Wednesday, 22 July 2026

 

 

ਖ਼ਾਸ ਖਬਰਾਂ ਆਪ ਸਰਕਾਰ ਨੇ ਅਫ਼ਸਰਸ਼ਾਹੀ ਨੂੰ ਹਾਸ਼ੀਏ ’ਤੇ ਧੱਕਣ ਤੋਂ ਬਾਅਦ ਹੁਣ ਖੁੱਲ੍ਹੇਆਮ ਸਿਆਸਤ ਦਾ ਅਪਰਾਧੀਕਰਨ ਸ਼ੁਰੂ ਕਰ ਦਿੱਤਾ ਹੈ: ਸੁਨੀਲ ਜਾਖੜ ਪੰਜਾਬ ਵਿੱਚ ਪੇਪਰ ਲੀਕ ਹੋਣ ਦੇ ਮਾਮਲਿਆਂ ਵਿੱਚ ਮਾਨ ਤੇ ਬੈਂਸ ਅਸਤੀਫਾ ਦੇਣ: ਅਮਰਿੰਦਰ ਸਿੰਘ ਰਾਜਾ ਵੜਿੰਗ ਖਰੜ ਪੈਦਲ ਮਾਰਚ ਦਾ 9ਵਾਂ ਦਿਨ : ਰਵਿੰਦਰ ਸਿੰਘ ਖੇੜਾ ਨੇ ਨਿੱਜਰ ਰੋਡ 'ਤੇ ਬੰਦ ਪਈ ਸੀਵਰੇਜ ਲਾਈਨ ਦਾ ਮੁੱਦਾ ਚੁੱਕਿਆ ਸਾਰੇ ਹੜ੍ਹ ਮਾਰੇ ਇਲਾਕਿਆਂ ਵਿਚ ਹੜ੍ਹ ਰੋਕੂ ਕੰਮ ਮੁਕੰਮਲ ਕੀਤੇ ਜਾਣ: ਸੁਖਬੀਰ ਸਿੰਘ ਬਾਦਲ ਨੇ ਅਕਾਲੀ ਵਰਕਰਾਂ ਨੂੰ ਕੀਤੀ ਅਪੀਲ ਰੋਸ ਮੁਜ਼ਾਹਰਾ ਕਰ ਰਹੇ ਵਿਦਿਆਰਥੀਆਂ ਦੇ ਮਸਲੇ ਜਲਦੀ ਹੱਲ ਕਰੋ: ਸੁਖਬੀਰ ਸਿੰਘ ਬਾਦਲ ਨੇ ਕੇਂਦਰ ਸਰਕਾਰ ਨੂੰ ਕੀਤੀ ਅਪੀਲ ਓ.ਐਸ.ਡੀ. ਸੁਖਵੀਰ ਸਿੰਘ ਨੇ ਧੂਰੀ ਹਲਕੇ 'ਚ ਚੱਲ ਰਹੇ ਵਿਕਾਸ ਪ੍ਰੋਜੈਕਟਾਂ ਦਾ ਲਿਆ ਜਾਇਜ਼ਾ ਬੇਲਾ ਫਾਰਮੇਸੀ ਕਾਲਜ ਨੂੰ ਨਵਾਂ ਪੇਟੈਂਟ ਮਿਲਿਆ ਪੈਂਡਿੰਗ ਮਾਲੀਆ ਮਾਮਲਿਆਂ ਦਾ ਸਮੇਂ ਸਿਰ ਨਿਪਟਾਰਾ ਯਕੀਨੀ ਬਣਾਉਣ ਅਧਿਕਾਰੀ: ਆਸ਼ਿਕਾ ਜੈਨ ਭਗਵੰਤ ਮਾਨ ਸਰਕਾਰ ਦੀ ‘ਮਾਂਵਾਂ-ਧੀਆਂ ਸਤਿਕਾਰ ਯੋਜਨਾ’ 100 ਸਾਲ ਤੋਂ ਵੱਧ ਉਮਰ ਦੀਆਂ ਮਹਿਲਾਵਾਂ ਨੂੰ ਵੀ ਦੇ ਰਹੀ ਹੈ ਸਨਮਾਨ ਅਤੇ ਆਰਥਿਕ ਸਹਾਰਾ ਗਰਭਵਤੀ ਅਤੇ ਦੁੱਧ ਪਿਲਾਉਣ ਵਾਲੀਆਂ 4056 ਮਹਿਲਾਵਾਂ ਨੂੰ 1.70 ਕਰੋੜ ਦੀ ਵਿੱਤੀ ਸਹਾਇਤਾ : ਡਾ. ਬਲਜੀਤ ਕੌਰ ਉਦਯੋਗ-ਕੇਂਦਰਿਤ ਪੱਤਰਕਾਰੀ ਸਿੱਖਿਆ ਨੂੰ ਮਿਲੇਗਾ ਨਵਾਂ ਹੁਲਾਰਾ : ਆਰਬੀਯੂ ਨੇ ਨਾਮੀ ਨਿਊਜ਼ ਪੇਪਰ ਦੀ ਟਰੱਸਟ ਨਾਲ ਕੀਤਾ ਐਮਓਯੂ ਟਰਾਂਸਪੋਰਟ ਵਿਭਾਗ ਵੱਲੋਂ ਸੜਕ ਸੁਰੱਖਿਆ ਨੂੰ ਮਜ਼ਬੂਤ ਕਰਨ ਅਤੇ ਈ-ਚਲਾਨ ਸ਼ਿਕਾਇਤ ਪ੍ਰਣਾਲੀ ਨੂੰ ਸੁਚਾਰੂ ਬਣਾਉਣ ਲਈ ਵੱਡੇ ਕਦਮ: ਹਰਪਾਲ ਸਿੰਘ ਚੀਮਾ ਭਗਵੰਤ ਸਿੰਘ ਮਾਨ ਸਰਕਾਰ ਵੱਲੋਂ ਸ਼ੁਰੂ ਕੀਤੀਆਂ ਲੋਕ ਪੱਖੀ ਸਕੀਮਾਂ ਬਿਨਾਂ ਕਿਸੇ ਭੇਦਭਾਵ ਦੇ ਲਾਗੂ ਕੀਤੀਆਂ ਜਾ ਰਹੀਆਂ ਹਨ: ਕੁਲਵੰਤ ਸਿੰਘ ਰਾਹੁਲ ਚਾਬਾ ਨੇ ਆਜ਼ਾਦੀ ਦਿਵਸ ਸਮਾਰੋਹ ਦੀਆਂ ਤਿਆਰੀਆਂ ਦਾ ਲਿਆ ਜਾਇਜ਼ਾ ਵਿਧਾਇਕ ਸ਼ੈਰੀ ਕਲਸੀ ਪਿੰਡ ਦਾਨਿਆਂਵਾਲੀ ਪਹੁੰਚੇ ਆਫ਼ਤ ਪ੍ਰਬੰਧਨ ਲਈ ਸਿਖਲਾਈ ਅਤੇ ਤਿਆਰੀ ਹੀ ਸਭ ਤੋਂ ਪ੍ਰਭਾਵਸ਼ਾਲੀ ਹਥਿਆਰ - ਸਾਗਰ ਸੇਤੀਆ ਬ੍ਰਹਮ ਗਿਆਨ ਨੂੰ ਅਮਲ ਵਿੱਚ ਲਿਆ ਕੇ ਹੀ ਜੀਵਨ ਨੂੰ ਸਾਰਥਕ ਬਣਾਇਆ ਜਾ ਸਕਦਾ ਹੈ ਸੀ ਜੀ ਸੀ ਯੂਨੀਵਰਸਿਟੀ ਮੋਹਾਲੀ ਵਿਖੇ ਨਵੇਂ ਅਕਾਦਮਿਕ ਵਰ੍ਹੇ ਦੀ ਸ਼ੁਰੂਆਤ ਮੋਦੀ ਸਰਕਾਰ ਦੀ ਬਰਬਰਤਾ ਦੇ ਸ਼ਿਕਾਰ ਵਿਦਿਆਰਥੀਆਂ ਦੀ ਮਦਦ ਲਈ ਕੇਜਰੀਵਾਲ ਨੇ ਦਿਨ ਭਰ ਹਸਪਤਾਲ, ਥਾਣੇ ਤੋਂ ਲੈ ਕੇ ਜੰਤਰ-ਮੰਤਰ ਤੱਕ ਕੀਤੀ ਭੱਜ-ਦੌੜ ਪੰਜਾਬ ਕੈਬਨਿਟ ਨੇ ਪੰਜਾਬ ਵਿਧਾਨ ਸਭਾ ਦਾ 13ਵਾਂ ਇਜਲਾਸ 3 ਤੋਂ 10 ਅਗਸਤ ਤੱਕ ਸੱਦਣ ਨੂੰ ਦਿੱਤੀ ਪ੍ਰਵਾਨਗੀ ਵਿਧਾਇਕ ਅਜੀਤਪਾਲ ਕੋਹਲੀ ਵਲੋਂ ਮੁੱਖ ਮੰਤਰੀ ਤੀਰਥ ਯਾਤਰਾ ਬੱਸ ਸ੍ਰੀ ਅੰਮ੍ਰਿਤਸਰ ਸਾਹਿਬ ਲਈ ਰਵਾਨਾ

 

ਧਰਮਪੁਰਾ ਸਕੂਲ ਦੀਆਂ ਵਿਦਿਆਰਥਣਾਂ ਨੂੰ ਮੁਫ਼ਤ ਸਾਈਕਲ ਵੰਡੇ

ਰਾਜ ਸਰਕਾਰ ਨੇ ਵਿਦਿਆਰਥਣਾਂ ਨੂੰ ਮੁਫ਼ਤ ਸਾਈਕਲ ਦੇ ਕੇ ਉਨਾਂ ਦਾ ਸਕੂਲ, ਕਾਲਜ ਜਾਣ ਦਾ ਰਾਹ ਸੌਖਾ ਕੀਤਾ - ਸੇਖੜੀ

Web Admin

Web Admin

5 Dariya News

ਬਟਾਲਾ , 06 Mar 2019

Last updated on: Mar 06, 2019, 00:00 IST

ਪੰਜਾਬ ਸਰਕਾਰ ਦੇ ਮਹਿਲਾ ਅਤੇ ਬਾਲ ਵਿਕਾਸ ਵਿਭਾਗ ਦੀ ਮਾਈ ਭਾਗੋ ਵਿਦਿਅਕ ਸਕੀਮ ਤਹਿਤ ਅੱਜ ਸਰਕਾਰੀ ਕੰਨਿਆ ਸੀਨੀਅਰ ਸਕੈਂਡਰੀ ਸਕੂਲ ਧਰਮਪੁਰਾ ਕਲੋਨੀ ਬਟਾਲਾ ਦੀਆਂ 11ਵੀਂ ਅਤੇ 12ਵੀਂ ਜਮਾਤਾਂ ਦੀਆਂ 607 ਵਿਦਿਆਰਥਣਾਂ ਨੂੰ ਮੁਫ਼ਤ ਸਾਈਕਲ ਵੰਡੇ ਗਏ। ਸਾਈਕਲ ਵੰਡਣ ਦੀ ਰਸਮ ਸਾਬਕਾ ਮੰਤਰੀ ਸ੍ਰੀ ਅਸ਼ਵਨੀ ਸੇਖੜੀ ਅਤੇ ਸਕੂਲ ਪਿ੍ਰੰਸੀਪਲ ਸ੍ਰੀਮਤੀ ਬਲਵਿੰਦਰ ਕੌਰ ਨੇ ਨਿਭਾਈ। ਇਸ ਮੌਕੇ ਵਿਦਿਆਰਥਣਾਂ ਨੂੰ ਸੰਬੋਧਨ ਕਰਦਿਆਂ ਸਾਬਕਾ ਮੰਤਰੀ ਸ੍ਰੀ ਅਸ਼ਵਨੀ ਸੇਖੜੀ ਨੇ ਕਿਹਾ ਕਿ ਪੰਜਾਬ ਸਰਕਾਰ ਲੜਕੀਆਂ ਨੂੰ ਸਿੱਖਿਅਤ ਕਰਨ ਲਈ ਵਿਸ਼ੇਸ਼ ਉਪਰਾਲੇ ਕਰ ਰਹੀ ਹੈ ਅਤੇ ਮਾਈ ਭਾਗੋ ਵਿਦਿਅਕ ਸਕੀਮ ਲੜਕੀਆਂ ਨੂੰ ਸਿੱਖਿਆ ਹਾਸਲ ਕਰਨ ਵਿੱਚ ਵਿਸ਼ੇਸ਼ ਤੌਰ ’ਤੇ ਸਹਾਈ ਹੋ ਰਹੀ ਹੈ। ਉਨਾਂ ਕਿਹਾ ਕਿ ਰਾਜ ਸਰਕਾਰ ਨੇ ਵਿਦਿਆਰਥਣਾਂ ਨੂੰ ਮੁਫ਼ਤ ਸਾਈਕਲ ਦੇ ਕੇ ਉਨਾਂ ਦਾ ਸਕੂਲ ਅਤੇ ਕਾਲਜ ਜਾਣ ਦਾ ਰਾਹ ਸੌਖਾ ਕਰ ਦਿੱਤਾ ਹੈ। ਉਨਾਂ ਕਿਹਾ ਕਿ ਸਾਈਕਲ ਮਿਲਣ ਕਾਰਨ ਲੜਕੀਆਂ ਹੁਣ ਅਸਾਨੀ ਨਾਲ ਸਕੂਲ ਪਹੁੰਚ ਸਕਦੀਆਂ ਹਨ ਜੋ ਕਿ ਉਨਾਂ ਨੂੰ ਪੜਨ ਲਈ ਉਤਸ਼ਾਹਤ ਕਰਦਾ ਹੈ। ਉਨਾਂ ਇਸ ਸਕੀਮ ਤਹਿਤ ਸੂਬੇ ਭਰ ਦੀਆਂ ਲੜਕੀਆਂ ਨੂੰ ਮੁਫ਼ਤ ਸਾਈਕਲ ਦੇਣ ਲਈ ਮੁੱਖ ਮੰਤਰੀ ਪੰਜਾਬ ਕੈਪਟਨ ਅਮਰਿੰਦਰ ਸਿੰਘ ਦਾ ਧੰਨਵਾਦ ਕੀਤਾ।ਇਸ ਮੌਕੇ ਸਕੂਲ ਪਿ੍ਰੰਸੀਪਲ ਸ੍ਰੀਮਤੀ ਬਲਵਿੰਦਰ ਕੌਰ ਨੇ ਦੱਸਿਆ ਕਿ ਉਨਾਂ ਦੇ ਸਕੂਲ ਵਿੱਚ 11ਵੀਂ ਅਤੇ 12ਵੀਂ ਜਮਾਤਾਂ ਦੀਆਂ 607 ਵਿਦਿਆਰਥਣਾਂ ਨੂੰ ਮਾਈ ਭਾਗੋ ਵਿਦਿਅਕ ਸਕੀਮ ਤਹਿਤ ਮੁਫ਼ਤ ਸਾਈਕਲ ਵੰਡੇ ਗਏ ਹਨ। ਉਨਾਂ ਕਿਹਾ ਕਿ ਲੜਕੀਆਂ ਲਈ ਇਹ ਸਕੀਮ ਵਰਦਾਨ ਸਾਬਤ ਹੋ ਰਹੀ ਹੈ ਅਤੇ ਸਕੂਲ ਦੀ ਪੜਾਈ ਤੋਂ ਬਾਅਦ ਲੜਕੀਆਂ ਇਸ ਸਾਈਕਲ ਰਾਹੀਂ ਕਾਲਜ ਵੀ ਪੜਾਈ ਕਰਨ ਜਾ ਸਕਣਗੀਆਂ। ਇਸ ਮੌਕੇ ਸਵਰਨ ਮੁੱਢ, ਪ੍ਰਧਾਨ, ਉਪ ਪ੍ਰਧਾਨ ਕੁਲਭੂਸ਼ਨ, ਰਕੇਸ਼ ਕਾਮਰੇਡ, ਸਤਨਾਮ ਸਿੰਘ ਮੈਂਬਰ ਬਲਾਕ ਸੰਮਤੀ, ਅਮਰਜੀਤ ਸਿੰਘ ਸਰਪੰਚ ਮੂਲਿਆਂਵਾਲ ਅਤੇ ਸਕੂਲ ਦਾ ਸਮੂਹ ਸਟਾਫ਼ ਹਾਜ਼ਰ ਸੀ।     

 

Tags: Ashwani Sekhri

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD