Thursday, 23 July 2026

 

 

ਖ਼ਾਸ ਖਬਰਾਂ ਨਰਿੰਦਰ ਕੌਰ ਭਰਾਜ ਨੇ ਪਿੰਡ ਰੂਪਾਹੇੜੀ ਵਿਖੇ 18.16 ਲੱਖ ਰੁਪਏ ਦੀ ਲਾਗਤ ਨਾਲ ਸਾਂਝੇ ਜ਼ਮੀਨਦੋਜ਼ ਪਾਈਪਲਾਈਨ ਸਿੰਚਾਈ ਪ੍ਰੋਜੈਕਟ ਦਾ ਨੀਂਹ ਪੱਥਰ ਰੱਖਿਆ ਕੁਲਤਾਰ ਸਿੰਘ ਸੰਧਵਾਂ ਨੇ ‘ਯੁੱਧ ਨਸ਼ਿਆਂ ਵਿਰੁੱਧ’ ਮੁਹਿੰਮ ਤਹਿਤ ਨਸ਼ਾ ਮੁਕਤੀ ਮੋਰਚਾ ਦੇ ਬਲਾਕ ਕੋਆਰਡੀਨੇਟਰਾਂ ਨੂੰ ਸ਼ਨਾਖਤੀ ਕਾਰਡ ਕੀਤੇ ਜਾਰੀ ਸਰਹੱਦ ਪਾਰੋਂ ਚੱਲ ਰਹੇ ਤਸਕਰੀ ਮਾਡਿਊਲ ਨਾਲ ਜੁੜੇ ਦੋ ਵਿਅਕਤੀ 6 ਅਧੁਨਿਕ ਪਿਸਤੌਲਾਂ, 1 ਕਿਲੋ ਹੈਰੋਇਨ, 10 ਹਜ਼ਾਰ ਰੁਪਏ ਦੀ ਡਰੱਗ ਮਨੀ ਸਮੇਤ ਕਾਬੂ ਸਰਕਾਰ ਵਿਦਿਆਰਥੀਆਂ ਦੀਆਂ ਭਾਵਨਾਵਾਂ ਤੋਂ ਭਲੀ-ਭਾਂਤ ਜਾਣੂ, ਵਿਦਿਆਰਥੀ ਆਪਣੇ ਅੰਦੋਲਨ ਦੇ ਸਿਆਸੀ ਅਗਵਾ ਹੋਣ ਤੋਂ ਰਹਿਣ ਸਾਵਧਾਨ : ਸੁਨੀਲ ਜਾਖੜ ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਵੱਲੋਂ ਸਮਾਜਿਕ ਸੁਰੱਖਿਆ ਵਿਭਾਗ ਨੂੰ ਆਂਗਣਵਾੜੀ ਵਰਕਰਾਂ ਲਈ ਘੱਟੋ-ਘੱਟ 60 ਲੱਖ ਰੁਪਏ ਦਾ ਜੀਵਨ ਬੀਮਾ ਯਕੀਨੀ ਬਣਾਉਣ ਦੇ ਨਿਰਦੇਸ਼ ਪੰਜਾਬ ਸਰਕਾਰ ਦੀ ਹਰ ਖੇਤ ਤੱਕ ਨਹਿਰੀ ਪਾਣੀ ਪਹੁੰਚਾਉਣ ਦੀ ਮੁਹਿੰਮ ਜੰਗੀ ਪੱਧਰ 'ਤੇ ਜਾਰੀ ਭੋਜਨ ਸੁਰੱਖਿਆ ਤੋਂ ਪੋਸ਼ਣ ਸੁਰੱਖਿਆ ਵੱਲ ਵਧ ਰਿਹਾ ਪੰਜਾਬ ਯੁੱਧ ਨਸ਼ਿਆਂ ਵਿਰੁੱਧ’ ਮੁਹਿੰਮ ਨੂੰ ਹੋਰ ਪ੍ਰਭਾਵਸ਼ਾਲੀ ਬਣਾਉਣ ’ਤੇ ਦਿੱਤਾ ਜ਼ੋਰ ਕਿਸੇ ਵੀ ਵਪਾਰੀ ਦੀ ਸਮੱਸਿਆ ਨੂੰ ਬੇਲੋੜਾ ਲਮਕਣ ਨਹੀਂ ਦਿੱਤਾ ਜਾਵੇਗਾ : ਪੂਨਮਦੀਪ ਕੌਰ ਸੜਕ ਹਾਦਸਿਆਂ ਦੇ ਪੀੜਤਾਂ ਦੀ ਮਦਦ ਕਰਨ ਵਾਲੇ 'ਰਾਹਵੀਰ' ਹੋਣਗੇ 25 ਹਜ਼ਾਰ ਰੁਪਏ ਨਕਦ ਇਨਾਮ ਨਾਲ ਸਨਮਾਨਿਤ : ਨਵਜੋਤ ਕੌਰ ਬੇਸਹਾਰਾ ਪਸ਼ੂਆਂ ਨਾਲ ਵਾਪਰਦੇ ਹਾਦਸਿਆਂ ਦੇ ਪੀੜਤਾਂ ਨੂੰ ਬਣਦਾ ਮੁਆਵਜ਼ਾ ਦੇਣ ਲਈ ਪ੍ਰਸ਼ਾਸਨ ਵਚਨਬੱਧ : ਨਵਜੋਤ ਕੌਰ ਨਵਜੋਤ ਕੌਰ ਵੱਲੋਂ ‘ਠੋਸ ਕੂੜਾ ਪ੍ਰਬੰਧਨ ਨਿਯਮ 2026’ ਦੀ ਇੰਨ-ਬਿੰਨ ਪਾਲਣਾ ਦੇ ਆਦੇਸ਼ ਟ੍ਰਾਈਡੈਂਟ ਲਿਮਟਿਡ ਦਾ ਵਿੱਤੀ ਸਾਲ 2026-27 ਦੀ ਪਹਿਲੀ ਤਿਮਾਹੀ ਵਿੱਚ ਸ਼ਾਨਦਾਰ ਪ੍ਰਦਰਸ਼ਨ ਯੁੱਧ ਨਸ਼ਿਆਂ ਵਿਰੁੱਧ ਮੁਹਿੰਮ ਨੂੰ ਹੋਰ ਤੇਜ਼ ਕਰਨ ਲਈ ਆਪਸੀ ਤਾਲਮੇਲ ਨਾਲ ਕੀਤੇ ਜਾਣ ਕਾਰਜ : ਅਮਿਤ ਕੁਮਾਰ ਪੰਚਾਲ ਸ਼ਾਮਚੁਰਾਸੀ ਹਲਕੇ ਦੇ ਹਰ ਲੋੜਵੰਦ ਤੱਕ ਸਹੂਲਤਾਂ ਪਹੁੰਚਾਉਣਾ ਸਾਡੀ ਤਰਜੀਹ - ਡਾ. ਰਵਜੋਤ ਸਿੰਘ ਵਿਦਿਆਰਥੀਆਂ ਖ਼ਿਲਾਫ਼ ਐਨਐਸਏ ਲਗਾਉਣਾ ਨਿੰਦਣਯੋਗ : ਅਮਰਿੰਦਰ ਸਿੰਘ ਰਾਜਾ ਵੜਿੰਗ ਮੁੱਖ ਮੰਤਰੀ ਤੀਰਥ ਯਾਤਰਾ ਯੋਜਨਾ ਤਹਿਤ ਕੁਲਜੀਤ ਸਿੰਘ ਰੰਧਾਵਾ ਵੱਲੋਂ 88ਵੀਂ, 89ਵੀਂ ਅਤੇ 90ਵੀਂ ਬੱਸ ਰਵਾਨਾ ਮੋਹਿੰਦਰ ਭਗਤ ਵੱਲੋਂ ਲੁਧਿਆਣਾ ਵਿਖੇ ਬਾਗਬਾਨੀ ਵਿਕਾਸ ਕੇਂਦਰ ਦੇ ਨਿਰਮਾਣ ਕਾਰਜਾਂ ਵਿੱਚ ਤੇਜ਼ੀ ਲਿਆਉਣ ਦੇ ਹੁਕਮ ਮੁੱਖ ਮੰਤਰੀ ਤੀਰਥ ਯਾਤਰਾ ਯੋਜਨਾ : ਕੁਲਵੰਤ ਸਿੰਘ ਦੀ ਦੇਖ-ਰੇਖ ਹੇਠ ਮੋਹਾਲੀ ਹਲਕੇ ਤੋਂ 86ਵੀਂ, 87ਵੀਂ ਅਤੇ 88ਵੀਂ ਬੱਸ ਰਵਾਨਾ ਸਿੱਖਿਆ ਕ੍ਰਾਂਤੀ ਮੁਹਿੰਮ ਤਹਿਤ ਸਰਕਾਰੀ ਸਕੂਲਾਂ ਦੀ ਬਦਲੀ ਤਸਵੀਰ : ਬ੍ਰਮ ਸ਼ੰਕਰ ਜਿੰਪਾ ਨੀਟ ਪੇਪਰ ਲੀਕ: ਵਿਦਿਆਰਥੀਆਂ ਦੇ ਅੰਦੋਲਨ ਤੋਂ ਘਬਰਾਈਆਂ ਕਾਂਗਰਸ-ਭਾਜਪਾ, 'ਆਪ' 'ਤੇ ਲਗਾ ਰਹੀਆਂ ਹਨ ਬੇਬੁਨਿਆਦ ਦੋਸ਼: ਬਲਤੇਜ ਪੰਨੂ

 

ਬ੍ਰਹਮਪੁਰਾ ਨੇ 1 ਕਰੋੜ 40 ਲੱਖ ਰੁਪਏ ਦੀ ਲਾਗਤ ਨਾਲ ਨਵੀਆਂ ਲਿੰਕ ਸੜਕਾਂ ਦਾ ਰੱਖਿਆ ਨੀਂਹ ਪੱਥਰ

ਕੈਪਟਨ ਤੇ ਬਾਦਲ ਦੋਵੇਂ ਇੱਕੋ ਥਾਲੀ ਦੇ ਚੱਟੇ ਵੱਟੇ: ਜਨਰਲ ਜੇ.ਜੇ ਸਿੰਘ

Web Admin

Web Admin

5 Dariya News

ਤਰਨ ਤਾਰਨ , 04 Mar 2019

Last updated on: Mar 04, 2019, 00:00 IST

ਸ਼੍ਰੋਮਣੀ ਅਕਾਲੀ ਦਲ (ਟਕਸਾਲੀ) ਦੇ ਪ੍ਰਧਾਨ ਅਤੇ ਸੰਸਦ ਮੈਂਬਰ ਜਥੇਦਾਰ ਰਣਜੀਤ ਸਿੰਘ ਬ੍ਰਹਮਪੁਰਾ ਵੱਲੋਂ ਆਪਣੇ ਐਮ.ਪੀ ਲੈਡ ਫੰਡ ਵਿੱਚੋਂ ਹਲਕਾ ਖਡੂਰ ਸਾਹਿਬ ਦੇ 4 ਪਿੰਡਾਂ ਮੰਡਾਲਾ, ਦੇਊਂ, ਜਵੰਦਾ ਖ਼ੁਰਦ ਅਤੇ ਨੌਰੰਗਾਬਾਦ ਲਈ 1 ਕਰੋੜ 40 ਲੱਖ ਰੁਪਏ ਦੀ ਲਾਗਤ ਨਾਲ (3 ਕਿਲੋਮੀਟਰ) ਤੱਕ ਦੀਆਂ 4 ਨਵੀਆਂ ਲਿੰਕ ਸੜਕਾਂ ਦਾ ਅੱਜ ਨੀਂਹ ਪੱਥਰ ਰੱਖਿਆ ਗਿਆ ਹੈ। ਇਸ ਮੌਕੇ ਸਾਬਕਾ ਫੌਜ ਮੁੱਖੀ, ਸਾਬਕਾ ਰਾਜਪਾਲ ਅਤੇ ਸ਼੍ਰੋਮਣੀ ਅਕਾਲੀ ਦਲ (ਟਕਸਾਲੀ) ਦੇ ਉਮੀਦਵਾਰ ਜਨਰਲ ਜੋਗਿੰਦਰ ਜਸਵੰਤ ਸਿੰਘ ਅਤੇ ਸਾਬਕਾ ਵਿਧਾਇਕ ਰਵਿੰਦਰ ਸਿੰਘ ਬ੍ਰਹਮਪੁਰਾ ਅਤੇ ਉਨ੍ਹਾਂ ਦੇ ਨਾਲ ਭਾਰੀ ਗਿਣਤੀ ਵਿੱਚ ਪਾਰਟੀ ਵਰਕਰ ਮੌਜੂਦ ਸਨ।ਇਸ ਵਿਸ਼ਾਲ ਇਕੱਠ ਨੂੰ ਸੰਬੋਧਨ ਕਰਦੇ ਹੋਏ ਸ਼੍ਰੋਮਣੀ ਅਕਾਲੀ ਦਲ (ਟਕਸਾਲੀ) ਦੇ ਪ੍ਰਧਾਨ ਅਤੇ ਸੰਸਦ ਮੈਂਬਰ ਜਥੇਦਾਰ ਰਣਜੀਤ ਸਿੰਘ ਬ੍ਰਹਮਪੁਰਾ ਨੇ ਪੰਜਾਬ ਦੀ ਕਾਂਗਰਸ ਸਰਕਾਰ ਅਤੇ ਬਾਦਲ ਪਰਿਵਾਰ ਨੂੰ ਸਿੱਧੇ ਹੱਥੀਂ ਲੈਂਦੇ ਕਿਹਾ ਕਿ ਇਹ ਦੋਵੇਂ ਪਾਰਟੀਆਂ ਨੇ ਪੰਜਾਬ ਅਤੇ ਪੰਜਾਬ ਦੇ ਲੋਕਾਂ ਨੂੰ ਰੱਜ ਕੇ ਲੁੱਟਿਆ ਅਤੇ ਕੁਟਿਆ ਹੈ। ਉਨ੍ਹਾਂ ਕਿਹਾ ਕਿ ਸ਼੍ਰੋਮਣੀ ਅਕਾਲੀ ਦਲ (ਬਾਦਲ) ਨੇ ਸਿੱਖ ਕੌਮ ਦੇ ਨਾਲ ਧੋਖਾਧੜੀ ਅਤੇ ਵਿਸ਼ਵਾਸਘਾਤ ਕੀਤਾ ਹੈ। ਸੁਖਬੀਰ ਸਿੰਘ ਬਾਦਲ ਅਤੇ ਬਿਕਰਮ ਸਿੰਘ ਮਜੀਠੀਆ ਨੇ ਆਪਣੇ ਨਿੱਜੀ ਮੁਫਾਦਾਂ ਲਈ ਗੁਰਮੀਤ ਰਾਮ ਰਹੀਮ "ਪਖੰਡੀ ਸਾਧ" ਨੂੰ ਜਾਣਬੁੱਝ ਕੇ ਅਕਾਲ ਤਖ਼ਤ ਸਾਹਿਬ ਤੋਂ ਮਾਫ਼ੀ ਦੁਆਈਂ ਹੈ ਜਿਸਦਾ ਖਮਿਆਜ਼ਾ ਬਾਦਲ ਪਰਿਵਾਰ ਨੂੰ ਆਗਾਮੀ ਲੋਕ ਸਭਾ ਅਤੇ ਸ਼੍ਰੋਮਣੀ ਕਮੇਟੀ ਦੀਆਂ ਚੋਣਾਂ ਵਿਚ ਭੁਗਤਣਾ ਪਵੇਗਾ।ਉਨ੍ਹਾਂ ਕਿਹਾ ਕਿ ਪੰਜਾਬ ਦੇ ਲੋਕਾਂ ਦਾ ਕੈਪਟਨ ਸਰਕਾਰ ਤੋਂ ਵੀ ਮੋਹ ਭੰਗ ਹੋ ਚੁੱਕਾ ਹੈ ਕਿਉਜੋ ਅੱਜ ਪੰਜਾਬ ਦਾ ਹਰ ਵਰਗ ਤੰਗ ਆ ਚੁੱਕਾ ਹੈ ਭਾਵੇਂ ਉਹ ਅਧਿਆਪਕ, ਨਰਸਾਂ, ਕਿਸਾਨ, ਨੌਜਵਾਨ ਹੋਣ ਅੱਜ ਹਰ ਖੇਤਰ ਵਿਚ ਪੰਜਾਬ ਕਾਂਗਰਸ ਸਰਕਾਰ ਪੂਰੀ ਤਰ੍ਹਾਂ ਨਾਲ ਫੇਲ੍ਹ ਹੋ ਚੁੱਕੀ ਹੈ ਅਤੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਚੋਣਾਂ ਤੋਂ ਪਹਿਲਾਂ ਆਪਣੇ ਚੋਣ ਮਨੋਰਥ ਪੱਤਰ ਵਿਚ ਜੋ ਵਾਅਦੇ ਕੀਤੇ ਸਨ ਉਸਨੂੰ ਹੱਥ ਤੱਕ ਨਹੀਂ ਲਾਇਆ ਗਿਆ ਜਿਸ ਤੋਂ ਪੰਜਾਬ ਦੇ ਲੋਕ ਤੰਗ ਆ ਚੁੱਕੇ ਹਨ ਅਤੇ ਲੋਕ ਹੁਣ ਆਗਾਮੀ ਲੋਕ ਸਭਾ ਚੋਣਾਂ ਵਿਚ ਪੰਜਾਬ ਦੀ ਕਾਂਗਰਸ ਸਰਕਾਰ ਨੂੰ ਬਾਹਰ ਦਾ ਰਸਤਾ ਵਿਖਾਇਆ ਜਾਵੇਗਾ ਅਤੇ ਜੋ ਪਾਰਟੀ ਪੰਜਾਬ ਦੀ ਭਲਾਈ ਅਤੇ ਤਰੱਕੀ ਲਈ ਕੰਮ ਕਰੇਗੀ ਉਸਨੂੰ ਜਨਤਾ ਦੀ ਭਲਾਈ ਲਈ ਕੰਮ ਕਰਨ ਦਾ ਮੌਕਾ ਮਿਲੇਗਾ।

ਇਸ ਮੌਕੇ ਸਾਬਕਾ ਫੌਜ ਮੁੱਖੀ ਅਤੇ ਖਡੂਰ ਸਾਹਿਬ ਤੋਂ ਉਮੀਦਵਾਰ ਜਨਰਲ ਜੋਗਿੰਦਰ ਜਸਵੰਤ ਸਿੰਘ ਨੇ ਇਸ ਇਕੱਠ ਨੂੰ ਸੰਬੋਧਨ ਕਰਦੇ ਹੋਏ ਕਿਹਾ ਕਿ ਸ਼੍ਰੋਮਣੀ ਅਕਾਲੀ ਦਲ (ਬਾਦਲ) ਅਤੇ ਪੰਜਾਬ ਦੀ ਕੈਪਟਨ ਸਰਕਾਰ ਦੋਹੇਂ ਇੱਕੋ ਥਾਲੀ ਦੇ ਚੱਟੇ ਵੱਟੇ ਹਨ ਜਿੰਨ੍ਹਾਂ ਨੇ ਅੱਜ ਪੰਜਾਬ ਨੂੰ ਬਰਬਾਦੀ ਦੇ ਕੰਢੇ ਖੜ੍ਹੇ ਕਰਕੇ ਰੱਖ ਦਿੱਤਾ ਹੈ। ਉਨ੍ਹਾਂ ਕਿਹਾ ਕਿ ਇਹ ਬਹੁਤ ਹੀ ਮੰਦਭਾਗੀ ਗੱਲ ਹੈ ਕਿ ਇਹਨਾਂ ਦੋਹਾਂ ਪਾਰਟੀਆਂ ਨੇ ਪੰਜਾਬ ਵਿੱਚ ਲੰਮਾ ਸਮਾਂ ਰਾਜ ਕੀਤਾ ਹੈ ਪਰ ਸੂਬੇ ਦੀ ਤਰੱਕੀ ਨਹੀਂ ਕਰ ਸਕੇ ਅਤੇ ਅੱਜ ਪੰਜਾਬ ਦਾ ਨੌਜਵਾਨ ਜੋ ਦੁਨੀਆਂ ਨੂੰ ਬਦਲਣ ਲਈ ਵੱਡੀ ਤਾਕਤ ਰੱਖਦਾ ਹੈ ਉਨ੍ਹਾਂ ਨੌਜਵਾਨਾਂ ਨੂੰ ਨਸ਼ਿਆਂ ਨੇ ਆਪਣੇ ਜਾਲ ਵਿੱਚ ਫਸਾ ਕੇ ਰੱਖਿਆਂ ਹੋਇਆ ਹੈ ਜੋ ਕਿ ਸਾਡੇ ਦੇਸ਼ ਦੀ ਬਦਕਿਸਮਤੀ ਹੈ। ਉਨ੍ਹਾਂ ਸੰਬੋਧਨ ਕਰਦੇ ਹੋਏ ਸਾਰੇ ਹੀ ਨੌਜਵਾਨਾਂ ਨੂੰ ਨਸ਼ਿਆਂ ਤੋਂ ਦੂਰ ਰਹਿਣ ਦੀ ਅਪੀਲ ਕੀਤੀ ਅਤੇ ਨੌਜਵਾਨਾਂ ਨੂੰ ਨੈਸ਼ਨਲ ਡਿਫੈਂਸ ਅਕੈਡਮੀ ਦੁਆਰਾ ਆਪਣੇ ਦੇਸ਼ ਅਤੇ ਰਾਸ਼ਟਰ ਦੀ ਸੇਵਾ ਕਰਨ ਲਈ ਪ੍ਰੇਰਿਤ ਕੀਤਾ। ਇਸ ਮੌਕੇ ਉਨ੍ਹਾਂ ਸਮਾਜ ਦੇ ਕਮਜ਼ੋਰ ਵਰਗ ਤੋਂ ਬੱਚਿਆਂ ਨੂੰ ਪੜ੍ਹਾਈ ਲਿਖਾਈ ਲਈ ਕਿਤਾਬਾਂ ਅਤੇ ਹੋਰ ਲੋੜੀਂਦਾ ਸਮਾਨ ਦਿੱਤਾ ਜਿਸ ਨਾਲ ਇਲਾਕੇ ਦੇ ਲੋਕਾਂ ਨੇ ਜਨਰਲ ਜੇ.ਜੇ ਸਿੰਘ ਦੀ ਸ਼ਲਾਘਾ ਕੀਤੀ।ਇਸ ਇਕੱਠ ਨੂੰ ਸਾਬਕਾ ਵਿਧਾਇਕ ਰਵਿੰਦਰ ਸਿੰਘ ਬ੍ਰਹਮਪੁਰਾ ਨੇ ਵੀ ਸੰਬੋਧਨ ਕੀਤਾ ਉਨ੍ਹਾਂ ਕਿਹਾ ਕਿ ਸ਼੍ਰੋਮਣੀ ਅਕਾਲੀ ਦਲ (ਟਕਸਾਲੀ) ਦੇ ਪ੍ਰਧਾਨ ਅਤੇ ਸੰਸਦ ਮੈਂਬਰ ਜਥੇਦਾਰ ਰਣਜੀਤ ਸਿੰਘ ਬ੍ਰਹਮਪੁਰਾ ਵੱਲੋਂ ਹਲਕੇ ਦਾ ਵਿਕਾਸ ਵੱਡੇ ਪੱਧਰ ਤੇ ਕਰਵਾਇਆ ਗਿਆ ਹੈ ਅਤੇ ਇਸੇ ਤਰ੍ਹਾਂ ਭਲਕੇ ਵੀ ਕੁੱਝ ਵਿਕਾਸ ਕਾਰਜਾਂ ਦਾ ਨੀਂਹ ਪੱਥਰ ਰੱਖਿਆ ਜਾਵੇਗਾ। ਉਨ੍ਹਾਂ ਪੰਜਾਬ ਦੀ ਕਾਂਗਰਸ ਸਰਕਾਰ ਤੇ ਨਿਸ਼ਾਨਾ ਸਾਧਦੇ ਹੋਏ ਕਿਹਾ ਕਿ ਪੰਜਾਬ ਦੀ ਕਾਂਗਰਸ ਸਰਕਾਰ ਜਦ ਦੀ ਹੋਂਦ ਵਿਚ ਆਈ ਹੈ ਵਿਧਾਨ ਸਭਾ ਹਲਕਾ ਖਡੂਰ ਸਾਹਿਬ ਦੇ ਲੋਕਾਂ ਦੀ ਭਲਾਈ ਲਈ ਇੱਕ ਵੀ ਰੁਪਏ ਦਾ ਕੰਮ ਨਹੀਂ ਕਰਾਇਆ ਗਿਆ ਜੋ ਕਿ ਪੰਜਾਬ ਦੇ ਲੋਕਾਂ ਨਾਲ ਧੋਖਾਧੜੀ ਹੈ ਜਿਸਦਾ ਖਮਿਆਜ਼ਾ ਕਾਂਗਰਸੀਆਂ ਨੂੰ ਆਗਾਮੀ ਲੋਕ ਸਭਾ ਚੋਣਾਂ ਵਿਚ ਭੁਗਤਣਾ ਹੀ ਪਵੇਗਾ। ਉਨ੍ਹਾਂ ਸਾਰੇ ਹੀ ਵਰਕਰਾਂ ਦਾ ਭਾਰੀ ਇਕੱਠ ਕਰਨ ਲਈ ਦਿਲ ਦੀਆਂ ਗਹਿਰਾਈਆਂ ਤੋਂ ਧੰਨਵਾਦ ਕੀਤਾ।ਇਸ ਮੌਕੇ ਸਾਬਕਾ ਸ਼੍ਰੋਮਣੀ ਕਮੇਟੀ ਮੈਂਬਰ ਬੀਬੀ ਮਨਜੀਤ ਕੌਰ ਅਲਾਵਲਪੁਰ, ਬਾਬਾ ਜਗਤਾਰ ਸਿੰਘ, ਸਾਬਕਾ ਸਰਪੰਚ ਬਲਵਿੰਦਰ ਸਿੰਘ, ਮੈਂਬਰ ਬਿੱਲਾ, ਮੈਂਬਰ ਲੱਖਾ ਸਿੰਘ, ਮੈਂਬਰ ਸੱਤਪਾਲ ਸਿੰਘ, ਸਤਿੰਦਰਪਾਲ ਸਿੰਘ ਮਲਮੋਹਰੀ, ਰੇਸ਼ਮ ਸਿੰਘ ਸੰਘਾ, ਪਿਆਰਾ ਸਿੰਘ ਦੁੱਗਲਵਾਲਾ, ਹਰਜਿੰਦਰ ਸਿੰਘ, ਜਸਪਾਲ ਸਿੰਘ ਲਾਲਪੁਰ, ਐਸ.ਸੀ ਪ੍ਰਧਾਨ ਹੀਰਾ ਸਿੰਘ, ਸੁਖਜਿੰਦਰ ਸਿੰਘ, ਕੁਲਦੀਪ ਸਿੰਘ ਦੇਊਂ, ਡੀਐਸਪੀ ਰਤਨ ਸਿੰਘ, ਪਰਮਜੀਤ ਸਿੰਘ ਮੰਡਾਲਾ, ਤਜਿੰਦਰ ਸਿੰਘ ਟੋਨੀ ਦੀਨੇਵਾਲ, ਪ੍ਰਧਾਨ ਸਰਬਜੀਤ ਸਿੰਘ ਬਾਣੀਆਂ , ਗੁਰਸਾਹਿਬ ਸਿੰਘ ਦੁਲਚੀਪੁਰ ਆਦਿ ਵਿਸ਼ੇਸ਼ ਤੌਰ ਤੇ ਹਾਜ਼ਰ ਸਨ।

 

Tags: Ranjit Singh Brahmpura , Gen JJ Singh

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD