ਬੁਨਿਆਦੀ ਢਾਂਚੇ ਦਾ ਵਿਕਾਸ ਕੀਤਾ ਅਤੇ ਮੋਜੂਦਾ ਪੀੜੀ ਦਾ ਰਾਸ਼ਟਰ ਦੇ ਨਿਰਮਾਣ ਵਿਚ ਵੱਡਾ ਯੋਗਦਾਨ ਹੈ। ਉਹਨਾਂ ਨੇ ਕਿਹਾ ਕਿ ਜੋ ਤਰੱਕੀ ਤੇ ਵਿਕਾਸ ਮੋਜੂਦਾ ਸਮੇਂ ਹੋ ਰਿਹਾ ਹੈ ਉਸਦਾ ਅਗਲੀ ਪੀੜੀ ਭਰਭੂਰ ਅਨੰਦ ਉਠਾਉਦੀ ਹੈ। ਉਹਨਾਂ ਕਿਹਾ ਕਿ ਸਿੱਖਿਆ ਦੇ ਬਾਰੇ ਵਿਚ ਸੰਸਾਰ ਦੇ ਵੱਡੇ ਵੱਡੇ ਬੁੱਧੀਜੀਵੀਆਂ ਨੇ ਅਨਮੋਲ ਸਬਦ ਕਹੇ ਹਨ। ਉਹਨਾਂ ਦਾ ਭਾਵ ਇਹ ਸੀ ਕਿ ਕਿਸੇ ਵੀ ਤਰੱਕੀ ਲਈ ਅਤੇ ਬੁਲੰਦੀ ਤੇ ਪਹੁੰਚਣ ਲਈ ਸਿੱਖਿਆ ਸਭ ਤੋਂ ਸਰਲ ਮਾਧਿਅਮ ਹੈ। ਉਹਨਾਂ ਕਿਹਾ ਕਿ ਅਰਸਤੂ ਵਰਗੇ ਮਹਾਨ ਫਿਲਾਸਪਰ ਅਤੇ ਸਾਇੰਸਦਾਨ ਨੇ ਵੀ ਸਿੱਖਿਆ ਦੀ ਮਜਬੂਤੀ ਲਈ ਆਪਣੀਆਂ ਭਾਵਨਾਂਵਾਂ ਪ੍ਰਗਟ ਕਰਦੇ ਹੋਏ ਕਿਹਾ ਸੀ ਕਿ ਵਿਦਿਆ ਦੇ ਚਾਨਣ ਨਾਲ ਸੰਸਾਰ ਦੀ ਹਰ ਹਨੇਰੇ ਰਸਤੇ ਨੂੰ ਅਸਾਨੀ ਨਾਲ ਪਾਰ ਕੀਤਾ ਜਾ ਸਕਦਾ ਹੈ। ਉਹਨਾਂ ਕਿਹਾ ਕਿ ਅੱਜ ਦੇ ਕਲਾਸ ਰੂਮ ਵਿਚ ਬੈਠੇ ਵਿਦਿਆਰਥੀ ਕੱਲ ਰਾਸ਼ਟਰ ਦਾ ਨਿਰਮਾਣ ਕਰਨਗੇ ਅਜਿਹੇ ਵਿਚਾਰ ਨੈਲਸਨ ਮੰਡੇਲਾ ਦੇ ਸਨ ਭਾਵ ਕਿ ਸਾਨੂੰ ਵਿਦਿਆ ਰਾਹੀਂ ਅਸਾਨੀ ਨਾਲ ਤਰੱਕੀ ਮਿਲਦੀ ਹੈ ਇਹੋ ਜੀਵਨ ਦਾ ਅਸਲੀ ਮਾਰਗ ਦਰਸ਼ਨ ਹੈ। ਉਹਨਾਂ ਇਸ ਮੋਕੇ ਬਾਸੋਵਾਲ ਦੇ ਵਿਕਾਸ ਲਈ ਕਈ ਐਲਾਨ ਵੀ ਕੀਤੇ। ਇਸ ਮੋਕੇ ਸਪੀਕਰ ਰਾਣਾ ਕੇ ਪੀ ਸਿੰਘ ਦਾ ਵਿਸੇਸ਼ ਸਨਮਾਨ ਵੀ ਕੀਤਾ ਗਿਆ। ਇਸ ਮੋਕੇ ਪ੍ਰੇਮ ਸਿੰਘ ਬਾਸੋਵਾਲ, ਹਰਬੰਸ ਲਾਲ ਮਹਿਦਲੀ, ਕਮਲਦੇਵ ਜੋਸ਼ੀ, ਰਮੇਸ਼ ਚੰਦਰ ਦੱਸਗੁਰਾਈ, ਰਾਣਾ ਰਾਮ ਸਿੰਘ ਅਤੇ ਇਲਾਕੇ ਦੇ ਪੰਤਵੱਤੇ, ਮਾਪੇ ਅਤੇ ਅਧਿਆਪਕ ਵੱਡੀ ਗਿਣਤੀ ਵਿਚ ਹਾਜ਼ਰ ਸਨ।

 

Tags: Rana Kanwarpal Singh

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD