Thursday, 04 June 2026

 

 

ਖ਼ਾਸ ਖਬਰਾਂ ਵਪਾਰੀਆਂ ਨੂੰ ਦਰਪੇਸ਼ ਮੁਸ਼ਕਿਲਾਂ ਦਾ ਨਾਲੋ ਨਾਲ ਨਿਪਟਾਰਾ ਯਕੀਨੀ ਬਣਾਉਣ ਅਧਿਕਾਰੀ : ਨਵਜੋਤ ਕੌਰ ਨਵਜੋਤ ਕੌਰ ਵੱਲੋਂ ਹੜ੍ਹ ਸੁਰੱਖਿਆ ਕਾਰਜ ਨਿਰਧਾਰਤ ਸਮੇਂ ਅੰਦਰ ਯਕੀਨੀ ਬਣਾਉਣ ਦੀ ਹਦਾਇਤ ਸੀਨੀਅਰ ਸਿਟੀਜ਼ਨਾਂ ਦੇ ਕੰਮ ਪਹਿਲ ਦੇ ਆਧਾਰ ਤੇ ਕੀਤੇ ਜਾਣ : ਡਾ.ਸੋਨਾ ਥਿੰਦ ਅਜੀਤਪਾਲ ਸਿੰਘ ਕੋਹਲੀ ਵੱਲੋਂ ਲੀਲਾ ਭਵਨ ਤੋਂ ਥਾਪਰ ਚੌਂਕ ਤੱਕ 2.25 ਕਰੋੜ ਰੁਪਏ ਦੀ ਲਾਗਤ ਨਾਲ ਬਣੀ ਸੜਕ ਲੋਕਾਂ ਨੂੰ ਸਮਰਪਿਤ ਦੋ ਰੋਜ਼ਾ “ਐਡਵਾਂਸਡ ਟੈਕਨੋਲੋਜੀਕਲ ਇੰਟਰਵੈਨਸ਼ਨ ਇਨ ਸਮਾਰਟ ਫਾਰਮਿੰਗ” ਵਰਕਸ਼ਾਪ ਦਾ ਆਯੋਜਨ ਰਾਜਨੀਤਿਕ ਪਾਰਟੀਆਂ ਨੂੰ ਐਸ.ਆਈ.ਆਰ. ਦੇ ਸੋਧੇ ਹੋਏ ਸ਼ਡਿਊਲ ਬਾਰੇ ਜਾਣੂ ਕਰਵਾਇਆ ਆਊਟਸੋਰਸ ਸਿਹਤ ਵਿਭਾਗ ਮੁਲਾਜ਼ਮ ਯੂਨੀਅਨ ਪੰਜਾਬ ਜਥੇਬੰਦੀ ਵੱਲੋਂ ਡਾ. ਬਲਵੀਰ ਸਿੰਘ ਨਾਲ ਕੀਤੀ ਗਈ ਮੀਟਿੰਗ ਟ੍ਰੈਫਿਕ ਨਿਯਮਾਂ ਦੀ ਉਲੰਘਣਾ ਕਰਨ ਵਾਲਿਆਂ ਖਿਲਾਫ਼ ਵਿਸ਼ੇਸ਼ ਚੈਕਿੰਗ ਮੁਹਿੰਮ ਚਲਾਈ ਜਾਵੇ : ਵਧੀਕ ਡਿਪਟੀ ਕਮਿਸ਼ਨਰ ਨਾਇਬ ਸਿੰਘ ਸੈਣੀ ਦੀ ‘ਗੋ ਗਲੋਬਲ’ ਅਪ੍ਰੋਚ ਨੂੰ ਮਿਲੀ ਨਵੀਂ ਰਫ਼ਤਾਰ ਹਿਸਾਰ ਦੇ 10 ਪਿੰਡਾਂ ਦੇ ਕਿਸਾਨ ਵਫਦ ਨੇ ਸ਼ਰੂਤੀ ਚੌਧਰੀ ਨਾਲ ਕੀਤੀ ਮੁਲਾਕਾਤ ਪ੍ਰਧਾਨ ਮੰਤਰੀ ਨੇ ਮਹਿਲਾਵਾਂ ਨੂੰ ਫੈਸਲਾ ਲੈਣ ਦੀ ਪ੍ਰਕਿਰਿਆ ਦੇ ਕੇਂਦਰ ਵਿੱਚ ਸਥਾਪਤ ਕਰਨ ਦਾ ਕੀਤਾ ਕਾਰਜ : ਨਾਇਬ ਸਿੰਘ ਸੈਣੀ ਹਰਿਆਣਾ ਵਿੱਚ 24 ਸਾਲ ਬਾਅਦ ਵੋਟਰ ਸੂਚੀਆਂ ਦੀ ਵਿਸ਼ੇਸ਼ ਗੰਭੀਰ ਪੁਨਰੀਖਣ ਪ੍ਰਕਿਰਿਆ, 15 ਜੂਨ ਤੋਂ ਸ਼ੁਰੂ ਹੋਵੇਗੀ ਘਰ-ਘਰ ਤਸਦੀਕ ਮੁਹਿੰਮ ਭਗਵੰਤ ਮਾਨ ਸਰਕਾਰ ਨੇ ‘ਮੁੱਖ ਮੰਤਰੀ ਸਿਹਤ ਯੋਜਨਾ’ ਦਾ ਕੀਤਾ ਵਿਸਥਾਰ ਸੇਵਾਮੁਕਤ ਆਈਏਐਸ ਅਧਿਕਾਰੀ ਸੰਜੇ ਗੁਪਤਾ ਨੇ ਪੀਐਸਈਆਰਸੀ ਦੇ ਚੇਅਰਪਰਸਨ ਵਜੋਂ ਅਹੁਦਾ ਸੰਭਾਲਿਆ ਮਾਨ ਸਰਕਾਰ ਵੱਲੋਂ ਸਭ ਤੋਂ ਵੱਡੀ ਸੀਵਰੇਜ ਸਫਾਈ ਮੁਹਿੰਮ ਦੀ ਸ਼ੁਰੂਆਤ ਹਰਪਾਲ ਸਿੰਘ ਚੀਮਾ ਨੇ ਮੁਲਾਜ਼ਮ ਯੂਨੀਅਨਾਂ ਨਾਲ ਉੱਚ ਪੱਧਰੀ ਮੀਟਿੰਗਾਂ ਦੀ ਕੀਤੀ ਪ੍ਰਧਾਨਗੀ, ਲੰਬਿਤ ਮਸਲਿਆਂ ਦੇ ਜਲਦੀ ਹੱਲ ਦੇ ਦਿੱਤੇ ਨਿਰਦੇਸ਼ ਐਮਆਰਐਸਏਐਫਪੀਆਈ ਦੇ ਦੋ ਕੈਡਿਟਾਂ ਨੇ ਏਐਫਸੀਏਟੀ ਵਿੱਚ ਦੇਸ਼ ਭਰ ਵਿੱਚੋਂ ਹਾਸਲ ਕੀਤਾ ਦੂਜਾ ਤੇ ਛੇਵਾਂ ਰੈਂਕ 5000 ਰੁਪਏ ਰਿਸ਼ਵਤ ਲੈਂਦਾ ਇੱਕ ਪ੍ਰਾਈਵੇਟ ਵਿਅਕਤੀ ਵਿਜੀਲੈਂਸ ਬਿਊਰੋ ਨੇ ਕੀਤਾ ਗ੍ਰਿਫਤਾਰ ਭਗਵੰਤ ਮਾਨ ਸਰਕਾਰ ਨੇ ਪ੍ਰਾਈਵੇਟ ਸਕੂਲਾਂ ਵੱਲੋਂ ਮਨਮਰਜ਼ੀ ਦੀਆਂ ਫੀਸਾਂ ਵਧਾਉਣ 'ਤੇ ਲਾਈ ਰੋਕ ਪੰਜਾਬ ਸਰਕਾਰ ਵਲੋਂ ਖਿਡਾਰੀਆਂ ਨੂੰ ਬਣਦਾ ਮਾਣ-ਸਤਿਕਾਰ ਦਿੱਤਾ ਜਾ ਰਿਹੈ : ਬਰਿੰਦਰ ਕੁਮਾਰ ਗੋਇਲ ਸਰਹੱਦ ਪਾਰੋਂ ਹਥਿਆਰਾਂ ਤੇ ਨਸ਼ਿਆਂ ਦੀ ਤਸਕਰੀ ਵਾਲੇ ਮਾਡਿਊਲ ਨਾਲ ਸਬੰਧਤ ਦੋ ਮੁਲਜ਼ਮ 2.2 ਕਿਲੋ ਹੈਰੋਇਨ ਅਤੇ 6 ਪਿਸਤੌਲਾਂ ਸਣੇ ਕਾਬੂ

 

ਬਿੱਟੂ ਵੱਲੋਂ ਸੁਖਮਨੀ ਵੈਲਫੇਅਰ ਸੋਸਾਇਟੀ ਦੁੱਗਰੀ ਵਿੱਚ ਇੰਟਰਲਾਕ ਟਾਇਲਾਂ ਲਗਾਉਣ ਅਤੇ ਪਾਰਕ ਦੇ ਨਵੀਨੀਕਰਨ ਦੇ ਕੰਮ ਦੀ ਕੀਤੀ ਸ਼ੁਰੂਆਤ

ਕਿਹਾ! ਸ੍ਰੋਮਣੀ ਅਕਾਲੀ ਦਲ ਜਲਦੀ ਹੀ ਬਣ ਜਾਵੇਗਾ ਸਿਰਫ ਬਾਦਲ ਦਲ

Web Admin

Web Admin

5 Dariya News

ਲੁਧਿਆਣਾ , 06 Mar 2019

Last updated on: Mar 06, 2019, 00:00 IST

ਰਵਨੀਤ ਸਿੰਘ ਬਿੱਟੂ ਮੈਂਬਰ ਪਾਰਲੀਮੈਂਟ ਨੇ ਦੁੱਗਰੀ ਇਲਾਕੇ ਸੁਖਮਨੀ ਵੈਲਫੇਅਰ ਸੋਸਾਇਟੀ ਦੀਆਂ ਸੜਕਾਂ ਦੇ ਦੋਵੀਂ ਪਾਸੀ 89 ਲੱਖ ਰੁਪਏ ਨਾਲ ਖਾਲੀ ਸਥਾਨ 'ਤੇ ਇੰਟਰਲਾਕ ਟਾਈਲਾਂ ਲਗਾਉਣ ਅਤੇ ਜੋਗਿੰਦਰ ਪਾਲ ਪਾਂਡੇ ਪਾਰਕ ਦਾ 43 ਲੱਖ ਰੁਪਏ ਦੀ ਲਾਗਤ ਨਾਲ ਮੁੜ ਨਵੀਨੀਕਰਨ ਦੇ ਕੰਮ ਦੀ ਟੱਕ ਲਗਾ ਕੇ ਸ਼ੁਰੂਆਤ ਕਰਵਾਈ। ਇਸ ਮੌਕੇ ਉਹਨਾਂ ਨਾਲ ਮੇਅਰ ਨਗਰ-ਨਿਗਮ ਲੁਧਿਆਣਾ ਸ੍ਰ. ਬਲਕਾਰ ਸਿੰਘ ਸੰਧੂ ਅਤੇ ਕੌਸਲਰ ਸ੍ਰੀ ਹਰਕਰਨ ਸਿੰਘ ਵੈਦ ਵੀ ਹਾਜ਼ਰ ਸਨ।ਇਸ ਮੌਕੇ ਸ੍ਰ. ਬਿੱਟੂ ਨੇ ਇਲਾਕੇ ਦੇ ਹਾਜ਼ਰ ਵਿਅਕਤੀਆਂ ਨੂੰ ਸੰਬੋਧਨ ਕਰਦਿਆਂ ਕਿਹਾ ਕਿ ਪੰਜਾਬ ਸਰਕਾਰ ਸੂਬੇ ਦੇ ਵਿਕਾਸ ਕਾਰਜ਼ਾਂ ਵਿੱਚ ਕੋਈ ਕਸਰ ਨਹੀਂ ਰਹਿਣ ਦੇਵੇਗੀ। ਉਹਨਾਂ ਕਿਹਾ ਕਿ ਭਾਵੇਂ ਕਿ ਪਿਛਲੀ ਸ੍ਰੋਮਣੀ ਅਕਾਲੀ ਦਲ ਗਲਤ ਨੀਤੀਆਂ ਕਾਰਨ ਖ਼ਜਾਨਾ ਬਿਲਕੁੱਲ ਖਾਲੀ ਕਰ ਗਈ ਸੀ। ਉਹਨਾਂ ਕਿਹਾ ਕਿ ਅੱਜ ਪੰਜਾਬ ਰਾਜ ਕੈਪਟਨ ਅਮਰਿੰਦਰ ਸਿੰਘ ਮੁੱਖ ਮੰਤਰੀ ਪੰਜਾਬ ਦੀ ਅਗਵਾਈ 'ਚ ਹਰ ਖੇਤਰ ਵਿੱਚ ਤਰੱਕੀ ਕਰ ਰਿਹਾ ਹੈ। ਉਹਨਾਂ ਕਿਹਾ ਕਿ ਪੰਜਾਬ ਸਰਕਾਰ ਸੂਬਾ ਵਾਸੀਆਂ ਨੂੰ ਸਾਰੀਆਂ ਮੁੱਢਲੀਆਂ ਸਹੂਲਤਾਂ ਮੁਹੱਈਆਂ ਕਰਵਾਉਣ ਲਈ ਵਚਨਬੱਧ ਹੈ।ਪੱਤਰਕਾਰਾਂ ਵੱਲੋਂ ਮੈਂਬਰ ਪਾਰਲੀਮੈਂਟ ਫਿਰੋਜ਼ਪੁਰ ਸ੍ਰੀ ਸ਼ੇਰ ਘੁਬਾਇਆ ਵੱਲੋਂ ਸ੍ਰੋਮਣੀ ਅਕਾਲੀ ਦਲ ਪਾਰਟੀ ਤੋਂ ਅਸਤੀਫਾ ਦੇਣ ਸਬੰਧੀ ਗੱਲਬਾਤ ਕਰਦਿਆ ਕਿਹਾ ਕਿ ਸ੍ਰੋਮਣੀ ਅਕਾਲੀ ਦਲ ਪਾਰਟੀ ਤੋਂ ਟਕਸਾਲੀ ਨੇਤਾਵਾਂ ਦਾ ਅਸਤੀਫੇ ਦੇਣਾ ਜਾਰੀ ਹੈ ਇਹ ਜਲਦੀ ਹੀ ਸਿਰਫ ਬਾਦਲ ਦਲ ਬਣ ਕੇ ਰਹਿ ਜਾਵੇਗਾ। ਉਹਨਾਂ ਕਿਹਾ ਕਿ ਸ੍ਰੋਮਣੀ ਅਕਾਲੀ ਦਲ ਪਾਰਟੀ ਵਿੱਚ ਆਗੂ ਅਤੇ ਵਰਕਰ ਘੁੱਟਣ ਮਹਿਸੁਸ ਕਰਦੇ ਹਨ, ਜਿਸ ਕਾਰਨ ਉਹ ਪਾਰਟੀ ਛੱਡ ਰਹੇ ਹਨ। ਉਹਨਾਂ ਦੱਸਿਆ ਕਿ ਕਿਲੀ ਚਾਹਲਾਂ ਰੈਲੀ ਵਿੱਚ ਲੁਧਿਆਣਾ ਜ਼ਿਲ੍ਹੇ ਤੋਂ ਹਜ਼ਾਰਾਂ ਦੀ ਗਿਣਤੀ ਵਿੱਚ ਗੱਡੀਆਂ, ਜੀਪਾਂ, ਕਾਰਾਂ ਅਤੇ ਬੱਸਾਂ ਦੇ ਕਾਫਲੇ ਜਾਣਗੇ ਅਤੇ ਨੌਜਵਾਨਾਂ ਸਮੇਤ ਸਾਰੇ ਵਰਗਾਂ ਦੇ ਲੋਕਾਂ ਵਿੱਚ ਰੈਲੀ ਨੂੰ ਲੈ ਕੇ ਭਾਰੀ ਉਤਸ਼ਾਹ ਹੈ। ਉਹਨਾਂ ਦੱਸਿਆ ਕਿ ਇਹ ਰੈਲੀ ਆਉਂਦੀਆਂ ਲੋਕ ਸਭਾ ਚੋਣਾਂ ਵਿੱਚ ਕਾਂਗਰਸ ਪਾਰਟੀ ਦਾ ਸੂਬੇ ਦੀਆਂ 13 ਦੀਆਂ 13 ਸੀਟਾਂ 'ਤੇ ਸ਼ਾਨਦਾਰ ਜਿੱਤ ਦਾ ਮੁੱਢ ਬੰਨੇਗੀ ਅਤੇ ਵਿਰੋਧੀ ਪਾਰਟੀਆਂ ਦੀ ਨਮੋਸ਼ੀ ਭਰੀ ਹਾਰ ਹੋਵੇਗੀ। ਇਸ ਮੌਕੇ ਇਲਾਕੇ ਦੇ ਪਤਵੰਤੇ ਵਿਅਕਤੀਆਂ ਤੋਂ ਇਲਾਵਾ ਸ੍ਰੀ ਕਮਲਜੀਤ ਸਿੰਘ ਕੜਵਲ ਵੀ ਹਾਜ਼ਰ ਸਨ। 

 

Tags: Ravneet Singh Bittu

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD