Monday, 13 May 2024

 

 

ਖ਼ਾਸ ਖਬਰਾਂ ਮਨੀਸ਼ ਤਿਵਾੜੀ ਦੀ ਰਾਮਦਰਬਾਰ ਪਦਯਾਤਰਾ ’ਚ ਭਾਰੀ ਗਿਣਤੀ ਵਿੱਚ ਲੋਕਾਂ ਨੇ ਕੀਤੀ ਸ਼ਮੂਲੀਅਤ ਸੂਬਾ ਕਾਂਗਰਸ ਦੇ ਉਮੀਦਵਾਰ ਵਿਜੇ ਇੰਦਰ ਸਿੰਗਲਾ ਨੇ ਸ੍ਰੀ ਆਨੰਦਪੁਰ ਸਾਹਿਬ ਸੀਟ ਲਈ ਨਾਮਜ਼ਦਗੀ ਪੱਤਰ ਦਾਖਲ ਕੀਤਾ ਪੰਜਾਬ 'ਚ ਲੋਕ ਸਭਾ ਦੀ ਦੌੜ 'ਚ 'ਆਪ' ਦੂਜਿਆਂ ਨਾਲੋਂ ਸਭ ਤੋਂ ਅੱਗੇ,ਅੱਧੇ ਦਰਜਨ ਹਲਕਿਆਂ 'ਚ ਕਈ ਵੱਡੇ ਆਗੂ ਪਾਰਟੀ 'ਚ ਹੋਏ ਸ਼ਾਮਲ ਨਾਮਜ਼ਦਗੀ ਤੋਂ ਬਾਅਦ 'ਪਟਿਆਲੇ ਦਾ ਭਰੋਸਾ ਪ੍ਰਨੀਤ ਕੌਰ' ਰੋਡ ਸ਼ੋਅ ਰਾਹੀਂ ਕੀਤਾ ਸ਼ਕਤੀ ਪ੍ਰਦਰਸ਼ਨ ਹਰਸਿਮਰਤ ਕੌਰ ਬਾਦਲ ਨੇ ਬਠਿੰਡਾ ਤੋਂ ਦਾਖਲ ਕੀਤੇ ਨਾਮਜ਼ਦਗੀ ਪੱਤਰ ਮੇਰੇ ਵਿਰੋਧੀਆਂ ਕੋਲ ਪ੍ਰਾਪਤੀਆਂ ਦੇ ਨਾਂ ’ਤੇ ਵਿਖਾਉਣ ਵਾਸਤੇ ਕੱਖ ਨਹੀਂ: ਐਨ ਕੇ ਸ਼ਰਮਾ ਸ਼ਰਾਬ ਦੇ ਸ਼ੌਕੀਨ ਮਾਨ ਦਾ ਕਦੇ ਵੀ ਪੰਜਾਬ ਵਿੱਚੋਂ ਨਸ਼ਾ ਖਤਮ ਕਰਨ ਦਾ ਇਰਾਦਾ ਨਹੀਂ ਸੀ : ਡਾ ਸੁਭਾਸ਼ ਸ਼ਰਮਾ ਪੰਜਾਬ ਕਾਂਗਰਸ ਦੇ ਪ੍ਰਧਾਨ ਅਮਰਿੰਦਰ ਸਿੰਘ ਰਾਜਾ ਵੜਿੰਗ ਨੇ ਲੁਧਿਆਣਾ ਲੋਕ ਸਭਾ ਸੀਟ ਤੋਂ ਨਾਮਜ਼ਦਗੀ ਪੱਤਰ ਦਾਖਲ ਕੀਤਾ ਮੀਤ ਹੇਅਰ ਵੱਲੋਂ ਕਾਗਜ਼ ਦਾਖਲ, ਸੰਗਰੂਰ ਦੇ ਵਿਕਾਸ ਦਾ ਏਜੰਡਾ ਅੱਗੇ ਰੱਖਿਆ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਪ੍ਰਸਿੱਧ ਪੰਜਾਬੀ ਕਵੀ ਸੁਰਜੀਤ ਪਾਤਰ ਦੀ ਅਰਥੀ ਨੂੰ ਦਿੱਤਾ ਮੋਢਾ ਲੁਧਿਆਣਾ ਵਿੱਚ ਕਾਂਗਰਸ ਹੋਈ ਮਜ਼ਬੂਤ, ਬੈਂਸ ਭਰਾ ਕਾਂਗਰਸ ਵਿੱਚ ਹੋਏ ਸ਼ਾਮਿਲ ਕਾਂਗਰਸ ਨੇ ਹਰ ਗਰੀਬ ਪਰਿਵਾਰ ਨੂੰ ਹਰ ਸਾਲ ਇੱਕ ਲੱਖ ਰੁਪਏ ਦੇਣ ਦਾ ਵਾਅਦਾ ਕੀਤਾ ਸਰਬਪੱਖੀ ਵਿਕਾਸ ਦੀ ਵਚਨਬੱਧਤਾ ਨਾਲ ਅੱਗੇ ਵੱਧ ਰਿਹਾ ਅਮਰਿੰਦਰ ਸਿੰਘ ਰਾਜਾ ਵੜਿੰਗ ਦਾ ਚੋਣ ਪ੍ਰਚਾਰ ਪੰਜਾਬ ਦੇ ਨੌਜਵਾਨਾਂ ਨੂੰ ਬੇਰੁਜ਼ਗਾਰੀ ਵੱਲ ਧੱਕਿਆ, ਹਰ ਵਰਗ ਦੇ ਚਿਹਰੇ 'ਤੇ ਨਿਰਾਸ਼ਾ ਦੇ ਬੱਦਲ: ਵਿਜੇ ਇੰਦਰ ਸਿੰਗਲਾ ਮਨਮੋਹਨ ਸਿੰਘ ਦੀ ਸਰਕਾਰ ਦੌਰਾਨ ਦੇਸ਼ ਦੇ ਸਭ ਤੋਂ ਵਧੀਆ ਸਾਲ ਸਨ : ਹਰੀਸ਼ ਚੌਧਰੀ ਆਮ ਆਦਮੀ ਪਾਰਟੀ ਪੰਜਾਬ ਤੇ ਦਿੱਲੀ ਵਾਂਗ ਕੇਂਦਰ ਵਿੱਚ ਵੀ ਹੁਣ ਗਾਰੰਟੀਆਂ ਪੂਰੀਆਂ ਕਰੇਗੀ: ਮੀਤ ਹੇਅਰ ਗੁਰਜੀਤ ਸਿੰਘ ਔਜਲਾ ਦੇ ਹੱਕ ਵਿੱਚ ਅਟਾਰੀ ਹਲਕੇ ਵਿੱਚ ਹੋਇਆ ਵਿਸ਼ਾਲ ਇਕੱਠ ਮਾਲਵੇ ਨੂੰ ਰੇਲ ਲਿੰਕ ਰਾਹੀਂ ਚੰਡੀਗੜ੍ਹ ਨਾਲ ਜੋੜਨ ਲਈ ਉਪਰਾਲੇ ਕੀਤੇ ਜਾਣਗੇ : ਮੀਤ ਹੇਅਰ ਸ਼੍ਰੋਮਣੀ ਕਮੇਟੀ ਵੱਲੋਂ ਸਰਹਿੰਦ ਫ਼ਤਹਿ ਦਿਵਸ ਮੌਕੇ ਚੱਪੜਚਿੜੀ ਤੋਂ ਸ੍ਰੀ ਫ਼ਤਹਿਗੜ੍ਹ ਸਾਹਿਬ ਤੱਕ ਸਜਾਇਆ ਗਿਆ ਫ਼ਤਹਿ ਮਾਰਚ ਮੈਂ ਦੁਬਾਰਾ ਜੇਲ੍ਹ ਚੱਲਿਆ ਗਿਆ ਤਾਂ ਭਾਜਪਾ ਵਾਲੇ ਮੁਫ਼ਤ ਬਿਜਲੀ, ਪਾਣੀ ਅਤੇ ਇਲਾਜ ਰੋਕ ਦੇਣਗੇ - ਕੇਜਰੀਵਾਲ ਗਜੇਂਦਰ ਸਿੰਘ ਸ਼ੇਖਾਵਤ ਨੇ ਮੁਹਾਲੀ ਵਿੱਚ ਵੋਟਰਾਂ ਨੂੰ ਭਾਜਪਾ ਉਮੀਦਵਾਰ ਦੇ ਹੱਕ ਵਿੱਚ ਵੋਟ ਪਾਉਣ ਲਈ ਕਿਹਾ

 

ਸ਼ਬਦ ਗੁਰੂ ਯਾਤਰਾ 52ਵੇਂ ਦਿਨ ਗੁਰਦੁਆਰਾ ਅੰਬ ਸਾਹਿਬ ਤੋਂ ਖ਼ਾਲਸਾਈ ਜਾਹੋ ਜਲਾਲ ਨਾਲ ਅੱਗੇ ਰਵਾਨਾ

Web Admin

Web Admin

5 Dariya News

ਐਸ.ਏ.ਐਸ. ਨਗਰ (ਮੁਹਾਲੀ) , 27 Feb 2019

ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਸ੍ਰੀ ਗੁਰੂ ਨਾਨਕ ਦੇਵ ਜੀ ਦੇ 550 ਸਾਲਾ ਪ੍ਰਕਾਸ਼ ਪੁਰਬ ਨੂੰ ਸਮਰਪਿਤ ਗੁਰਦੁਆਰਾ ਸ੍ਰੀ ਬੇਰ ਸਾਹਿਬ ਸੁਲਤਾਨਪੁਰ ਲੋਧੀ ਤੋਂ 7 ਜਨਵਰੀ ਨੂੰ ਅਰੰਭ ਕੀਤੀ ਗਈ ਸ਼ਬਦ ਗੁਰੂ ਯਾਤਰਾ ਵੱਖ ਵੱਖ ਪੜਾਵਾਂ ਤੋਂ ਹੁੰਦੀ ਹੋਈ ਅੱਜ 52ਵੇਂ ਦਿਨ ਗੁਰਦੁਆਰਾ ਸ੍ਰੀ ਅੰਬ ਸਾਹਿਬ ਮੋਹਾਲੀ ਤੋਂ ਗੁਰਦੁਆਰਾ ਗੋਬਿੰਦਗੜ੍ਹ ਸਾਹਿਬ ਰਾਣਵਾਂ ਲਈ ਖ਼ਾਲਸਾਈ ਜਾਹੋ-ਜਲਾਲ ਨਾਲ ਰਵਾਨਾ ਹੋਈ। ਇਸ ਤੋਂ ਪਹਿਲਾਂ ਬੀਤੇ ਕੱਲ੍ਹ ਗੁਰਦੁਆਰਾ ਸ੍ਰੀ ਅੰਬ ਸਾਹਿਬ ਵਿਖੇ ਪਹੁੰਚਣ ’ਤੇ ਸ਼ਬਦ ਗੁਰੂ ਯਾਤਰਾ ਦਾ ਸੰਗਤ ਵੱਲੋਂ ਭਰਵਾਂ ਸਵਾਗਤ ਕੀਤਾ ਗਿਆ। ਦੱਸਣਯੋਗ ਹੈ ਕਿ ਸ਼੍ਰੋਮਣੀ ਕਮੇਟੀ ਵੱਲੋਂ ਇਹ ਸ਼ਬਦ ਗੁਰੂ ਯਾਤਰਾ ਸ੍ਰੀ ਗੁਰੂ ਨਾਨਕ ਦੇਵ ਜੀ ਦੇ ਇਸ ਸਾਲ ਨਵੰਬਰ ਮਹੀਨੇ ਵਿਚ ਆ ਰਹੇ 550ਵੇਂ ਪ੍ਰਕਾਸ਼ ਪੁਰਬ ਸਮਾਗਮਾਂ ਸਬੰਧੀ ਸੰਗਤ ਵਿਚ ਉਤਸ਼ਾਹ ਪੈਦਾ ਕਰਨ ਦੇ ਨਾਲ ਨਾਲ ਗੁਰੂ ਸਾਹਿਬ ਦੀਆਂ ਸਿੱਖਿਆਵਾਂ ਨਾਲ ਜੁੜਨ ਦੀ ਪ੍ਰੇਰਣਾ ਦੇਣ ਲਈ ਸ਼ੁਰੂ ਕੀਤੀ ਗਈ ਹੈ। ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਛਤਰ ਛਾਇਆ ਅਤੇ ਪੰਜ ਪਿਆਰਿਆਂ ਦੀ ਅਗਵਾਈ ਵਿਚ ਚੱਲ ਰਹੀ ਸ਼ਬਦ ਗੁਰੂ ਯਾਤਰਾ ਦੇ ਗੁਰਦੁਆਰਾ ਸ੍ਰੀ ਅੰਬ ਸਾਹਿਬ ਤੋਂ ਅਗਲੇ ਪੜਾਅ ਲਈ ਰਵਾਨਗੀ ਤੋਂ ਪਹਿਲਾਂ ਰਾਗੀ ਸਿੰਘਾਂ ਵੱਲੋਂ ਗੁਰਬਾਣੀ ਦਾ ਇਲਾਹੀ ਕੀਰਤਨ ਕੀਤਾ ਗਿਆ, ਜਦਕਿ ਗੁਰਦੁਆਰਾ ਸਾਹਿਬ ਦੇ ਗ੍ਰੰਥੀ ਭਾਈ ਮੇਘ ਸਿੰਘ ਨੇ ਅਰਦਾਸ ਕੀਤੀ। ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦਾ ਪਾਵਨ ਸਰੂਪ ਸੁਨਹਿਰੀ ਪਾਲਕੀ ਵਿਚ ਸੁਸ਼ੋਭਿਤ ਕਰਨ ਦੀ ਸੇਵਾ ਸਿਮਰਨਜੀਤ ਸਿੰਘ ਚੰਦੂਮਾਜਰਾ ਨੇ ਕੀਤੀ। ਇਸ ਦੌਰਾਨ ਸੰਗਤ ਵੱਲੋਂ ਸ੍ਰੀ ਗੁਰੂ ਗ੍ਰੰਥ ਸਾਹਿਬ ’ਤੇ ਕੀਤੀ ਗਈ ਫੁੱਲਾਂ ਦੀ ਭਰਵੀਂ ਵਰਖਾ ਅਤੇ ਬੈਂਡ ਪਾਰਟੀਆਂ ਵੱਲੋਂ ਵਜਾਈਆਂ ਗਈਆਂ ਮਧੁਰ ਧੁਨਾਂ ਸੰਗਤ ਲਈ ਖਿੱਚ ਦਾ ਕੇਂਦਰ ਬਣੀਆਂ। ਇਸ ਤੋਂ ਇਲਾਵਾ ਵੱਖ-ਵੱਖ ਪੜਾਵਾਂ ’ਤੇ ਸੰਗਤ ਨੇ ਭਰਵਾਂ ਸਵਾਗਤ ਕਰਦਿਆਂ ਜਿਥੇ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਨੂੰ ਰੁਮਾਲਾ ਸਾਹਿਬ ਭੇਟ ਕੀਤੇ ਉਥੇ ਹੀ ਪੰਜ ਪਿਆਰੇ ਸਾਹਿਬਾਨ ਨੂੰ ਸਿਰੋਪਾਓ ਦੇ ਕੇ ਨਿਵਾਜਿਆ। ਗੁਰਦੁਆਰਾ ਸ੍ਰੀ ਅੰਬ ਸਾਹਿਬ ਮੋਹਾਲੀ ਤੋਂ ਸ਼ਬਦ ਗੁਰੂ ਯਾਤਰਾ ਦੀ ਅਗਲੇ ਪੜਾਅ ਲਈ ਅਰੰਭਤਾ ਸਮੇਂ ਹਾਜ਼ਰ ਵੱਖ-ਵੱਖ ਪ੍ਰਮੁੱਖ ਸ਼ਖ਼ਸੀਅਤਾਂ ਵਿਚ ਸ਼੍ਰੋਮਣੀ ਕਮੇਟੀ ਦੇ ਮੈਂਬਰ ਬੀਬੀ ਪਰਮਜੀਤ ਕੌਰ ਲਾਂਡਰਾਂ, ਸ. ਸਿਮਰਨਜੀਤ ਸਿੰਘ ਚੰਦੂਮਾਜਰਾ, ਬੀਬੀ ਸਤਵੰਤ ਕੌਰ ਪ੍ਰਧਾਨ ਇਸਤਰੀ ਅਕਾਲੀ ਦਲ (ਚੰਡੀਗੜ੍ਹ), ਸ਼੍ਰੋਮਣੀ ਕਮੇਟੀ ਦੇ ਇੰਚਾਰਜ ਟਰੱਸਟ ਸ. ਮਨਜੀਤ ਸਿੰਘ, ਗੁਰਦੁਆਰਾ ਸ੍ਰੀ ਅੰਬ ਸਾਹਿਬ ਦੇ ਮੈਨੇਜਰ ਸ. ਜੋਗਾ ਸਿੰਘ, ਮੀਤ ਮੈਨੇਜਰ ਸ. ਕੁਲਵਿੰਦਰ ਸਿੰਘ, ਸ. ਗੁਰਮੀਤ ਸਿੰਘ ਰਿਕਾਰਡ ਕੀਪਰ, ਸੁਪਰਵਾਈਜ਼ਰ ਸ. ਹਰਜਿੰਦਰ ਸਿੰਘ, ਗੁਰਦੁਆਰਾ ਇੰਸਪੈਕਟਰ ਸ. ਗੁਰਚਰਨ ਸਿੰਘ, ਸ. ਗੁਰਵਿੰਦਰ ਸਿੰਘ, ਸ. ਜਰਨੈਲ ਸਿੰਘ ਸਮੇਤ ਵੱਡੀ ਗਿਣਤੀ ਵਿਚ ਸੰਗਤ ਮੌਜੂਦ ਸੀ।

 

Tags: Dharmik , Paramjit Kaur Landran

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2024 | 5 Dariya News | All Rights Reserved
Powered by: CDS PVT LTD