Friday, 05 June 2026

 

 

ਖ਼ਾਸ ਖਬਰਾਂ 144 ਸਾਲਾਂ ਦੌਰਾਨ ਕਿਸੇ ਸਰਕਾਰ ਨੇ ਨਹਿਰਾਂ ਚੋਂ ਪਾਣੀ ਨਹੀਂ ਲੈਣ ਦਿੱਤਾ, ਮੁੱਖ ਮੰਤਰੀ ਭਗਵੰਤ ਸਿੰਘ ਮਾਨ ਬਣੇ ਕਿਸਾਨਾਂ ਦੇ ਮਸੀਹਾ : ਮਨਵਿੰਦਰ ਸਿੰਘ ਗਿਆਸਪੁਰਾ ਤਰੁਨਪ੍ਰੀਤ ਸਿੰਘ ਸੌਂਦ, ਹਰਦੀਪ ਸਿੰਘ ਮੁੰਡੀਆਂ ਅਤੇ ਵਿਧਾਇਕਾਂ ਦੀ ਮੌਜੂਦਗੀ ਵਿੱਚ ਜਗਰੂਪ ਸਿੰਘ ਸੇਹ ਨੇ ਸੰਭਾਲਿਆ ਜ਼ਿਲ੍ਹਾ ਪ੍ਰੀਸ਼ਦ ਲੁਧਿਆਣਾ ਦੇ ਚੇਅਰਮੈਨ ਦਾ ਅਹੁਦਾ ਹਿਮਾਂਸ਼ੂ ਜੈਨ ਨੇ ਲੁਧਿਆਣਾ ਵਿੱਚ ਐਸ.ਆਈ.ਆਰ. ਗਤੀਵਿਧੀਆਂ ਦੇ ਸੁਚਾਰੂ ਸੰਚਾਲਨ ਲਈ ਜ਼ਿਲ੍ਹਾ ਪੱਧਰੀ ਨੋਡਲ ਅਫ਼ਸਰਾਂ ਅਤੇ ਸਹਾਇਕ ਨੋਡਲ ਅਫ਼ਸਰਾਂ ਨਾਲ ਕੀਤੀ ਮੀਟਿੰਗ ਡਾ ਬਲਬੀਰ ਸਿੰਘ ਨੇ ਛੋਟੀ ਮਸਜਿਦ ਨੇੜੇ 20 ਲੱਖ ਦੀ ਲਾਗਤ ਨਾਲ ਕਰਵਾਈ ਪ੍ਰੋਜੈਕਟ ਦੀ ਸ਼ੁਰੂਆਤ ਸਮਾਜ ਦਾ ਹਰ ਵਰਗ ਨਸ਼ਿਆਂ ਦੇ ਖਾਤਮੇ ਲਈ ਆਪਣਾ ਯੋਗਦਾਨ ਪਾਵੇ : ਅਮਨ ਅਰੋੜਾ ਹਰਪਾਲ ਸਿੰਘ ਚੀਮਾ ਵੱਲੋਂ ਮੁਲਾਜ਼ਮ ਯੂਨੀਅਨਾਂ ਨਾਲ ਮੁਲਾਕਾਤ ਸ਼ਿਮਲਾ ਪਹਾੜੀ ਚੌਕ ਦੀ ਸਾਲਾਂ ਪੁਰਾਣੀ ਪਾਣੀ ਭਰਨ ਦੀ ਸਮੱਸਿਆ ਦਾ ਹੱਲ ਪੰਜਾਬ ਪੁਲਿਸ ਵੱਲੋਂ ਵੱਡੀ ਅੱਤਵਾਦੀ ਸਾਜਿਸ਼ ਨਾਕਾਮ ਰੋਟਰੀ ਕਲੱਬ ਰੋਪੜ ਸੈਂਟਰਲ ਦੇ ਡਿਸਟਰਿਕਟ ਗਵਰਨਰ ਰਵੀ ਪ੍ਰਕਾਸ਼ ਵੱਲੋਂ ਅਧਿਕਾਰਤ ਦੌਰਾ ਕੀਤਾ ਗਿਆ ਪੰਜਾਬ ਸਰਕਾਰ ਦੀ ਅਗਵਾਈ ਵਿਚ ਨੌਜਵਾਨਾਂ ਲਈ ਰੋਜ਼ਗਾਰ ਦੇ ਨਵੇਂ ਰਾਹ ਖੋਲ੍ਹੇਗਾ ਜ਼ਿਲ੍ਹਾ ਪ੍ਰਸ਼ਾਸਨ : ਡਾ. ਹਿਮਾਂਸ਼ੂ ਅਗਰਵਾਲ ਨਸ਼ਿਆਂ ਵਿਰੁੱਧ ਮੁਹਿੰਮ ਨੂੰ ਹੋਰ ਮਜ਼ਬੂਤ ਕਰਨ ਲਈ ਅੰਮ੍ਰਿਤਸਰ ਕੇਂਦਰੀ ਵਿੱਚ ਅਹਿਮ ਮੀਟਿੰਗ ਆਯੋਜਿਤ ਨਸ਼ਿਆਂ ਦੇ ਜੜੋਂ ਖਾਤਮੇ ਲਈ ਵਿਲੇਜ ਅਤੇ ਵਾਰਡ ਡਿਫੈਂਸ ਕਮੇਟੀਆਂ ਪੁਲਿਸ ਤੇ ਸਿਵਲ ਪ੍ਰਸ਼ਾਸ਼ਨ ਨਾਲ ਮਿਲਕੇ ਨਿਭਾਉਣ ਅਹਿਮ ਭੂਮਿਕਾ : ਲਖਵੀਰ ਸਿੰਘ ਰਾਏ ਡਾ. ਸੋਨਾ ਥਿੰਦ ਵੱਲੋਂ ਸਪੈਸ਼ਲ ਇੰਟੈਂਸਿਵ ਰਵੀਜਨ ਦੇ ਰਿਵਾਈਜਡ ਸ਼ਡਿਊਲ ਤੋਂ ਰਾਜਸੀ ਪਾਰਟੀਆਂ ਦੇ ਨੁਮਾਇੰਦਿਆਂ ਨੂੰ ਕਰਵਾਇਆ ਜਾਣੂ ਮੁੱਖ ਮੰਤਰੀ ਸਿਹਤ ਬੀਮਾ ਯੋਜਨਾ : ਮੋਗਾ ਵਿੱਚ ਲੋਕਾਂ ਹੁਣ ਤੱਕ 8.61 ਕਰੋੜ ਰੁਪੈ ਤੋਂ ਵਧੇਰੇ ਦਾ ਕਰਵਾਇਆ ਮੁਫਤ ਇਲਾਜ ਐਡਵੋਕੈਟ ਅਮਰਪਾਲ ਸਿੰਘ ਨੇ ਪਿੰਡ ਚਾਚੋਕੇ ਵਿੱਖੇ ਪਿੰਡ ਦੇ ਵਿਕਾਸ ਕਾਰਜਾਂ ਅਤੇ ਲੋਕ ਭਲਾਈ ਦੇ ਮੁੱਦਿਆਂ ਸਬੰਧੀ ਪਿੰਡ ਵਾਸੀਆਂ ਨਾਲ ਕੀਤੀ ਮੀਟਿੰਗ ਅਮਨ ਅਰੋੜਾ ਦੇ ਯਤਨਾਂ ਸਦਕਾ ਪਿੰਡ ਅਕਬਰਪੁਰ ਦੀ 789 ਏਕੜ ਜ਼ਮੀਨ ਨੂੰ ਅਜ਼ਾਦੀ ਤੋਂ ਬਾਅਦ ਪਹਿਲੀ ਵਾਰ ਮਿਲੇਗਾ ਨਹਿਰੀ ਪਾਣੀ ਸ੍ਰੀ ਆਨੰਦਪੁਰ ਸਾਹਿਬ ਹੈਰੀਟੇਜ ਸਟਰੀਟ ਪ੍ਰਾਜੈਕਟ ਨੂੰ ਪ੍ਰਵਾਨਗੀ, ਕਿਲ੍ਹਾ ਸ੍ਰੀ ਅਨੰਦਗੜ੍ਹ ਸਾਹਿਬ, ਤਖ਼ਤ ਸ੍ਰੀ ਕੇਸਗੜ੍ਹ ਸਾਹਿਬ ਅਤੇ ਇਤਿਹਾਸਕ ਗੁਰਦੁਆਰਿਆਂ ਨੂੰ ਜੋੜੇਗੀ ਹੈਰੀਟੇਜ ਸਟਰੀਟ : ਭਗਵੰਤ ਸਿੰਘ ਮਾਨ ਪੰਜਾਬ ਪੁਲਿਸ ਦੀ ਲੋਕ-ਕੇਂਦਰਿਤ ਪੁਲਿਸਿੰਗ ਨਾਲ ਲੋਕਾਂ ਦਾ ਭਰੋਸਾ ਹੋਇਆ ਮਜ਼ਬੂਤ, ਉਦਯੋਗ ਅਤੇ ਨਿਵੇਸ਼ ਲਈ ਬਣਿਆ ਸੁਰੱਖਿਅਤ ਮਾਹੌਲ ਵਪਾਰੀਆਂ ਨੂੰ ਦਰਪੇਸ਼ ਮੁਸ਼ਕਿਲਾਂ ਦਾ ਨਾਲੋ ਨਾਲ ਨਿਪਟਾਰਾ ਯਕੀਨੀ ਬਣਾਉਣ ਅਧਿਕਾਰੀ : ਨਵਜੋਤ ਕੌਰ ਨਵਜੋਤ ਕੌਰ ਵੱਲੋਂ ਹੜ੍ਹ ਸੁਰੱਖਿਆ ਕਾਰਜ ਨਿਰਧਾਰਤ ਸਮੇਂ ਅੰਦਰ ਯਕੀਨੀ ਬਣਾਉਣ ਦੀ ਹਦਾਇਤ ਸੀਨੀਅਰ ਸਿਟੀਜ਼ਨਾਂ ਦੇ ਕੰਮ ਪਹਿਲ ਦੇ ਆਧਾਰ ਤੇ ਕੀਤੇ ਜਾਣ : ਡਾ.ਸੋਨਾ ਥਿੰਦ

 

ਪੁਲਿਸ ਲਾਈਨ ਵਿਖੇ ਬਣੇ ਹਸਪਤਾਲ ਦਾ 15 ਲੱਖ ਰੁਪਏ ਨਾਲ ਕੀਤਾ ਨਵੀਨੀਕਰਨ

ਮੁਸਤੈਦੀ ਨਾਲ ਡਿਊਟੀ ਦੇਣ ਲਈ ਸਿਹਤ ਦਾ ਠੀਕ ਹੋਣਾ ਜ਼ਰੂਰੀ - ਏ.ਐਸ. ਰਾਏ

Web Admin

Web Admin

5 Dariya News

ਪਟਿਆਲਾ , 01 Mar 2019

Last updated on: Mar 01, 2019, 00:00 IST

ਪਟਿਆਲਾ ਦੇ ਐਸ.ਐਸ.ਪੀ. ਮਨਦੀਪ ਸਿੰਘ ਸਿੱਧੂ ਵੱਲੋਂ ਪੁਲਿਸ ਮੁਲਾਜ਼ਮਾਂ ਨੂੰ ਬਿਹਤਰ ਸਿਹਤ ਸਹੂਲਤਾਂ ਪ੍ਰਦਾਨ ਲਈ ਕੀਤੇ ਜਾ ਰਹੇ ਉਪਰਾਲਿਆਂ ਤਹਿਤ ਪੁਲਿਸ ਲਾਈਨ ਪਟਿਆਲਾ ਵਿਖੇ ਬਣੇ ਹਸਪਤਾਲ ਦੀਆਂ ਸਹੂਲਤਾਂ ਵਿੱਚ ਵਾਧਾ ਕਰਦੇ ਹੋਏ ਅਤੇ ਹਸਪਤਾਲ ਦੇ ਨਵੀਨੀਕਰਨ 'ਤੇ 15 ਲੱਖ ਰੁਪਏ ਖਰਚ ਕਰਕੇ ਹਸਪਤਾਲ ਨੂੰ ਆਧੁਨਿਕ ਤਕਨੀਕਾਂ ਨਾਲ ਲੈਸ ਕੀਤਾ ਗਿਆ ਹੈ। ਅੱਜ ਪੁਲਿਸ ਲਾਈਨ ਪਟਿਆਲਾ ਵਿਖੇ ਕਰਵਾਏ ਸਮਾਗਮ ਦੌਰਾਨ ਆਈ.ਜੀ. ਪਟਿਆਲਾ ਜ਼ੋਨ ਸ੍ਰੀ ਏ.ਐਸ. ਰਾਏ ਨੇ ਨਵੇਂ ਬਣੇ ਹਸਪਤਾਲ ਦਾ ਉਦਘਾਟਨ ਕੀਤਾ। ਇਸ ਮੌਕੇ ਲਾਈਨਜ਼ ਕਲੱਬ ਪਟਿਆਲਾ ਦੇ ਸਹਿਯੋਗ ਨਾਲ ਖੂਨ ਦਾਨ ਕੈਂਪ ਦਾ ਆਯੋਜਨ ਵੀ ਕੀਤਾ ਗਿਆ ਜਿਸ ਵਿੱਚ ਐਸ.ਐਸ.ਪੀ. ਸ. ਮਨਦੀਪ ਸਿੰਘ ਸਿੱਧੂ ਸਮੇਤ ਵੱਡੀ ਗਿਣਤੀ ਪੁਲਿਸ ਅਧਿਕਾਰੀਆਂ ਅਤੇ ਕਰਮਚਾਰੀਆਂ ਨੇ ਖੂਨਦਾਨ ਕੀਤਾ।ਇਸ ਮੌਕੇ ਆਈ.ਜੀ. ਪਟਿਆਲਾ ਸ੍ਰੀ ਏ.ਐਸ. ਰਾਏ ਨੇ ਪਟਿਆਲਾ ਪੁਲਿਸ ਦੀ ਸ਼ਲਾਘਾ ਕਰਦਿਆ ਕਿਹਾ ਕਿ ਜਿਥੇ ਪਿਛਲੇ ਸਮੇਂ ਦੌਰਾਨ ਜ਼ਿਲ੍ਹਾ ਪੁਲਿਸ ਵੱਲੋਂ ਅਪਰਾਧੀਆਂ 'ਤੇ ਨਕੇਲ ਪਾਈ ਗਈ ਹੈ ਉਥੇ ਹੀ ਐਸ.ਐਸ.ਪੀ ਸ. ਮਨਦੀਪ ਸਿੰਘ ਸਿੱਧੂ ਵੱਲੋਂ ਪੁਲਿਸ ਮੁਲਾਜ਼ਮਾਂ ਨੂੰ ਬਿਹਤਰ ਸਿਹਤ ਸਹੂਲਤਾਂ ਪ੍ਰਦਾਨ ਕਰਨ ਲਈ ਪੁਰਾਣੇ ਹਸਪਤਾਲ ਨੂੰ ਆਧੁਨਿਕ ਤਕਨੀਕਾਂ ਨਾਲ ਲੈਸ ਕੀਤਾ ਗਿਆ ਹੈ। ਸ੍ਰੀ ਰਾਏ ਨੇ ਕਿਹਾ ਕਿ ਪੁਲਿਸ ਦੀ ਸਿਹਤ ਸਹੀ ਹੋਣਾ ਬਹੁਤ ਜ਼ਰੂਰੀ ਹੈ ਤਾਂ ਹੀ ਉਹ ਆਪਣੀ ਡਿਊਟੀ ਪੂਰੀ ਮੁਸਤੈਦੀ ਨਾਲ ਕਰ ਸਕਦੇ ਹਨ। ਉਨ੍ਹਾਂ ਐਸ.ਐਸ.ਪੀ ਸ. ਮਨਦੀਪ ਸਿੰਘ ਸਿੱਧੂ ਦੀ ਸੰਗਰੂਰ ਤੇ ਪਟਿਆਲਾ ਵਿਖੇ ਪੁਲਿਸ ਮੁਲਾਜ਼ਮਾਂ ਲਈ ਕੀਤੇ ਕੰਮ ਦੀ ਸ਼ਲਾਘਾ ਕੀਤੀ।ਇਸ ਮੌਕੇ ਐਸ.ਐਸ.ਪੀ ਸ. ਮਨਦੀਪ ਸਿੰਘ ਸਿੱਧੂ ਨੇ ਕਿਹਾ ਕਿ 15 ਲੱਖ ਰੁਪਏ ਨਾਲ ਕਰਵਾਏ ਇਸ ਕੰਮ ਵਿੱਚ 7 ਲੱਖ ਰੁਪਏ ਦੀਆਂ ਮਸ਼ੀਨਾਂ ਤੇ 8 ਲੱਖ ਰੁਪਏ ਹਸਪਤਾਲ ਦੀ ਮੁਰੰਮਤ 'ਤੇ ਖਰਚ ਕੀਤੇ ਗਏ ਹਨ। 

ਉਨ੍ਹਾਂ ਕਿਹਾ ਕਿ ਇਸ ਹਸਪਤਾਲ ਦੇ ਵਿੱਚ ਲਗਾਈਆਂ ਗਈਆਂ ਆਧੁਨਿਕ ਮਸ਼ੀਨਾਂ ਨਾਲ ਮੁਲਾਜ਼ਮਾਂ ਦੇ ਖੂਨ ਦੇ ਟੈਸਟ, ਅੱਖਾਂ ਤੇ ਦੰਦਾਂ ਦੀ ਜਾਂਚ ਬਹੁਤ ਹੀ ਘੱਟ ਕੀਮਤ 'ਤੇ ਕੀਤੀ ਜਾਵੇਗੀ। ਉਨ੍ਹਾਂ ਕਿਹਾ ਕਿ ਇਸ ਹਸਪਤਾਲ ਵਿੱਚ ਪੁਲਿਸ ਮੁਲਾਜ਼ਮਾਂ ਦੇ ਪਰਿਵਾਰ ਤੋਂ ਇਲਾਵਾ ਡੀ.ਏ.ਵੀ ਪੁਲਿਸ ਸਕੂਲ ਦੇ ਵਿਦਿਆਰਥੀਆਂ ਦੇ ਟੈਸਟ ਤੇ ਇਲਾਜ ਵੀ ਕੀਤਾ ਜਾਵੇਗਾ। ਸ. ਮਨਦੀਪ ਸਿੰਘ ਸਿੱਧੂ ਨੇ ਕਿਹਾ ਕਿ ਪੁਲਿਸ ਲਾਈਨ ਵਿਖੇ ਮੁਲਾਜ਼ਮਾਂ ਨੂੰ ਘਰੇਲੂ ਸਮਾਗਮ ਕਰਨ ਲਈ ਇੱਕ ਹਾਲ ਵੀ ਬਣਾਵਾਕੇ ਦਿੱਤਾ ਜਾਵੇਗਾ ਜਿਥੇ ਉਹ ਆਪਣੇ ਖੁਸ਼ੀ-ਗਮੀ ਦੇ ਸਮਾਗਮ ਕਰ ਸਕਣਗੇ।ਇਸ ਮੌਕੇ ਸਿਵਲ ਸਰਜਨ ਡਾ. ਮਨਜੀਤ ਸਿੰਘ ਨੇ ਕਿਹਾ ਕਿ ਸਿਹਤ ਵਿਭਾਗ ਵੱਲੋਂ ਪੁਲਿਸ ਪ੍ਰਸ਼ਾਸਨ ਨੂੰ ਹਰ ਤਰਾਂ ਦੀ ਮਦਦ ਬਿਨਾਂ ਕਿਸੇ ਦੇਰੀ ਦੇ ਮੁਹੱਈਆ ਕਰਵਾਈ ਜਾਵੇਗੀ ਅਤੇ ਸਿਹਤ ਵਿਭਾਗ ਦੇ ਡਾਕਟਰ ਪੁਲਿਸ ਲਾਈਨ ਹਸਪਤਾਲ ਦਾ ਦੌਰਾ ਲਗਾਤਾਰ ਕਰਦੇ ਰਹਿਣਗੇ। ਇਸ ਮੌਕੇ ਲਾਈਨਜ਼ ਕਲੱਬ ਪਟਿਆਲਾ ਦੇ ਡਿਪਟੀ ਗਵਰਨਰ ਸ੍ਰੀ ਗੁਪਾਲ ਕ੍ਰਿਸ਼ਨ ਪੁਰੀ ਨੇ ਕਿਹਾ ਕਿ ਉਨ੍ਹਾਂ ਦੇ ਕਲੱਬ ਵੱਲੋਂ ਹਸਪਤਾਲ ਨੂੰ ਅੱਖਾਂ ਦੀ ਜਾਂਚ ਕਰਨ ਵਾਲੀ ਮਸ਼ੀਨ ਭੇਟ ਕੀਤੀ ਜਾਵੇਗੀ।ਸਮਾਗਮ ਦੌਰਾਨ ਐਸ.ਪੀ. (ਸਥਾਨਕ) ਡਾ. ਰਵਜੋਤ ਗਰੇਵਾਲ ਨੇ ਪਹੁੰਚੀਆਂ ਸ਼ਖਸੀਅਤਾਂ ਦਾ ਧੰਨਵਾਦ ਕੀਤਾ ਅਤੇ ਡੀ.ਐਸ.ਪੀ ਸੌਰਵ ਜਿੰਦਲ ਵੱਲੋਂ ਮੰਚ ਸੰਚਾਲਨ ਕੀਤਾ ਗਿਆ।ਇਸ ਮੌਕੇ ਪੁਲਿਸ ਲਾਈਨ ਹਸਪਤਾਲ ਦੇ ਮੈਡੀਕਲ ਅਫ਼ਸਰ ਡਾ. ਸਾਜੀਲਾ ਖਾਨ, ਮੈਡੀਕਲ ਅਫਸਰ ਪੀ.ਏ.ਪੀ. ਬਹਾਦਰਗੜ੍ਹ ਡਾ. ਰੀਤੂ, ਐਸ.ਪੀ. ਸਿਟੀ. ਸ੍ਰੀ ਹਰਮਨ ਹਾਂਸ, ਐਸ.ਪੀ. ਸ੍ਰੀ ਮਨਜੀਤ ਸਿੰਘ ਬਰਾੜ, ਐਸ.ਪੀ. (ਡੀ) ਸ੍ਰੀ ਹਰਮੀਤ ਸਿੰਘ ਹੁੰਦਲ, ਡੀ.ਐਸ.ਪੀ. ਸ੍ਰੀਮਤੀ ਹਰਵੰਤ ਕੌਰ, ਪ੍ਰਧਾਨ ਲਾਇਨਜ਼ ਕਲੱਬ ਸ੍ਰੀ ਟੀ.ਸੀ. ਜਿੰਦਲ, ਸ੍ਰੀ ਡੀ.ਕੇ ਸੂਦ ਸਮੇਤ ਵੱਡੀ ਗਿਣਤੀ ਪੁਲਿਸ ਅਧਿਕਾਰੀ ਤੇ ਕਰਮਚਾਰੀ ਹਾਜ਼ਰ ਸਨ।

 

Tags: Police

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD