Thursday, 04 June 2026

 

 

ਖ਼ਾਸ ਖਬਰਾਂ ਨਾਇਬ ਸਿੰਘ ਸੈਣੀ ਦੀ ‘ਗੋ ਗਲੋਬਲ’ ਅਪ੍ਰੋਚ ਨੂੰ ਮਿਲੀ ਨਵੀਂ ਰਫ਼ਤਾਰ ਹਿਸਾਰ ਦੇ 10 ਪਿੰਡਾਂ ਦੇ ਕਿਸਾਨ ਵਫਦ ਨੇ ਸ਼ਰੂਤੀ ਚੌਧਰੀ ਨਾਲ ਕੀਤੀ ਮੁਲਾਕਾਤ ਪ੍ਰਧਾਨ ਮੰਤਰੀ ਨੇ ਮਹਿਲਾਵਾਂ ਨੂੰ ਫੈਸਲਾ ਲੈਣ ਦੀ ਪ੍ਰਕਿਰਿਆ ਦੇ ਕੇਂਦਰ ਵਿੱਚ ਸਥਾਪਤ ਕਰਨ ਦਾ ਕੀਤਾ ਕਾਰਜ : ਨਾਇਬ ਸਿੰਘ ਸੈਣੀ ਹਰਿਆਣਾ ਵਿੱਚ 24 ਸਾਲ ਬਾਅਦ ਵੋਟਰ ਸੂਚੀਆਂ ਦੀ ਵਿਸ਼ੇਸ਼ ਗੰਭੀਰ ਪੁਨਰੀਖਣ ਪ੍ਰਕਿਰਿਆ, 15 ਜੂਨ ਤੋਂ ਸ਼ੁਰੂ ਹੋਵੇਗੀ ਘਰ-ਘਰ ਤਸਦੀਕ ਮੁਹਿੰਮ ਭਗਵੰਤ ਮਾਨ ਸਰਕਾਰ ਨੇ ‘ਮੁੱਖ ਮੰਤਰੀ ਸਿਹਤ ਯੋਜਨਾ’ ਦਾ ਕੀਤਾ ਵਿਸਥਾਰ ਸੇਵਾਮੁਕਤ ਆਈਏਐਸ ਅਧਿਕਾਰੀ ਸੰਜੇ ਗੁਪਤਾ ਨੇ ਪੀਐਸਈਆਰਸੀ ਦੇ ਚੇਅਰਪਰਸਨ ਵਜੋਂ ਅਹੁਦਾ ਸੰਭਾਲਿਆ ਮਾਨ ਸਰਕਾਰ ਵੱਲੋਂ ਸਭ ਤੋਂ ਵੱਡੀ ਸੀਵਰੇਜ ਸਫਾਈ ਮੁਹਿੰਮ ਦੀ ਸ਼ੁਰੂਆਤ ਹਰਪਾਲ ਸਿੰਘ ਚੀਮਾ ਨੇ ਮੁਲਾਜ਼ਮ ਯੂਨੀਅਨਾਂ ਨਾਲ ਉੱਚ ਪੱਧਰੀ ਮੀਟਿੰਗਾਂ ਦੀ ਕੀਤੀ ਪ੍ਰਧਾਨਗੀ, ਲੰਬਿਤ ਮਸਲਿਆਂ ਦੇ ਜਲਦੀ ਹੱਲ ਦੇ ਦਿੱਤੇ ਨਿਰਦੇਸ਼ ਐਮਆਰਐਸਏਐਫਪੀਆਈ ਦੇ ਦੋ ਕੈਡਿਟਾਂ ਨੇ ਏਐਫਸੀਏਟੀ ਵਿੱਚ ਦੇਸ਼ ਭਰ ਵਿੱਚੋਂ ਹਾਸਲ ਕੀਤਾ ਦੂਜਾ ਤੇ ਛੇਵਾਂ ਰੈਂਕ 5000 ਰੁਪਏ ਰਿਸ਼ਵਤ ਲੈਂਦਾ ਇੱਕ ਪ੍ਰਾਈਵੇਟ ਵਿਅਕਤੀ ਵਿਜੀਲੈਂਸ ਬਿਊਰੋ ਨੇ ਕੀਤਾ ਗ੍ਰਿਫਤਾਰ ਭਗਵੰਤ ਮਾਨ ਸਰਕਾਰ ਨੇ ਪ੍ਰਾਈਵੇਟ ਸਕੂਲਾਂ ਵੱਲੋਂ ਮਨਮਰਜ਼ੀ ਦੀਆਂ ਫੀਸਾਂ ਵਧਾਉਣ 'ਤੇ ਲਾਈ ਰੋਕ ਪੰਜਾਬ ਸਰਕਾਰ ਵਲੋਂ ਖਿਡਾਰੀਆਂ ਨੂੰ ਬਣਦਾ ਮਾਣ-ਸਤਿਕਾਰ ਦਿੱਤਾ ਜਾ ਰਿਹੈ : ਬਰਿੰਦਰ ਕੁਮਾਰ ਗੋਇਲ ਸਰਹੱਦ ਪਾਰੋਂ ਹਥਿਆਰਾਂ ਤੇ ਨਸ਼ਿਆਂ ਦੀ ਤਸਕਰੀ ਵਾਲੇ ਮਾਡਿਊਲ ਨਾਲ ਸਬੰਧਤ ਦੋ ਮੁਲਜ਼ਮ 2.2 ਕਿਲੋ ਹੈਰੋਇਨ ਅਤੇ 6 ਪਿਸਤੌਲਾਂ ਸਣੇ ਕਾਬੂ ਕੇਵਲ ਸਿੰਘ ਢਿੱਲੋਂ ਨੇ ਸੰਭਾਲੀ ਕਮਾਨ, ‘ਮਹਾਰਾਜਾ ਰਣਜੀਤ ਸਿੰਘ ਵਾਲੇ ਪੰਜਾਬ’ ਨੂੰ ਬਣਾਇਆ ਭਾਜਪਾ ਦਾ ਆਦਰਸ਼ 1000 ਰੁਪਏ ਦੀ ਸਹਾਇਤਾ ਬਹੁਤ ਘੱਟ ਅਤੇ ਬਹੁਤ ਦੇਰ ਨਾਲ ਚੁੱਕਿਆ ਗਿਆ ਕਦਮ : ਅਮਰਿੰਦਰ ਸਿੰਘ ਰਾਜਾ ਵੜਿੰਗ ਪੰਜਾਬ ਵਿੱਚ ਇਸ ਵਾਰ ਬਣੇਗੀ ਡਬਲ ਇੰਜਣ ਵਾਲੀ ਭਾਜਪਾ ਸਰਕਾਰ : ਨਾਇਬ ਸਿੰਘ ਸੈਣੀ ਨਾਇਬ ਸਿੰਘ ਸੈਣੀ ਨੇ ਸਵਰਗੀ ਚੌਧਰੀ ਭਜਨ ਲਾਲ ਦੀ ਬਰਸੀ 'ਤੇ ਦਿੱਤੀ ਸ਼ਰਧਾਂਜਲੀ ਜਲਵਾਯੂ ਸੰਕਟ ਨਾਲ ਨਜਿੱਠਣ ਲਈ ਹਰਿਆਣਾ ਦਾ ਵੱਡਾ ਕਦਮ, 100 ਕਰੋੜ ਰੁਪਏ ਦੇ ਗ੍ਰੀਨ ਕਲਾਈਮੇਟ ਫੰਡ ਦੀ ਸਥਾਪਨਾ ਦਾ ਪ੍ਰਸਤਾਵ ਰਾਹੁਲ ਚਾਬਾ ਵੱਲੋਂ ਸਪੈਸ਼ਲ ਇੰਟੈਂਸਿਵ ਰਵੀਜ਼ਨ ਸਬੰਧੀ ਰਾਜਨੀਤਿਕ ਪਾਰਟੀਆਂ ਨਾਲ ਮੀਟਿੰਗ ਐਲਪੀਯੂ ਦੀ ਵਿਦਿਆਰਥਣ ਪੂਜਾ ਸਿੰਘ ਨੇ ਰਾਸ਼ਟਰੀ ਰਿਕਾਰਡ ਅਤੇ ਏਸ਼ੀਅਨ ਯੂ20 ਸੋਨ ਤਗਮਾ ਜਿੱਤ ਕੇ ਭਾਰਤੀ ਐਥਲੈਟਿਕਸ ਇਤਿਹਾਸ ਨੂੰ ਦੁਬਾਰਾ ਲਿਖਿਆ ਦਲਵਿੰਦਰਜੀਤ ਸਿੰਘ ਵੱਲੋਂ ਐੱਸ.ਆਈ.ਆਰ ਦੇ ਸੋਧੇ ਸ਼ਡਿਊਲ ਸਬੰਧੀ ਰਾਜਨੀਤਿਕ ਪਾਰਟੀਆਂ ਨਾਲ ਮੀਟਿੰਗ

 

ਕੈਪਟਨ ਅਮਰਿੰਦਰ ਸਿੰਘ ਵੱਲੋਂ 198 ਕਰੋੜ ਰੁਪਏ ਦੀ ਲਾਗਤ ਨਾਲ ਪੀਣ ਲਈ ਨਹਿਰੀ ਪਾਣੀ ਤੇ ਸੀਵਰੇਜ ਦੇ ਪ੍ਰਾਜੈਕਟਾਂ ਦੀ ਸ਼ੁਰੂਆਤ

ਲੋਕਾਂ ਨੂੰ ਸਾਫ-ਸੁਥਰਾ ਪਾਣੀ ਦੇਣ ਲਈ ਵਿੱਤੀ ਅਦਾਰਿਆਂ ਦੀ ਮਦਦ ਲਵੇਗੀ ਸਰਕਾਰ, ਲੋਪੋਕੇ ਨੂੰ ਤਹਿਸੀਲ ਦਾ ਦਰਜਾ ਅਤੇ ਚੌਗਾਵਾਂ ਵਿਖੇ ਡਿਗਰੀ ਕਾਲਜ ਖੋਲਣ ਦਾ ਕੀਤਾ ਐਲਾਨ

Web Admin

Web Admin

5 Dariya News

ਅੰਮ੍ਰਿਤਸਰ , 04 Mar 2019

Last updated on: Mar 04, 2019, 00:00 IST

ਲੋਕਾਂ ਨੂੰ ਬਿਹਤਰ ਸਿਹਤ ਸਹੂਲਤਾਂ ਦੇਣ ਦੇ ਕੀਤੇ ਆਪਣੇ ਵਾਅਦੇ ਨੂੰ ਸਰਅੰਜ਼ਾਮ ਦਿੰਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਅੱਜ ਚਵਿੰਡਾ ਕਲਾਂ ਵਿਖੇ ਪੀਣ ਲਈ ਸਾਫ ਨਹਿਰੀ ਪਾਣੀ ਮੁਹੱਈਆ ਕਰਵਾਉਣ, ਸੀਵਰੇਜ ਪ੍ਰਣਾਲੀ ਤੇ ਪਾਣੀ ਟੈਸਟ ਲੈਬਾਰਟਰੀ ਕਾਇਮ ਕਰਨ ਵਾਸਤੇ 197.69 ਕਰੋੜ ਰੁਪਏ ਦੇ ਚਾਰ ਪ੍ਰਾਜੈਕਟਾਂ ਦੀ ਅੱਜ ਅੰਮਿ੍ਰਤਸਰ ਜਿਲੇ ਵਿਚ ਸ਼ੁਰੂਆਤ ਕੀਤੀ। ਉਨਾਂ ਇਸ ਮੌਕੇ ਲੋਪੋਕੇ ਸਬ ਤਹਿਸੀਲ ਨੂੰ ਅਪਗ੍ਰੇਡ ਕਰਕੇ ਤਹਿਸੀਲ ਦਾ ਦਰਜਾ ਦੇਣ ਅਤੇ ਚੌਗਾਵਾਂ ਵਿਖੇ ਨਵਾਂ ਡਿਗਰੀ ਕਾਲਜ ਖੋਲਣ ਦਾ ਐਲਾਨ ਵੀ ਕੀਤਾ। ਪੰਜਾਬ ਦੇ ਪਾਣੀ ਦੀ ਸਥਿਤੀ ਨੂੰ ਬੇਹੱਦ ਖਤਰਨਾਕ ਦੱਸਦੇ ਮੁੱਖ ਮੰਤਰੀ ਨੇ ਲੋਕਾਂ ਨੂੰ ਆਉਣ ਵਾਲੀਆਂ ਪੀੜੀਆਂ ਲਈ ਪਾਣੀ ਬਚਾਉਣ ਤੇ ਸੰਭਾਲਣ ਦਾ ਸੱਦਾ ਦਿੰਦੇ ਕਿਹਾ ਕਿ ਜਦੋਂ ਐਸ ਵਾਈ ਐਲ ਦਾ ਕੰਮ ਸ਼ੁਰੂ ਹੋਇਆ ਤਾਂ ਉਸ ਵੇਲੇ ਪੰਜਾਬ ਕੋਲ 17 ਐਮ ਏ ਐਫ ਪਾਣੀ ਸੀ, ਜੋ ਕਿ 30 ਸਾਲਾਂ ਵਿਚ 13 ਐਮ ਏ ਐਫ ਰਹਿ ਗਿਆ ਹੈ। ਉਨਾਂ ਕਿਹਾ ਕਿ ਗਰੀਨ ਹਾੳਸ ਗੈਸਾਂ ਦੇ ਪ੍ਰਭਾਵ, ਗਲੇਸ਼ੀਅਰਾਂ ਦੇ ਖੁਰਨ ਅਤੇ ਧਰਤੀ ਹੇਠਲੇ ਪਾਣੀ ਦੇ ਡੂੰਘੇ ਹੋਣ ਨਾਲ ਸਥਿਤੀ ਖਤਰਨਾਕ ਹੋ ਗਈ ਹੈ। ਉਨਾਂ ਦੱਸਿਆ ਕਿ ਭਾਖੜਾ ਦੇ ਨਿਰਮਾਣ ਵੇਲੇ ਰਾਜ ਵਿਚ ਕੇਵਲ 50 ਹਜ਼ਾਰ ਟਿੳੂਬਵੈਲ ਲੱਗਣ ਦਾ ਅਨੁਮਾਨ ਲਗਾਇਆ ਗਿਆ ਸੀ, ਜਦ ਕਿ ਇਸ ਵੇਲੇ ਰਾਜ ਵਿਚ 14 ਲੱਖ ਟਿੳੂਬਵੈਲ ਧਰਤੀ ਵਿਚੋਂ ਪਾਣੀ ਖਿੱਚ ਰਹੇ ਹਨ।ਉਨਾਂ ਕਿਹਾ ਕਿ ਅਸੀਂ ਰਾਜ ਦੇ ਲੋਕਾਂ ਨੂੰ ਸਾਫ-ਸੁਥਰਾ ਪੀਣ ਵਾਲਾ ਪਾਣੀ, ਜੋ ਕਿ ਨਹਿਰੀ ਪਾਣੀ ਨੂੰ ਸਾਫ ਕਰਕੇ ਦਿੱਤਾ ਜਾਵੇਗਾ ਲਈ ਵੱਖ-ਵੱਖ ਵਿੱਤੀ ਸੰਸਥਾਵਾਂ, ਜਿਸ ਵਿਚ ਵਿਸ਼ਵ ਬੈਂਕ, ਨਾਬਾਰਡ, ਭਾਰਤ ਸਰਕਾਰ ਆਦਿ ਸ਼ਾਮਿਲ ਹਨ, ਤੋਂ ਮਦਦ ਲਵੇਗੀ।ਮੁੱਖ ਮੰਤਰੀ ਨੇ ਇਸ ਮੌਕੇ ਨਹਿਰੀ ਪਾਣੀ ਨੂੰ ਸਾਫ ਕਰਕੇ ਚਾਰ ਬਲਾਕਾਂ ਦੇ 112 ਪਿੰਡ, ਜਿਸ ਵਿਚ ਕਰੀਬ ਡੇਢ ਲੱਖ ਲੋਕ ਰਹਿੰਦੇ ਹਨ, ਤੱਕ ਪੁੱਜਦਾ ਕਰਨ ਲਈ 154.15 ਕਰੋੜ ਰੁਪਏ ਦੀ ਲਾਗਤ ਵਾਲੇ ਪ੍ਰਾਜੈਕਟ ਦਾ ਨੀਂਹ ਪੱਥਰ ਰੱਖਿਆ। ਉਨਾਂ ਦੱਸਿਆ ਕਿ ਵਿਸ਼ਵ ਬੈਂਕ ਦੀ ਵਿੱਤੀ ਤੇ ਤਕਨੀਕੀ ਸਹਾਇਤਾ ਨਾਲ ਬਣਨ ਵਾਲੇ ਇਸ ਪ੍ਰਾਜੈਕਟ ਦੇ ਟੈਂਡਰ ਜਾਰੀ ਕੀਤੇ ਜਾ ਚੁੱਕੇ ਹਨ। ਉਨਾਂ ਇਸ ਮੌਕੇ ਨੀਤੀ ਆਯੋਗ ਪ੍ਰਾਜੈਕਟ ਤਹਿਤ ਪਾਣੀ ਵਿਚੋਂ ਆਰਸੈਨਿਕ ਕੱਢ ਕੇ ਅੰਮਿ੍ਰਤਸਰ, ਤਰਨਤਾਨਰ, ਗੁਰਦਾਸਪੁਰ, ਹੁਸ਼ਿਆਰਪੁਰ ਤੇ ਰੂਪਨਗਰ ਦੇ 102 ਪਿੰਡਾਂ ਪੀਣ ਲਈ ਸਾਫ ਪਾਣੀ ਮੁਹੱਈਆ ਕਰਵਾਉਣ ਦੇ ਮਨੋਰਥ ਨਾਲ 21.97 ਕਰੋੜ ਰੁਪਏ ਦੀ ਲਾਗਤ ਨਾਲ ਸ਼ੁਰੂ ਹੋਣ ਵਾਲੇ 60 ਪਲਾਟਾਂ ਦਾ ਉਦਘਾਟਨ ਵੀ ਕੀਤਾ। ਇਸ ਮੌਕੇ ਮੁੱਖ ਮੰਤਰੀ ਨੇ ਪਾਣੀ ਵਿਚ ਮਿਲਣ ਵਾਲੇ ਭਾਰੀ ਤੱਤ ਆਰਸੈਨਿਕ, ਆਇਰਨ ਅਤੇ  ਕੀਟਨਾਸ਼ਕਾਂ ਦੀ ਜਾਂਚ ਲਈ ਅੰਮਿ੍ਰਤਸਰ ਵਿਚ 6 ਕਰੋੜ ਰੁਪਏ ਦੀ ਲਾਗਤ ਨਾਲ ਬਣਨ ਵਾਲੀ ਪਾਣੀ ਟੈਸਟ ਲੈਬਾਰਟਰੀ ਦਾ ਨੀਂਹ ਪੱਥਰ ਵੀ ਰੱਖਿਆ। 

ਉਨਾਂ ਦੱਸਿਆ ਕਿ ਮੁਹਾਲੀ ਤੋਂ ਬਾਅਦ ਪੰਜਾਬ ਵਿਚ ਪਾਣੀ ਦੀ ਜਾਂਚ ਲਈ ‘ਹਾਈਟੈਕ ਮਲਟੀ ਡਿਸਟਿ੍ਰਕ ਵਾਟਰ ਟੈਸਟਿੰਗ’ ਦੀ ਇਹ ਦੂਸਰੀ ਲੈਬਾਰਟਰੀ ਅੰਮਿ੍ਰਤਸਰ ਵਿਚ ਬਣ ਰਹੀ ਹੈ, ਜਿਸ ਵਿਚ ਭਾਬਾ ਪ੍ਰਮਾਣੂ ਖੋਜ ਕੇਂਦਰ ਮੁੰਬਈ ਦੀ ਸਹਾਇਤਾ ਨਾਲ ਡਿਜਾਇਨ ਕੀਤੀ ਗਈ ਹੈ ਅਤੇ ਇਸ ਨਾਲ ਅੰਮਿ੍ਰਤਸਰ, ਤਰਨਤਾਰਨ, ਗੁਰਦਾਸਪੁਰ, ਕਪੂਰਥਲਾ, ਪਠਾਨਕੋਟ ਜਿਲਿਆਂ ਦੇ ਪਾਣੀ ਦੀ ਸਹੀ ਜਾਂਚ ਸੰਭਵ ਹੋ ਸਕੇਗੀ। ਉਨਾਂ ਇਸ ਮੌਕੇ ਜਲ ਸਪਲਾਈ ਅਤੇ ਸੀਵਰੇਜ ਸਕੀਮ ਬੁੱਢਾ ਥੇਹ, ਬਲਾਕ ਰਈਆ ਦੇ ਤਿੰਨ ਪਿੰਡਾਂ ਵਿਚ ਕੁੱਲ 15.57 ਕਰੋੜ ਰੁਪਏ ਦੀ ਲਾਗਤ ਨਾਲ ਜਲ ਸਪਲਾਈ ਤੇ ਸੀਵਰੇਜ ਸਕੀਮ ਦਾ ਨੀਂਹ ਪੱਥਰ ਵੀ ਰੱਖਿਆ। ਉਨਾਂ ਦੱਸਿਆ ਕਿ ਇਹ ਪ੍ਰਾਜੈਕਟ ਨਾਬਾਰਡ ਦੀ ਸਹਾਇਤਾ ਨਾਲ ਇਸੇ ਸਾਲ ਹੀ ਪੂਰਾ ਕਰ ਲਿਆ ਜਾਵੇਗਾ। ਦੱਸਣਯੋਗ ਹੈ ਕਿ ਅੰਮਿ੍ਰਤਸਰ ਜਿਲੇ ਦੇ 883 ਪਿੰਡਾਂ ਵਿਚੋਂ 607 ਪਿੰਡਾਂ ਵਿਚ ਜਲ ਸਪਲਾਈ ਵਿਭਾਗ ਵੱਲੋਂ ਪੀਣ ਵਾਲਾ ਪਾਣੀ ਮਹੁੱਈਆ ਕਰਵਾਇਆ ਜਾ ਰਿਹਾ ਹੈ, ਪਰ ਪੰਜਾਬ ਦੇ ਜਿੰਨਾ 1188 ਪਿੰਡਾਂ ਵਿਚ ਆਰਸੈਨਿਕ ਮਿਲਿਆ ਹੈ, ਉਨਾਂ ਵਿਚੋਂ 333 ਪਿੰਡ ਇਕੱਲੇ ਅੰਮਿ੍ਰਤਸਰ ਜਿਲੇ ਦੇ ਹੀ ਹਨ।ਮੁੱਖ ਮੰਤਰੀ ਨੇ ਲੋਕਾਂ ਨੂੰ ਸਾਫ-ਸੁਥਰਾ ਪਾਣੀ ਮੁਹੱਈਆ ਕਰਵਾਉਣ ਦੇ ਆਪਣੇ ਵਾਅਦੇ ਨੂੰ ਦੁਹਰਾਉਂਦੇ ਦੱਸਿਆ ਕਿ ਜਲ ਸਪਲਾਈ ਵਿਭਾਗ ਵੱਲੋਂ ਛੇਤੀ ਹੀ 385 ਕਰੋੜ ਰੁਪਏ ਦੀ ਲਾਗਤ ਨਾਲ 259 ਪਿੰਡ, ਜਿਸ ਵਿਚ ਢਾਈ ਲੱਖ ਦੇ ਕਰੀਬ ਆਬਾਦੀ ਹੈ, ਨੂੰ ਸਾਫ ਸੁਥਰਾ ਪਾਣੀ ਦੇਣ ਲਈ ਤਿੰਨ ਪ੍ਰਾਜੈਕਟ ਸ਼ੁਰੂ ਕੀਤੇ ਜਾ ਰਹੇ ਹਨ।  ਮੁੱਖ ਮੰਤਰੀ ਨੇ ਦੱਸਿਆ ਕਿ ਵਿਭਾਗ ਨੇ ਵਿਸ਼ਵ ਬੈਕ ਤੇ ਨਾਬਾਰਡ ਦੀ ਸਹਾਇਤਾ ਨਾਲ 10.87 ਕਰੋੜ ਰੁਪਏ ਦੀ ਲਾਗਤ ਨਾਲ 127 ਨਵੇਂ ਅਤੇ ਮੌਜੂਦਾ ਪਾਣੀ ਸਪਲਾਈ ਸਕੀਮਾਂ ਨੂੰ ਨਵੇਂ ਸਿਰੇ ਤੋਂ ਸੁਰਜੀਤ ਕੀਤਾ ਹੈ, ਜਿਸ ਨਾਲ 1.81 ਲੱਖ ਆਬਾਦੀ ਨੂੰ ਸਾਫ ਸੁਥਰਾ ਮਿਲ ਰਿਹਾ ਹੈ।ਸਮਾਗਮ ਨੂੰ ਸੰਬੋਧਨ ਕਰਦੇ ਜਲ ਸਪਲਾਈ ਤੇ ਸੈਨੀਟੇਸ਼ਨ ਮੰਤਰੀ ਸ੍ਰੀਮਤੀ ਰਜ਼ੀਆ ਸੁਲਤਾਨਾ ਨੇ ਪਾਣੀ ਦੀ ਮਹੱਤਤਾ ਨੂੰ ਸਮਝਦੇ ਹੋਏ 140 ਰੁਪਏ ਮਹੀਨਾ ਦਾ ਬਿਲ ਜਰੂਰੀ ਕੀਤਾ ਹੈ, ਤਾਂ ਕਿ ਲੋਕ ਪਾਣੀ ਨੂੰ ਮੁਫਤ ਸਮਝ ਕੇ ਫਾਲਤੂ ਨਾ ਗਵਾਉਣ ਤੇ ਆਉਣ ਵਾਲੀਆਂ ਪੀੜੀਆਂ ਲਈ ਸੰਭਾਲ ਕੇ ਰੱਖਣ। ਇਸ ਮੌਕੇ ਮਾਲ ਤੇ ਸਿੰਚਾਈ ਮੰਤਰੀ ਸ. ਸੁਖਬਿੰਦਰ ਸਿੰਘ ਸਰਕਾਰੀਆ ਨੇ ਇੰਨਾਂ ਅਹਿਮ ਪ੍ਰਾਜੈਕਟਾਂ ਦੀ ਸ਼ੁਰੂਆਤ ਲਈ ਮੁੱਖ ਮੰਤਰੀ ਦਾ ਧੰਨਵਾਦ ਕੀਤਾ ਅਤੇ ਹਲਕੇ ਦੀਆਂ ਜ਼ਰੂਰੀ ਮੰਗਾਂ, ਜਿਸ ਵਿਚ ਲੋਪੋਕੇ ਸਬ ਤਹਿਸੀਲ, ਚੌਗਾਵਾਂ ਵਿਖੇ ਡਿਗਰੀ ਕਾਲਜ ਤੇ ਸੜਕਾਂ ਦੀ ਮੁਰੰਮਤ ਆਦਿ ਸ਼ਾਮਿਲ ਸੀ, ਮੁੱਖ ਮੰਤਰੀ ਕੋਲ ਰੱਖੀਆਂ, ਜਿਸ ਨੂੰ ਉਨਾਂ ਤਰੁੰਤ ਸਵਿਕਾਰ ਕਰਨ ਦਾ ਐਲਾਨ ਕੀਤਾ। ਲੋਕ ਸਭਾ ਮੈਂਬਰ ਸ. ਗੁਰਜੀਤ ਸਿੰਘ ਔਜਲਾ ਤੇ ਵਿਧਾਇਕ ਸ. ਹਰਪ੍ਰਤਾਪ ਸਿੰਘ ਅਜਨਾਲਾ ਨੇ ਵੀ ਇਸ ਮੌਕੇ ਉਕਤ ਪ੍ਰਾਜੈਕਟਾਂ ਦੀ ਸ਼ੁਰੂਆਤ ਲਈ ਮੁੱਖ ਮੰਤਰੀ ਪੰਜਾਬ ਦਾ ਧੰਨਵਾਦ ਕੀਤਾ। ਹੋਰਨਾਂ ਤੋਂ ਇਲਾਵਾ ਇਸ ਮੌਕੇ ਮੁੱਖ ਮੰਤਰੀ ਦੇ ਮੀਡੀਆ ਸਲਾਹਕਾਰ ਸ੍ਰੀ ਰਵੀਨ ਠੁਕਰਾਲ, ਮੁੱਖ ਮੰਤਰੀ ਦੇ ਵਿਸ਼ੇਸ਼ ਪਿੰ੍ਰਸੀਪਲ ਸੈਕਟਰੀ ਸ. ਗੁਰਕੀਰਤ ਕਿਰਪਾਲ ਸਿੰਘ, ਵਿਧਾਇਕ ਸ. ਤਰਸੇਮ ਸਿੰਘ ਡੀ. ਸੀ., ਡਿਪਟੀ ਕਮਿਸ਼ਨਰ ਸ. ਸ਼ਿਵਦੁਲਾਰ ਸਿੰਘ ਢਿਲੋਂ,  ਆਈ ਜੀ ਸ੍ਰੀ ਐਸ ਪੀ ਐਸ ਪਰਮਾਰ, ਦਿਹਾਤੀ ਪ੍ਰਧਾਨ ਸ. ਭਗਵੰਤਪਾਲ ਸਿੰਘ ਸੱਚਰ, ਐਸ ਐਸ ਪੀ ਸ੍ਰੀ ਪਰਮਪਾਲ ਸਿੰਘ, ਵਧੀਕ ਡਿਪਟੀ ਕਮਿਸ਼ਨਰ ਸ੍ਰੀ ਵਿਸ਼ੇਸ਼ ਸਾਰੰਗਲ, ਸ. ਦਿਲਰਾਜ ਸਿੰਘ ਸਰਕਾਰੀਆ ਆਦਿ ਆਗੂ ਵੀ ਹਾਜ਼ਰ ਸਨ। 

 

Tags: Amarinder Singh

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD