Friday, 05 June 2026

 

 

ਖ਼ਾਸ ਖਬਰਾਂ ਅਮਰਿੰਦਰ ਸਿੰਘ ਰਾਜਾ ਵੜਿੰਗ ਨੇ ਪੀਐੱਸਈਆਰਸੀ ਵਿੱਚ ਬਾਹਰੀ ਵਿਅਕਤੀ ਦੀ ਨਿਯੁਕਤੀ ਦੀ ਨਿੰਦਾ ਕੀਤੀ ਦਿਵਿਯਾ ਪੀ. ਨੇ ਬੈਂਕਾਂ ਨੂੰ ਖੇਤੀਬਾੜੀ ਤੇ ਸਹਾਇਕ ਧੰਦਿਆਂ ਲਈ ਆਸਾਨ ਤੇ ਵੱਧ ਤੋਂ ਵੱਧ ਕਰਜ਼ੇ ਮੁਹੱਈਆ ਕਰਵਾਉਣ ਲਈ ਕਿਹਾ ਚੋਣ ਤਹਿਸੀਲਦਾਰ ਸੰਜੇ ਕੁਮਾਰ ਸਹਾਇਕ ਮੁੱਖ ਚੋਣ ਅਫਸਰ, ਪੰਜਾਬ ਵਜੋਂ ਪਦਉੱਨਤ ਪੰਜਾਬ ਸਰਕਾਰ ਦੀ ‘ਮੇਰੀ ਰਸੋਈ’ ਸਕੀਮ ਨਾਲ ਜ਼ਿਲ੍ਹੇ ਦੇ 2 ਲੱਖ 70 ਹਜ਼ਾਰ ਪਰਿਵਾਰਾਂ ਨੂੰ ਹੋਵੇਗਾ ਲਾਭ- ਮੋਹਿੰਦਰ ਭਗਤ ਅਮਿੱਟ ਯਾਦਾਂ ਛੱਡਦਾ ਪਿੰਡ ਸੀਚੇਵਾਲ ਦਾ ਪੰਜ ਰੋਜ਼ਾ ਖੇਡ ਮੇਲਾ ਸੰਪੰਨ ਪੰਜਾਬ ਸਰਕਾਰ ਦੀ ਮੁਹਿੰਮ ‘ਯੁੱਧ ਨਸ਼ਿਆਂ ਵਿਰੁੱਧ’ ਸੂਬੇ ’ਚੋਂ ਨਸ਼ਿਆਂ ਦੇ ਖਾਤਮੇ ਲਈ ਜਨ ਅੰਦੋਲਨ ਬਣੀ : ਮੋਹਿੰਦਰ ਭਗਤ ਇਵੇਟ ਕੂਪਰ ਨੇ ਨਰੇਂਦਰ ਮੋਦੀ ਨਾਲ ਮੁਲਾਕਾਤ ਕੀਤੀ ਡੈਲਸੀ ਰੋਡਰਿਗਜ਼ ਨੇ ਨਰੇਂਦਰ ਮੋਦੀ ਨਾਲ ਮੁਲਾਕਾਤ ਕੀਤੀ ਹਰਿਆਣਾ ਸਾਰੇ ਵਿਭਾਗਾਂ ਨੂੰ ਆਪਣੇ 5 ਸਾਲਾਂ ਦਾ ਰੋਡਮੈਪ ਏਆਈ ਟੂਲ 'ਤੇ ਅਪਲੋਡ ਕਰਨ ਦੇ ਨਾਇਬ ਸਿੰਘ ਸੈਣੀ ਨੇ ਦਿੱਤੇ ਨਿਰਦੇਸ਼ ਨਾਇਬ ਸਿੰਘ ਸੈਣੀ ਨੇ ਮਾਰਚ 2027 ਤੱਕ 12 ਫੁੱਟ ਦੀ ਹਰ ਸੜਕ ਨੂੰ 18 ਫੁੱਟ ਚੌੜਾ ਕਰਨ ਦੇ ਨਿਰਦੇਸ਼ ਦਿੱਤੇ ਸੂਬੇ ਵਿੱਚ ਸਾਰੇ ਯੋਗ ਪਰਿਵਾਰਾਂ ਨੂੰ ਦਿੱਤੀ ਜਾਵੇਗੀ ਰਿਹਾਇਸ਼ੀ ਸਹੂਲਤ : ਨਾਇਬ ਸਿੰਘ ਸੈਣੀ ਪ੍ਰੋ. ਅਸੀਮ ਕੁਮਾਰ ਘੋਸ਼ ਨੇ ਨੌਜਵਾਨਾਂ ਨੂੰ ਰੁਜ਼ਗਾਰ ਸਿਰਜਕ ਬਣ ਕੇ ‘ਵਿਕਸਿਤ ਭਾਰਤ’ ਦੇ ਨਿਰਮਾਣ ਵਿੱਚ ਯੋਗਦਾਨ ਪਾਉਣ ਦੀ ਕੀਤੀ ਅਪੀਲ ਹਰਿਆਣਾ ਦੇ ਵੱਖ-ਵੱਖ ਬੋਰਡਾਂ ਅਤੇ ਕਮਿਸ਼ਨਾਂ ਦੇ ਨਵ-ਨਿਯੁਕਤ ਚੇਅਰਮੈਨਾਂ, ਵਾਈਸ-ਚੇਅਰਮੈਨਾਂ ਅਤੇ ਮੈਂਬਰਾਂ ਨੇ ਪੰਚਕੂਲਾ ਵਿੱਚ ਸੰਭਾਲਿਆ ਅਹੁਦਾ ਗੌਰਵ ਗੌਤਮ ਨੇ ਹਰਿਆਣਾ ਦੇ 23 ਉੱਤਮ ਖਿਡਾਰੀਆਂ ਨੂੰ ਸੀਨੀਅਰ ਅਤੇ ਜੂਨੀਅਰ ਕੋਚਾਂ ਦੇ ਨਿਯੁਕਤੀ ਪੱਤਰ ਸੌਂਪੇ 1 ਕਿਲੋਵਾਟ ਖਪਤਕਾਰਾਂ ਦੇ ਘਰ ਬਿਨਾਂ ਬੈਂਕ ਗਾਰੰਟੀ ਲੱਗੇਗਾ ਸੋਲਰ ਸਿਸਟਮ, ਬਿਜਲੀ ਬਿੱਲ ਹੋਵੇਗਾ ਜ਼ੀਰੋ : ਅਨਿਲ ਵਿਜ ਹਰਿਆਣਾ ਵਿੱਚ ਨਿਯਮਾਂ ਦੇ ਸਰਲੀਕਰਨ ਨਾਲ ਵਧੀ ਕਾਰੋਬਾਰੀ ਸੁਗਮਤਾ ਸੂਬੇ ਦੇ ਸਰਕਾਰੀ ਪੌਲੀਟੈਕਨਿਕ ਸੰਸਥਾਵਾਂ ਵਿੱਚ ਸ਼ੁਰੂ ਹੋਣਗੇ ਨਵੇਂ ਰੁਜ਼ਗਾਰਮੁਖੀ ਕੋਰਸ : ਮਹੀਪਾਲ ਢਾਂਡਾ ਰਾਜ ਸਰਕਾਰ ਸੂਬੇ ਦੇ ਸਰਕਾਰੀ ਹਸਪਤਾਲਾਂ ਨੂੰ ਅਤਿ-ਆਧੁਨਿਕ ਸਹੂਲਤਾਂ ਦੇਣ ਲਈ ਚੁੱਕ ਰਹੀ ਹੈ ਕਦਮ : ਆਰਤੀ ਸਿੰਘ ਰਾਓ ਗੁਰੂਗ੍ਰਾਮ ਵਾਸੀਆਂ ਲਈ ਵੱਡੀ ਸੌਗਾਤ ਨਾਂਗਲ ਚੌਧਰੀ ਵਿੱਚ 11.65 ਕਰੋੜ ਦੀ ਲਾਗਤ ਨਾਲ ਬਣੇਗਾ ਅਤਿ-ਆਧੁਨਿਕ ਕਮਿਊਨਿਟੀ ਹੈਲਥ ਸੈਂਟਰ : ਆਰਤੀ ਸਿੰਘ ਰਾਓ ਮੁੱਖ ਸਕੱਤਰ ਨੂੰ ਹਰਿਆਣਾ ਰਾਈਟ ਟੂ ਸਰਵਿਸ ਕਮਿਸ਼ਨ ਦੇ ਚੀਫ਼ ਕਮਿਸ਼ਨਰ ਦਾ ਵਾਧੂ ਚਾਰਜ

 

ਅਪਰਾਧੀਆਂ/ਸ਼ਰਾਰਤੀ ਅਨਸਰਾਂ ਤਿੱਖੀ ਨਜ਼ਰ ਰੱਖਣ ਲਈ ਜ਼ਿਲ੍ਹਾ ਪੁਲਿਸ ਫਰੀਦਕੋਟ ਵੱਲੋ ਤਿਆਰ ਕੀਤੀ ਗਈ ਆਧੁਨਿਕ ਯੰਤਰਾਂ ਨਾਲ ਲੈਸ ਸਰਵੇਲੈਸ ਵੈਨ

Web Admin

Web Admin

5 Dariya News

ਫਰੀਦਕੋਟ , 07 Mar 2019

Last updated on: Mar 07, 2019, 00:00 IST

ਰਾਜਬਚਨ ਸਿੰਘ ਸੰਧੂ, ਪੀਪੀਐਸ, ਐਸ.ਐਸ.ਪੀ. ਫਰੀਦਕੋਟ ਨੇ ਪ੍ਰੈਸ ਨੋਟ ਜਾਰੀ ਕਰਦਿਆਂ ਦੱਸਿਆ ਕਿ ਵਾਹਨ ਚੋਰੀ ਦੀਆਂ ਦਿਨੋ ਦਿਨ ਵਧ ਰਹੀਆਂ ਘਟਨਾਵਾਂ ਨੂੰ ਰੋਕਣ, ਟਰੈਫਿਕ ਨਿਯਮਾਂ ਦੀ ਉਲੰਘਣਾ ਕਰਨ ਵਾਲਿਆ ਨੂੰ ਰੋਕਣ ਅਤੇ ਲਾਪ੍ਰਵਾਹੀ ਨਾਲ ਜਾਂ ਸ਼ਰਾਬ ਪੀ ਕੇ ਡਰਾਇਵਿੰਗ ਕਰਦੇ ਹੋਏ ਸੜਕ ਦੁਰਘਟਨਾਵਾਂ ਕਰਕੇ ਭੱਜਣ ਵਾਲੇ ਵਿਅਕਤੀਆਂ ਨੂੰ ਜਲਦੀ ਤੋ ਜਲਦੀ ਟਰੇਸ ਕਰਨ ਲਈ ਜ਼ਿਲ੍ਹਾ ਪੁਲਿਸ ਫਰੀਦਕੋਟ ਵੱਲੋ ਆਧੁਨਿਕ ਯੰਤਰਾਂ ਨਾਲ ਲੈਸ ਅਤੇ ਹਾਈਟੈਕ ਸਰਵੇਲੈਸ ਵੈਨ ਤਿਆਰ ਕੀਤੀ ਗਈ ਹੈ । ਇਸ ਵੈਨ ਰਾਹੀ ਅਜਿਹੇ ਅਨਸਰਾਂ ਨੂੰ ਟਰੇਸ ਕਰਨ ਲਈ ਜ਼ਿਲ੍ਹਾ ਪੁਲਿਸ ਫਰੀਦਕੋਟ ਨੂੰ ਬਹੁਤ ਮੱਦਦ ਮਿਲੇਗੀ ।ਉਨ੍ਹਾਂ ਅੱਗੇ ਵਿਸਥਾਰ ਸਾਹਿਤ ਜਾਣਕਾਰੀ ਦਿੰਦਿਆਂ ਦੱਸਿਆ ਕਿ ਜ਼ਿਲ੍ਹਾ ਪੁਲਿਸ ਫਰੀਦਕੋਟ ਇਥੋ ਦੇ ਵਸਨੀਕਾਂ ਲਈ ਸਾਫ ਸੁਥਰਾ ਪ੍ਰਸ਼ਾਸ਼ਨ ਮੁਹੱਈਆ ਕਰਾਉਣ ਅਤੇ ਅਮਨ ਕਾਨੂੰਨ ਦੀ ਸਥਿਤੀ ਬਣਾਈ ਰੱਖਣ ਲਈ ਪੂਰੀ ਤਰ੍ਹਾਂ ਵਚਨਬੱਧ ਹੈ । ਇਸ ਮਕਸਦ ਦੀ ਪੂਰਤੀ ਲਈ ਜ਼੍ਹਿਲਾ ਪੁਲਿਸ ਫਰੀਦਕੋਟ ਵੱਲੋ ਇਹ ਹਾਈਟੈਕ ਸਰਵੇਲੈਸ ਵੈਨ ਤਿਆਰ ਕੀਤੀ ਗਈ ਹੈ। ਜਿਸ ਵਿੱਚ ਵਧੀਆ ਅਤੇ ਉਚ ਕੁਆਲਿਟੀ ਦੇ ਕੈਮਰੇ ਲਗਾਏ ਗਏ ਹਨ। ਜੋ ਆਟੋਮੈਟਿਕ ਹੀ, ਇਸ ਗੱਡੀ ਦੇ ਅੱਗੋ ਨਿਕਲਣ ਵਾਲੇ ਹਰੇਕ ਵਹੀਕਲ ਅਤੇ ਉਸ ਦਾ ਨੰਬਰ ਸਟੋਰ ਕਰਨ ਦੇ ਸਮਰੱਥ ਹਨ। ਇਹ ਕੈਮਰੇ ਰਾਤ ਦੇ ਹਨੇਰੇ ਵਿੱਚ ਵੀ ਵਧੀਆ ਕੁਆਲਿਟੀ ਦੀ ਕਵਰੇਜ਼ ਕਰਨ ਦੇ ਸਮਰੱਥ ਹਨ। 

ਇਸ ਤਰ੍ਹਾਂ ਨਾਲ ਇਸ ਗੱਡੀ ਦੇ ਅੱਗੋ ਨਿਕਲਣ ਵਾਲੇ ਹਰੇਕ ਵਹੀਕਲ ਬਾਰੇ ਸੂਚਨਾ ਹਾਸਲ ਕੀਤੀ ਜਾ ਸਕਦੀ ਹੈ। ਇਹ ਵੈਨ ਜ਼ਿਲ੍ਹਾ ਅੰਦਰ ਕੀਤੀਆਂ ਜਾਂਦੀਆਂ ਵੱਖ-ਵੱਖ ਨਾਕਾਬੰਦੀਆਂ ਤੇ ਰੋਜ਼ਾਨਾ ਬਦਲਵੀਆਂ ਥਾਵਾਂ  ਤੇ ਖੜ੍ਹੀ ਕੀਤੀ ਜਾਇਆ ਕਰੇਗੀ। ਇਸ ਤੋ ਇਲਾਵਾ ਵੱਖ-ਵੱਖ ਜਥੇਬੰਦੀਆਂ ਵੱਲੋ ਕੀਤੇ ਜਾਂਦੇ ਧਰਨੇ/ਮੁਜਾਹਿਰਿਆਂ ਜਾਂ ਅਗਾਮੀ ਲੋਕ ਸਭਾ ਚੋਣਾਂ ਦੌਰਾਨ ਵੱਖ-ਵੱਖ ਸਿਆਸੀ ਪਾਰਟੀਆਂ ਵੱਲੋ ਕੀਤੀਆਂ ਜਾਣ ਵਾਲੀਆਂ ਚੋਣ ਰੈਲੀਆਂ ਸਮੇ ਵੀ ਇਸ ਵੈਨ ਨਾਲ ਕਵਰੇਜ ਕੀਤੀ ਜਾਇਆ ਕਰੇਗੀ ਤਾਂ ਜੋ ਅਜਿਹੇ ਧਰਨੇ ਮੁਜਾਹਰਿਆਂ ਜਾਂ ਚੋਣ ਰੈਲੀਆਂ ਵਿੱਚ ਸ਼ਰਾਰਤੀ ਅਨਸਰਾਂ/ਹੁਲੜਬਾਜਾਂ ਦੀ ਹਰੇਕ ਗਤੀਵਿਧੀ ਤੇ ਨਿਗਰਾਨੀ ਰੱਖ ਕੇ ਅਜਿਹੇ ਵਿਅਕਤੀਆਂ ਨੂੰ ਸਮਾਂ ਰਹਿੰਦੇ ਹੀ ਕਾਬੂ ਕਰਕੇ ਇਨ੍ਹਾਂ ਦੇ ਖਿਲਾਫ ਕਾਨੂੰਨੀ ਕਾਰਵਾਈ ਕੀਤੀ ਜਾ ਸਕੇ ਅਤੇ ਜ਼ਿਲ੍ਹਾ ਅੰਦਰ ਅਮਨ-ਕਾਨੂੰਨ ਦੀ ਸਥਿਤੀ ਨੂੰ ਬਣਾਈ ਰੱਖਿਆ ਜਾ ਸਕੇ । ਇਸ ਤੋ ਇਲਾਵਾ ਇਸ ਗੱਡੀ ਨਾਲ ਜ਼ਿਲ੍ਹਾ ਪੁਲਿਸ ਫਰੀਦਕੋਟ ਨੂੰ ਲਾਪ੍ਰਵਾਹੀ ਨਾਲ ਗੱਡੀ ਚਲਾਉਣ ਵਾਲੇ ਵਿਅਕਤੀਆਂ, ਟਰੈਫਿਕ ਨਿਯਮਾਂ ਦੀ ਉਲੰਘਣਾ ਕਰਨ ਵਾਲਿਆਂ ਤੇ ਤਿੱਖੀ ਨਜ਼ਰ ਰੱਖਣ ਵਿੱਚ ਬਹੁਤ ਹੀ ਕਾਰਗਿਰ ਅਤੇ ਲਾਹੇਵੰਦ ਸੂਚਨਾਵਾਂ ਹਾਸਲ ਕਰਨ ਵਿੱਚ ਮੱਦਦ ਮਿਲੇਗੀ ।

 

Tags: SSP Faridkot

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD