Friday, 05 June 2026

 

 

ਖ਼ਾਸ ਖਬਰਾਂ 144 ਸਾਲਾਂ ਦੌਰਾਨ ਕਿਸੇ ਸਰਕਾਰ ਨੇ ਨਹਿਰਾਂ ਚੋਂ ਪਾਣੀ ਨਹੀਂ ਲੈਣ ਦਿੱਤਾ, ਮੁੱਖ ਮੰਤਰੀ ਭਗਵੰਤ ਸਿੰਘ ਮਾਨ ਬਣੇ ਕਿਸਾਨਾਂ ਦੇ ਮਸੀਹਾ : ਮਨਵਿੰਦਰ ਸਿੰਘ ਗਿਆਸਪੁਰਾ ਤਰੁਨਪ੍ਰੀਤ ਸਿੰਘ ਸੌਂਦ, ਹਰਦੀਪ ਸਿੰਘ ਮੁੰਡੀਆਂ ਅਤੇ ਵਿਧਾਇਕਾਂ ਦੀ ਮੌਜੂਦਗੀ ਵਿੱਚ ਜਗਰੂਪ ਸਿੰਘ ਸੇਹ ਨੇ ਸੰਭਾਲਿਆ ਜ਼ਿਲ੍ਹਾ ਪ੍ਰੀਸ਼ਦ ਲੁਧਿਆਣਾ ਦੇ ਚੇਅਰਮੈਨ ਦਾ ਅਹੁਦਾ ਹਿਮਾਂਸ਼ੂ ਜੈਨ ਨੇ ਲੁਧਿਆਣਾ ਵਿੱਚ ਐਸ.ਆਈ.ਆਰ. ਗਤੀਵਿਧੀਆਂ ਦੇ ਸੁਚਾਰੂ ਸੰਚਾਲਨ ਲਈ ਜ਼ਿਲ੍ਹਾ ਪੱਧਰੀ ਨੋਡਲ ਅਫ਼ਸਰਾਂ ਅਤੇ ਸਹਾਇਕ ਨੋਡਲ ਅਫ਼ਸਰਾਂ ਨਾਲ ਕੀਤੀ ਮੀਟਿੰਗ ਡਾ ਬਲਬੀਰ ਸਿੰਘ ਨੇ ਛੋਟੀ ਮਸਜਿਦ ਨੇੜੇ 20 ਲੱਖ ਦੀ ਲਾਗਤ ਨਾਲ ਕਰਵਾਈ ਪ੍ਰੋਜੈਕਟ ਦੀ ਸ਼ੁਰੂਆਤ ਸਮਾਜ ਦਾ ਹਰ ਵਰਗ ਨਸ਼ਿਆਂ ਦੇ ਖਾਤਮੇ ਲਈ ਆਪਣਾ ਯੋਗਦਾਨ ਪਾਵੇ : ਅਮਨ ਅਰੋੜਾ ਹਰਪਾਲ ਸਿੰਘ ਚੀਮਾ ਵੱਲੋਂ ਮੁਲਾਜ਼ਮ ਯੂਨੀਅਨਾਂ ਨਾਲ ਮੁਲਾਕਾਤ ਸ਼ਿਮਲਾ ਪਹਾੜੀ ਚੌਕ ਦੀ ਸਾਲਾਂ ਪੁਰਾਣੀ ਪਾਣੀ ਭਰਨ ਦੀ ਸਮੱਸਿਆ ਦਾ ਹੱਲ ਪੰਜਾਬ ਪੁਲਿਸ ਵੱਲੋਂ ਵੱਡੀ ਅੱਤਵਾਦੀ ਸਾਜਿਸ਼ ਨਾਕਾਮ ਰੋਟਰੀ ਕਲੱਬ ਰੋਪੜ ਸੈਂਟਰਲ ਦੇ ਡਿਸਟਰਿਕਟ ਗਵਰਨਰ ਰਵੀ ਪ੍ਰਕਾਸ਼ ਵੱਲੋਂ ਅਧਿਕਾਰਤ ਦੌਰਾ ਕੀਤਾ ਗਿਆ ਪੰਜਾਬ ਸਰਕਾਰ ਦੀ ਅਗਵਾਈ ਵਿਚ ਨੌਜਵਾਨਾਂ ਲਈ ਰੋਜ਼ਗਾਰ ਦੇ ਨਵੇਂ ਰਾਹ ਖੋਲ੍ਹੇਗਾ ਜ਼ਿਲ੍ਹਾ ਪ੍ਰਸ਼ਾਸਨ : ਡਾ. ਹਿਮਾਂਸ਼ੂ ਅਗਰਵਾਲ ਨਸ਼ਿਆਂ ਵਿਰੁੱਧ ਮੁਹਿੰਮ ਨੂੰ ਹੋਰ ਮਜ਼ਬੂਤ ਕਰਨ ਲਈ ਅੰਮ੍ਰਿਤਸਰ ਕੇਂਦਰੀ ਵਿੱਚ ਅਹਿਮ ਮੀਟਿੰਗ ਆਯੋਜਿਤ ਨਸ਼ਿਆਂ ਦੇ ਜੜੋਂ ਖਾਤਮੇ ਲਈ ਵਿਲੇਜ ਅਤੇ ਵਾਰਡ ਡਿਫੈਂਸ ਕਮੇਟੀਆਂ ਪੁਲਿਸ ਤੇ ਸਿਵਲ ਪ੍ਰਸ਼ਾਸ਼ਨ ਨਾਲ ਮਿਲਕੇ ਨਿਭਾਉਣ ਅਹਿਮ ਭੂਮਿਕਾ : ਲਖਵੀਰ ਸਿੰਘ ਰਾਏ ਡਾ. ਸੋਨਾ ਥਿੰਦ ਵੱਲੋਂ ਸਪੈਸ਼ਲ ਇੰਟੈਂਸਿਵ ਰਵੀਜਨ ਦੇ ਰਿਵਾਈਜਡ ਸ਼ਡਿਊਲ ਤੋਂ ਰਾਜਸੀ ਪਾਰਟੀਆਂ ਦੇ ਨੁਮਾਇੰਦਿਆਂ ਨੂੰ ਕਰਵਾਇਆ ਜਾਣੂ ਮੁੱਖ ਮੰਤਰੀ ਸਿਹਤ ਬੀਮਾ ਯੋਜਨਾ : ਮੋਗਾ ਵਿੱਚ ਲੋਕਾਂ ਹੁਣ ਤੱਕ 8.61 ਕਰੋੜ ਰੁਪੈ ਤੋਂ ਵਧੇਰੇ ਦਾ ਕਰਵਾਇਆ ਮੁਫਤ ਇਲਾਜ ਐਡਵੋਕੈਟ ਅਮਰਪਾਲ ਸਿੰਘ ਨੇ ਪਿੰਡ ਚਾਚੋਕੇ ਵਿੱਖੇ ਪਿੰਡ ਦੇ ਵਿਕਾਸ ਕਾਰਜਾਂ ਅਤੇ ਲੋਕ ਭਲਾਈ ਦੇ ਮੁੱਦਿਆਂ ਸਬੰਧੀ ਪਿੰਡ ਵਾਸੀਆਂ ਨਾਲ ਕੀਤੀ ਮੀਟਿੰਗ ਅਮਨ ਅਰੋੜਾ ਦੇ ਯਤਨਾਂ ਸਦਕਾ ਪਿੰਡ ਅਕਬਰਪੁਰ ਦੀ 789 ਏਕੜ ਜ਼ਮੀਨ ਨੂੰ ਅਜ਼ਾਦੀ ਤੋਂ ਬਾਅਦ ਪਹਿਲੀ ਵਾਰ ਮਿਲੇਗਾ ਨਹਿਰੀ ਪਾਣੀ ਸ੍ਰੀ ਆਨੰਦਪੁਰ ਸਾਹਿਬ ਹੈਰੀਟੇਜ ਸਟਰੀਟ ਪ੍ਰਾਜੈਕਟ ਨੂੰ ਪ੍ਰਵਾਨਗੀ, ਕਿਲ੍ਹਾ ਸ੍ਰੀ ਅਨੰਦਗੜ੍ਹ ਸਾਹਿਬ, ਤਖ਼ਤ ਸ੍ਰੀ ਕੇਸਗੜ੍ਹ ਸਾਹਿਬ ਅਤੇ ਇਤਿਹਾਸਕ ਗੁਰਦੁਆਰਿਆਂ ਨੂੰ ਜੋੜੇਗੀ ਹੈਰੀਟੇਜ ਸਟਰੀਟ : ਭਗਵੰਤ ਸਿੰਘ ਮਾਨ ਪੰਜਾਬ ਪੁਲਿਸ ਦੀ ਲੋਕ-ਕੇਂਦਰਿਤ ਪੁਲਿਸਿੰਗ ਨਾਲ ਲੋਕਾਂ ਦਾ ਭਰੋਸਾ ਹੋਇਆ ਮਜ਼ਬੂਤ, ਉਦਯੋਗ ਅਤੇ ਨਿਵੇਸ਼ ਲਈ ਬਣਿਆ ਸੁਰੱਖਿਅਤ ਮਾਹੌਲ ਵਪਾਰੀਆਂ ਨੂੰ ਦਰਪੇਸ਼ ਮੁਸ਼ਕਿਲਾਂ ਦਾ ਨਾਲੋ ਨਾਲ ਨਿਪਟਾਰਾ ਯਕੀਨੀ ਬਣਾਉਣ ਅਧਿਕਾਰੀ : ਨਵਜੋਤ ਕੌਰ ਨਵਜੋਤ ਕੌਰ ਵੱਲੋਂ ਹੜ੍ਹ ਸੁਰੱਖਿਆ ਕਾਰਜ ਨਿਰਧਾਰਤ ਸਮੇਂ ਅੰਦਰ ਯਕੀਨੀ ਬਣਾਉਣ ਦੀ ਹਦਾਇਤ ਸੀਨੀਅਰ ਸਿਟੀਜ਼ਨਾਂ ਦੇ ਕੰਮ ਪਹਿਲ ਦੇ ਆਧਾਰ ਤੇ ਕੀਤੇ ਜਾਣ : ਡਾ.ਸੋਨਾ ਥਿੰਦ

 

ਪਟਿਆਲਾ ਸ਼ਹਿਰ ਦੇ ਸਮੁੱਚੇ ਵਿਕਾਸ ਲਈ 37 ਕਰੋੜ ਰੁਪਏ ਦੇ ਪ੍ਰਾਜੈਕਟਾਂ ਦਾ ਆਗਾਜ਼

ਗੰਦਗੀ ਦੀ ਸਫ਼ਾਈ ਲਈ ਘਰਾਂ 'ਚੋਂ ਕੂੜਾ ਚੁੱਕਣ ਤੇ ਜਮੀਨਦੋਜ਼ ਕੂੜਾ ਦਾਨ ਪ੍ਰਾਜੈਕਟ ਦੀ ਸ਼ੁਰੂਆਤ

Web Admin

Web Admin

5 Dariya News

ਪਟਿਆਲਾ , 01 Mar 2019

Last updated on: Mar 01, 2019, 00:00 IST

ਪਟਿਆਲਾ ਸ਼ਹਿਰ ਦੇ ਸਮੁੱਚੇ ਵਿਕਾਸ ਲਈ ਉਲੀਕੇ 37 ਕਰੋੜ ਰੁਪਏ ਤੋਂ ਵੀ ਵਧੇਰੇ ਰਕਮ ਵਾਲੇ 5 ਅਹਿਮ ਪ੍ਰਾਜੈਕਟਾਂ ਦਾ ਇੱਥੇ ਨਗਰ ਨਿਗਮ ਵਿਖੇ ਸ਼ਾਨਦਾਰ ਆਗ਼ਾਜ਼ ਹੋਇਆ। ਇਨ੍ਹਾਂ 'ਚ 3.80 ਕਰੋੜ ਰੁਪਏ ਦੀ ਲਾਗਤ ਨਾਲ ਆਨ ਲਾਇਨ ਪ੍ਰਾਪਰਟੀ ਟੈਕਸ ਭਰਨ ਦੀ ਸਹੂਲਤ, 13.50 ਕਰੋੜ ਰੁਪਏ ਦੀ ਲਾਗਤ ਨਾਲ ਸ਼ਹਿਰ ਵਿੱਚੋਂ ਡੇਅਰੀਆਂ ਨੂੰ ਬਾਹਰ ਕੱਢਣ, ਵਿਕਾਸ ਵਿਹੂਣੀਆਂ 31 ਕਲੋਨੀਆਂ 'ਚ 9.54 ਕਰੋੜ ਰੁਪਏ ਦੀ ਲਾਗਤ ਨਾਲ ਵਿਕਾਸ ਕਾਰਜ, ਸ਼ਹਿਰ ਵਿੱਚੋਂ ਗੰਦਗੀ ਦੇ ਸਫ਼ਾਏ ਲਈ ਘਰ-ਘਰ ਤੋਂ ਕੁੜਾ ਇਕੱਠਾ ਕਰਨ ਅਤੇ ਸਮਾਰਟ ਸੈਮੀ ਜਮੀਨਦੋਜ਼ ਕੂੜਾ ਦਾਨ ਦੇ ਪ੍ਰਾਜੈਕਟ ਸ਼ਾਮਲ ਹਨ। ਇਸ ਮੌਕੇ ਵਿਸ਼ੇਸ਼ ਤੌਰ 'ਤੇ ਪੁੱਜੇ ਸਾਬਕਾ ਕੇਂਦਰੀ ਵਿਦੇਸ਼ ਰਾਜ ਮੰਤਰੀ ਪਰਨੀਤ ਕੌਰ ਨੇ ਵਿਕਾਸ ਦੇ ਇਨ੍ਹਾਂ ਪ੍ਰਾਜੈਕਟਾਂ ਦੀ ਸ਼ੁਰੂਆਤ ਲਈ ਵਧਾਈ ਦਿੰਦਿਆਂ ਕਿਹਾ ਕਿ ਇਨ੍ਹਾਂ ਪ੍ਰਾਜੈਕਟਾਂ ਦਾ ਸਿਹਰਾ ਸਫ਼ਾਈ ਸੇਵਕ ਤੋਂ ਲੈਕੇ ਪਟਿਆਲਾ ਦੇ ਸਮੁੱਚੇ ਨਾਗਰਿਕ ਅਤੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੂੰ ਜਾਂਦਾ ਹੈ। ਇਸ ਮੌਕੇ ਉਨ੍ਹਾਂ ਦੇ ਨਾਲ ਨਗਰ ਨਿਗਮ ਦੇ ਮੇਅਰ ਸ੍ਰੀ ਸੰਜੀਵ ਸ਼ਰਮਾ ਬਿੱਟੂ, ਪੀ.ਆਰ.ਟੀ.ਸੀ. ਦੇ ਚੇਅਰਮੈਨ ਸ੍ਰੀ ਕੇ.ਕੇ ਸ਼ਰਮਾ, ਨਗਰ ਨਿਗਮ ਦੇ ਕਮਿਸ਼ਨਰ ਸ੍ਰੀ ਗੁਰਪ੍ਰੀਤ ਸਿੰਘ ਖਹਿਰਾ ਵੀ ਮੌਜੂਦ ਸਨ। ਪਰਨੀਤ ਕੌਰ ਨੇ ਇਹ ਵੀ ਕਿਹਾ ਕਿ ਜੋ ਕੰਮ 10 ਸਾਲਾਂ 'ਚ ਖਰਾਬ ਹੋਏ, ਉਸਨੂੰ 1-2 ਸਾਲਾਂ 'ਚ ਠੀਕ ਕਰਨਾ ਮੁਸ਼ਕਿਲ ਹੁੰਦਾ ਹੈ ਉਹ ਵੀ ਉਸ ਸਮੇਂ ਜਦੋਂ ਖ਼ਜ਼ਾਨੇ ਦੀ ਹਾਲਤ ਵੀ ਬਹੁਤੀ ਚੰਗੀ ਨਾ ਹੋਵੇ ਪਰੰਤੂ ਪੰਜਾਬ ਸਰਕਾਰ ਨੇ ਪਟਿਆਲਾ ਲਈ ਫਿਰ ਵੀ ਉਹ ਕੰਮ ਕੀਤੇ ਜੋ ਅੱਜ ਦਿਸ ਨਹੀਂ ਰਹੇ ਪਰ ਇਨ੍ਹਾਂ ਦਾ ਪ੍ਰਭਾਵ ਆਉਣ ਵਾਲੀਆਂ ਪੀੜ੍ਹੀਆਂ ਤੱਕ ਪਵੇਗਾ।ਪਰਨੀਤ ਕੌਰ ਨੇ ਇਨ੍ਹਾਂ ਕੰਮਾਂ ਨੂੰ ਪਟਿਆਲਾ ਸ਼ਹਿਰ ਦੇ ਵਿਕਾਸ ਦੀ ਬੁਨਿਆਦ ਦੱਸਿਆ ਅਤੇ ਲੋਕਾਂ ਨੂੰ ਸੱਦਾ ਦਿੱਤਾ ਕਿ ਉਹ ਸ਼ਹਿਰ ਨੂੰ ਸਾਫ਼ ਸੁਥਰਾ ਰੱਖਣ ਲਈ ਜਿੱਥੇ ਨਗਰ ਨਿਗਮ ਨੂੰ ਸਹਿਯੋਗ ਦੇਣ ਉਥੇ ਆਪਣੀ ਬਣਦੀ ਜਿੰਮੇਵਾਰੀ ਵੀ ਨਿਭਾਉਣ। 

ਇਸ ਤੋਂ ਪਹਿਲਾਂ ਨਗਰ ਨਿਗਮ ਦੇ ਮੇਅਰ ਸੰਜੀਵ ਸ਼ਰਮਾ ਬਿੱਟੂ ਨੇ ਆਪਣੇ ਸੰਬੋਧਨ 'ਚ ਸ਼ਹਿਰ 'ਚ 18 ਕਰੋੜ ਰੁਪਏ ਦੀ ਲਾਗਤ ਨਾਲ ਸਾਰੇ 5 ਲੱਖ ਲੋਕਾਂ ਤੱਕ ਜਲ ਸਪਲਾਈ ਤੇ ਸੀਵਰੇਜ ਲਾਇਨ ਪਹੁੰਚਾਉਣ ਬਾਰੇ ਦੱਸਿਆ ਅਤੇ ਕਿਹਾ ਕਿ ਨਗਰ ਨਿਗਮ ਦੇ ਮੁਲਾਜਮਾਂ ਦੇ ਬਕਾਇਆ ਆਦਿ ਦੇ ਭੁਗਤਾਨ ਲਈ ਇੱਕ ਐਫ.ਡੀ ਕਰਵਾਈ ਜਾਵੇਗੀ। ਉਨ੍ਹਾਂ ਕਿਹਾ ਕਿ ਡੇਅਰੀਆਂ ਬਾਹਰ ਜਾਣ ਨਾਲ 12 ਟਨ ਗੋਹਾ ਸੀਵਰੇਜ 'ਚ ਜਾਣ ਤੋਂ ਬਚੇਗਾ ਤੇ ਕੂੜਾ ਕਰਕਟ ਸੰਭਾਲਣ ਵਾਲੇ ਪ੍ਰਾਜੈਕਟ ਨਾਲ ਸ਼ਹਿਰ ਨੂੰ ਗੰਦਗੀ ਤੋਂ ਨਿਜਾਤ ਮਿਲ ਜਾਵੇਗੀ।ਸ੍ਰੀ ਸ਼ਰਮਾ ਨੇ ਦੱਸਿਆ ਕਿ 700 ਕਰੋੜ ਰੁਪਏ ਨਾਲ ਪੀਣ ਵਾਲੇ ਨਹਿਰੀ ਪਾਣੀ ਦੇ ਪ੍ਰਾਜੈਕਟ ਤੇ ਮਿਸ਼ਨ ਤੰਦਰੁਸਤ ਤਹਿਤ ਸਕੂਲਾਂ ਦੇ ਗਰਾਊਂਡ ਬਨਾਉਣੇ ਆਦਿ ਸਭ ਕੰਮ ਇੱਕ ਰਿਕਾਰਡ ਸਮੇਂ 'ਚ ਪੂਰੇ ਹੋਣ ਨਾਲ ਪਟਿਆਲਾ ਸ਼ਹਿਰ ਦੇ ਵਿਕਾਸ ਲਈ ਸ਼ਹਿਰ ਵਾਸੀਆਂ ਵੱਲੋਂ ਲਿਆ ਗਿਆ ਸੁਪਨਾ ਪੂਰਾ ਹੋਣ ਜਾ ਰਿਹਾ ਹੈ। ਨਗਰ ਨਿਗਮ ਦੇ ਕਮਿਸ਼ਨਰ ਸ. ਗੁਰਪ੍ਰੀਤ ਸਿੰਘ ਖਹਿਰਾ ਨੇ ਸਮੁਚੇ ਵਿਕਾਸ ਪ੍ਰਾਜੈਕਟਾਂ ਬਾਬਤ ਵਿਸਥਾਰ 'ਚ ਜਾਣਕਾਰੀ ਦਿੱਤੀ।ਸੀਨੀਅਰ ਡਿਪਟੀ ਮੇਅਰ ਸ. ਯੋਗਿੰਦਰ ਸਿੰਘ ਯੋਗੀ ਨੇ ਪਟਿਆਲਾ ਸ਼ਹਿਰ ਦੀ ਸਵੱਛਤਾ ਬਾਰੇ ਰੈਂਕਿੰਗ 'ਚ ਹੋਏ ਸੁਧਾਰ ਤੋਂ ਜਾਣੂ ਕਰਵਾਇਆ ਅਤੇ ਕਿਹਾ ਕਿ ਇਹ ਮੁਹਿੰਮ ਲਗਾਤਾਰ ਜਾਰੀ ਰਹੇਗੀ ਤੇ ਪਟਿਆਲਾ ਸਭ ਤੋਂ ਸਵੱਛ ਤੇ ਸੁੰਦਰ ਸ਼ਹਿਰ ਬਣੇਗਾ। ਸੀਨੀਅਰ ਕੌਂਸਲਰ ਸ. ਹਰਵਿੰਦਰ ਸਿੰਘ ਨਿੱਪੀ ਨੇ ਮੰਚ ਸੰਚਾਲਣ ਕੀਤਾ। ਇਸ ਮੌਕੇ ਆਨ ਲਾਇਨ ਪ੍ਰਾਪਰਟੀ ਟੈਕਸ ਭਰਨ ਵਾਲੇ ਪਟਿਆਲਾ ਦੇ ਨਾਗਰਿਕ ਦਾ ਸਨਮਾਨ ਕੀਤਾ ਗਿਆ ਤੇ ਵਿਕਾਸ ਕਾਰਜਾਂ ਦੀ ਸ਼ੁਰੂਆਤ ਦੇ ਦਸਤਾਵੇਜ ਸਬੰਧਤ ਠੇਕੇਦਾਰਾਂ ਨੂੰ ਸੌਂਪੇ ਗਏ। ਇਸ ਤੋਂ ਬਾਅਦ ਕੂੜਾ ਚੁੱਕਣ ਵਾਲੇ 20 ਛੋਟੇ ਵਾਹਨਾਂ ਨੂੰ ਹਰੀ ਝੰਡੀ ਦੇ ਕੇ ਰਵਾਨਾ ਕੀਤਾ ਗਿਆ ਤੇ ਮਹਿੰਦਰਾ ਕਾਲਜ ਨੇੜੇ ਸਮਾਨੀਆਂ ਗੇਟ ਨੇੜੇ ਲਗਾਏ ਗਏ 3 ਜਮੀਨਦੋਜ਼ ਕੂੜਾ ਦਾਨ ਵਰਤੋਂ ਦੀ ਵੀ ਸ਼ੁਰੂਆਤ ਕਰਵਾਈ ਗਈ ਜੋਕਿ ਸ਼ਹਿਰ 'ਚ 25 ਥਾਵਾਂ 'ਤੇ ਲੱਗਣਗੇ। 2-2 ਕੂੜਾਦਾਨ 5 ਜਗਾ ਲੱਗਣਗੇ ਜਦੋਂ ਕਿ 6 ਥਾਵਾਂ 'ਤੇ ਵੱਡੇ ਕੂੜਾਦਾਨ ਕੰਪੈਕਟਰ ਲੱਗਣਗੇ।ਇਸ ਮੌਕੇ ਪੀ.ਆਰ.ਟੀ.ਸੀ. ਦੇ ਚੇਅਰਮੈਨ ਸ੍ਰੀ ਕੇ.ਕੇ. ਸ਼ਰਮਾ, ਮੁੱਖ ਮੰਤਰੀ ਦੇ ਓ.ਐਸ.ਡੀ. ਸ. ਅੰਮ੍ਰਿਤਪ੍ਰਤਾਪ ਸਿੰਘ ਹਨੀ ਸੇਖੋਂ, ਕਾਂਗਰਸ ਦੇ ਸਕੱਤਰ ਸ੍ਰੀ ਸੰਤ ਬਾਂਗਾ, ਸ਼ਹਿਰੀ ਕਾਂਗਰਸ ਦੇ ਪ੍ਰਧਾਨ ਸ੍ਰੀ ਕੇ.ਕੇ. ਮਲਹੋਤਰਾ, ਬਲਾਕ ਪ੍ਰਧਾਨ ਸ੍ਰੀ ਅਨਿਲ ਮੰਗਲਾ, ਸ੍ਰੀ ਨਰੇਸ਼ ਦੁੱਗਲ, ਡਿਪਟੀ ਮੇਅਰ ਸ੍ਰੀਮਤੀ ਵਿਨਤੀ ਸੰਗਰ, ਸ੍ਰੀ ਸੋਨੂ ਸੰਗਰ, ਸ੍ਰੀ ਵਿਪਨ ਸ਼ਰਮਾ, ਸਮੁੱਚੇ ਕੌਂਸਲਰ, ਕਮਿਸ਼ਨਰ ਸ. ਗੁਰਪ੍ਰੀਤ ਸਿੰਘ ਖਹਿਰਾ, ਸੰਯੁਕਤ ਕਮਿਸ਼ਨਰ ਹਰਕੀਰਤ ਕੌਰ, ਐਸ.ਈ. ਸ੍ਰੀ ਐਮ.ਐਮ. ਸਿਆਲ, ਹਰੀ ਭਰੀ ਰੀ ਸਾਈਕਲ ਪ੍ਰਾਜੈਕਟ ਤੋਂ ਸ੍ਰੀ ਅਮਿਤ ਕੁਮਾਰ, ਸਿਹਤ ਅਫ਼ਸਰ ਡਾ. ਸੁਦੇਸ਼ਪ੍ਰਤਾਪ ਸਿੰਘ ਅਤੇ ਹੋਰ ਪਤਵੰਤੇ ਮੌਜੂਦ ਸਨ।

 

Tags: Parneet Kaur

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD