Tuesday, 14 May 2024

 

 

ਖ਼ਾਸ ਖਬਰਾਂ ਸੀਜੀਸੀ ਲਾਂਡਰਾਂ ਦੀ ਐਯੂਓ ਮਹਿਮਾ ਨੇ ਸਰਵੋਤਮ ਕੈਡੇਟ ਲਈ ਸੀਡਬਲਿਓ ਐਵਾਰਡ ਜਿੱਤਿਆ 6000 ਰੁਪਏ ਦੀ ਰਿਸ਼ਵਤ ਲੈਂਦਾ ਏ.ਐਸ.ਆਈ ਵਿਜੀਲੈਂਸ ਬਿਊਰੋ ਵੱਲੋਂ ਕਾਬੂ ਜਨਰਲ ਅਬਜਰਵਰ ਵੱਲੋਂ ਫਾਜ਼ਿਲਕਾ ਦਾ ਦੌਰਾ, ਚੋਣ ਤਿਆਰੀਆਂ ਦਾ ਲਿਆ ਜਾਇਜ਼ਾ ਐਲਪੀਯੂ ਵੱਲੋਂ 15ਵੇਂ ਅਚੀਵਰਜ਼ ਅਵਾਰਡ ਸਮਾਰੋਹ ਦਾ ਆਯੋਜਨ: ਵਿਦਿਆਰਥੀਆਂ ਨੂੰ ਕੀਤਾ ਇੱਕ ਕਰੋੜ ਰੁਪਏ ਦੇ ਨਕਦ ਪੁਰਸਕਾਰਾਂ ਨਾਲ ਸਨਮਾਨਿਤ ਬੀਐਸਐਫ ਦੇ ਵਿਹੜੇ ਗੂੰਜਿਆਂ ਮਤਦਾਨ ਦਾ ਨਾਅਰਾ ਡਿਪਟੀ ਕਮਿਸ਼ਨਰ ਡਾ: ਸੇਨੂ ਦੁੱਗਲ ਵੱਲੋਂ ਘੰਟਾ ਘਰ ਚੌਕ ਸਮੇਤ ਮੁੱਖ ਬਜਾਰਾਂ ਦਾ ਦੌਰਾ ਮੋਹਕਮਪੁਰਾ ਤੋਂ ਆਮ ਆਦਮੀ ਪਾਰਟੀ ਦੇ ਪ੍ਰਧਾਨ ਕਾਂਗਰਸ ਵਿੱਚ ਸ਼ਾਮਲ ਜਨਰਲ ਅਬਜਰਵਰ ਦੀ ਨਿਗਰਾਨੀ ਹੇਠ ਚੋਣ ਅਮਲੇ ਦੀ ਹੋਈ ਰੈਂਡੇਮਾਈਜੇਸ਼ਨ ਕੇਸ ਵਿੱਚੋਂ ਨਾਮ ਕੱਢਣ ਬਦਲੇ 10,000 ਰੁਪਏ ਰਿਸ਼ਵਤ ਲੈਂਦਾ ਏ.ਐਸ.ਆਈ. ਵਿਜੀਲੈਂਸ ਬਿਊਰੋ ਵੱਲੋਂ ਕਾਬੂ ਜ਼ਮੀਨ ਦੇ ਇੰਤਕਾਲ ਬਦਲੇ 3 ਹਜ਼ਾਰ ਰੁਪਏ ਰਿਸ਼ਵਤ ਲੈਂਦਾ ਪਟਵਾਰੀ ਦਾ ਕਰਿੰਦਾ ਵਿਜੀਲੈਂਸ ਬਿਊਰੋ ਵੱਲੋਂ ਕਾਬੂ 5ਵੇਂ ਦਿਨ ਅੱਜ 19 ਨਾਮਜ਼ਦਗੀ ਪੱਤਰ ਹੋਏ ਦਾਖਲ ਪ੍ਰੋ: ਵਿਰਸਾ ਸਿੰਘ ਵਲਟੋਹਾ ਨੇ ਖਡੂਰ ਸਾਹਿਬ ਲੋਕ ਸਭਾ ਚੋਣਾਂ ਲਈ ਨਾਮਜ਼ਦਗੀ ਪੱਤਰ ਦਾਖ਼ਲ ਕੀਤੇ ਲੰਬੀ ਹਲਕੇ ’ਚ ਅਕਾਲੀ ਦਲ ਨੂੰ ਵੱਡਾ ਝਟਕਾ, ਦਰਜ਼ਨਾਂ ਅਕਾਲੀ ਕਾਂਗਰਸ ਵਿਚ ਹੋਏ ਸ਼ਾਮਲ ਕਾਂਗਰਸੀ ਉਮੀਦਵਾਰ ਦੇ ਪੁੱਤਰ ਗੁਰਬਾਜ਼ ਸਿੰਘ ਸਿੱਧੂ ਵੱਲੋਂ ਸੰਗਤ ਮੰਡੀ ’ਚ ਚੋਣ ਦਫ਼ਤਰ ਦਾ ਉਦਘਾਟਨ ਡਾ: ਸਰੋਜ ਪਾਂਡੇ ਨੇ ਚੋਣ ਪ੍ਰਚਾਰ ਚ ਯੁਵਾ ਸ਼ਕਤੀ ਦੀ ਵਰਤੋਂ ਕਿਸ ਤਰ੍ਹਾਂ ਕੀਤੀ ਜਾਵੇਗੀ, ਬਾਰੇ ਰੋਡਮੈਪ ਤਿਆਰ ਕੀਤਾ ਦਲ ਬਦਲੂਆਂ ’ਤੇ ਵਿਸ਼ਵਾਸ ਨਾ ਕਰੋ ਜਿਹਨਾਂ ਨੇ ਆਪਣੀ ਮਾਂ ਪਾਰਟੀ ਨੂੰ ਧੋਖਾ ਦਿੱਤਾ: ਸੁਖਬੀਰ ਸਿੰਘ ਬਾਦਲ ਗੁਰਜੀਤ ਸਿੰਘ ਔਜਲਾ ਨੇ ਗੁਰੂ ਘਰ ਮੱਥਾ ਟੇਕ ਕੇ ਨਾਮਜ਼ਦਗੀ ਕੀਤੀ ਦਾਖ਼ਲ ਤਰਸੇਮ ਸਿੰਘ ਡੀ.ਸੀ. ਨੇ ਕੀਤੀ ਘਰ ਵਾਪਸੀ ਮੁੱਖ ਮੰਤਰੀ ਭਗਵੰਤ ਮਾਨ ਨੇ ਨਵਾਂਸ਼ਹਿਰ ਵਿੱਚ ਮਲਵਿੰਦਰ ਕੰਗ ਲਈ ਕੀਤਾ ਚੋਣ ਪ੍ਰਚਾਰ ਮਨੀਸ਼ ਤਿਵਾੜੀ ਦੀ ਰਾਮਦਰਬਾਰ ਪਦਯਾਤਰਾ ’ਚ ਭਾਰੀ ਗਿਣਤੀ ਵਿੱਚ ਲੋਕਾਂ ਨੇ ਕੀਤੀ ਸ਼ਮੂਲੀਅਤ ਸੂਬਾ ਕਾਂਗਰਸ ਦੇ ਉਮੀਦਵਾਰ ਵਿਜੇ ਇੰਦਰ ਸਿੰਗਲਾ ਨੇ ਸ੍ਰੀ ਆਨੰਦਪੁਰ ਸਾਹਿਬ ਸੀਟ ਲਈ ਨਾਮਜ਼ਦਗੀ ਪੱਤਰ ਦਾਖਲ ਕੀਤਾ

 

ਕੇਂਦਰੀ ਰਾਜ ਮੰਤਰੀ ਵਿਜੇ ਸਾਂਪਲਾ ਨੇ 1279 ਲੋੜਵੰਦ ਵਿਅਕਤੀਆਂ ਨੂੰ ਦਿੱਤੇ ਬਨਾਉਟੀ ਅੰਗ

Web Admin

Web Admin

5 Dariya News

ਸ੍ਰੀ ਹਰਗੋਬਿੰਦਪੁਰ/ਬਟਾਲਾ , 03 Mar 2019

ਸਮਾਜਿਕ ਨਿਆਂ ਅਤੇ ਸਸ਼ਕਤੀਕਰਨ ਮੰਤਰਾਲੇ ਦੇ ਕੇਂਦਰੀ ਰਾਜ ਮੰਤਰੀ ਵਿਜੇ ਸਾਂਪਲਾ ਵਲੋਂ ਅੱਜ ਸ੍ਰੀ ਹਰਗੋਬਿੰਦਪੁਰ ਵਿਖੇ ਰਾਸ਼ਟਰੀ ਵਓ ਸ੍ਰੀ ਯੋਜਨਾ ਤਹਿਤ ਦਿਵਿਆਂਗ ਅਤੇ ਬਜ਼ੁਰਗ ਵਿਅਕਤੀਆਂ ਨੂੰ ਬਨਾਉਟੀ ਅੰਗ ਵੰਡੇ ਗਏ। ਕੇਂਦਰ ਸਰਕਾਰ ਦੇ ਸਮਾਜਿਕ ਨਿਆਂ ਅਤੇ ਸਸ਼ਕਤੀਕਰਨ ਮੰਤਰਾਲੇ ਵਲੋਂ ਲਗਾਏ ਗਏ ਵਿਸ਼ੇਸ਼ ਕੈਂਪ ਵਿੱਚ ਵਿਧਾਨ ਸਭਾ ਹਲਕਾ ਸ੍ਰੀ ਹਰਗੋਬਿੰਦਪੁਰ ਨਾਲ ਸਬੰਧਤ 1279 ਵਿਅਕਤੀਆਂ ਨੂੰ 1 ਕਰੋੜ 6 ਹਜ਼ਾਰ ਰੁਪਏ ਦੀ ਲਾਗਤ ਨਾਲ ਇਹ ਬਨਾਉਟੀ ਅੰਗ ਵੰਡੇ ਗਏ।ਲੋਕਾਂ ਦੇ ਭਰਵੇਂ ਇਕੱਠ ਨੂੰ ਸੰਬੋਧਨ ਕਰਦਿਆਂ ਕੇਂਦਰੀ ਰਾਜ ਮੰਤਰੀ ਸ੍ਰੀ ਵਿਜੇ ਸਾਂਪਲਾ ਨੇ ਕਿਹਾ ਕਿ ਦਿਵਿਆਂਗ ਵਿਅਕਤੀ ਜੋ ਕਿ ਕੁਦਰਤੀ ਤੌਰ ’ਤੇ ਕਿਸੇ ਅੰਗ ਤੋਂ ਵਾਂਝੇ ਰਹਿ ਜਾਂਦੇ ਹਨ ਉਨਾਂ ਨੂੰ ਹੌਂਸਲਾ ਦੇਣ ਦੀ ਲੋੜ ਹੁੰਦੀ ਹੈ। ਉਨਾਂ ਕਿਹਾ ਕਿ ਸਰਕਾਰ ਦਾ ਮਕਸਦ ਅਜਿਹੇ ਲੋਕਾਂ ਨੂੰ ਬਨਾਉਟੀ ਅੰਗ ਲਗਾ ਕੇ ਉਨਾਂ ਆਪਣੇ ਪੈਰਾਂ ਸਿਰ ਕਰਨ ਦਾ ਯਤਨ ਹੈ ਅਤੇ ਸਰਕਾਰ ਦੇ ਇਸ ਉਪਰਾਲੇ ਸਦਕਾ ਬਹੁਤ ਸਾਰੇ ਦਿਵਿਆਂਗ ਵਿਅਕਤੀ ਆਮ ਜੀਵਨ ਬਤੀਤ ਕਰ ਰਹੇ ਹਨ। ਉਨਾਂ ਕਿਹਾ ਕਿ ਕੇਂਦਰ ਸਰਕਾਰ ਨੇ ਪਿਛਲੇ ਪੰਜ ਸਾਲਾਂ ਵਿੱਚ ਅਜਿਹੇ 80 ਹਜ਼ਾਰ ਕੈਂਪ ਲਗਾ ਕੇ 14 ਲੱਖ ਤੋਂ ਵੱਧ ਦਿਵਿਆਂਗ ਵਿਅਕਤੀਆਂ ਨੂੰ ਬਨਾਉਟੀ ਅੰਗ ਲਗਾ ਕੇ ਉਨਾਂ ਨੂੰ ਆਤਮ ਨਿਰਭਰ ਕੀਤਾ ਹੈ।ਕੇਂਦਰੀ ਰਾਜ ਮੰਤਰੀ ਸ੍ਰੀ ਵਿਜੇ ਸਾਂਪਲਾ ਨੇ ਕਿਹਾ ਕਿ ਪਹਿਲਾਂ ਸਰਕਾਰ ਵਲੋਂ ਇਹ ਬਨਾਉਟੀ ਅੰਗ ਸਿਰਫ਼ ਦਿਵਿਆਂਗ ਵਿਅਕਤੀਆਂ ਨੂੰ ਹੀ ਲਗਾਏ ਜਾਂਦੇ ਸਨ ਪਰ ਹੁਣ ਇਹ ਅੰਗ ਬਜ਼ੁਰਗਾਂ ਨੂੰ ਵੀ ਲਗਾਉਣੇ ਸ਼ੁਰੂ ਕੀਤੇ ਗਏ ਹਨ। ਉਨਾਂ ਦੱਸਿਆ ਕਿ ਅੱਜ ਸ੍ਰੀ ਹਰਗੋਬਿੰਦਪੁਰ ਵਿਖੇ ਲੱਗੇ ਇਸ ਕੈਂਪ ਵਿੱਚ 862 ਦਿਵਿਆਂਗ ਵਿਅਕਤੀਆਂ ਨੂੰ ਬਨਾਉਟੀ ਅੰਗ ਲਗਾਏ ਗਏ ਹਨ ਜਦਕਿ 417 ਬਜ਼ੁਰਗਾਂ ਦੇ ਵੀ ਇਹ ਅੰਗ ਲਗਾਏ ਗਏ ਹਨ। 

ਉਨਾਂ ਦੱਸਿਆ ਕਿ ਬਨਾਉਟੀ ਅੰਗਾਂ ਤੋਂ ਇਲਾਵਾ ਸੁਣਨ ਵਾਲੀਆਂ ਮਸ਼ੀਨਾਂ, ਦੰਦ, ਐਨਕਾਂ, ਟਰਾਈ ਸਾਈਕਲ ਆਦਿ ਵੰਡੇ ਗਏ ਹਨ। ਸ੍ਰੀ ਸਾਂਪਲਾ ਨੇ ਕਿਹਾ ਕਿ ਇਹ ਵਿਅਕਤੀ ਜੋ ਕਿ ਕੁਦਰਤੀ ਤੌਰ ਸਰੀਰਕ ਕਮਜ਼ੋਰੀ ਕਾਰਨ ਮਾਯੂਸ ਹੋ ਗਏ ਸਨ, ਪਰ ਸਰਕਾਰ  ਵਲੋਂ ਇਨਾਂ ਦੀ ਬਾਂਹ ਫੜਨ ਕਾਰਨ ਇਹ ਹੁਣ ਦੁਬਾਰਾ ਸਵਾਬੀਮਾਨ ਦਾ ਜੀਵਨ ਜੀਣ ਲੱਗ ਪਏ ਹਨ। ਉਨਾਂ ਕਿਹਾ ਕਿ ਸਰਕਾਰ ਵੱਲੋਂ ਭਵਿੱਖ ਵਿੱਚ ਵੀ ਅਜਿਹੇ ਵਿਸ਼ੇਸ਼ ਲੋੜਾਂ ਵਾਲੇ ਵਿਅਕਤੀਆਂ ਦੀ ਇਸੇ ਤਰਾਂ ਮਦਦ ਕੀਤੀ ਜਾਵੇਗੀ। ਇਸ ਮੌਕੇ ਸੀਨੀਅਰ ਆਗੂ ਲਾਜਵੰਤ ਸਿੰਘ ਲਾਟੀ ਨੇ ਕੇਂਦਰੀ ਮੰਤਰੀ ਸ੍ਰੀ ਵਿਜੇ ਸਾਂਪਲਾ ਦਾ ਸ੍ਰੀ ਹਰਗੋਬਿੰਦਪੁਰ ਵਿਖੇ ਆਉਣ ’ਤੇ ਸਵਾਗਤ ਕਰਦਿਆਂ ਕਿਹਾ ਕਿ ਉਨਾਂ ਦੇ ਯਤਨਾ ਸਦਕਾ ਹਲਕੇ ਦੇ 1279 ਲੋੜਵੰਦ ਵਿਅਕਤੀਆਂ ਨੂੰ ਬਨਾਉਣੀ ਅੰਗ ਮਿਲੇ ਹਨ ਜਿਸ ਕਾਰਨ ਉਨਾਂ ਦਾ ਜੀਵਨ ਸੌਖਾਲਾ ਹੋ ਸਕਿਆ ਹੈ। ਇਸ ਮੌਕੇ ਉਨਾਂ ਕੈਂਪ ਵਿੱਚ ਸਿਵਲ ਪ੍ਰਸ਼ਾਸਨ ਵਲੋਂ ਦਿੱਤੇ ਯੋਗਦਾਨ ਲਈ ਉਨਾਂ ਦਾ ਧੰਨਵਾਦ ਵੀ ਕੀਤਾ।ਇਸ ਮੌਕੇ ਐੱਸ.ਡੀ.ਐੱਮ. ਬਟਾਲਾ ਸ੍ਰੀ ਬਲਬੀਰ ਰਾਜ ਸਿੰਘ, ਸਾਬਕਾ ਸੰਸਦੀ ਸਕੱਤਰ ਦੇਸਰਾਜ ਸਿੰਘ ਧੁੱਗਾ, ਮੰਗਲ ਸਿੰਘ, ਰਾਜਨਬੀਰ ਸਿੰਘ, ਬਾਬਾ ਚੈਨ ਸਿੰਘ, ਕੁਲਵੰਤ ਸਿੰਘ ਚੀਮਾ, ਅਮਰਿੰਦਰ ਸਿੰਘ ਚੀਮਾ, ਹਰਦਿੰਦਰ ਸਿੰਘ ਕਾਹਲੋਂ, ਹਰਬੰਸ ਸਿੰਘ ਘੁਮਾਣ, ਸਿਕੰਦਰ ਸਿੰਘ ਭੱਟੀਵਾਲ, ਡੀ.ਐੱਸ.ਓ. ਜਸਬੀਰ ਸਿੰਘ ਸੈਕਟਰੀ ਰੈੱਡ ਕਰਾਸ ਸ੍ਰੀ ਰਾਜੀਵ ਆਦਿ ਹਾਜ਼ਰ ਸਨ।

 

Tags: Vijay Sampla

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2024 | 5 Dariya News | All Rights Reserved
Powered by: CDS PVT LTD