Thursday, 04 June 2026

 

 

ਖ਼ਾਸ ਖਬਰਾਂ ਵਪਾਰੀਆਂ ਨੂੰ ਦਰਪੇਸ਼ ਮੁਸ਼ਕਿਲਾਂ ਦਾ ਨਾਲੋ ਨਾਲ ਨਿਪਟਾਰਾ ਯਕੀਨੀ ਬਣਾਉਣ ਅਧਿਕਾਰੀ : ਨਵਜੋਤ ਕੌਰ ਨਵਜੋਤ ਕੌਰ ਵੱਲੋਂ ਹੜ੍ਹ ਸੁਰੱਖਿਆ ਕਾਰਜ ਨਿਰਧਾਰਤ ਸਮੇਂ ਅੰਦਰ ਯਕੀਨੀ ਬਣਾਉਣ ਦੀ ਹਦਾਇਤ ਸੀਨੀਅਰ ਸਿਟੀਜ਼ਨਾਂ ਦੇ ਕੰਮ ਪਹਿਲ ਦੇ ਆਧਾਰ ਤੇ ਕੀਤੇ ਜਾਣ : ਡਾ.ਸੋਨਾ ਥਿੰਦ ਅਜੀਤਪਾਲ ਸਿੰਘ ਕੋਹਲੀ ਵੱਲੋਂ ਲੀਲਾ ਭਵਨ ਤੋਂ ਥਾਪਰ ਚੌਂਕ ਤੱਕ 2.25 ਕਰੋੜ ਰੁਪਏ ਦੀ ਲਾਗਤ ਨਾਲ ਬਣੀ ਸੜਕ ਲੋਕਾਂ ਨੂੰ ਸਮਰਪਿਤ ਦੋ ਰੋਜ਼ਾ “ਐਡਵਾਂਸਡ ਟੈਕਨੋਲੋਜੀਕਲ ਇੰਟਰਵੈਨਸ਼ਨ ਇਨ ਸਮਾਰਟ ਫਾਰਮਿੰਗ” ਵਰਕਸ਼ਾਪ ਦਾ ਆਯੋਜਨ ਰਾਜਨੀਤਿਕ ਪਾਰਟੀਆਂ ਨੂੰ ਐਸ.ਆਈ.ਆਰ. ਦੇ ਸੋਧੇ ਹੋਏ ਸ਼ਡਿਊਲ ਬਾਰੇ ਜਾਣੂ ਕਰਵਾਇਆ ਆਊਟਸੋਰਸ ਸਿਹਤ ਵਿਭਾਗ ਮੁਲਾਜ਼ਮ ਯੂਨੀਅਨ ਪੰਜਾਬ ਜਥੇਬੰਦੀ ਵੱਲੋਂ ਡਾ. ਬਲਵੀਰ ਸਿੰਘ ਨਾਲ ਕੀਤੀ ਗਈ ਮੀਟਿੰਗ ਟ੍ਰੈਫਿਕ ਨਿਯਮਾਂ ਦੀ ਉਲੰਘਣਾ ਕਰਨ ਵਾਲਿਆਂ ਖਿਲਾਫ਼ ਵਿਸ਼ੇਸ਼ ਚੈਕਿੰਗ ਮੁਹਿੰਮ ਚਲਾਈ ਜਾਵੇ : ਵਧੀਕ ਡਿਪਟੀ ਕਮਿਸ਼ਨਰ ਨਾਇਬ ਸਿੰਘ ਸੈਣੀ ਦੀ ‘ਗੋ ਗਲੋਬਲ’ ਅਪ੍ਰੋਚ ਨੂੰ ਮਿਲੀ ਨਵੀਂ ਰਫ਼ਤਾਰ ਹਿਸਾਰ ਦੇ 10 ਪਿੰਡਾਂ ਦੇ ਕਿਸਾਨ ਵਫਦ ਨੇ ਸ਼ਰੂਤੀ ਚੌਧਰੀ ਨਾਲ ਕੀਤੀ ਮੁਲਾਕਾਤ ਪ੍ਰਧਾਨ ਮੰਤਰੀ ਨੇ ਮਹਿਲਾਵਾਂ ਨੂੰ ਫੈਸਲਾ ਲੈਣ ਦੀ ਪ੍ਰਕਿਰਿਆ ਦੇ ਕੇਂਦਰ ਵਿੱਚ ਸਥਾਪਤ ਕਰਨ ਦਾ ਕੀਤਾ ਕਾਰਜ : ਨਾਇਬ ਸਿੰਘ ਸੈਣੀ ਹਰਿਆਣਾ ਵਿੱਚ 24 ਸਾਲ ਬਾਅਦ ਵੋਟਰ ਸੂਚੀਆਂ ਦੀ ਵਿਸ਼ੇਸ਼ ਗੰਭੀਰ ਪੁਨਰੀਖਣ ਪ੍ਰਕਿਰਿਆ, 15 ਜੂਨ ਤੋਂ ਸ਼ੁਰੂ ਹੋਵੇਗੀ ਘਰ-ਘਰ ਤਸਦੀਕ ਮੁਹਿੰਮ ਭਗਵੰਤ ਮਾਨ ਸਰਕਾਰ ਨੇ ‘ਮੁੱਖ ਮੰਤਰੀ ਸਿਹਤ ਯੋਜਨਾ’ ਦਾ ਕੀਤਾ ਵਿਸਥਾਰ ਸੇਵਾਮੁਕਤ ਆਈਏਐਸ ਅਧਿਕਾਰੀ ਸੰਜੇ ਗੁਪਤਾ ਨੇ ਪੀਐਸਈਆਰਸੀ ਦੇ ਚੇਅਰਪਰਸਨ ਵਜੋਂ ਅਹੁਦਾ ਸੰਭਾਲਿਆ ਮਾਨ ਸਰਕਾਰ ਵੱਲੋਂ ਸਭ ਤੋਂ ਵੱਡੀ ਸੀਵਰੇਜ ਸਫਾਈ ਮੁਹਿੰਮ ਦੀ ਸ਼ੁਰੂਆਤ ਹਰਪਾਲ ਸਿੰਘ ਚੀਮਾ ਨੇ ਮੁਲਾਜ਼ਮ ਯੂਨੀਅਨਾਂ ਨਾਲ ਉੱਚ ਪੱਧਰੀ ਮੀਟਿੰਗਾਂ ਦੀ ਕੀਤੀ ਪ੍ਰਧਾਨਗੀ, ਲੰਬਿਤ ਮਸਲਿਆਂ ਦੇ ਜਲਦੀ ਹੱਲ ਦੇ ਦਿੱਤੇ ਨਿਰਦੇਸ਼ ਐਮਆਰਐਸਏਐਫਪੀਆਈ ਦੇ ਦੋ ਕੈਡਿਟਾਂ ਨੇ ਏਐਫਸੀਏਟੀ ਵਿੱਚ ਦੇਸ਼ ਭਰ ਵਿੱਚੋਂ ਹਾਸਲ ਕੀਤਾ ਦੂਜਾ ਤੇ ਛੇਵਾਂ ਰੈਂਕ 5000 ਰੁਪਏ ਰਿਸ਼ਵਤ ਲੈਂਦਾ ਇੱਕ ਪ੍ਰਾਈਵੇਟ ਵਿਅਕਤੀ ਵਿਜੀਲੈਂਸ ਬਿਊਰੋ ਨੇ ਕੀਤਾ ਗ੍ਰਿਫਤਾਰ ਭਗਵੰਤ ਮਾਨ ਸਰਕਾਰ ਨੇ ਪ੍ਰਾਈਵੇਟ ਸਕੂਲਾਂ ਵੱਲੋਂ ਮਨਮਰਜ਼ੀ ਦੀਆਂ ਫੀਸਾਂ ਵਧਾਉਣ 'ਤੇ ਲਾਈ ਰੋਕ ਪੰਜਾਬ ਸਰਕਾਰ ਵਲੋਂ ਖਿਡਾਰੀਆਂ ਨੂੰ ਬਣਦਾ ਮਾਣ-ਸਤਿਕਾਰ ਦਿੱਤਾ ਜਾ ਰਿਹੈ : ਬਰਿੰਦਰ ਕੁਮਾਰ ਗੋਇਲ ਸਰਹੱਦ ਪਾਰੋਂ ਹਥਿਆਰਾਂ ਤੇ ਨਸ਼ਿਆਂ ਦੀ ਤਸਕਰੀ ਵਾਲੇ ਮਾਡਿਊਲ ਨਾਲ ਸਬੰਧਤ ਦੋ ਮੁਲਜ਼ਮ 2.2 ਕਿਲੋ ਹੈਰੋਇਨ ਅਤੇ 6 ਪਿਸਤੌਲਾਂ ਸਣੇ ਕਾਬੂ

 

ਸਰਕਾਰੀ ਕਾਲਜ ਗਰਾਊਂਡ 'ਚ ਤਿਆਰ ਕੀਤੀ ਸੈਰਗਾਹ ਦਾ ਡੀ.ਸੀ. ਰੂਪਨਗਰ ਵੱਲੋਂ ਰਸਮੀ ਅਰੰਭ

ਯੂਨੀਕ ਅਡਵੈਂਚਰ ਫੈਮਲੀ ਕਲੱਬ ਤੇ ਕਾਲਜ ਪ੍ਰਬੰਧਕਾਂ ਵੱਲੋਂ ਸਮਾਰੋਹ

Web Admin

Web Admin

5 Dariya News

ਰੂਪਨਗਰ , 01 Mar 2019

Last updated on: Mar 01, 2019, 00:00 IST

ਸਰਕਾਰੀ ਕਾਲਜ ਰੂਪਨਗਰ ਦੇ ਖੇਡ ਮੈਦਾਨ ਦੁਆਲੇ ਸ਼ੁੱਧ ਵਾਤਾਵਰਨ, ਕੁਦਰਤੀ ਅਤੇ ਸੁਰੱਖਿਅਤ ਸੈਰ ਕਰਨ ਦੇ ਮਨੋਰਥ ਨਾਲ ਤਿਆਰ ਕੀਤੀ ਗਈ ਸੈਰ ਪੱਟੀ ਦਾ ਡਿਪਟੀ ਕਮਿਸ਼ਨਰ ਰੂਪਨਗਰ ਅਤੇ ਹੋਰ ਸ਼ਖ਼ਸੀਅਤਾਂ ਨੇ ਰਸਮੀ ਅਰੰਭ ਕੀਤਾ। ਯੂਨੀਕ ਅਡਵੈਂਚਰ ਫੈਮਲੀ ਕਲੱਬ ਅਤੇ ਸਰਕਾਰੀ ਕਾਲਜ ਰੂਪਨਗਰ ਵੱਲੋਂ ਹੈਂਡਬਾਲ, ਡਿਊਬਾਲ, ਵਾਲੀਬਾਲ ਤੇ ਫੁੱਟਬਾਲ ਖਿਡਾਰੀਆਂ ਤੇ ਡਾਕਟਰਾਂ ਦੇ ਸਹਿਯੋਗ ਨਾਲ ਇੱਕ ਸਮਾਰੋਹ ਕਰਵਾਇਆ ਗਿਆ। ਸਮਾਰੋਹ ਦੌਰਾਨ ਮੁੱਖ ਮਹਿਮਾਨ ਵਜੋਂ ਪੁੱਜੇ ਡਿਪਟੀ ਕਮਿਸ਼ਨਰ ਡਾ. ਸੁਮੀਤ ਜਾਰੰਗਲ ਨੇ ਆਪਣੇ ਸੰਬੋਧਨ ਵਿਚ ਕਿਹਾ ਕਿ ਪੈਸੇ ਨਾਲ ਇਨਸਾਨ ਜ਼ਿੰਦਗੀ ਦੀਆਂ ਸਾਰੀਆਂ ਸਹੂਲਤਾਂ ਤਾਂ ਭੋਗ ਸਕਦਾ ਹੈ ਪਰ ਸ਼ੁੱਧ ਹਵਾ ਅਤੇ ਪਾਣੀ ਖ਼ਰੀਦਿਆ ਨਹੀਂ ਜਾ ਸਕਦਾ। ਉਨ੍ਹਾਂ ਕਿਹਾ ਕਿ ਸਿਹਤਮੰਦ ਰਹਿਣ ਲਈ ਸੈਰ, ਕਸਰਤ ਅਤੇ ਖੇਡਾਂ ਬਹੁਤ ਜ਼ਰੂਰੀ ਹਨ ਪਰ ਸੜਕਾਂ 'ਤੇ ਸੈਰ ਕਰਨਾ ਅੱਜਕੱਲ੍ਹ ਬੇਤਹਾਸ਼ਾ ਟਰੈਫ਼ਿਕ ਕਾਰਨ ਜੋਖ਼ਮ ਭਰਿਆ ਕਾਰਜ ਹੈ। ਉਨ੍ਹਾਂ ਸਰਕਾਰੀ ਕਾਲਜ ਮੈਦਾਨ ਦੁਆਲੇ ਤਿਆਰ ਕੀਤੀ ਕਰੀਬ ਡੇਢ ਕਿੱਲੋਮੀਟਰ ਸੈਰ ਪੱਟੀ ਦੀ ਕਾਢ ਅਤੇ ਬਣਤਰ ਨੂੰ ਬਹੁਤ ਯੂਨੀਕ ਦੱਸਿਆ ਅਤੇ ਇਸ ਦੀ ਭਰਵੀਂ ਸ਼ਲਾਘਾ ਕੀਤੀ। ਉਨ੍ਹਾਂ ਖ਼ੁਦ ਸੈਰ ਪੱਟੀ ਦਾ ਪੈਦਲ ਦੌਰਾ ਕੀਤਾ ਅਤੇ ਇਸ ਸੈਰ ਪੱਟੀ ਦੇ ਕੁਦਰਤੀ ਸੁਹੱਪਣ ਨੂੰ ਪਸੰਦ ਕਰਦਿਆਂ ਕਿਹਾ ਕਿ ਸੁਰੱਖਿਅਤ ਸੈਰ ਅਤੇ ਸਾਫ਼ ਸੁਥਰੇ ਵਾਤਾਵਰਨ ਵਿਚ ਸੈਰ ਕਰਨ ਲਈ ਇਹ ਬਹੁਤ ਵਧੀਆ ਪੱਟੀ ਹੈ ਜਿਸ ਦਾ ਸੈਰ ਪ੍ਰੇਮੀਆਂ ਨੂੰ ਲਾਹਾ ਲੈਣਾ ਚਾਹੀਦਾ ਹੈ। ਇਸ ਮੌਕੇ ਯੂਨੀਕ ਅਡਵੈਂਚਰ ਫੈਮਲੀ ਕਲੱਬ ਦੀਆਂ ਮਹਿਲਾਵਾਂ ਅਤੇ ਮਰਦਾਂ ਨੇ ਦੋ ਵਾਲੀਬਾਲ ਸ਼ੋਅ ਮੈਚ ਕਰਵਾਏ ਗਏ ਜਿਨ੍ਹਾਂ ਦਾ ਅਰੰਭ ਡਿਪਟੀ ਕਮਿਸ਼ਨਰ ਨੇ ਕਰਵਾਇਆ। ਸਮਾਰੋਹ ਦੌਰਾਨ ਪ੍ਰਿੰਸੀਪਲ ਡਾ. ਸੰਤ ਸੁਰਿੰਦਰਪਾਲ  ਸਿੰਘ ਨੇ ਜੀ ਆਇਆ ਕਿਹਾ ਕਿ ਕਾਲਜ ਤੇ ਸਰਕਾਰੀ ਕਾਲਜ ਦੇ ਖੇਡ ਮੈਦਾਨ ਨੂੰ ਵਿਲੱਖਣ ਦਿੱਖ ਦੇਣ ਦੇ ਉਪਰਾਲੇ ਅਰੰਭ ਕਰਨ ਦਾ ਵਚਨ ਦਿੱਤਾ। ਇਸ ਮੌਕੇ ਡਾ. ਜਗਜੀਤ ਸਿੰਘ, ਪ੍ਰੋ. ਜਤਿੰਦਰ ਸਿੰਘ ਗਿੱਲ ਨੇ ਵੀ ਸੰਬੋਧਨ ਕੀਤਾ। ਇਸ ਮੌਕੇ 'ਤੇ ਏ.ਡੀ.ਸੀ. ਅਮਨਦੀਪ ਸਿੰਘ ਗੁਜਰਾਲ, ਪ੍ਰੋ. ਭਗਵੰਤ ਸਿੰਘ ਸਤਿਆਲ, ਸਹਾਇਕ ਡਾਇਰੈਕਟਰ ਯੁਵਕ ਸੇਵਾਵਾਂ ਕੈਪਟਨ ਮਨਤੇਜ਼ ਸਿੰਘ ਚੀਮਾ, ਸੇਵਾਮੁਕਤ ਸਾਈ ਕੋਚ ਵਿਕਰਮਜੀਤ ਸਿੰਘ ਵਿੱਕੀ, ਰਾਜ ਕੁਮਾਰ ਸਿੱਕਾ, ਪ੍ਰੋ. ਨਿਰਮਲ ਸਿੰਘ ਬਰਾੜ, ਪ੍ਰੋ. ਸਰਵਜੀਤ ਕੌਰ, ਠੇਕੇਦਾਰ ਬਲਵਿੰਦਰ ਸਿੰਘ ਧਨੋਆ, ਕੌਂਸਲਰ ਰਮਨ ਜਿੰਦਲ ਸਮੇਤ ਕਲੱਬ ਦੇ ਮੈਂਬਰ ਕਾਲਜ ਅਧਿਆਪਕ ਅਤੇ ਖਿਡਾਰੀ ਵੱਡੀ ਗਿਣਤੀ 'ਚ ਸ਼ਾਮਲ ਸਨ।

 

Tags: DC Ropar

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD