Thursday, 04 June 2026

 

 

ਖ਼ਾਸ ਖਬਰਾਂ 144 ਸਾਲਾਂ ਦੌਰਾਨ ਕਿਸੇ ਸਰਕਾਰ ਨੇ ਨਹਿਰਾਂ ਚੋਂ ਪਾਣੀ ਨਹੀਂ ਲੈਣ ਦਿੱਤਾ, ਮੁੱਖ ਮੰਤਰੀ ਭਗਵੰਤ ਸਿੰਘ ਮਾਨ ਬਣੇ ਕਿਸਾਨਾਂ ਦੇ ਮਸੀਹਾ : ਮਨਵਿੰਦਰ ਸਿੰਘ ਗਿਆਸਪੁਰਾ ਤਰੁਨਪ੍ਰੀਤ ਸਿੰਘ ਸੌਂਦ, ਹਰਦੀਪ ਸਿੰਘ ਮੁੰਡੀਆਂ ਅਤੇ ਵਿਧਾਇਕਾਂ ਦੀ ਮੌਜੂਦਗੀ ਵਿੱਚ ਜਗਰੂਪ ਸਿੰਘ ਸੇਹ ਨੇ ਸੰਭਾਲਿਆ ਜ਼ਿਲ੍ਹਾ ਪ੍ਰੀਸ਼ਦ ਲੁਧਿਆਣਾ ਦੇ ਚੇਅਰਮੈਨ ਦਾ ਅਹੁਦਾ ਹਿਮਾਂਸ਼ੂ ਜੈਨ ਨੇ ਲੁਧਿਆਣਾ ਵਿੱਚ ਐਸ.ਆਈ.ਆਰ. ਗਤੀਵਿਧੀਆਂ ਦੇ ਸੁਚਾਰੂ ਸੰਚਾਲਨ ਲਈ ਜ਼ਿਲ੍ਹਾ ਪੱਧਰੀ ਨੋਡਲ ਅਫ਼ਸਰਾਂ ਅਤੇ ਸਹਾਇਕ ਨੋਡਲ ਅਫ਼ਸਰਾਂ ਨਾਲ ਕੀਤੀ ਮੀਟਿੰਗ ਡਾ ਬਲਬੀਰ ਸਿੰਘ ਨੇ ਛੋਟੀ ਮਸਜਿਦ ਨੇੜੇ 20 ਲੱਖ ਦੀ ਲਾਗਤ ਨਾਲ ਕਰਵਾਈ ਪ੍ਰੋਜੈਕਟ ਦੀ ਸ਼ੁਰੂਆਤ ਸਮਾਜ ਦਾ ਹਰ ਵਰਗ ਨਸ਼ਿਆਂ ਦੇ ਖਾਤਮੇ ਲਈ ਆਪਣਾ ਯੋਗਦਾਨ ਪਾਵੇ : ਅਮਨ ਅਰੋੜਾ ਹਰਪਾਲ ਸਿੰਘ ਚੀਮਾ ਵੱਲੋਂ ਮੁਲਾਜ਼ਮ ਯੂਨੀਅਨਾਂ ਨਾਲ ਮੁਲਾਕਾਤ ਸ਼ਿਮਲਾ ਪਹਾੜੀ ਚੌਕ ਦੀ ਸਾਲਾਂ ਪੁਰਾਣੀ ਪਾਣੀ ਭਰਨ ਦੀ ਸਮੱਸਿਆ ਦਾ ਹੱਲ ਪੰਜਾਬ ਪੁਲਿਸ ਵੱਲੋਂ ਵੱਡੀ ਅੱਤਵਾਦੀ ਸਾਜਿਸ਼ ਨਾਕਾਮ ਰੋਟਰੀ ਕਲੱਬ ਰੋਪੜ ਸੈਂਟਰਲ ਦੇ ਡਿਸਟਰਿਕਟ ਗਵਰਨਰ ਰਵੀ ਪ੍ਰਕਾਸ਼ ਵੱਲੋਂ ਅਧਿਕਾਰਤ ਦੌਰਾ ਕੀਤਾ ਗਿਆ ਪੰਜਾਬ ਸਰਕਾਰ ਦੀ ਅਗਵਾਈ ਵਿਚ ਨੌਜਵਾਨਾਂ ਲਈ ਰੋਜ਼ਗਾਰ ਦੇ ਨਵੇਂ ਰਾਹ ਖੋਲ੍ਹੇਗਾ ਜ਼ਿਲ੍ਹਾ ਪ੍ਰਸ਼ਾਸਨ : ਡਾ. ਹਿਮਾਂਸ਼ੂ ਅਗਰਵਾਲ ਨਸ਼ਿਆਂ ਵਿਰੁੱਧ ਮੁਹਿੰਮ ਨੂੰ ਹੋਰ ਮਜ਼ਬੂਤ ਕਰਨ ਲਈ ਅੰਮ੍ਰਿਤਸਰ ਕੇਂਦਰੀ ਵਿੱਚ ਅਹਿਮ ਮੀਟਿੰਗ ਆਯੋਜਿਤ ਨਸ਼ਿਆਂ ਦੇ ਜੜੋਂ ਖਾਤਮੇ ਲਈ ਵਿਲੇਜ ਅਤੇ ਵਾਰਡ ਡਿਫੈਂਸ ਕਮੇਟੀਆਂ ਪੁਲਿਸ ਤੇ ਸਿਵਲ ਪ੍ਰਸ਼ਾਸ਼ਨ ਨਾਲ ਮਿਲਕੇ ਨਿਭਾਉਣ ਅਹਿਮ ਭੂਮਿਕਾ : ਲਖਵੀਰ ਸਿੰਘ ਰਾਏ ਡਾ. ਸੋਨਾ ਥਿੰਦ ਵੱਲੋਂ ਸਪੈਸ਼ਲ ਇੰਟੈਂਸਿਵ ਰਵੀਜਨ ਦੇ ਰਿਵਾਈਜਡ ਸ਼ਡਿਊਲ ਤੋਂ ਰਾਜਸੀ ਪਾਰਟੀਆਂ ਦੇ ਨੁਮਾਇੰਦਿਆਂ ਨੂੰ ਕਰਵਾਇਆ ਜਾਣੂ ਮੁੱਖ ਮੰਤਰੀ ਸਿਹਤ ਬੀਮਾ ਯੋਜਨਾ : ਮੋਗਾ ਵਿੱਚ ਲੋਕਾਂ ਹੁਣ ਤੱਕ 8.61 ਕਰੋੜ ਰੁਪੈ ਤੋਂ ਵਧੇਰੇ ਦਾ ਕਰਵਾਇਆ ਮੁਫਤ ਇਲਾਜ ਐਡਵੋਕੈਟ ਅਮਰਪਾਲ ਸਿੰਘ ਨੇ ਪਿੰਡ ਚਾਚੋਕੇ ਵਿੱਖੇ ਪਿੰਡ ਦੇ ਵਿਕਾਸ ਕਾਰਜਾਂ ਅਤੇ ਲੋਕ ਭਲਾਈ ਦੇ ਮੁੱਦਿਆਂ ਸਬੰਧੀ ਪਿੰਡ ਵਾਸੀਆਂ ਨਾਲ ਕੀਤੀ ਮੀਟਿੰਗ ਅਮਨ ਅਰੋੜਾ ਦੇ ਯਤਨਾਂ ਸਦਕਾ ਪਿੰਡ ਅਕਬਰਪੁਰ ਦੀ 789 ਏਕੜ ਜ਼ਮੀਨ ਨੂੰ ਅਜ਼ਾਦੀ ਤੋਂ ਬਾਅਦ ਪਹਿਲੀ ਵਾਰ ਮਿਲੇਗਾ ਨਹਿਰੀ ਪਾਣੀ ਸ੍ਰੀ ਆਨੰਦਪੁਰ ਸਾਹਿਬ ਹੈਰੀਟੇਜ ਸਟਰੀਟ ਪ੍ਰਾਜੈਕਟ ਨੂੰ ਪ੍ਰਵਾਨਗੀ, ਕਿਲ੍ਹਾ ਸ੍ਰੀ ਅਨੰਦਗੜ੍ਹ ਸਾਹਿਬ, ਤਖ਼ਤ ਸ੍ਰੀ ਕੇਸਗੜ੍ਹ ਸਾਹਿਬ ਅਤੇ ਇਤਿਹਾਸਕ ਗੁਰਦੁਆਰਿਆਂ ਨੂੰ ਜੋੜੇਗੀ ਹੈਰੀਟੇਜ ਸਟਰੀਟ : ਭਗਵੰਤ ਸਿੰਘ ਮਾਨ ਪੰਜਾਬ ਪੁਲਿਸ ਦੀ ਲੋਕ-ਕੇਂਦਰਿਤ ਪੁਲਿਸਿੰਗ ਨਾਲ ਲੋਕਾਂ ਦਾ ਭਰੋਸਾ ਹੋਇਆ ਮਜ਼ਬੂਤ, ਉਦਯੋਗ ਅਤੇ ਨਿਵੇਸ਼ ਲਈ ਬਣਿਆ ਸੁਰੱਖਿਅਤ ਮਾਹੌਲ ਵਪਾਰੀਆਂ ਨੂੰ ਦਰਪੇਸ਼ ਮੁਸ਼ਕਿਲਾਂ ਦਾ ਨਾਲੋ ਨਾਲ ਨਿਪਟਾਰਾ ਯਕੀਨੀ ਬਣਾਉਣ ਅਧਿਕਾਰੀ : ਨਵਜੋਤ ਕੌਰ ਨਵਜੋਤ ਕੌਰ ਵੱਲੋਂ ਹੜ੍ਹ ਸੁਰੱਖਿਆ ਕਾਰਜ ਨਿਰਧਾਰਤ ਸਮੇਂ ਅੰਦਰ ਯਕੀਨੀ ਬਣਾਉਣ ਦੀ ਹਦਾਇਤ ਸੀਨੀਅਰ ਸਿਟੀਜ਼ਨਾਂ ਦੇ ਕੰਮ ਪਹਿਲ ਦੇ ਆਧਾਰ ਤੇ ਕੀਤੇ ਜਾਣ : ਡਾ.ਸੋਨਾ ਥਿੰਦ

 

ਪਾਕਿਸਤਾਨ 1971 ਦੀ ਜੰਗ ਵਿਚ ਬੰਦੀ ਬਣਾਏ ਜਵਾਨਾਂ ਨੂੰ ਵੀ ਤੁਰੰਤ ਰਿਹਾਅ ਕਰੇ-ਕੈਪਟਨ ਅਮਰਿੰਦਰ ਸਿੰਘ

ਭਾਰਤ-ਪਾਕਿ ਵਿਚ ਪੈਦਾ ਹੋਏ ਤਣਾਅ ਦੇ ਬਾਵਜੂਦ ਕਰਤਾਰਪੁਰ ਕੋਰੀਡੋਰ ਦਾ ਕੰਮ ਜਾਰੀ ਰਹੇਗਾ

5 Dariya News

ਡੇਰਾ ਬਾਬਾ ਨਾਨਕ /ਗੁਰਦਾਸਪੁਰ , 01 Mar 2019

Last updated on: Mar 01, 2019, 00:00 IST

ਕੈਪਟਨ ਅਮਰਿੰਦਰ ਸਿੰਘ ਮੁੱਖ ਮੰਤਰੀ ਪੰਜਾਬ ਨੇ ਜਿਥੇ ਭਾਰਤੀ ਹਵਾਈ ਸੈਨਾ ਦੇ ਵਿੰਗ ਕਮਾਂਡਰ ਅਭਿਨੰਦਨ ਵਰਥਮਨ ਦੀ ਦੇਸ਼ ਵਾਪਸੀ ਦਾ ਸਵਾਗਤ ਕੀਤਾ ਹੈ ਓਥੇ ਉਨਾਂ ਪਾਕਿਸਤਾਨ ਨੂੰ ਕਿਹਾ ਕਿ ਉਹ 1971 ਦੀ ਜੰਗ ਦੌਰਾਨ ਬੰਦੀ ਬਣਾਏ ਭਾਰਤੀ ਜਵਾਨਾਂ ਦੀ ਮੋਜੂਦਗੀ ਨੂੰ ਮੰਨੇ ਅਤੇ ਉਨ੍ਹਾਂ ਨੂੰ ਵੀ ਤੁਰੰਤ ਰਿਹਾਅ ਕੀਤਾ ਜਾਵੇ।ਭਾਰਤ-ਪਾਕਿਸਤਾਨ ਵਿਚਕਾਰ ਪੈਦਾ ਹੋਏ ਤਣਾਅ ਮੌਕੇ ਸਰਹੱਦੀ ਲੋਕਾਂ ਅਤੇ ਸਰੁੱਖਿਆਂ ਬਲਾਂ ਦਾ ਹੌਸਲਾ ਵਧਾਉਣ ਲਈ ਅੱਜ ਡੇਰਾ ਬਾਬਾ ਨਾਨਕ ਵਿਖੇ ਪੁਹੰਚੇ ਕੈਪਟਨ ਅਮਰਿੰਦਰ ਸਿੰਘ ਮੁੱਖ ਮੰਤਰੀ ਨੇ ਕਿਹਾ ਕਿ ਭਾਰਤ ਸਰਕਾਰ ਨੂੰ ਜੰਗੀ ਕੈਦੀਆਂ ਦਾ ਇਹ ਮਸਲਾ ਪਾਕਿਸਤਾਨ ਨਾਲ ਉਠਾਉਣਾ ਚਾਹੀਦਾ ਹੈ। ਉਨਾਂ ਕਿਹਾ ਕਿ ਭਾਵੇਂ ਕਿ ਪਾਕਿਸਤਾਨ ਦੀਆਂ ਹਰਕਤਾਂ ਕਾਰਨ ਸਰਹੱਦ ਉੱਪਰ ਤਣਾਅ ਵਾਲੀ ਸਥਿਤੀ ਬਣੀ ਹੋਈ ਪਰ ਇਸਦੇ ਬਾਵਜੂਦ ਕਰਤਾਰਪੁਰ ਲਾਂਘੇ ਨੂੰ ਖੋਲ੍ਹਣ ਲਈ ਸਰਕਾਰ ਵਲੋਂ ਯਤਨ ਜਾਰੀ ਰਹਿਣਗੇ। ਮੁੱਖ ਮੰਤਰੀ ਪੰਜਾਬ ਨੇ ਕੇਂਦਰ ਸਰਕਾਰ ਨੂੰ ਅਪੀਲ ਕੀਤੀ ਕਿ ਕਰਤਾਰਪੁਰ ਕੋਰੀਡੋਰ ਮੁਕੰਮਲ ਹੋਣ ਉਪਰੰਤ ਰੋਜਾਨਾ 5 ਹਜਾਰ ਤੋਂ 10 ਹਜਾਰ ਸ਼ਰਧਾਲੂਆਂ ਦੇ ਰੋਜਾਨਾ ਦਰਸ਼ਨ ਕਰਨ ਜਾਣ ਦੀ ਵਿਵਸਥਾ ਕੀਤੀ ਜਾਵੇ। ਉਨਾਂ ਆਪਣੇ ਦਾਦਾ ਜੀ ਮਹਾਰਾਜਾ ਭੁਪਿੰਦਰ ਸਿੰਘ ਨੂੰ ਯਾਦ ਕਰਦਿਆਂ ਕਿਹਾ ਕਿ 1928 ਦੇ ਹੜ੍ਹਾਂ ਕਾਰਨ ਗੁਰਦੁਆਰਾ ਕਰਤਾਰਪੁਰ ਸਾਹਿਬ ਦੀ ਇਮਾਰਤ ਨੂੰ ਜੋ ਨੁਕਸਾਨ ਪੁਜਾ ਸੀ, ਵਾਹਿਗੂਰ ਦੀ ਕ੍ਰਿਪਾ ਸਦਕਾ ਉਨਾਂ ਨੇ ਸੇਵਾ ਕਰਕੇ ਗੁਰਦੁਆਰਾ ਸਾਹਿਬ ਦੀ ਇਮਾਰਤ ਦਾ ਮੁੜ ਨਿਰਮਾਣ ਕਰਵਾਇਆ ਸੀ।ਕਰਤਾਰਪੁਰ ਕੋਰੀਡਰ ਸਬੰਧੀ ਐਕਵਾਇਰ ਕੀਤੀ ਜਾਣ ਵਾਲੀ ਜ਼ਮੀਨ ਦੇ ਵਿਵਾਦ ਸਬੰਧੀ ਉਨਾਂ ਕਿਹਾ ਕਿ ਇਹ ਮੁੱਦਾ ਕੇਂਦਰ ਸਰਕਾਰ ਕੋਲ ਉਠਾਇਆ ਜਾਵੇਗਾ। ਉਨਾਂ ਆਸ ਪ੍ਰਗਟ ਕੀਤੀ ਕਿ ਦੋਵਾਂ ਦੇਸ਼ਾਂ ਦਰਮਿਆਨ ਹਲਾਤ ਸੁਖਾਵੇਂ ਹੋਣਗੇ ਅਤੇ ਪੂਰੀ ਦੁਨੀਆਂ ਦੇ ਸਿੱਖ ਗੁਰਦੁਆਰਾ ਕਰਤਾਰਪੁਰ ਸਾਹਿਬ ਦੇ ਖੁੱਲ੍ਹੇ ਦਰਸ਼ਨ ਦੀਦਾਰ ਕਰ ਸਕਣਗੇ।

ਮੁੱਖ ਮੰਤਰੀ ਪੰਜਾਬ ਨੇ ਡੇਰਾ ਬਾਬਾ ਨਾਨਕ ਦੇ ਪਿੰਡ ਹਰੂਵਾਲ ਵਿਖੇ ਲੋਕਾਂ ਦੀ ਹੌਸਲਾ ਅਫਜਾਈ ਕਰਦਿਆਂ ਕਿਹਾ ਕਿ ਸਰਹੱਦੀ ਲੋਕਾਂ ਨੇ ਹਮੇਸ਼ਾ ਹੀ ਔਖੀ ਘੜੀ ਦਾ ਬੜੀ ਬਹਾਦਰੀ ਨਾਲ ਟਾਕਰਾ ਕੀਤਾ ਹੈ। ਉਨਾਂ ਕਿਹਾ ਕਿ ਜਦੋਂ ਕਰਤਾਰਪੁਰ ਕੋਰੀਡੇਰ ਮੁਕੰਮਲ ਹੋ ਜਾਵੇਗਾ ਤਾਂ ਉਹ ਖੁਦ ਸਭ ਤੋਂ ਪਹਿਲਾਂ ਸੰਗਤ ਦੇ ਨਾਲ ਗੁਰਦੁਆਰਾ ਕਰਤਾਰਪੁਰ ਸਾਹਿਬ ਦੇ ਦਰਸ਼ਨ ਕਰਨ ਜਾਣਗੇ। ਉਨਾਂ ਸਰਹੱਦੀ ਲੋਕਾਂ ਨੂੰ ਕਿਹਾ ਕਿ ਉਹ ਬਿਲਕੁੱਲ ਵੀ ਨਾ ਘਬਰਾਉਣ ਕਿਉਕਿ ਸਰੁੱਖਿਆ ਬਲ ਹਰ ਸਥਿਤੀ ਦਾ ਸਾਹਮਣਾ ਕਰਨ ਲਈ ਪੂਰੀ ਤਰਾਂ ਸਮਰੱਥ ਹਨ । ਉਨਾਂ ਕਿਹਾ ਕਿ ਪੰਜਾਬ ਸਰਕਾਰ ਇਸ ਮੌਕੇ ਲੋਕਾਂ ਦੇ ਨਾਲ ਮੋਢੇ ਨਾਲ ਮੋਢਾ ਲਾ ਕੇ ਖੜ੍ਹੀ ਹੈ । ਉਨਾਂ ਕਿਹਾ ਕਿ 1965 ਦੀ ਜੰਗ ਦੌਰਾਨ ਵੀ ਉਹ ਭਾਰਤੀ ਸੈਨਾ ਦੇ ਜਨਰਲ ਹਰਬਖਸ਼ ਸਿੰਘ ਨਾਲ ਡੇਰਾ ਬਾਬਾ ਨਾਨਕ ਵਿਖੇ ਆਏ ਸਨ ਅਤੇ ਜੇਕਰ ਹੁਣ ਦੁਬਾਰਾ ਕੋਈ ਅਜਿਹੀ ਸਥਿਤੀ ਬਣਦੀ ਹੈ ਤਾਂ ਉਹ ਮੁੜ ਡੇਰਾ ਬਾਬਾ ਨਾਨਕ ਵਿਖੇ ਆ ਕੇ ਲੋਕਾਂ ਨਾਲ ਖੜ੍ਹਨਗੇ।ਉਪਰੰਤ ਉਨਾਂ ਡੇਰਾ ਬਾਬਾ ਨਾਨਕ ਕਸਬੇ ਵਿਚ ਲੋਕਾਂ ਦੇ ਇਕੱਠ ਨੂੰ ਸੰਬੋਧਨ ਕਰਦਿਆਂ ਕਿਹਾ ਕਿ ਪੰਜਾਬ ਸਰਕਾਰ ਵਲੋਂ ਲਗਾਤਾਰ ਕੇਂਦਰ ਸਰਕਾਰ ਨਾਲ ਰਾਬਤਾ ਬਣਾਇਆ ਹੋਇਆ ਹੈ ਅਤੇ ਕਿਸੇ ਵੀ ਹਲਾਤ ਨਾਲ ਨਜਿੱਠਣ ਲਈ ਪੰਜਾਬ ਸਰਕਾਰ ਦੀ ਪੂਰੀ ਤਿਆਰੀ ਹੈ। ਇਸ ਮੌਕੇ ਲੋਕਾਂ ਵਲੋ ਲਗਾਏ ਗਏ 'ਭਾਰਤ ਮਾਤਾ ਦੀ ਜੈ ' ਦੇ ਨਾਅਰਿਆਂ ਸਬੰਧੀ ਉਨਾਂ ਕਿਹਾ ਕਿ ਜਦੋਂ ਉਹ ਫੌਜ ਵਿਚ ਸਨ ਤਾਂ ਉਦੋ ਵੀ ਇਥੇ ਦੇ ਲੋਕਾਂ ਵਿਚ ਦੇਸ਼ ਭਗਤੀ ਦਾ ਇਹੋ ਜਜ਼ਬਾ ਸੀ ਜੋ ਅੱਜ ਵੀ ਬਰਕਰਾਰ ਹੈ।ਡੇਰਾ ਬਾਬਾ ਨਾਨਕ ਦੇ ਦੌਰੇ ਮੌਕੇ ਮੁੱਖ ਮੰਤਰੀ ਪੰਜਾਬ ਨੇ ਬੀ.ਐਸ.ਐਫ ਦੀ 10 ਬਟਾਲੀਅਨ ਦੇ ਜਵਾਨਾਂ ਨਾਲ ਚਾਹ ਦਾ ਕੱਪ ਪੀਤਾ ਤੇ ਉਨਾਂ ਦੀ ਹੌਸਲਾ ਅਫਜਾਈ ਕੀਤੀ। ਇਸ ਤੋਂ ਇਲਾਵਾ ਉਨਾਂ ਭਾਰਤੀ ਫੌਜ ਦੇ ਕੈਂਪ ਵਿਖੇ ਪੁਹੰਚ ਕੇ ਜਵਾਨਾਂ ਦੀ ਬਹਾਦਰੀ ਨੂੰ ਸਰਾਹਿਆ ਅਤੇ ਪੰਜਾਬ ਦੇ ਲੋਕਾਂ ਵਲੋਂ ਉਨਾਂ ਨੂੰ ਹਰ ਤਰਾਂ ਦੇ ਸਹਿਯੋਗ ਦਾ ਭਰੋਸਾ ਦਿੱਤਾ।

ਇਸ ਤੋਂ ਪਹਿਲਾਂ ਕੈਪਟਨ ਅਮਰਿੰਦਰ ਸਿੰਘ ਮੁੱਖ ਮੰਤਰੀ ਪੰਜਾਬ ਵਲੋਂ ਸਰਹੱਦੀ ਖੇਤਰ ਵਿਚ ਹਲਾਤ ਦਾ ਜਾਇਜਾ ਲੈਣ ਲਈ ਸਿਵਲ ਅਤੇ ਪੁਲਸ ਅਧਿਕਾਰੀਆਂ ਨਾਲ ਮੀਟਿੰਗ ਕੀਤੀ ਗਈ। ਜਿਸ ਵਿਚ ਡੀ.ਆਈ.ਜੀ ਬਾਰਡਰ ਰੇਂਜ ਅਤੇ ਡਿਪਟੀ ਕਮਿਸ਼ਨਰ ਗੁਰਦਾਸਪੁਰ ਨੇ ਸੁਰੱਖਿਆ ਦੇ ਪੱਖ ਤੋਂ ਜੋ ਕਦਮ ਚੁੱਕੇ ਗਏ ਹਨ ਉਸ ਸਬੰਧੀ ਜਾਣਕਾਰੀ ਦਿੱਤੀ। ਮੁੱਖ ਮੰਤਰੀ ਪੰਜਾਬ ਨੇ ਸਿਵਲ ਅਤੇ ਪੁਲਿਸ ਪ੍ਰਸ਼ਾਸਨ ਨੂੰ ਹਦਾਇਤ ਕੀਤੀ ਕਿ ਲੋਕਾਂ ਦੀ ਸੁਰੱਖਿਆ ਨੂੰ ਹਰ ਹੀਲੇ ਯਕੀਨੀ ਬਣਾਇਆ ਜਾਵੇ ਅਤੇ ਸਹੀ ਜਾਣਕਾਰੀ ਲੋਕਾਂ ਤਕ ਪੁਜਦਾ ਕੀਤੀ ਜਾਵੇ।ਧਿਆਨਪੁਰ ਵਿਖੇ ਹੈਲੀਕਾਪਟਰ ਤੋ ਉਤਰਨ ਮੌਕੇ ਮੁੱਖ ਮੰਤਰੀ ਪੰਜਾਬ ਨੇ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ, ਧਿਆਨਪੁਰ ਦੇ ਵਿਦਿਆਰਥੀਆਂ ਨਾਲ ਮੁਖਾਤਿਬ ਹੁੰਦਿਆਂ ਉਨਾਂ ਨੂੰ ਪੂਰੀ ਮਿਹਨਤ ਤੇ ਲਗਨ ਨਾਲ ਪੜ੍ਹਣ ਲਈ ਪ੍ਰੇਰਿਤ ਕੀਤਾ ਅਤੇ ਕਿਹਾ ਕਿ ਉਹ ਪੜ੍ਹ ਲਿਖ ਕੇ ਦੇਸ਼ ਅਤੇ ਸਮਾਜ ਦੀ ਤਰੱਕੀ ਵਿਚ ਆਪਣਾ ਯੋਗਦਾਨ ਪਾਉਣ।ਡੇਰਾ ਬਾਬਾ ਨਾਨਕ ਦੇ ਪੁਲਿਸ ਸਟੇਸ਼ਨ ਵਿਖੇ ਪੁਹੰਚ ਕੇ ਮੁੱਖ ਮੰਤਰੀ ਨੇ ਪੰਜਾਬ ਪੁਲਿਸ ਅਤੇ ਪੀ.ਏ.ਪੀ ਕਮਾਂਡੋ ਨੂੰ ਕਿਹਾ ਕਿ ਉਹ ਸੁਰੱਖਿਆ ਪੱਖੋ ਪੂਰੀ ਅਹਿਤਿਆਤ ਵਰਤਣ ਅਤੇ ਫੌਜ ਤੋਂ ਬਾਅਦ ਉਹ ਦੂਸਰੀ ਮਜ਼ਬੂਤ ਸੁਰੱਖਿਆ ਲਾਈਨ ਵਜੋਂ ਕੰਮ ਕਰਨ।ਇਸ ਮੌਕੇ ਮੁੱਖ ਮੰਤਰੀ ਪੰਜਾਬ ਨਾਲ ਸ. ਸੁਖਜਿੰਦਰ ਸਿੰਘ ਰੰਧਾਵਾ ਕੈਬਨਿਟ ਮੰਤਰੀ, ਸ੍ਰੀ ਰਵੀਨ ਠੁਕਰਾਲ ਮੀਡੀਆ ਸਲਾਹਕਾਰ ਮੁੱਖ ਮੰਤਰੀ ਪੰਜਾਬ ਅਤੇ ਸ੍ਰੀ ਦਿਨਕਰ ਗੁਪਤਾ ਡੀ.ਜੀ.ਪੀ ਪੰਜਾਬ ਵੀ ਮੋਜੂਦ ਸਨ।ਇਸ ਤੋਂ ਇਲਾਵਾ ਹਰਪ੍ਰਤਾਪ ਸਿੰਘ ਅਜਨਾਲਾ ਵਿਧਾਇਕ ਅਜਨਾਲਾ, ਐਸ.ਪੀ.ਐਸ ਪਰਮਾਰ ਆਈ.ਜੀ ਬਾਰਡਰ ਰੇਂਜ ਅੰਮ੍ਰਿਤਸਰ, ਵਿਪੁਲ ਉਜਵਲ ਡਿਪਟੀ ਕਮਿਸ਼ਨਰ ਗੁਰਦਾਸਪੁਰ, ਓਪਿੰਦਰਜੀਤ ਸਿਘ ਘੁੰਮਣ ਐਸ.ਐਸ.ਪੀ ਬਟਾਲਾ, ਰਜੇਸ਼ ਸ਼ਰਮਾ ਡੀ.ਆਈ.ਜੀ  ਬੀ.ਐਸ.ਐਫ ਗੁਰਦਾਸਪੁਰ ਸੈਕਟਰ, ਵਰਿੰਦਰ ਵਾਜਪਾਈ ਕਮਾਂਡੈਂਟ 10 ਬਟਾਲੀਅਨ ਬੀ.ਐਸ.ਐਫ ਵੀ ਮੋਜੂਦ ਸਨ।

 

Tags: Amarinder Singh

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD