Thursday, 04 June 2026

 

 

ਖ਼ਾਸ ਖਬਰਾਂ ਟ੍ਰੈਫਿਕ ਨਿਯਮਾਂ ਦੀ ਉਲੰਘਣਾ ਕਰਨ ਵਾਲਿਆਂ ਖਿਲਾਫ਼ ਵਿਸ਼ੇਸ਼ ਚੈਕਿੰਗ ਮੁਹਿੰਮ ਚਲਾਈ ਜਾਵੇ : ਵਧੀਕ ਡਿਪਟੀ ਕਮਿਸ਼ਨਰ ਨਾਇਬ ਸਿੰਘ ਸੈਣੀ ਦੀ ‘ਗੋ ਗਲੋਬਲ’ ਅਪ੍ਰੋਚ ਨੂੰ ਮਿਲੀ ਨਵੀਂ ਰਫ਼ਤਾਰ ਹਿਸਾਰ ਦੇ 10 ਪਿੰਡਾਂ ਦੇ ਕਿਸਾਨ ਵਫਦ ਨੇ ਸ਼ਰੂਤੀ ਚੌਧਰੀ ਨਾਲ ਕੀਤੀ ਮੁਲਾਕਾਤ ਪ੍ਰਧਾਨ ਮੰਤਰੀ ਨੇ ਮਹਿਲਾਵਾਂ ਨੂੰ ਫੈਸਲਾ ਲੈਣ ਦੀ ਪ੍ਰਕਿਰਿਆ ਦੇ ਕੇਂਦਰ ਵਿੱਚ ਸਥਾਪਤ ਕਰਨ ਦਾ ਕੀਤਾ ਕਾਰਜ : ਨਾਇਬ ਸਿੰਘ ਸੈਣੀ ਹਰਿਆਣਾ ਵਿੱਚ 24 ਸਾਲ ਬਾਅਦ ਵੋਟਰ ਸੂਚੀਆਂ ਦੀ ਵਿਸ਼ੇਸ਼ ਗੰਭੀਰ ਪੁਨਰੀਖਣ ਪ੍ਰਕਿਰਿਆ, 15 ਜੂਨ ਤੋਂ ਸ਼ੁਰੂ ਹੋਵੇਗੀ ਘਰ-ਘਰ ਤਸਦੀਕ ਮੁਹਿੰਮ ਭਗਵੰਤ ਮਾਨ ਸਰਕਾਰ ਨੇ ‘ਮੁੱਖ ਮੰਤਰੀ ਸਿਹਤ ਯੋਜਨਾ’ ਦਾ ਕੀਤਾ ਵਿਸਥਾਰ ਸੇਵਾਮੁਕਤ ਆਈਏਐਸ ਅਧਿਕਾਰੀ ਸੰਜੇ ਗੁਪਤਾ ਨੇ ਪੀਐਸਈਆਰਸੀ ਦੇ ਚੇਅਰਪਰਸਨ ਵਜੋਂ ਅਹੁਦਾ ਸੰਭਾਲਿਆ ਮਾਨ ਸਰਕਾਰ ਵੱਲੋਂ ਸਭ ਤੋਂ ਵੱਡੀ ਸੀਵਰੇਜ ਸਫਾਈ ਮੁਹਿੰਮ ਦੀ ਸ਼ੁਰੂਆਤ ਹਰਪਾਲ ਸਿੰਘ ਚੀਮਾ ਨੇ ਮੁਲਾਜ਼ਮ ਯੂਨੀਅਨਾਂ ਨਾਲ ਉੱਚ ਪੱਧਰੀ ਮੀਟਿੰਗਾਂ ਦੀ ਕੀਤੀ ਪ੍ਰਧਾਨਗੀ, ਲੰਬਿਤ ਮਸਲਿਆਂ ਦੇ ਜਲਦੀ ਹੱਲ ਦੇ ਦਿੱਤੇ ਨਿਰਦੇਸ਼ ਐਮਆਰਐਸਏਐਫਪੀਆਈ ਦੇ ਦੋ ਕੈਡਿਟਾਂ ਨੇ ਏਐਫਸੀਏਟੀ ਵਿੱਚ ਦੇਸ਼ ਭਰ ਵਿੱਚੋਂ ਹਾਸਲ ਕੀਤਾ ਦੂਜਾ ਤੇ ਛੇਵਾਂ ਰੈਂਕ 5000 ਰੁਪਏ ਰਿਸ਼ਵਤ ਲੈਂਦਾ ਇੱਕ ਪ੍ਰਾਈਵੇਟ ਵਿਅਕਤੀ ਵਿਜੀਲੈਂਸ ਬਿਊਰੋ ਨੇ ਕੀਤਾ ਗ੍ਰਿਫਤਾਰ ਭਗਵੰਤ ਮਾਨ ਸਰਕਾਰ ਨੇ ਪ੍ਰਾਈਵੇਟ ਸਕੂਲਾਂ ਵੱਲੋਂ ਮਨਮਰਜ਼ੀ ਦੀਆਂ ਫੀਸਾਂ ਵਧਾਉਣ 'ਤੇ ਲਾਈ ਰੋਕ ਪੰਜਾਬ ਸਰਕਾਰ ਵਲੋਂ ਖਿਡਾਰੀਆਂ ਨੂੰ ਬਣਦਾ ਮਾਣ-ਸਤਿਕਾਰ ਦਿੱਤਾ ਜਾ ਰਿਹੈ : ਬਰਿੰਦਰ ਕੁਮਾਰ ਗੋਇਲ ਸਰਹੱਦ ਪਾਰੋਂ ਹਥਿਆਰਾਂ ਤੇ ਨਸ਼ਿਆਂ ਦੀ ਤਸਕਰੀ ਵਾਲੇ ਮਾਡਿਊਲ ਨਾਲ ਸਬੰਧਤ ਦੋ ਮੁਲਜ਼ਮ 2.2 ਕਿਲੋ ਹੈਰੋਇਨ ਅਤੇ 6 ਪਿਸਤੌਲਾਂ ਸਣੇ ਕਾਬੂ ਕੇਵਲ ਸਿੰਘ ਢਿੱਲੋਂ ਨੇ ਸੰਭਾਲੀ ਕਮਾਨ, ‘ਮਹਾਰਾਜਾ ਰਣਜੀਤ ਸਿੰਘ ਵਾਲੇ ਪੰਜਾਬ’ ਨੂੰ ਬਣਾਇਆ ਭਾਜਪਾ ਦਾ ਆਦਰਸ਼ 1000 ਰੁਪਏ ਦੀ ਸਹਾਇਤਾ ਬਹੁਤ ਘੱਟ ਅਤੇ ਬਹੁਤ ਦੇਰ ਨਾਲ ਚੁੱਕਿਆ ਗਿਆ ਕਦਮ : ਅਮਰਿੰਦਰ ਸਿੰਘ ਰਾਜਾ ਵੜਿੰਗ ਪੰਜਾਬ ਵਿੱਚ ਇਸ ਵਾਰ ਬਣੇਗੀ ਡਬਲ ਇੰਜਣ ਵਾਲੀ ਭਾਜਪਾ ਸਰਕਾਰ : ਨਾਇਬ ਸਿੰਘ ਸੈਣੀ ਨਾਇਬ ਸਿੰਘ ਸੈਣੀ ਨੇ ਸਵਰਗੀ ਚੌਧਰੀ ਭਜਨ ਲਾਲ ਦੀ ਬਰਸੀ 'ਤੇ ਦਿੱਤੀ ਸ਼ਰਧਾਂਜਲੀ ਜਲਵਾਯੂ ਸੰਕਟ ਨਾਲ ਨਜਿੱਠਣ ਲਈ ਹਰਿਆਣਾ ਦਾ ਵੱਡਾ ਕਦਮ, 100 ਕਰੋੜ ਰੁਪਏ ਦੇ ਗ੍ਰੀਨ ਕਲਾਈਮੇਟ ਫੰਡ ਦੀ ਸਥਾਪਨਾ ਦਾ ਪ੍ਰਸਤਾਵ ਰਾਹੁਲ ਚਾਬਾ ਵੱਲੋਂ ਸਪੈਸ਼ਲ ਇੰਟੈਂਸਿਵ ਰਵੀਜ਼ਨ ਸਬੰਧੀ ਰਾਜਨੀਤਿਕ ਪਾਰਟੀਆਂ ਨਾਲ ਮੀਟਿੰਗ ਐਲਪੀਯੂ ਦੀ ਵਿਦਿਆਰਥਣ ਪੂਜਾ ਸਿੰਘ ਨੇ ਰਾਸ਼ਟਰੀ ਰਿਕਾਰਡ ਅਤੇ ਏਸ਼ੀਅਨ ਯੂ20 ਸੋਨ ਤਗਮਾ ਜਿੱਤ ਕੇ ਭਾਰਤੀ ਐਥਲੈਟਿਕਸ ਇਤਿਹਾਸ ਨੂੰ ਦੁਬਾਰਾ ਲਿਖਿਆ

 

ਜ਼ਿਲ੍ਹੇ ਵਿੱਚ 17 ਮਾਰਚ ਨੂੰ ਭਾਖੜਾ ਨੰਗਲ ਵਿਖੇ ਵੱਡੇ ਪੱਧਰ ਤੇ ਕਰਵਾਈ ਜਾਵੇਗੀ `ਵ੍ਹੀਲਜ਼ ਐਂਡ ਸਟਰਾਈਡਜ਼ : ਡਾ: ਸੁਮੀਤ ਜਾਰੰਗਲ

ਆਨਲਾਇਨ ਪੋਟਰਲ www.bnws.in ਤੇ ਵੀ ਕਰਵਾਈ ਜਾ ਸਕਦੀ ਹੈ ਰਜਿਸਟਰੇਸ਼ਨ

Web Admin

Web Admin

5 Dariya News

ਰੂਪਨਗਰ , 28 Feb 2019

Last updated on: Feb 28, 2019, 00:00 IST

ਪੰਜਾਬ ਸਰਕਾਰ ਦੇ ਮਾਰਗ ਦਰਸ਼ਨ ਹੇਠ 17 ਮਾਰਚ ਨੂੰ ਮਿਸ਼ਨ ਤੰਦਰੁਸਤ ਪੰਜਾਬ ਤਹਿਤ ਜ਼ਿਲ੍ਹਾ ਉਲੰਪਿਕ ਐਸੋਸੀਏਸ਼ਨ ਰੂਪਨਗਰ ਵੱਲੋਂ  ਭਾਖੜਾ ਨੰਗਲ ਵਿਖੇ ਹੋਣ ਜਾ ਰਹੀ `ਵ੍ਹੀਲਜ਼ ਐਂਡ ਸਟਰਾਈਡਜ਼` ਨਸ਼ਿਆਂ ਦੀ ਬੁਰਾਈ ਖਿਲਾਫ ਅਲਖ ਜਗਾਉਣ ਵਾਲੀ ਸੂਬੇ ਅਤੇ ਦੇਸ਼ ਦੀ ਸਭ ਤੋਂ ਵੱਡੀ ਸਾਇਕਲਿੰਗ ਅਤੇ ਮੈਰਾਥਨ ਹੋਵੇਗੀ । ਜ਼ਿਲ੍ਹਾ ਪ੍ਰੰਬੰਧਕੀ ਕੰਪਲੈਕਸ ਵਿਖੇ  ਪ੍ਰੈਸ ਕਾਨਫਰੰਸ ਦੌਰਾਨ ਇਸ ਸਬੰਧੀ ਜਾਣਕਾਰੀ ਦਿੰਦਿਆਂ ਡਿਪਟੀ ਕਮਿਸ਼ਨਰ ਡਾ: ਸੁਮੀਤ ਜਾਰੰਗਲ ਨੇ ਕਿਹਾ ਕਿ ਜ਼ਿਲ੍ਹੇ ਵਿੱਚ ਪਹਿਲੀ ਵਾਰ ਵੱਡੇ ਪੱਧਰ ਤੇ  ਸਾਇਕਲਿੰਗ ਅਤੇ ਮੈਰਾਥਨ ਦੌੜ ਕਰਵਾਈ ਜਾ ਰਹੀ ਹੈ। ਸਾਇਕਲਿੰਗ ਅਤੇ ਮੈਰਾਥਨ ਦੌੜ ਦੀ ਸ਼ੁਰੂਆਤ 17 ਮਾਰਚ ਨੂੰ ਸਵੇਰੇ ਐਨ.ਐਫ.ਐਲ. ਸਟੇਡੀਅਮ ਨੰਗਲ ਤੋਂ ਹੋਵੇਗੀ ਜ਼ੋ ਕਿ 05 ਕਿਲੋਮੀਟਰ , 10 ਕਿਲੋਮੀਟਰ ਅਤੇ 21 ਕਿਲੋਮੀਟਰ ਵੱਖ ਵੱਖ ਕੈਟਾਗਰੀਜ਼ ਵਿੱਚ ਕਰਵਾਈ ਜਾਵੇਗੀ। ਇਸੇ ਤਰ੍ਹਾਂ ਸਾਇਕਲਿੰਗ 30 ਕਿਲੋਮੀਟਰ , 70 ਕਿਲੋਮੀਟਰ ਅਤੇ 120 ਕਿਲੋਮੀਟਰ ਵੱਖ ਵੱਖ ਕੈਟਾਗਰੀਜ਼ ਵਿੱਚ ਕਰਵਾਈ ਜਾ ਰਹੀ ਹੈ, ਜ਼ੋ ਐਨ.ਐਫ.ਐਲ. ਸਟੇਡੀਅਮ ਨੰਗਲ ਤੋਂ ਹੀ ਸ਼ੁਰੂ ਹੋਵੇਗੀ ।ਇਸ ਈਵੈਂਟ ਵਿੱਚ 10 ਤੋਂ 15 ਹਜ਼ਾਰ ਤੱਕ ਵਿਅਕਤੀਆਂ ਦੇ ਹਿੱਸਾ ਲੈਣ ਦੀ ਸੰਭਾਵਨਾ ਹੈ ਜਿਸ ਵਿੱਚ ਕੇਵਲ ਰੂਪਨਗਰ ਹੀ ਨਹੀਂ ਬਲਕਿ ਦੇਸ਼ ਦੇ ਹੋਰ ਸ਼ਹਿਰਾਂ ਤੋਂ ਇਲਾਵਾ ਦੂਜੇ ਦੇਸ਼ਾਂ ਦੇ ਵਿਅਕਤੀ ਵੀ ਸ਼ਾਮਲ ਹੋਣਗੇ। ਡਿਪਟੀ ਕਮਿਸ਼ਨਰ ਨੇ ਦੱਸਿਆ ਕਿ ਮੈਰਾਥਨ ਅਤੇ ਸਾਇਕਲਿੰਗ ਵਿੱਚ ਹਿੱਸਾ ਲੈਣ ਲਈ 18 ਸਾਲ ਤੋਂ ਵੱਧ ਉਮਰ ਹੋਣੀ ਚਾਹੀਦੀ ਹੈ ।ਇਸ ਤੋਂ ਇਲਾਵਾ 15 ਤੋਂ 18 ਸਾਲ ਦੀ ਉਮਰਵਰਗ ਦੇ ਨੌਜਵਾਨ ਵੀ ਇਸ ਵਿੱਚ ਹਿੱਸਾ ਲੈ ਸਕਦੇ ਹਨ ਜਿਸ ਲਈ ਉਨ੍ਹਾਂ ਨੂੰ ਅਲੱਗ ਤੋਂ ਇਕ ਫਾਰਮ ਭਰ ਕੇ ਦੇਣਾ ਹੋਵੇਗਾ। ਇਸੇ ਤਰ੍ਹਾਂ ਘੱਟੋ ਘੱਟ ਨਿਸ਼ਚਿਤ ਕੀਤੀ ਗਈ ਉਮਰ ਤੋਂ ਵੱਧ ਕਿਸੇ ਵੀ ਉਮਰ ਵਰਗ ਦੇ ਲੜਕੇ ਅਤੇ ਲੜਕੀਆਂ ਇਸ ਈਵੈਂਟ ਵਿੱਚ ਹਿੱਸਾ ਲੈ ਸਕਦੇ ਹਨ । ਉਨ੍ਹਾਂ ਦੱਸਿਆ ਕਿ ਜੇਤੂਆਂ ਨੂੰ ਕੁੱਲ 30 ਲੱਖ ਰੁਪਏ ਦੀ ਰਾਸ਼ੀ ਦੇ ਇਨਾਮ ਵੱਖ ਵੱਖ ਕੈਟਾਗਰੀਆਂ ਵਿੱਚ ਵੰਡੇ ਜਾਣਗੇ। ਉਨ੍ਹਾਂ ਦੱਸਿਆ ਕਿ ਇਸ ਈਵੈਂਟ ਵਿੱਚ ਹਿੱਸਾ ਲੈਣ ਲਈ ਐਂਟਰੀ ਫੀਸ ਵੀ ਰੱਖੀ ਗਈ ਹੈ ਜ਼ੋ 100 ਕਿਲੋਮੀਟਰ ਸਾਇਕਲਿੰਗ ਵਿੱਚ ਹਿੱਸਾ ਲੈਣ ਲਈ  1500 ਰੁਪਏ, 70 ਕਿਲੋਮੀਟਰ ਲਈ 1200 ਰੁਪਏ , 30 ਕਿਲੋਮੀਟਰ ਲਈ 1000 ਰੁਪਏ ਰੱਖੀ ਗਈ ਹੈ ਇਸੇ ਤਰ੍ਹਾਂ ਮੈਰਾਥਨ ਦੌੜਾਂ 21 ਕਿਲੋਮੀਟਰ ਲਈ 1500 ਰੁਪਏ,  10 ਕਿਲੋਮੀਟਰ ਲਈ 1200 ਰੁਪਏ , 05 ਕਿਲੋਮੀਟਰ ਲਈ 1000 ਰੁਪਏ ਰੱਖੀ ਗਈ ਹੈ। 

ਇਸ ਤੋਂ ਇਲਾਵਾ ਰੂਪਨਗਰ ਜ਼ਿਲ੍ਹੇ ਦੇ ਸਮੂਹ ਕਾਲਜਾਂ ਅਤੇ ਸਕੂਲਾਂ ਦੇ ਵਿਦਿਆਰਥੀਆਂ ਲਈ ਇਹ ਫੀਸ 500 ਰੁਪਏ ਹੋਵੇਗੀ ਜਦਕਿ ਜ਼ਿਲ੍ਹੇ ਦੇ ਸਮੂਹ ਸਰਕਾਰੀ ਕਾਲਜਾਂ ਅਤੇ ਸਰਕਾਰੀ ਸਕੂਲਾਂ ਦੀਆਂ ਵਿਦਿਆਰਥਣਾਂ ਇਸ ਈਵੈਂਟ ਵਿੱਚ ਮੁਫਤ ਹਿੱਸਾਂ ਲੈ ਸਕਦੀਆਂ ਹਨ।ਉਨ੍ਹਾਂ ਨੇ ਕਿਹਾ ਕਿ ਜੇਕਰ ਕਿਸੇ ਕੋਲ ਇਸ ਈਵੈਂਟ ਵਿੰਚ ਹਿੱਸਾ ਲੈਣ ਲਈ ਐਂਟਰੀ ਫੀਸ ਨਹੀਂ ਤਾਂ ਉਹ ਜ਼ਿਲ੍ਹਾ ਪ੍ਰਸ਼ਾਸ਼ਨ ਅਤੇ ਸਬੰਧਤ ਐਸ.ਡੀ.ਐਮ. ਨਾਲ ਰਾਬਤਾ ਕਾਇਮ ਕਰ ਸਕਦੇ ਹਨ, ਉਨ੍ਹਾਂ ਨੂੰ ਮੁਫਤ ਐਂਟਰੀ ਦਿੱਤੀ ਜਾਵੇਗੀ।  ਉਨ੍ਹਾਂ ਦੱਸਿਆ ਕਿ ਇਸ ਇਵੈਂਟ ਵਿੱਚ ਹਿੱਸਾ ਲੈਣ ਦੇ ਲਈ ਆਨਲਾਇਨ ਪੋਰਟਲ www.bnws.in  ਤੇ ਵੀ ਰਜਿਸਟਰੇਸ਼ਨ ਕੀਤੀ ਜਾ ਸਕਦੀ ਹੈ ।ਇਸ ਤੋਂ ਇਲਾਵਾ ਰਜਿਸਟਰੇਸ਼ਨ ਕਰਨ ਅਤੇ ਹੋਰ ਵਧੇਰੇ ਜਾਣਕਾਰੀ ਲਈ ਹੈਲਪਲਾਇਨ ਨੰਬਰ  97110-08215 ਅਤੇ 98186-08715 ਤੇ ਵੀ ਸੰਪਰਕ ਕੀਤਾ ਜਾ ਸਕਦਾ ਹੈ। ਉਨ੍ਹਾ ਨੇ ਕਿਹਾ ਕਿ ਇਸ ਈਵੈਂਟ ਨੂੰ ਕਾਮਯਾਬ ਬਨਾਉਣ ਦੇ ਲਈ ਵੱਡੀ ਪੱਧਰ ਤੇ ਯੋਜਨਾ ਉਲੀਕੀ ਗਈ ਹੈ। ਟ੍ਰੈਫਿਕ ਵਿਭਾਗ ਵੱਲੋਂ ਵੀ ਵਿਸ਼ੇਸ਼ ਰੂਟ ਪਲਾਨ ਤਿਆਰ ਕੀਤਾ ਜਾ ਰਿਹਾ ਹੈ ਤਾਂ ਈਵੈਂਟ ਵਿੱਚ ਸ਼ਾਮਿਲ ਹੋਣ ਵਾਲੇ ਵੀ.ਆਈ.ਪੀਜ਼ ਅਤੇ ਆਮ ਵਾਹਨ ਚਾਲਕਾਂ ਨੂੰ ਕਿਸੇ ਤਰ੍ਹਾ ਦੀ ਕੋਈ ਸਮੱਸਿਆ ਨਾ ਆਵੇ। ਉਨ੍ਹਾਂ ਦੱਸਿਆ ਕਿ ਇਸ ਈਵੈਂਟ ਦਾ ਮੁੱਖ ਖਿੱਚ ਦਾ ਕੇਂਦਰ ਪੰਜਾਬੀ ਗਾਇਕ ਗੁਰਦਾਸ ਮਾਨ ਹੋਣਗੇ ਜ਼ੋ ਆਪਣੀ ਗਾਇਕੀ ਦੇ ਨਾਲ ਦਰਸ਼ਕਾਂ ਦਾ ਮਨੋਰੰਜਨ ਕਰਨਗੇ।ਉਨ੍ਹਾਂ ਆਮ ਲੋਕਾਂ ਨੂੰ ਇਸ ਮੈਰਾਥਨ ਅਤੇ ਸਾਇਕਲਿੰਗ ਵਿੱਚ ਵੱਡੀ ਗਿਣਤੀ ਵਿੱਚ ਹਿੱਸਾ ਲੈਣ ਦੀ ਅਪੀਲ ਵੀ ਕੀਤੀ। ਡਿਪਟੀ ਕਮਿਸ਼ਨਰ ਨੇ ਇਸ ਈਵੈਂਟ ਅਤੇ ਵੋਟਰਾਂ ਨੂੰ ਆਪਣੇ ਵੋਟ ਦਾ ਇਸਤੇਮਾਲ ਕਰਨ ਸਬੰਧੀ ਜਾਗਰੂਕਤਾ ਲਈ ਮਾਈ ਵੋਟ ਮਾਈ ਪਾਵਰ  ਦਾ ਸੰਦੇਸ਼ ਦਿੰਦੀ ਹੋਈ ਇੱਕ ਟੀ-ਸ਼ਰਟ ਵੀ ਲਾਂਚ ਕੀਤੀ। ਉਨ੍ਹਾਂ ਨੇ ਦੱਸਿਆ ਕਿ ਈਂਵੈਟ ਵਿੱਚ ਭਾਗ ਲੈਣ ਵਾਲੇ ਸਾਰੇ ਭਾਗੀਦਾਰਾਂ ਨੂੰ ਇੱਕ ਟੀ-ਸ਼ਰਟ ,ਸਰਟੀਫਕੇਟ, ਮੈਡਲ ਅਤੇ ਰਿਫਰੈਸ਼ਮੈਂਟ ਵੀ ਦਿੱਤੀ ਜਾਵੇਗੀ। ਇਸ ਮੌਕੇ ਸ਼੍ਰੀ ਜਗਵਿੰਦਰ ਸਿੰਘ ਗਰੇਵਾਲ ਵਧੀਕ ਡਿਪਟੀ ਕਮਿਸ਼ਨਰ ਜਨਰਲ  ਅਤੇ ਸ਼੍ਰੀਮਤੀ ਸਰਬਜੀਤ ਕੌਰ ਸਹਾਇਕ ਕਮਿਸ਼ਨਰ ਜਨਰਲ , ਸ਼੍ਰੀ ਸਿਧਾਰਥ ਚੌਧਰੀ ਈਵੈਂਟ ਕੰਨਸਲਟੈਂਟ ਵੀ ਹਾਜ਼ਰ ਸਨ। 

 

Tags: DC ROPAR

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD