Wednesday, 15 May 2024

 

 

ਖ਼ਾਸ ਖਬਰਾਂ ਬਾਜਵਾ ਨੇ 'ਆਪ' ਅਤੇ ਭਾਜਪਾ ਦੀ ਕੀਤੀ ਆਲੋਚਨਾ, ਫਤਿਹਗੜ੍ਹ ਰੈਲੀ 'ਚ ਗਿਣਾਏ ਕਾਂਗਰਸ ਦੇ ਵਾਅਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਲੁਧਿਆਣਾ ਤੋਂ ਉਮੀਦਵਾਰ ਅਸ਼ੋਕ ਪਰਾਸ਼ਰ ਪੱਪੀ ਲਈ ਕੀਤਾ ਚੋਣ ਪ੍ਰਚਾਰ ਅਯੁੱਧਿਆ ਵਿੱਚ ਵਿਸ਼ਾਲ ਸ਼੍ਰੀ ਰਾਮ ਮੰਦਰ ਬਣ ਗਿਆ ਹ, ਹੁਣ ਮਥੁਰਾ ਦੀ ਵਾਰੀ ਹੈ : ਪੁਸ਼ਕਰ ਸਿੰਘ ਧਾਮੀ ਮੁੱਖ ਮੰਤਰੀ ਭਗਵੰਤ ਮਾਨ ਨੇ ਫ਼ਤਿਹਗੜ੍ਹ ਸਾਹਿਬ ਤੋਂ 'ਆਪ' ਉਮੀਦਵਾਰ ਗੁਰਪ੍ਰੀਤ ਜੀਪੀ ਲਈ ਕੀਤਾ ਚੋਣ ਪ੍ਰਚਾਰ ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਨੇ ਤਖਤ ਸ੍ਰੀ ਕੇਸਗੜ੍ਹ ਸਾਹਿਬ ਵਿਖੇ ਨਤਮਸਤਕ ਹੋ ਕੇ ਸੰਪੰਨ ਕੀਤੀ ਪੰਜਾਬ ਬਚਾਓ ਯਾਤਰਾ ਪੰਜਾਬ ਕਰਜ਼ੇ ਦੀ ਲਪੇਟ 'ਚ, ਗਰਦਨ ਤੱਕ ਕਰਜ਼ੇ 'ਚ ਡੁੱਬਿਆ ਹੋਇਆ : ਵਿਜੇ ਇੰਦਰ ਸਿੰਗਲਾ ਕਿਸਾਨਾਂ ਦਾ ਕਰਜ਼ਾ ਮੁਆਫ਼ ਕਰੇਗੀ ਕਾਂਗਰਸ ਸਰਕਾਰ; ਐਮਐਸਪੀ ਲਈ ਕਾਨੂੰਨੀ ਗਾਰੰਟੀ ਪ੍ਰਦਾਨ ਕਰੇਗੀ ਚੰਡੀਗੜ੍ਹ ਦੇ ਵਾਰਡ 8 ਤੋਂ ਨਗਰ ਨਿਗਮ ਚੋਣ ਲੜੇ ਅਮਰੀਕ ਸਿੰਘ ਸੈਣੀ ਹੋਏ ਆਪ ਵਿੱਚ ਸ਼ਾਮਿਲ ਸੰਗਰੂਰ ਅਤੇ ਫ਼ਰੀਦਕੋਟ ਲੋਕ ਸਭਾ ਹਲਕਿਆਂ ਵਿੱਚ ਆਮ ਆਦਮੀ ਪਾਰਟੀ ਹੋਈ ਹੋਰ ਵੀ ਮਜ਼ਬੂਤ ਸ੍ਰੀ ਆਨੰਦਪੁਰ ਸਾਹਿਬ ਤੋਂ ਭਾਜਪਾ ਉਮੀਦਵਾਰ ਡਾ: ਸੁਭਾਸ਼ ਸ਼ਰਮਾ ਨੇ ਨਾਮਜ਼ਦਗੀ ਪੱਤਰ ਦਾਖਲ ਕੀਤਾ ਨਾਮਜ਼ਦਗੀ ਪੱਤਰ ਦਾਖਲ ਕਰਨ ਤੋਂ ਪਹਿਲਾਂ ਮਨੀਸ਼ ਤਿਵਾੜੀ ਦੀ ਪਦਯਾਤਰਾ 'ਚ ਹਜ਼ਾਰਾਂ ਕਾਂਗਰਸ, 'ਆਪ', ਸਪਾ ਵਰਕਰਾਂ ਨੇ ਸ਼ਮੂਲੀਅਤ ਕੀਤੀ ਫਿਰਕੂ ਵੰਡੀਆਂ ਪਾਉਣ ਵਾਲੀ ਭਾਰਤੀ ਜਨਤਾ ਪਾਰਟੀ ਨੂੰ ਠਿੱਬੀ ਲਾ ਕੇ ਕਾਂਗਰਸ ਦੀ ਸਰਕਾਰ ਬਣਾ ਦਿਓ - ਗੁਰਜੀਤ ਔਜਲਾ ਮੀਤ ਹੇਅਰ ਨੇ ਮਾਲੇਰਕੋਟਲਾ ਵਿਖੇ ਪਾਰਟੀ ਦਫਤਰ ਦਾ ਕੀਤਾ ਉਦਘਾਟਨ ਰਾਜਾ ਵੜਿੰਗ ਨੇ ਦਾਖਾ ਵਿੱਚ ਪ੍ਰਚਾਰ ਕੀਤਾ, ਪੰਜਾਬ ਲਈ ਕਾਂਗਰਸ ਦੇ 'ਪੰਜ ਨਿਆਂ’ ਦੀ ਵਕਾਲਤ ਕੀਤੀ ਭਾਰਤ ਚੋਣ ਕਮਿਸ਼ਨ ਵੱਲੋਂ ਨਿਯੁਕਤ ਜਨਰਲ ਅਬਜ਼ਰਵਰ ਡਾ. ਹੀਰਾ ਲਾਲ ਨੇ ਲੋਕ ਸਭਾ ਚੋਣਾਂ ਸਬੰਧੀ ਕੀਤੀਆਂ ਤਿਆਰੀਆਂ ਦਾ ਨਿਰੀਖਣ ਕੀਤਾ ਸੀਜੀਸੀ ਲਾਂਡਰਾਂ ਦੀ ਐਯੂਓ ਮਹਿਮਾ ਨੇ ਸਰਵੋਤਮ ਕੈਡੇਟ ਲਈ ਸੀਡਬਲਿਓ ਐਵਾਰਡ ਜਿੱਤਿਆ 6000 ਰੁਪਏ ਦੀ ਰਿਸ਼ਵਤ ਲੈਂਦਾ ਏ.ਐਸ.ਆਈ ਵਿਜੀਲੈਂਸ ਬਿਊਰੋ ਵੱਲੋਂ ਕਾਬੂ ਜਨਰਲ ਅਬਜਰਵਰ ਵੱਲੋਂ ਫਾਜ਼ਿਲਕਾ ਦਾ ਦੌਰਾ, ਚੋਣ ਤਿਆਰੀਆਂ ਦਾ ਲਿਆ ਜਾਇਜ਼ਾ ਐਲਪੀਯੂ ਵੱਲੋਂ 15ਵੇਂ ਅਚੀਵਰਜ਼ ਅਵਾਰਡ ਸਮਾਰੋਹ ਦਾ ਆਯੋਜਨ: ਵਿਦਿਆਰਥੀਆਂ ਨੂੰ ਕੀਤਾ ਇੱਕ ਕਰੋੜ ਰੁਪਏ ਦੇ ਨਕਦ ਪੁਰਸਕਾਰਾਂ ਨਾਲ ਸਨਮਾਨਿਤ ਬੀਐਸਐਫ ਦੇ ਵਿਹੜੇ ਗੂੰਜਿਆਂ ਮਤਦਾਨ ਦਾ ਨਾਅਰਾ ਡਿਪਟੀ ਕਮਿਸ਼ਨਰ ਡਾ: ਸੇਨੂ ਦੁੱਗਲ ਵੱਲੋਂ ਘੰਟਾ ਘਰ ਚੌਕ ਸਮੇਤ ਮੁੱਖ ਬਜਾਰਾਂ ਦਾ ਦੌਰਾ

 

ਪੁਲਿਸ ਨੇ ਸਰਕਾਰੀ ਗੋਦਾਮਾਂ ਵਿਚੋਂ ਅਨਾਜ ਚੋਰੀ ਕਰਨ ਵਾਲੇ ਗਿਰੋਹ ਦਾ ਕੀਤਾ ਪਰਦਾਫਾਸ਼

Web Admin

Web Admin

5 Dariya News

ਸ੍ਰੀ ਮੁਕਤਸਰ ਸਾਹਿਬ , 03 Mar 2019

ਮਨਜੀਤ ਸਿੰਘ ਢੇਸੀ ਪੀ.ਪੀ.ਐੱਸ., ਸੀਨੀਅਰ ਕਪਤਾਨ ਪੁਲਿਸ ਸ੍ਰੀ ਮੁਕਤਸਰ ਸਾਹਿਬ ਨੇ ਦੱਸਿਆ ਹੈ ਕਿ ਪੁਲਿਸ ਨੇ ਸ੍ਰੀ ਸੋਹਨ ਲਾਲ ਐੱਸ.ਪੀ. (ਇੰਨਵੈ:), ਸ੍ਰੀ ਜਸਮੀਤ ਸਿੰਘ ਉਪ-ਕਪਤਾਨ ਪੁਲਿਸ (ਇੰਨਵੈ:) ਦੀ ਅਗਵਾਈ ਹੇਠ ਇੰਸਪੈਕਟਰ ਸ਼ਿੰਦਰ ਸਿੰਘ ਇੰਚਾਰਜ ਸੀ.ਆਈ.ਏ. ਸ੍ਰੀ ਮੁਕਤਸਰ ਸਾਹਿਬ ਅਤੇ ਏ.ਐੱਸ.ਆਈ. ਬਚਿੱਤਰ ਸਿੰਘ, ਏ.ਐੱਸ.ਆਈ.ਪੋਹਲਾ ਸਿੰਘ, ਏ.ਐੱਸ.ਆਈ. ਬਿੰਦਰਪਾਲ ਸਿੰਘ ਸਮੇਤ ਪੁਲਿਸ ਪਾਰਟੀ ਨੇ ਮੁੱ:ਨੰ: 39 ਮਿਤੀ 14/02/2019 ਜੋ ਕਿ ਅਧੀਨ ਧਾਰਾ 457, 380, 342, 379 ਅਤੇ 506 ਦੇ ਦਰਜ ਕੀਤਾ ਗਿਆ ਸੀ ਨੂੰ ਸੁਲਝਾ ਲਿਆ ਹੈ। ਉਨਾਂ ਦੱਸਿਆ ਕਿ ਮਿਤੀ 13/14-2-2019 ਦੀ ਦਰਮਿਆਨੀ ਰਾਤ ਨੂੰ ਪੰਜਾਬ ਐਗਰੋ ਫੂਡ ਗਰੇਨ ਕਾਰਪੋਰੇਸ਼ਨ ਦੇ ਗੁਦਾਮ ਬਧਾਈ ਰੋਡ ਸ੍ਰੀ ਮੁਕਤਸਰ ਸਾਹਿਬ ਦੇ ਗੁਦਾਮ ਵਿਚੋ ਜੋ ਨਾਮਲੂਮ ਵਿਅਕਤੀਆ ਵੱਲੋੋ ਕਣਕ ਅਤੇ ਇੱਕ ਮੋਬਾਇਲ ਚੋਰੀ ਕੀਤਾ ਸੀ।ਐਸ.ਐਸ.ਪੀ. ਨੇ ਦੱਸਿਆ ਕਿ ਦੋਰਾਨੇ ਤਲਾਸ਼ ਮਿਤੀ 27-02-2019 ਨੂੰ ਬਾਹੱਦ ਰਕਬਾ ਕੋਟਕਪੂਰਾ ਜਿਲਾ ਫਰੀਦਕੋਟ ਤੋ ਕੈਂਟਰ ਨੰਬਰੀ ਪੀਬੀ-02-ਪੀ-9550 ਸਮੇਤ ਦੋਸੀਆਂ ਮੁਖਤਿਆਰ ਸਿੰਘ ਉਰਫ ਕਾਲਾ ਪੁੱਤਰ ਭਾਨ ਸਿੰਘ, ਸੁਰਜੀਤ ਸਿੰਘ ਪੁੱਤਰ ਫੱਗਣ ਸਿੰਘ ਵਾਸੀਆਨ ਮਾੜੀ ਮੁੱਸਤਫਾ ਜਿਲਾ ਮੋਗਾ, ਜੰਟਾ ਸਿੰਘ ਪੁੱਤਰ ਮਾੜਾ ਸਿੰਘ ਵਾਸੀ ਡੋਡ ਜਿਲਾ ਮੋਗਾ, ਸ਼ਿੰਦਰਪਾਲ ਸਿੰਘ ਪੁੱਤਰ ਸੁੱਚਾ ਸਿੰਘ ਵਾਸੀ ਝੰਡੇਵਾਲਾ ਜਿਲਾ ਮੋਗਾ ਅਤੇ ਚਮਕੌਰ ਸਿੰਘ ਪੁੱਤਰ ਗੁਰਦੇਵ ਸਿੰਘ ਵਾਸੀ ਹਿੰਮਤਪੁਰਾ ਮੋਗਾ ਨੂੰ ਗ੍ਰਿਫਤਾਰ ਕਰਕੇ ਉਹਨਾਂ ਦੇ ਕਬਜਾ ਵਿੱਚੋ ਕੁੱਲ 87 ਗੱਟੇ ਚੋਰੀ ਹੋਈ ਕਣਕ ਵਜਨੀ 50/50 ਕਿਲੋ ਗ੍ਰਾਮ ਕੁੱਲ 43 ਕੁਇੰਟਲ 50 ਕਿਲੋ ਕਣਕ ਅਤੇ ਇੱਕ ਮੋਬਾਇਲ ਜੋ ਚੋਰੀ ਕੀਤਾ ਸੀ ਬ੍ਰਾਮਦ ਕੀਤਾ ਗਿਆ ਹੈ ਅਤੇ ਵਾਰਦਾਤ ਵਿੱਚ ਵਰਤਿਆਂ ਕੈਂਟਰ ਵੀ ਬ੍ਰਾਮਦ ਕੀਤਾ ਗਿਆ। 

ਇਹ ਦੋਸ਼ੀ ਸਾਰਾ ਚੋਰੀ ਕੀਤਾ ਮਾਲ ਚਮਕੌਰ ਸਿੰਘ ਪੁੱਤਰ ਗੁਰਦੇਵ ਸਿੰਘ ਵਾਸੀ ਹਿੰਮਤਪੁਰਾ ਰਾਂਹੀ ਅੱਗੇ ਵੇਚਦੇ ਸਨ ਜਿਸਨੂੰ ਵੀ ਮੁਕੱਦਮਾ ਉਕਤ ਵਿਚ ਗ੍ਰਿਫਤਾਰ ਕੀਤਾ ਗਿਆ ਹੈ। ਉਨਾਂ ਦੱਸਿਆ ਕਿ ਉਕਤਾਨ ਦੋਸ਼ੀਆਨ ਨੇ ਰਲਕੇ ਆਪਣਾ ਗੈਂਗ ਬਣਾਇਆ ਹੋਇਆ ਹੈ। ਜੋ ਆਪਣੇ ਕੈਂਟਰ ਉੱਕਤ ਪਰ ਸਵਾਰ ਹੋ ਕੇ ਰਾਤ ਦੇ ਸਮੇਂ ਗੋਦਾਮਾਂ ਵਿੱਚ ਦਾਖਿਲ ਹੋ ਕੇ ਚੋਕੀਦਾਰਾਂ ਨੂੰ ਬੰਦੀ ਬਣਾ ਕੇ ਚੋਰੀ ਦੀਆਂ ਵਾਰਦਾਤਾਂ ਕਰਦੇ ਹਨ। ਪੰਜਾਬ ਐਗਰੋ ਫੂਡ ਗਰੇਨ ਕਾਰਪੋਰੇਸ਼ਨ ਦੇ ਗੁਦਾਮ ਪਿੰਡ ਬਧਾਈ ਰੋਡ ਸ੍ਰੀ ਮੁਕਤਸਰ ਸਾਹਿਬ ਵਿਖੇ ਕੀਤੀ ਗਈ ਵਾਰਦਾਤ ਵਿੱਚ ਕੁੱਲ 08 ਦੋਸ਼ੀ ਸਨ। ਇਹਨਾਂ ਦੋਸ਼ੀਆ ਨੇ ਦੋਰਾਨੇ ਪੁੱਛਗਿੱਛ ਤਲਵੰਡੀ ਭਾਈ ਦੇ ਗੁਦਾਂਮਾ ਵਿੱਚੋ ਰਾਤ ਦੇ ਸਮੇ ਦਾਖਲ ਹੋ ਕੇ ਚੌਕੀਦਾਰਾਂ ਨੂੰ ਬੰਦੀ ਬਣਾਕੇ ਚੋਰੀ ਕਰਨਾ ਮੰਨਿਆ ਹੈ। ਜਿਸ ਸਬੰਧੀ ਮੁਕੱਦਮਾ ਨੰਬਰ 21 ਮਿਤੀ 05.08.2018 ਅ/ਧ 458/342/380 ਹਿੰ:ਦੰ: ਥਾਣਾ ਤਲਵੰਡੀ ਭਾਈ ਦਰਜ ਹੈ ਅਤੇ ਹਰਿਆਣਾ ਵਿਚੋ ਵੀ ਬਾਸਮਤੀ ਚੋਰੀ ਦੀਆਂ ਵਾਰਦਾਤਾਂ ਕਰਨ ਬਾਰੇ ਮੰਨਿਆ ਹੈ ਜਿਸ ਸਬੰਧੀ ਪਤਾ ਲਗਾਇਆ ਜਾ ਰਿਹਾ ਹੈ। ਇਹਨਾਂ ਦੇ ਬਾਕੀ ਸਾਥੀ ਦੋਸੀਆਂ ਦੀ ਗ੍ਰਿਫਤਾਰੀ ਅਜੇ ਬਾਕੀ ਹੈ। ਦੋਸ਼ੀ ਸੁਰਜੀਤ ਸਿੰਘ ਮੁਕੱਦਮਾ ਨੰਬਰ 130 ਮਿਤੀ 12.07.2018 ਅ/ਧ 457/380 ਹਿੰ:ਦੰ: ਥਾਣਾ ਬਾਘਾ ਪੁਰਾਣਾ ਵਿੱਚ ਭਗੌੜਾ ਹੈ, ਅਤੇ ਦੋਸ਼ੀ ਮੁਖਤਿਆਰ ਸਿੰਘ ਦੇ ਖਿਲਾਫ ਵੱਖ-ਵੱਖ ਥਾਣਿਆਂ ਵਿੱਚ ਕਰੀਬ 16 ਮੁਕੱਦਮੇ ਅਤੇ ਬਾਕੀ ਦੋਸ਼ੀਆਂ ਦੇ ਖਿਲਾਫ ਵੀ ਅਜਿਹੇ ਮੁਕੱਦਮੇ ਦਰਜ ਹਨ। ਉਨਾਂ ਕਿਹਾ ਕਿ ਇਸ ਸਬੰਧੀ ਤਫਤੀਸ਼ ਜਾਰੀ ਹੈ ਅਤੇ ਦੋਸ਼ੀਆਂ ਨੂੰ ਅੱਜ ਮਾਨਯੋਗ ਅਦਾਲਤ ਵਿੱਚ ਪੇਸ਼ ਕਰਕੇ ਪੁਲਿਸ ਰਿਮਾਂਡ ਹਾਸਲ ਕਰਕੇ ਹੋਰ ਪੁੱਛ ਗਿੱਛ ਕੀਤੀ ਜਾਵੇਗੀ।

 

Tags: CRIME NEWS PUNJAB

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2024 | 5 Dariya News | All Rights Reserved
Powered by: CDS PVT LTD