Thursday, 04 June 2026

 

 

ਖ਼ਾਸ ਖਬਰਾਂ ਵਪਾਰੀਆਂ ਨੂੰ ਦਰਪੇਸ਼ ਮੁਸ਼ਕਿਲਾਂ ਦਾ ਨਾਲੋ ਨਾਲ ਨਿਪਟਾਰਾ ਯਕੀਨੀ ਬਣਾਉਣ ਅਧਿਕਾਰੀ : ਨਵਜੋਤ ਕੌਰ ਨਵਜੋਤ ਕੌਰ ਵੱਲੋਂ ਹੜ੍ਹ ਸੁਰੱਖਿਆ ਕਾਰਜ ਨਿਰਧਾਰਤ ਸਮੇਂ ਅੰਦਰ ਯਕੀਨੀ ਬਣਾਉਣ ਦੀ ਹਦਾਇਤ ਸੀਨੀਅਰ ਸਿਟੀਜ਼ਨਾਂ ਦੇ ਕੰਮ ਪਹਿਲ ਦੇ ਆਧਾਰ ਤੇ ਕੀਤੇ ਜਾਣ : ਡਾ.ਸੋਨਾ ਥਿੰਦ ਅਜੀਤਪਾਲ ਸਿੰਘ ਕੋਹਲੀ ਵੱਲੋਂ ਲੀਲਾ ਭਵਨ ਤੋਂ ਥਾਪਰ ਚੌਂਕ ਤੱਕ 2.25 ਕਰੋੜ ਰੁਪਏ ਦੀ ਲਾਗਤ ਨਾਲ ਬਣੀ ਸੜਕ ਲੋਕਾਂ ਨੂੰ ਸਮਰਪਿਤ ਦੋ ਰੋਜ਼ਾ “ਐਡਵਾਂਸਡ ਟੈਕਨੋਲੋਜੀਕਲ ਇੰਟਰਵੈਨਸ਼ਨ ਇਨ ਸਮਾਰਟ ਫਾਰਮਿੰਗ” ਵਰਕਸ਼ਾਪ ਦਾ ਆਯੋਜਨ ਰਾਜਨੀਤਿਕ ਪਾਰਟੀਆਂ ਨੂੰ ਐਸ.ਆਈ.ਆਰ. ਦੇ ਸੋਧੇ ਹੋਏ ਸ਼ਡਿਊਲ ਬਾਰੇ ਜਾਣੂ ਕਰਵਾਇਆ ਆਊਟਸੋਰਸ ਸਿਹਤ ਵਿਭਾਗ ਮੁਲਾਜ਼ਮ ਯੂਨੀਅਨ ਪੰਜਾਬ ਜਥੇਬੰਦੀ ਵੱਲੋਂ ਡਾ. ਬਲਵੀਰ ਸਿੰਘ ਨਾਲ ਕੀਤੀ ਗਈ ਮੀਟਿੰਗ ਟ੍ਰੈਫਿਕ ਨਿਯਮਾਂ ਦੀ ਉਲੰਘਣਾ ਕਰਨ ਵਾਲਿਆਂ ਖਿਲਾਫ਼ ਵਿਸ਼ੇਸ਼ ਚੈਕਿੰਗ ਮੁਹਿੰਮ ਚਲਾਈ ਜਾਵੇ : ਵਧੀਕ ਡਿਪਟੀ ਕਮਿਸ਼ਨਰ ਨਾਇਬ ਸਿੰਘ ਸੈਣੀ ਦੀ ‘ਗੋ ਗਲੋਬਲ’ ਅਪ੍ਰੋਚ ਨੂੰ ਮਿਲੀ ਨਵੀਂ ਰਫ਼ਤਾਰ ਹਿਸਾਰ ਦੇ 10 ਪਿੰਡਾਂ ਦੇ ਕਿਸਾਨ ਵਫਦ ਨੇ ਸ਼ਰੂਤੀ ਚੌਧਰੀ ਨਾਲ ਕੀਤੀ ਮੁਲਾਕਾਤ ਪ੍ਰਧਾਨ ਮੰਤਰੀ ਨੇ ਮਹਿਲਾਵਾਂ ਨੂੰ ਫੈਸਲਾ ਲੈਣ ਦੀ ਪ੍ਰਕਿਰਿਆ ਦੇ ਕੇਂਦਰ ਵਿੱਚ ਸਥਾਪਤ ਕਰਨ ਦਾ ਕੀਤਾ ਕਾਰਜ : ਨਾਇਬ ਸਿੰਘ ਸੈਣੀ ਹਰਿਆਣਾ ਵਿੱਚ 24 ਸਾਲ ਬਾਅਦ ਵੋਟਰ ਸੂਚੀਆਂ ਦੀ ਵਿਸ਼ੇਸ਼ ਗੰਭੀਰ ਪੁਨਰੀਖਣ ਪ੍ਰਕਿਰਿਆ, 15 ਜੂਨ ਤੋਂ ਸ਼ੁਰੂ ਹੋਵੇਗੀ ਘਰ-ਘਰ ਤਸਦੀਕ ਮੁਹਿੰਮ ਭਗਵੰਤ ਮਾਨ ਸਰਕਾਰ ਨੇ ‘ਮੁੱਖ ਮੰਤਰੀ ਸਿਹਤ ਯੋਜਨਾ’ ਦਾ ਕੀਤਾ ਵਿਸਥਾਰ ਸੇਵਾਮੁਕਤ ਆਈਏਐਸ ਅਧਿਕਾਰੀ ਸੰਜੇ ਗੁਪਤਾ ਨੇ ਪੀਐਸਈਆਰਸੀ ਦੇ ਚੇਅਰਪਰਸਨ ਵਜੋਂ ਅਹੁਦਾ ਸੰਭਾਲਿਆ ਮਾਨ ਸਰਕਾਰ ਵੱਲੋਂ ਸਭ ਤੋਂ ਵੱਡੀ ਸੀਵਰੇਜ ਸਫਾਈ ਮੁਹਿੰਮ ਦੀ ਸ਼ੁਰੂਆਤ ਹਰਪਾਲ ਸਿੰਘ ਚੀਮਾ ਨੇ ਮੁਲਾਜ਼ਮ ਯੂਨੀਅਨਾਂ ਨਾਲ ਉੱਚ ਪੱਧਰੀ ਮੀਟਿੰਗਾਂ ਦੀ ਕੀਤੀ ਪ੍ਰਧਾਨਗੀ, ਲੰਬਿਤ ਮਸਲਿਆਂ ਦੇ ਜਲਦੀ ਹੱਲ ਦੇ ਦਿੱਤੇ ਨਿਰਦੇਸ਼ ਐਮਆਰਐਸਏਐਫਪੀਆਈ ਦੇ ਦੋ ਕੈਡਿਟਾਂ ਨੇ ਏਐਫਸੀਏਟੀ ਵਿੱਚ ਦੇਸ਼ ਭਰ ਵਿੱਚੋਂ ਹਾਸਲ ਕੀਤਾ ਦੂਜਾ ਤੇ ਛੇਵਾਂ ਰੈਂਕ 5000 ਰੁਪਏ ਰਿਸ਼ਵਤ ਲੈਂਦਾ ਇੱਕ ਪ੍ਰਾਈਵੇਟ ਵਿਅਕਤੀ ਵਿਜੀਲੈਂਸ ਬਿਊਰੋ ਨੇ ਕੀਤਾ ਗ੍ਰਿਫਤਾਰ ਭਗਵੰਤ ਮਾਨ ਸਰਕਾਰ ਨੇ ਪ੍ਰਾਈਵੇਟ ਸਕੂਲਾਂ ਵੱਲੋਂ ਮਨਮਰਜ਼ੀ ਦੀਆਂ ਫੀਸਾਂ ਵਧਾਉਣ 'ਤੇ ਲਾਈ ਰੋਕ ਪੰਜਾਬ ਸਰਕਾਰ ਵਲੋਂ ਖਿਡਾਰੀਆਂ ਨੂੰ ਬਣਦਾ ਮਾਣ-ਸਤਿਕਾਰ ਦਿੱਤਾ ਜਾ ਰਿਹੈ : ਬਰਿੰਦਰ ਕੁਮਾਰ ਗੋਇਲ ਸਰਹੱਦ ਪਾਰੋਂ ਹਥਿਆਰਾਂ ਤੇ ਨਸ਼ਿਆਂ ਦੀ ਤਸਕਰੀ ਵਾਲੇ ਮਾਡਿਊਲ ਨਾਲ ਸਬੰਧਤ ਦੋ ਮੁਲਜ਼ਮ 2.2 ਕਿਲੋ ਹੈਰੋਇਨ ਅਤੇ 6 ਪਿਸਤੌਲਾਂ ਸਣੇ ਕਾਬੂ

 

ਪੰਜਾਬ ਸਰਕਾਰ ਲੋਕ ਭਲਾਈ ਸਕੀਮਾਂ ਲੈ ਕੇ ਲੋਕਾਂ ਦੇ ਦਰ ਤੱਕ ਪੁੱਜੀ : ਬਲਬੀਰ ਸਿੰਘ ਸਿੱਧੂ

ਲੋੜਵੰਦਾਂ ਨੂੰ ਮਿਲਿਆ ਮੁੱਖ ਮੰਤਰੀ ਵੱਲੋਂ ਸਰਕਾਰੀ ਸਕੀਮਾਂ ਇੱਕ ਥਾਂ 'ਤੇ ਦੇਣ ਦੇ ਫੈਸਲੇ ਦਾ ਲਾਭ

Web Admin

Web Admin

5 Dariya News

ਐਸ.ਏ.ਐਸ ਨਗਰ , 03 Mar 2019

Last updated on: Mar 03, 2019, 00:00 IST

ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦੀ ਅਗਵਾਈ ਹੇਠਲੀ ਰਾਜ ਸਰਕਾਰ ਲੋਕ ਭਲਾਈ ਪ੍ਰਤੀ ਆਪਣੀ ਵਚਨਬੱਧਤਾ ਨੂੰ ਪੂਰਾ ਕਰਦਿਆਂ ਲੋਕ ਭਲਾਈ ਸਕੀਮਾਂ ਨੂੰ ਹੇਠਲੇ ਪੱਧਰ ਤੱਕ ਪਹੁੰਚਾਉਣ ਲਈ ਲੋੜਵੰਦ ਲੋਕਾਂ ਦੇ ਦਰ ਤੱਕ ਪਹੁੰਚ ਕਰ ਰਹੀ ਹੈ। ਇਨ੍ਹਾਂ ਵਿਚਾਰਾਂ ਦਾ ਪ੍ਰਗਟਾਵ ਪਸ਼ੂ ਪਾਲਣ ਤੇ ਡੇਅਰੀ ਵਿਕਾਸ ਮੰਤਰੀ, ਪੰਜਾਬ ਸ਼੍ਰੀ ਬਲਬੀਰ ਸਿੰਘ ਸਿੱਧੂ ਨੇ ਮਹਾਤਮਾ ਗਾਂਧੀ ਸਰਬੱਤ ਵਿਕਾਸ ਯੋਜਨਾ ਤਹਿਤ ਪਿੰਡ ਸਨੇਟਾ ਵਿਖੇ ਲਗਾਏ ਗਏ ਜ਼ਿਲ੍ਹਾ ਪੱਧਰੀ ਕੈਂਪ ਮੌਕੇ ਕਰਵਾਏ ਸਮਾਗਮ ਨੂੰ ਸੰਬੋਧਨ ਕਰਦਿਆਂ ਕੀਤਾ। ਇਸ ਮੌਕੇ ਸੰਬੋਧਨ ਕਰਦਿਆਂ ਸ਼੍ਰੀ ਸਿੱਧੂ ਨੇ ਕਿਹਾ ਕਿ ਉਨ੍ਹਾਂ ਦੀ ਸਰਕਾਰ ਨੇ ਕੇਵਲ ਦੋ ਸਾਲਾਂ ਦੇ ਅਰਸੇ 'ਚ ਅਹਿਮ ਪ੍ਰਾਪਤੀਆਂ ਕੀਤੀਆਂ ਹਨ ਅਤੇ ਕਿਸਾਨਾਂ ਤੇ ਮਜ਼ਦੂਰਾਂ ਦੀ ਕਰਜ਼ਾ ਮੁਕਤੀ, ਘਰ-ਘਰ ਰੋਜ਼ਗਾਰ ਸਮੇਤ ਮਿਸ਼ਨ ਤੰਦਰੁਸਤ ਪੰਜਾਬ ਜਿਹੀਆਂ ਫਲੈਗਸ਼ਿਪ ਸਕੀਮਾਂ ਦਾ ਲਾਭ ਹੇਠਲੇ ਪੱਧਰ 'ਤੇ ਅਸਲ ਲਾਭਪਾਤਰੀਆਂ ਨੂੰ ਪਹੁੰਚਾਇਆ ਹੈ। ਲੋੜਵੰਦਾਂ ਨੂੰ ਸਰਕਾਰੀ ਸਕੀਮਾਂ ਦਾ ਲਾਭ ਅਜਿਹੇ ਕੈਂਪ ਰਾਹੀਂ ਇੱਕ ਥਾਂ ਦੇਣ ਦਾ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਵੱਲੋਂ ਲਿਆ ਗਿਆ ਇੱਕ ਸ਼ਲਾਘਾਯੋਗ ਫੈਸਲਾ ਹੈ, ਜਿਸ ਦਾ ਲਾਭ ਲੋੜਵੰਦਾਂ ਤੱਕ ਪੁਜ ਰਿਹਾ ਹੈ। ਸ. ਸਿੱਧੂ ਨੇ ਕਿਹਾ ਕਿ ਲੋਕਾਂ ਦੇ ਜ਼ਮੀਨਾਂ ਸਬੰਧੀ, ਬਿਜਲੀ ਸਬੰਧੀ, ਪਾਣੀ ਦੇ ਨਿਕਾਸ ਵਰਗੇ ਮਹੱਤਵ ਪੂਰਣ ਮਸਲੇ ਹੱਲ ਕਰਨ ਲਈ ਕੈਂਪ ਲਗਾਇਆ ਜਾਵੇਗਾ ਜਿਸ  ਵਿੱਚ ਜ਼ਿਲ੍ਹਾ ਪੱਧਰ ਦੇ ਅਫਸਰਾਂ ਨੂੰ ਸੱਦਕੇ ਮਸਲਿਆਂ ਦਾ ਮੌਕੇ ਤੇ ਹੀ ਹੱਲ ਕੀਤਾ ਜਾਵੇਗਾ । ਉਨ੍ਹਾਂ ਨੂੰ ਲੋਕਾਂ ਨੂੰ ਅਪੀਲ ਕੀਤੀ ਕਿ ਉਹ ਵੱਧ ਤੋਂ ਇਨ੍ਹਾਂ ਕੈਂਪਾਂ ਵਿੱਚ ਪਹੁੰਚਕੇ ਸਰਕਾਰ ਵੱਲੋਂ ਦਿੱਤੀਆਂ ਜਾ ਰਹੀਆਂ ਸਹੂਲਤਾਂ ਦਾ ਲਾਭ ਲੈਣ। ਸ. ਸਿੱਧੂ ਨੇ ਪਿੰਡ ਸਨੇਟਾ 'ਚ ਸੀਵਰੇਜ ਦੇ ਪਾਣੀ ਦੀ ਨਿਕਾਸੀ ਸਬੰਧੀ ਮੌਕੇ 'ਤੇ ਹੀ ਜਲ ਸਪਲਾਈ ਤੇ ਸਨੀਟੇਸ਼ਨ ਵਿਭਾਗ ਦੇ ਅਧਿਕਾਰੀਆਂ ਨੂੰ ਹਦਾਇਤਾਂ ਦਿੱਤੀਆਂ ਕਿ ਪਿੰਡ ਤੋਂ ਨੇੜੇ ਵਗਦੇ ਚੋਅ ਤੱਕ ਪਾਇਪ ਲਾਇਨ ਪਾਕੇ ਪਾਣੀ ਦੀ ਨਿਕਾਸੀ ਨੂੰ ਯਕੀਨੀ ਬਣਾਇਆ ਜਾਵੇ। ਇਸ ਤੋਂ ਪਹਿਲਾਂ ਸ. ਸਿੱਧੂ ਨੇ ਵੱਖ-ਵੱਖ ਵਿਭਾਗਾਂ ਵੱਲੋਂ ਲਗਾਏ ਸਟਾਲਾਂ ਦਾ ਜਾਇਜ਼ਾ ਵੀ ਲਿਆ। ਵਧੀਕ ਡਿਪਟੀ ਕਮਿਸ਼ਨਰ (઼੨!ੴਨੂੰ) ਨੇ ਦੱਸਿਆ ਕਿ ਮਹਾਤਮਾ ਗਾਂਧੀ ਸਰਬੱਤ ਵਿਕਾਸ ਯੋਜਨਾ ਤਹਿਤ ਜ਼ਿਲ੍ਹੇ ਦਾ ਇਹ ਚੌਥਾ ਕੈਂਪ ਲਗਾਇਆ ਗਿਆ, ਜਿਸ ਵਿੱਚ ਜ਼ਿਲ੍ਹਾ ਭਲਾਈ ਦਫਤਰ, ਜਲ ਸਪਲਾਈ ਅਤੇ ਸੈਨੀਟੇਸ਼ਨ ਵਿਭਾਗ, ਪੇਂਡੂ ਵਿਕਾਸ ਅਤੇ ਪੰਚਾਇਤ ਵਿਭਾਗ, ਕਿਰਤ ਵਿਭਾਗ, ਲੀਡ ਬੈਂਕ, ਸਿਹਤ ਵਿਭਾਗ, ਖੁਰਾਕ ਅਤੇ ਸਿਵਲ ਸਪਲਾਈ, ਜ਼ਿਲ੍ਹਾ ਰੋਜ਼ਗਾਰ ਅਤੇ ਕਾਰੋਬਾਰ ਬਿਊਰੋ, ਜ਼ਿਲ੍ਹਾ ਸਮਾਜਿਕ ਸੁਰੱਖਿਆ ਵਿਭਾਗ, ਜੰਗਲਾਤ ਵਿਭਾਗ ਸਮੇਤ ਹੋਰ ਵਿਭਾਗਾਂ ਵੱਲੋਂ ਸਟਾਲ ਲਗਾਏ ਗਏ, ਜਿਥੇ ਯੋਗ ਲਾਭਪਾਤਰੀਆਂ ਨੂੰ ਸਹੂਲਤਾਂ ਦਿੱਤੀਆਂ ਗਈਆਂ। ਸ਼੍ਰੀ ਬੈਂਸ ਨੇ ਦੱਸਿਆ ਕਿ ਅੱਜ ਲਗਭਗ 2753 ਦਰਖਾਸਤਾਂ ਪ੍ਰਾਪਤ ਹੋਈਆਂ, ਜਿਨ੍ਹਾਂ ਵਿੱਚੋਂ 2228 ਦਰਖਾਸਤਾਂ ਯੋਗ ਪਾਈਆਂ ਗਈਆਂ। ਉਨ੍ਹਾਂ ਦੱਸਿਆ ਕਿ ਦਰਖਾਸਤਾਂ ਦੀ ਪੜਤਾਲ ਕਰਨ ਲਈ 518 ਪੈਂਡਿੰਗ ਹਨ ਅਤੇ 7 ਦਰਖਾਸਤਾਂ ਅਯੋਗ ਪਾਈਆਂ ਗਈਆਂ। ਪ੍ਰਾਪਤ ਹੋਈਆਂ ਦਰਖਾਸਤਾਂ 'ਚੋਂ ਮੌਕੇ 'ਤੇ ਹੀ 1529 ਲਾਭਪਾਤੀਆਂ ਨੂੰ ਵੱਖ-ਵੱਖ ਸਕੀਮਾਂ ਤਹਿਤ ਲਾਭ ਦਿੱਤਾ ਗਿਆ।ਇਸ ਮੌਕੇ ਜ਼ਿਲ੍ਹਾ ਵਿਕਾਸ ਤੇ ਪੰਚਾਇਤ ਅਫਸਰ ਸ਼੍ਰੀ ਡੀ. ਕੇ. ਸਾਲਦੀ, ਸਕੱਤਰ ਜ਼ਿਲ੍ਹਾ ਪ੍ਰੀਸ਼ਦ ਸ਼੍ਰੀ ਰਵਿੰਦਰ ਸਿੰਘ ਸੰਧੂ, ਬਲਾਕ ਵਿਕਾਸ ਤੇ ਪੰਚਾਇਤ ਅਫਸਰ ਰਣਜੀਤ ਸਿੰਘ, ਜ਼ਿਲ੍ਹਾ ਸਮਾਜਿਕ ਸੁਰੱਖਿਆ ਅਫਸਰ ਸ਼੍ਰੀ ਰਵਿੰਦਰ ਸਿੰਘ ਰਾਹੀ, ਜ਼ਿਲ੍ਹਾ ਭਲਾਈ ਅਫਸਰ ਸੁੱਖਸਾਗਰ ਸਿੰਘ, ਐਸ.ਐਮ.ਓ. ਡਾ. ਕੁਲਜੀਤ ਕੌਰ ਘੜੂੰਆਂ, ਡੀ. ਡੀ. ਐਚ. ਓ. ਡਾ. ਆਰ.ਪੀ. ਸਿੰਘ , ਐਮ.ਓ. ਡਾ. ਪਰਮਿੰਦਰ ਸਿੰਘ, ਡਾ. ਰੁਪਿੰਦਰ ਸਿੰਘ, ਐਮ.ਓ. ਡਾ. ਏ.ਪੀ ਸਿੰਘ, ਜ਼ਿਲ੍ਹਾ ਮਾਸ ਮੀਡੀਆ ਅਫਸਰ ਗੁਰਦੀਪ ਕੌਰ, ਡਾ. ਅਨਵਰ ਹੁਸੈਨ, ਰਿਸ਼ੀਪਾਲ ਸਨੇਟਾ, ਚੌਧਰੀ ਭਗਤ ਰਾਮ ਸਰਪੰਚ ਸਨੇਟਾ, ਭੁਪਿੰਦਰ ਕੁਮਾਰ ਸਰਪੰਚ ਨਗਾਰੀ, ਤਰਸੇਮ ਸਿੰਘ ਸਰਪੰਚ ਗੀਗੇਮਾਜਰਾ, ਹਰਨੇਕ ਸਿੰਘ ਨੇਕੀ, ਅਹਿਲਕਾਰ, ਜੋਰਾ ਸਿੰਘ ਸਰਪੰਚ ਤੇ ਗੁਰਦੀਪ ਸਿੰਘ ਸਰਪੰਚ ਦੈੜੀ ਸਮੇਤ ਵੱਡੀ ਗਿਣਤੀ ਵਿੱਚ ਹੋਰ ਲੋਕ ਵੀ ਮੌਜੂਦ ਸਨ। 

 

Tags: Balbir Singh Sidhu

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD