Wednesday, 22 July 2026

 

 

ਖ਼ਾਸ ਖਬਰਾਂ ਮੋਦੀ ਸਰਕਾਰ ਦੀ ਬਰਬਰਤਾ ਦੇ ਸ਼ਿਕਾਰ ਵਿਦਿਆਰਥੀਆਂ ਦੀ ਮਦਦ ਲਈ ਕੇਜਰੀਵਾਲ ਨੇ ਦਿਨ ਭਰ ਹਸਪਤਾਲ, ਥਾਣੇ ਤੋਂ ਲੈ ਕੇ ਜੰਤਰ-ਮੰਤਰ ਤੱਕ ਕੀਤੀ ਭੱਜ-ਦੌੜ ਪੰਜਾਬ ਕੈਬਨਿਟ ਨੇ ਪੰਜਾਬ ਵਿਧਾਨ ਸਭਾ ਦਾ 13ਵਾਂ ਇਜਲਾਸ 3 ਤੋਂ 10 ਅਗਸਤ ਤੱਕ ਸੱਦਣ ਨੂੰ ਦਿੱਤੀ ਪ੍ਰਵਾਨਗੀ ਵਿਧਾਇਕ ਅਜੀਤਪਾਲ ਕੋਹਲੀ ਵਲੋਂ ਮੁੱਖ ਮੰਤਰੀ ਤੀਰਥ ਯਾਤਰਾ ਬੱਸ ਸ੍ਰੀ ਅੰਮ੍ਰਿਤਸਰ ਸਾਹਿਬ ਲਈ ਰਵਾਨਾ ਜ਼ਿਲ੍ਹਾ ਚੋਣ ਅਫ਼ਸਰ ਨਵਜੋਤ ਕੌਰ ਵਲੋਂ 4 ਬੀ.ਐੱਲ.ਓਜ਼ ਦਾ ਵਿਸ਼ੇਸ਼ ਸਨਮਾਨ ਮੋਗਾ ਗ੍ਰਨੇਡ ਹਮਲੇ ’ਚ ਸ਼ਾਮਲ 3 ਮੁੱਖ ਦੋਸ਼ੀਆਂ ਸਣੇ 17 ਵਿਅਕਤੀਆਂ ਗ੍ਰਿਫ਼ਤਾਰ ਕੈਬਨਿਟ ਮੰਤਰੀ ਡਾ. ਰਵਜੋਤ ਸਿੰਘ ਵੱਲੋਂ ਪਿੰਡ ਢੱਡੇ ਫਤਹਿ ਸਿੰਘ ਵਿਖੇ ਸਿੰਚਾਈ ਟਿਊਬਵੈੱਲ ਦੇ ਕੰਮ ਦੀ ਸ਼ੁਰੂਆਤ ਪੰਜਾਬ ਵੱਲੋਂ ਆਗਾਮੀ ਖ਼ਰੀਦ ਲਈ ਭੰਡਾਰਨ ਹਿੱਤ ਜਗ੍ਹਾ ਵਾਸਤੇ ਮਹੀਨਾਵਾਰ 12 ਲੱਖ ਮੀਟ੍ਰਿਕ ਟਨ ਅਨਾਜ ਦੀ ਚੁਕਾਈ 'ਤੇ ਜ਼ੋਰ ਐਮ.ਐਲ.ਏ. ਕੁਲਜੀਤ ਸਿੰਘ ਰੰਧਾਵਾ ਵੱਲੋਂ ਦੋ ਆਂਗਣਵਾੜੀ ਵਰਕਰਾਂ ਨੂੰ ਨਿਯੁਕਤੀ ਪੱਤਰ ਸੌਂਪੇ ਗਏ ਐਮ.ਐਲ.ਏ. ਕੁਲਜੀਤ ਸਿੰਘ ਰੰਧਾਵਾ ਵੱਲੋਂ ਹਮਾਯੂੰਪੁਰ, ਤਸਿੰਬਲੀ, ਬਸੌਲੀ ਅਤੇ ਕਸੌਲੀ ਵਿੱਚ ਲੋਕ ਮਿਲਣੀਆਂ ਸੂਬੇ ਵਿੱਚ 1 ਕਰੋੜ 40 ਲੱਖ ਪੌਦੇ ਲਗਾਉਣ ਦਾ ਟੀਚਾ ਕੀਤਾ ਗਿਆ ਨਿਰਧਾਰਤ -ਨਾਇਬ ਸਿੰਘ ਸੈਣੀ ਹਰਿਆਣਾ ਦੇ ਰਾਜਪਾਲ ਨੇ ਸਪੋਰਟਸ ਇਨਫ੍ਰਾਸਟ੍ਰਕਚਰ ਦੀ ਸਮੀਖਿਆ ਕੀਤੀ ਮੋਦੀ ਸਰਕਾਰ ਦੀ ਬੇਰਹਿਮੀ ਦੇ ਸ਼ਿਕਾਰ ਹੋਏ ਵਿਦਿਆਰਥੀਆਂ ਨਾਲ ਖੜ੍ਹੀ ਹੈ ਆਮ ਆਦਮੀ ਪਾਰਟੀ - ਅਰਵਿੰਦ ਕੇਜਰੀਵਾਲ ਪੰਜਾਬ ਵਿੱਚ ਬਣਾਏ ਜਾਣਗੇ 10 ਲੱਖ ਨਵੇਂ ਰਾਸ਼ਨ ਕਾਰਡ : ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵਾਤਾਵਰਣ ਸੁਰੱਖਿਆ ਨੂੰ ਬਣਾਓ ਜਨ ਅੰਦੋਲਨ : ਨਾਇਬ ਸਿੰਘ ਸੈਣੀ ਟ੍ਰੀਟੇਡ ਪਾਣੀ ਦਾ ਵਿਗਿਆਨਕ ਅਤੇ ਯੋਜਨਾਬੱਧ ਢੰਗ ਨਾਲ ਵਰਤੋ ਕੀਤੀ ਜਾਵੇ - ਮੁੱਖ ਮੰਤਰੀ ਨਾਇਬ ਸਿੰਘ ਸੈਣੀ ਦੇਸ਼ ਦਾ ਨੌਜਵਾਨ ਅਤੇ ਕਿਸਾਨ ਸੜਕਾਂ 'ਤੇ ਹੈ, ਪਰ ਗੱਲਬਾਤ ਕਰਨ ਦੀ ਬਜਾਏ ਭਾਜਪਾ ਸਰਕਾਰ ਉਨ੍ਹਾਂ ਦੀ ਆਵਾਜ਼ ਨੂੰ ਦਬਾਉਣ ਲਈ ਤਾਕਤ ਦੀ ਵਰਤੋਂ ਕਰ ਰਹੀ ਹੈ : ਬਲਤੇਜ ਪੰਨੂ ਮੁੱਖ ਮੰਤਰੀ ਨਾਲ ਮਿਲੇ ਨੀਟ (ਗਰੈਜੂਏਟ)-2026 ਵਿੱਚ ਅਖਿਲ ਭਾਰਤੀ ਪੱਧਰ 'ਤੇ ਦੂਜਾ ਰੈਂਕ ਪ੍ਰਾਪਤ ਕਰਨ ਵਾਲੇ ਪੰਸ਼ੁਲ ਬੰਸਲ ਲੋਕਤੰਤਰ ਦੀ ਮਜ਼ਬੂਤੀ ਲਈ ਹਰ ਵਿਅਕਤੀ ਆਪਣੀ ਵੋਟ ਜ਼ਰੂਰ ਬਣਵਾਏ - ਮੁੱਖ ਮੰਤਰੀ ਨਾਇਬ ਸਿੰਘ ਸੈਣੀ ਮੁੱਖ ਚੋਣ ਅਧਿਕਾਰੀ ਨੇ ਕੀਤੀ ਵਿਸ਼ੇਸ਼ ਗਹਿਣ ਪੁਨਰ-ਨਿਰੀਖਣ 'ਤੇ ਸਮੀਖਿਆ ਮੀਟਿੰਗ ਪ੍ਰਧਾਨ ਮੰਤਰੀ ਮੋਦੀ ਨੇ ਮੈਨੂੰ ਵੇਖਦੇ ਹੀ ਪਛਾਣ ਲਿਆ, ਕਾਰਕੁਨਾਂ ਪ੍ਰਤੀ ਉਨ੍ਹਾਂ ਦਾ ਸਨੇਹ ਬੇਮਿਸਾਲ ਹੈ : ਵਿਨੀਤ ਜੋਸ਼ੀ ਨਾਬਾਰਡ ਨੇ ਬਦਲੀ ਹਰਿਆਣਾ ਦੇ ਗ੍ਰਾਮੀਣ ਆਂਚਲ ਦੀ ਤਸਵੀਰ

 

ਰਾਹੁਲ ਗਾਂਧੀ ਅਤੇ ਕੈਪਟਨ ਅਮਰਿੰਦਰ ਸਿੰਘ ਨੇ ਕਾਂਗਰਸ ਲਈ ਪੰਜਾਬ ਵਿੱਚ ਲੋਕ ਸਭਾ ਚੋਣਾਂ ਦਾ ਬਿਗੁਲ ਵਜਾਇਆ

ਸਾਰੀਆਂ 13 ਲੋਕ ਸਭਾ ਸੀਟਾਂ ਜਿੱਤਣ ਦਾ ਭਰੋਸਾ ਜ਼ਾਹਰ, ਕਿਸਾਨ ਕਰਜ਼ਾ ਮੁਆਫੀ ਸਕੀਮ ਦੇ ਚੌਥੇ ਗੇੜ ਦੀ ਸ਼ੁਰੂਆਤ, ਸਾਰੇ ਮੋਰਚਿਆਂ ’ਤੇ ਨਾਕਾਮ ਰਹਿਣ ਲਈ ਮੋਦੀ ਦੇ ਪਾਜ ਉਧੇੜੇ

ਰਾਹੁਲ ਗਾਂਧੀ ਅਤੇ ਕੈਪਟਨ ਅਮਰਿੰਦਰ ਸਿੰਘ ਨੇ ਕਾਂਗਰਸ ਲਈ ਪੰਜਾਬ ਵਿੱਚ ਲੋਕ ਸਭਾ ਚੋਣਾਂ ਦਾ ਬਿਗੁਲ ਵਜਾਇਆ

Web Admin

Web Admin

5 Dariya News

ਕਿਲੀ ਚਹਿਲਾਂ (ਮੋਗਾ) , 07 Mar 2019

Last updated on: Mar 07, 2019, 00:00 IST

ਕਾਂਗਰਸ ਪਾਰਟੀ ਨੇ ਅੱਜ ਪੰਜਾਬ ਵਿੱਚ ਲੋਕ ਸਭਾ ਚੋਣਾਂ ਲਈ ਬਿਗੁਲ ਵਜਾ ਦਿੱਤਾ ਹੈ। ਪਾਰਟੀ ਦੇ ਕੌਮੀ ਪ੍ਰਧਾਨ ਰਾਹੁਲ ਗਾਂਧੀ ਅਤੇ ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਭਾਰਤੀ ਜਨਤਾ ਪਾਰਟੀ ਅਤੇ ਇਸ ਦੇ ਭਾਈਵਾਲ ਸ਼੍ਰੋਮਣੀ ਅਕਾਲੀ ਦਲ ਉਪਰ ਤਿੱਖਾ ਹਮਲਾ ਕਰਦੇ ਹੋਏ ਭਰੋਸਾ ਪ੍ਰਗਟ ਕੀਤਾ ਹੈ ਕਿ ਕਾਂਗਰਸ ਪਾਰਟੀ ਅਗਾਮੀ ਚੋਣਾਂ ਵਿੱਚ ਪੰਜਾਬ ’ਚ ਅਕਾਲੀ-ਭਾਜਪਾ ਗੱਠਜੋੜ ਦਾ ਪੂਰੀ ਤਰਾਂ ਸਫਾਇਆ ਕਰ ਦੇਵੇਗੀ। ਪੰਜਾਬ ਵਿੱਚ ਕਾਂਗਰਸ ਪਾਰਟੀ ਵੱਲੋਂ ਕਿਸਾਨ ਕਰਜ਼ਾ ਰਾਹਤ ਸਕੀਮ ਦੇ ਚੌਥੇ ਪੜਾਅ ਦੀ ਸ਼ੁਰੂਆਤ ਕਰਦੇ ਹੋਏ ਦੋਵਾਂ ਆਗੂਆਂ ਨੇ ਮੋਦੀ ਸਰਕਾਰ ਦੇ ਵੱਖ-ਵੱਖ ਮੋਰਚਿਆਂ ’ਤੇ ਨਾਕਾਮ ਰਹਿਣ ਨੂੰ ਨੰਗਾ ਕਰਦੇ ਹੋਏ ਕਿਹਾ ਕਿ ਮੋਦੀ ਸਰਕਾਰ ਲੋਕਾਂ ਦੀ ਭਲਾਈ ਵਾਸਤੇ ਕੀਤੇ ਵਾਅਦਿਆਂ ਨੂੰ ਲਾਗੂ ਕਰਨ ਵਿੱਚ ਪੂਰੀ ਤਰਾਂ ਨਾਕਾਮ ਰਹੀ ਹੈ ਅਤੇ ਉਨਾਂ ਨੇ ਕੇਂਦਰ ਦੀ ਲੋਕ ਵਿਰੋਧੀ ਸੱਤਾ ਨੂੰ ਉਖਾੜ ਸੁੱਟਣ ਅਤੇ ਕਾਂਗਰਸ ਦੇ ਹੱਕ ਵਿੱਚ ਭੁਗਤਣ ਦਾ ਲੋਕਾਂ ਨੂੰ ਸੱਦਾ ਦਿੱਤਾ। ਕੈਪਟਨ ਅਮਰਿੰਦਰ ਸਿੰਘ ਨੇ ਪੰਜਾਬ ਦੀਆਂ 13 ਦੀਆਂ 13 ਲੋਕ ਸਭਾ ਸੀਟਾਂ ਦੇ ਆਪਣੇ ਮਿਸ਼ਨ ਨੂੰ ਦੁਹਰਾਇਆ ਅਤੇ ਰਾਹੁਲ ਗਾਂਧੀ ਨੂੰ ਦੇਸ਼ ਦਾ ਅਗਲਾ ਪ੍ਰਧਾਨ ਮੰਤਰੀ ਬਣਾਉਣ ਦਾ ਐਲਾਨ ਕੀਤਾ। ਕੁੱਲ ਹਿੰਦ ਕਾਂਗਰਸ ਕਮੇਟੀ ਦੇ ਮੁਖੀ ਨੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੇ ਸਾਰੇ ਮੋਰਚਿਆਂ ’ਤੇ ਅਸਫ਼ਲ ਰਹਿਣ ਦਾ ਜ਼ਿਕਰ ਕਰਦੇ ਹੋਏ ਰਾਫੇਲ ਅਤੇ ਕਿਸਾਨੀ ਕਰਜ਼ੇ ਦੀ ਮੁਆਫੀ ਵਰਗੇ ਅਹਿਮ ਮੁੱਦਿਆਂ ’ਤੇ 15 ਮਿੰਟ ਦੀ ਬਹਿਸ ਲਈ ਚੁਣੌਤੀ ਦਿੱਤੀ। ਰਾਹੁਲ ਗਾਂਧੀ ਨੇ ਕਿਸਾਨ ਕਰਜ਼ਾ ਮੁਆਫੀ ਸਕੀਮ ਵਾਸਤੇ ਕੈਪਟਨ ਅਮਰਿੰਦਰ ਸਿੰਘ ਦੀ ਸ਼ਲਾਘਾ ਕੀਤੀ ਜਿਸ ਲਈ ਮੁੱਖ ਮੰਤਰੀ ਨੇ ਅੱਜ ਚੌਥੇ ਗੇੜ ਦੀ ਸ਼ੁਰੂਆਤ ਕੀਤੀ ਜਿਸ ਦੇ ਹੇਠ 15000 ਛੋਟੇ ਕਿਸਾਨਾਂ ਨੂੰ 200 ਕਰੋੜ ਰੁਪਏ ਦੀ ਰਾਹਤ ਮੁਹੱਈਆ ਕਰਾਈ ਜਾਵੇਗੀ। ਇਸ ਤੋਂ ਇਲਾਵਾ ਇਸ ਸਕੀਮ ਦੇ ਘੇਰੇ ਹੇਠ ਦਲਿਤਾਂ ਅਤੇ ਬੇਜ਼ਮੀਨੇ ਕਿਸਾਨਾਂ ਨੂੰ ਲਿਆਂਦਾ ਜਾਵੇਗਾ ਅਤੇ ਇਸ ਸਕੀਮ ਦੇ ਹੇਠ 2.82 ਲੱਖ ਖੇਤ ਮਜ਼ਦੂਰਾਂ ਦੇ 520 ਕਰੋੜ ਰੁਪਏ ਦੇ ਕਰੋੜ ਰੁਪਏ ਦੇ ਕਰਜ਼ੇ ਮੁਆਫ ਕੀਤੇ ਜਾਣਗੇ। ਮੁੱਖ ਮੰਤਰੀ ਨੇ ਕਿਹਾ ਕਿ ਕਿਸਾਨੀ ਭਾਈਚਾਰੇ ਦੀ ਹਰ ਹਾਲ ਵਿੱਚ ਰਾਖੀ ਕੀਤੀ ਜਾਵੇਗੀ ਜਦਕਿ ਰਾਹੁਲ ਗਾਂਧੀ ਨੇ ਐਲਾਨ ਕੀਤਾ ਕਿ ਕਿਸਾਨੀ ਕਰਜ਼ੇ ਕਾਂਗਰਸ ਦੇ ਸ਼ਾਸਨ ਵਾਲੇ ਸੂਬਿਆਂ ਵਿੱਚ ਮੁਆਫ਼ ਕੀਤੇ ਜਾ ਰਹੇ ਹਨ ਜਦਕਿ ਇਸ ਦੇ ਮੁਕਾਬਲੇ ਮੋਦੀ ਸਰਕਾਰ ਸੰਕਟ ਵਿੱਚ ਘਿਰੇ ਕਿਸਾਨਾਂ ਨੂੰ ਬਚਾਉਣ ਵਿੱਚ ਅਸਫ਼ਲ ਰਹੀ ਹੈ। ਕਾਂਗਰਸ ਪ੍ਰਧਾਨ ਨੇ ਪੁੱਛਿਆ ਕਿ ਜੇ ਮੋਦੀ ਵੱਡੇ ਸਨਅਤੀ ਘਰਾਣਿਆਂ ਦੇ ਕਰਜ਼ੇ ਮੁਆਫ਼ ਕਰ ਸਕਦੇ ਹਨ ਤਾਂ ਕਿਸਾਨਾਂ ਦੇ ਕਰਜ਼ੇ ਮੁਆਫ਼ ਕਿਉਂ ਨਹੀਂ ਕੀਤੇ ਜਾ ਸਕਦੇ। ਰਾਹੁਲ ਗਾਂਧੀ ਨੇ ਰਾਫੇਲ ਸੌਦੇ ਦੇ ਮਾਮਲੇ ਵਿੱਚ ਸ਼ਰਤਾਂ ਨੂੰ ਅੰਬਾਨੀ ਦੇ ਹੱਕ ਵਿੱਚ ਪਲਟਾਉਣ ਲਈ ਮੋਦੀ ਦੀ ਤਿੱਖੀ ਆਲੋਚਨਾ ਕੀਤੀ। ਉਨਾਂ ਕਿਹਾ ਕਿ ਮੋਦੀ ਨੇ 3.50 ਰੁਪਏ ਪ੍ਰਤੀ ਦਿਨ ਦੇ ਕੇ ਕਿਸਾਨਾਂ ਨਾਲ ਭੱਦਾ ਮਜ਼ਾਕ ਕੀਤਾ ਹੈ ਜਦਕਿ ਉਦਯੋਗਾਂ ਨੂੰ ਤੋਹਫ਼ੇ ਵਜੋਂ ਕਰੋੜਾਂ ਰੁਪਏ ਦਿੱਤੇ ਗਏ ਹਨ। ਉਨਾਂ ਕਿਹਾ ਕਿ ਕਾਂਗਰਸ ਸੱਤਾ ਵਿੱਚ ਆਉਣ ਤੋਂ ਬਾਅਦ ਸਾਰਿਆਂ ਲਈ ਘੱਟੋ-ਘੱਟ ਗਰੰਟੀ ਸਕੀਮ ਨੂੰ ਯਕੀਨੀ ਬਣਾਇਆ ਜਾਵੇਗੀ। 

ਰਾਹੁਲ ਗਾਂਧੀ ਨੇ ਐਲਾਨ ਕੀਤਾ ਕਿ ਗੁੰਮ ਹੋਈਆਂ ਰਾਫੇਲ ਦੀਆਂ ਫਾਈਲਾਂ ਇਸ ਦਾ ਸਬੂਤ ਹਨ ਕਿ ਚੌਕੀਦਾਰ ਸਪੱਸ਼ਟ ਤੌਰ ’ਤੇ ਚੋਰ ਹੈ। ਉਨਾਂ ਕਿਹਾ ਕਿ ਅੰਬਾਨੀ ਨੂੰ 30 ਹਜ਼ਾਰ ਕਰੋੜ ਰੁਪਏ ਦਾ ਲਾਭ ਪਹੁੰਚਾਇਆ ਗਿਆ ਹੈ। ਉਨਾਂ ਕਿਹਾ ਕਿ ਇਨਾਂ ਫਾਈਲਾਂ ਤੋਂ ਇਹ ਪ੍ਰਗਟਾਵਾ ਹੁੰਦਾ ਹੈ ਕਿ ਜੈੱਟ ਪ੍ਰਾਪਤ ਹੋਣ ਵਿੱਚ ਇਸ ਕਰਕੇ ਦੇਰੀ ਹੋਈ ਕਿਉਂਕਿ ਮੋਦੀ ਸਰਕਾਰ ਵੱਲੋਂ ਸਮਾਨਾਂਤਰ ਗੱਲਬਾਤ ਚਲਾਈ ਜਾ ਰਹੀ ਸੀ। ਉਨਾਂ ਕਿਹਾ ਕਿ ਇਨਾਂ ਦੇ ਮਿਲਣ ’ਚ ਦੇਰੀ ਹੋਣ ਕਾਰਨ ਭਾਰਤੀ ਹਵਾਈ ਫੌਜ ਨੂੰ ਭਾਰੀ ਮੁੱਲ ਤਾਰਨਾ ਪਿਆ ਹੈ ਜਿਨਾਂ ਦੇ ਪਾਇਲਟਾਂ ਦੇ ਜੀਵਨ ਨੂੰ ਮੋਦੀ ਨੇ ਖ਼ਤਰੇ ਵਿੱਚ ਪਾਇਆ ਹੈ। ਪਿਛਲੀਆਂ ਚੋਣਾਂ ਦੌਰਾਨ ਮੋਦੀ ਵੱਲੋਂ ਹਰ ਪਰਿਵਾਰ ਦੇ ਖਾਤੇ ਵਿੱਚ 15 ਲੱਖ ਰੁਪਏ ਜਮਾਂ ਕਰਾਉਣ ਦੇ ਕੀਤੇ ਵਾਅਦੇ ਵਿੱਚ ਅਸਫ਼ਲ ਰਹਿਣ ਲਈ ਮੋਦੀ ਦੀ ਤਿੱਖੀ ਆਲੋਚਨਾ ਕਰਦੇ ਹੋਏ ਰਾਹੁਲ ਨੇ ਰੈਲੀ ’ਚ ਖਚਾਖਚ ਭੀੜ ਤੋਂ ਪੁੱਛਿਆ ਕਿ ਕਿਸੇ ਦੇ ਖਾਤੇ ਵਿੱਚ ਮੋਦੀ ਵੱਲੋਂ ਕੀਤੇ ਗਏ ਵਾਅਦੇ ਅਨੁਸਾਰ ਰਾਸ਼ੀ ਆਈ ਹੈ। ਲੋਕਾਂ ਨੇ ਇਸ ਦਾ ਉੱਤਰ ‘ਨਾਂਹ’ ਵਿੱਚ ਦਿੱਤਾ ਜਿਨਾਂ ਦੇ ਇਸ ਉੱਤਰ ਤੋਂ ਮੁਸਕਰਾ ਕੇ ਰਾਹੁਲ ਨੇ ਮੋਦੀ ਦੀ ਸਖਤ ਨਿਖੇਧੀ ਕੀਤੀ। ਉਨਾਂ ਕਿਹਾ ਕਿ ਮੋਦੀ ਨੇ ਪੰਜਾਬ ਵਿਧਾਨ ਸਭਾ ਦੀਆਂ 2017 ਦੀਆਂ ਚੋਣਾਂ ਤੋਂ ਐਨ ਪਹਿਲਾਂ ਬਾਦਲਾਂ ਨਾਲ ਸਮਝੌਤਾ ਕੀਤਾ ਅਤੇ ਨੋਟਬੰਦੀ ਦੇ ਬਦਦਿਮਾਗੀ ਫੈਸਲੇ ਨਾਲ ਗੈਰ-ਰਸਮੀ ਸੈਕਟਰ ਨੂੰ ਤਬਾਹੀ ’ਤੇ ਪਹੁੰਚਾ ਦਿੱਤਾ। ਦੇਸ਼ ਵਿੱਚ ਨਫ਼ਰਤ ਫੈਲਾਉਣ ਦਾ ਪ੍ਰਧਾਨ ਮੰਤਰੀ ’ਤੇ ਦੋਸ਼ ਲਾਉਂਦੇ ਹੋਏ ਰਾਹੁਲ ਗਾਂਧੀ ਨੇ ਕਿਹਾ ਕਿ ਅਗਲੀਆਂ ਚੋਣਾਂ ਵਿੱਚ ਵਿਚਾਰਧਾਰਕ ਸੰਘਰਸ਼ ਹੋਵੇਗਾ ਅਤੇ ਗੁਰੂ ਨਾਨਕ ਦੇਵ ਜੀ ਦੀ ਆਪਸੀ ਪਿਆਰ ਅਤੇ ਆਪਸੀ ਸਤਿਕਾਰ ਵਾਲੀ ਫ਼ਿਲਾਸਫੀ ਦੀ ਜਿੱਤ ਹੋਵੇਗੀ। ਉਨਾਂ ਕਿਹਾ, ‘‘ਅਸੀਂ ਸ਼ਾਨਦਾਰ ਤਰੀਕੇ ਨਾਲ ਸ੍ਰੀ ਗੁਰੂ ਨਾਨਕ ਦੇਵ ਜੀ ਦਾ 550ਵਾਂ ਪ੍ਰਕਾਸ਼ ਪੁਰਬ ਮਨਾਵਾਂਗੇ।’’ਰਾਹੁਲ ਗਾਂਧੀ ਨੇ ਪੰਜਾਬ ਦਾ 31000 ਕਰੋੜ ਰੁਪਏ ਸੂਬੇ ਨੂੰ ਵਾਪਸ ਨਾ ਕਰਨ ਅਤੇ ਨੁਕਸਦਾਰ ਜੀ.ਐਸ.ਟੀ. ਲਈ ਮੋਦੀ ਸਰਕਾਰ ਦੀ ਆਲੋਚਨਾ ਕੀਤੀ। ਉਨਾਂ ਨੇ ਵਿਜੈ ਮਾਲਿਆ ਨੂੰ ਮੁਲਕ ਛੱਡਣ ਦੀ ਇਜਾਜ਼ਤ ਦੇਣ ਲਈ ਕੇਂਦਰੀ ਮੰਤਰੀ ਅਰੁਣ ਜੇਤਲੀ ਨੂੰ ਸਵਾਲ ਕਰਦਿਆਂ ਉਨਾਂ ਖਿਲਾਫ਼ ਜਾਂਚ ਦੀ ਮੰਗ ਕੀਤੀ। ਸਾਰੀਆਂ ਇਨਫੋਰਸਮੈਂਟ ਏਜੰਸੀਆਂ ’ਤੇ ਸ੍ਰੀ ਜੇਤਲੀ ਦੇ ਅਧਿਕਾਰ ਵਿੱਚ ਹੋਣ ਦਾ ਜ਼ਿਕਰ ਕਰਦਿਆਂ ਕਾਂਗਰਸ ਦੇ ਕੌਮੀ ਪ੍ਰਧਾਨ ਨੇ ਕਿਹਾ ਕਿ ਈ.ਡੀ. ਅਤੇ ਡੀ.ਆਰ.ਆਈ. ਪ੍ਰਧਾਨ ਮੰਤਰੀ ਦੇ ਕੰਟਰੋਲ ਹੇਠ ਕੰਮ ਕਰ ਰਹੀਆਂ ਹਨ ਅਤੇ ਉਨਾਂ ਵੱਲੋਂ ਇਨਾਂ ਏਜੰਸੀਆਂ ਨੂੰ ਡਰੱਗ ਮਾਫੀਆ ਦੀਆਂ ਵੱਡੀਆਂ ਮੱਛੀਆਂ ਫੜਨ ਅਤੇ ਪੰਜਾਬ ਨੂੰ ਤਬਾਹ ਕਰਨ ਵਾਲਿਆਂ ਨੂੰ ਕਾਬੂ ਕਰਨ ਲਈ ਨਿਰਦੇਸ਼ ਦੇਣੇ ਚਾਹੀਦੇ ਹਨ। ਇਸ ਦੇ ਨਾਲ ਹੀ ਉਨਾਂ ਨੇ ਪੰਜਾਬ ਵਿੱਚ ਡਰੱਗ ਮਾਫੀਏ ਦਾ ਲੱਕ ਤੋੜ ਦੇਣ ਲਈ ਮੁੱਖ ਮੰਤਰੀ ਦੀ ਸ਼ਲਾਘਾ ਕਰਦਿਆਂ ਆਖਿਆ ਕਿ ਇਹ ਸਾਡੇ ਲਈ ਬਹੁਤ ਤਸੱਲੀ ਵਾਲੀ ਗੱਲ ਹੈ ਕਿ ਨੌਜਵਾਨਾਂ ਦੇ ਮਨਾਂ ਵਿੱਚ ਆਪਣੇ ਬਿਹਤਰ ਭਵਿੱਖ ਦੀ ਉਮੀਦ ਮੁੜ ਜਾਗੀ ਹੈ। 

ਮੁੱਖ ਮੰਤਰੀ ਨੇ ਪੰਜਾਬ ਵਿੱਚ ਪਿਛਲੀ ਅਕਾਲੀ-ਭਾਜਪਾ ਸਰਕਾਰ ਵੱਲੋਂ 31000 ਕਰੋੜ ਰੁਪਏ ਦੇ ਵਿਰਾਸਤੀ ਕਰਜ਼ੇ ਰਾਹੀਂ ਸੂਬੇ ਨੂੰ ਤਬਾਹੀ ਵੱਲ ਧੱਕਣ ਦੀ ਤਿੱਖੀ ਅਲੋਚਨਾ ਕਰਦਿਆਂ ਕਿਹਾ ਕਿ ਇਸ ਨਾਲ ਸੂਬੇ ’ਤੇ ਵੱਡਾ ਬੋਝ ਪਿਆ ਹੈ। ਕੈਪਟਨ ਅਮਰਿੰਦਰ ਸਿੰਘ ਨੇ ਕਿਹਾ ਕਿ ਇਸ ਸਬੰਧ ਵਿੱਚ ਉਨਾਂ ਵੱਲੋਂ ਪ੍ਰਧਾਨ ਮੰਤਰੀ ਅਤੇ ਵਿੱਤ ਮੰਤਰੀ ਕੋਲ ਵਾਰ-ਵਾਰ ਕੀਤੀ ਪੈਰਵੀ ਦੇ ਬਾਵਜੂਦ ਇਹ ਦੋਵੇਂ ਨੇਤਾ ਇਸ ਨੂੰ ਸੁਲਝਾਉਣ ਵਿੱਚ ਨਾਕਾਮ ਰਹੇ ਹਨ।ਮੁੱਖ ਮੰਤਰੀ ਨੇ ਸੂਬੇ ਵਿੱਚ ਪਿਛਲੀ ਸਰਕਾਰ ਦੇ ਮਾੜੇ ਸ਼ਾਸਨ ਦੇ ਉਲਟ ਉਨਾਂ ਦੀ ਸਰਕਾਰ ਵੱਲੋਂ ਸਾਰੇ ਵੱਡੇ ਵਾਅਦਿਆਂ ਨੂੰ ਸਫਲਤਾਪੂਰਵਕ ਪੂਰਾ ਕਰਨ ਦਾ ਜ਼ਿਕਰ ਕਰਦਿਆਂ ਕਿਹਾ ਕਿ ਨਸ਼ਿਆਂ ਦਾ ਲੱਕ ਤੋੜਿਆ, ਉਦਯੋਗ ਦੀ ਪੁਨਰ ਸੁਰਜੀਤੀ ਲਈ 65000 ਕਰੋੜ ਰੁਪਏ ਦੀ ਲਾਗਤ ਵਾਲੇ ਐਮ.ਓ.ਯੂ. ਕੀਤੇ ਜਿਨਾਂ ਵਿੱਚੋਂ 36000 ਕਰੋੜ ਦੇ ਪ੍ਰਾਜੈਕਟ ਜ਼ਮੀਨੀ ਪੱਧਰ ’ਤੇ ਅਮਲ ਵਿੱਚ ਆਉਣ ਲੱਗੇ ਹਨ ਅਤੇ 32000 ਕਿਲੋਮੀਟਰ ਲਿੰਕ ਸੜਕਾਂ ਦੀ ਮੁਰੰਮਤ ਦਾ ਕੰਮ ਮੁਕੰਮਲ ਹੋ ਚੁੱਕਾ ਹੈ। ਮੁੱਖ ਮੰਤਰੀ ਨੇ ਆਖਿਆ ਕਿ ਉਨਾਂ ਦੀ ਸਰਕਾਰ ਇਸ ਵਾਰ ਬਹੁਤ ਜ਼ਿਆਦਾ ਫਸਲ ਮੰਡੀਆਂ ਵਿੱਚ ਆਉਣ ਲਈ ਆਸਵੰਦ ਹੈ ਪਰ ਸੂਬੇ ਵਿੱਚ ਇਕ ਵੀ ਗੁਦਾਮ ਖਾਲੀ ਨਹੀਂ ਹੈ। ਉਨਾਂ ਨੇ ਮੰਗ ਕੀਤੀ ਕਿ ਕੇਂਦਰ ਸਰਕਾਰ ਗੁਦਾਮਾਂ ਵਿੱਚ ਪਿਆ ਮਾਲ ਚੁਕਵਾ ਕੇ ਆਉਣ ਵਾਲੀ ਫਸਲ ਦੇ ਭੰਡਾਰਨ ਲਈ ਥਾਂ ਬਣਾਉਣ ਦੀ ਜ਼ਿੰਮੇਵਾਰੀ ਚੁੱਕੇ।ਪਿਛਲੀ ਅਕਾਲੀ ਸਰਕਾਰ ਦੌਰਾਨ ਪਵਿੱਤਰ ਗ੍ਰੰਥਾਂ ਦੀ ਬੇਅਦਬੀ ਦੀਆਂ 43 ਘਟਨਾਵਾਂ ਦਾ ਜ਼ਿਕਰ ਕਰਦਿਆਂ ਮੁੱਖ ਮੰਤਰੀ ਨੇ ਕਿਹਾ ਕਿ ਉਨਾਂ ਦੀ ਸਰਕਾਰ ਦੇ ਸੱਤਾ ਵਿੱਚ ਆਉਣ ਤੋਂ ਬਾਅਦ ਸਾਰੇ ਮਾਮਲਿਆਂ ਨੂੰ ਹੱਲ ਕੀਤਾ ਗਿਆ। ਉਨਾਂ ਨੇ ਇਸ ਵਿੱਚ ਸ਼ਾਮਲ ਲੋਕਾਂ ਨੂੰ ਕਿਸੇ ਵੀ ਸੂਰਤ ਵਿੱਚ ਨਾ ਬਖਸ਼ਣ ਦਾ ਪ੍ਰਣ ਕੀਤਾ, ਭਾਵੇਂ ਕੋਈ ਕਿੰਨਾ ਵੀ ਸ਼ਕਤੀਸ਼ਾਲੀ ਕਿਉਂ ਨਾ ਹੋਵੇ ਅਤੇ ਹਰ ਇਕ ਨੂੰ ਸਲਾਖਾ ਪਿੱਛੇ ਡੱਕਣ ਨੂੰ ਯਕੀਨੀ ਬਣਾਇਆ ਜਾਵੇਗਾ।ਇਸ ਤੋਂ ਪਹਿਲਾਂ ਪੰਜਾਬ ਪ੍ਰਦੇਸ਼ ਕਾਂਗਰਸੀ ਕਮੇਟੀ ਦੇ ਪ੍ਰਧਾਨ ਸੁਨੀਲ ਜਾਖੜ ਨੇ  ਆਪਣੇ ਸਿਆਸੀ ਲਾਹੇ ਲਈ ਮੁਲਕ ਨੂੰ ਜੰਗ ਵੱਲ ਧੱਕਣ ਲਈ ਮੋਦੀ ਦੀ ਕਰੜੀ ਆਲੋਚਨਾ ਕੀਤੀ। ਇਸ ਮੌਕੇ ਉਨਾਂ ਨੇ ਕੈਪਟਨ ਅਮਰਿੰਦਰ ਸਿੰਘ ਦੀ ਸ਼ਲਾਘਾ ਕੀਤੀ ਜੋ ਜੰਗ ਲਈ ਉਕਸਾਉਣ ਵਾਲਿਆਂ ਵੱਲੋਂ ਪੈਦਾ ਕੀਤੇ ਯੁੱਧ ਦੇ ਖੌਫ਼ ਦੇ ਮਾਹੌਲ ਵਿੱਚ ਲੋਕਾਂ ਦਾ ਭਰੋਸਾ ਬਹਾਲ ਕਰਨ ਲਈ ਖੁਦ ਉਨਾਂ ਕੋਲ ਪਹੁੰਚੇ। ਉਨਾਂ ਕਿਹਾ ਕਿ ਲੋੜ ਪੈਣ ’ਤੇ ਕੈਪਟਨ ਅਮਰਿੰਦਰ ਸਿੰਘ ਸਰਹੱਦੀ ਲੋਕਾਂ ਨਾਲ ਡਟ ਕੇ ਖੜੇ। ਸ੍ਰੀ ਜਾਖੜ ਨੇ ਕਿਹਾ ਕਿ ਇਸ ਮੁਲਕ ਦੇ ਲੋਕ ਮੌਜੂਦਾ ਮੋਦੀ ਸਰਕਾਰ ਨੂੰ ਸੱਤਾ ਤੋਂ ਲਾਂਭੇ ਕਰਕੇ ਰਾਹੁਲ ਗਾਂਧੀ ਦੀ ਅਗਵਾਈ ਵਿੱਚ ਕਾਂਗਰਸ ਪਾਰਟੀ ਨੂੰ ਲਿਆਉਣਗੇ।ਪੰਜਾਬ ਮਾਮਲਿਆਂ ਦੀ ਇੰਚਾਰਜ ਆਲ ਇੰਡੀਆ ਕਾਂਗਰਸ ਕਮੇਟੀ ਦੀ ਸਕੱਤਰ ਆਸ਼ਾ ਕੁਮਾਰੀ ਨੇ ਖੁਸ਼ਹਾਲ ਪੰਜਾਬ ਨੂੰ ਨਸ਼ਿਆਂ ਦੀ ਦਲਦਲ ਵਿੱਚ ਧੱਕਣ ਲਈ ਅਕਾਲੀਆਂ ਅਤੇ ਭਾਜਪਾਈਆਂ ਦੀ ਤਿੱਖੀ ਅਲੋਚਨਾ ਕੀਤੀ। ਉਨਾਂ ਨੇ ਭਰੋਸਾ ਜ਼ਾਹਰ ਕੀਤਾ ਕਿ ਰਾਹੁਲ ਗਾਂਧੀ ਅਤੇ ਕੈਪਟਨ ਅਮਰਿੰਦਰ ਸਿੰਘ ਦੀ ਗਤੀਸ਼ੀਲ ਅਗਵਾਈ ਵਿੱਚ ਸੂਬੇ ਦਾ ਗੌਰਵਮਈ ਵਿਰਸਾ ਮੁੜ ਬਹਾਲ ਹੋਵੇਗੀ ਜਿਸ ਦਾ ਸੰਕੇਤ ਪਿਛਲੇ ਦੋ ਸਾਲਾਂ ਦੀਆਂ ਸਫਲਤਾਵਾਂ ਤੋਂ ਮਿਲਦਾ ਹੈ। ਉਨਾਂ ਕਿਹਾ ਕਿ ਮੁਲਕ ਨੂੰ ਮੁੜ ਪ੍ਰਗਤੀ ਦੇ ਰਾਹ ’ਤੇ ਤੋਰਨ ਲਈ ਸਮੂਹ ਦੇਸ਼ ਵਾਸੀ ਕਾਂਗਰਸ ਵੱਲ ਦੇਖ ਰਹੇ ਹਨ।

 

Tags: Rahul Gandhi , Amarinder Singh

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD