Saturday, 18 May 2024

 

 

ਖ਼ਾਸ ਖਬਰਾਂ ਆਪ ਘੋਖ ਕਰੋ ਤੁਹਾਨੂੰ ਕਿਸ ਪਾਰਟੀ ਨੇ ਕੀ ਦਿੱਤਾ: ਸੁਖਬੀਰ ਸਿੰਘ ਬਾਦਲ ਨੇ ਹਰਸਿਮਰਤ ਕੌਰ ਬਾਦਲ ਲਈ ਪ੍ਰਚਾਰ ਕਰਦਿਆਂ ਲੰਬੀ ਦੇ ਲੋਕਾਂ ਨੂੰ ਆਖਿਆ ਮਹਿਲਾਵਾਂ ਨੂੰ ਗਾਲਾਂ, ਲੱਤਾਂ ਅਤੇ ਥੱਪੜ ਮਾਰਨ ਵਾਲੇ ਆਪ ਆਗੂਆਂ ਨੂੰ ਪੰਜਾਬੀ ਮਹਿਲਾਵਾਂ ਸਿਖਾਉਣਗਿਆਂ ਸਬਕ : ਸੁਭਾਸ਼ ਸ਼ਰਮਾ ਮੁੱਖ ਮੰਤਰੀ ਭਗਵੰਤ ਮਾਨ ਨੇ ਕਰਤਾਰਪੁਰ 'ਚ ਜਲੰਧਰ ਤੋਂ ਉਮੀਦਵਾਰ ਪਵਨ ਕੁਮਾਰ ਟੀਨੂੰ ਲਈ ਕੀਤਾ ਚੋਣ ਪ੍ਰਚਾਰ, ਕਿਹਾ- 1 ਜੂਨ ਨੂੰ 'ਝਾੜੂ' ਨਾਲ ਕਰ ਦਿਓ ਸਫ਼ਾਈ ਜੋ ਕਿਹਾ, ਉਸ ਤੋਂ ਵੱਧ ਕੀਤਾ, ਜੋ ਕਹਾਂਗੇ, ਉਸ ਤੋਂ ਵੱਧ ਕਰਾਂਗੇ : ਮੀਤ ਹੇਅਰ ਜੱਦੀ ਪਿੰਡ ਦੇ ਵੋਟਰਾਂ ਨੇ ਜੀਤ ਮਹਿੰਦਰ ਸਿੱਧੂ ਨੂੰ ਹੱਥਾਂ 'ਤੇ ਚੁੱਕਿਆ, ਲੱਡੂਆਂ ਨਾਲ ਵੀ ਤੋਲਿਆ ਮੁੱਖ ਮੰਤਰੀ ਭਗਵੰਤ ਮਾਨ ਨੇ ਹੁਸ਼ਿਆਰਪੁਰ ਤੋਂ 'ਆਪ' ਉਮੀਦਵਾਰ ਡਾ. ਰਾਜਕੁਮਾਰ ਚੱਬੇਵਾਲ ਲਈ ਕੀਤਾ ਚੋਣ ਪ੍ਰਚਾਰ ਵਿਸ਼ਵ ਪੱਧਰੀ ਵਿਦਿਅਰ ਅਦਾਰੇ ਹੋਣਗੇ ਸਥਾਪਿਤ : ਗੁਰਜੀਤ ਸਿੰਘ ਔਜਲਾ ਅਕਾਲੀ ਦਲ ਨੂੰ ਇਕ ਹੋਰ ਝਟਕਾ! ਹੁਸ਼ਿਆਰਪੁਰ ਲੋਕ ਸਭਾ ਹਲਕੇ 'ਚ 'ਆਪ' ਨੂੰ ਮਿਲਿਆ ਹੁਲਾਰਾ ਪਹਿਲੀ ਵਾਰ ਵੋਟ ਪਾਉਣ ਵਾਲੇ ਵੋਟਰ ਬੋਲੇ, ਪਟਿਆਲਾ ਬਣੇ ਸਮਾਰਟ ਅਤੇ ਹੈਰੀਟੇਜ ਸਿਟੀ ਰਾਜਾ ਵੜਿੰਗ ਨੇ ਲੁਧਿਆਣਾ ਵਿੱਚ ਚੋਣ ਪ੍ਰਚਾਰ ਦੌਰਾਨ ਆਰਥਿਕ ਵਿਕਾਸ ਤੇ ਕਿਸਾਨਾਂ ਦੇ ਸਮਰਥਨ ਦਾ ਵਾਅਦਾ ਕੀਤਾ ਵਧਦੀ ਅਪਰਾਧ ਦਰ ਅਤੇ ਡਰੱਗ ਮਾਫੀਆ ਪੰਜਾਬ ਦੀ ਤਰੱਕੀ ਦੇ ਰਾਹ ਵਿੱਚ ਵੱਡੀ ਰੁਕਾਵਟ : ਵਿਜੇ ਇੰਦਰ ਸਿੰਗਲਾ ਪੰਜਾਬ ਦੇ ਹਿੱਤਾਂ ਦੀ ਰਾਖੀ ਲਈ ਭਾਜਪਾ ਜਰੂਰੀ : ਅਰਵਿੰਦ ਖੰਨਾ ਹੁਣ ਮੁੱਕ ਜੂ ਹਨੇਰੀ ਰਾਤ, ਹੱਥ ਬਦਲੇਗਾ ਹਾਲਾਤ -ਗੁਰਜੀਤ ਔਜਲਾ ਪੰਜਾਬ ਦੇ ਅੱਤਵਾਦ ਪੀੜਤਾਂ ਦਾ ਮੁੱਦਾ ਸੰਸਦ 'ਚ ਉਠਾਵਾਂਗੇ: ਡਾ: ਸੁਭਾਸ਼ ਸ਼ਰਮਾ ਲੋਕ ਸਭਾ ਚੋਣਾਂ 'ਚ ਮੇਰੀ ਜਿੱਤ ਦਾ ਮੁੱਖ ਆਧਾਰ ਹੋਵੇਗਾ ਪਟਿਆਲਾ ਵਾਸੀਆਂ ਦਾ ਭਰੋਸਾ : ਪ੍ਰਨੀਤ ਕੌਰ ਜਨਤਕ, ਨਿੱਜੀ ਦੁਕਾਨਾਂ ਅਤੇ ਵਪਾਰਕ ਅਦਾਰਿਆਂ ਦੇ ਨਾਮ ਪੰਜਾਬੀ ਭਾਸ਼ਾ (ਗੁਰਮੁਖੀ ਲਿਪੀ) ਵਿਚ ਲਿਖੇ ਜਾਣ : ਰਾਜੇਸ਼ ਧੀਮਾਨ ਜ਼ਿਲ੍ਹਾ ਚੋਣ ਅਫਸਰ ਪਰਨੀਤ ਸ਼ੇਰਗਿੱਲ ਨੇ ਚੋਣ ਅਬਜ਼ਰਬਰਾਂ ਦੀ ਹਾਜਰੀ ਵਿੱਚ ਉਮੀਦਵਾਰਾਂ ਨੂੰ ਅਲਾਟ ਕੀਤੇ ਚੋਣ ਨਿਸ਼ਾਨ ਮੁੱਖ ਮੰਤਰੀ ਦੱਸਣ ਕਿ ਉਹਨਾਂ ਦੀ ਸਰਕਾਰ ਨਹਿਰੀ ਪਟਵਾਰੀਆਂ ਨੂੰ ਜਾਅਲੀ ਐਂਟਰੀਆਂ ਪਾ ਕੇ ਨਹਿਰੀ ਪਾਣੀ ਪੰਜਾਬ ਦੇ ਸਾਰੇ ਖੇਤਾਂ ਤੱਕ ਪਹੁੰਚਣ ਦੇ ਝੂਠੇ ਦਾਅਵਿਆਂ ਵਾਸਤੇ ਮਜਬੂਰ ਕਿਉਂ ਕਰ ਰਹੀ ਹੈ : ਅਕਾਲੀ ਦਲ ਵੋਟਰ ਹੈ ਆਜ ਕਾ ਅਰਜੁਨ ਸ਼ਕਸ਼ਮ ਐਪ ਨੂੰ ਦਰਸਾਉਂਦਾ ਚਿੱਤਰ ਜਾਰੀ ਇੱਕ ਮਹੀਨੇ ਤੋਂ ਵੀ ਘੱਟ ਸਮੇਂ ਵਿੱਚ ਕਿਸਾਨਾਂ ਦੇ ਕਰਜ਼ੇ ਮੁਆਫ਼ ਹੋਣਗੇ : ਅਮਰਿੰਦਰ ਸਿੰਘ ਰਾਜਾ ਵੜਿੰਗ ਪੰਜਾਬ ਪੁਲਿਸ ਸੂਬੇ ਵਿੱਚ ਸੁਤੰਤਰ ਅਤੇ ਨਿਰਪੱਖ ਚੋਣਾਂ ਨੂੰ ਯਕੀਨੀ ਬਣਾਉਣ ਲਈ ਵਚਨਬੱਧ - ਸਪੈਸ਼ਲ ਡੀਜੀਪੀ ਅਰਪਿਤ ਸ਼ੁਕਲਾ

 

26.27 ਕਰੋੜ ਦੀ ਲਾਗਤ ਨਾਲ ਤਿਆਰ ਹੋਏ ਸ਼ੁੱਧ ਜਲ ਸਪਲਾਈ ਪ੍ਰੋਜੈਕਟ ਨੂੰ ਰਜ਼ੀਆ ਸੁਲਤਾਨਾ ਨੇ ਕੀਤਾ ਲੋਕ ਅਰਪਣ

629 ਕਰੋੜ ਦੀ ਲਾਗਤ ਨਾਲ 520 ਪਿੰਡਾਂ ਨੂੰ ਸਾਫ ਪੀਣ ਵਾਲਾ ਪਾਣੀ ਦੇਣ ਦੀ ਯੋਜਨਾਂ ਤੇ ਕੰਮ ਸ਼ੁਰੂ- ਰਜ਼ੀਆ ਸੁਲਤਾਨਾ

Web Admin

Web Admin

5 Dariya News

ਨੂਰਪੁਰ ਬੇਦੀ , 05 Mar 2019

ਪੰਜਾਬ ਸਰਕਾਰ ਵੱਲੋਂ ਲੋਕਾਂ ਨੂੰ ਪੀਣ ਵਾਲਾ ਸ਼ੁੱਧ ਪਾਣੀ ਮੁਹੱਈਆਂ ਕਰਵਾਉਣ ਲਈ ਕਰੋੜਾਂ ਰੁਪਏ ਦੇ ਪ੍ਰੋਜੈਕਟ ਤਿਆਰ ਕਰਕੇ ਲੋਕ ਅਰਪਣ ਕੀਤੇ ਜਾ ਰਹੇ ਹਨ ਅਤੇ ਹੋਰ ਕਈ ਪ੍ਰੋਜੈਕਟਾਂ ਉੱਪਰ ਕੰਮ ਚੱਲ ਰਿਹਾ ਹੈ। ਸ਼੍ਰੀ ਅੰਮ੍ਰਿਤਸਰ ਸਾਹਿਬ, ਪਟਿਆਲਾ ਅਤੇ ਫਤਿਹਗੜ੍ਹ ਸਾਹਿਬ ਵਿੱਚ 629 ਕਰੋੜ ਰੁਪਏ ਦੀ ਲਾਗਤ ਨਾਲ 520 ਪਿੰਡਾਂ ਨੂੰ ਸਾਫ ਪੀਣ ਵਾਲਾ ਪਾਣੀ ਦੀ ਦੇਣ ਦੀ ਯੋਜਨਾਂ ਸ਼ੁਰੂ ਕੀਤੀ ਗਈ ਹੈ।  ਇਹ ਪ੍ਰਗਟਾਵਾ ਸ਼੍ਰੀਮਤੀ ਰਜ਼ੀਆ ਸੁਲਤਾਨਾ ਕੈਬਨਿਟ ਮੰਤਰੀ, ਜਲ ਸਪਲਾਈ ਤੇ ਸੈਨੀਟੇਸ਼ਨ ਅਤੇ ਉਚੇਰੀ ਸਿੱਖਿਆ, ਪੰਜਾਬ ਸਰਕਾਰ ਨੇ ਅੱਜ ਬਲਾਕ ਨੂਰਪੁਰ ਬੇਦੀ ਦੇ ਪਿੰਡ ਸਸਕੌਰ ਵਿੱਚ 26.27 ਕਰੋੜ ਰੁਪਏ ਦੀ ਲਾਗਤ ਨਾਲ ਤਿਆਰ ਹੋਏ ਜਲ ਸਪਲਾਈ ਪ੍ਰੋਜੈਕਟ ਨੂੰ ਲੋਕ ਅਰਪਣ ਕਰਨ ਉਪਰੰਤ ਇਲਾਕੇ ਦੇ ਲੋਕਾਂ ਦੇ ਭਰਵੇਂ ਇਕੱਠ ਨੂੰ ਸਬੰਧਨ ਕਰਦੇ ਹੋਏ ਕੀਤਾ। ਇਨ੍ਹਾਂ ਕਿਹਾ ਕਿ ਕੀਰਤਪੁਰ ਸਾਹਿਬ ਤੋਂ ਸਸਕੌਰ ਤੱਕ ਸ਼ੁੱਧ ਪਾਣੀ ਪਹਾਉਚਾਣ ਲਈ ਇਹ ਵਿਆਪਕ ਯੋਜਨਾ ਮੁਕੰਮਲ ਹੋਣ ਨਾਲ ਇਸ ਖੇਤਰ ਦੇ 48 ਪਿੰਡਾਂ ਨੂੰ ਸ਼ੁੱਧ ਪਾਣੀ ਮਿਲੇਗਾ। ਉਨ੍ਹਾਂ ਕਿਹਾ ਕਿ ਪਾਣੀ ਦਾ ਸਾਡੇ ਜੀਵਨ ਵਿੱਚ ਬਹੁਤ ਮਹੱਤਵ ਹੈ। ਇਸ ਨੂੰ ਵਿਆਰਥ ਨਹੀਂ ਗਵਾਉਣਾ ਚਾਹੀਦਾ। ਉਨ੍ਹਾਂ ਕਿਹਾ ਕਿ ਨੂਰਪੁਰ ਬੇਦੀ ਖੇਤਰ ਨੂੰ ਕੁਦਰਤ ਵੱਲੋਂ ਬਹੁਤ ਸਾਰੇ ਤੌਹਫੇ ਮਿਲੇ ਹੋਏ ਹਨ। ਪੰਜਾਬ ਸਰਕਾਰ ਵੱਲੋਂ ਇਸ ਖੇਤਰ ਦੇ ਵਿਕਾਸ ਲਈ ਹੋਰ ਵੀ ਲੋੜੀਂਦਾ ਫੰਡਾ ਮੁਹੱਈਆ ਕਰਵਾਇਆ ਜਾਵੇਗਾ। ਇਸ ਮੌਕੇ ਜ਼ਿਲ੍ਹਾਂ ਕਾਂਗਰਸ ਪ੍ਰਧਾਨ ਸ਼੍ਰੀ ਬਰਿੰਦਰ ਢਿੱਲੋਂ ਨੇ ਕਿਹਾ ਕਿ ਵਿਕਾਸ ਕਰਕੇ ਬੁਨਿਆਦੀ ਸਹੂਲਤਾ ਮੁਹੱਈਆਂ ਕਰਵਾਉਣਾ ਸਰਕਾਰਾਂ ਦਾ ਫਰਜ ਹੈ। ਇਸ ਪ੍ਰੋਜੈਕਟ ਦੇ ਲਈ ਪਿੰਡ ਸਸਕੌਰ ਨੇ ਜਮੀਨ ਦਿੱਤੀ ਹੈ। ਇਸ ਲਈ ਇਸ ਪਿੰਡ ਦੇ ਬੇਰੁਜ਼ਗਾਰ ਨੌਜਵਾਨਾਂ ਨੂੰ ਰੁਜ਼ਗਾਰ ਪਹਿਲ ਦੇ ਅਧਾਰ ਦੇ ਮੁਹੱਈਆ ਕਰਵਾਇਆ ਜਾਵੇ। ਉਨ੍ਹਾਂ ਨੇ ਨੂਰਪੁਰ ਬੇਦੀ ਦੇ ਬਾਕੀ ਰਹਿੰਦੇ ਪਿੰਡਾਂ ਨੂੰ ਇਸ ਪ੍ਰੋਜੈਕਟ ਨਾਲ ਜੋੜਨ ਲਈ ਕਿਹਾ। ਇਸ ਮੌਕੇ ਡਿਪਟੀ ਕਮਿਸ਼ਨਰ ਰੂਪਨਗਰ ਸ਼੍ਰੀ ਡਾ. ਸੁਮਿਤ ਜਾਰੰਗਲ, ਐੱਸ.ਐੱਸ.ਪੀ, ਰੂਪਨਗਰ, ਜਲ ਸਪਲਾਈ ਵਿਭਾਗ ਦੇ ਵਧੀਕ ਸਕੱਤਰ ਸ਼੍ਰੀ ਪਰਮਜੀਤ ਸਿੰਘ, ਐਸ.ਐਸ.ਪੀ, ਰੂਪਨਗਰ ਸ਼੍ਰੀ ਸਵਪਨ ਸ਼ਰਮਾ, ਐੱਸ.ਡੀ.ਐੱਮ, ਸ੍ਰੀ ਅਨੰਦਪੁਰ ਸਾਹਿਬ ਕਨੂੰ ਗਰਗ, ਜਲ ਸਪਲਾਈ ਵਿਭਾਗ ਦੇ ਚੀਫ ਇੰਜੀਨੀਅਰ ਸ਼੍ਰੀ ਰਜਿੰਦਰ ਸਿੰਘ, ਨਿਗਰਾਨ ਇੰਜੀਨੀਅਰ ਸ਼੍ਰੀ ਆਰ.ਪੀ. ਗੁਪਤਾ, ਕਾਰਜਕਾਰੀ ਇੰਜੀਨੀਅਰ ਸ਼੍ਰੀ ਮਾਈਕਲ ਹਾਜ਼ਰ ਸਨ। 

ਜਿਕਰਯੋਗ ਹੈ ਕਿ ਬਲਾਕ ਨੂਰਪੁਰ ਬੇਦੀ ਦੇ ਪਿੰਡ ਸਸਕੌਰ ਵਿਖੇ ਇਲਾਕੇ ਦੇ 48 ਪਿੰਡਾਂ ਨੂੰ  ਪੀਣ ਵਾਲੇ ਸ਼ੁੱਧ ਪਾਣੀ ਦੇਣ ਲਈ ਬਹੁ-ਕਰੋੜੀ ਪ੍ਰੋਜੈਕਟ ਦਾ ਉਦਘਾਟਨ ਕੈਬਨਿਟ ਮੰਤਰੀ ਸ਼੍ਰੀਮਤੀ ਰਜ਼ੀਆ ਸੁਲਤਾਨਾ ਕੈਬਨਿਟ ਮੰਤਰੀ, ਜਲ ਸਪਲਾਈ ਤੇ ਸੈਨੀਟੇਸ਼ਨ ਅਤੇ ਉਚੇਰੀ ਸਿੱਖਿਆ, ਪੰਜਾਬ ਸਰਕਾਰ ਵੱਲੋਂ ਕੀਤਾ ਗਿਆ ਪੰਜਾਬ ਸਰਕਾਰ ਦੇ ਇਸ ਜਲ ਸਪਲਾਈ  ਅਤੇ ਸੈਨੀਟੇਸ਼ਨ ਵਿਭਾਗ ਦੇ ਇਸ ਪ੍ਰੋਜੈਕਟ ਉੱਤ 26.27 ਕਰੋੜ ਰੁਪਏ ਦੀ ਲਾਗਤ ਆਈ ਹੈ। ਜਿਸ ਰਾਹੀਂ ਨੂਰਪੁਰ ਬੇਦੀ ਬਲਾਕ ਦੇ 48 ਪਿੰਡਾਂ ਜਿਨ੍ਹਾਂ ਦੀ ਅਬਾਦੀ ਲਗਭਗ 48 ਹਜ਼ਾਰ ਹੈ ਨੂੰ 70 ਲੀਟਰ ਪ੍ਰਤੀ ਦਿਨ ਪ੍ਰਤੀ ਵਿਅਕਤੀ ਮੁਹੱਈਆਂ ਕਰਵਾਇਆ ਜਾਵੇਗਾ। ਨਹਿਰੀ ਪਾਣੀ ਦੇ ਇਸ ਪ੍ਰੋਜੈਕਟ ਲਈ ਪਹਿਲਾਂ ਤੋਂ ਤਿਆਰ ਕੀਰਤਪੁਰ ਸਾਹਿਬ ਵਿਖੇ 90 ਲੱਖ ਲੀਟਰ ਪ੍ਰਤੀ ਦਿਨ ਦੀ ਸਮਰੱਥਾ ਵਾਲੇ ਵਾਟਰ ਟਰੀਟਮੈਂਟ ਪਲਾਂਟ ਪਾਣੀ ਸਾਫ ਕਰਕੇ 11 ਕਿਲੋਮੀਟਰ ਲੰਬੀ ਪਾਈਪ ਲਾਈਨ ਰਾਹੀਂ ਨੂਰਪੁਰ ਬੇਦੀ ਬਲਾਕ ਦੇ ਪਿੰਡ ਸਸਕੌਰ ਵਿਖੇ ਉੱਚ ਸਮਰੱਥਾ ਵਾਲੇ ਟੈਂਕ ਵਿੱਚ ਸਟੋਰ ਕੀਤਾ ਜਾਵੇਗਾ ਜਿਸ ਦੀ ਸਮਰੱਥਾ 25 ਲੱਖ ਲੀਟਰ ਹੈ। ਇਸ  ਤੋਂ ਬਾਅਦ ਇਹ ਪਾਣੀ ਇਸ ਇਲਾਕੇ ਦੇ 5 ਪਿੰਡਾਂ ਡੂੰਮੇਵਾਲਾ, ਜੱਟਪੁਰ, ਤਖਤਗੜ, ਬਸੀ ਅਤੇ ਬੜਵਾ ਵਿਖੇ ਬਣਾਏ ਗਏ ਟੈਂਕਾਂ ਵਿੱਚ ਸਸਕੌਰ ਤੋਂ ਪੰਪਿੰਗ ਰਾਹੀਂ ਭਰਿਆ ਜਾਵੇਗੇ। ਜਿੱਥੇ ਇਸ ਖੇਤਰ ਦੇ 48 ਪਿੰਡਾਂ ਨੂੰ ਸਪਲਾਈ ਕੀਤਾ ਜਾਵੇ। ਇਸ ਪ੍ਰੋਜੈਕਟ ਵਿੱਚ ਵੱਖ ਵੱਖ ਸਾਈਜ ਦੀ 75 ਕਿਲੋਮੀਟਰ ਲੰਬੀ ਪਾਈਪ ਲਾਈਨ ਵਿਛਾਈ ਗਈ ਹੈ। ਇਸ ਮੌਕੇ ਚੀਫ ਇੰਜੀਨੀਅਰ ਸਰਦਾਰ ਰਜਿੰਦਰ ਸਿੰਘ ਨੇ ਦੱਸਿਆ ਕਿ ਅਗਲੇ ਵਿੱਤੀ ਵਰ੍ਹੇ ਦੌਰਾਨ 22 ਪਿੰਡਾਂ ਵਿੱਚ ਵਿਸ਼ਵ ਬੈਂਕ ਦੀ ਸਹਾਇਤਾ ਨਾਲ ਨਵੇਂ ਕੰਮ ਕੀਤੇ ਜਾਣਗੇ। ਇਸ ਤਰ੍ਹਾਂ 62 ਪਿੰਡਾਂ ਵਿੱਚ ਪਾਈਪਾਂ ਆਦਿ ਪਾ ਕੇ ਅਤੇ ਪਾਣੀ ਦੇ ਮੀਟਰ ਲਗਾਉਣ ਦੀ ਤਜਵੀਜ ਹੈ ਜਿਸ ਉੱਪਰ ਲਗਭਗ 8 ਕਰੋੜ ਖਰਚਾ ਆਵੇਗਾ।

 

Tags: Razia Sultana

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2024 | 5 Dariya News | All Rights Reserved
Powered by: CDS PVT LTD