Tuesday, 14 May 2024

 

 

ਖ਼ਾਸ ਖਬਰਾਂ ਅਯੁੱਧਿਆ ਵਿੱਚ ਵਿਸ਼ਾਲ ਸ਼੍ਰੀ ਰਾਮ ਮੰਦਰ ਬਣ ਗਿਆ ਹ, ਹੁਣ ਮਥੁਰਾ ਦੀ ਵਾਰੀ ਹੈ : ਪੁਸ਼ਕਰ ਸਿੰਘ ਧਾਮੀ ਮੁੱਖ ਮੰਤਰੀ ਭਗਵੰਤ ਮਾਨ ਨੇ ਫ਼ਤਿਹਗੜ੍ਹ ਸਾਹਿਬ ਤੋਂ 'ਆਪ' ਉਮੀਦਵਾਰ ਗੁਰਪ੍ਰੀਤ ਜੀਪੀ ਲਈ ਕੀਤਾ ਚੋਣ ਪ੍ਰਚਾਰ ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਨੇ ਤਖਤ ਸ੍ਰੀ ਕੇਸਗੜ੍ਹ ਸਾਹਿਬ ਵਿਖੇ ਨਤਮਸਤਕ ਹੋ ਕੇ ਸੰਪੰਨ ਕੀਤੀ ਪੰਜਾਬ ਬਚਾਓ ਯਾਤਰਾ ਪੰਜਾਬ ਕਰਜ਼ੇ ਦੀ ਲਪੇਟ 'ਚ, ਗਰਦਨ ਤੱਕ ਕਰਜ਼ੇ 'ਚ ਡੁੱਬਿਆ ਹੋਇਆ : ਵਿਜੇ ਇੰਦਰ ਸਿੰਗਲਾ ਕਿਸਾਨਾਂ ਦਾ ਕਰਜ਼ਾ ਮੁਆਫ਼ ਕਰੇਗੀ ਕਾਂਗਰਸ ਸਰਕਾਰ; ਐਮਐਸਪੀ ਲਈ ਕਾਨੂੰਨੀ ਗਾਰੰਟੀ ਪ੍ਰਦਾਨ ਕਰੇਗੀ ਚੰਡੀਗੜ੍ਹ ਦੇ ਵਾਰਡ 8 ਤੋਂ ਨਗਰ ਨਿਗਮ ਚੋਣ ਲੜੇ ਅਮਰੀਕ ਸਿੰਘ ਸੈਣੀ ਹੋਏ ਆਪ ਵਿੱਚ ਸ਼ਾਮਿਲ ਸੰਗਰੂਰ ਅਤੇ ਫ਼ਰੀਦਕੋਟ ਲੋਕ ਸਭਾ ਹਲਕਿਆਂ ਵਿੱਚ ਆਮ ਆਦਮੀ ਪਾਰਟੀ ਹੋਈ ਹੋਰ ਵੀ ਮਜ਼ਬੂਤ ਸ੍ਰੀ ਆਨੰਦਪੁਰ ਸਾਹਿਬ ਤੋਂ ਭਾਜਪਾ ਉਮੀਦਵਾਰ ਡਾ: ਸੁਭਾਸ਼ ਸ਼ਰਮਾ ਨੇ ਨਾਮਜ਼ਦਗੀ ਪੱਤਰ ਦਾਖਲ ਕੀਤਾ ਨਾਮਜ਼ਦਗੀ ਪੱਤਰ ਦਾਖਲ ਕਰਨ ਤੋਂ ਪਹਿਲਾਂ ਮਨੀਸ਼ ਤਿਵਾੜੀ ਦੀ ਪਦਯਾਤਰਾ 'ਚ ਹਜ਼ਾਰਾਂ ਕਾਂਗਰਸ, 'ਆਪ', ਸਪਾ ਵਰਕਰਾਂ ਨੇ ਸ਼ਮੂਲੀਅਤ ਕੀਤੀ ਫਿਰਕੂ ਵੰਡੀਆਂ ਪਾਉਣ ਵਾਲੀ ਭਾਰਤੀ ਜਨਤਾ ਪਾਰਟੀ ਨੂੰ ਠਿੱਬੀ ਲਾ ਕੇ ਕਾਂਗਰਸ ਦੀ ਸਰਕਾਰ ਬਣਾ ਦਿਓ - ਗੁਰਜੀਤ ਔਜਲਾ ਮੀਤ ਹੇਅਰ ਨੇ ਮਾਲੇਰਕੋਟਲਾ ਵਿਖੇ ਪਾਰਟੀ ਦਫਤਰ ਦਾ ਕੀਤਾ ਉਦਘਾਟਨ ਰਾਜਾ ਵੜਿੰਗ ਨੇ ਦਾਖਾ ਵਿੱਚ ਪ੍ਰਚਾਰ ਕੀਤਾ, ਪੰਜਾਬ ਲਈ ਕਾਂਗਰਸ ਦੇ 'ਪੰਜ ਨਿਆਂ’ ਦੀ ਵਕਾਲਤ ਕੀਤੀ ਭਾਰਤ ਚੋਣ ਕਮਿਸ਼ਨ ਵੱਲੋਂ ਨਿਯੁਕਤ ਜਨਰਲ ਅਬਜ਼ਰਵਰ ਡਾ. ਹੀਰਾ ਲਾਲ ਨੇ ਲੋਕ ਸਭਾ ਚੋਣਾਂ ਸਬੰਧੀ ਕੀਤੀਆਂ ਤਿਆਰੀਆਂ ਦਾ ਨਿਰੀਖਣ ਕੀਤਾ ਸੀਜੀਸੀ ਲਾਂਡਰਾਂ ਦੀ ਐਯੂਓ ਮਹਿਮਾ ਨੇ ਸਰਵੋਤਮ ਕੈਡੇਟ ਲਈ ਸੀਡਬਲਿਓ ਐਵਾਰਡ ਜਿੱਤਿਆ 6000 ਰੁਪਏ ਦੀ ਰਿਸ਼ਵਤ ਲੈਂਦਾ ਏ.ਐਸ.ਆਈ ਵਿਜੀਲੈਂਸ ਬਿਊਰੋ ਵੱਲੋਂ ਕਾਬੂ ਜਨਰਲ ਅਬਜਰਵਰ ਵੱਲੋਂ ਫਾਜ਼ਿਲਕਾ ਦਾ ਦੌਰਾ, ਚੋਣ ਤਿਆਰੀਆਂ ਦਾ ਲਿਆ ਜਾਇਜ਼ਾ ਐਲਪੀਯੂ ਵੱਲੋਂ 15ਵੇਂ ਅਚੀਵਰਜ਼ ਅਵਾਰਡ ਸਮਾਰੋਹ ਦਾ ਆਯੋਜਨ: ਵਿਦਿਆਰਥੀਆਂ ਨੂੰ ਕੀਤਾ ਇੱਕ ਕਰੋੜ ਰੁਪਏ ਦੇ ਨਕਦ ਪੁਰਸਕਾਰਾਂ ਨਾਲ ਸਨਮਾਨਿਤ ਬੀਐਸਐਫ ਦੇ ਵਿਹੜੇ ਗੂੰਜਿਆਂ ਮਤਦਾਨ ਦਾ ਨਾਅਰਾ ਡਿਪਟੀ ਕਮਿਸ਼ਨਰ ਡਾ: ਸੇਨੂ ਦੁੱਗਲ ਵੱਲੋਂ ਘੰਟਾ ਘਰ ਚੌਕ ਸਮੇਤ ਮੁੱਖ ਬਜਾਰਾਂ ਦਾ ਦੌਰਾ ਮੋਹਕਮਪੁਰਾ ਤੋਂ ਆਮ ਆਦਮੀ ਪਾਰਟੀ ਦੇ ਪ੍ਰਧਾਨ ਕਾਂਗਰਸ ਵਿੱਚ ਸ਼ਾਮਲ ਜਨਰਲ ਅਬਜਰਵਰ ਦੀ ਨਿਗਰਾਨੀ ਹੇਠ ਚੋਣ ਅਮਲੇ ਦੀ ਹੋਈ ਰੈਂਡੇਮਾਈਜੇਸ਼ਨ

 

ਯੁੱਧ ਕਿਸੇ ਮਸਲੇ ਦਾ ਹੱਲ ਨਹੀਂ ਪਰ ਅੱਤਵਾਦ ਦਾ ਸਫਾਇਆ ਕਰਨਾ ਜਰੂਰੀ : ਜਤਿੰਦਰਪਾਲ ਸਿੰਘ ਜੇ ਪੀ

Web Admin

Web Admin

5 Dariya News

ਮੋਹਾਲੀ , 28 Feb 2019

ਧਰਮ ਪ੍ਰਚਾਰ ਕਮੇਟੀ ਮੁਹਾਲੀ ਦੇ ਇੰਚਾਰਜ,ਮਾਰਕੀਟ ਫੈਲਵੇਅਰ ਐਸੋਸੀਏਸ਼ਨ ਫੇਜ 3ਬੀ2  ਅਤੇ ਕਲਗੀਧਰ ਸੇਵਕ ਜਥੇ ਦੇ ਪ੍ਰਧਾਨ ਭਾਈ ਜਤਿੰਦਰਪਾਲ ਸਿੰਘ ਜੇ ਪੀ ਨੇ ਕਿਹਾ ਹੈ ਕਿ ਯੁੱਧ ਕਿਸੇ ਮਸਲੇ ਦਾ ਹਲ ਨਹੀਂ ਹੁੰਦਾ ਪਰ ਅੱਤਵਾਦ ਦਾ ਸਫਾਇਆ ਕਰਨਾ ਵੀ  ਬਹੁਤ ਜਰੂਰੀ ਹੁੰਦਾ ਹੈ| ਮੋਹਾਲੀ ਵਿਖੇ ਪੱਤਰਕਾਰਾਂ ਨਾਲ ਗਲਬਾਤ ਕਰਦਿਆਂ ਭਾਈ ਜੇ ਪੀ ਸਿੰਘ ਨੇ ਕਿਹਾ ਕਿ ਪੁਲਵਾਮਾ ਹਮਲੇ ਦਾ ਬਦਲਾ ਲੈਣ ਲਈ ਭਾਰਤੀ ਹਵਾਈ ਫੌਜ ਵਲੋਂ ਪਾਕਿਸਤਾਨ ਖਿਲਾਫ ਕੀਤੀ ਗਈ ਕਾਰਵਾਈ ਸ਼ਲਾਘਾਯੋਗ ਹੈ, ਕਿਉਂਕਿ ਅੱਤਵਾਦ ਅਤੇ ਅੱਤਵਾਦੀਆਂ ਦਾ ਸਫਾਇਆ ਕਰਨਾ ਬਹੁਤ ਜਰੂਰੀ ਹੁੰਦਾ ਹੈ| .ਭਾਈ ਜੇ ਪੀ ਸਿੰਘ ਨੇ ਕਿਹਾ ਕਿ ਹੁਣ ਭਾਰਤ ਅਤੇ ਪਾਕਿਸਤਾਨ ਵਿਚਾਲੇ ਯੁੱਧ ਵਰਗੇ ਹਾਲਾਤ ਬਣ ਗਏ ਹਨ, ਜਿਸ ਕਾਰਨ ਪੰਜਾਬ ਦੇ ਸਰਹੱਦੀ ਪਿੰਡਾਂ ਦੇ  ਲੋਕਾਂ ਵਿਚ ਸਹਿਮ ਦਾ ਮਾਹੌਲ ਪਾਇਆ ਜਾ ਰਿਹਾ ਹੈ| ਜੇ ਭਾਰਤ ਅਤੇ ਪਾਕਿਸਤਾਨ ਵਿਚਾਲੇ ਯੁੱਧ ਹੇਵੇਗਾ ਤਾਂ ਸਭ ਤੋਂ ਜਿਆਦਾ ਨੁਕਸਾਨ ਪੰਜਾਬੀਆਂ ਦਾ ਹੋਣਾ ਹੈ| .ਭਾਈ ਜੇ ਪੀ ਸਿੰਘ ਨੇ ਕਿਹਾ ਕਿ ਭਾਰਤ ਦੀ ਹਵਾਈ ਫੌਜ ਵਲੋਂ ਪਾਕਿਸਤਾਨ ਦੇ ਅੱਤਵਾਦੀ ਕੈਂਪਾਂ ਨੂੰ ਤਬਾਹ ਕਰਨ ਦੀ ਕਾਰਵਾਈ ਕਾਰਨ ਪੂਰਾ ਦੇਸ਼ ਭਾਰਤ ਸਰਕਾਰ ਦੇ ਨਾਲ ਖੜਾ ਹੈ ਅਤੇ ਲੋਕਾਂ ਵਿੱਚ ਦੇਸ਼ ਭਗਤੀ ਦੀ ਲਹਿਰ ਚਲ ਪਈ ਹੈ| .ਭਾਈ ਜੇ ਪੀ ਸਿੰਘ ਨੇ ਕਿਹਾ ਕਿ ਪਾਕਿਸਤਾਨ ਨੂੰ ਹੁਣ ਆਪਣੀ ਔਕਾਤ ਸਮਝ ਕੇ ਅੱਤਵਾਦੀਆਂ ਨੂੰ ਪਨਾਹ ਅਤੇ ਸਮਰਥਣ ਦੇਣਾ ਬੰਦ ਕਰ ਦੈਣਾ ਚਾਹੀਦਾ ਹੈ ਅਤੇ ਭਾਰਤ ਨਾਲ ਲੜਾਈ ਕਰਨ ਤੋਂ ਗੁਰੇਜ ਕਰਨਾ ਚਾਹੀਦਾ ਹੈ| ਯੁੱਧ ਕਿਸੇ ਵੀ ਮਸਲੇ ਦਾ ਹੱਲ ਨਹੀਂ ਹੁੰਦਾ ਸਗੋਂ ਯੁੱਧ ਨਾਲ ਤਾਂ ਮਸਲੇ ਵਿਗੜ ਜਾਂਦੇ ਹਨ| ਭਾਰਤ ਅਤੇ ਪਾਕਿਸਤਾਨ ਨੂ ੰਚਾਹੀਦਾ ਹੈ ਕਿ ਉਹ ਆਪਸ ਵਿੱਚ ਯੁੱਧ ਕਰਨ ਦੀ ਥਾਂ ਆਪਣੇ ਮਸਲੇ ਗਲਬਾਤ ਰਾਹੀਂ ਹਲ ਕਰਨ| 

.ਭਾਈ ਜੇ ਪੀ ਸਿੰਘ ਨੇ ਕਿਹਾ ਕਿ ਪਾਕਿਸਤਾਨ ਨੂੰ ਚਾਹੀਦਾ ਹੈ ਕਿ ਉਹ ਅੱਤਵਾਦੀਆਂ ਨੂੰ ਸਹਾਇਤਾ ਦੇਣੀ ਬੰਦ ਕਰੇ ਅਤੇ ਭਾਰਤ  ਦੇ ਅੰਦਰੂਨੀ ਮਾਮਲਿਆਂ ਵਿਚ ਦਖਲਅੰਦਾਜੀ ਨਾ ਕਰੇ| ਕਸ਼ਮੀਰ ਭਾਰਤ ਦਾ ਹੈ ਅਤੇ ਹਮੇਸ਼ਾ ਭਾਰਤ ਵਿੱਚ ਰਹੇਗਾ| ਭਾਈ ਜੇ ਪੀ ਸਿੰਘ ਨੇ ਕਿਹਾ ਕਿ ਪਾਕਿਸਤਾਨ ਨੂੰ ਇਹ ਗਲ ਚੇਤੇ ਰਖਣੀ ਚਾਹੀਦੀ ਹੈ ਕਿ ਭਾਰਤੀ ਫੌਜ ਨੇ ਪਾਕਿਸਤਾਨ ਦੇ ਜਿਸ ਬਾਲਾਟੋਕ ਇਲਾਕੇ ਵਿੱਚ ਅੱਤਵਾਦੀ ਕੈਂਪ ਤਬਾਹ ਕੀਤੇ ਹਨ, ਉਥੇ ਬਹੁਤ ਸਮਾਂ ਪਹਿਲਾਂ ਮਹਾਰਾਜਾ ਰਣਜੀਤ ਸਿੰਘ ਨੇ ਹਮਲਾ ਕਰਕੇ ਦੁਸ਼ਮਣਾਂ ਦਾ ਸਫਾਇਆ ਕੀਤਾ ਸੀ ਤੇ ਉਸ ਇਲਾਕੇ ਨੂੰ ਖਾਲਸਾ ਰਾਜ ਦਾ ਹਿਸਾ ਬਣਾ ਲਿਆ ਸੀ| ਭਾਰਤ ਦੇ ਸਿੱਖ ਅੱਜ ਵੀ ਵੱਡੀ ਗਿਣਤੀ ਵਿੱਚ ਭਾਰਤੀ ਫੌਜ ਵਿੱਚ ਸੇਵਾ ਨਿਭਾਅ ਰਹੇ ਹਨ ਅਤੇ ਆਪਣੀ ਮਾਤਰ ਭੂਮੀ ਭਾਰਤ ਲਈ ਸਿੱਖ ਕੋਈ ਵੀ ਕੁਰਬਾਨੀ ਕਰਨ ਲਈ ਹਮੇਸ਼ਾ ਤਿਆਰ ਰਹਿੰਦ ੇਹਨ| ਪਾਕਿਸਤਾਨ ਨੂੰ ਬੀਤੇ ਇਤਿਹਾਸ ਦੇ ਨਾਲ ਨਾਲ ਮੌਜੂਦਾ ਭਾਰਤੀ ਹਮਲੇ ਤੋਂ ਵੀ ਸਬਕ ਸਿਖਣਾ ਚਾਹੀਦਾ ਹੈ ਅਤੇ ਅੱਤਵਾਦੀਆਂ ਨੂੰ ਸਹਾਇਤਾ ਦੇਣੀ ਬੰਦ ਕਰਨ ਦੇਣੀ ਚਾਹੀਦੀ ਹੈ| ਸ੍ਰ. ਜੇ ਪੀ ਸਿੰਘ ਨੇ ਕਿਹਾ ਕਿ ਅੱਤਵਾਦ ਦਾ ਸਫਾਇਆ ਕਰਨਾ ਬਹੁਤ ਜਰੂਰੀ ਹੈ, ਪਰ ਜੰਗ ਕਿਸੇ ਮਸਲੇ ਦਾ ਹਲ ਨਹੀਂ ਹੁੰਦੀ, ਇਸ ਕਰਕੇ ਭਾਰਤ ਤੇ ਪਾਕਿਸਤਾਨ ਨੂੰ ਯੁੱਧ ਦੀ ਥਾਂ ਆਪਸੀ ਮਸਲੇ ਗਲਬਾਤ ਰਾਹੀਂ ਹੱਲ ਕਰਨੇ ਚਾਹੀਦੇ ਹਨ

 

Tags: Jatinder Pal Singh JP

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2024 | 5 Dariya News | All Rights Reserved
Powered by: CDS PVT LTD