Wednesday, 15 May 2024

 

 

ਖ਼ਾਸ ਖਬਰਾਂ ਰਿਆਤ ਬਾਹਰਾ ਯੂਨੀਵਰਸਿਟੀ ਵਿਖੇ ‘ਲੀਵਰੇਜਿੰਗ ਏਆਈ ਲਰਨਿੰਗ’ ’ਤੇ ਅੰਤਰਰਾਸ਼ਟਰੀ ਸੈਮੀਨਾਰ ਦਾ ਆਯੋਜਨ ਸਿਹਤ ਸਕੱਤਰ ਨੇ ਸੂਬੇ ਅੰਦਰ ਮਾਤਰੀ ਮੌਤਾਂ ਦੀ ਕੀਤੀ ਸਮੀਖਿਆ ਬਾਬਾ ਹਰਦੇਵ ਸਿੰਘ ਜੀ ਨੇ ਆਪਣਾ ਸਮੁੱਚਾ ਜੀਵਨ ਮਨੁੱਖਤਾ ਦੀ ਸੇਵਾ ਨੂੰ ਸਮਰਪਿਤ ਕਰ ਦਿੱਤਾ ਸਵੀਪ ਗਤੀਵਿਧੀਆਂ ਵੋਟਰਾਂ ਨੂੰ ਜਾਗਰੂਕ ਕਰਨ ਦਾ ਵਧੀਆ ਉਪਰਾਲਾ- ਡਾ. ਸੰਜੀਵ ਕੁਮਾਰ, ਐਸ.ਡੀ.ਐੱਮ. ਮਲੋਟ ਖ਼ਰਚਾ ਆਬਜ਼ਰਵਰ ਨੇ ਜ਼ਿਲ੍ਹਾ ਖ਼ਰਚਾ ਨਿਗਰਾਨ ਸੈੱਲ ਦੇ ਅਧਿਕਾਰੀਆਂ ਨਾਲ ਕੀਤੀ ਅਹਿਮ ਮੀਟਿੰਗ ਸੁਖਵਿੰਦਰ ਸਿੰਘ ਬਿੰਦਰਾ ਨੇ ਕੇਂਦਰੀ ਮੰਤਰੀ ਕੈਲਾਸ਼ ਚੌਧਰੀ ਦਾ ਉਹਨਾਂ ਦੇ ਘਰ ਆਉਣ ਤੇ ਕੀਤਾ ਨਿੱਘਾ ਸਵਾਗਤ ਜਨਰਲ, ਪੁਲਿਸ ਅਤੇ ਖਰਚਾ ਨਿਗਰਾਨ ਵੱਲੋਂ ਸਹਾਇਕ ਰਿਟਰਨਿੰਗ ਅਫ਼ਸਰਾਂ ਤੇ ਹੋਰ ਸੀਨੀਅਰ ਅਧਿਕਾਰੀਆਂ ਨਾਲ ਮੀਟਿੰਗ ਜਨਰਲ ਆਬਜ਼ਰਵਰ ਵੱਲੋਂ ਈ.ਵੀ.ਐਮ/ਵੀ.ਵੀ. ਪੈਟ ਵੇਅਰਹਾਊਸ ਅਤੇ ਸਟਰਾਂਗ ਰੂਮਾਂ ਦਾ ਮੁਆਇਨਾ, ਪ੍ਰਬੰਧਾਂ 'ਤੇ ਵੀ ਤਸੱਲੀ ਪ੍ਰਗਟਾਈ ਪੰਜਾਬ ਪੁਲਿਸ ਦੀ ਏਜੀਟੀਐਫ ਨੇ ਮਾਸਟਰਮਾਈਂਡ ਇਕਬਾਲਪ੍ਰੀਤ ਬੁਚੀ ਦੀ ਹਮਾਇਤ ਪ੍ਰਾਪਤ ਅੱਤਵਾਦੀ ਮਾਡਿਊਲ ਦਾ ਕੀਤਾ ਪਰਦਾਫਾਸ਼ ਪੰਜਾਬ ਪੁਲਿਸ ਨੇ ਬਠਿੰਡਾ ਅਤੇ ਦਿੱਲੀ ਵਿਖੇ ਖਾਲਿਸਤਾਨ ਪੱਖੀ ਨਾਅਰੇ ਲਿਖਣ ਵਾਲੇ ਐਸਐਫਜੇ ਦੇ ਤਿੰਨ ਕਾਰਕੁਨਾਂ ਨੂੰ ਕੀਤਾ ਕਾਬੂ ਗੁਰਬਾਜ ਸਿੰਘ ਸਿੱਧੂ ਨੂੰ ਸਹੁਰਿਆਂ ਦੇ ਪਿੰਡ ਲੱਡੂਆਂ ਨਾਲ ਤੋਲਿਆ ਹਰਸਿਮਰਤ ਕੋਰ ਬਾਦਲ ਨੂੰ ਪਾਈ ਇੱਕ ਇੱਕ ਵੋਟ ਭਾਜਪਾ ਨੂੰ ਜਾਵੇਗੀ : ਜੀਤ ਮਹਿੰਦਰ ਸਿੰਘ ਸਿੱਧੂ ਬਾਜਵਾ ਨੇ 'ਆਪ' ਅਤੇ ਭਾਜਪਾ ਦੀ ਕੀਤੀ ਆਲੋਚਨਾ, ਫਤਿਹਗੜ੍ਹ ਰੈਲੀ 'ਚ ਗਿਣਾਏ ਕਾਂਗਰਸ ਦੇ ਵਾਅਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਲੁਧਿਆਣਾ ਤੋਂ ਉਮੀਦਵਾਰ ਅਸ਼ੋਕ ਪਰਾਸ਼ਰ ਪੱਪੀ ਲਈ ਕੀਤਾ ਚੋਣ ਪ੍ਰਚਾਰ ਅਯੁੱਧਿਆ ਵਿੱਚ ਵਿਸ਼ਾਲ ਸ਼੍ਰੀ ਰਾਮ ਮੰਦਰ ਬਣ ਗਿਆ ਹ, ਹੁਣ ਮਥੁਰਾ ਦੀ ਵਾਰੀ ਹੈ : ਪੁਸ਼ਕਰ ਸਿੰਘ ਧਾਮੀ ਮੁੱਖ ਮੰਤਰੀ ਭਗਵੰਤ ਮਾਨ ਨੇ ਫ਼ਤਿਹਗੜ੍ਹ ਸਾਹਿਬ ਤੋਂ 'ਆਪ' ਉਮੀਦਵਾਰ ਗੁਰਪ੍ਰੀਤ ਜੀਪੀ ਲਈ ਕੀਤਾ ਚੋਣ ਪ੍ਰਚਾਰ ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਨੇ ਤਖਤ ਸ੍ਰੀ ਕੇਸਗੜ੍ਹ ਸਾਹਿਬ ਵਿਖੇ ਨਤਮਸਤਕ ਹੋ ਕੇ ਸੰਪੰਨ ਕੀਤੀ ਪੰਜਾਬ ਬਚਾਓ ਯਾਤਰਾ ਪੰਜਾਬ ਕਰਜ਼ੇ ਦੀ ਲਪੇਟ 'ਚ, ਗਰਦਨ ਤੱਕ ਕਰਜ਼ੇ 'ਚ ਡੁੱਬਿਆ ਹੋਇਆ : ਵਿਜੇ ਇੰਦਰ ਸਿੰਗਲਾ ਕਿਸਾਨਾਂ ਦਾ ਕਰਜ਼ਾ ਮੁਆਫ਼ ਕਰੇਗੀ ਕਾਂਗਰਸ ਸਰਕਾਰ; ਐਮਐਸਪੀ ਲਈ ਕਾਨੂੰਨੀ ਗਾਰੰਟੀ ਪ੍ਰਦਾਨ ਕਰੇਗੀ ਚੰਡੀਗੜ੍ਹ ਦੇ ਵਾਰਡ 8 ਤੋਂ ਨਗਰ ਨਿਗਮ ਚੋਣ ਲੜੇ ਅਮਰੀਕ ਸਿੰਘ ਸੈਣੀ ਹੋਏ ਆਪ ਵਿੱਚ ਸ਼ਾਮਿਲ ਸੰਗਰੂਰ ਅਤੇ ਫ਼ਰੀਦਕੋਟ ਲੋਕ ਸਭਾ ਹਲਕਿਆਂ ਵਿੱਚ ਆਮ ਆਦਮੀ ਪਾਰਟੀ ਹੋਈ ਹੋਰ ਵੀ ਮਜ਼ਬੂਤ

 

ਸ੍ਰੀ ਗੁਰੂ ਨਾਨਕ ਦੇਵ ਜੀ ਦੇ 550 ਪ੍ਰਕਾਸ਼ ਪੁਰਬ ਨੂੰ ਸਮਰਪਿਤ ਕਰਾਏ ਜਾਣਗੇ 550 ਸ੍ਰੀ ਅਖੰਡ ਪਾਠ ਸਾਹਿਬ - ਅਸ਼ਵਨੀ ਸੇਖੜੀ

ਅਸ਼ਵਨੀ ਸੇਖੜੀ ਨੇ ਸ੍ਰੀ ਅਖੰਡ ਪਾਠ ਸਾਹਿਬ ਦੀ ਅਰੰਭਤਾ ਕਰਾ ਕੇ 550 ਸ੍ਰੀ ਅਖੰਡ ਪਾਠਾਂ ਦੀ ਲੜੀ ਦੀ ਕੀਤੀ ਸ਼ੁਰੂਆਤ

5 Dariya News

ਬਟਾਲਾ , 06 Mar 2019

ਸਾਹਿਬ ਸ੍ਰੀ ਗੁਰੂ ਨਾਨਕ ਦੇਵ ਜੀ ਦੇ 550 ਸਾਲਾ ਪ੍ਰਕਾਸ਼ ਪੁਰਬ ਨੂੰ ਸਮਰਪਿਤ ਸਾਬਕਾ ਮੰਤਰੀ ਅਸ਼ਵਨੀ ਸੇਖੜੀ ਨੇ ਬਟਾਲਾ ਸਥਿਤ ਸ੍ਰੀ ਗੁਰੂ ਨਾਨਕ ਦੇਵ ਜੀ ਦੇ ਸੁਹਰੇ ਪਰਿਵਾਰ ਦੇ ਘਰ ਗੁਰਦੁਆਰਾ ਸ੍ਰੀ ਡੇਹਰਾ ਸਾਹਿਬ ਤੋਂ 550 ਸ੍ਰੀ ਅਖੰਡ ਪਾਠ ਸਾਹਿਬ ਦੀ ਲੜੀ ਕਰਾਉਣ ਦੀ ਅੱਜ ਸ਼ੁਰੂਆਤ ਕੀਤੀ ਹੈ। ਬਟਾਲਾ ਸਥਿਤ ਸ੍ਰੀ ਮੂਲ ਚੰਦ ਖੱਤਰੀ ਦਾ ਘਰ ਜਿਥੇ ਸ੍ਰੀ ਗੁਰੂ ਨਾਨਕ ਦੇਵ ਜੀ ਦਾ ਮਾਤਾ ਸੁਲੱਖਣੀ ਨਾਲ ਵਿਆਹ ਹੋਇਆ ਸੀ ਉਸ ਪਵਿੱਤਰ ਸਥਾਨ ਉੱਪਰ ਗੁਰਦੁਆਰਾ ਸ੍ਰੀ ਡੇਹਰਾ ਸਾਹਿਬ ਸੁਸ਼ੋਬਿਤ ਹੈ ਅਤੇ ਗੁਰੂ ਸਾਹਿਬ ਦੇ 550 ਸਾਲਾ ਪ੍ਰਕਾਸ਼ ਪੁਰਬ ਨੂੰ ਸਮਰਪਿਤ ਬਟਾਲਾ ਵਾਸੀਆਂ ਵਲੋਂ 550 ਸ੍ਰੀ ਅਖੰਡ ਪਾਠ ਕਰਾਏ ਜਾਣਗੇ। ਸਾਬਕਾ ਮੰਤਰੀ ਸ੍ਰੀ ਅਸ਼ਵਨੀ ਸੇਖੜੀ ਨੇ ਅੱਜ ਗੁਰਦੁਆਰਾ ਸ੍ਰੀ ਡੇਹਰਾ ਸਾਹਿਬ ਵਿਖੇ ਆਪਣੇ ਵਲੋਂ 2 ਸ੍ਰੀ ਅਖੰਡ ਪਾਠ ਸਾਹਿਬ ਦੀ ਅਰੰਭਤਾ ਕਰਵਾਈ। ਉਨਾਂ ਕਿਹਾ ਕਿ ਸਾਰੀ ਨਾਨਕ ਨਾਮ ਲੇਵਾ ਲਈ ਇਹ ਬੜਾ ਸੁਭਾਗਾ ਸਮਾਂ ਹੈ ਜੋ ਉਨਾਂ ਨੂੰ ਗੁਰੂ ਸਾਹਿਬ ਦਾ 550 ਸਾਲਾ ਪ੍ਰਕਾਸ਼ ਪੁਰਬ ਮਨਾਉਣ ਦਾ ਮੌਕਾ ਮਿਲ ਰਿਹਾ ਹੈ। ਉਨਾਂ ਕਿਹਾ ਕਿ ਬਟਾਲਾ ਵਾਸੀ ਇਸ ਲਈ ਹੋਰ ਵੀ ਧੰਨਤਾ ਦੇ ਯੋਗ ਹਨ ਕਿ ਜਗਤ ਗੁਰੂ ਸ੍ਰੀ ਗੁਰੂ ਨਾਨਕ ਦੇਵ ਜੀ ਬਟਾਲਾ ਵਿਖੇ ਮਾਤਾ ਸੁਲੱਖਣੀ ਜੀ ਨੂੰ ਵਿਆਹੁਣ ਆਏ ਸਨ। ਸ੍ਰੀ ਸੇਖੜੀ ਨੇ ਕਿਹਾ ਕਿ ਬਟਾਲਾ ਵਾਸੀ 550 ਸਾਲਾ ਪ੍ਰਕਾਸ਼ ਪੁਰਬ ਦੀ ਮਿੱਠੀ ਯਾਦ ਨੂੰ ਮਨਾਉੇਣ ਲਈ 550 ਸ੍ਰੀ ਅਖੰਡ ਪਾਠ ਸਾਹਿਬ ਕਰਾਉਣਗੇ। ਉਨਾਂ ਕਿਹਾ ਕਿ ਗੁਰਦੁਆਰਾ ਸ੍ਰੀ ਡੇਹਰਾ ਸਾਹਿਬ ਤੋਂ ਅੱਜ ਉਨਾਂ ਦੇ ਪਰਿਵਾਰ ਨੇ ਗੁਰੂ ਸਾਹਿਬ ਦਾ ਓਟ ਆਸਰਾ ਲੈ ਕੇ ਸ੍ਰੀ ਅਖੰਡ ਪਾਠ ਸਾਹਿਬ ਦੀ ਅਰੰਭਤਾ ਕਰਵਾਈ ਹੈ, ਜਿਸਦੇ ਭੋਗ 8 ਮਾਰਚ ਨੂੰ ਪੈਣਗੇ। ਉਨਾਂ ਕਿਹਾ ਕਿ ਬਟਾਲਾ ਸ਼ਹਿਰ ਦੇ ਖੱਤਰੀ ਬਰਾਦਰੀ ਦੇ ਲੋਕਾਂ ਵਲੋਂ ਸ੍ਰੀ ਅਖੰਡ ਪਾਠ ਸਾਹਿਬ ਦੀ ਲੜੀ ਵਿੱਚ ਆਪਣਾ ਯੋਗਦਾਨ ਪਾਇਆ ਜਾਵੇਗਾ।ਇਸ ਤੋਂ ਪਹਿਲਾਂ ਪਾਠੀ ਸਿੰਘ ਵਲੋਂ ਗੁਰੂ ਮਹਾਂਰਾਜ ਅੱਗੇ ਅਰਦਾਸ ਕਰਕੇ ਸ੍ਰੀ ਅਖੰਡ ਪਾਠ ਸਾਹਿਬ ਦੀ ਅਰੰਭਤਾ ਕੀਤੀ ਗਈ। ਇਸ ਮੌਕੇ ਬਾਬਾ ਹਰਦੀਪ ਸਿੰਘ ਮਹਿਤਾ ਚੌਂਕ ਵਾਲੇ, ਗਿਆਨੀ ਹਰਬੰਸ ਸਿੰਘ, ਸਾਵਨ ਸਿੰਘ, ਮਨਦੀਪ ਸਿੰਘ ਯੂ.ਕੇ. ਵਾਲੇ, ਦਿਹਾਤੀ ਪ੍ਰਧਾਨ ਨਿਸ਼ਾਨ ਸਿੰਘ ਪਵਾਰ, ਸ਼ਹਿਰੀ ਪ੍ਰਧਾਨ ਸਵਰਨ ਸਿੰਘ ਮੁੱਢ, ਨਰਿੰਦਰ ਸਿੰਘ ਸਰਪੰਚ ਸੇਖਵਾਂ, ਸਵਿੰਦਰ ਸਿੰਘ ਭਾਗੋਵਾਲੀਆ, ਅਜੇ ਮਹਾਜਨ ਆਦਿ ਵੀ ਹਾਜ਼ਰ ਸਨ।

 

Tags: Ashwani Sekhri

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2024 | 5 Dariya News | All Rights Reserved
Powered by: CDS PVT LTD