Thursday, 16 May 2024

 

 

ਖ਼ਾਸ ਖਬਰਾਂ ਲੋਕ ਸਭਾ ਚੋਣਾਂ 2024: ਪੰਜਾਬ ਵਿੱਚ ਸੁਤੰਤਰ ਅਤੇ ਨਿਰਪੱਖ ਚੋਣਾਂ ਨੂੰ ਯਕੀਨੀ ਬਣਾਉਣ ਲਈ 80 ਫ਼ੀਸਦੀ ਪੁਲਿਸ ਬਲ ਤੇ ਕੇਂਦਰੀ ਬਲਾਂ ਦੀਆਂ 250 ਕੰਪਨੀਆਂ ਕੀਤੀਆਂ ਜਾਣਗੀਆਂ ਤਾਇਨਾਤ ਚਰਨਜੀਤ ਚੰਨੀ 'ਤੇ ਆਮ ਆਦਮੀ ਪਾਰਟੀ ਦਾ ਜਵਾਬੀ ਹਮਲਾ, ਵਿੱਤ ਮੰਤਰੀ ਹਰਪਾਲ ਚੀਮਾ ਨੇ ਕਿਹਾ- ਕਾਂਗਰਸ ਦੇ ਰਾਜ ਦੌਰਾਨ ਸ਼ਰਾਬ ਮਾਫ਼ੀਆ ਦਾ ਬੋਲਬਾਲਾ ਸੀ, ਅਸੀਂ ਮਾਲੀਆ ਵਧਾਇਆ ਸੰਜੇ ਟੰਡਨ ਨੇ ਬਾਬਾ ਬਾਗੇਸ਼ਵਰ ਧਾਮ ਤੋਂ ਆਸ਼ੀਰਵਾਦ ਲਿਆ ਮੁੱਖ ਮੰਤਰੀ ਭਗਵੰਤ ਮਾਨ ਨੇ ਜੀਰਾ ਅਤੇ ਭਿੱਖੀਵਿੰਡ ਵਿੱਚ ਲਾਲਜੀਤ ਭੁੱਲਰ ਲਈ ਕੀਤਾ ਚੋਣ ਪ੍ਰਚਾਰ ਜਿਹੜੀ ਸਾਜ਼ਿਸ਼ ਤਹਿਤ ਭਾਈ ਅੰਮ੍ਰਿਤਪਾਲ ਸਿੰਘ ਨੂੰ ਖਡੂਰ ਸਾਹਿਬ ਤੋਂ ਆਜ਼ਾਦ ਉਮੀਦਵਾਰ ਬਣਾਇਆ, ਉਸਨੂੰ ਸਮਝਣ ਪੰਜਾਬੀ : ਸੁਖਬੀਰ ਸਿੰਘ ਬਾਦਲ ਅਮਰਿੰਦਰ ਸਿੰਘ ਰਾਜਾ ਵੜਿੰਗ ਨੇ ਸ਼ਹੀਦ ਸੁਖਦੇਵ ਥਾਪਰ ਨੂੰ ਉਨ੍ਹਾਂ ਦੀ ਜਨਮ ਭੂਮੀ ਪਹੁੰਚ ਕੇ ਸ਼ਰਧਾਂਜਲੀ ਭੇਟ ਕੀਤੀ ਕਾਂਗਰਸ ਪਾਰਟੀ ਗਰੀਬ ਪਰਿਵਾਰ ਨੂੰ 8500 ਰੁਪਏ ਪ੍ਰਤੀ ਮਹੀਨਾ ਦੇਵੇਗੀ : ਅਮਰਿੰਦਰ ਸਿੰਘ ਰਾਜਾ ਵੜਿੰਗ ਸ਼੍ਰੋਮਣੀ ਕਮੇਟੀ ਵੱਲੋਂ ਸ੍ਰੀ ਗੁਰੂ ਅਮਰਦਾਸ ਜੀ ਦੇ ਜੋਤੀ ਜੋਤਿ ਦਿਵਸ ਦੀ 450 ਸਾਲਾ ਸ਼ਤਾਬਦੀ ਨੂੰ ਸਮਰਪਿਤ ਗੁਰਮਤਿ ਪ੍ਰਚਾਰ ਲਹਿਰ ਆਰੰਭ ਸਾਬਕਾ ਵਿੱਤ ਮੰਤਰੀ ਪਰਮਿੰਦਰ ਢੀਂਡਸਾ ਨੇ ਐਨ ਕੇ ਸ਼ਰਮਾ ਦੀ ਚੋਣ ਮੁਹਿੰਮ ਭਖਾਈ ਪੰਜਾਬ ਦੇ ਕਈ ਲੋਕ ਸਭਾ ਹਲਕਿਆਂ 'ਚ ਆਮ ਆਦਮੀ ਪਾਰਟੀ ਨੂੰ ਮਿਲੀ ਵੱਡੀ ਮਜ਼ਬੂਤੀ, ਵਿਰੋਧੀ ਪਾਰਟੀਆਂ ਦੇ ਕਈ ਵੱਡੇ ਆਗੂ ਹੋਏ 'ਆਪ' 'ਚ ਸ਼ਾਮਲ ਕਾਂਗਰਸ ਦੇ ਸਾਬਕਾ ਸੂਬਾ ਪ੍ਰਧਾਨ ਸੁਭਾਸ਼ ਚਾਵਲਾ ਆਪਣੇ ਸਮਰਥਕਾਂ ਸਮੇਤ ਭਾਜਪਾ 'ਚ ਸ਼ਾਮਲ ਕਾਂਗਰਸ ਫਸਲਾਂ 'ਤੇ ਐੱਮਐੱਸਪੀ ਦੀ ਗਾਰੰਟੀ ਦੇਵੇਗੀ: ਵਿਜੇ ਇੰਦਰ ਸਿੰਗਲਾ ਸੂਬੇ ਦੀ ਗੱਲ ਛੱਡਣ ਪਹਿਲਾਂ ਆਪਣੇ ਹਲਕੇ ਵਿੱਚ ਸਿਹਤ ਸਹੂਲਤਾਂ ਸੁਧਾਰਨ ਬਲਬੀਰ ਸਿੰਘ : ਐਨ.ਕੇ. ਸ਼ਰਮਾ 15,000 ਰੁਪਏ ਰਿਸ਼ਵਤ ਲੈਂਦਾ ਪਟਵਾਰੀ ਵਿਜੀਲੈਂਸ ਬਿਊਰੋ ਵੱਲੋਂ ਕਾਬੂ ਕਾਂਗਰਸੀ ਉਮੀਦਵਾਰ ਜੀਤ ਮਹਿੰਦਰ ਸਿੰਘ ਸਿੱਧੂ ਦੇ ਪਰਿਵਾਰ ਨੇ ਬਠਿੰਡਾ ਸ਼ਹਿਰ 'ਚ ਭਖਾਈ ਚੋਣ ਮੁਹਿੰਮ ਆਮ ਆਦਮੀ ਪਾਰਟੀ ਦੇ ਸ਼ਾਸਨ 'ਚ ਉਨ੍ਹਾਂ ਦੀ ਮਹਿਲਾ ਸੰਸਦ ਮੈਂਬਰ ਵੀ ਸੁਰੱਖਿਅਤ ਨਹੀਂ : ਡਾ. ਸੁਭਾਸ਼ ਸ਼ਰਮਾ ਤੁਹਾਡੇ ਪਿੰਡਾਂ ਦਾ ਜਨਮਿਆ ਹਾਂ ਤੇ ਤੁਹਾਡਾ ਹਰ ਦੁੱਖ-ਸੁੱਖ ਮੇਰਾ ਆਪਣਾ: ਮੀਤ ਹੇਅਰ ਵੋਟਰ ਜਾਗਰੂਕਤਾ ਮੁਹਿੰਮ ਸਵੀਪ ਤਹਿਤ ਕੋਟ ਧਰਮੂ ਵਿਖੇ ਵਾਲ ਪੇਂਟਿੰਗ ਮੁਕਾਬਲੇ ਹੋਏ ਗੁਰਬਾਜ ਸਿੰਘ ਸਿੱਧੂ ਨੂੰ ਲੰਬੀ ਹਲਕੇ ਦੇ ਵਿੱਚ ਮਿਲ ਰਿਹਾ ਭਰਵਾਂ ਸਮਰਥਨ ਸਰਦੂਲਗੜ ਹਲਕੇ 'ਚ ਪੀਣ ਵਾਲੇ ਸਾਫ ਪਾਣੀ ਅਤੇ ਹੋਰ ਸਮੱਸਿਆ ਨੂੰ ਪਹਿਲ ਦੇ ਆਧਾਰ 'ਤੇ ਕਰਾਂਗੇ ਹੱਲ: ਜੀਤ ਮਹਿੰਦਰ ਸਿੰਘ ਸਿੱਧੂ ਪਿੰਡ ਧਾਰੜ, ਰਾਣਾ ਕਾਲਾ, ਬਾਲੀਆ ਮੰਝਪੁਰ ਤੋਂ ਵੱਡੀ ਗਿਣਤੀ ਵਿੱਚ ਆਪ ਪਾਰਟੀ ਵਿੱਚ ਸ਼ਾਮਿਲ ਹੋਏ ਲੋਕ: ਮੰਤਰੀ ਹਰਭਜਨ ਈ.ਟੀ.ਓ

 

ਸ਼ਿਵਰਾਤਰੀ ਮੌਕੇ ਪ੍ਰਾਚੀਨ ਸ਼ਿਵ ਮੰਦਿਰ ਸ਼ੇਰਾਂ ਵਾਲਾ ਗੇਟ ਵਿਖੇ ਸਮਾਗਮ

ਪਰਨੀਤ ਕੌਰ, ਭਰਤਇੰਦਰ ਸਿੰਘ ਚਾਹਲ, ਜਲਾਲਪੁਰ ਤੇ ਹੋਰ ਸ਼ਖ਼ਸੀਅਤਾਂ ਹੋਈਆਂ ਨਤਮਸਤਕ

Web Admin

Web Admin

5 Dariya News

ਪਟਿਆਲਾ , 05 Mar 2019

ਇੱਥੇ ਸ਼ੇਰਾਂ ਵਾਲ ਗੇਟ ਸਥਿਤ ਪ੍ਰਾਚੀਨ ਸ਼ਿਵ ਮੰਦਿਰ ਤੇ ਧਰਮਸ਼ਾਲਾ ਵਿਖੇ ਪਾਵਨ ਸ਼ਿਵਰਾਤਰੀ ਦਾ ਤਿਉਹਾਰ ਮਨਾਇਆ ਗਿਆ। ਇਸ ਮੌਕੇ ਸਾਬਕਾ ਕੇਂਦਰੀ ਵਿਦੇਸ਼ ਰਾਜ ਮੰਤਰੀ ਸ੍ਰੀਮਤੀ ਪਰਨੀਤ ਕੌਰ, ਮੁੱਖ ਮੰਤਰੀ ਦੇ ਸਲਾਹਕਾਰ ਸ. ਭਰਤਇੰਦਰ ਸਿੰਘ ਚਾਹਲ, ਵਿਧਾਇਕ ਘਨੌਰ ਸ੍ਰੀ ਮਦਨ ਲਾਲ ਜਲਾਲਪੁਰ, ਸੂਚਨਾ ਕਮਿਸ਼ਨਰ ਸ੍ਰੀ ਸੰਜੀਵ ਗਰਗ, ਪੀ.ਆਰ.ਟੀ.ਸੀ. ਦੇ ਚੇਅਰਮੈਨ ਸ੍ਰੀ ਕੇ.ਕੇ. ਸ਼ਰਮਾ, ਨਗਰ ਨਿਗਮ ਦੇ ਮੇਅਰ ਸ੍ਰੀ ਸੰਜੀਵ ਸ਼ਰਮਾ ਬਿੱਟੂ ਅਤੇ ਡਵੀਜਨਲ ਕਮਿਸ਼ਨਰ ਸ. ਦੀਪਿੰਦਰ ਸਿੰਘ ਮੰਦਿਰ 'ਚ ਨਤਮਸਤਕ ਹੋਏ ਅਤੇ ਕਰਵਾਏ ਸਮਾਗਮ 'ਚ ਸ਼ਿਰਕਤ ਕਰਕੇ ਪੂਜਾ।ਪ੍ਰਾਚੀਨ ਸ਼ਿਵ ਮੰਦਿਰ ਤੇ ਧਰਮਸ਼ਾਲਾ ਦੇ ਪ੍ਰਧਾਨ ਤੇ ਸਾਬਕਾ ਕੌਂਸਲਰ ਸ੍ਰੀ ਨਰਿੰਦਰ ਲਾਲੀ ਦੀ ਅਗਵਾਈ ਹੇਠ ਕਰਵਾਏ ਇਸ ਵਿਸ਼ੇਸ਼ ਸਮਾਗਮ ਮੌਕੇ ਸ਼ਿਰਕਤ ਕਰਦਿਆਂ ਸਾਬਕਾ ਕੇਂਦਰੀ ਮੰਤਰੀ ਸ੍ਰੀਮਤੀ ਪਰਨੀਤ ਕੌਰ ਨੇ ਕਿਹਾ ਕਿ ਪਾਵਨ ਸ਼ਿਵਰਾਤਰੀ ਦਾ ਤਿਉਹਾਰ ਸਾਨੂੰ ਆਪਸੀ ਭਾਈਚਾਰਾ ਅਤੇ ਏਕਤਾ ਦਾ ਸੰਦੇਸ਼ ਦਿੰਦਾ ਹੈ।ਇਸ ਮੌਕੇ ਵਿਸ਼ੇਸ਼ ਤੌਰ 'ਤੇ ਪੁੱਜੇ ਮੁੱਖ ਮੰਤਰੀ ਦੇ ਸਲਾਹਕਾਰ ਸ. ਭਰਤਇੰਦਰ ਸਿੰਘ ਚਾਹਲ ਨੇ ਕਿਹਾ ਕਿ ਸਭ ਲੋਕ ਆਪਸ 'ਚ ਇਕੱਠੇ ਹੋ ਕੇ ਪਾਵਨ ਸ਼ਿਵਰਾਤਰੀ ਦਾ ਤਿਉਹਾਰ ਮਨਾਉਂਦੇ ਹਨ ਜੋ ਕਿ ਸਾਨੀ ਅਮਨ ਸ਼ਾਤੀ ਅਤੇ ਇਕਜੁੱਟਤਾ ਦਾ ਸੰਦੇਸ਼ ਦਿੰਦਾ ਹੈ। ਸ. ਚਾਹਲ ਨੇ ਕਿਹਾ ਕਿ ਭਗਵਾਨ ਭੋਲੇਨਾਥ ਦੀਆਂ ਸਿੱਖਿਆਵਾਂ 'ਤੇ ਅਮਲ ਕਰਦਿਆਂ ਸਾਨੂੰ ਬੁਰਾਈ ਨਾਲ ਲੜਦੇ ਹੋਏ ਸ਼੍ਰੇਣੀ ਵੰਡ ਤੋਂ ਉਪਰ ਉਠਕੇ ਮਾਨਵਤਾ ਨਾਲ ਪਿਆਰ ਕਰਨਾ ਚਾਹੀਦਾ ਹੈ।ਸਮਾਗਮ ਦੌਰਾਨ ਗਾਇਕ ਸ੍ਰੀ ਵਿਸ਼ਾਲ ਸ਼ੈਲੀ ਨੇ ਭਜਨ ਗਾਕੇ ਸ਼ਿਵ ਭਗਤਾਂ ਨੂੰ ਨਿਹਾਲ ਕੀਤਾ। ਇਸ ਮੌਕੇ ਹੋਰਨਾਂ ਤੋਂ ਇਲਾਵਾ ਸ਼ਹਿਰੀ ਕਾਂਗਰਸ ਦੇ ਪ੍ਰਧਾਨ ਸ੍ਰੀ ਕੇ.ਕੇ. ਮਲਹੋਤਰਾ, ਮੁੱਖ ਮੰਤਰੀ ਦੇ ਓ.ਐਸ.ਡੀ. ਸ. ਅੰਮ੍ਰਿਤਪ੍ਰਤਾਪ ਸਿੰਘ ਹਨੀ ਸੇਖੋਂ, ਐਸ.ਸੀ. ਸੈਲ ਦੇ ਚੇਅਰਮੈਨ ਸ੍ਰੀ ਸੋਨੂ ਸੰਗਰ, ਸ੍ਰੀ ਕੇ.ਕੇ. ਸਹਿਗਲ, ਸ੍ਰੀ ਮੁਨੀਸ਼ ਜਲੋਟਾ, ਸ੍ਰੀ ਅਨਿਲ ਮੰਗਲਾ, ਐਡਵੋਕੇਟ ਹਰਿੰਦਰਪਾਲ ਸਿੰਘ ਵਰਮਾ, ਸ੍ਰੀ ਅਸ਼ਵਨੀ ਕੁਮਾਰ, ਸ੍ਰੀ ਅਮਿਤ ਕੁਮਾਰ, ਸ੍ਰੀ ਅਮਰਜੀਤ ਸਿੰਘ, ਸ੍ਰੀ ਅਨਿਲ ਕੁਮਾਰ ਅਤੇ ਹੋਰ ਹਾਜ਼ਰ ਸਨ।

 

Tags: Bharat Inder Singh Chahal , Parneet Kaur

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2024 | 5 Dariya News | All Rights Reserved
Powered by: CDS PVT LTD