Wednesday, 22 July 2026

 

 

ਖ਼ਾਸ ਖਬਰਾਂ ਆਪ ਸਰਕਾਰ ਨੇ ਅਫ਼ਸਰਸ਼ਾਹੀ ਨੂੰ ਹਾਸ਼ੀਏ ’ਤੇ ਧੱਕਣ ਤੋਂ ਬਾਅਦ ਹੁਣ ਖੁੱਲ੍ਹੇਆਮ ਸਿਆਸਤ ਦਾ ਅਪਰਾਧੀਕਰਨ ਸ਼ੁਰੂ ਕਰ ਦਿੱਤਾ ਹੈ: ਸੁਨੀਲ ਜਾਖੜ ਪੰਜਾਬ ਵਿੱਚ ਪੇਪਰ ਲੀਕ ਹੋਣ ਦੇ ਮਾਮਲਿਆਂ ਵਿੱਚ ਮਾਨ ਤੇ ਬੈਂਸ ਅਸਤੀਫਾ ਦੇਣ: ਅਮਰਿੰਦਰ ਸਿੰਘ ਰਾਜਾ ਵੜਿੰਗ ਖਰੜ ਪੈਦਲ ਮਾਰਚ ਦਾ 9ਵਾਂ ਦਿਨ : ਰਵਿੰਦਰ ਸਿੰਘ ਖੇੜਾ ਨੇ ਨਿੱਜਰ ਰੋਡ 'ਤੇ ਬੰਦ ਪਈ ਸੀਵਰੇਜ ਲਾਈਨ ਦਾ ਮੁੱਦਾ ਚੁੱਕਿਆ ਸਾਰੇ ਹੜ੍ਹ ਮਾਰੇ ਇਲਾਕਿਆਂ ਵਿਚ ਹੜ੍ਹ ਰੋਕੂ ਕੰਮ ਮੁਕੰਮਲ ਕੀਤੇ ਜਾਣ: ਸੁਖਬੀਰ ਸਿੰਘ ਬਾਦਲ ਨੇ ਅਕਾਲੀ ਵਰਕਰਾਂ ਨੂੰ ਕੀਤੀ ਅਪੀਲ ਰੋਸ ਮੁਜ਼ਾਹਰਾ ਕਰ ਰਹੇ ਵਿਦਿਆਰਥੀਆਂ ਦੇ ਮਸਲੇ ਜਲਦੀ ਹੱਲ ਕਰੋ: ਸੁਖਬੀਰ ਸਿੰਘ ਬਾਦਲ ਨੇ ਕੇਂਦਰ ਸਰਕਾਰ ਨੂੰ ਕੀਤੀ ਅਪੀਲ ਓ.ਐਸ.ਡੀ. ਸੁਖਵੀਰ ਸਿੰਘ ਨੇ ਧੂਰੀ ਹਲਕੇ 'ਚ ਚੱਲ ਰਹੇ ਵਿਕਾਸ ਪ੍ਰੋਜੈਕਟਾਂ ਦਾ ਲਿਆ ਜਾਇਜ਼ਾ ਬੇਲਾ ਫਾਰਮੇਸੀ ਕਾਲਜ ਨੂੰ ਨਵਾਂ ਪੇਟੈਂਟ ਮਿਲਿਆ ਪੈਂਡਿੰਗ ਮਾਲੀਆ ਮਾਮਲਿਆਂ ਦਾ ਸਮੇਂ ਸਿਰ ਨਿਪਟਾਰਾ ਯਕੀਨੀ ਬਣਾਉਣ ਅਧਿਕਾਰੀ: ਆਸ਼ਿਕਾ ਜੈਨ ਭਗਵੰਤ ਮਾਨ ਸਰਕਾਰ ਦੀ ‘ਮਾਂਵਾਂ-ਧੀਆਂ ਸਤਿਕਾਰ ਯੋਜਨਾ’ 100 ਸਾਲ ਤੋਂ ਵੱਧ ਉਮਰ ਦੀਆਂ ਮਹਿਲਾਵਾਂ ਨੂੰ ਵੀ ਦੇ ਰਹੀ ਹੈ ਸਨਮਾਨ ਅਤੇ ਆਰਥਿਕ ਸਹਾਰਾ ਗਰਭਵਤੀ ਅਤੇ ਦੁੱਧ ਪਿਲਾਉਣ ਵਾਲੀਆਂ 4056 ਮਹਿਲਾਵਾਂ ਨੂੰ 1.70 ਕਰੋੜ ਦੀ ਵਿੱਤੀ ਸਹਾਇਤਾ : ਡਾ. ਬਲਜੀਤ ਕੌਰ ਉਦਯੋਗ-ਕੇਂਦਰਿਤ ਪੱਤਰਕਾਰੀ ਸਿੱਖਿਆ ਨੂੰ ਮਿਲੇਗਾ ਨਵਾਂ ਹੁਲਾਰਾ : ਆਰਬੀਯੂ ਨੇ ਨਾਮੀ ਨਿਊਜ਼ ਪੇਪਰ ਦੀ ਟਰੱਸਟ ਨਾਲ ਕੀਤਾ ਐਮਓਯੂ ਟਰਾਂਸਪੋਰਟ ਵਿਭਾਗ ਵੱਲੋਂ ਸੜਕ ਸੁਰੱਖਿਆ ਨੂੰ ਮਜ਼ਬੂਤ ਕਰਨ ਅਤੇ ਈ-ਚਲਾਨ ਸ਼ਿਕਾਇਤ ਪ੍ਰਣਾਲੀ ਨੂੰ ਸੁਚਾਰੂ ਬਣਾਉਣ ਲਈ ਵੱਡੇ ਕਦਮ: ਹਰਪਾਲ ਸਿੰਘ ਚੀਮਾ ਭਗਵੰਤ ਸਿੰਘ ਮਾਨ ਸਰਕਾਰ ਵੱਲੋਂ ਸ਼ੁਰੂ ਕੀਤੀਆਂ ਲੋਕ ਪੱਖੀ ਸਕੀਮਾਂ ਬਿਨਾਂ ਕਿਸੇ ਭੇਦਭਾਵ ਦੇ ਲਾਗੂ ਕੀਤੀਆਂ ਜਾ ਰਹੀਆਂ ਹਨ: ਕੁਲਵੰਤ ਸਿੰਘ ਰਾਹੁਲ ਚਾਬਾ ਨੇ ਆਜ਼ਾਦੀ ਦਿਵਸ ਸਮਾਰੋਹ ਦੀਆਂ ਤਿਆਰੀਆਂ ਦਾ ਲਿਆ ਜਾਇਜ਼ਾ ਵਿਧਾਇਕ ਸ਼ੈਰੀ ਕਲਸੀ ਪਿੰਡ ਦਾਨਿਆਂਵਾਲੀ ਪਹੁੰਚੇ ਆਫ਼ਤ ਪ੍ਰਬੰਧਨ ਲਈ ਸਿਖਲਾਈ ਅਤੇ ਤਿਆਰੀ ਹੀ ਸਭ ਤੋਂ ਪ੍ਰਭਾਵਸ਼ਾਲੀ ਹਥਿਆਰ - ਸਾਗਰ ਸੇਤੀਆ ਬ੍ਰਹਮ ਗਿਆਨ ਨੂੰ ਅਮਲ ਵਿੱਚ ਲਿਆ ਕੇ ਹੀ ਜੀਵਨ ਨੂੰ ਸਾਰਥਕ ਬਣਾਇਆ ਜਾ ਸਕਦਾ ਹੈ ਸੀ ਜੀ ਸੀ ਯੂਨੀਵਰਸਿਟੀ ਮੋਹਾਲੀ ਵਿਖੇ ਨਵੇਂ ਅਕਾਦਮਿਕ ਵਰ੍ਹੇ ਦੀ ਸ਼ੁਰੂਆਤ ਮੋਦੀ ਸਰਕਾਰ ਦੀ ਬਰਬਰਤਾ ਦੇ ਸ਼ਿਕਾਰ ਵਿਦਿਆਰਥੀਆਂ ਦੀ ਮਦਦ ਲਈ ਕੇਜਰੀਵਾਲ ਨੇ ਦਿਨ ਭਰ ਹਸਪਤਾਲ, ਥਾਣੇ ਤੋਂ ਲੈ ਕੇ ਜੰਤਰ-ਮੰਤਰ ਤੱਕ ਕੀਤੀ ਭੱਜ-ਦੌੜ ਪੰਜਾਬ ਕੈਬਨਿਟ ਨੇ ਪੰਜਾਬ ਵਿਧਾਨ ਸਭਾ ਦਾ 13ਵਾਂ ਇਜਲਾਸ 3 ਤੋਂ 10 ਅਗਸਤ ਤੱਕ ਸੱਦਣ ਨੂੰ ਦਿੱਤੀ ਪ੍ਰਵਾਨਗੀ ਵਿਧਾਇਕ ਅਜੀਤਪਾਲ ਕੋਹਲੀ ਵਲੋਂ ਮੁੱਖ ਮੰਤਰੀ ਤੀਰਥ ਯਾਤਰਾ ਬੱਸ ਸ੍ਰੀ ਅੰਮ੍ਰਿਤਸਰ ਸਾਹਿਬ ਲਈ ਰਵਾਨਾ

 

ਨਾਮਦੇਵ ਨਗਰ ਘੁਮਾਣ ਲਈ 16.63 ਕਰੋੜ ਦੀ ਲਾਗਤ ਵਾਲੀ ਜਲ ਸਪਲਾਈ ਅਤੇ ਸੀਵਰੇਜ ਸਕੀਮ ਦਾ ਨੀਂਹ ਪੱਥਰ ਰੱਖਿਆ

ਪੰਜਾਬ ਸਰਕਾਰ ਨੇ ਜਲ ਸਪਲਾਈ ਅਤੇ ਸੀਵਰੇਜ ਦੀ ਇਹ ਬਹੁ-ਕਰੋੜੀ ਸਕੀਮ ਦਾ ਘੁਮਾਣ ਵਾਸੀਆਂ ਨੂੰ ਦਿੱਤਾ ਵੱਡਾ ਤੋਹਫ਼ਾ

Web Admin

Web Admin

5 Dariya News

ਘੁਮਾਣ/ਬਟਾਲਾ , 06 Mar 2019

Last updated on: Mar 06, 2019, 00:00 IST

ਪੰਜਾਬ ਸਰਕਾਰ ਵਲੋਂ ਪਵਿੱਤਰ ਨਾਮਦੇਵ ਨਗਰ ਘੁਮਾਣ ਲਈ 16.63 ਕਰੋੜ ਦੀ ਲਾਗਤ ਵਾਲੀ ਜਲ ਸਪਲਾਈ ਅਤੇ ਸੀਵਰੇਜ ਸਕੀਮ ਮਨਜ਼ੂਰ ਕੀਤੀ ਗਈ ਹੈ ਜਿਸ ਤਹਿਤ ਘੁਮਾਣ ਨਗਰ ਦੀ 100 ਫੀਸਦੀ ਅਬਾਦੀ ਨੂੰ ਸੀਵਰੇਜ ਅਤੇ ਸ਼ੁੱਧ ਜਲ ਸਪਲਾਈ ਨਾਲ ਜੋੜਿਆ ਜਾਵੇਗਾ। ਹਲਕਾ ਸ੍ਰੀ ਹਰਗੋਬਿੰਦਪੁਰ ਦੇ ਵਿਧਾਇਕ ਸ. ਬਲਵਿੰਦਰ ਸਿੰਘ ਲਾਡੀ, ਹਲਕਾ ਕਾਦੀਆਂ ਦੇ ਵਿਧਾਇਕ ਸ. ਫਤਿਹਜੰਗ ਸਿੰਘ ਬਾਜਵਾ ਅਤੇ ਡਿਪਟੀ ਕਮਿਸ਼ਨਰ ਗੁਰਦਾਸਪੁਰ ਸ੍ਰੀ ਵਿਪੁਲ ਉਜਵਲ ਵਲੋਂ ਘੁਮਾਣ ਲਈ ਇਸ ਸਕੀਮ ਦੀ ਸ਼ੁਰੂਆਤ ਕਰਦਿਆਂ ਅੱਜ ਇਸਦਾ ਨੀਂਹ ਪੱਥਰ ਰੱਖਿਆ ਗਿਆ। ਨੀਂਹ ਪੱਥਰ ਰੱਖਣ ਉਪਰੰਤ ਹਾਜ਼ਰ ਲੋਕਾਂ ਨਾਲ ਮੁਖਾਤਬ ਹੁੰਦਿਆਂ ਵਿਧਾਇਕ  ਬਲਵਿੰਦਰ ਸਿੰਘ ਲਾਡੀ ਨੇ ਕਿਹਾ ਕਿ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਪਾਵਨ ਨਗਰ ਘੁਮਾਣ ਲਈ ਜਲ ਸਪਲਾਈ ਅਤੇ ਸੀਵਰੇਜ ਦੀ ਇਹ ਬਹੁ-ਕਰੋੜੀ ਸਕੀਮ ਪਾਸ ਕਰਕੇ ਘੁਮਾਣ ਵਾਸੀਆਂ ਨੂੰ ਵੱਡਾ ਤੋਹਫ਼ਾ ਦਿੱਤਾ ਹੈ। ਉਨਾਂ ਕਿਹਾ ਪੰਜਾਬ ਸਰਕਾਰ ਦੇ ਜਲ ਸਪਲਾਈ ਅਤੇ ਸੈਨੀਟੇਸ਼ਨ ਵਿਭਾਗ ਵਲੋਂ 16.63 ਕਰੋੜ ਰੁਪਏ ਖਰਚ ਕੇ ਘੁਮਾਣ ਦੇ ਹਰ ਘਰ ਨੂੰ ਸੀਵਰੇਜ ਸਪਲਾਈ ਨਾਲ ਜੋੜਿਆ ਜਾਵੇਗਾ ਅਤੇ ਨਾਲ ਹੀ ਹਰ ਘਰ ਨੂੰ ਪੀਣ ਵਾਲਾ ਸ਼ੁੱਧ ਤੇ ਸਾਫ਼ ਪਾਣੀ ਮੁਹੱਈਆ ਕਰਵਾਇਆ ਜਾਵੇਗਾ। ਉਨਾਂ ਕਿਹਾ ਕਿ ਇਸ ਪ੍ਰੋਜੈਕਟ ਤਹਿਤ ਘੁਮਾਣ ਵਿਖੇ 1 ਲੱਖ ਗੈਲਨ ਸਮਰੱਥਾ ਵਾਲੀ ਪਾਣੀ ਦੀ ਟੈਂਕੀ ਬਣਾਈ ਜਾਵੇਗੀ ਅਤੇ 500 ਫੂੱਟ ਡੂੰਘਾ ਟਿਊਬਵੈੱਲ ਦਾ ਬੋਰ ਕੀਤਾ ਜਾਵੇਗਾ। ਉਨਾਂ ਕਿਹਾ ਕਿ ਡੂੰਘਾ ਬੋਰ ਹੋਣ ਕਾਰਨ ਲੋਕਾਂ ਨੂੰ ਪੀਣ ਲਈ ਸਾਫ਼ ਤੇ ਸ਼ੂੱਧ ਪਾਣੀ ਮਿਲ ਸਕੇਗਾ। ਉਨਾਂ ਕਿਹਾ ਕਿ ਇਸ ਦੇ ਨਾਲ ਹੀ ਹਰ ਘਰ ਨੂੰ ਸੀਵਰੇਜ ਸਿਸਟਮ ਨਾਲ ਜੋੜਿਆ ਜਾਵੇਗਾ ਅਤੇ 1.25 ਐੱਮ.ਐੱਲ.ਡੀ. ਸਮਰੱਥਾ ਦਾ ਇੱਕ ਸੀਵਰੇਜ ਟਰੀਟਮੈਂਟ ਪਲਾਂਟ ਬਣਾਇਆ ਜਾਵੇਗਾ। 

ਉਨਾਂ ਕਿਹਾ ਕਿ ਇਸ ਸਕੀਮ ਸਬੰਧੀ ਵਿਭਾਗ ਵਲੋਂ ਟੈਂਡਰ ਲਗਾ ਦਿੱਤੇ ਗਏ ਹਨ ਅਤੇ ਬਹੁਤ ਜਲਦੀ ਇਸ ਪ੍ਰੋਜੈਕਟ ਦਾ ਕੰਮ ਸ਼ੁਰੂ ਹੋ ਜਾਵੇਗਾ। ਇਸ ਮੌਕੇ ਹਲਕਾ ਕਾਦੀਆਂ ਦੇ ਵਿਧਾਇਕ ਸ. ਫਤਿਹਜੰਗ ਸਿੰਘ ਬਾਜਵਾ ਨੇ ਕਿਹਾ ਕਿ ਘੁਮਾਣ ਨਗਰ ਦੀ ਮਹਿਮਾ ਪੂਰੀ ਦੁਨੀਆਂ ਵਿੱਚ ਹੈ ਅਤੇ ਦੇਸ਼ਾਂ-ਵਿਦੇਸ਼ਾਂ ਤੋਂ ਸ਼ਰਧਾਲੂ ਭਗਤ ਨਾਮਦੇਵ ਜੀ ਦੀ ਅੰਤਿਮ ਸਮਾਧੀ ਦੇ ਦਰਸ਼ਨ ਕਰਨ ਲਈ ਘੁਮਾਣ ਪਹੁੰਚਦੇ ਹਨ। ਉਨਾਂ ਕਿਹਾ ਕਿ ਘੁਮਾਣ ਵਿੱਚ ਸੀਵਰੇਜ ਅਤੇ ਜਲ ਸਪਲਾਈ ਦੀ ਸਹੂਲਤ ਦੇਣ ਲਈ ਰਾਜ ਸਰਕਾਰ ਨੇ ਜੋ 16.63 ਕਰੋੜ ਰੁਪਏ ਦਾ ਪ੍ਰੋਜੈਕਟ ਪਾਸ ਕੀਤਾ ਹੈ ਉਸ ਲਈ ਘੁਮਾਣ ਨਗਰ ਸਮੇਤ ਪੂਰੇ ਇਲਾਕੇ ਦੇ ਲੋਕਾਂ ਵਲੋਂ ਮੁੱਖ ਮੰਤਰੀ ਪੰਜਾਬ ਕੈਪਟਨ ਅਮਰਿੰਦਰ ਸਿੰਘ ਦੇ ਧੰਨਵਾਦੀ ਹਨ। ਉਨਾਂ ਕਿਹਾ ਕਿ ਇਸ ਪ੍ਰੋਜੈਕਟ ਤਹਿਤ ਘੁਮਾਣ ਵਾਸੀਆਂ ਨੂੰ ਜਿਥੇ ਸੀਵਰੇਜ ਅਤੇ ਜਲ ਸਪਲਾਈ ਦੀ ਸਹੂਲਤ ਮਿਲੇਗੀ ਉਥੇ ਇਹ ਨਗਰ ਦੇ ਸੁੰਦਰੀਕਰਨ ਵੱਲ ਵੀ ਵਿਸ਼ੇਸ਼ ਧਿਆਨ ਦਿੱਤਾ ਜਾਵੇਗਾ। ਉਨਾਂ ਕਿਹਾ ਕਿ ਨਾਮਦੇਵ ਨਗਰ ਘੁਮਾਣ ਦਾ ਸਰਬਪੱਖੀ ਵਿਕਾਸ ਸੂਬਾ ਸਰਕਾਰ ਦੇ ਏਜੰਡੇ ਉੱਪਰ ਹੈ ਅਤੇ ਇਸ ਕਾਰਜ ਲਈ ਸਰਕਾਰ ਵਲੋਂ ਫੰਡਾਂ ਦੀ ਕੋਈ ਘਾਟ ਨਹੀਂ ਆਉਣ ਦਿੱਤੀ ਜਾਵੇਗੀ।ਇਸ ਮੌਕੇ ਜਲ ਸਪਲਾਈ ਅਤੇ ਸੈਨੀਟੇਸ਼ਨ ਵਿਭਾਗ ਦੇ ਐੱਸ.ਈ. ਸ੍ਰੀ ਜਤਿੰਦਰ ਸੈਣੀ, ਐਕਸੀਅਨ ਨਿਤਿਨ ਕਾਲੀਆ, ਐੱਸ.ਡੀ.ਈ. ਇੰਦਰਦੇਵ ਹਾਂਡਾ, ਹਰਵਿੰਦਰ ਸਿੰਘ ਹੈਰੀ, ਨਰਿੰਦਰ ਸਿੰਘ ਨਿੰਦੀ, ਸਾਹਿਬ ਸਿੰਘ ਮੰਡ, ਸੁਖਜਿੰਦਰ ਸਿੰਘ ਲਾਲੀ, ਜੇ.ਈ. ਰਜਿੰਦਰ ਸਿੰਘ, ਅੰਕੁਸ਼ ਕੁਮਾਰ, ਸੁਖਵਿੰਦਰ ਸਿੰਘ, ਰਾਜਦੇਵ ਸਿੰਘ, ਗੁਰਦੀਪ ਸਿੰਘ ਆਦਿ ਹਾਜ਼ਰ ਸਨ।

 

Tags: Balwinder Singh Laddi , Fateh Jung Singh Bajwa

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD