Thursday, 16 May 2024

 

 

ਖ਼ਾਸ ਖਬਰਾਂ ਸੁਖਬੀਰ ਸਿੰਘ ਬਾਦਲ ਨੇ ਲੋਕਾਂ ਨੂੰ ਅਪੀਲ ਕੀਤੀ ਕਿ ਹਰਸਿਮਰਤ ਕੌਰ ਬਾਦਲ ਦੀ ਹਮਾਇਤ ਕਰਨ ਤਾਂ ਜੋ ਬਠਿੰਡਾ ਵਿਚ ਵਿਕਾਸ ਕਾਰਜ ਮੁੜ ਤੋਂ ਸ਼ੁਰੂ ਕੀਤੇ ਜਾ ਸਕਣ ਜਦੋਂ ਕਾਂਗਰਸੀ ਤੇ ਆਪ ਵਾਲੇ ਤੁਹਾਡੇ ਤੋਂ ਵੋਟਾਂ ਮੰਗਣ ਆਉਣ ਤੋਂ ਉਹਨਾਂ ਤੋਂ ’ਹਿਸਾਬ’ ਮੰਗੋ : ਹਰਸਿਮਰਤ ਕੌਰ ਬਾਦਲ ਸਾਡੇ 2 ਸਾਲ ਦੇ ਕੀਤੇ ਕੰਮ ਪਿਛਲੀਆਂ ਸਰਕਾਰਾਂ ਦੇ 70 ਸਾਲਾਂ ਨਾਲੋਂ ਵੀ ਵੱਧ : ਮੀਤ ਹੇਅਰ ਪੰਜਾਬ 'ਚ ਜਵਾਨ ਅਤੇ ਕਿਸਾਨ ਦੋਵੇਂ ਨਾਰਾਜ਼ : ਵਿਜੇ ਇੰਦਰ ਸਿੰਗਲਾ ਦੀਪਾ ਸਿੰਗਲਾ ਵੱਲੋਂ ਲੋਕ ਸਭਾ ਚੋਣ ਦਫ਼ਤਰ ਹੱਲਕਾ ਖਰੜ ਦਾ ਕੀਤਾ ਗਿਆ ਉਦਘਾਟਣ ਕਾਂਗਰਸੀ ਲੋਕ ਸਭਾ ਉਮੀਦਵਾਰ ਰਾਜਾ ਵੜਿੰਗ ਨੇ ਲੁਧਿਆਣਾ ਦੇ ਵੋਟਰਾਂ ਨੂੰ ਲੋਕਤੰਤਰ ਬਚਾਉਣ ਦੀ ਕੀਤੀ ਅਪੀਲ 'ਆਪ' ਅਤੇ ਅਕਾਲੀਆਂ ਨੂੰ ਵੋਟ ਪਾਉਣ ਦਾ ਮਤਲਬ ਹੈ, ਭਾਜਪਾ ਨੂੰ ਵੋਟ ਦੇਣਾ : ਅਮਰਿੰਦਰ ਸਿੰਘ ਰਾਜਾ ਵੜਿੰਗ ਐਲਪੀਯੂ ਦੇ ਵਿਦਿਆਰਥੀਆਂ ਨੇ ਸਿੱਖਿਆ ਮੰਤਰਾਲੇ ਦੇ ਰਾਸ਼ਟਰੀ ਰੋਬੋਟਿਕਸ ਅਤੇ ਡਰੋਨ ਮੁਕਾਬਲੇ ਵਿੱਚ 5 ਲੱਖ ਰੁਪਏ ਦੀ ਗ੍ਰਾਂਟ ਜਿੱਤੀ ਪੰਜਾਬ ਕਾਂਗਰਸ ਪ੍ਰਚਾਰ ਕਮੇਟੀ ਨੇ ਰਾਣਾ ਕੰਵਰਪਾਲ ਸਿੰਘ ਦੀ ਅਗਵਾਈ ਹੇਠ ਪ੍ਰੈਸ ਕਾਨਫਰੰਸ ਕੀਤੀ ਜੋਧਾ ਸਿੰਘ ਮਾਨ ਨੇ ਰਾਜਿੰਦਰ ਸਿੰਘ ਨੰਬਰਦਾਰ ਨੂੰ ਕੀਤਾ ਸਨਮਾਨਿਤ ਮੋਹਾਲੀ ਪੁਲਿਸ ਵੱਲੋ ਇੰਟੈਲੀਜੈਸ ਹੈਡਕੁਆਟਰ ਮੋਹਾਲੀ ਤੇ ਹਮਲਾ ਕਰਵਾਉਣ ਵਾਲੇ ਵਿਦੇਸ਼ ਵਿੱਚ ਬੈਠੇ ਅੱਤਵਾਦੀ ਲਖਬੀਰ ਸਿੰਘ ਉੱਰਫ ਲੰਡਾ ਅਤੇ ਜੱਸਲ ਦੇ ਸਾਥੀ 06 ਪਿਸਟਲਾ ਅਤੇ 20 ਜਿੰਦਾ ਕਾਰਤੂਸਾਂ ਸਮੇਤ ਗ੍ਰਿਫਤਾਰ ਭਰੋਸੇ ਦੀ ਤਾਕਤ ਨਾਲ, ਪਟਿਆਲਾ ਦੀ ਬੇਟੀ ਕਰਵਾਏਗੀ ਜ਼ਿਲ੍ਹੇ ਦਾ ਸਰਬਪੱਖੀ ਵਿਕਾਸ: ਪ੍ਰਨੀਤ ਕੌਰ ਮਨੀਪੁਰ ਵਿੱਚ ਔਰਤਾਂ ਦਾ ਨਿਰਾਦਰ ਕਰਨ ਵਾਲੀ ਬੀਜੇਪੀ ਦਾ ਤਖਤਾ ਮੂਧਾ ਮਾਰਨ ਲਈ ਲੋਕ ਕਾਹਲੇ - ਗੁਰਜੀਤ ਔਜਲਾ ਮੁੱਖ ਮੰਤਰੀ ਭਗਵੰਤ ਮਾਨ ਨੇ ਗੁਰਦਾਸਪੁਰ ਤੋਂ 'ਆਪ' ਉਮੀਦਵਾਰ ਸ਼ੈਰੀ ਕਲਸੀ ਲਈ ਕੀਤਾ ਚੋਣ ਪ੍ਰਚਾਰ, ਕਾਦੀਆਂ 'ਚ ਕੀਤੀ ਵਿਸ਼ਾਲ ਜਨਸਭਾ ਰਾਹੁਲ ਗਾਂਧੀ ਤੇ ਅਰਵਿੰਦ ਕੇਜਰੀਵਾਲ ਸਨਾਤਨ ਧਰਮ ਦੇ ਦੁਸ਼ਮਣ : ਡਾ ਸੁਭਾਸ਼ ਸ਼ਰਮਾ ਮੇਅਰ ਚੋਣ ਵਿੱਚ ਲੋਕਤੰਤਰ ਦੀ ਹੱਤਿਆ ਕਰਨ ਵਾਲੇ ਅਤੇ ਕਰਵਾਉਣ ਵਾਲਿਆਂ ਦਾ ਬੀਜੇਪੀ ਕਿਉਂ ਦੇ ਰਹੀ ਹੈ ਸਾਥ : ਡਾ. ਐਸ.ਐਸ. ਆਹਲੂਵਾਲੀਆ ਗੁਰਜੀਤ ਔਜਲਾ ਨੇ ਵਕੀਲਾਂ ਨਾਲ ਕੀਤੀ ਮੁਲਾਕਾਤ ਆਪ ਦੇ ਪਰਿਵਾਰ ’ਚ ਹੋਇਆ ਵਾਧਾ ਡੇਂਗੂ ਤੋਂ ਬਚਾਅ ਲਈ ਸਮਾਜ ਚ ਜਾਗਰੂਕਤਾ ਅਤੇ ਸਹਿਯੋਗ ਜਰੂਰੀ: ਸਿਵਲ ਸਰਜਨ ਬਰਨਾਲਾ ਡਾ. ਹਰਿੰਦਰ ਸ਼ਰਮਾ ਬਲਾਕ ਖੂਈਖੇੜਾ ਦੇ ਕੇਂਦਰਾਂ ਵਿੱਚ ਰਾਸ਼ਟਰੀ ਡੇਂਗੂ ਦਿਵਸ ਤੇ ਸਕੂਲੀ ਬੱਚਿਆਂ ਅਤੇ ਲੋਕਾਂ ਨੂੰ ਡੇਂਗੂ ਬੁਖਾਰ ਦੇ ਲੱਛਣਾਂ ਅਤੇ ਰੋਕਥਾਮ ਬਾਰੇ ਕੀਤਾ ਗਿਆ ਜਾਗਰੂਕ ਨਿਰਪੱਖ ਤੇ ਸਾਂਤਮਈ ਚੌਣਾਂ ਲਈ ਜਿ਼ਲ੍ਹਾ ਪ੍ਰਸ਼ਾਸਨ ਪੱਬਾਂ ਭਾਰ

 

ਪੰਜਾਬ ਸਰਕਾਰ ਵੱਲੋਂ ਪਾਕਿਸਤਾਨ ਨੂੰ ਜਾਂਦੇ ਪਾਣੀ ਨੂੰ ਰੋਕਣ ਲਈ ਮਕੋਡਾ ਪੱਤਣ 'ਤੇ ਡੈਮ ਉਸਾਰਨ ਲਈ ਕੇਂਦਰ ਪਾਸੋਂ 412 ਕਰੋੜ ਰੁਪਏ ਦੀ ਮੰਗ

ਤ੍ਰਿਪਤ ਬਾਜਵਾ ਅਤੇ ਸੁਖਬਿੰਦਰ ਸਰਕਾਰੀਆ ਵੱਲੋਂ ਕੇਂਦਰੀ ਮੰਤਰੀ ਗਡਕਰੀ ਨਾਲ ਮੀਟਿੰਗ, ਅੱਪਰ ਬਾਹਰੀ ਦੁਆਬ ਨਹਿਰ ਦੇ ਸਮਰੱਥਾ ਵਾਧੇ ਦੇ ਪ੍ਰਾਜੈਕਟ ਲਈ ਕੇਂਦਰ-ਰਾਜ ਦਾ ਲਾਗਤ ਹਿੱਸਾ ਮਿੱਥਣ ਲਈ ਕੀਤੀ ਅਪੀਲ

Web Admin

Web Admin

5 Dariya News

ਨਵੀਂ ਦਿੱਲੀ , 27 Feb 2019

ਪੰਜਾਬ ਸਰਕਾਰ ਨੇ ਪਾਕਿਸਤਾਨ ਨੂੰ ਜਾ ਰਹੇ ਪਾਣੀ ਨੂੰ ਰੋਕ ਕੇ ਸੂਬੇ ਦੀਆਂ ਸਿੰਚਾਈ ਜ਼ਰੂਰਤਾਂ ਨੂੰ ਪੂਰਾ ਕਰਨ ਵਾਸਤੇ ਮਕੋਡਾ ਪੱਤਣ ਉੱਤੇ ਨਵਾਂ ਡੈਮ ਉਸਾਰਨ ਲਈ ਕੇਂਦਰ ਸਰਕਾਰ ਤੋਂ 412 ਕਰੋੜ ਰੁਪਏ ਦੀ ਰਾਸ਼ੀ ਜਾਰੀ ਕਰਨ ਦੀ ਮੰਗ ਕੀਤੀ ਹੈ।ਸੂਬੇ ਦੇ ਪੇਂਡੂ ਵਿਕਾਸ ਤੇ ਪੰਚਾਇਤ ਮੰਤਰੀ ਤ੍ਰਿਪਤ ਰਜਿੰਦਰ ਸਿੰਘ ਬਾਜਵਾ ਅਤੇ ਜਲ ਸਰੋਤਾਂ ਬਾਰੇ ਮੰਤਰੀ ਸ੍ਰੀ ਸੁਖਬਿੰਦਰ ਸਿੰਘ ਸਰਕਾਰੀਆ ਨੇ ਅੱਜ ਕੇਂਦਰੀ ਜਲ ਸ੍ਰੋਤ ਮੰਤਰੀ ਸ੍ਰੀ ਨਿਤਿਨ ਗਡਕਰੀ ਨਾਲ ਮੁਲਾਕਾਤ ਕਰਕੇ ਦੱਸਿਆ ਕਿ ਰਾਵੀ ਅਤੇ ਉਝ ਦਰਿਆਵਾਂ ਦੇ ਸੰਗਮ ਵਾਲੇ ਸਥਾਨ ਉੱਤੇ ਬਣਾਏ ਜਾਣ ਵਾਲੇ ਇਸ ਡੈਮ ਨਾਲ ਪਾਕਿਸਤਾਨ ਨੂੰ ਜਾਣ ਵਾਲੇ ਤਕਰੀਬਨ 600 ਕਿਉਸਿਕ ਪਾਣੀ ਨੂੰ ਸਿੰਚਾਈ ਲਈ ਵਰਤਿਆ ਜਾ ਸਕੇ।ਸ੍ਰੀ ਬਾਜਵਾ ਅਤੇ ਸ੍ਰੀ ਸਰਕਾਰੀਆ ਨੇ ਕੇਂਦਰੀ ਮੰਤਰੀ ਨੂੰ ਦੱਸਿਆ ਕਿ ਇਸ ਡੈਮ ਤੋਂ ਸੱਤ ਕਿਲੋਮੀਟਰ ਲੰਬੀ ਨਵੀਂ ਨਹਿਰ ਕੱਢ ਕੇ ਇਹ ਪਾਣੀ ਕਲਾਨੌਰ-ਰਮਦਾਸ ਨਹਿਰੀ ਪ੍ਰਣਾਲੀ ਵਿੱਚ ਪਾਇਆ ਜਾਵੇਗਾ। ਉਨ੍ਹਾਂ ਦੱਸਿਆ ਕਿ ਇਹ ਨਵੀਂ  ਸਿੰਚਾਈ ਪ੍ਰਣਾਲੀ ਉਸਾਰਨ ਨਾਲ ਸਰਹੱਦੀ ਖੇਤਰ ਵਿੱਚ ਪੈਂਦੇ ਸਿੰਚਾਈ ਸਹੂਲਤ ਤੋਂ ਸੱਖਣੇ ਤਕਰੀਬਨ ਇਕ ਲੱਖ ਏਕੜ ਕਰਬੇ ਨੂੰ ਸਿੰਜਿਆ ਜਾ ਸਕੇਗਾ। ਇਸ ਤੋਂ ਇਲਾਵਾ ਸਰਹੱਦੀ ਖੇਤਰ ਦੇ ਤਕਰੀਬਨ 100 ਪਿੰਡਾਂ ਅਤੇ 6 ਕਸਬਿਆਂ ਨੂੰ ਪੀਣ ਲਈ ਸਾਫ ਪਾਣੀ ਮੁਹੱਈਆ ਕਰਵਾਇਆ ਜਾ ਸਕੇਗਾ।ਪੰਜਾਬ ਦੇ ਮੰਤਰੀਆਂ ਨੇ ਸ੍ਰੀ ਗਡਕਰੀ ਨੂੰ ਇਸ ਪ੍ਰਾਜੈਕਟ ਨੂੰ ਕੌਮੀ ਪ੍ਰਾਜੈਕਟ ਵੱਜੋਂ ਤੁਰੰਤ ਪ੍ਰਵਾਨਗੀ ਦੇ ਕੇ ਲੋੜੀਂਦੇ ਫੰਡ ਮੁਹੱਈਆ ਕਰਾਉਣ ਦੀ ਅਪੀਲ ਕੀਤੀ ਤਾਂ ਕਿ ਇਸ ਪ੍ਰਾਜੈਕਟ ਨੂੰ ਜਲਦ ਤੋਂ ਜਲਦ ਮੁਕੰਮਲ ਕਰਕੇ ਪਾਕਿਸਤਾਨ ਨੂੰ ਅਜਾਈੰ ਜਾ ਰਹੇ ਦਰਿਆਈ ਪਾਣੀ ਨੂੰ ਰੋਕ ਕੇ ਦੇਸ਼ ਦੇ ਹਿੱਤ ਵਿੱਚ ਵਰਤਿਆ ਜਾ ਸਕੇ।ਸ੍ਰੀ ਨਿਤਿਨ ਗਡਕਰੀ ਨੇ ਇਸ ਤਜਵੀਜ਼ ਨਾਲ ਸਿਧਾਂਤਕ ਸਹਿਮਤੀ ਪ੍ਰਗਟਾਉਂਦਿਆਂ ਇਸ ਸਕੀਮ ਦੀ ਵਿਸਥਾਰਤ ਪ੍ਰਾਜੈਕਟ ਰਿਪੋਰਟ ਬਣਾਕੇ ਭੇਜਣ ਲਈ ਕਿਹਾ ਤਾਂ ਜੋ ਇਸ ਕੌਮੀ ਹਿੱਤ ਵਾਲੇ ਪ੍ਰਾਜੈਕਟ ਨੂੰ ਅਮਲੀ ਜਾਮਾ ਪਹਿਨਾਉਣ ਤੋਂ ਪਹਿਲਾਂ ਇਸ ਦਾ ਸਾਰੇ ਪੱਖਾਂ ਤੋਂ ਤਕਨੀਕੀ  ਨਿਰੀਖਣ ਕਰਵਾਇਆ ਜਾ ਸਕੇ।

ਇਸ ਤੋਂ ਇਲਾਵਾ ਦੋਵਾਂ ਕੈਬਨਿਟ ਮੰਤਰੀਆਂ ਵੱਲੋਂ ਅੱਪਰ ਬਾਹਰੀ ਦੁਆਬ ਨਹਿਰ ਨੂੰ ਮਜਬੂਤ ਕਰਕੇ ਇਸਦੀ ਸਮਰੱਥਾ ਵਧਾਉਣ ਦੇ ਕੇਂਦਰ ਵੱਲੋਂ ਪਹਿਲਾਂ ਹੀ ਪ੍ਰਵਾਨ ਕੀਤੇ ਜਾ ਚੁੱਕੇ ਪ੍ਰਾਜੈਕਟ 'ਤੇ ਕੇਂਦਰ ਤੇ ਸੂਬਾ ਸਰਕਾਰ ਵੱਲੋਂ ਕੀਤੇ ਜਾਣ ਵਾਲੇ ਖਰਚ ਲਾਗਤ ਪੈਟਰਨ ਨੂੰ ਜਲਦ ਤੋਂ ਜਲਦ ਮਿੱਥਣ ਲਈ ਵੀ ਕੇਂਦਰੀਂ ਮੰਤਰੀ ਨੂੰ ਆਖਿਆ ਗਿਆ। ਉਨ੍ਹਾਂ ਦੱਸਿਆ ਕਿ ਇਸ ਨਹਿਰ ਤਹਿਤ ਆਉਂਦੇ 5.13 ਲੱਖ ਹੈਕਟੇਅਰ ਰਕਬੇ ਵਿੱਚੋਂ ਹੁਣ ਕੇਵਲ 2.76 ਲੱਖ ਹੈਕਟੇਅਰ ਰਕਬੇ ਨੂੰ ਹੀ ਸਿੰਚਾਈ ਖਾਤਰ ਪਾਣੀ ਮੁਹੱਈਆ ਹੋ ਰਿਹਾ ਹੈ । ਇਸ ਨਵੇਂ ਪ੍ਰਾਜੈਕਟ ਦੇ ਸ਼ੁਰੂ ਹੋਣ ਨਾਲ ਇਸ ਨਹਿਰ ਸਿਸਟਮ ਦੀ ਸਮਰੱਥਾ ਵਿੱਚ ਹੋਣ ਵਾਲੇ ਵਾਧੇ ਨਾਲ ਬਾਕੀ ਰਹਿੰਦੇ ਰਕਬੇ ਨੂੰ ਵੀ ਨਹਿਰੀ ਸਿੰਚਾਈ ਵਿਵਸਥਾ ਤਹਿਤ ਲਿਆਂਦਾ ਜਾ ਸਕੇਗਾ।ਸ੍ਰੀ ਬਾਜਵਾ ਅਤੇ ਸ੍ਰੀ  ਸਰਕਾਰੀਆ ਨੇ ਸ੍ਰੀ ਗਡਕਰੀ ਨੂੰ ਸੜਕੀ ਆਵਾਜਾਈ ਅਤੇ ਹਾਈਵੇਜ਼ ਮੰਤਰਾਲੇ ਵੱਲੋਂ ਨਵੀਂ ਦਿੱਲੀ ਤੋਂ ਕੱਟੜਾ ਤੱਕ ਬਣਾਏ ਜਾਣ ਵਾਲੇ ਐਕਸਪ੍ਰੈਸ ਹਾਈਵੇ ਨੂੰ ਅੰਮ੍ਰਿਤਸਰ-ਫਤਹਿਗੜ੍ਹ ਚੂੜੀਆਂ-ਡੇਰਾ ਬਾਬਾ ਨਾਨਕ ਅਤੇ ਕਲਾਨੌਰ ਰਾਹੀਂ ਕੱਢਣ ਦੀ ਵੀ ਬੇਨਤੀ ਕੀਤੀ। ਉਨ੍ਹਾਂ ਕਿਹਾ ਕਿ ਇਸ ਐਕਸਪ੍ਰੈਸ ਵੇਅ ਦੇ ਡੇਰਾ ਬਾਬਾ ਨਾਨਕ ਵਿੱਚੋਂ ਲੰਘਣ ਨਾਲ ਇਸ ਨੂੰ ਡੇਰਾ ਬਾਬਾ ਨਾਨਕ-ਕਰਤਾਰਪੁਰ ਸਾਹਿਬ ਬਣਨ ਵਾਲੇ ਨਵੇਂ ਕਾਰੀਡੋਰ ਨਾਲ ਵੀ ਜੋੜਿਆ ਜਾ ਸਕੇਗਾ। ਉਨ੍ਹਾਂ ਕਿਹਾ ਕਿ ਇਸ ਕਾਰੀਡੋਰ ਦੇ ਇਸ ਵਰ੍ਹੇ ਸ੍ਰੀ ਗੁਰੂ ਨਾਨਕ ਦੇਵ ਜੀ ਦੇ 550ਵੇਂ ਪ੍ਰਕਾਸ਼ ਪੁਰਬ ਮੌਕੇ ਮੁਕੰਮਲ ਹੋਣ ਨਾਲ ਹਰ ਰੋਜ਼ ਦੁਨੀਆਂ ਭਰ ਤੋਂ ਲੱਖਾਂ ਸ਼ਰਧਾਲੂ ਸ੍ਰੀ ਕਰਤਾਰਪੁਰ ਸਾਹਿਬ ਦੇ ਦਰਸ਼ਨਾਂ ਨੂੰ ਜਾਇਆ ਕਰਨਗੇ ਅਤੇ ਇਹ ਐਕਸਪ੍ਰੈਸ ਵੇਅ ਬਣਨ ਨਾਲ ਸ਼ਰਧਾਲੂਆਂ ਨੂੰ ਸਹੂਲਤ ਮਿਲਣ ਦੇ ਨਾਲ-ਨਾਲ ਸਰਹੱਦੀ ਖੇਤਰ ਦੇ ਵਿਕਾਸ ਵਿੱਚ ਅਹਿਮ ਭੂਮਿਕਾ ਨਿਭਾਏਗਾ।ਸ੍ਰੀ ਗਡਕਰੀ ਨੇ ਇਸ ਤਜਵੀਜ਼ ਨਾਲ ਸਿਧਾਂਤਕ ਤੌਰ 'ਤੇ ਸਹਿਮਤ ਹੁੰਦਿਆਂ ਆਪਣੇ ਵਿਭਾਗ ਦੇ ਅਧਿਕਾਰੀਆਂ ਨੂੰ ਹਦਾਇਤ ਕੀਤੀ ਕਿ ਇਸਐਕਸਪ੍ਰੈਸ ਵੇਅ ਦੀ ਪਹਿਲੀ ਅਤੇ ਇਸ ਨਵੀਂ ਤਜਵੀਜ਼ ਦੇ ਖਰਚੇ ਸਬੰਧੀ ਤੁਲਨਾਤਮਕ ਰਿਪੋਰਟ ਤਿਆਰ ਕਰਕੇ ਪੇਸ਼ ਕਰਨ ਲਈ ਕਿਹਾ।

 

Tags: Nitin Gadkari , Tript Rajinder Singh Bajwa , Sukhbinder Singh Sarkaria

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2024 | 5 Dariya News | All Rights Reserved
Powered by: CDS PVT LTD