Wednesday, 22 July 2026

 

 

ਖ਼ਾਸ ਖਬਰਾਂ ਮੋਦੀ ਸਰਕਾਰ ਦੀ ਬਰਬਰਤਾ ਦੇ ਸ਼ਿਕਾਰ ਵਿਦਿਆਰਥੀਆਂ ਦੀ ਮਦਦ ਲਈ ਕੇਜਰੀਵਾਲ ਨੇ ਦਿਨ ਭਰ ਹਸਪਤਾਲ, ਥਾਣੇ ਤੋਂ ਲੈ ਕੇ ਜੰਤਰ-ਮੰਤਰ ਤੱਕ ਕੀਤੀ ਭੱਜ-ਦੌੜ ਪੰਜਾਬ ਕੈਬਨਿਟ ਨੇ ਪੰਜਾਬ ਵਿਧਾਨ ਸਭਾ ਦਾ 13ਵਾਂ ਇਜਲਾਸ 3 ਤੋਂ 10 ਅਗਸਤ ਤੱਕ ਸੱਦਣ ਨੂੰ ਦਿੱਤੀ ਪ੍ਰਵਾਨਗੀ ਵਿਧਾਇਕ ਅਜੀਤਪਾਲ ਕੋਹਲੀ ਵਲੋਂ ਮੁੱਖ ਮੰਤਰੀ ਤੀਰਥ ਯਾਤਰਾ ਬੱਸ ਸ੍ਰੀ ਅੰਮ੍ਰਿਤਸਰ ਸਾਹਿਬ ਲਈ ਰਵਾਨਾ ਜ਼ਿਲ੍ਹਾ ਚੋਣ ਅਫ਼ਸਰ ਨਵਜੋਤ ਕੌਰ ਵਲੋਂ 4 ਬੀ.ਐੱਲ.ਓਜ਼ ਦਾ ਵਿਸ਼ੇਸ਼ ਸਨਮਾਨ ਮੋਗਾ ਗ੍ਰਨੇਡ ਹਮਲੇ ’ਚ ਸ਼ਾਮਲ 3 ਮੁੱਖ ਦੋਸ਼ੀਆਂ ਸਣੇ 17 ਵਿਅਕਤੀਆਂ ਗ੍ਰਿਫ਼ਤਾਰ ਕੈਬਨਿਟ ਮੰਤਰੀ ਡਾ. ਰਵਜੋਤ ਸਿੰਘ ਵੱਲੋਂ ਪਿੰਡ ਢੱਡੇ ਫਤਹਿ ਸਿੰਘ ਵਿਖੇ ਸਿੰਚਾਈ ਟਿਊਬਵੈੱਲ ਦੇ ਕੰਮ ਦੀ ਸ਼ੁਰੂਆਤ ਪੰਜਾਬ ਵੱਲੋਂ ਆਗਾਮੀ ਖ਼ਰੀਦ ਲਈ ਭੰਡਾਰਨ ਹਿੱਤ ਜਗ੍ਹਾ ਵਾਸਤੇ ਮਹੀਨਾਵਾਰ 12 ਲੱਖ ਮੀਟ੍ਰਿਕ ਟਨ ਅਨਾਜ ਦੀ ਚੁਕਾਈ 'ਤੇ ਜ਼ੋਰ ਐਮ.ਐਲ.ਏ. ਕੁਲਜੀਤ ਸਿੰਘ ਰੰਧਾਵਾ ਵੱਲੋਂ ਦੋ ਆਂਗਣਵਾੜੀ ਵਰਕਰਾਂ ਨੂੰ ਨਿਯੁਕਤੀ ਪੱਤਰ ਸੌਂਪੇ ਗਏ ਐਮ.ਐਲ.ਏ. ਕੁਲਜੀਤ ਸਿੰਘ ਰੰਧਾਵਾ ਵੱਲੋਂ ਹਮਾਯੂੰਪੁਰ, ਤਸਿੰਬਲੀ, ਬਸੌਲੀ ਅਤੇ ਕਸੌਲੀ ਵਿੱਚ ਲੋਕ ਮਿਲਣੀਆਂ ਸੂਬੇ ਵਿੱਚ 1 ਕਰੋੜ 40 ਲੱਖ ਪੌਦੇ ਲਗਾਉਣ ਦਾ ਟੀਚਾ ਕੀਤਾ ਗਿਆ ਨਿਰਧਾਰਤ -ਨਾਇਬ ਸਿੰਘ ਸੈਣੀ ਹਰਿਆਣਾ ਦੇ ਰਾਜਪਾਲ ਨੇ ਸਪੋਰਟਸ ਇਨਫ੍ਰਾਸਟ੍ਰਕਚਰ ਦੀ ਸਮੀਖਿਆ ਕੀਤੀ ਮੋਦੀ ਸਰਕਾਰ ਦੀ ਬੇਰਹਿਮੀ ਦੇ ਸ਼ਿਕਾਰ ਹੋਏ ਵਿਦਿਆਰਥੀਆਂ ਨਾਲ ਖੜ੍ਹੀ ਹੈ ਆਮ ਆਦਮੀ ਪਾਰਟੀ - ਅਰਵਿੰਦ ਕੇਜਰੀਵਾਲ ਪੰਜਾਬ ਵਿੱਚ ਬਣਾਏ ਜਾਣਗੇ 10 ਲੱਖ ਨਵੇਂ ਰਾਸ਼ਨ ਕਾਰਡ : ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵਾਤਾਵਰਣ ਸੁਰੱਖਿਆ ਨੂੰ ਬਣਾਓ ਜਨ ਅੰਦੋਲਨ : ਨਾਇਬ ਸਿੰਘ ਸੈਣੀ ਟ੍ਰੀਟੇਡ ਪਾਣੀ ਦਾ ਵਿਗਿਆਨਕ ਅਤੇ ਯੋਜਨਾਬੱਧ ਢੰਗ ਨਾਲ ਵਰਤੋ ਕੀਤੀ ਜਾਵੇ - ਮੁੱਖ ਮੰਤਰੀ ਨਾਇਬ ਸਿੰਘ ਸੈਣੀ ਦੇਸ਼ ਦਾ ਨੌਜਵਾਨ ਅਤੇ ਕਿਸਾਨ ਸੜਕਾਂ 'ਤੇ ਹੈ, ਪਰ ਗੱਲਬਾਤ ਕਰਨ ਦੀ ਬਜਾਏ ਭਾਜਪਾ ਸਰਕਾਰ ਉਨ੍ਹਾਂ ਦੀ ਆਵਾਜ਼ ਨੂੰ ਦਬਾਉਣ ਲਈ ਤਾਕਤ ਦੀ ਵਰਤੋਂ ਕਰ ਰਹੀ ਹੈ : ਬਲਤੇਜ ਪੰਨੂ ਮੁੱਖ ਮੰਤਰੀ ਨਾਲ ਮਿਲੇ ਨੀਟ (ਗਰੈਜੂਏਟ)-2026 ਵਿੱਚ ਅਖਿਲ ਭਾਰਤੀ ਪੱਧਰ 'ਤੇ ਦੂਜਾ ਰੈਂਕ ਪ੍ਰਾਪਤ ਕਰਨ ਵਾਲੇ ਪੰਸ਼ੁਲ ਬੰਸਲ ਲੋਕਤੰਤਰ ਦੀ ਮਜ਼ਬੂਤੀ ਲਈ ਹਰ ਵਿਅਕਤੀ ਆਪਣੀ ਵੋਟ ਜ਼ਰੂਰ ਬਣਵਾਏ - ਮੁੱਖ ਮੰਤਰੀ ਨਾਇਬ ਸਿੰਘ ਸੈਣੀ ਮੁੱਖ ਚੋਣ ਅਧਿਕਾਰੀ ਨੇ ਕੀਤੀ ਵਿਸ਼ੇਸ਼ ਗਹਿਣ ਪੁਨਰ-ਨਿਰੀਖਣ 'ਤੇ ਸਮੀਖਿਆ ਮੀਟਿੰਗ ਪ੍ਰਧਾਨ ਮੰਤਰੀ ਮੋਦੀ ਨੇ ਮੈਨੂੰ ਵੇਖਦੇ ਹੀ ਪਛਾਣ ਲਿਆ, ਕਾਰਕੁਨਾਂ ਪ੍ਰਤੀ ਉਨ੍ਹਾਂ ਦਾ ਸਨੇਹ ਬੇਮਿਸਾਲ ਹੈ : ਵਿਨੀਤ ਜੋਸ਼ੀ ਨਾਬਾਰਡ ਨੇ ਬਦਲੀ ਹਰਿਆਣਾ ਦੇ ਗ੍ਰਾਮੀਣ ਆਂਚਲ ਦੀ ਤਸਵੀਰ

 

ਨਵਜੋਤ ਸਿੰਘ ਸਿੱਧੂ ਵੱਲੋਂ ਸ਼ਹਿਰ ਦੇ ਵਿਕਾਸ ਲਈ 2 ਹਜ਼ਾਰ ਕਰੋੜ ਰੁਪਏ ਦੇ ਕੰਮਾਂ ਦੀ ਸ਼ੁਰੂਆਤ

ਚਾਰ ਨਵੇਂ ਪੁੱਲਾਂ ਦਾ ਨੀਂਹ ਪੱਥਰ ਛੇਤੀ, ਸ਼ਹਿਰ ਨੂੰ ਮਿਲੇਗਾ ਪੀਣ ਲਈ ਸਾਫ ਸੁਥਰਾ ਨਹਿਰੀ ਪਾਣੀ

Web Admin

Web Admin

5 Dariya News

ਅੰਮ੍ਰਿਤਸਰ , 03 Mar 2019

Last updated on: Mar 03, 2019, 00:00 IST

ਸਥਾਨਕ ਸਰਕਾਰਾਂ ਮੰਤਰੀ ਨਵਜੋਤ ਸਿੰਘ ਸਿੱਧੂ ਵੱਲੋਂ ਅੱਜ ਅੰਮ੍ਰਿਤਸਰ ਸ਼ਹਿਰ ਦੇ ਵਿਕਾਸ ਲਈ ਕਰੀਬ 2 ਹਜ਼ਾਰ ਕਰੋੜ ਰੁਪਏ ਦੇ ਨਵੇਂ ਪ੍ਰਾਜੈਕਟਾਂ ਦੀ ਸ਼ੁਰੂਆਤ ਕੀਤੀ ਗਈ, ਇਸ ਵਿਚ 1300 ਕਰੋੜ ਰੁਪਏ ਦੀ ਲਾਗਤ ਨਾਲ ਅੰਮ੍ਰਿਤਸਰ ਸ਼ਹਿਰ ਨੂੰ ਪੀਣ ਲਈ ਸਾਫ-ਸੁਥਰੇ ਨਹਿਰੀ ਪਾਣੀ ਦੀ ਸਹੂਲਤ ਵੀ ਸ਼ਾਮਿਲ ਹੈ। ਸ. ਸਿਧੂ ਵੱਲੋਂ ਇਸ ਮੌਕੇ ਸ਼ਹਿਰ ਵਿਚ 34 ਕਰੋੜ ਰੁਪਏ ਦੀ ਲਾਗਤ ਨਾਲ ਐਲ. ਈ. ਡੀ. ਲਾਇਟਾਂ, ਸਾਰੇ ਸਰਕਾਰੀ ਦਫਤਰਾਂ 'ਤੇ 10 ਕਰੋੜ ਰੁਪਏ ਦੀ ਲਾਗਤ ਨਾਲ ਸੂਰਜੀ ਊਰਜਾ ਪਲਾਂਟ, 168 ਕਰੋੜ ਰੁਪਏ ਦੀ ਲਾਗਤ ਨਾਲ ਜਨਤਕ ਟਰਾਂਸਪੋਰੇਸ਼ਨ ਲਈ ਈ-ਵਾਹਨ ਸਿਸਟਮ ਸ਼ਾਮਿਲ ਹੈ, ਦੀ ਸ਼ੁਰੂਆਤ ਕੀਤੀ। ਕਾਰਪਰੋਸ਼ਨ ਦਫਤਰ ਵਿਚ ਜਨਤਾ ਦੇ ਚੁਣੇ ਹੋਏ ਨੁੰਮਾਇਦਿਆਂ ਲਈ ਖੋਲ੍ਹੇ ਗਏ ਨਵੇਂ ਦਫਤਰ ਦੀ ਸ਼ੁਰੂਆਤ ਕਰਨ ਉਪਰੰਤ ਸ. ਨਵਜੋਤ ਸਿੰਘ ਸਿੱਧੂ ਨੇ ਦੱਸਿਆ ਕਿ ਗੁਰੂ ਨਗਰੀ ਧਾਰਮਿਕ ਨੂੰ ਉਚ ਦਰਜੇ ਦਾ ਸ਼ਹਿਰ ਬਨਾਉਣ ਅਤੇ ਇਥੇ ਆਉਣ ਵਾਲੇ ਹਰ ਸੈਲਾਨੀ ਨੂੰ ਵਿਸ਼ਵ ਪੱਧਰ ਦੀਆਂ ਸਹੂਲਤਾਂ ਦੇਣ ਲਈ ਉਪਰਾਲੇ ਕੀਤੇ ਜਾ ਰਹੇ ਹਨ। ਸ: ਸਿੱਧੂ ਨੇ ਕਿਹਾ ਕਿ ਜਨਤਕ ਟਰਾਂਸਪੋਰਟ ਲਈ ਬੀ ਆਰ ਟੀ ਐਸ ਪ੍ਰਜੈਕਟ ਤਹਿਤ 30 ਇਲੈਕਟਰੋਨਿਕ ਬੱਸਾਂ ਅਤੇ 9 ਹਜਾਰ ਇਲੈਕਟ੍ਰਿਕ ਥ੍ਹੀ੍ਰ ਵਹੀਲਰ ਨਾਲ ਪੂਰੇ ਸ਼ਹਿਰ ਨੂੰ ਜੋੜਿਆ ਜਾਵੇਗਾ ਤਾਂ ਜੋ ਹਵਾ ਦੀ ਗੁਣਤਾ ਵਿਚ ਸੁਧਾਰ ਲਿਆਂਦਾ ਜਾ ਸਕੇ। ਸ: ਸਿੱਧੂ ਨੇ ਦੱਸਿਆ ਕਿ ਪੂਰੇ ਸ਼ਹਿਰ ਵਿਚ 62 ਹਜ਼ਾਰ ਤੋ ਵੱਧ ਐਲ ਈ ਡੀ ਲਾਇਟਾਂ ਲਗਾਈਆਂ ਜਾਣਗੀਆਂ, ਜਿਸ ਨਾਲ ਬਿਜਲੀ ਦੀ ਬੱਚਤ ਵੀ ਹੋਵੇਗੀ। ਸ: ਸਿੱਧੂ ਨੇ ਅੰਮ੍ਰਿਤਸਰ ਸ਼ਹਿਰ ਦੀ ਯਾਤਾਯਾਤ ਵਿਵਸਥਾ ਦੀ ਗੱਲ ਕਰਦਿਆਂ ਕਿਹਾ ਕਿ ਇਸ ਨੂੰ ਸੁਧਾਰਨ ਲਈ 5 ਮਈ ਨੂੰ ਨਵੇ ਚਾਰ ਪੁਲਾਂ ਦਾ ਉਦਘਾਟਨ ਵੀ ਕੀਤਾ ਜਾਵੇਗਾ, ਜਿਨਾਂਹ ਵਿਚ ਭੰਡਾਰੀ ਪੁਲ ਦਾ ਵਿਸਥਾਰ, 22 ਨੰ: ਫਾਟਕ, ਵੱਲਾ ਮੰਡੀ ਅਤੇ ਜ਼ਲਦੀ ਹੀ ਜੋੜਾ ਫਾਟਕ ਵਿਖੇ ਬਣਨ ਵਾਲੇ ਪੁਲ ਸ਼ਾਮਲ ਹਨ। ਉਨਾਂਹ ਦੱਸਿਆ ਕਿ ਵਿਸ਼ਵ ਬੈਕ ਦੀ ਸਹਾਇਤਾ ਨਾਲ ਯੂ ਬੀ ਡੀ ਸੀ ਦਾ ਸਾਫ ਪਾਣੀ ਸ਼ਹਿਰਵਾਸੀਆਂ ਨੂੰ ਮੁਹੱਈਆ ਕਰਵਾਉਣ ਲਈ 1300 ਕਰੋੜ ਰੁਪਏ ਦੇ ਪ੍ਰੋਜੈਕਟ ਵੀ ਸ਼ੁਰੂ  ਕੀਤਾ ਜਾ ਰਿਹਾ ਹੈ। ਸਥਾਨਕ ਸਰਕਾਰਾਂ ਬਾਰੇ ਮੰਤਰੀ ਸ: ਸਿੱਧੂ ਵਲੋ ਨਗਰ ਨਿਗਮ ਦੀ ਮੀਟਿੰਗ ਹਾਲ ਵਿਚ ਪ੍ਰਧਾਨ ਮੰਤਰੀ ਆਵਾਸ ਯੋਜਨਾ ਤਹਿਤ 42 ਲਾਭਪਾਤਰੀਆਂ ਨੂੰ 50-50 ਹਜਾਰ ਰੁਪਏ ਦੇ ਚੈਕ ਵੀ ਵੰਡੇ ਗਏ। ਸ: ਸਿੱਧੂ ਨੇ ਦੱਸਿਆ ਕਿ ਪ੍ਰਧਾਨ ਮੰਤਰੀ ਆਵਾਸ ਯੋਜਨਾ ਤਹਿਤ 1068 ਲੋਕਾਂ ਦੇ ਕੇਸਾਂ ਨੂੰ ਵੈਰੀਫਾਈ ਕੀਤਾ ਗਿਆ ਹੈ ਜਿਸ ਅਧੀਨ ਸਰਕਾਰ ਵਲੋ ਇੰਨਾਂ੍ਹ ਨੂੰ 3.42 ਕਰੋੜ ਰੁਪਏ ਦੀ ਰਾਸ਼ੀ ਸਿੱਧੇ ਇੰਨਾਂਹ ਦੇ ਬੈਕ ਖਾਤਿਆਂ ਵਿਚ ਪਾਈ ਜਾਵੇਗੀ। ਇਸ ਤੋਂ ਇਲਾਵਾ ਇਸਦੇ ਤੀਸਰੇ ਗੇੜ ਦਾ ਸਰਵੈ ਸ਼ੁਰੂ ਕੀਤਾ ਜਾ ਰਿਹਾ ਹੈ, ਜਿਸ ਵਿਚ ਹੋਰ ਵੀ ਲਾਭਪਾਤਰੀਆਂ ਨੂੰ ਇਹ ਵਿੱਤੀ ਸਹਾਇਤਾ ਮੁਹੱਈਆ ਕਰਵਾਈ ਜਾ ਸਕੇਗੀ। 

ਇਸ ਮੌਕੇ ਸ਼੍ਰੀ ਓਮ ਪ੍ਰਕਾਸ਼ ਸੋਨੀ ਸਿੱਖਿਆ ਮੰਤਰੀ ਪੰਜਾਬ,  ਗੁਰਜੀਤ ਸਿੰਘ ਔਜਲਾ ਮੈਬਰ ਪਾਰਲੀਮੈਟ, ਡਾ: ਰਾਜ ਕੁਮਾਰ ਵੇਰਕਾ, ਸ: ਇੰਦਰਬੀਰ ਸਿੰਘ ਬੁਲਾਰੀਆ, ਸ਼੍ਰੀ ਸੁਨੀਲ ਦੱਤੀ ਸਾਰੇ ਵਿਧਾਇਕ, ਸ: ਕਰਮਜੀਤ ਸਿੰਘ ਰਿੰਟੂ ਮੇਅਰ ਨਗਰ ਨਿਗਮ, ਸ਼੍ਰੀ ਰਮਨ ਬਖ{ਸੀ ਸੀਨੀਅਰ ਡਿਪਟੀ ਮੇਅਰ, ਸ਼੍ਰੀ ਯੂਨਿਸ ਕੁਮਾਰ ਡਿਪਟੀ ਮੇਅਰ, ਸ਼੍ਰੀਮਤੀ ਸੋਨਾਲੀ ਗਿਰੀ ਕਮਿਸ਼ਨਰ ਨਗਰ ਨਿਗਮ, ਸ਼੍ਰੀਮਤੀ ਕੋਮਲ ਮਿੱਤਲ ਸੀ ਈ ਓ ਸਮਰਾਟ ਸਿਟੀ ਅੰਮ੍ਰਿਤਸਰ, ਨਿਤਿਸ਼ ਸਿੰਗਲਾ ਜੁਇੰਟ ਕਮਿਸ਼ਨਰ ਨਗਰ ਨਿਗਮ ਤੋ ਇਲਾਵਾ ਸਾਰੇ ਕੋਸਲਰ ਸਾਹਿਬਾਨ ਵੀ ਹਾਜ਼ਰ ਸਨ। 

 

Tags: Navjot Singh Sidhu , O P Soni , Gurjeet Singh Aujla

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD