Wednesday, 15 May 2024

 

 

ਖ਼ਾਸ ਖਬਰਾਂ ਬਾਜਵਾ ਨੇ 'ਆਪ' ਅਤੇ ਭਾਜਪਾ ਦੀ ਕੀਤੀ ਆਲੋਚਨਾ, ਫਤਿਹਗੜ੍ਹ ਰੈਲੀ 'ਚ ਗਿਣਾਏ ਕਾਂਗਰਸ ਦੇ ਵਾਅਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਲੁਧਿਆਣਾ ਤੋਂ ਉਮੀਦਵਾਰ ਅਸ਼ੋਕ ਪਰਾਸ਼ਰ ਪੱਪੀ ਲਈ ਕੀਤਾ ਚੋਣ ਪ੍ਰਚਾਰ ਅਯੁੱਧਿਆ ਵਿੱਚ ਵਿਸ਼ਾਲ ਸ਼੍ਰੀ ਰਾਮ ਮੰਦਰ ਬਣ ਗਿਆ ਹ, ਹੁਣ ਮਥੁਰਾ ਦੀ ਵਾਰੀ ਹੈ : ਪੁਸ਼ਕਰ ਸਿੰਘ ਧਾਮੀ ਮੁੱਖ ਮੰਤਰੀ ਭਗਵੰਤ ਮਾਨ ਨੇ ਫ਼ਤਿਹਗੜ੍ਹ ਸਾਹਿਬ ਤੋਂ 'ਆਪ' ਉਮੀਦਵਾਰ ਗੁਰਪ੍ਰੀਤ ਜੀਪੀ ਲਈ ਕੀਤਾ ਚੋਣ ਪ੍ਰਚਾਰ ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਨੇ ਤਖਤ ਸ੍ਰੀ ਕੇਸਗੜ੍ਹ ਸਾਹਿਬ ਵਿਖੇ ਨਤਮਸਤਕ ਹੋ ਕੇ ਸੰਪੰਨ ਕੀਤੀ ਪੰਜਾਬ ਬਚਾਓ ਯਾਤਰਾ ਪੰਜਾਬ ਕਰਜ਼ੇ ਦੀ ਲਪੇਟ 'ਚ, ਗਰਦਨ ਤੱਕ ਕਰਜ਼ੇ 'ਚ ਡੁੱਬਿਆ ਹੋਇਆ : ਵਿਜੇ ਇੰਦਰ ਸਿੰਗਲਾ ਕਿਸਾਨਾਂ ਦਾ ਕਰਜ਼ਾ ਮੁਆਫ਼ ਕਰੇਗੀ ਕਾਂਗਰਸ ਸਰਕਾਰ; ਐਮਐਸਪੀ ਲਈ ਕਾਨੂੰਨੀ ਗਾਰੰਟੀ ਪ੍ਰਦਾਨ ਕਰੇਗੀ ਚੰਡੀਗੜ੍ਹ ਦੇ ਵਾਰਡ 8 ਤੋਂ ਨਗਰ ਨਿਗਮ ਚੋਣ ਲੜੇ ਅਮਰੀਕ ਸਿੰਘ ਸੈਣੀ ਹੋਏ ਆਪ ਵਿੱਚ ਸ਼ਾਮਿਲ ਸੰਗਰੂਰ ਅਤੇ ਫ਼ਰੀਦਕੋਟ ਲੋਕ ਸਭਾ ਹਲਕਿਆਂ ਵਿੱਚ ਆਮ ਆਦਮੀ ਪਾਰਟੀ ਹੋਈ ਹੋਰ ਵੀ ਮਜ਼ਬੂਤ ਸ੍ਰੀ ਆਨੰਦਪੁਰ ਸਾਹਿਬ ਤੋਂ ਭਾਜਪਾ ਉਮੀਦਵਾਰ ਡਾ: ਸੁਭਾਸ਼ ਸ਼ਰਮਾ ਨੇ ਨਾਮਜ਼ਦਗੀ ਪੱਤਰ ਦਾਖਲ ਕੀਤਾ ਨਾਮਜ਼ਦਗੀ ਪੱਤਰ ਦਾਖਲ ਕਰਨ ਤੋਂ ਪਹਿਲਾਂ ਮਨੀਸ਼ ਤਿਵਾੜੀ ਦੀ ਪਦਯਾਤਰਾ 'ਚ ਹਜ਼ਾਰਾਂ ਕਾਂਗਰਸ, 'ਆਪ', ਸਪਾ ਵਰਕਰਾਂ ਨੇ ਸ਼ਮੂਲੀਅਤ ਕੀਤੀ ਫਿਰਕੂ ਵੰਡੀਆਂ ਪਾਉਣ ਵਾਲੀ ਭਾਰਤੀ ਜਨਤਾ ਪਾਰਟੀ ਨੂੰ ਠਿੱਬੀ ਲਾ ਕੇ ਕਾਂਗਰਸ ਦੀ ਸਰਕਾਰ ਬਣਾ ਦਿਓ - ਗੁਰਜੀਤ ਔਜਲਾ ਮੀਤ ਹੇਅਰ ਨੇ ਮਾਲੇਰਕੋਟਲਾ ਵਿਖੇ ਪਾਰਟੀ ਦਫਤਰ ਦਾ ਕੀਤਾ ਉਦਘਾਟਨ ਰਾਜਾ ਵੜਿੰਗ ਨੇ ਦਾਖਾ ਵਿੱਚ ਪ੍ਰਚਾਰ ਕੀਤਾ, ਪੰਜਾਬ ਲਈ ਕਾਂਗਰਸ ਦੇ 'ਪੰਜ ਨਿਆਂ’ ਦੀ ਵਕਾਲਤ ਕੀਤੀ ਭਾਰਤ ਚੋਣ ਕਮਿਸ਼ਨ ਵੱਲੋਂ ਨਿਯੁਕਤ ਜਨਰਲ ਅਬਜ਼ਰਵਰ ਡਾ. ਹੀਰਾ ਲਾਲ ਨੇ ਲੋਕ ਸਭਾ ਚੋਣਾਂ ਸਬੰਧੀ ਕੀਤੀਆਂ ਤਿਆਰੀਆਂ ਦਾ ਨਿਰੀਖਣ ਕੀਤਾ ਸੀਜੀਸੀ ਲਾਂਡਰਾਂ ਦੀ ਐਯੂਓ ਮਹਿਮਾ ਨੇ ਸਰਵੋਤਮ ਕੈਡੇਟ ਲਈ ਸੀਡਬਲਿਓ ਐਵਾਰਡ ਜਿੱਤਿਆ 6000 ਰੁਪਏ ਦੀ ਰਿਸ਼ਵਤ ਲੈਂਦਾ ਏ.ਐਸ.ਆਈ ਵਿਜੀਲੈਂਸ ਬਿਊਰੋ ਵੱਲੋਂ ਕਾਬੂ ਜਨਰਲ ਅਬਜਰਵਰ ਵੱਲੋਂ ਫਾਜ਼ਿਲਕਾ ਦਾ ਦੌਰਾ, ਚੋਣ ਤਿਆਰੀਆਂ ਦਾ ਲਿਆ ਜਾਇਜ਼ਾ ਐਲਪੀਯੂ ਵੱਲੋਂ 15ਵੇਂ ਅਚੀਵਰਜ਼ ਅਵਾਰਡ ਸਮਾਰੋਹ ਦਾ ਆਯੋਜਨ: ਵਿਦਿਆਰਥੀਆਂ ਨੂੰ ਕੀਤਾ ਇੱਕ ਕਰੋੜ ਰੁਪਏ ਦੇ ਨਕਦ ਪੁਰਸਕਾਰਾਂ ਨਾਲ ਸਨਮਾਨਿਤ ਬੀਐਸਐਫ ਦੇ ਵਿਹੜੇ ਗੂੰਜਿਆਂ ਮਤਦਾਨ ਦਾ ਨਾਅਰਾ ਡਿਪਟੀ ਕਮਿਸ਼ਨਰ ਡਾ: ਸੇਨੂ ਦੁੱਗਲ ਵੱਲੋਂ ਘੰਟਾ ਘਰ ਚੌਕ ਸਮੇਤ ਮੁੱਖ ਬਜਾਰਾਂ ਦਾ ਦੌਰਾ

 

ਪ੍ਰਾਈਵੇਟ ਸਕੂਲਾਂ ਵਲੋਂ ਵਿਦਿਆਰਥੀਆਂ ਦੇ ਮਾਪਿਆਂ ਦੀ ਕੀਤੀ ਜਾਂਦੀ ਲੁੱਟ ਬੰਦ ਕਰਵਾਈ ਜਾਵੇ : ਭਾਈ ਜਤਿੰਦਰਪਾਲ ਸਿੰਘ ਜੇ ਪੀ

ਸਰਕਾਰੀ ਅਧਿਆਪਕਾਂ ਦੇ ਤਾਂ ਖੁਦ ਦੇ ਬੱਚੇ ਪ੍ਰਾਈਵੇਟ ਸਕੂਲਾਂ ਵਿੱਚ ਪੜ੍ਹਦੇ, ਪ੍ਰਾਈਵੇਟ ਸਕੂਲਾਂ ਵੱਲੋਂ ਫੀਸਾਂ ਦੇ ਨਾਮ ਤੇ ਕੀਤੀ ਜਾਂਦੀ ਲੁੱਟ ਸਬੰਧੀ ਕੀਤੀ ਗਈ ਮੀਟਿੰਗ

Web Admin

Web Admin

5 Dariya News

ਐਸ ਏ ਐਸ ਨਗਰ , 06 Mar 2019

ਧਰਮ ਪ੍ਰਚਾਰ ਕਮੇਟੀ ਮੁਹਾਲੀ ਦੇ ਮੁਖੀ  ਕਲਗੀਧਰ ਸੇਵਕ ਜਥੇ ਅਤੇ ਫੇਜ 3 ਬੀ2 ਮਾਰਕੀਟ ਵੈਲਫੇਅਰ ਐਸੋਸੀਏਸ਼ਨ ਦੇ ਪ੍ਰਧਾਨ, ਭਾਈ  ਜਤਿੰਦਰਪਾਲ ਸਿੰਘ ਜੇ ਪੀ  ਨੇ ਪੰਜਾਬ ਦੇ ਮੁੱਖ ਮੰਤਰੀ ਤੋਂ ਮੰਗ ਕੀਤੀ ਹੈ ਕਿ ਪੰਜਾਬ ਦੇ ਪ੍ਰਾਈਵੇਟ ਸਕੂਲਾਂ ਵਲੋਂ ਫੀਸਾਂ ਤੇ ਵਰਦੀਆਂ ਦੇ ਨਾਮ ਤੇ ਵਿਦਿਆਰਥੀਆਂ ਦੇ ਮਾਪਿਆਂ ਦੀ ਕੀਤੀ ਜਾਂਦੀ ਲੂੱਟ ਬੰਦ ਕਰਵਾਈ ਜਾਵੇ| ਪੱਤਰਕਾਰਾਂ ਨਾਲ ਗਲਬਾਤ ਕਰਦਿਆਂ ਭਾਈ ਭਾਈ  ਜਤਿੰਦਰਪਾਲ ਸਿੰਘ ਜੇ ਪੀ ਨੇ ਕਿਹਾ ਕਿ ਪ੍ਰਾਈਵੇਟ ਸਕੂਲਾਂ ਵਾਲਿਆਂ ਵਲੋਂ ਹਰ ਸਾਲ ਹਰ ਕਲਾਸ ਦੇ ਦਾਖਲਾ ਫੀਸਾਂ ਲਈਆਂ ਜਾਂਦਾ ਹੈ, ਜਿਸ ਦੀ ਕੋਈ ਤੁਕ ਨਹੀਂ ਬਣਦੀ, ਜਦੋਂ ਵਿਦਿਆਰਥੀ ਉਸ ਸਕੂਲ ਵਿੱਚ ਦਾਖਲ ਹੋਣ ਸਮੇਂ ਦਾਖਲਾ ਫੀਸ ਜਮਾਂ ਕਰਵਾ ਚੁਕਿਆ ਹੁੰਦਾ ਹੈ, ਫੇਰ ਹਰ ਕਲਾਸ ਵਿੱਚ ਜਾਣ ਤੇ ਉਸਤੋਂ ਹਰ ਸਾਲ ਦਾਖਲਾ ਫੀਸ ਲੈਣੀ ਗਲਤ ਹੈ| ਭਾਈ ਜਤਿੰਦਰਪਾਲ ਸਿੰਘ ਜੇ ਪੀ ਨੇ  ਕਿਹਾ ਕਿ ਇਸ ਤੋਂ ਇਲਾਵਾ ਪ੍ਰਾਈਵੇਟ ਸਕੂਲਾਂ ਵਾਲਿਆਂ ਵਲੋਂ ਫੀਸਾਂ ਬਹੁਤ ਜਿਆਦਾ ਲਈਆਂ ਜਾਂਦੀਆਂ ਹਨ, ਜੋ ਕਿ ਆਮ ਆਦਮੀ ਨਹੀਂ ਦੇ ਸਕਦਾ| ਦਿਨੋ ਦਿਨ ਸਿਖਿਆ ਮਹਿੰਗੀ ਹੁੰਦੀ ਜਾ ਰਹੀ ਹੈ| ਪ੍ਰਾਈਵੇਟ ਸਕੂਲਾਂ ਵਲੋਂ ਸਿਖਿਆ ਬੋਰਡ ਜਾਂ ਸੀ ਬੀ ਐਸ ਈ ਵਲੋਂ ਨਿਰਧਾਰਿਤ ਕਿਤਾਬਾਂ ਦੀ ਥਾਂ ਪ੍ਰਾਈਵੇਟ ਪਬਲਿਸ਼ਰਾਂ ਦੀਆਂ ਕਿਤਾਬਾਂ ਸਕੂਲ ਵਿਚ ਲਗਾਈਆਂ ਜਾਂਦੀਆਂ ਹਨ, ਜੋ ਕਿ ਬ ਹੁਤ ਮਹਿੰਗੀਆਂ ਹੁੰਦੀਆਂ ਹਨ| ਇਸ ਤੋਂ ਇਲਾਵਾ ਪ੍ਰਾਈਵੇਟ ਸਕੂਲਾਂ ਵਲੋਂ ਵਰਦੀਆਂ, ਟਿਊਸਨ ਫੀਸ, ਬਿਲਡਿੰਗ ਫੰਡ, ਸਪੋਰਟਸ ਫੰਡ ਅਤੇ ਹੋਰ  ਕਈ ਤਰਾਂ ਦੇ ਬਹਾਨੇ ਲਾ ਕੇ ਵਿਦਿਆਰਥੀਆਂ ਦੇ ਮਾਪਿਆਂ ਦੀ ਆਰ ਥਿਕ ਲੁੱਟ ਕੀਤੀ ਜਾਂਦੀ ਹੈ|ਭਾਈ ਜਤਿੰਦਰਪਾਲ ਸਿੰਘ ਜੇ ਪੀ ਨੇ ਕਿਹਾ ਕਿ ਪ੍ਰਾਈਵੇਟ ਸਕੂਲਾਂ ਵਿੱਚ ਸਿਖਿਆ ਅਤੇ ਹੋਰ ਖਰਚੇ ਬਹੁਤ ਜਿਆਦਾ ਹੋਣ ਦੇ ਬਾਵਜੂਦ ਲੋਕ ਅਪਣੇ ਬੱਚੇ ਪ੍ਰਾਈਵੇਟ ਸਕੂਲਾਂ ਵਿਚ ਪੜਾਉਣ ਲਈ ਮਜਬੂਰ ਹਨ, ਕਿਉਂਕਿ ਵੱਡੀ ਗਿਣਤੀ ਸਰਕਾਰੀ ਸਕੂਲਾਂ ਵਿੱਚ ਸਿਖਿਆ ਦਾ ਮਿਆਰ ਸਹੀ ਨਹੀ ਹੈ| ਸਰਕਾਰੀ ਅਧਿਆਪਕਾਂ ਦੇ ਤਾਂ ਖੁਦ ਦੇ ਬੱਚੇ ਪ੍ਰਾਈਵੇਟ ਸਕੂਲਾਂ ਵਿੱਚ ਪੜ੍ਹਦੇ ਹਨ|ਭਾਈ  ਜਤਿੰਦਰਪਾਲ ਸਿੰਘ ਜੇ ਪੀ ਨੇ ਕਿਹਾ ਕਿ ਕਾਂਗਰਸ ਪਾਰਟੀ ਨੇ ਵਿਧਾਨ ਸਭਾ ਚੋਣਾਂ ਮੌਕੇ ਲੋਕਾਂ ਨਾਲ ਵਾਅਦਾ ਕੀਤਾ ਸੀ ਕਿ ਪੰਜਾਬ ਵਿੱਚ ਕਾਂਗਰਸ ਸਰਕਾਰ ਬਣਨ ਤੋਂ ਬਾਅਦ ਸਸਤੀ ਸਿਖਿਆ ਮੁਹਈਆ ਕਰਵਾਈ ਜਾਵੇਗੀ ਪਰ ਅਜੇ ਵੀ ਪ੍ਰਾਈਵੇਟ ਸਕੂਲਾਂ ਵਲੋਂ ਵਿਦਿਆਰਥੀਆਂ ਦੇ ਮਾਪਿਆਂ ਦੀ ਲੁਟ  ਜਾਰੀ ਹੈ| ਉਹਨਾ  ਪੰਜਾਬ ਦੇ ਮੁੱਖ ਮੰਤਰੀ ਤੋਂ ਮੰਗ ਕੀਤੀ ਕਿ ਪ੍ਰਾਈਵੈਟ ਸ ਕੂਲਾਂ ਵਾਲਿਆਂ ਵਲੋਂ ਕੀਤੀ ਜਾਂਦੀ ਵਿਦਿਆਰਥੀਆਂ ਦੇ ਮਾਪਿਆਂ ਦੀ ਆਰਥਿਕ ਲੁੱਟ ਬੰਦ ਕਰਵਾਈ ਜਾਵੇ ਅਤੇ ਪੰਜਾਬ ਵਿੱਚ ਸਸਤੀ ਤੇ ਮਿਆਰੀ ਸਿਖਿਆ ਮੁਹਈਆ ਕਰਵਾਉਣ ਲਈ ਉਪਰਾਲੇ ਕੀਤੇ ਜਾਣ|  

 

Tags: Jatinder Pal Singh JP

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2024 | 5 Dariya News | All Rights Reserved
Powered by: CDS PVT LTD