Tuesday, 14 May 2024

 

 

ਖ਼ਾਸ ਖਬਰਾਂ ਸੀਜੀਸੀ ਲਾਂਡਰਾਂ ਦੀ ਐਯੂਓ ਮਹਿਮਾ ਨੇ ਸਰਵੋਤਮ ਕੈਡੇਟ ਲਈ ਸੀਡਬਲਿਓ ਐਵਾਰਡ ਜਿੱਤਿਆ 6000 ਰੁਪਏ ਦੀ ਰਿਸ਼ਵਤ ਲੈਂਦਾ ਏ.ਐਸ.ਆਈ ਵਿਜੀਲੈਂਸ ਬਿਊਰੋ ਵੱਲੋਂ ਕਾਬੂ ਜਨਰਲ ਅਬਜਰਵਰ ਵੱਲੋਂ ਫਾਜ਼ਿਲਕਾ ਦਾ ਦੌਰਾ, ਚੋਣ ਤਿਆਰੀਆਂ ਦਾ ਲਿਆ ਜਾਇਜ਼ਾ ਐਲਪੀਯੂ ਵੱਲੋਂ 15ਵੇਂ ਅਚੀਵਰਜ਼ ਅਵਾਰਡ ਸਮਾਰੋਹ ਦਾ ਆਯੋਜਨ: ਵਿਦਿਆਰਥੀਆਂ ਨੂੰ ਕੀਤਾ ਇੱਕ ਕਰੋੜ ਰੁਪਏ ਦੇ ਨਕਦ ਪੁਰਸਕਾਰਾਂ ਨਾਲ ਸਨਮਾਨਿਤ ਬੀਐਸਐਫ ਦੇ ਵਿਹੜੇ ਗੂੰਜਿਆਂ ਮਤਦਾਨ ਦਾ ਨਾਅਰਾ ਡਿਪਟੀ ਕਮਿਸ਼ਨਰ ਡਾ: ਸੇਨੂ ਦੁੱਗਲ ਵੱਲੋਂ ਘੰਟਾ ਘਰ ਚੌਕ ਸਮੇਤ ਮੁੱਖ ਬਜਾਰਾਂ ਦਾ ਦੌਰਾ ਮੋਹਕਮਪੁਰਾ ਤੋਂ ਆਮ ਆਦਮੀ ਪਾਰਟੀ ਦੇ ਪ੍ਰਧਾਨ ਕਾਂਗਰਸ ਵਿੱਚ ਸ਼ਾਮਲ ਜਨਰਲ ਅਬਜਰਵਰ ਦੀ ਨਿਗਰਾਨੀ ਹੇਠ ਚੋਣ ਅਮਲੇ ਦੀ ਹੋਈ ਰੈਂਡੇਮਾਈਜੇਸ਼ਨ ਕੇਸ ਵਿੱਚੋਂ ਨਾਮ ਕੱਢਣ ਬਦਲੇ 10,000 ਰੁਪਏ ਰਿਸ਼ਵਤ ਲੈਂਦਾ ਏ.ਐਸ.ਆਈ. ਵਿਜੀਲੈਂਸ ਬਿਊਰੋ ਵੱਲੋਂ ਕਾਬੂ ਜ਼ਮੀਨ ਦੇ ਇੰਤਕਾਲ ਬਦਲੇ 3 ਹਜ਼ਾਰ ਰੁਪਏ ਰਿਸ਼ਵਤ ਲੈਂਦਾ ਪਟਵਾਰੀ ਦਾ ਕਰਿੰਦਾ ਵਿਜੀਲੈਂਸ ਬਿਊਰੋ ਵੱਲੋਂ ਕਾਬੂ 5ਵੇਂ ਦਿਨ ਅੱਜ 19 ਨਾਮਜ਼ਦਗੀ ਪੱਤਰ ਹੋਏ ਦਾਖਲ ਪ੍ਰੋ: ਵਿਰਸਾ ਸਿੰਘ ਵਲਟੋਹਾ ਨੇ ਖਡੂਰ ਸਾਹਿਬ ਲੋਕ ਸਭਾ ਚੋਣਾਂ ਲਈ ਨਾਮਜ਼ਦਗੀ ਪੱਤਰ ਦਾਖ਼ਲ ਕੀਤੇ ਲੰਬੀ ਹਲਕੇ ’ਚ ਅਕਾਲੀ ਦਲ ਨੂੰ ਵੱਡਾ ਝਟਕਾ, ਦਰਜ਼ਨਾਂ ਅਕਾਲੀ ਕਾਂਗਰਸ ਵਿਚ ਹੋਏ ਸ਼ਾਮਲ ਕਾਂਗਰਸੀ ਉਮੀਦਵਾਰ ਦੇ ਪੁੱਤਰ ਗੁਰਬਾਜ਼ ਸਿੰਘ ਸਿੱਧੂ ਵੱਲੋਂ ਸੰਗਤ ਮੰਡੀ ’ਚ ਚੋਣ ਦਫ਼ਤਰ ਦਾ ਉਦਘਾਟਨ ਡਾ: ਸਰੋਜ ਪਾਂਡੇ ਨੇ ਚੋਣ ਪ੍ਰਚਾਰ ਚ ਯੁਵਾ ਸ਼ਕਤੀ ਦੀ ਵਰਤੋਂ ਕਿਸ ਤਰ੍ਹਾਂ ਕੀਤੀ ਜਾਵੇਗੀ, ਬਾਰੇ ਰੋਡਮੈਪ ਤਿਆਰ ਕੀਤਾ ਦਲ ਬਦਲੂਆਂ ’ਤੇ ਵਿਸ਼ਵਾਸ ਨਾ ਕਰੋ ਜਿਹਨਾਂ ਨੇ ਆਪਣੀ ਮਾਂ ਪਾਰਟੀ ਨੂੰ ਧੋਖਾ ਦਿੱਤਾ: ਸੁਖਬੀਰ ਸਿੰਘ ਬਾਦਲ ਗੁਰਜੀਤ ਸਿੰਘ ਔਜਲਾ ਨੇ ਗੁਰੂ ਘਰ ਮੱਥਾ ਟੇਕ ਕੇ ਨਾਮਜ਼ਦਗੀ ਕੀਤੀ ਦਾਖ਼ਲ ਤਰਸੇਮ ਸਿੰਘ ਡੀ.ਸੀ. ਨੇ ਕੀਤੀ ਘਰ ਵਾਪਸੀ ਮੁੱਖ ਮੰਤਰੀ ਭਗਵੰਤ ਮਾਨ ਨੇ ਨਵਾਂਸ਼ਹਿਰ ਵਿੱਚ ਮਲਵਿੰਦਰ ਕੰਗ ਲਈ ਕੀਤਾ ਚੋਣ ਪ੍ਰਚਾਰ ਮਨੀਸ਼ ਤਿਵਾੜੀ ਦੀ ਰਾਮਦਰਬਾਰ ਪਦਯਾਤਰਾ ’ਚ ਭਾਰੀ ਗਿਣਤੀ ਵਿੱਚ ਲੋਕਾਂ ਨੇ ਕੀਤੀ ਸ਼ਮੂਲੀਅਤ ਸੂਬਾ ਕਾਂਗਰਸ ਦੇ ਉਮੀਦਵਾਰ ਵਿਜੇ ਇੰਦਰ ਸਿੰਗਲਾ ਨੇ ਸ੍ਰੀ ਆਨੰਦਪੁਰ ਸਾਹਿਬ ਸੀਟ ਲਈ ਨਾਮਜ਼ਦਗੀ ਪੱਤਰ ਦਾਖਲ ਕੀਤਾ

 

ਫੇਜ 3ਬੀ 2 ਮਾਰਕੀਟ ਵਿੱਚ ਨਜਾਇਜ ਲਗੀਆਂ ਰੇਹੜੀਆਂ ਫੜੀਆਂ ਹਟਾਈਆਂ ਜਾਣ : ਜੇ ਪੀ ਸਿੰਘ

ਸ਼ਾਮ ਨੂੰ ਨੌਜਵਾਨਾਂ ਵੱਲੋਂ ਮਚਾਇਆ ਜਾਂਦਾ ਹੁੜਦੰਗ, ਸ਼ਰਾਬ ਪਿਲਾਉਣ ਵਾਲੇ ਰੇਹੜੀਆਂ ਵਾਲਿਆਂ ਖਿਲਾਫ ਸਖਤ ਕਾਰਵਾਈ ਕੀਤੀ ਜਾਵੇ

Web Admin

Web Admin

5 Dariya News

ਮੋਹਾਲੀ , 27 Feb 2019

ਮਾਰਕੀਟ ਐਸੋਸੀਏਸ਼ਨ ਥ੍ਰੀ ਬੀ ਟੂ ਦੀ ਮੀਟਿੰਗ ਮਾਰਕੀਟ ਦੇ ਪ੍ਰਧਾਨ ਭਾਈ ਜਤਿੰਦਰਪਾਲ ਸਿੰਘ ਜੇਪੀ ਦੀ ਪ੍ਰਧਾਨਗੀ ਹੇਠ ਹੋਈ । ਇਸ ਮੀਟਿੰਗ ਵਿੱਚ ਮਾਰਕੀਟ ਵਿੱਚ ਆ ਰਹੀਆਂ ਰੋਜ਼ਾਨਾ ਦੀਆਂ ਪ੍ਰੇਸ਼ਾਨੀਆਂ ਬਾਰੇ ਵਿਚਾਰ ਚਰਚਾ ਹੋਈ  ਮਾਰਕੀਟ ਵੈਲਫੇਅਰ ਐਸੋਸੀਏਸ਼ਨ ਫੇਜ 3ਬੀ 2 ਅਤੇ  ਕਲਗੀਧਰ ਸੇਵਕ ਜਥੇ ਦੇ ਪ੍ਰਧਾਨ ਭਾਈ ਜਤਿੰਦਰਪਾਲ ਸਿੰਘ ਜੇ ਪੀ ਨੇ ਪ੍ਰਸ਼ਾਸਨ ਤੋਂ ਮੰਗ ਕੀਤੀ ਹੈ ਕਿ ਸਥਾਨਕ ਫੇਜ 3ਬੀ2 ਦੀ ਮਾਰਕੀਟ ਵਿੱਚ ਲੱਗੀਆਂ ਹੋਈਆਂ ਰੇਹੜੀਆਂ ਫੜੀਆਂ ਤੁਰੰਤ ਹਟਾਈਆਂ ਜਾਣ|ਇਕ ਬਿਆਨ ਵਿੱਚ  ਭਾਈ ਜਤਿੰਦਰਪਾਲ ਸਿੰਘ ਜੇ ਪੀ ਨੇ ਕਿਹਾ ਕਿ ਇਸ ਮਾਰਕੀਟ ਵਿੱਚ ਹਰ ਪਾਸੇ ਨਜਾਇਜ ਲੱਗਦੀਆਂ ਰੇਹੜੀਆਂ ਫੜੀਆਂ ਦੀ ਭਰਮਾਰ ਹੋ ਗਈ ਹੈ| ਜਿਸ ਕਾਰਨ ਮਾਰਕੀਟ ਦੇ ਦੁਕਾਨਦਾਰਾਂ ਦਾ ਕੰਮ ਪ੍ਰਭਾਵਿਤ ਹੋ  ਰਿਹਾ ਹੈ।ਉਨ੍ਹਾਂ ਕਿਹਾ ਕਿ ਮਾਰਕੀਟ ਦੀ ਦੁਕਾਨਾਂ ਦੇ ਸਾਹਮਣੇ ਲੱਗੀ ਹੋਈ  ਰੇਲਿੰਗ ਦੇ ਨਾਲ ਨਾਲ  ਬਾਹਰੋਂ ਆ ਕੇ ਕਿੰਨੇ ਹੀ ਲੋਕ ਸ਼ਾਮ ਵੇਲੇ ਆਪਣੀਆਂ ਫੜ੍ਹੀਆਂ ਲਗਾ ਕੇ ਬੈਠ ਜਾਂਦੇ ਹਨ  , ਇਹਨਾ ਰੇਹੜੀਆਂ ਫੜੀਆਂ ਉਪਰ  ਸਮਾਨ ਸਸਤੇ ਰੇਟ ਉਪਰ ਵਿਚਆ ਜਾਂਦਾ ਹੈ, ਕਿਉਂਕਿ ਇਹ ਸਮਾਨ ਗੈਰਮਿਆਰੀ ਹੁੰਦਾ ਹੈ| ਆਮ ਲੋਕ ਸਸਤੇ ਦੇ ਚੱਕਰ ਵਿਚ ਇਹਨਾ ਰੇਹੜੀਆਂ ਫੜੀਆਂ ਵਾਲਿਆਂ ਦੇ ਗਾਹਕ ਬਣ ਜਾਂਦੇ ਹਨ ਜਿਸ ਕਰਕੇ ਵਧੀਆ ਕੁਆਲਿਟੀ ਦਾ ਸਮਾਨ ਵੇਚਣ ਵਾਲੇ ਦੁਕਾਨਦਾਰਾਂ ਦਾ ਕੰਮ ਪ੍ਰਭਾਵਿਤ ਹੋ ਰਿਹਾ ਹੈ|. ਜਤਿੰਦਰਪਾਲ ਸਿੰਘ ਜੇ ਪੀ ਨੇ ਕਿਹਾ ਕਿ ਇਹ ਰੇਹੜੀਆਂ ਫੜੀਆਂ ਵਾਲੇ ਕੋਈ ਟੈਕਸ ਵੀ ਨਹੀਂ ਦਿੰਦੇ ਜਦੋਂਕਿ ਦੁਕਾਨਦਾਰਾਂ ਨੂੰ ਪ੍ਰਾਪਰਟੀ ਟੈਕਸ,ਜੀ ਐੱਸ ਟੀ  ਸਮੇਤ ਹੋਰ ਕਈ ਤਰਾਂ ਦੇ ਟੈਕਸ ਦੇਣੇ ਪੈਂਦੇ ਹਨ। ਇਹਨਾਂ ਰੇਹੜੀਆਂ ਫੜੀਆਂ ਵਾਲਿਆਂ ਕੋਲ ਹਰ ਸਮੇਂ ਨਸ਼ੇੜੀ ਕਿਸਮ ਦੇ ਵਿਅਕਤੀ ਝੁਰਮਟ ਪਾਈ ਰਖਦੇ ਹਨ ਜਿਸ ਕਰਕੇ ਇਸ ਮਾਰਕੀਟ ਦੀ ਅਮਨ ਕਾਨੂੰਨ ਦੀ ਸਥਿਤੀ ਪ੍ਰਭਾਵਿਤ ਹੋ ਰਹੀ ਹੈ।

ਇਸ ਤੋਂ ਇਲਾਵਾ ਇਹਨਾ ਰੇਹੜੀਆਂ ਵਾਲਿਆਂ ਵਲੋਂ  ਸਟੀਲ ਦੇ ਗਲਾਸਾਂ ਵਿੱਚ ਪਾਣੀ ਪਿਲਾਉਣ ਦੇ ਬਹਾਨੇ ਖਾਸ ਗਾਹਕਾਂ ਨੂੰ ਸ਼ਰਾਬ ਪਿਲਾਈ ਜਾਂਦੀ ਹੈ, ਜਿਸ ਕਾਰਨ ਮਾਰਕੀਟ ਦਾ ਮਾਹੌਲ ਖਰਾਬ ਹੋ ਰਿਹਾ ਹੈ|ਉਨ੍ਹਾਂ ਕਿਹਾ ਕਿ ਸ਼ਾਮ ਵੇਲੇ ਬਹੁਤ ਹੀ ਜ਼ਿਆਦਾ ਗਿਣਤੀ ਵਿੱਚ  ਵਿਹਲੜ  ਅਤੇ ਨਸ਼ੇੜੀ ਕਿਸਮ ਦੇ ਲੋਕ ਮਾਰਕੀਟ ਵਿੱਚ ਝੁਰਮਟ ਪਾ ਕੇ ਖੜ੍ਹੇ ਹੁੰਦੇ ਹਨ ਅਤੇ ਹੁੜਦੰਗ ਵੀ ਮਚਾਉਂਦੇ ਹਨ ਜੇ ਕੋਈ ਦੁਕਾਨਦਾਰ ਇਨ੍ਹਾਂ ਨੂੰ ਮਨ੍ਹਾ ਕਰੇ ਤਾਂ ਉਹਨੂੰ ਲੜਨ ਨੂੰ ਪੈਂਦੇ ਹਨ ਪਹਿਲਾਂ ਵੀ ਪਿਛਲੇ ਸਮੇਂ ਵਿੱਚ ਕਈ ਵਾਰ ਇੱਥੇ  ਲੜਾਈ ਝਗੜੇ ਹੋ ਚੁੱਕੇ ਹਨ ਕਈ ਮੌਕਿਆਂ ਤੇ ਤਾਂ ਜਦੋਂ ਇਨ੍ਹਾਂ ਹੁੱਲੜਬਾਜਾਂ ਵੱਲੋਂ ਉੱਚ ਅਫ਼ਸਰਾਂ ਨਾਲ ਗੱਲ ਕਰਾਈ ਜਾਂਦੀ ਹੈ ਤਾਂ ਪੀਸੀਆਰ ਵਾਲੇ ਵੀ ਮਜਬੂਰ ਜਿਹੇ ਦਿਖਦੇ ਹਨ । ਸ੍ਰ. ਜਤਿੰਦਰਪਾਲ ਸਿੰਘ ਜੇ ਪੀ ਨੇ  ਨੇ ਪ੍ਰਸ਼ਾਸਨ ਤੋਂ ਮੰਗ ਕੀਤੀ ਕਿ ਦੁਕਾਨਦਾਰਾਂ ਨੂੰ ਅਤੇ ਆਉਣ ਵਾਲੇ ਗਾਹਕਾਂ ਨੂੰ ਇਨ੍ਹਾਂ ਹੁੱਲੜਬਾਜ਼ਾਂ ਤੋਂ ਨਿਜਾਤ ਦਵਾਈ ਜਾਵੇ ਅਤੇ  ਇਸ  ਮਾਰਕੀਟ ਵਿੱਚ ਨਜਾਇਜ ਤੋਰ ਤੇ ਲੱਗੀਆਂ ਹੋ ਈਆਂ ਸਾਰੀਆਂ ਰੇਹੜੀਆਂ ਫੜੀਆਂ ਤੁਰੰਤ ਹਟਵਾਈਆਂ ਜਾਣ ਅਤੇ ਖਾਸ ਗਾਹਕਾਂ ਨੂੰ ਸ਼ਰਾਬ ਪਿਲਾਉਣ ਵਾਲੇ ਰੇਹੜੀਆਂ ਵਾਲਿਆਂ ਖਿਲਾਫ ਸਖਤ ਕਾਰਵਾਈ ਕੀਤੀ ਜਾਵੇ ਤਾਂ ਕਿ ਮਾਰਕੀਟ ਦਾ ਮਾਹੌਲ ਖਰਾਬ ਨਾ ਹੋਵੇ  ਅਤੇ ਦੁਕਾਨਦਾਰਾਂ ਦਾ ਕੰਮ ਪ੍ਰਭਾਵਿਤ ਨਾ ਹੋਵੇ| ਅੱਜ ਇਸ ਮੌਕੇ ਮਾਰਕੀਟ ਵੈਲਫੇਅਰ ਐਸੋਸੀਏਸ਼ਨ ਥ੍ਰੀ ਬੀ ਟੂ ਦੇ  ਦੇ ਮੀਤ ਪ੍ਰਧਾਨ ਸ੍ਰੀ ਅਸ਼ੋਕ ਬਾਂਸਲ ਅਤੇ ਹੋਰ ਦੁਕਾਨਦਾਰ ਵੀ ਹਾਜ਼ਰ ਸਨ।

 

Tags: Jatinder Pal Singh JP

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2024 | 5 Dariya News | All Rights Reserved
Powered by: CDS PVT LTD