Wednesday, 22 July 2026

 

 

ਖ਼ਾਸ ਖਬਰਾਂ ਆਪ ਸਰਕਾਰ ਨੇ ਅਫ਼ਸਰਸ਼ਾਹੀ ਨੂੰ ਹਾਸ਼ੀਏ ’ਤੇ ਧੱਕਣ ਤੋਂ ਬਾਅਦ ਹੁਣ ਖੁੱਲ੍ਹੇਆਮ ਸਿਆਸਤ ਦਾ ਅਪਰਾਧੀਕਰਨ ਸ਼ੁਰੂ ਕਰ ਦਿੱਤਾ ਹੈ: ਸੁਨੀਲ ਜਾਖੜ ਪੰਜਾਬ ਵਿੱਚ ਪੇਪਰ ਲੀਕ ਹੋਣ ਦੇ ਮਾਮਲਿਆਂ ਵਿੱਚ ਮਾਨ ਤੇ ਬੈਂਸ ਅਸਤੀਫਾ ਦੇਣ: ਅਮਰਿੰਦਰ ਸਿੰਘ ਰਾਜਾ ਵੜਿੰਗ ਖਰੜ ਪੈਦਲ ਮਾਰਚ ਦਾ 9ਵਾਂ ਦਿਨ : ਰਵਿੰਦਰ ਸਿੰਘ ਖੇੜਾ ਨੇ ਨਿੱਜਰ ਰੋਡ 'ਤੇ ਬੰਦ ਪਈ ਸੀਵਰੇਜ ਲਾਈਨ ਦਾ ਮੁੱਦਾ ਚੁੱਕਿਆ ਸਾਰੇ ਹੜ੍ਹ ਮਾਰੇ ਇਲਾਕਿਆਂ ਵਿਚ ਹੜ੍ਹ ਰੋਕੂ ਕੰਮ ਮੁਕੰਮਲ ਕੀਤੇ ਜਾਣ: ਸੁਖਬੀਰ ਸਿੰਘ ਬਾਦਲ ਨੇ ਅਕਾਲੀ ਵਰਕਰਾਂ ਨੂੰ ਕੀਤੀ ਅਪੀਲ ਰੋਸ ਮੁਜ਼ਾਹਰਾ ਕਰ ਰਹੇ ਵਿਦਿਆਰਥੀਆਂ ਦੇ ਮਸਲੇ ਜਲਦੀ ਹੱਲ ਕਰੋ: ਸੁਖਬੀਰ ਸਿੰਘ ਬਾਦਲ ਨੇ ਕੇਂਦਰ ਸਰਕਾਰ ਨੂੰ ਕੀਤੀ ਅਪੀਲ ਓ.ਐਸ.ਡੀ. ਸੁਖਵੀਰ ਸਿੰਘ ਨੇ ਧੂਰੀ ਹਲਕੇ 'ਚ ਚੱਲ ਰਹੇ ਵਿਕਾਸ ਪ੍ਰੋਜੈਕਟਾਂ ਦਾ ਲਿਆ ਜਾਇਜ਼ਾ ਬੇਲਾ ਫਾਰਮੇਸੀ ਕਾਲਜ ਨੂੰ ਨਵਾਂ ਪੇਟੈਂਟ ਮਿਲਿਆ ਪੈਂਡਿੰਗ ਮਾਲੀਆ ਮਾਮਲਿਆਂ ਦਾ ਸਮੇਂ ਸਿਰ ਨਿਪਟਾਰਾ ਯਕੀਨੀ ਬਣਾਉਣ ਅਧਿਕਾਰੀ: ਆਸ਼ਿਕਾ ਜੈਨ ਭਗਵੰਤ ਮਾਨ ਸਰਕਾਰ ਦੀ ‘ਮਾਂਵਾਂ-ਧੀਆਂ ਸਤਿਕਾਰ ਯੋਜਨਾ’ 100 ਸਾਲ ਤੋਂ ਵੱਧ ਉਮਰ ਦੀਆਂ ਮਹਿਲਾਵਾਂ ਨੂੰ ਵੀ ਦੇ ਰਹੀ ਹੈ ਸਨਮਾਨ ਅਤੇ ਆਰਥਿਕ ਸਹਾਰਾ ਗਰਭਵਤੀ ਅਤੇ ਦੁੱਧ ਪਿਲਾਉਣ ਵਾਲੀਆਂ 4056 ਮਹਿਲਾਵਾਂ ਨੂੰ 1.70 ਕਰੋੜ ਦੀ ਵਿੱਤੀ ਸਹਾਇਤਾ : ਡਾ. ਬਲਜੀਤ ਕੌਰ ਉਦਯੋਗ-ਕੇਂਦਰਿਤ ਪੱਤਰਕਾਰੀ ਸਿੱਖਿਆ ਨੂੰ ਮਿਲੇਗਾ ਨਵਾਂ ਹੁਲਾਰਾ : ਆਰਬੀਯੂ ਨੇ ਨਾਮੀ ਨਿਊਜ਼ ਪੇਪਰ ਦੀ ਟਰੱਸਟ ਨਾਲ ਕੀਤਾ ਐਮਓਯੂ ਟਰਾਂਸਪੋਰਟ ਵਿਭਾਗ ਵੱਲੋਂ ਸੜਕ ਸੁਰੱਖਿਆ ਨੂੰ ਮਜ਼ਬੂਤ ਕਰਨ ਅਤੇ ਈ-ਚਲਾਨ ਸ਼ਿਕਾਇਤ ਪ੍ਰਣਾਲੀ ਨੂੰ ਸੁਚਾਰੂ ਬਣਾਉਣ ਲਈ ਵੱਡੇ ਕਦਮ: ਹਰਪਾਲ ਸਿੰਘ ਚੀਮਾ ਭਗਵੰਤ ਸਿੰਘ ਮਾਨ ਸਰਕਾਰ ਵੱਲੋਂ ਸ਼ੁਰੂ ਕੀਤੀਆਂ ਲੋਕ ਪੱਖੀ ਸਕੀਮਾਂ ਬਿਨਾਂ ਕਿਸੇ ਭੇਦਭਾਵ ਦੇ ਲਾਗੂ ਕੀਤੀਆਂ ਜਾ ਰਹੀਆਂ ਹਨ: ਕੁਲਵੰਤ ਸਿੰਘ ਰਾਹੁਲ ਚਾਬਾ ਨੇ ਆਜ਼ਾਦੀ ਦਿਵਸ ਸਮਾਰੋਹ ਦੀਆਂ ਤਿਆਰੀਆਂ ਦਾ ਲਿਆ ਜਾਇਜ਼ਾ ਵਿਧਾਇਕ ਸ਼ੈਰੀ ਕਲਸੀ ਪਿੰਡ ਦਾਨਿਆਂਵਾਲੀ ਪਹੁੰਚੇ ਆਫ਼ਤ ਪ੍ਰਬੰਧਨ ਲਈ ਸਿਖਲਾਈ ਅਤੇ ਤਿਆਰੀ ਹੀ ਸਭ ਤੋਂ ਪ੍ਰਭਾਵਸ਼ਾਲੀ ਹਥਿਆਰ - ਸਾਗਰ ਸੇਤੀਆ ਬ੍ਰਹਮ ਗਿਆਨ ਨੂੰ ਅਮਲ ਵਿੱਚ ਲਿਆ ਕੇ ਹੀ ਜੀਵਨ ਨੂੰ ਸਾਰਥਕ ਬਣਾਇਆ ਜਾ ਸਕਦਾ ਹੈ ਸੀ ਜੀ ਸੀ ਯੂਨੀਵਰਸਿਟੀ ਮੋਹਾਲੀ ਵਿਖੇ ਨਵੇਂ ਅਕਾਦਮਿਕ ਵਰ੍ਹੇ ਦੀ ਸ਼ੁਰੂਆਤ ਮੋਦੀ ਸਰਕਾਰ ਦੀ ਬਰਬਰਤਾ ਦੇ ਸ਼ਿਕਾਰ ਵਿਦਿਆਰਥੀਆਂ ਦੀ ਮਦਦ ਲਈ ਕੇਜਰੀਵਾਲ ਨੇ ਦਿਨ ਭਰ ਹਸਪਤਾਲ, ਥਾਣੇ ਤੋਂ ਲੈ ਕੇ ਜੰਤਰ-ਮੰਤਰ ਤੱਕ ਕੀਤੀ ਭੱਜ-ਦੌੜ ਪੰਜਾਬ ਕੈਬਨਿਟ ਨੇ ਪੰਜਾਬ ਵਿਧਾਨ ਸਭਾ ਦਾ 13ਵਾਂ ਇਜਲਾਸ 3 ਤੋਂ 10 ਅਗਸਤ ਤੱਕ ਸੱਦਣ ਨੂੰ ਦਿੱਤੀ ਪ੍ਰਵਾਨਗੀ ਵਿਧਾਇਕ ਅਜੀਤਪਾਲ ਕੋਹਲੀ ਵਲੋਂ ਮੁੱਖ ਮੰਤਰੀ ਤੀਰਥ ਯਾਤਰਾ ਬੱਸ ਸ੍ਰੀ ਅੰਮ੍ਰਿਤਸਰ ਸਾਹਿਬ ਲਈ ਰਵਾਨਾ

 

ਸ੍ਰੀ ਅਚਲੇਸ਼ਵਰ ਧਾਮ ਵਿਖੇ 1 ਕਰੋੜ ਰੁਪਏ ਦੀ ਲਾਗਤ ਨਾਲ ਬਣੇਗੀ ਪਾਰਕਿੰਗ

ਵਿਧਾਇਕ ਲਾਡੀ, ਬਾਜਵਾ ਅਤੇ ਡਿਪਟੀ ਕਮਿਸ਼ਨਰ ਵਿਕਾਸ ਕਾਰਜਾਂ ਦੀ ਸ਼ੁਰੂਆਤ ਕਰਾਉਣ ਪਹੁੰਚੇ ਸ੍ਰੀ ਅਚਲੇਸ਼ਵਰ ਧਾਮ

Web Admin

Web Admin

5 Dariya News

ਬਟਾਲਾ , 06 Mar 2019

Last updated on: Mar 06, 2019, 00:00 IST

ਪੰਜਾਬ ਸਰਕਾਰ ਵਲੋਂ ਸਵਾਮੀ ਕਾਰਤਿਕ ਅਤੇ ਭਗਵਾਨ ਸ਼ਿਵ ਨਾਲ ਸਬੰਧਤ ਪਾਵਨ ਅਸਥਾਨ ਸ੍ਰੀ ਅਚਲੇਸ਼ਵਰ ਧਾਮ ਵਿਖੇ 1 ਕਰੋੜ ਰੁਪਏ ਦੀ ਲਾਗਤ ਨਾਲ ਵਿਕਾਸ ਪ੍ਰੋਜੈਕਟ ਸ਼ੁਰੂ ਕੀਤੇ ਜਾ ਰਹੇ ਹਨ, ਜਿਸ ਤਹਿਤ ਮੰਦਰ ਦੇ ਬਾਹਰਵਾਰ ਵਾਹਨਾਂ ਲਈ ਪਾਰਕਿੰਗ ਬਣਾਈ ਜਾਵੇਗੀ ਅਤੇ ਨਾਲ ਹੀ ਸੰਗਤਾਂ ਦੀ ਸਹੂਲਤ ਲਈ ਟਾਇਲਟ ਤਿਆਰ ਕੀਤੇ ਜਾਣਗੇ। ਇਨਾਂ ਵਿਕਾਸ ਪ੍ਰੋਜੈਕਟਾਂ ਨੂੰ ਸ਼ੁਰੂ ਕਰਾਉਣ ਲਈ ਵਿਧਾਨ ਸਭਾ ਹਲਕਾ ਸ੍ਰੀ ਹਰਗੋਬਿੰਦਪੁਰ ਦੇ ਵਿਧਾਇਕ ਬਲਵਿੰਦਰ ਸਿੰਘ ਲਾਡੀ, ਹਲਕਾ ਕਾਦੀਆਂ ਦੇ ਵਿਧਾਇਕ ਫਤਿਹਜੰਗ ਸਿੰਘ ਬਾਜਵਾ, ਡਿਪਟੀ ਕਮਿਸ਼ਨਰ ਗੁਰਦਾਸਪੁਰ ਵਿਪੁਲ ਉਜਵਲ, ਐੱਸ.ਐੱਸ.ਪੀ. ਬਟਾਲਾ. ਉਪਿੰਦਰਜੀਤ ਸਿੰਘ ਘੁੰਮਣ, ਵਧੀਕ ਡਿਪਟੀ ਕਮਿਸ਼ਨਰ (ਵਿਕਾਸ) ਸ. ਰਣਬੀਰ ਸਿੰਘ ਮੂਧਲ, ਐੱਸ.ਡੀ.ਐੱਮ. ਬਟਾਲਾ ਸ੍ਰੀ ਬਲਬੀਰ ਰਾਜ ਸਿੰਘ ਵਿਸ਼ੇਸ਼ ਤੌਰ ’ਤੇ ਅੱਜ ਸ੍ਰੀ ਅਚਲੇਸ਼ਵਰ ਧਾਮ ਪਹੁੰਚੇ। ਵਿਧਾਇਕ ਸ. ਬਲਵਿੰਦਰ ਸਿੰਘ ਲਾਡੀ ਨੇ ਦੱਸਿਆ ਕਿ ਪੰਜਾਬ ਸਰਕਾਰ ਦੇ ਪੰਜਾਬ ਹੈਰੀਟੇਜ ਐਂਡ ਟੂਰਿਜ਼ਮ ਪਰਮੋਸ਼ਨ ਬੋਰਡ ਵਲੋਂ ਇੱਕ ਕਰੋੜ ਰੁਪਏ ਖਰਚ ਕੇ ਸ੍ਰੀ ਅਚਲੇਸ਼ਵਰ ਧਾਮ ਦੇ ਬਾਹਰਵਾਰ ਵਾਹਨਾਂ ਲਈ ਪਾਰਕਿੰਗ ਬਣਾਈ ਜਾਵੇਗੀ ਅਤੇ ਨਾਲ ਹੀ ਸੰਗਤਾਂ ਦੀ ਸਹੂਲਤ ਲਈ ਟਾਇਲਟ ਤਿਆਰ ਕੀਤੇ ਜਾਣਗੇ। ਉਨਾਂ ਕਿਹਾ ਪਾਰਕਿੰਗ ਨਾ ਹੋਣ ਕਾਰਨ ਸੰਗਤ ਨੂੰ ਆਪਣੇ ਵਾਹਨ ਖੜੇ ਕਰਨ ਵਿੱਚ ਬਹੁਤ ਮੁਸ਼ਕਲ ਪੇਸ਼ ਆਉਂਦੀ ਸੀ ਜੋ ਕਿ ਇਸ ਪ੍ਰੋਜੈਕਟ ਤਹਿਤ ਹੱਲ ਹੋ ਜਾਵੇਗੀ। ਉਨਾਂ ਕਿਹਾ ਕਿ ਇਸ ਪ੍ਰੋਜੈਕਟ ਤਹਿਤ ਔਰਤਾਂ ਅਤੇ ਮਰਦਾਂ ਲਈ ਵੱਖ-ਵੱਖਰੇ ਟਾਇਲਟਸ ਵੀ ਬਣਾਏ ਜਾਣਗੇ। 

ਉਨਾਂ ਕਿਹਾ ਕਿ ਸਰਕਾਰ ਵਲੋਂ 1 ਕਰੋੜ ਰੁਪਏ ਦੇ ਫੰਡ ਟੂਰਿਜ਼ਮ ਬੋਰਡ ਨੂੰ ਦੇ ਦਿੱਤੇ ਗਏ ਹਨ ਅਤੇ ਬਹੁਤ ਜਲਦੀ ਇਸ ਪ੍ਰੋਜੈਕਟ ਉੱਪਰ ਕੰਮ ਸ਼ੁਰੂ ਹੋ ਜਾਵੇਗਾ। ਸ. ਲਾਡੀ ਨੇ ਕਿਹਾ ਕਿ ਸ੍ਰੀ ਗੁਰੂ ਨਾਨਕ ਦੇਵ ਜੀ ਦੇ 550 ਸਾਲਾ ਪ੍ਰਕਾਸ਼ ਪੁਰਬ ਨੂੰ ਸਮਰਪਿਤ ਸ੍ਰੀ ਅੱਚਲ ਸਾਹਿਬ ਦੇ ਵਿਕਾਸ ਲਈ ਕਰੋੜਾਂ ਰੁਪਏ ਦੀ ਗ੍ਰਾਂਟ ਸੂਬਾ ਸਰਕਾਰ ਵਲੋਂ ਵੱਖਰੇ ਤੌਰ ’ਤੇ ਭੇਜੀ ਜਾ ਰਹੀ ਹੈ। ਸ. ਲਾਡੀ ਨੇ ਇਸ ਪ੍ਰੋਜੈਕਟ ਲਈ ਮੁੱਖ ਮੰਤਰੀ ਪੰਜਾਬ ਕੈਪਟਨ ਅਮਰਿੰਦਰ ਸਿੰਘ ਦਾ ਧੰਨਵਾਦ ਕੀਤਾ ਹੈ।ਇਸ ਮੌਕੇ ਵਿਧਾਇਕ ਸ. ਫਤਿਹਜੰਗ ਸਿੰਘ ਬਾਜਵਾ ਨੇ ਕਿਹਾ ਕਿ ਅਚਲੇਸ਼ਵਰ ਧਾਮ ਸਰਬ-ਸਾਂਝੀਵਾਲਤਾ ਦਾ ਸੰਦੇਸ਼ ਦਿੰਦਾ ਹੈ ਅਤੇ ਇਸ ਪਾਵਨ ਅਸਥਾਨ ਉੱਪਰ ਨਤਮਸਤਕ ਹੋਣ ਆਉਣ ਵਾਲੀਆਂ ਸੰਗਤਾਂ ਦੀ ਸਹੂਲਤ ਲਈ ਰਾਜ ਸਰਕਾਰ ਵਲੋਂ ਉਪਰਾਲੇ ਕਰਨਾ ਸ਼ਲਾਘਾਯੋਗ ਹੈ। ਉਨਾਂ ਕਿਹਾ ਕਿ ਪੰਜਾਬ ਸਰਕਾਰ ਨੇ ਧਾਰਮਿਕ ਨਗਰਾਂ ਦੇ ਵਿਕਾਸ ਵੱਲ ਉਚੇਚਾ ਧਿਆਨ ਦੇ ਕੇ ਸੰਗਤਾਂ ਦਾ ਦਿੱਲ ਜਿੱਤ ਲਿਆ ਹੈ ਅਤੇ ਅੱਚਲ ਸਾਹਿਬ ਦੇ ਇਨਾਂ ਵਿਕਾਸ ਪ੍ਰੋਜੈਕਟਾਂ ਦਾ ਸ਼ਰਧਾਲੂਆਂ ਨੂੰ ਬਹੁਤ ਲਾਭ ਮਿਲੇਗਾ। ਇਸ ਮੌਕੇ ਵਿਧਾਇਕ ਸ. ਬਲਵਿੰਦਰ ਸਿੰਘ ਲਾਡੀ, ਵਿਧਾਇਕ ਸ. ਫਤਿਹਜੰਗ ਸਿੰਘ ਬਾਜਵਾ, ਡਿਪਟੀ ਕਮਿਸ਼ਨਰ ਗੁਰਦਾਸਪੁਰ ਸ੍ਰੀ ਵਿਪੁਲ ਉਜਵਲ, ਐੱਸ.ਐੱਸ.ਪੀ. ਬਟਾਲਾ, ਵਧੀਕ ਡਿਪਟੀ ਕਮਿਸ਼ਨਰ (ਵਿਕਾਸ) ਸ. ਰਣਬੀਰ ਸਿੰਘ ਮੂਧਲ, ਐੱਸ.ਡੀ.ਐੱਮ. ਬਟਾਲਾ ਸ੍ਰੀ ਬਲਬੀਰ ਰਾਜ ਸਿੰਘ ਨੇ ਸ੍ਰੀ ਅਚਲੇਸ਼ਵਰ ਧਾਮ ਵਿਖੇ ਮੱਥਾ ਵੀ ਟੇਕਿਆ। ਇਸ ਮੌਕੇ ਅਚਲੇਸ਼ਵਰ ਧਾਮ ਟਰੱਸਟ ਦੇ ਪ੍ਰਧਾਨ ਪਵਨ ਕੁਮਾਰ ਪੰਮਾ ਅਤੇ ਹੋਰ ਮੈਂਬਰਾਂ ਨੇ ਵਿਧਾਇਕ ਲਾਡੀ, ਬਾਜਵਾ ਅਤੇ ਡਿਪਟੀ ਕਮਿਸ਼ਨਰ, ਐੱਸ.ਐੱਸ.ਪੀ. ਬਟਾਲਾ ਨੂੰ ਸਨਮਾਨਤ ਵੀ ਕੀਤਾ। ਇਸ ਮੌਕੇ ਅਚਲੇਸ਼ਵਰ ਧਾਮ ਟਰੱਸਟ ਵਲੋਂ ਪੰਜਾਬ ਹੈਰੀਟੇਜ ਐਂਡ ਟੂਰਿਜ਼ਮ ਪਰਮੋਸ਼ਨ ਬੋਰਡ ਨੂੰ ਐੱਨ.ਓ.ਸੀ. ਦਾ ਪੱਤਰ ਵੀ ਸੌਂਪਿਆ ਗਿਆ।  

 

Tags: Balwinder Singh Laddi , Fateh Jung Singh Bajwa

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD