Thursday, 04 June 2026

 

 

ਖ਼ਾਸ ਖਬਰਾਂ ਪੰਜਾਬ ਸਰਕਾਰ ਵਲੋਂ ਖਿਡਾਰੀਆਂ ਨੂੰ ਬਣਦਾ ਮਾਣ-ਸਤਿਕਾਰ ਦਿੱਤਾ ਜਾ ਰਿਹੈ : ਬਰਿੰਦਰ ਕੁਮਾਰ ਗੋਇਲ ਸਰਹੱਦ ਪਾਰੋਂ ਹਥਿਆਰਾਂ ਤੇ ਨਸ਼ਿਆਂ ਦੀ ਤਸਕਰੀ ਵਾਲੇ ਮਾਡਿਊਲ ਨਾਲ ਸਬੰਧਤ ਦੋ ਮੁਲਜ਼ਮ 2.2 ਕਿਲੋ ਹੈਰੋਇਨ ਅਤੇ 6 ਪਿਸਤੌਲਾਂ ਸਣੇ ਕਾਬੂ ਕੇਵਲ ਸਿੰਘ ਢਿੱਲੋਂ ਨੇ ਸੰਭਾਲੀ ਕਮਾਨ, ‘ਮਹਾਰਾਜਾ ਰਣਜੀਤ ਸਿੰਘ ਵਾਲੇ ਪੰਜਾਬ’ ਨੂੰ ਬਣਾਇਆ ਭਾਜਪਾ ਦਾ ਆਦਰਸ਼ 1000 ਰੁਪਏ ਦੀ ਸਹਾਇਤਾ ਬਹੁਤ ਘੱਟ ਅਤੇ ਬਹੁਤ ਦੇਰ ਨਾਲ ਚੁੱਕਿਆ ਗਿਆ ਕਦਮ : ਅਮਰਿੰਦਰ ਸਿੰਘ ਰਾਜਾ ਵੜਿੰਗ ਪੰਜਾਬ ਵਿੱਚ ਇਸ ਵਾਰ ਬਣੇਗੀ ਡਬਲ ਇੰਜਣ ਵਾਲੀ ਭਾਜਪਾ ਸਰਕਾਰ : ਨਾਇਬ ਸਿੰਘ ਸੈਣੀ ਨਾਇਬ ਸਿੰਘ ਸੈਣੀ ਨੇ ਸਵਰਗੀ ਚੌਧਰੀ ਭਜਨ ਲਾਲ ਦੀ ਬਰਸੀ 'ਤੇ ਦਿੱਤੀ ਸ਼ਰਧਾਂਜਲੀ ਜਲਵਾਯੂ ਸੰਕਟ ਨਾਲ ਨਜਿੱਠਣ ਲਈ ਹਰਿਆਣਾ ਦਾ ਵੱਡਾ ਕਦਮ, 100 ਕਰੋੜ ਰੁਪਏ ਦੇ ਗ੍ਰੀਨ ਕਲਾਈਮੇਟ ਫੰਡ ਦੀ ਸਥਾਪਨਾ ਦਾ ਪ੍ਰਸਤਾਵ ਰਾਹੁਲ ਚਾਬਾ ਵੱਲੋਂ ਸਪੈਸ਼ਲ ਇੰਟੈਂਸਿਵ ਰਵੀਜ਼ਨ ਸਬੰਧੀ ਰਾਜਨੀਤਿਕ ਪਾਰਟੀਆਂ ਨਾਲ ਮੀਟਿੰਗ ਐਲਪੀਯੂ ਦੀ ਵਿਦਿਆਰਥਣ ਪੂਜਾ ਸਿੰਘ ਨੇ ਰਾਸ਼ਟਰੀ ਰਿਕਾਰਡ ਅਤੇ ਏਸ਼ੀਅਨ ਯੂ20 ਸੋਨ ਤਗਮਾ ਜਿੱਤ ਕੇ ਭਾਰਤੀ ਐਥਲੈਟਿਕਸ ਇਤਿਹਾਸ ਨੂੰ ਦੁਬਾਰਾ ਲਿਖਿਆ ਦਲਵਿੰਦਰਜੀਤ ਸਿੰਘ ਵੱਲੋਂ ਐੱਸ.ਆਈ.ਆਰ ਦੇ ਸੋਧੇ ਸ਼ਡਿਊਲ ਸਬੰਧੀ ਰਾਜਨੀਤਿਕ ਪਾਰਟੀਆਂ ਨਾਲ ਮੀਟਿੰਗ ਜਨਗਣਨਾ-2027 ਦੇ ਪਹਿਲੇ ਫੇਜ਼ ਦਾ ਕੰਮ ਮੁਕੰਮਲ ਕਰਨ ਵਾਲੇ ਗਿਣਤੀਕਾਰਾਂ ਅਤੇ ਸੁਪਰਵਾਈਜ਼ਰਾਂ ਨੂੰ ਕੀਤਾ ਸਨਮਾਨਿਤ ਬਲਬੀਰ ਸਿੰਘ ਪਨੂੰ ਨੇ 'ਮੁੱਖ ਮੰਤਰੀ ਤੀਰਥ ਯਾਤਰਾ' ਤਹਿਤ ਪਿੰਡ ਦਮੋਦਰ ਤੋਂ ਸ਼ਰਧਾਲੂਆਂ ਦੀ ਬੱਸ ਰਵਾਨਾ ਕੀਤੀ ‘ਮੇਰੀ ਰਸੋਈ’ ਯੋਜਨਾ ਨਾਲ ਲੋੜਵੰਦ ਪਰਿਵਾਰਾਂ ਨੂੰ ਮਿਲੀ ਮਜ਼ਬੂਤੀ : ਬ੍ਰਮ ਸ਼ੰਕਰ ਜਿੰਪਾ ਈ-ਵੇਸਟ ਇਕੱਠਾ ਕਰਨ ਦੀ ਮੁਹਿੰਮ ਤਹਿਤ 1500 ਕਿਲੋਗ੍ਰਾਮ ਇਲੈਕਟ੍ਰਾਨਿਕ ਕੂੜਾ ਵਿਗਿਆਨਕ ਰੀਸਾਈਕਲਿੰਗ ਲਈ ਭੇਜਿਆ ਗਿਆ : ਆਸ਼ਿਕਾ ਜੈਨ ਭਾਰਤ ਦੇ ਨੌਜਵਾਨਾਂ ਨੂੰ ਨੌਕਰੀ ਲੱਭਣ ਵਾਲੇ ਨਹੀਂ, ਸਗੋਂ ਨੌਕਰੀਆਂ ਪੈਦਾ ਕਰਨ ਵਾਲੇ ਬਣਨਾ ਚਾਹੀਦਾ ਹੈ : ਗੁਲਾਬ ਚੰਦ ਕਟਾਰੀਆ 18000 ਰੁਪਏ ਰਿਸ਼ਵਤ ਲੈਂਦਾ ਸਹਾਇਕ ਸਬ-ਇੰਸਪੈਕਟਰ ਵਿਜੀਲੈਂਸ ਬਿਊਰ ਨੇ ਕੀਤਾ ਕਾਬੂ ਜ਼ਿਲ੍ਹਾ ਚੋਣ ਅਫਸਰ ਰਾਹੁਲ ਵੱਲੋਂ ਐਸ.ਆਈ.ਆਰ ਦੇ ਸੋਧੇ ਸ਼ਡਿਊਲ ਸਬੰਧੀ ਰਾਜਨੀਤਿਕ ਪਾਰਟੀਆਂ ਨਾਲ ਮੀਟਿੰਗ ਪੰਜਾਬ ਰਾਜ ਵਿੱਚ ਐਸ.ਆਈ.ਆਰ. ਅਧੀਨ ਘਰੋ-ਘਰੀ ਗਣਨਾ 25 ਜੂਨ 2026 ਤੋਂ ਹੋਵੇਗੀ ਸ਼ੁਰੂ ਭਗਵੰਤ ਸਿੰਘ ਮਾਨ ਸਰਕਾਰ ਦਾ ਲੁਧਿਆਣਾ ਦੇ ਲੋਕਾਂ ਨੂੰ ਵੱਡਾ ਤੋਹਫਾ ਪ੍ਰਧਾਨ ਮੰਤਰੀ ਮੋਦੀ ਦੇ ਨਿਆਂ ਵਿਜ਼ਨ ਨੂੰ ਹਰਿਆਣਾ ਵਿੱਚ ਸਾਕਾਰ ਕਰ ਰਹੀ ਹੈ ਸਰਕਾਰ : ਨਾਇਬ ਸਿੰਘ ਸੈਣੀ ਹਰਿਆਣਾ ਦੀਆਂ ਖੰਡ ਮਿੱਲਾਂ ਨੂੰ ਇੱਕ ਸਾਲ ਵਿੱਚ ਘਾਟੇ ਤੋਂ ਮੁਨਾਫ਼ੇ ਵਿੱਚ ਲਿਆਉਣਾ ਯਕੀਨੀ ਕਰਨ : ਨਾਇਬ ਸਿੰਘ ਸੈਣੀ

 

ਡਿਪਟੀ ਕਮਿਸ਼ਨਰ ਵੱਲੋਂ ਨਸ਼ਾ ਛੁਡਾਊ ਅਤੇ ਮੁੜ ਵਸੇਬਾ ਕੇਂਦਰਾਂ ਦਾ ਅਚਨਚੇਤ ਨਿਰੀਖਣ

ਮਰੀਜ਼ਾਂ ਨੂੰ ਮਿਲ ਰਹੀਆਂ ਸਹੂਲਤਾਂ ਦਾ ਲਿਆ ਜਾਇਜ਼ਾ, ਇਲਾਜ ਅਧੀਨ ਨੌਜਵਾਨਾਂ ਲਈ ਕਿੱਤਾਮੁਖੀ ਟ੍ਰੇਨਿੰਗ ਦਾ ਕੀਤਾ ਜਾਵੇਗਾ ਪ੍ਰਬੰਧ-ਡੀ. ਪੀ. ਐਸ ਖਰਬੰਦਾ

Web Admin

Web Admin

5 Dariya News

ਕਪੂਰਥਲਾ , 07 Mar 2019

Last updated on: Mar 07, 2019, 00:00 IST

ਡਿਪਟੀ ਕਮਿਸ਼ਨਰ ਇੰਜ. ਡੀ. ਪੀ. ਐਸ ਖਰਬੰਦਾ ਨੇ ਸ਼ਹਿਰ ਦੇ ਨਸ਼ਾ ਛੁਡਾਊ ਅਤੇ ਮੁੜ ਵਸੇਬਾ ਕੇਂਦਰਾਂ ਦਾ ਅਚਨਚੇਤ ਨਿਰੀਖਣ ਕੀਤਾ ਅਤੇ ਉਥੇ ਮਰੀਜ਼ਾਂ ਨੂੰ ਮਿਲ ਰਹੀਆਂ ਸਹੂਲਤਾ ਦਾ ਜਾਇਜ਼ਾ ਲਿਆ। ਇਸ ਦੌਰਾਨ ਉਨਾਂ ਸਿਵਲ ਹਸਪਤਾਲ ਵਿਚਲੇ ਨਵਜੀਵਨ ਕੇਂਦਰ ਅਤੇ ਅਬਰੋਲ ਫੈਕਟਰੀ ਨਜ਼ਦੀਕ ਸਥਿਤ ਮੁੜ ਵਸੇਬਾ ਕੇਂਦਰ ਦਾ ਦੌਰਾ ਕੀਤਾ। ਇਸ ਮੌਕੇ ਇੰਜ. ਖਰਬੰਦਾ ਨੇ ਇਨਾਂ ਕੇਂਦਰਾਂ ਦੇ ਵੱਖ-ਵੱਖ ਵਾਰਡਾਂ, ਕਾਊਂਸਲਿੰਗ ਰੂਮਾਂ, ਓ. ਪੀ. ਡੀ, ਕਿਚਨ, ਓਟ ਕਲੀਨਿਕ ਅਤੇ ਵੱਖ-ਵੱਖ ਵਿਭਾਗਾਂ ਦਾ ਨਿਰੀਖਣ ਕੀਤਾ। ਇਸ ਤੋਂ ਇਲਾਵਾ ਉਨਾਂ ਕੇਂਦਰਾਂ ਦਾ ਰਿਕਾਰਡ ਵੀ ਚੈੱਕ ਕੀਤਾ। ਇਸ ਦੌਰਾਨ ਉਨਾਂ ਇਲਾਜ ਲਈ ਦਾਖ਼ਲ ਮਰੀਜ਼ਾਂ, ਡਾਕਟਰਾਂ ਅਤੇ ਸਟਾਫ ਨਾਲ ਗੱਲਬਾਤ ਕੀਤੀ। ਇਸ ਮੌਕੇ ਉਨਾਂ ਕਿਹਾ ਕਿ ਇਨਾਂ ਕੇਂਦਰਾਂ ਵਿਚ ਨੌਜਵਾਨਾਂ ਨੂੰ ਕਿੱਤਾਮੁਖੀ ਟ੍ਰੇਨਿੰਗ ਦਿਵਾਉਣ ਦਾ ਪ੍ਰਬੰਧ ਕੀਤਾ ਜਾਵੇਗਾ, ਤਾਂ ਜੋ ਉਹ ਇਲਾਜ ਤੋਂ ਬਾਅਦ ਆਪਣੇ ਪੈਰਾਂ 'ਤੇ ਖੜੇ ਹੋ ਸਕਣ।ਇਸ ਮੌਕੇ ਨਸ਼ਾ ਛੁਡਾਊ ਕੇਂਦਰ ਦੇ ਇੰਚਾਰਜ ਡਾ. ਸੰਦੀਪ ਭੋਲਾ ਨੇ ਡਿਪਟੀ ਕਮਿਸ਼ਨਰ ਨੂੰ ਦੱਸਿਆ ਕਿ ਪੰਜਾਬ ਸਰਕਾਰ ਦੇ ਦਿਸ਼ਾ-ਨਿਰਦੇਸ਼ਾਂ ਤਹਿਤ ਇਨਾਂ ਕੇਂਦਰਾਂ ਵਿਚ ਮਰੀਜ਼ਾਂ ਨੂੰ ਸਾਰੀਆਂ ਲੋੜੀਂਦੀਆਂ ਸਹੂਲਤਾਂ ਅਤੇ ਦਵਾਈਆਂ ਮੁਹੱਈਆ ਕਰਵਾਈਆਂ ਜਾ ਰਹੀਆਂ ਹਨ ਅਤੇ ਲਗਾਤਾਰ ਕਾਊਂਸਲਿੰਗ ਰਾਹੀਂ ਉਨਾਂ ਨੂੰ ਨਸ਼ੇ ਦੀ ਦਲਦਲ ਵਿਚੋਂ ਕੱਢਿਆ ਜਾ ਰਿਹਾ ਹੈ।  ਉਨਾਂ ਦੱਸਿਆ ਕਿ ਸਰਕਾਰ ਵੱਲੋਂ ਨਸ਼ੇ ਨੂੰ ਜੜੋਂ ਖ਼ਤਮ ਕਰਨ ਲਈ ਕੀਤੇ ਜਾ ਰਹੇ ਵੱਖ-ਵੱਖ ਉਪਰਾਲਿਆਂ ਦੇ ਸਾਰਥਕ ਨਤੀਜੇ ਸਾਹਮਣੇ ਆ ਰਹੇ ਹਨ ਅਤੇ ਵੱਡੀ ਗਿਣਤੀ ਵਿਚ ਨੌਜਵਾਨ ਇਲਾਜ ਲਈ ਇਨਾਂ ਕੇਂਦਰਾਂ ਵਿਚ ਆ ਕੇ ਨਸ਼ੇ ਤਿਆਗਣ ਲਈ ਦ੍ਰਿੜ ਸੰਕਲਪ ਹੋ ਰਹੇ ਹਨ।ਡਿਪਟੀ ਕਮਿਸ਼ਨਰ ਨੇ ਇਨਾਂ ਕੇਂਦਰਾਂ ਨੂੰ ਸੁਚਾਰੂ ਢੰਗ ਨਾਲ ਚਲਾਉਣ ਅਤੇ ਇਨਾਂ ਦੇ ਕੰਮਕਾਜ਼ ਨੂੰ ਹੋਰ ਬਿਹਤਰ ਬਣਾਉਣ ਲਈ ਜ਼ਰੂਰੀ ਦਿਸ਼ਾ-ਨਿਰਦੇਸ਼ ਦਿੱਤੇ। ਇਸ ਮੌਕੇ ਵਧੀਕ ਡਿਪਟੀ ਕਮਿਸ਼ਨਰ (ਜ) ਸ੍ਰੀ ਰਾਹੁਲ ਚਾਬਾ, ਸਿਵਲ ਸਰਜਨ ਡਾ. ਬਲਵੰਤ ਸਿੰਘ, ਨਸ਼ਾ ਛੁਡਾਊ ਕੇਂਦਰ ਦੇ ਇੰਚਾਰਜ ਡਾ. ਸੰਦੀਪ ਭੋਲਾ, ਸਕੱਤਰ ਰੈੱਡ ਕਰਾਸ ਸ੍ਰੀ ਆਰ. ਸੀ ਬਿਰਹਾ, ਮੈਡੀਕਲ ਅਫ਼ਸਰ ਡਾ. ਅਰਸ਼ਦੀਪ ਕੌਰ, ਮੈਨੇਜਰ ਸ. ਬਲਜਿੰਦਰ ਸਿੰਘ, ਮਨੋਵਿਗਿਆਨਕ ਸ੍ਰੀ ਰਾਕੇਸ਼ ਸ਼ਰਮਾ, ਸ੍ਰੀ ਦਵਿੰਦਰਪਾਲ ਸਿੰਘ ਆਹੂਜਾ, ਸ੍ਰੀ ਸਤਬੀਰ ਸਿੰਘ ਅਤੇ ਹੋਰ ਅਧਿਕਾਰੀ ਹਾਜ਼ਰ ਸਨ।     

 

Tags: DC Kapurthala

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD